ਪੰਜਾਬ ''ਚ ਪੈਟਰੋਲ ਬੰਬ ਹਮਲਿਆਂ ਦੇ ਮਾਮਲੇ ''ਚ ਵੱਡਾ ਖ਼ੁਲਾਸਾ, 2 ਲੱਖ ਨੌਜਵਾਨਾਂ ਨੂੰ ਮਿਲਣਗੀਆਂ ਨੌਕਰੀਆਂ, ਜਾਣੋ ਅੱਜ ਦੀਆਂ ਟੌਪ-10 ਖਬਰਾਂ

Tuesday, Nov 05, 2024 - 05:17 PM (IST)

ਪੰਜਾਬ ''ਚ ਪੈਟਰੋਲ ਬੰਬ ਹਮਲਿਆਂ ਦੇ ਮਾਮਲੇ ''ਚ ਵੱਡਾ ਖ਼ੁਲਾਸਾ, 2 ਲੱਖ ਨੌਜਵਾਨਾਂ ਨੂੰ ਮਿਲਣਗੀਆਂ ਨੌਕਰੀਆਂ, ਜਾਣੋ ਅੱਜ ਦੀਆਂ ਟੌਪ-10 ਖਬਰਾਂ

ਜਲੰਧਰ - ਪੰਜਾਬ ਵਿਚ ਸ਼ਿਵ ਸੈਨਾ ਆਗੂਆਂ 'ਤੇ ਹੋਏ ਹਮਲਿਆਂ ਦੇ ਮਾਮਲੇ ਵਿਚ ਪੰਜਾਬ ਪੁਲਸ ਹੱਥ ਵੱਡੀ ਸਫ਼ਲਤਾ ਲੱਗੀ ਹੈ। ਉੱਥੇ ਹੀ ਦੂਜੇ ਪਾਸੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖ਼ੁਲਾਸਾ ਕੀਤਾ ਹੈ ਕਿ ਉਨ੍ਹਾਂ ਨੇ ਮੁੱਖ ਮੰਤਰੀ ਰਹਿੰਦਿਆਂ ਜਸਟਿਨ ਟਰੂਡੋ ਨੂੰ 20 ਤੋਂ ਵੱਧ ਵੱਖਵਾਦੀ ਲਹਿਰ ਨਾਲ ਜੁੜੇ ਲੋਕਾਂ ਦੀ ਸੂਚੀ ਦਿੱਤੀ ਸੀ, ਜਿਸ ’ਚ ਕੈਨੇਡਾ ਸਰਕਾਰ ਦੇ ਮੰਤਰੀ ਵੀ ਸ਼ਾਮਲ ਸਨ। ਇਸ ਦੌਰਾਨ ਹਰਿਆਣਾ ’ਚ ਜਲਦੀ ਹੀ ਸੀਈਟੀ ਯਾਨੀ ਕਾਮਨ ਯੋਗਤਾ ਪ੍ਰੀਖਿਆ ਕਰਵਾਈ ਜਾਵੇਗੀ ਅਤੇ ਇਸ ਸਬੰਧੀ ਜਲਦੀ ਹੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ। ਦੂਜੇ ਪਾਸੇ ਜੇਕਰ ਕੌਮਾਂਤਰੀ ਪੱਧਰ ਦੀ ਗੱਲ ਕਰੀਏ ਤਾਂ ਕੈਨੇਡਾ 'ਚ ਚੱਲ ਰਹੇ ਘਟਨਾਕ੍ਰਮ ਬਾਰੇ ਜੈਸ਼ੰਕਰ ਨੇ ਕਿਹਾ, 'ਕੈਨੇਡਾ ਨੇ ਬਿਨਾਂ ਜਾਣਕਾਰੀ ਦਿੱਤੇ ਦੋਸ਼ ਲਗਾਉਣ ਦਾ ਪੈਟਰਨ ਵਿਕਸਿਤ ਕੀਤਾ ਹੈ।' ਕੈਨੇਡਾ 'ਚ ਹਿੰਦੂ ਮੰਦਰ ਅਤੇ ਹਿੰਦੂ ਭਾਈਚਾਰੇ ਦੇ ਲੋਕਾਂ 'ਤੇ ਖਾਲਿਸਤਾਨੀਆਂ ਵੱਲੋਂ ਕੀਤੇ ਗਏ ਹਮਲੇ ਦੀ ਪੂਰੀ ਦੁਨੀਆ 'ਚ ਆਲੋਚਨਾ ਹੋ ਰਹੀ ਹੈ। ਇਸ ਸਬੰਧੀ ਆਓ ਜਾਣਦੇ ਹਾਂ ਖੇਡ ਅਤੇ ਮਨੋਰੰਜਨ ਨੂੰ ਲੈ ਕੇ ਟਾਪ-10 ਖਬਰਾਂ ਬਾਰੇ

1. ਕੈਨੇਡਾ 'ਚ ਮੰਦਰ 'ਤੇ ਹੋਏ ਹਮਲੇ ਦੇ ਮਾਮਲੇ 'ਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ
ਬਠਿੰਡਾ : ਕੈਨੇਡਾ ਦੇ ਹਿੰਦੂ ਮੰਦਰ 'ਤੇ ਹੋਏ ਹਮਲੇ ਦੀ ਮੁੱਖ ਮੰਤਰੀ ਭਗਵੰਤ ਮਾਨ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮੈਂ ਮੰਗ ਕਰਦਾ ਹਾਂ ਕਿ ਭਾਰਤ ਸਰਕਾਰ ਕੈਨੇਡਾ ਦੀ ਸਰਕਾਰ ਨਾਲ ਗੱਲਬਾਤ ਕਰਕੇ ਇਸ ਮਸਲੇ ਦਾ ਹੱਲ ਲੱਭੇ ਤਾਂ ਜੋ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਨਾ ਵਾਪਰਣ। ਮਾਨ ਨੇ ਕਿਹਾ ਕਿ ਕੈਨੇਡਾ/ਸਰੀ ਪੰਜਾਬੀਆਂ ਦਾ ਦੂਜਾ ਘਰ ਹੈ। ਅੱਜ ਪੰਜਾਬ ਦੇ ਪਿੰਡਾਂ ਦੇ ਹਰ ਦੂਜੇ ਘਰ ਦਾ ਵਿਅਕਤੀ ਵਿਦੇਸ਼ ਵਿਚ ਹੈ। ਮਾਨ ਨੇ ਕਿਹਾ ਕਿ ਅਸੀਂ ਸਰਬੱਤ ਦਾ ਭਲਾ ਮੰਗਣ ਵਾਲੇ ਸ਼ਾਂਤਮਈ ਲੋਕ ਹਾਂ। ਅਸੀਂ ਜਿੱਥੇ ਵੀ ਜਾਂਦੇ ਹਾਂ ਮਿਹਨਤ ਨਾਲ ਕੰਮ ਕਰਦੇ ਹਾਂ। ਜੇ ਕੋਈ ਅਜਿਹਾ ਕੰਮ ਕਰਦਾ ਹੈ ਤਾਂ ਇਸ ਨਾਲ ਸਾਰੇ ਪੰਜਾਬੀਆਂ 'ਤੇ ਉਂਗਲ ਉਠਦੀ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਕੈਨੇਡਾ 'ਚ ਮੰਦਰ 'ਤੇ ਹੋਏ ਹਮਲੇ ਦੇ ਮਾਮਲੇ 'ਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

2. ਪੰਜਾਬ 'ਚ ਪੈਟਰੋਲ ਬੰਬ ਹਮਲਿਆਂ ਦੇ ਮਾਮਲੇ 'ਚ ਵੱਡਾ ਖ਼ੁਲਾਸਾ, DGP ਨੇ ਦਿੱਤੀ ਜਾਣਕਾਰੀ
ਚੰਡੀਗੜ੍ਹ/ਲੁਧਿਆਣਾ (ਵੈੱਬ ਡੈਸਕ/ਰਾਜ/ਗਣੇਸ਼): ਪੰਜਾਬ ਵਿਚ ਸ਼ਿਵ ਸੈਨਾ ਆਗੂਆਂ 'ਤੇ ਹੋਏ ਹਮਲਿਆਂ ਦੇ ਮਾਮਲੇ ਵਿਚ ਪੰਜਾਬ ਪੁਲਸ ਹੱਥ ਵੱਡੀ ਸਫ਼ਲਤਾ ਲੱਗੀ ਹੈ। ਕਾਊਂਟਰ ਇੰਟੈਲੀਜੈਂਸ ਅਤੇ ਲੁਧਿਆਣਾ ਪੁਲਸ ਵੱਲੋਂ ਬੱਬਰ ਖ਼ਾਲਸਾ ਇੰਟਰਨੈਸ਼ਨਲ ਨਾਲ ਜੁੜੇ 4 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਇਸ ਮਾਮਲੇ ਵਿਚ 1 ਮੁਲਜ਼ਮ ਦੀ ਅਜੇ ਭਾਲ ਜਾਰੀ ਹੈ। ਫੜੇ ਗਏ ਮੁਲਜ਼ਮਾਂ ਵਿਚ ਰਵਿੰਦਰਪਾਲ ਸਿੰਘ, ਜਸਵਿੰਦਰ ਸਿੰਘ, ਅਨਿਲ ਅਤੇ ਮਨੀਸ਼ ਸ਼ਾਮਲ ਹਨ। ਜਦਕਿ ਫਰਾਰ ਮੁਲਜ਼ਮ ਲਵਪ੍ਰੀਤ ਸਿੰਘ ਹੈ। ਸਾਰੇ ਮੁਲਜ਼ਮ ਨਵਾਂ ਸ਼ਹਿਰ ਦੇ ਰਹਿਣ ਵਾਲੇ ਹਨ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਪੰਜਾਬ 'ਚ ਪੈਟਰੋਲ ਬੰਬ ਹਮਲਿਆਂ ਦੇ ਮਾਮਲੇ 'ਚ ਵੱਡਾ ਖ਼ੁਲਾਸਾ, DGP ਨੇ ਦਿੱਤੀ ਜਾਣਕਾਰੀ

3.'ਕੈਨੇਡਾ ਦੇ ਤਾਂ ਮੰਤਰੀ ਵੀ ਖ਼ਾਲਿਸਤਾਨੀ ਲਹਿਰ ਨਾਲ ਜੁੜੇ', ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਵੱਡਾ ਖ਼ੁਲਾਸਾ
ਪਟਿਆਲਾ (ਰਾਜੇਸ਼ ਪੰਜੌਲਾ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖ਼ੁਲਾਸਾ ਕੀਤਾ ਹੈ ਕਿ ਉਨ੍ਹਾਂ ਨੇ ਮੁੱਖ ਮੰਤਰੀ ਰਹਿੰਦਿਆਂ ਜਸਟਿਨ ਟਰੂਡੋ ਨੂੰ 20 ਤੋਂ ਵੱਧ ਵੱਖਵਾਦੀ ਲਹਿਰ ਨਾਲ ਜੁੜੇ ਲੋਕਾਂ ਦੀ ਸੂਚੀ ਦਿੱਤੀ ਸੀ, ਜਿਸ ’ਚ ਕੈਨੇਡਾ ਸਰਕਾਰ ਦੇ ਮੰਤਰੀ ਵੀ ਸ਼ਾਮਲ ਸਨ। ਟਰੂਡੋ ਨੇ ਵਾਅਦਾ ਕੀਤਾ ਸੀ ਕਿ ਉਹ ਇਸ ਨੂੰ ਗੰਭੀਰਤਾ ਨਾਲ ਲੈਣਗੇ। ਬਾਅਦ ’ਚ ਟਰੂਡੋ ਨੇ ਵੋਟ ਬੈਂਕ ਦੇ ਚੱਕਰ ’ਚ ਇਸ ਵੱਲ ਧਿਆਨ ਨਹੀਂ ਦਿੱਤਾ।
ਹੋਰ ਜਾਣਕਾਰੀ ਲਈ ਕਲਿਕ ਕਰੋ।- 'ਕੈਨੇਡਾ ਦੇ ਤਾਂ ਮੰਤਰੀ ਵੀ ਖ਼ਾਲਿਸਤਾਨੀ ਲਹਿਰ ਨਾਲ ਜੁੜੇ', ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਵੱਡਾ ਖ਼ੁਲਾਸਾ

4. ਸਰਕਾਰੀ ਕਰਮਚਾਰੀਆਂ ਨੇ ਭੁੱਲ ਕੇ ਵੀ ਕੀਤਾ ਆਹ ਕੰਮ, ਤਾਂ ਜਾਵੇਗੀ ਨੌਕਰੀ, ਜਾਰੀ ਹੋਏ ਹੁਕਮ
ਹਰਿਆਣਾ ਡੈਸਕ : ਹਰਿਆਣਾ ਦੇ ਸਰਕਾਰੀ ਮੁਲਾਜ਼ਮਾਂ ਨੂੰ ਸਰਕਾਰ ਵੱਲੋਂ ਹਦਾਇਤ ਜਾਰੀ ਕੀਤੀ ਗਈ ਹੈ ਕਿ ਜੇਕਰ ਕੋਈ ਸਰਕਾਰੀ ਮੁਲਾਜ਼ਮ 'ਸਿਆਸੀ ਧੱਕੇਸ਼ਾਹੀ' ਕਰਦਾ ਪਾਇਆ ਗਿਆ ਤਾਂ ਉਸ ਨੂੰ ਸਿੱਧੇ ਤੌਰ 'ਤੇ ਨੌਕਰੀ ਤੋਂ ਹਟਾ ਦਿੱਤਾ ਜਾਵੇਗਾ। ਹਰਿਆਣਾ ਦੇ ਸਿਹਤ ਵਿਭਾਗ ਦੇ ਡਾਇਰੈਕਟਰ ਜਨਰਲ ਨੇ ਇਸ ਸਬੰਧ ਵਿਚ ਰਾਜ ਦੇ ਸਾਰੇ ਜ਼ਿਲ੍ਹਿਆਂ ਦੇ ਸਿਵਲ ਸਰਜਨਾਂ ਅਤੇ ਮੁੱਖ ਮੈਡੀਕਲ ਅਫਸਰਾਂ (ਸੀਐੱਮਓ) ਨੂੰ ਆਦੇਸ਼ ਭੇਜੇ ਹਨ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਸਰਕਾਰੀ ਕਰਮਚਾਰੀਆਂ ਨੇ ਭੁੱਲ ਕੇ ਵੀ ਕੀਤਾ ਆਹ ਕੰਮ, ਤਾਂ ਜਾਵੇਗੀ ਨੌਕਰੀ, ਜਾਰੀ ਹੋਏ ਹੁਕਮ

5. Good News : 2 ਲੱਖ ਨੌਜਵਾਨਾਂ ਨੂੰ ਮਿਲਣਗੀਆਂ ਨੌਕਰੀਆਂ
ਅੰਬਾਲਾ : ਹਰਿਆਣਾ ਵਿੱਚ ਜਲਦੀ ਹੀ ਸੀਈਟੀ ਯਾਨੀ ਕਾਮਨ ਯੋਗਤਾ ਪ੍ਰੀਖਿਆ ਕਰਵਾਈ ਜਾਵੇਗੀ। ਇਸ ਸਬੰਧੀ ਜਲਦੀ ਹੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ। ਇਸ ਨੋਟੀਫਿਕੇਸ਼ਨ ਵਿੱਚ ਫਾਰਮ ਭਰਨ ਤੋਂ ਲੈ ਕੇ ਪ੍ਰੀਖਿਆ ਤੱਕ ਦੀ ਸਾਰੀ ਜਾਣਕਾਰੀ ਦਿੱਤੀ ਜਾਵੇਗੀ। ਹਰਿਆਣਾ ਸਟਾਫ਼ ਸਿਲੈਕਸ਼ਨ ਕਮਿਸ਼ਨ ਦੁਆਰਾ ਕਰਵਾਈ ਜਾ ਰਹੀ ਸੀਈਟੀ ਲਈ ਅਰਜ਼ੀਆਂ 10 ਨਵੰਬਰ 2024 ਤੋਂ ਸ਼ੁਰੂ ਕੀਤੀਆਂ ਜਾਣਗੀਆਂ। HSSC ਦੁਆਰਾ ਕੱਢੀਆਂ ਜਾ ਰਹੀਆਂ ਭਰਤੀਆਂ ਵਿੱਚ ਸਿਰਫ਼ ਉਹੀ ਨੌਜਵਾਨ ਪ੍ਰੀਖਿਆ ਵਿੱਚ ਬੈਠ ਸਕਦੇ ਹਨ, ਜਿਨ੍ਹਾਂ ਨੇ ਸੀ.ਈ.ਟੀ. ਦੀ ਯੋਗਤਾ ਪ੍ਰਾਪਤ ਕਰ ਲਈ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।- Good News : 2 ਲੱਖ ਨੌਜਵਾਨਾਂ ਨੂੰ ਮਿਲਣਗੀਆਂ ਨੌਕਰੀਆਂ

6. ਮੁੱਖ ਮੰਤਰੀ ਦੇ ਘਰ ਪਹੁੰਚੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ
ਚੰਡੀਗੜ੍ਹ (ਭਾਸ਼ਾ)- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮੰਗਲਵਾਰ ਨੂੰ ਰਾਧਾ ਸਵਾਮੀ ਸਤਿਸੰਗ ਬਿਆਸ (ਆਰਐੱਸਐੱਸਬੀ) ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ ਅਤੇ 'ਮਨੁੱਖਤਾ ਦੀ ਸੇਵਾ' 'ਚ ਸੰਪਰਦਾ ਦੇ ਯਤਨਾਂ ਦੀ ਸ਼ਲਾਘਾ ਕੀਤੀ। ਸੈਣੀ ਨੇ ਇੱਥੇ ਆਪਣੇ ਅਧਿਕਾਰਤ ਨਿਵਾਸ ਸੰਤ ਕਬੀਰ ਕੁਟੀਰ 'ਚ ਮੁਲਾਕਾਤ ਦੌਰਾਨ ਕਿਹਾ ਕਿ ਮਨੁੱਖਤਾ ਦੀ ਸੇਵਾ ਅਤੇ ਸਮਾਜਿਕ ਸਦਭਾਵਨਾ ਲਈ ਆਰਐੱਸਐੱਸਬੀ ਵਲੋਂ ਕੀਤਾ ਜਾ ਰਿਹਾ ਲਗਾਤਾਰ ਕੰਮ ਅਦਭੁੱਤ ਅਤੇ ਪ੍ਰੇਰਨਾਦਾਇਕ ਹੈ। ਮੁੱਖ ਮੰਤਰੀ ਨੇ 'ਐਕਸ' 'ਤੇ ਇਕ ਪੋਸਟ 'ਚ ਗੁਰਿੰਦਰ ਢਿੱਲੋਂ ਨੂੰ ਵਧਾਈ ਦਿੰਦੇ ਹੋਏ ਆਪਣੀ ਅਤੇ ਆਪਣੀ ਪਤਨੀ ਸੁਮਨ ਸੈਣੀ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਮੁੱਖ ਮੰਤਰੀ ਦੇ ਘਰ ਪਹੁੰਚੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ

7. Canada 'ਚ ਵੱਖਵਾਦੀ ਤਾਕਤਾਂ ਸਰਗਰਮ, ਵਿਦੇਸ਼ ਮੰਤਰੀ ਜੈਸ਼ੰਕਰ ਨੇ ਸੁਣਾਈਆਂ ਖਰੀਆਂ-ਖਰੀਆਂ
ਟੋਰਾਂਟੋ- ਕੈਨੇਡਾ ਅਤੇ ਭਾਰਤ ਦੇ ਰਿਸ਼ਤੇ ਦਿਨੋਂ-ਦਿਨ ਵਿਗੜਦੇ ਜਾ ਰਹੇ ਹਨ। ਇਸ ਦੌਰਾਨ ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕੈਨੇਡਾ ਨੂੰ ਕਰਾਰਾ ਜਵਾਬ ਦਿੱਤਾ ਹੈ। ਕੈਨੇਡਾ 'ਚ ਚੱਲ ਰਹੇ ਘਟਨਾਕ੍ਰਮ ਬਾਰੇ ਜੈਸ਼ੰਕਰ ਨੇ ਕਿਹਾ, 'ਕੈਨੇਡਾ ਨੇ ਬਿਨਾਂ ਜਾਣਕਾਰੀ ਦਿੱਤੇ ਦੋਸ਼ ਲਗਾਉਣ ਦਾ ਪੈਟਰਨ ਵਿਕਸਿਤ ਕੀਤਾ ਹੈ।' ਕੈਨੇਡਾ 'ਚ ਹਿੰਦੂ ਮੰਦਰ ਅਤੇ ਹਿੰਦੂ ਭਾਈਚਾਰੇ ਦੇ ਲੋਕਾਂ 'ਤੇ ਖਾਲਿਸਤਾਨੀਆਂ ਵੱਲੋਂ ਕੀਤੇ ਗਏ ਹਮਲੇ ਦੀ ਪੂਰੀ ਦੁਨੀਆ 'ਚ ਆਲੋਚਨਾ ਹੋ ਰਹੀ ਹੈ। ਹੁਣ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਵੀ ਇਸ ਹਮਲੇ ਨੂੰ ਲੈ ਕੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ ਅਤੇ ਘਟਨਾ ਨੂੰ ਬੇਹੱਦ ਚਿੰਤਾਜਨਕ ਦੱਸਿਆ ਹੈ। ਕੈਨੇਡਾ 'ਚ ਹਿੰਦੂ ਭਾਈਚਾਰੇ ਦੇ ਲੋਕਾਂ 'ਤੇ ਹਮਲੇ ਦੀ ਇਹ ਘਟਨਾ ਅਜਿਹੇ ਸਮੇਂ 'ਚ ਵਾਪਰੀ ਹੈ, ਜਦੋਂ ਭਾਰਤ ਅਤੇ ਕੈਨੇਡਾ ਦੇ ਰਿਸ਼ਤੇ ਪਹਿਲਾਂ ਹੀ ਤਣਾਅਪੂਰਨ ਹਨ। ਹਾਲਾਂਕਿ ਇਸ ਘਟਨਾ ਨੂੰ ਲੈ ਕੇ ਕੈਨੇਡੀਅਨ ਸਰਕਾਰ ਦਬਾਅ 'ਚ ਹੈ ਅਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਖੁਦ ਇਸ ਦੀ ਆਲੋਚਨਾ ਕੀਤੀ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।- Canada 'ਚ ਵੱਖਵਾਦੀ ਤਾਕਤਾਂ ਸਰਗਰਮ, ਵਿਦੇਸ਼ ਮੰਤਰੀ ਜੈਸ਼ੰਕਰ ਨੇ ਸੁਣਾਈਆਂ ਖਰੀਆਂ-ਖਰੀਆਂ

8. PENSION RULES : ਆ ਗਏ ਨਵੇਂ ਨਿਯਮ, ਅੱਜ ਹੀ ਕਰੋ ਇਹ ਕੰਮ ਨਹੀਂ ਤਾਂ ਪੈਨਸ਼ਨ 'ਚ ਆਵੇਗੀ ਦਿੱਕਤ
ਨਵੀਂ ਦਿੱਲੀ - ਸਰਕਾਰੀ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਪੈਨਸ਼ਨ ਸਬੰਧੀ ਨਵੇਂ ਨਿਯਮ ਜਾਰੀ ਕੀਤੇ ਗਏ ਹਨ। ਪੈਨਸ਼ਨਰਜ਼ ਭਲਾਈ ਵਿਭਾਗ ਨੇ ਸਪੱਸ਼ਟ ਹਦਾਇਤਾਂ ਦਿੱਤੀਆਂ ਹਨ ਕਿ ਹੁਣ ਪਰਿਵਾਰਕ ਪੈਨਸ਼ਨ ਲਈ ਯੋਗ ਮੈਂਬਰਾਂ ਦੀ ਸੂਚੀ ਵਿੱਚੋਂ ਬੇਟੀ ਦਾ ਨਾਂ ਨਹੀਂ ਹਟਾਇਆ ਜਾਵੇਗਾ। ਇਸ ਤੋਂ ਇਲਾਵਾ ਐਕਸਟਰਾ ਆਰਡੀਨਰੀ ਪੈਨਸ਼ਨ (ਈਓਪੀ) ਤਹਿਤ ਮਿਲਣ ਵਾਲੇ ਸਾਰੇ ਰਿਟਾਇਰਮੈਂਟ ਲਾਭ ਤੁਰੰਤ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਹੋਰ ਜਾਣਕਾਰੀ ਲਈ ਕਲਿਕ ਕਰੋ।-  PENSION RULES : ਆ ਗਏ ਨਵੇਂ ਨਿਯਮ, ਅੱਜ ਹੀ ਕਰੋ ਇਹ ਕੰਮ ਨਹੀਂ ਤਾਂ ਪੈਨਸ਼ਨ 'ਚ ਆਵੇਗੀ ਦਿੱਕਤ

9. ਮੁੱਕੇਬਾਜ਼ ਮਨਦੀਪ ਜਾਂਗੜਾ ਨੇ ਰਚਿਆ ਇਤਿਹਾਸ, ਜਿੱਤਿਆ WBF ਦਾ ਵਿਸ਼ਵ ਖਿਤਾਬ
ਨਵੀਂ ਦਿੱਲੀ, (ਭਾਸ਼ਾ) ਭਾਰਤੀ ਪੇਸ਼ੇਵਰ ਮੁੱਕੇਬਾਜ਼ ਮਨਦੀਪ ਜਾਂਗੜਾ ਨੇ ਕੇਮੈਨ ਆਈਲੈਂਡਜ਼ ਵਿਚ ਬ੍ਰਿਟੇਨ ਦੇ ਕੋਨੋਰ ਮੈਕਿੰਟੋਸ਼ ਨੂੰ ਹਰਾ ਕੇ ਵਿਸ਼ਵ ਮੁੱਕੇਬਾਜ਼ੀ ਮਹਾਸੰਘ (ਡਬਲਯੂ.ਬੀ.ਐੱਫ.) ਦਾ ਸੁਪਰ ਫੇਦਰਵੇਟ ਵਿਸ਼ਵ ਖਿਤਾਬ ਜਿੱਤ ਲਿਆ ਹੈ। ਸਾਬਕਾ ਓਲੰਪਿਕ ਚਾਂਦੀ ਤਮਗਾ ਜੇਤੂ ਰਾਏ ਜੋਨਸ ਜੂਨੀਅਰ ਦੇ ਅਧੀਨ ਸਿਖਲਾਈ ਲੈਣ ਵਾਲੇ 31 ਸਾਲਾ ਜਾਂਗੜਾ ਨੂੰ ਆਪਣੇ ਪੇਸ਼ੇਵਰ ਕਰੀਅਰ ਵਿੱਚ ਹੁਣ ਤੱਕ ਸਿਰਫ ਇੱਕ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਬ੍ਰਿਟਿਸ਼ ਮੁੱਕੇਬਾਜ਼ ਦੇ ਖਿਲਾਫ ਮੈਚ ਵਿੱਚ, ਉਸ ਨੇ ਜ਼ਿਆਦਾਤਰ ਰਾਊਂਡਾਂ ਵਿੱਚ ਆਪਣਾ ਪਲੜਾ ਭਾਰੀ ਰੱਖਿਆ। ਜਾਂਗੜਾ ਨੇ ਸ਼ੁਰੂ ਤੋਂ ਹੀ ਜ਼ਬਰਦਸਤ ਪੰਚ ਲਾਏ ਅਤੇ 10 ਰਾਊਂਡਾਂ ਦੌਰਾਨ ਆਪਣੀ ਤਾਕਤ ਬਰਕਰਾਰ ਰੱਖੀ। ਦੂਜੇ ਪਾਸੇ ਬ੍ਰਿਟਿਸ਼ ਮੁੱਕੇਬਾਜ਼ ਨੇ ਰਫ਼ਤਾਰ ਨੂੰ ਬਰਕਰਾਰ ਰੱਖਣ ਲਈ ਸੰਘਰਸ਼ ਕੀਤਾ। ਕੋਨੋਰ ਨੇ ਵਾਪਸੀ ਕਰਨ ਦੀ ਕੋਸ਼ਿਸ਼ ਕੀਤੀ, ਪਰ ਜਾਂਗੜਾ ਨੇ ਜ਼ਿਆਦਾਤਰ ਦੌਰ ਤੱਕ ਬੜ੍ਹਤ ਬਣਾਈ ਰੱਖੀ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਮੁੱਕੇਬਾਜ਼ ਮਨਦੀਪ ਜਾਂਗੜਾ ਨੇ ਰਚਿਆ ਇਤਿਹਾਸ, ਜਿੱਤਿਆ WBF ਦਾ ਵਿਸ਼ਵ ਖਿਤਾਬ

10. ਸਲਮਾਨ ਖ਼ਾਨ ਮੰਗੇ ਮੁਆਫੀ ਜਾਂ ਦੇਵੇ 50000000
ਮੁੰਬਈ- ਸਲਮਾਨ ਖਾਨ ਦੇ ਨਾਂ 'ਤੇ ਇਕ ਵਾਰ ਫਿਰ ਧਮਕੀ ਮਿਲੀ ਹੈ। ਟ੍ਰੈਫਿਕ ਕੰਟਰੋਲ ਰੂਮ 'ਚ ਧਮਕੀ ਭਰੇ ਸੰਦੇਸ਼ ਮਿਲੇ ਹਨ। ਇਨ੍ਹਾਂ ਸੰਦੇਸ਼ਾਂ ਵਿੱਚ ਕਰੋੜਾਂ ਰੁਪਏ ਦੀ ਮੰਗ ਕੀਤੀ ਗਈ ਹੈ। ਇਹ ਵੀ ਕਿਹਾ ਗਿਆ ਹੈ ਕਿ ਜਾਂ ਤਾਂ ਮੰਦਰ 'ਚ ਮਾਫੀ ਮੰਗੋ ਜਾਂ 5 ਕਰੋੜ ਰੁਪਏ ਦਿਓ। ਇਹ ਧਮਕੀ ਵਿਸ਼ਨੋਈ ਗੈਂਗ ਦੇ ਨਾਂ 'ਤੇ ਜਾਰੀ ਕੀਤੀ ਗਈ ਹੈ। ਪੁਲਸ ਨੇ ਹੁਣ ਆਪਣੀ ਜਾਂਚ ਤੇਜ਼ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਵੀ ਕਈ ਵਾਰ ਧਮਕੀਆਂ ਮਿਲਣ ਤੋਂ ਬਾਅਦ ਪੁਲਸ ਨੇ ਭਾਈਜਾਨ ਦੀ ਸੁਰੱਖਿਆ ਸਖ਼ਤ ਕਰ ਦਿੱਤੀ ਸੀ। ਇਸ ਦੇ ਨਾਲ ਹੀ ਮੁੰਬਈ ਦੇ ਬਾਂਦਰਾ ਵੈਸਟ ਸਥਿਤ ਉਨ੍ਹਾਂ ਦੇ ਘਰ ਗਲੈਕਸੀ ਅਪਾਰਟਮੈਂਟ 'ਤੇ ਵੀ ਸੁਰੱਖਿਆ ਸਖਤ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਸਲਮਾਨ ਖ਼ਾਨ ਮੰਗੇ ਮੁਆਫੀ ਜਾਂ ਦੇਵੇ 50000000, ਨਹੀਂ ਤਾਂ...


author

Sunaina

Content Editor

Related News