ਪੰਜਾਬ ’ਚ ਫਿਰ ਲਗਾਤਾਰ ਤਿੰਨ ਛੁੱਟੀਆਂ, ਏਅਰ ਇੰਡੀਆ ਦੇ ਜਹਾਜ਼ ''ਚੋਂ ਮਿਲਿਆ ਕਾਰਤੂਸ, ਜਾਣੋ ਅੱਜ ਦੀਆਂ ਟੌਪ-10 ਖਬਰਾਂ

Saturday, Nov 02, 2024 - 05:19 PM (IST)

ਪੰਜਾਬ ’ਚ ਫਿਰ ਲਗਾਤਾਰ ਤਿੰਨ ਛੁੱਟੀਆਂ, ਏਅਰ ਇੰਡੀਆ ਦੇ ਜਹਾਜ਼ ''ਚੋਂ ਮਿਲਿਆ ਕਾਰਤੂਸ, ਜਾਣੋ ਅੱਜ ਦੀਆਂ ਟੌਪ-10 ਖਬਰਾਂ

 ਜਲੰਧਰ - ਪੰਜਾਬ ’ਚ 4 ਵਿਧਾਨ ਸਭਾ ਸੀਟਾਂ ਗਿੱਦੜਬਾਹਾ, ਚੱਬੇਵਾਲ, ਡੇਰਾ ਬਾਬਾ ਨਾਨਕ ਅਤੇ ਬਰਨਾਲਾ ਨੂੰ ਲੈ ਕੇ ਹੁਣ ਅਗਲੇ 2 ਹਫ਼ਤੇ ਬੇਹੱਦ ਅਹਿਮ ਰਹਿਣ ਵਾਲੇ ਹਨ, ਵੱਧਦੀ ਠੰਡ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸਕੂਲਾਂ ਦੇ ਸਮੇਂ 'ਚ ਤਬਦੀਲੀ ਕਰ ਦਿੱਤੀ ਹੈ। ਪੰਜਾਬ ਦੇ ਸਰਕਾਰੀ, ਨਿੱਜੀ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ 1 ਨਵੰਬਰ ਤੋਂ ਬਦਲ ਗਿਆ ਹੈ। ਇਸ ਦੌਰਾਨ ਜੇਕਰ ਵਪਾਰ ਪੱਧਰ ਦੀ ਗੱਲ ਕਰੀਏ ਤਾਂ ਦੁਨੀਆ ਦੇ ਚੋਟੀ ਦੇ 10 ਸਭ ਤੋਂ ਅਮੀਰ ਵਿਅਕਤੀਆਂ ’ਚੋਂ ਛੇ ਦੀ ਕੁੱਲ ਜਾਇਦਾਦ ਵਿੱਚ ਸ਼ੁੱਕਰਵਾਰ ਨੂੰ ਗਿਰਾਵਟ ਆਈ, ਜਦੋਂ ਕਿ ਐਮਾਜ਼ੋਨ ਦੇ ਸੰਸਥਾਪਕ ਜੈਫ ਬੇਜੋਸ ਨੇ ਇਸ ਸਮੇਂ ਦੌਰਾਨ ਇੱਕ ਵੱਡਾ ਲਾਭ ਕਮਾਇਆ ਹੈ। ਇਸ ਦੇ ਨਾਲ ਖੇਡ ਅਤੇ ਹੋਰ ਸਬੰਧਤ ਖਬਰਾਂ ਬਾਰੇ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ

1. ਪੰਜਾਬ ਦੀ ਸਿਆਸਤ ਲਈ ਅਗਲੇ 2 ਹਫ਼ਤੇ ਬੇਹੱਦ ਅਹਿਮ
ਜਲੰਧਰ/ਚੰਡੀਗੜ੍ਹ (ਧਵਨ)- ਪੰਜਾਬ ’ਚ 4 ਵਿਧਾਨ ਸਭਾ ਸੀਟਾਂ ਗਿੱਦੜਬਾਹਾ, ਚੱਬੇਵਾਲ, ਡੇਰਾ ਬਾਬਾ ਨਾਨਕ ਅਤੇ ਬਰਨਾਲਾ ਨੂੰ ਲੈ ਕੇ ਹੁਣ ਅਗਲੇ 2 ਹਫ਼ਤੇ ਬੇਹੱਦ ਅਹਿਮ ਰਹਿਣ ਵਾਲੇ ਹਨ। ਕੇਂਦਰੀ ਚੋਣ ਕਮਿਸ਼ਨ ਨੇ 4 ਸੀਟਾਂ ਲਈ ਉਪ-ਚੋਣਾਂ 13 ਨਵੰਬਰ ਨੂੰ ਕਰਵਾਉਣ ਦਾ ਐਲਾਨ ਕੀਤਾ ਹੋਇਆ ਹੈ ਅਤੇ ਉਪ-ਚੋਣਾਂ ਦੇ ਨਤੀਜੇ 23 ਨਵੰਬਰ ਨੂੰ ਐਲਾਨੇ ਜਾਣਗੇ। ਹੁਣ ਉਪ-ਚੋਣਾਂ ’ਚ 2 ਹਫ਼ਤਿਆਂ ਤੋਂ ਘੱਟ ਦਾ ਸਮਾਂ ਬਚਿਆ ਹੈ ਅਤੇ ਅਜਿਹੀ ਸਥਿਤੀ ’ਚ ਸੱਤਾਧਾਰੀ ਆਮ ਆਦਮੀ ਪਾਰਟੀ ਸਮੇਤ ਸਾਰੀਆਂ ਸਿਆਸੀ ਪਾਰਟੀਆਂ ਨੂੰ ਬਹੁਤ ਜ਼ੋਰ ਲਾਉਣਾ ਪਵੇਗਾ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਪੰਜਾਬ ਦੀ ਸਿਆਸਤ ਲਈ ਅਗਲੇ 2 ਹਫ਼ਤੇ ਬੇਹੱਦ ਅਹਿਮ

2. ਅਹਿਮ ਖ਼ਬਰ: ਪੰਜਾਬ 'ਚ ਬਦਲਿਆ ਸਕੂਲਾਂ ਦਾ ਸਮਾਂ, ਸੋਮਵਾਰ ਤੋਂ ਇੰਨੇ ਵਜੇ ਲੱਗਣਗੇ ਸਕੂਲ
ਮੋਹਾਲੀ/ਲੁਧਿਆਣਾ (ਨਿਆਮੀਆਂ, ਵਿੱਕੀ)- ਵੱਧਦੀ ਠੰਡ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸਕੂਲਾਂ ਦੇ ਸਮੇਂ 'ਚ ਤਬਦੀਲੀ ਕਰ ਦਿੱਤੀ ਹੈ। ਪੰਜਾਬ ਦੇ ਸਰਕਾਰੀ, ਨਿੱਜੀ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ 1 ਨਵੰਬਰ ਤੋਂ ਬਦਲ ਗਿਆ ਹੈ। ਦੀਵਾਲੀ ਹਫ਼ਤਾ ਹੋਣ ਕਾਰਣ ਵੀਰਵਾਰ 31 ਅਕਤੂਬਰ ਤੋਂ ਐਤਵਾਰ 3 ਨਵੰਬਰ ਤਕ ਛੁੱਟੀਆਂ ਹੋਣ ਦੇ ਚੱਲਦੇ ਪੰਜਾਬ ਦੇ ਸਾਰੇ ਸਕੂਲ 4 ਨਵੰਬਰ ਯਾਨੀ ਕਿ ਸੋਮਵਾਰ ਨੂੰ ਸਵੇਰੇ 9 ਵਜੇ ਖੁੱਲਣਗੇ ਅਤੇ ਦੁਪਹਿਰ 3 ਵਜੇ ਬੰਦ ਹੋਣਗੇ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਪੰਜਾਬ ਭਰ ਵਿਚ 19 ਹਜ਼ਾਰ ਤੋਂ ਵੱਧ ਸਕੂਲ ਹਨ, ਜਿਨ੍ਹਾਂ ‘ਤੇ ਉਪਰੋਕਤ ਹੁਕਮ ਲਾਗੂ ਹੋਣਗੇ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਅਹਿਮ ਖ਼ਬਰ: ਪੰਜਾਬ 'ਚ ਬਦਲਿਆ ਸਕੂਲਾਂ ਦਾ ਸਮਾਂ, ਸੋਮਵਾਰ ਤੋਂ ਇੰਨੇ ਵਜੇ ਲੱਗਣਗੇ ਸਕੂਲ

3. ਪੰਜਾਬ ਵਿਚ ਫਿਰ ਲਗਾਤਾਰ ਤਿੰਨ ਛੁੱਟੀਆਂ, ਸਕੂਲ, ਕਾਲਜ ਤੇ ਵਪਾਰਕ ਅਦਾਰੇ ਰਹਿਣਗੇ ਬੰਦ
ਚੰਡੀਗੜ੍ਹ : ਦੀਵਾਲੀ ਦੇ ਤਿਉਹਾਰ ਮਗਰੋਂ ਨਵੰਬਰ ਮਹੀਨੇ ਵਿਚ ਵੀ ਕਈ ਛੁੱਟੀਆਂ ਆ ਰਹੀਆਂ ਹਨ, ਜਿਸ ਦੇ ਚੱਲਦੇ ਸਕੂਲ ਕਾਲਜ ਅਤੇ ਸਰਕਾਰੀ ਅਦਾਰੇ ਬੰਦ ਰਹਿਣਗੇ। ਦਰਅਸਲ ਪੰਜਾਬ ਸਰਕਾਰ ਵਲੋਂ ਐਲਾਨੀਆਂ ਛੁੱਟੀਆਂ ਦੀ ਸੂਚੀ ਮੁਤਾਬਕ 15 ਨਵੰਬਰ ਸ਼ੁੱਕਰਵਾਰ ਨੂੰ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਹੈ, ਜਿਸ ਦੇ ਚੱਲਦੇ ਛੁੱਟੀ ਰਹੇਗੀ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਪੰਜਾਬ ਵਿਚ ਫਿਰ ਲਗਾਤਾਰ ਤਿੰਨ ਛੁੱਟੀਆਂ, ਸਕੂਲ, ਕਾਲਜ ਤੇ ਵਪਾਰਕ ਅਦਾਰੇ ਰਹਿਣਗੇ ਬੰਦ

4. ਖ਼ੁਸ਼ਖ਼ਬਰੀ : ਔਰਤਾਂ ਨੂੰ ਦੀਵਾਲੀ ਦੇ ਮੌਕੇ ਮਿਲਿਆ ਖ਼ਾਸ ਤੋਹਫ਼ਾ
ਨੈਸ਼ਨਲ ਡੈਸਕ : ਮਹਾਰਾਸ਼ਟਰ ਵਿੱਚ ਚੋਣ ਸਰਗਰਮੀਆਂ ਤੇਜ਼ ਹੋ ਗਈਆਂ ਹਨ ਅਤੇ ਇਸ ਦੌਰਾਨ ਲਾਡਲੀ ਭੈਣ ਸਕੀਮ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਚਰਚਾਵਾਂ ਅਤੇ ਅਟਕਲਾਂ ਤੇਜ਼ ਹੋ ਗਈਆਂ ਹਨ। ਉਪ ਮੁੱਖ ਮੰਤਰੀ ਅਜੀਤ ਪਵਾਰ ਨੇ ਹਾਲ ਹੀ 'ਚ ਇਸ ਯੋਜਨਾ ਨੂੰ ਲੈ ਕੇ ਇਕ ਅਹਿਮ ਐਲਾਨ ਕੀਤਾ ਹੈ, ਜਿਸ ਕਾਰਨ ਲੱਖਾਂ 'ਪਿਆਰੀਆਂ ਭੈਣਾਂ' ਨੂੰ ਦੀਵਾਲੀ ਦਾ ਖ਼ਾਸ ਤੋਹਫ਼ਾ ਮਿਲ ਗਿਆ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਖ਼ੁਸ਼ਖ਼ਬਰੀ : ਔਰਤਾਂ ਨੂੰ ਦੀਵਾਲੀ ਦੇ ਮੌਕੇ ਮਿਲਿਆ ਖ਼ਾਸ ਤੋਹਫ਼ਾ

5. ਬੰਬ ਦੀਆਂ ਧਮਕੀਆਂ ਦਰਮਿਆਨ ਏਅਰ ਇੰਡੀਆ ਦੇ ਜਹਾਜ਼ 'ਚੋਂ ਮਿਲਿਆ ਕਾਰਤੂਸ
ਨਵੀਂ ਦਿੱਲੀ- ਦੇਸ਼ 'ਚ ਜਹਾਜ਼ਾਂ ਨੂੰ ਲਗਾਤਾਰ ਬੰਬ ਨਾਲ ਉਡਾਉਣ ਦੀਆਂ ਝੂਠੀਆਂ ਧਮਕੀਆਂ ਦਰਮਿਆਨ ਹੁਣ ਏਅਰ ਇੰਡੀਆ ਦੇ ਜਹਾਜ਼ 'ਚ ਕਾਰਤੂਸ ਮਿਲਿਆ ਹੈ। ਫਲਾਈਟ ਦੁਬਈ ਤੋਂ ਦਿੱਲੀ ਲੈਂਡ ਹੋਈ ਸੀ। ਇਸ ਦੌਰਾਨ ਫਲਾਈਟ ਦੀ ਸੀਟ ਦੇ ਇਕ ਪਾਕੇਟ ਤੋਂ ਇਕ ਕਾਰਤੂਸ ਬਰਾਮਦ ਕੀਤਾ ਗਿਆ। ਇਸ ਤੋਂ ਬਾਅਦ ਸਟਾਫ਼ ਨੇ ਤੁੰਰਤ ਸਾਰੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਅਤੇ ਏਅਰਪੋਰਟ ਪੁਲਸ ਨੂੰ ਮਾਮਲੇ ਦੀ ਸੂਚਨਾ ਦਿੱਤੀ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਬੰਬ ਦੀਆਂ ਧਮਕੀਆਂ ਦਰਮਿਆਨ ਏਅਰ ਇੰਡੀਆ ਦੇ ਜਹਾਜ਼ 'ਚੋਂ ਮਿਲਿਆ ਕਾਰਤੂਸ

6. ਲੱਭ ਗਿਆ ਅਨਮੋਲ ਬਿਸ਼ਨੋਈ, ਅਮਰੀਕਾ ਦਾ ਅਲਰਟ, ਮੁੰਬਈ ਪੁਲਸ ਨੇ ਕਾਰਵਾਈ ਕੀਤੀ ਸ਼ੁਰੂ
ਨੈਸ਼ਨਲ ਡੈਸਕ: ਖ਼ਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਆਖ਼ਿਰਕਾਰ ਮਿਲ ਗਿਆ ਹੈ। ਅਮਰੀਕੀ ਅਧਿਕਾਰੀਆਂ ਨੇ ਮੁੰਬਈ ਪੁਲਸ ਨੂੰ ਅਨਮੋਲ ਬਿਸ਼ਨੋਈ ਦੇ ਉਨ੍ਹਾਂ ਦੇ ਦੇਸ਼ ਵਿਚ ਮੌਜੂਦ ਹੋਣ ਬਾਰੇ ਜਾਣਕਾਰੀ ਦਿੱਤੀ ਹੈ। ਇਸ ਮਗਰੋਂ ਮੁੰਬਈ ਪੁਲਸ ਨੇ ਉਸ ਦੀ ਹਵਾਲਗੀ ਦੀ ਪ੍ਰਕੀਰਿਆ ਸ਼ੁਰੂ ਕਰ ਦਿੱਤੀ ਹੈ। ਮੁੰਬਈ ਕ੍ਰਾਈਮ ਬ੍ਰਾਂਚ ਨੇ ਇਸ ਸਬੰਧੀ ਪਿਛਲੇ ਮਹੀਨੇ ਇਕ ਵਿਸ਼ੇਸ਼ ਅਦਾਲਤ ਦਾ ਦਰਵਾਜ਼ਾ ਵੀ ਖੜਕਾਇਆ ਸੀ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਲੱਭ ਗਿਆ ਅਨਮੋਲ ਬਿਸ਼ਨੋਈ, ਅਮਰੀਕਾ ਦਾ ਅਲਰਟ, ਮੁੰਬਈ ਪੁਲਸ ਨੇ ਕਾਰਵਾਈ ਕੀਤੀ ਸ਼ੁਰੂ

7. ਪਾਕਿਸਤਾਨ ਦਾ ਸਿੱਖ ਸ਼ਰਧਾਲੂਆਂ ਲਈ ਵੱਡਾ ਐਲਾਨ, ਗੁਰੂ ਧਾਮਾਂ ਦੇ ਦਰਸ਼ਨਾਂ ਲਈ ਨਹੀਂ ਲੱਗੇਗੀ ਵੀਜ਼ਾ ਫੀਸ
ਇਸਲਾਮਾਬਾਦ (ਏਜੰਸੀ)- ਪਾਕਿਸਤਾਨ ਦੇ ਗ੍ਰਹਿ ਮੰਤਰੀ ਮੋਹਸਿਨ ਨਕਵੀ ਨੇ ਕਿਹਾ ਹੈ ਕਿ ਅਮਰੀਕਾ, ਬ੍ਰਿਟੇਨ ਅਤੇ ਕੈਨੇਡਾ ਤੋਂ ਆਉਣ ਵਾਲੇ ਸਿੱਖ ਸ਼ਰਧਾਲੂਆਂ ਨੂੰ 30 ਮਿੰਟ ਦੇ ਅੰਦਰ ਮੁਫਤ ਆਨਲਾਈਨ ਵੀਜ਼ਾ ਦਿੱਤਾ ਜਾਵੇਗਾ। ਨਕਵੀ ਦੀ ਇਹ ਟਿੱਪਣੀ ਵੀਰਵਾਰ ਨੂੰ ਲਾਹੌਰ ਵਿੱਚ ਸਿੱਖ ਸ਼ਰਧਾਲੂਆਂ ਦੇ 44 ਮੈਂਬਰੀ ਵਿਦੇਸ਼ੀ ਵਫ਼ਦ ਨੂੰ ਮਿਲਣ ਤੋਂ ਬਾਅਦ ਆਈ ਹੈ। ਗ੍ਰਹਿ ਮੰਤਰਾਲਾ ਵੱਲੋਂ ਜਾਰੀ ਬਿਆਨ ਅਨੁਸਾਰ ਮੰਤਰੀ ਨੇ ਸਿੱਖ ਸ਼ਰਧਾਲੂਆਂ ਦਾ ਨਿੱਘਾ ਸਵਾਗਤ ਕੀਤਾ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਪਾਕਿਸਤਾਨ ਦਾ ਸਿੱਖ ਸ਼ਰਧਾਲੂਆਂ ਲਈ ਵੱਡਾ ਐਲਾਨ, ਗੁਰੂ ਧਾਮਾਂ ਦੇ ਦਰਸ਼ਨਾਂ ਲਈ ਨਹੀਂ ਲੱਗੇਗੀ ਵੀਜ਼ਾ ਫੀਸ

8. ਦੀਵਾਲੀ 'ਤੇ ਇਕ ਝਟਕੇ 'ਚ ਕਮਾਏ 9,00,23,23,77,970 ਰੁਪਏ
ਮੁੰਬਈ - ਦੁਨੀਆ ਦੇ ਚੋਟੀ ਦੇ 10 ਸਭ ਤੋਂ ਅਮੀਰ ਵਿਅਕਤੀਆਂ ਵਿੱਚੋਂ ਛੇ ਦੀ ਕੁੱਲ ਜਾਇਦਾਦ ਵਿੱਚ ਸ਼ੁੱਕਰਵਾਰ ਨੂੰ ਗਿਰਾਵਟ ਆਈ, ਜਦੋਂ ਕਿ ਐਮਾਜ਼ੋਨ ਦੇ ਸੰਸਥਾਪਕ ਜੈਫ ਬੇਜੋਸ ਨੇ ਇਸ ਸਮੇਂ ਦੌਰਾਨ ਇੱਕ ਵੱਡਾ ਲਾਭ ਕਮਾਇਆ। ਹਫਤੇ ਦੇ ਆਖਰੀ ਕਾਰੋਬਾਰੀ ਦਿਨ ਕੰਪਨੀ ਦੇ ਸ਼ੇਅਰਾਂ 'ਚ 6.19% ਦਾ ਵਾਧਾ ਦੇਖਿਆ ਗਿਆ, ਜਿਸ ਕਾਰਨ ਬੇਜੋਸ ਦੀ ਕੁੱਲ ਜਾਇਦਾਦ 10.7 ਅਰਬ ਡਾਲਰ (ਲਗਭਗ 9,00,23,23,77,970 ਰੁਪਏ) ਵਧ ਗਈ। ਬਲੂਮਬਰਗ ਬਿਲੀਨੇਅਰਜ਼ ਇੰਡੈਕਸ ਅਨੁਸਾਰ, ਬੇਜੋਸ ਦੀ ਕੁੱਲ ਜਾਇਦਾਦ ਹੁਣ 220 ਅਰਬ ਡਾਲਰ ਤੱਕ ਪਹੁੰਚ ਗਈ ਹੈ। ਇਸ ਸਾਲ ਉਸ ਦੀ ਸੰਪਤੀ 42.8 ਅਰਬ ਡਾਲਰ ਵਧੀ ਹੈ ਅਤੇ ਉਹ ਦੁਨੀਆ ਦੇ ਅਮੀਰਾਂ ਦੀ ਸੂਚੀ ਵਿਚ ਦੂਜੇ ਸਥਾਨ 'ਤੇ ਬਣੇ ਹੋਏ ਹਨ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਦੀਵਾਲੀ 'ਤੇ ਇਕ ਝਟਕੇ 'ਚ ਕਮਾਏ 9,00,23,23,77,970 ਰੁਪਏ, ਜਾਣੋ ਕਿਸ ਰਈਸ 'ਤੇ ਮਿਹਰਬਾਨ ਹੋਈ ਲਕਸ਼ਮੀ

9. 3 ਸਾਲਾ ਭਾਰਤੀ ਸ਼ਤਰੰਜ ਖਿਡਾਰੀ ਅਨੀਸ਼ ਨੇ ਬਣਾਇਆ ਵਰਲਡ ਰਿਕਾਰਡ
ਕੋਲਕਾਤਾ–ਜਿੱਥੇ ਉਸਦੀ ਉਮਰ ਦੇ ਜ਼ਿਆਦਾਤਰ ਬੱਚੇ ‘ਪੈਪਾ ਪਿੱਗ’ ਜਾਂ ‘ਛੋਟਾ ਭੀਮ’ ਵਰਗੇ ਕਾਰਟੂਨਾਂ ਨੂੰ ਦੇਖਣ ਜਾਂ ਸਿਰਫ ਖਿਡਾਉਣਿਆਂ ਨਾਲ ਖੇਡਣ ਵਿਚ ਰੁੱਝੇ ਰਹਿੰਦੇ ਹਨ, ਉੱਥੇ ਹੀ, ਅਨੀਸ਼ ਸਰਕਾਰ ਸ਼ਤਰੰਜ ਦੀ ਬਿਸਾਤ ’ਤੇ ਆਪਣਾ ਦਿਮਾਗ ਦੌੜਾਉਂਦਾ ਹੈ, ਜਿਸ ਨਾਲ ਸ਼ੁੱਕਰਵਾਰ ਨੂੰ ਉਸ ਨੇ ਇਕ ਨਵਾਂ ਰਿਕਾਰਡ ਵੀ ਸਥਾਪਤ ਕਰ ਦਿੱਤਾ।
ਹੋਰ ਜਾਣਕਾਰੀ ਲਈ ਕਲਿਕ ਕਰੋ।-3 ਸਾਲਾ ਭਾਰਤੀ ਸ਼ਤਰੰਜ ਖਿਡਾਰੀ ਅਨੀਸ਼ ਨੇ ਬਣਾਇਆ ਵਰਲਡ ਰਿਕਾਰਡ, ਦੁਨੀਆ ਹੈਰਾਨ

10. Kamal Haasan ਦੇ ਭਰਾ ਨਾਲ ਦੀਵਾਲੀ ਵਾਲੇ ਦਿਨ ਹੋਇਆ ਭਿਆਨਕ ਹਾਦਸਾ
ਮੁੰਬਈ- ਕਮਲ ਹਾਸਨ ਦਾ ਵੱਡਾ ਭਰਾ ਦੀਵਾਲੀ 'ਤੇ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਿਆ ਹੈ। ਮਸ਼ਹੂਰ ਅਦਾਕਾਰ ਅਤੇ ਨਿਰਦੇਸ਼ਕ ਚਾਰੂਹਾਸਨ ਫਿਲਹਾਲ ਹਸਪਤਾਲ 'ਚ ਭਰਤੀ ਹਨ। ਦੀਵਾਲੀ ਦੇ ਸ਼ੁਭ ਦਿਨ ਉਸ ਨਾਲ ਇੱਕ ਮੰਦਭਾਗੀ ਘਟਨਾ ਵਾਪਰੀ ਅਤੇ ਉਸ ਨੇ ਆਪਣੀ ਦੀਵਾਲੀ ਹਸਪਤਾਲ 'ਚ ਹੀ ਮਨਾਈ। ਇੰਨਾ ਹੀ ਨਹੀਂ ਚਾਰੂਹਾਸਨ ਨੇ ਐਮਰਜੈਂਸੀ 'ਚ ਸਰਜਰੀ ਵੀ ਕਰਵਾਈ। 93 ਸਾਲ ਦੀ ਉਮਰ 'ਚ ਕਮਲ ਹਾਸਨ ਦੇ ਵੱਡੇ ਭਰਾ ਨਾਲ ਹੋਏ ਇਸ ਹਾਦਸੇ ਬਾਰੇ ਜਾਣ ਕੇ ਪ੍ਰਸ਼ੰਸਕ ਵੀ ਡਰੇ ਹੋਏ ਹਨ।
ਹੋਰ ਜਾਣਕਾਰੀ ਲਈ ਕਲਿਕ ਕਰੋ।-Kamal Haasan ਦੇ ਭਰਾ ਨਾਲ ਦੀਵਾਲੀ ਵਾਲੇ ਦਿਨ ਹੋਇਆ ਭਿਆਨਕ ਹਾਦਸਾ

 


author

Sunaina

Content Editor

Related News