ਵਿਰਾਟ ਕੋਹਲੀ ਦੇ ਤਲਾਕ ਤੋਂ ਲੈ ਪੰਜਾਬ ਵਿੱਚ ਹੋਈਆਂ ਜ਼ਿਮਨੀ ਚੋਣਾਂ ਤਕ ਜਾਣੋ ਅੱਜ ਦੀਆਂ TOP-10 ਖਬਰਾਂ

Wednesday, Nov 20, 2024 - 05:11 PM (IST)

ਵਿਰਾਟ ਕੋਹਲੀ ਦੇ ਤਲਾਕ ਤੋਂ ਲੈ ਪੰਜਾਬ ਵਿੱਚ ਹੋਈਆਂ ਜ਼ਿਮਨੀ ਚੋਣਾਂ ਤਕ ਜਾਣੋ ਅੱਜ ਦੀਆਂ TOP-10 ਖਬਰਾਂ

ਜਲੰਧਰ - ਅੱਜ ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਲਈ ਸਵੇਰੇ 7 ਵਜੇ ਤੋਂ ਵੋਟਾਂ ਪੈਣ ਦਾ ਕੰਮ ਲਗਾਤਾਰ ਜਾਰੀ ਹੈ। ਲੋਕ ਵੋਟਾਂ ਪਾਉਣ ਲਈ ਸਵੇਰ ਤੋਂ ਹੀ ਪੋਲਿੰਗ ਬੂਥਾਂ 'ਤੇ ਪਹੁੰਚ ਰਹੇ ਹਨ। ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੋਂ ਦੇ ਮਕਸੂਦਾਂ ਅਧੀਨ ਆਉਂਦੇ ਇਕ ਇਲਾਕੇ ਵਿਚ ਉਸ ਸਮੇਂ ਦਹਿਸ਼ਤ ਦਾ ਮਾਹੋਲ ਬਣ ਗਿਆ ਜਦੋਂ ਇਲਾਕੇ ਵਿਚ ਗੋਲ਼ੀ ਚਲਾ ਦਿੱਤੀ ਗਈ। ਇਸ ਦੌਰਾਨ ਜੇਕਰ ਖੇਡ ਜਗਤ ਦੀ ਗੱਲ ਕਰੀਏ ਤਾਂ ਵਿਰਾਟ ਕੋਹਲੀ ਦੀ ਇੱਕ ਪੋਸਟ ਨੇ ਲੋਕਾਂ ਨੂੰ ਡਰਾ ਦਿੱਤਾ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਕੁਝ ਅਜਿਹਾ ਸ਼ੇਅਰ ਕੀਤਾ ਕਿ ਲੋਕਾਂ ਨੂੰ ਅਚਾਨਕ ਲੱਗਾ ਕਿ ਉਹ ਅਨੁਸ਼ਕਾ ਸ਼ਰਮਾ ਤੋਂ ਤਲਾਕ ਲੈ ਰਹੇ ਹਨ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ

1. ਪੰਜਾਬ ਜ਼ਿਮਨੀ ਚੋਣਾਂ Live : ਵੋਟਾਂ ਪੈਣ ਦੌਰਾਨ ਕਿੱਥੇ ਕੀ ਹੋ ਰਿਹਾ, ਜਾਣੋ ਪਲ-ਪਲ ਦੀ ਅਪਡੇਟ (ਵੀਡੀਓ)
ਜਲੰਧਰ : ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਲਈ ਸਵੇਰੇ 7 ਵਜੇ ਤੋਂ ਵੋਟਾਂ ਪੈਣ ਦਾ ਕੰਮ ਲਗਾਤਾਰ ਜਾਰੀ ਹੈ। ਲੋਕ ਵੋਟਾਂ ਪਾਉਣ ਲਈ ਸਵੇਰ ਤੋਂ ਹੀ ਪੋਲਿੰਗ ਬੂਥਾਂ 'ਤੇ ਪਹੁੰਚ ਰਹੇ ਹਨ। 4 ਵਿਧਾਨ ਸਭਾ ਸੀਟਾਂ ਗਿੱਦੜਬਾਹਾ, ਡੇਰਾ ਬਾਬਾ ਨਾਨਕ, ਚੱਬੇਵਾਲ ਅਤੇ ਬਰਨਾਲਾ 'ਚ ਸ਼ਾਮ ਦੇ 6 ਵਜੇ ਤੱਕ ਵੋਟਿੰਗ ਹੋਵੇਗੀ ਅਤੇ 23 ਨਵੰਬਰ ਨੂੰ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ। 4 ਵਿਧਾਨ ਸਭਾ ਹਲਕਿਆਂ 'ਚ ਦੁਪਹਿਰ 1 ਵਜੇ ਤੱਕ 36.46 ਫ਼ੀਸਦੀ ਵੋਟਿੰਗ ਹੋ ਚੁੱਕੀ ਹੈ। ਇਨ੍ਹਾਂ 'ਚੋਂ ਗਿੱਦੜਬਾਹਾ ਸਭ ਤੋਂ ਅੱਗੇ ਹਨ, ਜਿੱਥੇ ਦੁਪਹਿਰ 1 ਵਜੇ 48.55 ਫ਼ੀਸਦੀ ਵੋਟਿੰਗ ਹੋ ਚੁੱਕੀ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਪੰਜਾਬ ਜ਼ਿਮਨੀ ਚੋਣਾਂ Live : ਵੋਟਾਂ ਪੈਣ ਦੌਰਾਨ ਕਿੱਥੇ ਕੀ ਹੋ ਰਿਹਾ, ਜਾਣੋ ਪਲ-ਪਲ ਦੀ ਅਪਡੇਟ (ਵੀਡੀਓ)

2. ਅਕਾਲੀ ਦਲ ਨੂੰ ਇਕ ਹੋਰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਛੱਡੀ ਪਾਰਟੀ
ਚੰਡੀਗੜ੍ਹ/ਅੰਮ੍ਰਿਤਸਰ (ਵੈੱਬ ਡੈਸਕ, ਰਮਨਜੀਤ, ਛੀਨਾ) : ਸ਼੍ਰੋਮਣੀ ਅਕਾਲੀ ਦਲ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ। ਹੁਣ ਸੀਨੀਅਰ ਅਕਾਲੀ ਆਗੂ ਅਨਿਲ ਜੋਸ਼ੀ ਨੇ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਅਨਿਲ ਜੋਸ਼ੀ ਨੇ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਮੂਹ ਅਹੁਦਿਆਂ ਤੋਂ ਅਸਤੀਫ਼ੇ ਦਾ ਐਲਾਨ ਕੀਤਾ ਹੈ। ਅਨਿਲ ਜੋਸ਼ੀ ਨੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਭੇਜੇ ਅਸਤੀਫ਼ੇ 'ਚ ਲਿਖਿਆ ਹੈ ਕਿ ਮੈਂ 2021 'ਚ ਅਕਾਲੀ ਦਲ ਦਾ ਹਿੱਸਾ ਬਣਿਆ ਸੀ, ਜਦੋਂ 3 ਕਿਸਾਨੀ ਕਾਨੂੰਨਾਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਕਰਕੇ ਭਾਜਪਾ ਨੇ ਮੈਨੂੰ ਪਾਰਟੀ 'ਚੋਂ 6 ਸਾਲਾਂ ਲਈ ਕੱਢ ਦਿੱਤਾ ਸੀ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਅਕਾਲੀ ਦਲ ਨੂੰ ਇਕ ਹੋਰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਛੱਡੀ ਪਾਰਟੀ

3. ਪੰਜਾਬ 'ਚ ਰੂਹ ਕੰਬਾਊ ਵਾਰਦਾਤ, ਭਰਾ ਦਾ ਬੇਰਹਿਮੀ ਨਾਲ ਵੱਢਿਆ ਗਲਾ
ਮਾਛੀਵਾੜਾ ਸਾਹਿਬ (ਟੱਕਰ) : ਮਾਛੀਵਾੜਾ ਨੇੜੇ ਇਤਿਹਾਸਕ ਪਿੰਡ ਝਾੜ ਸਾਹਿਬ ਵਿਖੇ ਅੱਧੀ ਰਾਤ ਨੂੰ ਸਰਹਿੰਦ ਨਹਿਰ ਕਿਨਾਰੇ ਸੜਕ ’ਤੇ ਹੀ 2 ਮਸੇਰੇ ਭਰਾਵਾਂ ਵਿਚਕਾਰ ਖੂਨੀ ਝੜਪ ਹੋ ਗਈ। ਇਸ ਦੌਰਾਨ ਇੱਕ ਭਰਾ ਨੇ ਦੂਜੇ ਭਰਾ ਦਾ ਬੇਰਹਿਮੀ ਨਾਲ ਗਲਾ ਵੱਢ ਕੇ ਕਤਲ ਕਰ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਤਰਲੋਚਨ ਸਿੰਘ ਨੇ ਦੱਸਿਆ ਕਿ ਰਾਤ ਕਰੀਬ 12.50 ਵਜੇ ਮਾਛੀਵਾੜਾ ਪੁਲਸ ਥਾਣਾ ਨੂੰ ਕਾਲ ਆਈ ਕਿ ਝਾੜ ਸਾਹਿਬ ਨੇੜੇ ਖੂਨੀ ਝੜਪ ਹੋਈ ਹੈ। ਉਨ੍ਹਾਂ ਦੱਸਿਆ ਕਿ ਰਛਪਾਲ ਸਿੰਘ ਵਾਸੀ ਗੁਮਾਣਪੁਰ, ਹਲਕਾ ਮਜੀਠਾ ਆਪਣਾ ਟਰੱਕ ਲੈ ਕੇ ਲੁਧਿਆਣਾ ਤੋਂ ਬੱਦੀ ਵੱਲ ਨੂੰ ਜਾ ਰਿਹਾ ਸੀ, ਜਦਕਿ ਚਮਕੌਰ ਸਿੰਘ ਬੱਦੀ ਤੋਂ ਲੁਧਿਆਣਾ ਵੱਲ ਨੂੰ ਜਾ ਰਿਹਾ ਸੀ। ਇਹ ਦੋਵੇਂ ਝਾੜ ਸਾਹਿਬ ਵਿਖੇ ਆਪਸ ਵਿਚ ਇੱਕ-ਦੂਜੇ ਨੂੰ ਮਿਲ ਪਏ ਅਤੇ ਇਨ੍ਹਾਂ ਦਾ ਪਹਿਲਾਂ ਵੀ ਆਪਸ ਵਿਚ ਪਰਿਵਾਰਕ ਕਲੇਸ਼ ਚੱਲਿਆ ਆ ਰਿਹਾ ਹੈ, ਜੋ ਕਿ ਰਿਸ਼ਤੇ 'ਚ ਮਸੇਰੇ ਭਰਾ ਹਨ।
ਹੋਰ ਜਾਣਕਾਰੀ ਲਈ ਕਲਿਕ ਕਰੋ।-  ਪੰਜਾਬ 'ਚ ਰੂਹ ਕੰਬਾਊ ਵਾਰਦਾਤ, ਭਰਾ ਦਾ ਬੇਰਹਿਮੀ ਨਾਲ ਵੱਢਿਆ ਗਲਾ

4. ਜਿਮ ਦੇ ਬਾਹਰ ਚੱਲੀ ਗੋਲ਼ੀ, ਬਣਿਆ ਦਹਿਸ਼ਤ ਦਾ ਮਾਹੌਲ
ਜਲੰਧਰ (ਕੁੰਦਨ, ਪੰਕਜ)- ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੋਂ ਦੇ ਮਕਸੂਦਾਂ ਅਧੀਨ ਆਉਂਦੇ ਇਕ ਇਲਾਕੇ ਵਿਚ ਉਸ ਸਮੇਂ ਦਹਿਸ਼ਤ ਦਾ ਮਾਹੋਲ ਬਣ ਗਿਆ ਜਦੋਂ ਇਲਾਕੇ ਵਿਚ ਗੋਲ਼ੀ ਚਲਾ ਦਿੱਤੀ ਗਈ। ਮਿਲੀ ਜਾਣਕਾਰੀ ਮੁਤਾਬਕ ਪੁਰਾਣੀ ਰੰਜਿਸ਼ ਦੇ ਤਹਿਤ ਜਿਮ ਦੇ ਬਾਹਰ ਦੋ ਧਿਰਾਂ ਵਿਚਾਲੇ ਵਿਵਾਦ ਹੋ ਗਿਆ। ਵਿਵਾਦ ਇੰਨਾ ਵੱਧ ਗਿਆ ਕਿ ਇਕ ਧਿਰ ਵੱਲੋਂ ਗੋਲ਼ੀ ਚਲਾ ਦਿੱਤੀ ਗਈ। ਗਨੀਮਤ ਇਹ ਰਹੀ ਕਿ ਇਸ ਦੌਰਾਨ ਕੋਈ ਜ਼ਖ਼ਮੀ ਨਹੀਂ ਹੋਇਆ ਹੈ। ਉਥੇ ਬੀ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਜਲੰਧਰ ਤੋਂ ਵੱਡੀ ਖ਼ਬਰ, ਜਿਮ ਦੇ ਬਾਹਰ ਚੱਲੀ ਗੋਲ਼ੀ, ਬਣਿਆ ਦਹਿਸ਼ਤ ਦਾ ਮਾਹੌਲ

5. ਖੁਸ਼ਖ਼ਬਰੀ! ਇਨ੍ਹਾਂ ਲੋਕਾਂ ਨੂੰ ਮਿਲੇਗਾ ਰੁਜ਼ਗਾਰ, 15 ਤੋਂ ਵੱਧ IT ਕੰਪਨੀਆਂ ਕਰਨਗੀਆਂ 200 ਕਰੋੜ ਦਾ ਨਿਵੇਸ਼
ਪਟਨਾ : ਬਿਹਾਰ ਵਿੱਚ 15 ਤੋਂ ਵੱਧ ਕੰਪਨੀਆਂ ਨੇ ਸੂਚਨਾ ਤਕਨਾਲੋਜੀ (ਆਈ.ਟੀ.) ਖੇਤਰ ਵਿੱਚ 200 ਕਰੋੜ ਰੁਪਏ ਤੋਂ ਵੱਧ ਨਿਵੇਸ਼ ਕਰਨ ਲਈ 'ਨਿਵੇਸ਼ ਲਈ ਵਚਨਬੱਧਤਾ' ਫਾਰਮਾਂ 'ਤੇ ਦਸਤਖ਼ਤ ਕਰ ਦਿੱਤੇ ਹਨ। ਬਿਹਾਰ ਦੇ ਸੂਚਨਾ ਤਕਨਾਲੋਜੀ ਵਿਭਾਗ ਦੁਆਰਾ ਸੂਬੇ ਦੀ ਆਈਟੀ ਨੀਤੀ ਬਾਰੇ ਵਿਚ ਵਿਆਪਕ ਜਾਣਕਾਰੀ ਪ੍ਰਦਾਨ ਕਰਨ ਲਈ ਸੋਮਵਾਰ ਨੂੰ ਪਟਨਾ ਦੇ ਬੇਲਟਰੋਨ ਵਿਚ ਬਿਹਾਰ ਰਾਜ ਇਲੈਕਟ੍ਰੋਨਿਕਸ ਵਿਕਾਸ ਨਿਗਮ (ਬੀਐਸਈਡੀਸੀ) ਦੀ ਇੱਕ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਦਾ ਉਦੇਸ਼ ਰਾਜ ਦੇ ਤਕਨਾਲੋਜੀ ਖੇਤਰ ਵਿੱਚ ਵਿਕਾਸ ਅਤੇ ਨਿਵੇਸ਼ ਨੂੰ ਉਤਸ਼ਾਹਿਤ ਕਰਨਾ ਹੈ। ਇਸ ਨਾਲ ਬਿਹਾਰ ਦੇ ਲੋਕਾਂ ਨੂੰ ਰੁਜ਼ਗਾਰ ਮਿਲ ਸਕਦਾ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।-  ਖੁਸ਼ਖ਼ਬਰੀ! ਇਨ੍ਹਾਂ ਲੋਕਾਂ ਨੂੰ ਮਿਲੇਗਾ ਰੁਜ਼ਗਾਰ, 15 ਤੋਂ ਵੱਧ IT ਕੰਪਨੀਆਂ ਕਰਨਗੀਆਂ 200 ਕਰੋੜ ਦਾ ਨਿਵੇਸ਼

6. ਪਹਿਲੀ ਤੋਂ 5ਵੀਂ ਜਮਾਤ ਤੱਕ ਦੇ ਸਕੂਲਾਂ 'ਚ ਛੁੱਟੀਆਂ ਦਾ ਐਲਾਨ
ਰਾਜਸਥਾਨ- ਦੇਸ਼ ਦੇ ਜ਼ਿਆਦਾਤਰ ਸੂਬੇ ਹਵਾ ਪ੍ਰਦੂਸ਼ਣ ਦੀ ਲਪੇਟ ਵਿਚ ਹਨ। ਪ੍ਰਦੂਸ਼ਣ ਇਕ ਵੱਡਾ ਖ਼ਤਰਾ ਬਣਦਾ ਜਾ ਰਿਹਾ ਹੈ। ਵਧਦੇ ਹਵਾ ਪ੍ਰਦੂਸ਼ਣ ਕਾਰਨ ਰਾਜਸਥਾਨ ਖੈਰਥਲ-ਤਿਜਾਰਾ ਜ਼ਿਲ੍ਹੇ 'ਚ 5ਵੀਂ ਜਮਾਤ ਤੱਕ ਦੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਜ਼ਿਲ੍ਹੇ 'ਚ ਪਹਿਲੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਲਈ 20 ਤੋਂ 23 ਨਵੰਬਰ ਤੱਕ ਛੁੱਟੀਆਂ ਦਾ ਐਲਾਨ ਕੀਤਾ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਪਹਿਲੀ ਤੋਂ 5ਵੀਂ ਜਮਾਤ ਤੱਕ ਦੇ ਸਕੂਲਾਂ 'ਚ ਛੁੱਟੀਆਂ ਦਾ ਐਲਾਨ

7. ਕਰੋੜਾਂ ਰਾਸ਼ਨ ਕਾਰਡ ਧਾਰਕਾਂ ਨੂੰ ਝਟਕਾ, ਸਰਕਾਰ ਨੇ ਕੀਤੇ ਰੱਦ
ਨਵੀਂ ਦਿੱਲੀ (ਭਾਸ਼ਾ)- ਕੇਂਦਰੀ ਖੁਰਾਕ ਮੰਤਰਾਲਾ ਨੇ ਬੁੱਧਵਾਰ ਨੂੰ ਕਿਹਾ ਕਿ ਸਰਕਾਰ ਦੇ ਵੱਡੇ ਪੱਧਰ 'ਤੇ ਡਿਜੀਟਲੀਕਰਨ ਦੇ ਯਤਨਾਂ ਨਾਲ ਦੇਸ਼ ਵਿਚ ਜਨਤਕ ਵੰਡ ਪ੍ਰਣਾਲੀ (ਪੀ.ਡੀ.ਐੱਸ.) ਵਿਚ ਬਹੁਤ ਬਦਲਾਅ ਆਇਆ ਹੈ ਅਤੇ 5.8 ਕਰੋੜ ਫਰਜ਼ੀ ਰਾਸ਼ਨ ਕਾਰਡ ਰੱਦ ਕੀਤੇ ਗਏ ਹਨ। ਇਸ ਨਾਲ ਗਲੋਬਲ ਪੱਧਰ 'ਤੇ ਖੁਰਾਕ ਸੁਰੱਖਿਆ ਪ੍ਰੋਗਰਾਮਾਂ ਲਈ ਨਵੇਂ ਮਾਨਕ ਸਥਾਪਤ ਹੋਏ ਹਨ। ਮੰਤਰਾਲਾ ਨੇ ਬਿਆਨ 'ਚ ਕਿਹਾ ਕਿ 80.6 ਕਰੋੜ ਲਾਭਪਾਤਰੀਆਂ ਨੂੰ ਸੇਵਾ ਪ੍ਰਦਾਨ ਕਰਨ ਵਾਲੀ ਪੀਡੀਐੱਸ ਪ੍ਰਣਾਲੀ 'ਚ ਸੁਧਾਰ ਦੇ ਅਧੀਨ ਆਧਾਰ ਰਾਹੀਂ ਵੈਰੀਫਿਕੇਸ਼ਨ ਅਤੇ ਇਲੈਕਟ੍ਰਾਨਿਕ ਰੂਪ ਨਾਲ ਆਪਣੇ ਗਾਹਕ ਨੂੰ ਜਾਣੋ (ਈ-ਕੇਵਾਈਸੀ) ਦੀ ਵਿਵਸਥਾ ਨਾਲ 5.8 ਕਰੋੜ ਨਕਲੀ ਰਾਸ਼ਨ ਕਾਰਡ ਹਟਾਏ ਜਾ ਸਕੇ ਹਨ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਕਰੋੜਾਂ ਰਾਸ਼ਨ ਕਾਰਡ ਧਾਰਕਾਂ ਨੂੰ ਝਟਕਾ, ਸਰਕਾਰ ਨੇ ਕੀਤੇ ਰੱਦ

8. ਤਣਾਅ ਵਿਚਕਾਰ Canada ਨੇ ਭਾਰਤੀ ਯਾਤਰੀਆਂ ਲਈ ਜਾਰੀ ਕੀਤੇ ਨਵੇਂ ਹੁਕਮ
ਟੋਰਾਂਟੋ- ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ 'ਚ ਚੱਲ ਰਹੀ ਖਟਾਸ ਵਿਚਕਾਰ ਕੈਨੇਡਾ ਸਰਕਾਰ ਨੇ ਇਕ ਹੋਰ ਨਵਾਂ ਹੁਕਮ ਜਾਰੀ ਕੀਤਾ ਹੈ, ਜਿਸ ਕਾਰਨ ਕੈਨੇਡਾ ਤੋਂ ਭਾਰਤ ਆਉਣ ਵਾਲੇ ਯਾਤਰੀਆਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ। ਦਰਅਸਲ ਕੈਨੇਡਾ ਸਰਕਾਰ ਨੇ ਕੈਨੇਡਾ ਤੋਂ ਭਾਰਤ ਆਉਣ ਵਾਲੇ ਲੋਕਾਂ ਲਈ ਵਾਧੂ ਸੁਰੱਖਿਆ ਜਾਂਚ ਕਰਵਾਉਣ ਦਾ ਫ਼ੈਸਲਾ ਕੀਤਾ ਹੈ। ਕੈਨੇਡਾ ਦੀ ਟਰਾਂਸਪੋਰਟ ਮੰਤਰੀ ਅਨੀਤਾ ਆਨੰਦ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਲੋਕਾਂ ਨੂੰ ਸਮੇਂ ਤੋਂ ਪਹਿਲਾਂ ਏਅਰਪੋਰਟ ਪਹੁੰਚਣ ਦੀ ਅਪੀਲ ਕੀਤੀ। ਕੈਨੇਡਾ ਸਰਕਾਰ ਨੇ ਭਾਰਤ ਜਾਣ ਵਾਲੇ ਯਾਤਰੀਆਂ ਨੂੰ ਚਾਰ ਘੰਟੇ ਪਹਿਲਾਂ ਏਅਰਪੋਰਟ 'ਤੇ ਪਹੁੰਚਣ ਦੀ ਸਲਾਹ ਦਿੱਤੀ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਤਣਾਅ ਵਿਚਕਾਰ Canada ਨੇ ਭਾਰਤੀ ਯਾਤਰੀਆਂ ਲਈ ਜਾਰੀ ਕੀਤੇ ਨਵੇਂ ਹੁਕਮ

9. ਆਧਾਰ ਕਾਰਡ 'ਤੇ ਮਿਲੇਗਾ 5 ਲੱਖ ਦਾ ਮੁਫ਼ਤ ਸਿਹਤ ਬੀਮਾ
ਨਵੀਂ ਦਿੱਲੀ - ਆਯੁਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ (AB PM-JAY) ਨੇ ਹਾਲ ਹੀ ਵਿੱਚ 70 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਸਾਰੇ ਸੀਨੀਅਰ ਨਾਗਰਿਕਾਂ ਨੂੰ ਸ਼ਾਮਲ ਕੀਤਾ ਹੈ। ਚਾਹੇ ਉਨ੍ਹਾਂ ਦੀ ਆਮਦਨ ਕਿੰਨੀ ਵੀ ਹੋਵੇ। ਇਸ ਇਤਿਹਾਸਕ ਪਹਿਲਕਦਮੀ ਦਾ ਟੀਚਾ ਲਗਭਗ 4.5 ਕਰੋੜ ਪਰਿਵਾਰਾਂ ਨੂੰ ਵਿਆਪਕ ਸਿਹਤ ਕਵਰੇਜ ਪ੍ਰਦਾਨ ਕਰਨਾ ਹੈ। ਲਗਭਗ 6 ਕਰੋੜ ਸੀਨੀਅਰ ਨਾਗਰਿਕਾਂ ਨੂੰ ਪ੍ਰਤੀ ਪਰਿਵਾਰ 5 ਲੱਖ ਰੁਪਏ ਦੇ ਸਿਹਤ ਬੀਮਾ ਕਵਰ ਦਾ ਲਾਭ ਮਿਲੇਗਾ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਆਧਾਰ ਕਾਰਡ 'ਤੇ ਮਿਲੇਗਾ 5 ਲੱਖ ਦਾ ਮੁਫ਼ਤ ਸਿਹਤ ਬੀਮਾ, ਇੰਝ ਕਰੋ ਅਪਲਾਈ

10. ਵਿਰਾਟ ਦਾ ਤਲਾਕ! ਕੋਹਲੀ ਦੀ ਪੋਸਟ ਨੇ ਭੰਬਲਭੂਸੇ 'ਚ ਪਾਏ ਪ੍ਰਸ਼ੰਸਕ
ਸਪੋਰਟਸ ਡੈਸਕ- ਏ ਆਰ ਰਹਿਮਾਨ ਦੇ ਤਲਾਕ ਤੋਂ ਬਾਅਦ ਵਿਰਾਟ ਕੋਹਲੀ ਦੀ ਇੱਕ ਪੋਸਟ ਨੇ ਲੋਕਾਂ ਨੂੰ ਡਰਾ ਦਿੱਤਾ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਕੁਝ ਅਜਿਹਾ ਸ਼ੇਅਰ ਕੀਤਾ ਕਿ ਲੋਕਾਂ ਨੂੰ ਅਚਾਨਕ ਲੱਗਾ ਕਿ ਉਹ ਅਨੁਸ਼ਕਾ ਸ਼ਰਮਾ ਤੋਂ ਤਲਾਕ ਲੈ ਰਹੇ ਹਨ। ਦਰਅਸਲ ਵਿਰਾਟ ਕੋਹਲੀ ਦੀ ਪੋਸਟ ਤੋਂ ਫੈਨਜ਼ ਨੂੰ ਉਨ੍ਹਾਂ ਦੇ ਅਨੁਸ਼ਕਾ ਸ਼ਰਮਾ ਨਾਲੋਂ ਤਲਾਕ ਤੋਂ ਲੈ ਕੇ ਕ੍ਰਿਕਟ ਤੋਂ ਸੰਨਿਆਸ ਤਕ ਦਾ ਭੁਲੇਖਾ ਪੈ ਗਿਆ। ਬਹੁਤ ਸਾਰੇ ਲੋਕ ਇਸ ਕਿਸਮ ਦੇ ਫਾਰਮੈਟ ਵਿੱਚ ਪੋਸਟ ਕਰਨਾ ਬੰਦ ਕਰਨ ਲਈ ਲਿਖ ਰਹੇ ਹਨ। ਕਾਫੀ ਦੇਰ ਤਕ ਸਮਝ ਆਉਂਦਾ ਕਿ ਵਿਰਾਟ ਨੇ ਕਿਸ ਬਾਰੇ ਲਿਖਿਆ ਹੈ। ਕੁਝ ਲੋਕਾਂ ਨੂੰ ਇਹ ਵੀ ਲੱਗਾ ਕਿ ਇਹ ਉਸ ਦੀ ਰਿਟਾਇਰਮੈਂਟ ਦਾ ਐਲਾਨ ਹੋ ਸਕਦਾ ਹੈ। ਹਾਲਾਂਕਿ ਇਸ ਪੋਸਟ ਦਾ ਵਿਸ਼ਾ ਵੀ ਦਿਲ ਨੂੰ ਛੂਹਣ ਵਾਲਾ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।-  ਵਿਰਾਟ ਦਾ ਤਲਾਕ! ਕੋਹਲੀ ਦੀ ਪੋਸਟ ਨੇ ਭੰਬਲਭੂਸੇ 'ਚ ਪਾਏ ਪ੍ਰਸ਼ੰਸਕ


 


author

Sunaina

Content Editor

Related News