ਭਰਤ ਇੰਦਰ ਸਿੰਘ ਚਾਹਲ ਨੂੰ SC ਤੋਂ ਮਿਲੀ ਰਾਹਤ, ਸ਼ਾਹਰੁਖ ਖਾਨ ਨੂੰ ਧਮਕੀ ਦੇਣ ਵਾਲਾ ਸ਼ਖ਼ਸ ਗ੍ਰਿਫਤਾਰ,  ਜਾਣੋ ਅੱਜ ਦੀਆਂ ਟੌਪ-10 ਖਬਰਾਂ

Tuesday, Nov 12, 2024 - 06:14 PM (IST)

ਭਰਤ ਇੰਦਰ ਸਿੰਘ ਚਾਹਲ ਨੂੰ SC ਤੋਂ ਮਿਲੀ ਰਾਹਤ, ਸ਼ਾਹਰੁਖ ਖਾਨ ਨੂੰ ਧਮਕੀ ਦੇਣ ਵਾਲਾ ਸ਼ਖ਼ਸ ਗ੍ਰਿਫਤਾਰ,  ਜਾਣੋ ਅੱਜ ਦੀਆਂ ਟੌਪ-10 ਖਬਰਾਂ

 ਜਲੰਧਰ - ਪੰਜਾਬ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਲਗਾਤਾਰ ਚੌਥੀ ਵਾਰ ਪ੍ਰਧਾਨ ਬਣੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਨਵੀਂ ਬਣੀ ਅੰਤ੍ਰਿੰਗ ਕਮੇਟੀ ਦੀ ਪਹਿਲੀ ਇਕੱਤਰਤਾ ਹੋਈ, ਇਸ ਤੋਂ ਇਲਾਵਾ ਕਾਂਗਰਸ ਆਗੂ ਰਾਹੁਲ ਗਾਂਧੀ ਦੇ ਜਹਾਜ਼ ਵਿੱਚ ਤਕਨੀਕੀ ਖ਼ਰਾਬੀ ਕਾਰਨ ਮੰਗਲਵਾਰ ਨੂੰ ਬੁਲਢਾਣਾ ਜ਼ਿਲ੍ਹੇ ਦੇ ਚਿਖਲੀ ਵਿੱਚ ਹੋਣ ਵਾਲੀ ਉਹਨਾਂ ਦੀ ਚੋਣ ਰੈਲੀ ਰੱਦ ਕਰ ਦਿੱਤੀ ਗਈ। ਜੇਕਰ ਮਨੋਰੰਜਨ ਜਗਤ ਦੀ ਗੱਲ ਕਰੀਏ ਤਾਂ ਅਦਾਕਾਰ ਸ਼ਾਹਰੁਖ ਖਾਨ ਨੂੰ ਜਿਸ ਨੇ ਧਮਕੀ ਦਿੱਤੀ ਸੀ ਉਹ ਵਿਅਕਤੀ ਗ੍ਰਿਫਤਾਰ ਹੋ ਚੁੱਕਾ ਹੈ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ

1. ਧਮਕ ਬੇਸ ਵਾਲੇ ਮੁੱਖ ਮੰਤਰੀ ਦੀ ਵੀਡੀਓ ਵਾਇਰਲ ਹੋਣ ਦੇ ਮਾਮਲੇ ਵਿਚ ਨਵਾਂ ਮੋੜ
ਤਰਨਤਾਰਨ : ਧਰਮਪ੍ਰੀਤ ਸਿੰਘ ਉਰਫ ਮੁੱਖ ਮੰਤਰੀ ਧਮਕ ਬੇਸ ਨੂੰ ਦੋ ਪੁਲਸ ਮੁਲਾਜ਼ਮਾਂ ਵਲੋਂ ਬੇਰਹਿਮੀ ਨਾਲ ਕੁੱਟਣ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਵੀਡੀਓ ਵਿਚ ਪੁਲਸ ਮੁਲਾਜ਼ਮ ‘ਮੁੱਖ ਮੰਤਰੀ’ ਨੂੰ ਵਾਲਾਂ ਤੋਂ ਫੜ ਕੇ ਬੁਰੀ ਤਰ੍ਹਾਂ ਕੁੱਟਮਾਰ ਕਰਦੇ ਨਜ਼ਰ ਆ ਰਹੇ ਹਨ। ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਸ ਵੱਲੋਂ ਵੱਡੀ ਕਾਰਵਾਈ ਕਰਦਿਆਂ ਦੋਵਾਂ ਪੁਲਸ ਮੁਲਾਜ਼ਮਾਂ ਨੂੰ ਸਸਪੈਂਡ ਕਰਕੇ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ। ਇਹ ਘਟਨਾ 9 ਤਾਰੀਖ ਦੀ ਦੱਸੀ ਜਾ ਰਹੀ ਹੈ, ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਸ 'ਤੇ ਵੱਡੇ ਸਵਾਲ ਉਠ ਰਹੇ ਹਨ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਧਮਕ ਬੇਸ ਵਾਲੇ ਮੁੱਖ ਮੰਤਰੀ ਦੀ ਵੀਡੀਓ ਵਾਇਰਲ ਹੋਣ ਦੇ ਮਾਮਲੇ ਵਿਚ ਨਵਾਂ ਮੋੜ

2. ਸੁਧਾਰ ਲਹਿਰ ਦੇ ਇਲਜ਼ਾਮਾਂ 'ਤੇ SGPC ਦੇ ਪ੍ਰਧਾਨ ਦਾ ਜਵਾਬ
ਅੰਮ੍ਰਿਤਸਰ(ਵੈੱਬ ਡੈਸਕ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਲਗਾਤਾਰ ਚੌਥੀ ਵਾਰ ਪ੍ਰਧਾਨ ਬਣੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਨਵੀਂ ਬਣੀ ਅੰਤ੍ਰਿੰਗ ਕਮੇਟੀ ਦੀ ਪਹਿਲੀ ਇਕੱਤਰਤਾ ਹੋਈ। ਜਿਸ ਤੋਂ ਬਾਅਦ ਪ੍ਰਧਾਨ ਧਾਮੀ ਮੀਡੀਆ ਦੇ ਰੂਬਰੂ ਹੋਏ ਅਤੇ ਸਿੱਖਾਂ ਨਾਲ ਸੰਬੰਧਿਤ ਮਸਲੇ ਵਿਚਾਰੇ, ਉੱਥੇ ਕਈ ਅਹਿਮ ਮਤੇ ਵੀ ਪਾਸ ਕੀਤੇ। ਪ੍ਰਧਾਨ ਧਾਮੀ ਨੇ ਹਵਾਈ ਅੱਡਿਆਂ 'ਤੇ ਅੰਮ੍ਰਿਤਧਾਰੀ ਸਿੱਖਾਂ ਨੂੰ ਕਿਰਪਾਨ ਪਾਉਣ ਦੀ ਮਨਾਹੀ ਦੀ ਸਖ਼ਤ ਨਿੰਦਾ ਕੀਤੀ ਤੇ ਵਾਪਸ ਲੈਣ ਲਈ ਮਤਾ ਵੀ ਪਾਸ ਕੀਤਾ। ਉਨ੍ਹਾਂ ਕਿਹਾ ਕਿ ਇਹ ਸਿੱਖਾਂ ਦੇ ਮੌਲਿਕ ਅਧਿਕਾਰਾਂ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਫ਼ਦ ਜਲਦ ਹੀ ਕੇਂਦਰੀ ਹਵਾਬਾਜ਼ੀ ਮੰਤਰੀ ਨੂੰ ਮਿਲੇਗਾ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਅੰਮ੍ਰਿਤਧਾਰੀ ਪ੍ਰੀਖਿਆਰਥੀਆਂ ਨੂੰ ਪ੍ਰੀਖਿਆ ਦੇਣ ਸਮੇਂ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਜਿਸ ਲਈ ਸੁਪਰੀਮ ਕੋਰਟ 'ਚ ਅਪੀਲ ਦਾਇਰ ਕਰਕੇ ਸਰਕਾਰਾਂ ਨੂੰ ਦਿਸ਼ਾ-ਨਿਰਦੇਸ਼ ਦੇਣ ਦੀ ਵੀ ਮੰਗ ਕੀਤੀ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਸੁਧਾਰ ਲਹਿਰ ਦੇ ਇਲਜ਼ਾਮਾਂ 'ਤੇ SGPC ਦੇ ਪ੍ਰਧਾਨ ਦਾ ਜਵਾਬ

3. ਭਰਤ ਇੰਦਰ ਸਿੰਘ ਚਾਹਲ ਨੂੰ SC ਤੋਂ ਮਿਲੀ ਰਾਹਤ
ਚੰਡੀਗੜ੍ਹ- ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਾਹਲ ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਉਸ ਦੀ ਗ੍ਰਿਫਤਾਰੀ 'ਤੇ ਰੋਕ ਲਗਾ ਦਿੱਤੀ ਹੈ। ਸੁਪਰੀਮ ਕੋਰਟ ਨੇ ਹੁਕਮ 'ਚ ਕਿਹਾ ਹੈ ਕਿ ਪਟੀਸ਼ਨਕਰਤਾ ਦੇ ਖਿਲਾਫ ਦੰਡਕਾਰੀ ਕਾਰਵਾਈ ਨਹੀਂ ਕੀਤੀ ਜਾਣੀ ਚਾਹੀਦੀ। ਚਾਹਲ ਨੂੰ ਵੀ ਜਾਂਚ ਵਿੱਚ ਪੂਰਾ ਸਹਿਯੋਗ ਦੇਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਤੋਂ ਚਾਰ ਹਫ਼ਤਿਆਂ ਵਿੱਚ ਜਵਾਬ ਮੰਗਿਆ ਗਿਆ ਹੈ। 25 ਅਕਤੂਬਰ ਨੂੰ ਪਟਿਆਲਾ ਅਦਾਲਤ ਵੱਲੋਂ ਉਸ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਸਨ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਭਰਤ ਇੰਦਰ ਸਿੰਘ ਚਾਹਲ ਨੂੰ SC ਤੋਂ ਮਿਲੀ ਰਾਹਤ

4. 'ਮੁੱਖ ਮੰਤਰੀ ਧਮਕ ਬੇਸ ਆਲਾ' ਚੁੱਕ ਲਿਆ ਪੁਲਸ ਨੇ, ਦੇਖੋ ਹੈਰਾਨ ਕਰ ਦੇਣ ਵਾਲੀ ਵੀਡੀਓ
ਤਰਨਤਾਰਨ(ਰਮਨ)- ਮੁੱਖ ਮੰਤਰੀ ਧਮਕ ਬੇਸ ਆਲਾ ਦੀ ਅੱਜ ਪੁਲਸ ਕਰਮਚਾਰੀਆਂ ਵੱਲੋਂ ਕੀਤੀ ਗਈ ਕੁੱਟਮਾਰ ਸਬੰਧੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਹ ਵੀਡੀਓ ਬੀਤੀ 9 ਨਵੰਬਰ ਦੀ ਦੱਸੀ ਜਾ ਰਹੀ ਹੈ ਜਿਸ ਨੂੰ ਅੱਜ ਸੋਸ਼ਲ ਮੀਡੀਆ ਉੱਪਰ ਵਾਇਰਲ ਕੀਤਾ ਗਿਆ ਹੈ। ਵੀਡੀਓ 'ਚ ਦੇਖ ਸਕਦੇ ਹੋ ਕਿ ਪੁਲਸ ਵੱਲੋਂ 'ਮੁੱਖ ਮੰਤਰੀ ਧਮਕ ਬੇਸ ਆਲੇ' ਨੂੰ ਕੇਸਾਂ ਤੋਂ ਫੜ੍ਹ ਕੇ ਕੁੱਟ ਮਾਰ ਕੀਤੀ ਜਾ ਰਹੀ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।- 'ਮੁੱਖ ਮੰਤਰੀ ਧਮਕ ਬੇਸ ਆਲਾ' ਚੁੱਕ ਲਿਆ ਪੁਲਸ ਨੇ, ਦੇਖੋ ਹੈਰਾਨ ਕਰ ਦੇਣ ਵਾਲੀ ਵੀਡੀਓ

5. ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਸੁਰੱਖਿਆ 'ਚ ਤਾਇਨਾਤ ਪੁਲਸ ਮੁਲਾਜ਼ਮ ਦੇ ਲੱਗੀ ਗੋਲ਼ੀ, ਮੌਤ
ਮਾਨਸਾ : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਤਾਏ ਚਮਕੌਰ ਸਿੰਘ ਦੀ ਸੁਰੱਖਿਆ ਵਿਚ ਤਾਇਨਾਤ ਪੁਲਸ ਮੁਲਾਜ਼ਮ ਹਰਦੀਪ ਸਿੰਘ  ਦੀ ਗੋਲ਼ੀ ਲੱਗਣ ਕਾਰਣ ਮੌਤ ਹੋ ਗਈ ਹੈ। ਸੂਤਰਾਂ ਮੁਤਾਬਕ ਇਹ ਗੋਲੀ ਹਰਦੀਪ ਸਿੰਘ ਦੇ ਹਥਿਆਰ ਵਿਚੋਂ ਹੀ ਚੱਲੀ ਹੈ। ਪਰਿਵਾਰ ਮੁਤਾਬਕ ਪਿਸਤੌਲ ਦੀ ਸਫਾਈ ਕਰਨ ਦੌਰਾਨ ਅਚਾਨਕ ਗੋਲ਼ੀ ਚੱਲ ਗਈ ਅਤੇ ਹਰਦੀਪ ਸਿੰਘ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਪਰ ਰਸਤੇ ਵਿਚ ਹੀ ਉਸ ਦੀ ਮੌਤ ਹੋ ਗਈ। ਹਰਦੀਪ ਸਿੰਘ ਮਾਨਸਾ ਦੇ ਪਿੰਡ ਫਫੜੇ ਭਾਈਕੇ ਦਾ ਰਹਿਣ ਵਾਲਾ ਸੀ। ਫਿਲਹਾਲ ਪੁਲਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਸੁਰੱਖਿਆ 'ਚ ਤਾਇਨਾਤ ਪੁਲਸ ਮੁਲਾਜ਼ਮ ਦੇ ਲੱਗੀ ਗੋਲ਼ੀ, ਮੌਤ

6. ਰਾਹੁਲ ਗਾਂਧੀ ਦੇ ਜਹਾਜ਼ 'ਚ ਤਕਨੀਕੀ ਖ਼ਰਾਬੀ, ਉਡਾਣ ਭਰਦੇ ਵਾਪਸ ਏਅਰਪੋਰਟ 'ਤੇ ਪਰਤਿਆ
ਬੁਲਢਾਣਾ : ਕਾਂਗਰਸ ਆਗੂ ਰਾਹੁਲ ਗਾਂਧੀ ਦੇ ਜਹਾਜ਼ ਵਿੱਚ ਤਕਨੀਕੀ ਖ਼ਰਾਬੀ ਕਾਰਨ ਮੰਗਲਵਾਰ ਨੂੰ ਬੁਲਢਾਣਾ ਜ਼ਿਲ੍ਹੇ ਦੇ ਚਿਖਲੀ ਵਿੱਚ ਹੋਣ ਵਾਲੀ ਉਹਨਾਂ ਦੀ ਚੋਣ ਰੈਲੀ ਰੱਦ ਕਰ ਦਿੱਤੀ ਗਈ। ਰਾਹੁਲ ਗਾਂਧੀ ਨੇ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਉਮੀਦਵਾਰ ਰਾਹੁਲ ਬੋਂਦਰੇ ਦੇ ਸਮਰਥਨ ਵਿੱਚ ਦੁਪਹਿਰ 12.30 ਵਜੇ ਚਿਖਲੀ ਵਿੱਚ ਇੱਕ ਜਨਸਭਾ ਨੂੰ ਸੰਬੋਧਨ ਕਰਨਾ ਸੀ। ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਨੇ ਇੱਕ ਵੀਡੀਓ ਜਾਰੀ ਕਰਕੇ ਰੈਲੀ ਨੂੰ ਰੱਦ ਕਰਨ ਦੇ ਕਾਰਨ ਦੀ ਜਾਣਕਾਰੀ ਦਿੱਤੀ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਰਾਹੁਲ ਗਾਂਧੀ ਦੇ ਜਹਾਜ਼ 'ਚ ਤਕਨੀਕੀ ਖ਼ਰਾਬੀ, ਉਡਾਣ ਭਰਦੇ ਵਾਪਸ ਏਅਰਪੋਰਟ 'ਤੇ ਪਰਤਿਆ

7. ਕੋਰਟ ਨੇ ਕੇਜਰੀਵਾਲ ਦੀ ਪਟੀਸ਼ਨ 'ਤੇ ED ਤੋਂ ਮੰਗਿਆ ਜਵਾਬ
ਨਵੀਂ ਦਿੱਲੀ (ਭਾਸ਼ਾ)- ਦਿੱਲੀ ਹਾਈ ਕੋਰਟ ਨੇ ਕਥਿਤ ਆਬਕਾਰੀ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਅਰਵਿੰਦ ਕੇਜਰੀਵਾਲ ਨੂੰ ਜਾਰੀ ਕੀਤੇ ਸੰਮਨ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਮੰਗਲਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਤੋਂ ਜਵਾਬ ਮੰਗਿਆ। ਜਸਟਿਸ ਮਨੋਜ ਕੁਮਾਰ ਓਹਰੀ ਨੇ ਅਪਰਾਧਿਕ ਮਾਮਲੇ ਦੀ ਸੁਣਵਾਈ 'ਤੇ ਰੋਕ ਲਗਾਉਣ ਤੋਂ ਇਨਕਾਰ ਕੀਤਾ ਅਤੇ ਕਿਹਾ ਕਿ ਕੇਜਰੀਵਾਲ ਨੇ ਹੇਠਲੀ ਅਦਾਲਤ ਦੇ ਜਿਸ ਆਦੇਸ਼ ਨੂੰ ਚੁਣੌਤੀ ਦਿੱਤੀ ਹੈ, ਉਹ 2 ਮਹੀਨੇ ਪੁਰਾਣਾ ਹੈ ਨਾ ਕਿ ਕੋਈ ਨਵਾਂ ਆਦੇਸ਼ ਹੈ। ਹਾਈ ਕੋਰਟ ਨੇ ਉਸ ਪਟੀਸ਼ਨ 'ਤੇ ਈ.ਡੀ. ਨੂੰ ਨੋਟਿਸ ਜਾਰੀ ਕੀਤਾ, ਜਿਸ 'ਚ ਮਾਮਲੇ 'ਚ ਏਜੰਸੀ ਵਲੋਂ ਦਰਜ ਸ਼ਿਕਾਇਤ 'ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੂੰ ਜਾਰੀ ਸੰਮਨ ਨੂੰ ਚੁਣੌਤੀ ਦਿੱਤੀ ਗਈ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਕੋਰਟ ਨੇ ਕੇਜਰੀਵਾਲ ਦੀ ਪਟੀਸ਼ਨ 'ਤੇ ED ਤੋਂ ਮੰਗਿਆ ਜਵਾਬ

8. ਵੱਧ ਸਕਦੀਆਂ ਹਨ ਭਾਰਤੀਆਂ ਦੀਆਂ ਮੁਸ਼ਕਲਾਂ, ਇਮੀਗ੍ਰੇਸ਼ਨ ਨੀਤੀ ਨੂੰ ਲੈ ਕੇ ਸਖ਼ਤ ਹੋਏ ਟਰੰਪ
ਇੰਟਰਨੈਸ਼ਨਲ ਡੈਸਕ- ਡੋਨਾਲਡ ਟਰੰਪ ਦੇ ਮੁੜ ਅਮਰੀਕਾ ਦਾ ਰਾਸ਼ਟਰਪਤੀ ਬਣਨ ਨਾਲ ਗੈਰ-ਕਾਨੂੰਨੀ ਤਰੀਕੇ ਨਾਲ ਉਥੇ ਦਾਖ਼ਲ ਹੋਏ ਭਾਰਤੀਆਂ ਪ੍ਰਵਾਸੀਆਂ ਦੀ ਮੁਸ਼ਕਲਾਂ ਵਧਣ ਵਾਲੀਆਂ ਹਨ। ਦਰਅਸਲ ਅਮਰੀਕਾ ਵਿਚ ਮੁੜ ਸਖ਼ਤ ਇਮੀਗ੍ਰੇਸ਼ਨ ਪਾਲਿਸੀ ਲਾਗੂ ਹੋਵੇਗੀ। ਟਰੰਪ ਵੱਲੋਂ ਦੂਜੇ ਕਾਰਜਕਾਲ ਦੀ ਤਿਆਰੀ ਵਿਚ ਹਾਲ ਹੀ ਵਿਚ ਕੀਤੀਆਂ ਗਈਆਂ ਨਿਯੁਕਤੀਆਂ ਇਮੀਗ੍ਰੇਸ਼ਨ 'ਤੇ ਸਖ਼ਤ ਰੁਖ਼ ਵੱਲ ਇਸ਼ਾਰਾ ਕਰ ਰਹੀਆਂ ਹਨ। ਟਰੰਪ ਦੀ ਇਸ ਸਖ਼ਤੀ ਦਾ ਅਸਰ ਵਰਕ ਵੀਜ਼ਾ 'ਤੇ ਅਮਰੀਕਾ 'ਚ ਕਾਨੂੰਨੀ ਤੌਰ 'ਤੇ ਰਹਿ ਰਹੇ ਭਾਰਤੀ ਪ੍ਰਵਾਸੀਆਂ 'ਤੇ ਵੀ ਪਵੇਗਾ।
ਹੋਰ ਜਾਣਕਾਰੀ ਲਈ ਕਲਿਕ ਕਰੋ।-  ਵੱਧ ਸਕਦੀਆਂ ਹਨ ਭਾਰਤੀਆਂ ਦੀਆਂ ਮੁਸ਼ਕਲਾਂ, ਇਮੀਗ੍ਰੇਸ਼ਨ ਨੀਤੀ ਨੂੰ ਲੈ ਕੇ ਸਖ਼ਤ ਹੋਏ ਟਰੰਪ

9. ਆਸਟ੍ਰੇਲੀਅਨ ਅਖਬਾਰ 'ਚ ਛਾਏ ਕੋਹਲੀ-ਯਸ਼ਸਵੀ, ਤਸਵੀਰਾਂ ਤੇ ਹਿੰਦੀ-ਪੰਜਾਬੀ ਸਿਰਲੇਖ ਨਾਲ ਭਾਰਤੀ ਟੀਮ ਦਾ ਸਵਾਗਤ
ਸਪੋਰਟਸ ਡੈਸਕ- 22 ਨਵੰਬਰ ਤੋਂ ਸ਼ੁਰੂ ਹੋ ਰਹੀ ਬਾਰਡਰ-ਗਾਵਸਕਰ ਟਰਾਫੀ ਲਈ ਭਾਰਤੀ ਟੀਮ ਦੇ ਪਰਥ ਪਹੁੰਚਣ ਤੋਂ ਬਾਅਦ ਆਸਟ੍ਰੇਲੀਆ ਦੇ ਵੱਡੇ ਅਖਬਾਰਾਂ ਦੇ ਪਹਿਲੇ ਪੰਨੇ ਸਟਾਰ ਕ੍ਰਿਕਟਰ ਵਿਰਾਟ ਕੋਹਲੀ ਦੀ ਤਸਵੀਰ ਨਾਲ ਛਾਏ ਹੋਏ ਹਨ। ਡੇਲੀ ਟੈਲੀਗ੍ਰਾਫ਼ ਨੇ ਕੋਹਲੀ ਦੀ ਇੱਕ ਵੱਡੀ ਤਸਵੀਰ ਹਿੰਦੀ ਸਿਰਲੇਖ 'ਯੁੱਗ ਕੀ ਲੜਾਈ' ਦੇ ਨਾਲ ਪ੍ਰਕਾਸ਼ਿਤ ਕੀਤੀ ਹੈ। ਹੇਰਾਲਡ ਸਨ ਨੇ ਟੈਸਟ, ਵਨਡੇ ਅਤੇ ਟੀ-20 ਵਿੱਚ ਕੋਹਲੀ ਦੇ ਕਰੀਅਰ ਦੇ ਅੰਕੜਿਆਂ ਦੇ ਨਾਲ-ਨਾਲ ਅਨੁਮਾਨਿਤ ਭਾਰਤੀ ਲਾਈਨਅੱਪ 'ਤੇ ਇੱਕ ਪੂਰੀ ਬੈਕਪੇਜ ਕਹਾਣੀ ਵੀ ਪ੍ਰਕਾਸ਼ਿਤ ਕੀਤੀ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਆਸਟ੍ਰੇਲੀਅਨ ਅਖਬਾਰ 'ਚ ਛਾਏ ਕੋਹਲੀ-ਯਸ਼ਸਵੀ, ਤਸਵੀਰਾਂ ਤੇ ਹਿੰਦੀ-ਪੰਜਾਬੀ ਸਿਰਲੇਖ ਨਾਲ ਭਾਰਤੀ ਟੀਮ ਦਾ ਸਵਾਗਤ

10. ਸ਼ਾਹਰੁਖ ਖਾਨ ਨੂੰ ਧਮਕੀ ਦੇਣ ਵਾਲਾ ਸ਼ਖ਼ਸ ਗ੍ਰਿਫਤਾਰ
ਮੁੰਬਈ- ਅਦਾਕਾਰ ਸ਼ਾਹਰੁਖ ਖਾਨ ਨੂੰ ਕੁਝ ਦਿਨ ਪਹਿਲਾਂ ਧਮਕੀ ਮਿਲੀ ਸੀ। ਜਿਸ ਤੋਂ ਬਾਅਦ ਮੁੰਬਈ ਪੁਲਸ ਐਕਸ਼ਨ ਵਿੱਚ ਆਈ। ਹੁਣ ਉਨ੍ਹਾਂ ਨੂੰ ਧਮਕੀ ਦੇਣ ਵਾਲੇ ਵਿਅਕਤੀ ਫੈਜ਼ਾਨ ਖਾਨ ਨੂੰ ਮੁੰਬਈ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਫੈਜ਼ਾਨ ਖਾਨ ਨੂੰ ਅੱਜ ਸਵੇਰੇ ਪੰਡੋਰੀ ਥਾਣੇ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਮੁੰਬਈ ਪੁਲਸ ਨੇ ਅੱਜ ਸਵੇਰੇ ਉਸ ਦੇ ਘਰ ਦਾ ਦੌਰਾ ਕਰਨ ਤੋਂ ਬਾਅਦ, ਉਸ ਨੂੰ ਉੱਥੇ ਪੇਸ਼ ਹੋਣ ਲਈ ਕਿਹਾ ਗਿਆ।
ਹੋਰ ਜਾਣਕਾਰੀ ਲਈ ਕਲਿਕ ਕਰੋ।-  ਸ਼ਾਹਰੁਖ ਖਾਨ ਨੂੰ ਧਮਕੀ ਦੇਣ ਵਾਲਾ ਸ਼ਖ਼ਸ ਗ੍ਰਿਫਤਾਰ


 


author

Sunaina

Content Editor

Related News