ਸੁਖਬੀਰ ਬਾਦਲ ''ਤੇ ਚੱਲੀ ਗੋਲ਼ੀ ਚੱਲਣ ਤੋਂ ਲੈ ਕੇ ਮਸ਼ਹੂਰ ਅਦਾਕਾਰ ਦੇ ਦਿਹਾਂਤ ਤੱਕ ਅੱਜ ਦੀਆਂ ਟੌਪ-10 ਖਬਰਾਂ

Wednesday, Dec 04, 2024 - 06:29 PM (IST)

ਸੁਖਬੀਰ ਬਾਦਲ ''ਤੇ ਚੱਲੀ ਗੋਲ਼ੀ ਚੱਲਣ ਤੋਂ ਲੈ ਕੇ ਮਸ਼ਹੂਰ ਅਦਾਕਾਰ ਦੇ ਦਿਹਾਂਤ ਤੱਕ ਅੱਜ ਦੀਆਂ ਟੌਪ-10 ਖਬਰਾਂ

ਜਲੰਧਰ - ਅੱਜ ਪੰਜਾਬ ’ਚ ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਨਿਭਾਅ ਰਹੇ ਸੁਖਬੀਰ ਸਿੰਘ ਬਾਦਲ 'ਤੇ ਫ਼ਾਇਰਿੰਗ ਹੋ ਗਈ ਹੈ। ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਗਾਈ ਗਈ ਸੇਵਾ ਤਹਿਤ ਦੂਜੇ ਦਿਨ ਦੀ ਸੇਵਾ ਕਰਦਿਆਂ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸੇਵਾਦਾਰ ਵਜੋਂ ਬੈਠੇ ਹੋਏ ਸਨ। ਇਸ ਦੌਰਾਨ ਕਿਸੇ ਵੱਲੋਂ ਸੁਖਬੀਰ ਬਾਦਲ 'ਤੇ ਗੋਲ਼ੀ ਚਲਾ ਦਿੱਤੀ ਗਈ ਹੈ। ਸੇਵਾਦਾਰਾਂ ਦੀ ਚੌਕਸੀ ਕਾਰਨ ਗੋਲ਼ੀ ਉਨ੍ਹਾਂ ਦੇ ਨਹੀਂ ਲੱਗੀ। ਮੌਕੇ ਤੋਂ ਹੀ ਗੋਲ਼ੀ ਚਲਾਉਣ ਵਾਲੇ ਨੂੰ ਕਾਬੂ ਕਰ ਲਿਆ ਗਿਆ। ਇਸ ਦੌਰਾਨ  ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਇੱਥੇ ਗਾਜ਼ੀਪੁਰ ਬਾਰਡਰ 'ਤੇ ਰੋਕੇ ਜਾਣ ਤੋਂ ਬਾਅਦ ਕਿਹਾ ਕਿ ਉਹ ਇਕੱਲੇ ਪੁਲਸ ਨਾਲ ਜਾਣ ਲਈ ਤਿਆਰ ਹਨ ਪਰ ਉਨ੍ਹਾਂ ਨੂੰ ਇਸ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ
 
1. ਸ੍ਰੀ ਦਰਬਾਰ ਸਾਹਿਬ ਬਾਹਰ ਸੇਵਾ ਦੌਰਾਨ ਸੁਖਬੀਰ ਬਾਦਲ 'ਤੇ ਚੱਲੀ ਗੋਲ਼ੀ

ਅੰਮ੍ਰਿਤਸਰ (ਵੈੱਬ ਡੈਸਕ): ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਨਿਭਾਅ ਰਹੇ ਸੁਖਬੀਰ ਸਿੰਘ ਬਾਦਲ 'ਤੇ ਫ਼ਾਇਰਿੰਗ ਹੋ ਗਈ ਹੈ। ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਗਾਈ ਗਈ ਸੇਵਾ ਤਹਿਤ ਦੂਜੇ ਦਿਨ ਦੀ ਸੇਵਾ ਕਰਦਿਆਂ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸੇਵਾਦਾਰ ਵਜੋਂ ਬੈਠੇ ਹੋਏ ਸਨ। ਇਸ ਦੌਰਾਨ ਕਿਸੇ ਵੱਲੋਂ ਸੁਖਬੀਰ ਬਾਦਲ 'ਤੇ ਗੋਲ਼ੀ ਚਲਾ ਦਿੱਤੀ ਗਈ ਹੈ। ਸੇਵਾਦਾਰਾਂ ਦੀ ਚੌਕਸੀ ਕਾਰਨ ਗੋਲ਼ੀ ਉਨ੍ਹਾਂ ਦੇ ਨਹੀਂ ਲੱਗੀ। ਮੌਕੇ ਤੋਂ ਹੀ ਗੋਲ਼ੀ ਚਲਾਉਣ ਵਾਲੇ ਨੂੰ ਕਾਬੂ ਕਰ ਲਿਆ ਗਿਆ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਸ੍ਰੀ ਦਰਬਾਰ ਸਾਹਿਬ ਬਾਹਰ ਸੇਵਾ ਦੌਰਾਨ ਸੁਖਬੀਰ ਬਾਦਲ 'ਤੇ ਚੱਲੀ ਗੋਲ਼ੀ

2. ਸੁਖਬੀਰ ਬਾਦਲ 'ਤੇ ਹੋਏ ਹਮਲੇ ਮਗਰੋਂ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ

ਅੰਮ੍ਰਿਤਸਰ : ਸ੍ਰੀ ਦਰਬਾਰ ਸਾਹਿਬ ਦੇ ਬਾਹਰ ਧਾਰਮਿਕ ਸਜ਼ਾ (ਸੇਵਾ) ਕਰ ਰਹੇ ਸੁਖਬੀਰ ਸਿੰਘ ਬਾਦਲ 'ਤੇ ਹੋਏ ਕਾਤਲਾਨਾ ਹਮਲੇ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਨਿੰਦਾ ਕੀਤੀ ਹੈ। ਬਿਆਨ ਜਾਰੀ ਕਰਦਿਆਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਹੈ ਕਿ ਇਹ ਹਮਲਾ ਸੁਖਬੀਰ ਸਿੰਘ ਬਾਦਲ 'ਤੇ ਨਹੀਂ ਸਗੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੇਵਾਦਾਰ 'ਤੇ ਹੋਇਆ ਹੈ। ਸੁਖਬੀਰ ਨੂੰ ਸੇਵਾ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਲਗਾਈ ਹੈ ਅਤੇ ਉਹ ਇਹ ਸੇਵਾ ਨਿਭਾਅ ਰਹੇ ਸਨ। ਇਹ ਮੰਦਭਾਗੀ ਘਟਨਾ ਦੀ ਉਹ ਨਿੰਦਾ ਕਰਦੇ ਹਨ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਸੁਖਬੀਰ ਬਾਦਲ 'ਤੇ ਹੋਏ ਹਮਲੇ ਮਗਰੋਂ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ

3. ਸੁਖਬੀਰ ਬਾਦਲ 'ਤੇ ਹੋਏ ਹਮਲੇ 'ਚ ਆਇਆ ਸੁਖਜਿੰਦਰ ਰੰਧਾਵਾ ਦਾ ਨਾਂ, ਦਲਜੀਤ ਚੀਮਾ ਨੇ ਲਗਾਏ ਵੱਡੇ ਦੋਸ਼ 

ਅੰਮ੍ਰਿਤਸਰ (ਵੈੱਬ ਡੈਸਕ): ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਦੇ ਬਾਹਰ ਸੇਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਵਿਚ ਨਵਾਂ ਮੋੜ ਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦਲਜੀਤ ਸਿੰਘ ਚੀਮਾ ਨੇ ਇਸ ਹਮਲੇ ਨੂੰ ਲੈ ਕੇ ਵੱਡੇ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਹਮਲਾ ਕਰਨ ਵਾਲੇ ਸ਼ਖ਼ਸ ਦਾ ਭਰਾ ਸੁਖਜਿੰਦਰ ਸਿੰਘ ਰੰਧਾਵਾ ਦਾ ਕਰੀਬੀ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਸੁਖਬੀਰ ਬਾਦਲ 'ਤੇ ਹੋਏ ਹਮਲੇ 'ਚ ਆਇਆ ਸੁਖਜਿੰਦਰ ਰੰਧਾਵਾ ਦਾ ਨਾਂ, ਦਲਜੀਤ ਚੀਮਾ ਨੇ ਲਗਾਏ ਵੱਡੇ ਦੋਸ਼

4. ਸੁਖਬੀਰ ਬਾਦਲ 'ਤੇ ਹੋਏ ਹਮਲੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਵੱਡੀ ਕਾਰਵਾਈ

ਚੰਡੀਗੜ੍ਹ : ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸੇਵਾ ਦੌਰਾਨ ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੀ ਘਟਨਾ ਦੇ ਸੰਬੰਧ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਨੇ ਆਖਿਆ ਹੈ ਕਿ ਪੰਜਾਬ ਪੁਲਸ ਨੇ ਅੱਜ ਇਕ ਵੱਡੀ ਵਾਰਦਾਤ ਹੋਣੋ ਰੋਕੀ ਹੈ। ਪੰਜਾਬ ਪੁਲਸ ਦੀ ਮੁਸਤੈਦੀ ਦਾ ਨਤੀਜਾ ਹੈ ਜੋ ਪੰਜਾਬ ਅਤੇ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਨਾਕਾਮ ਹੋਈ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਸੁਖਬੀਰ ਬਾਦਲ 'ਤੇ ਹੋਏ ਹਮਲੇ 'ਚ ਆਇਆ ਸੁਖਜਿੰਦਰ ਰੰਧਾਵਾ ਦਾ ਨਾਂ, ਦਲਜੀਤ ਚੀਮਾ ਨੇ ਲਗਾਏ ਵੱਡੇ ਦੋਸ਼

5. ਸ੍ਰੀ ਦਰਬਾਰ ਸਾਹਿਬ ਬਾਹਰ ਸੁਖਬੀਰ ਬਾਦਲ 'ਤੇ ਗੋਲੀ ਚਲਾਉਣ ਵਾਲੇ ਨੂੰ ਲੈ ਕੇ ਵੱਡਾ ਖ਼ੁਲਾਸਾ

ਅੰਮ੍ਰਿਤਸਰ : ਸ੍ਰੀ ਦਰਬਾਰ ਸਾਹਿਬ ਦੇ ਬਾਹਰ ਧਾਰਮਿਕ ਸਜ਼ਾ ਭੁਗਤ ਰਹੇ ਸੁਖਬੀਰ ਸਿੰਘ ਬਾਦਲ 'ਤੇ ਅੱਜ ਜਾਨਲੇਵਾ ਹਮਲਾ ਹੋ ਗਿਆ। ਇਸ ਹਮਲੇ ਵਿਚ ਭਾਵੇਂ ਗੋਲ਼ੀ ਚੱਲੀ ਹੈ ਪਰ ਸੁਖਬੀਰ ਸਿੰਘ ਬਾਦਲ ਵਾਲ-ਵਾਲ ਬਚ ਗਏ। ਗੋਲ਼ੀ ਚੱਲਣ ਵਾਲੇ ਦਾ ਨਾਮ ਨਰਾਇਣ ਸਿੰਘ ਜੌੜਾ ਦੱਸਿਆ ਜਾ ਰਿਹਾ ਹੈ, ਪਹਿਲਾਂ ਵੀ ਗਰਮ ਖਿਆਲੀਆਂ ਨਾਲ ਜੁੜਿਆ ਹੋਇਆ ਦੱਸਿਆ ਜਾ ਰਿਹਾ ਹੈ। ਨਰਾਇਣ ਜੌੜਾ ਨੂੰ ਲੈ ਕੇ ਪੁਲਸ ਨੇ ਸਨਸਨੀਖੇਜ਼ ਖੁਲਾਸਾ ਕੀਤਾ ਹੈ। ਪੁਲਸ ਮੁਤਾਬਕ ਨਰਾਇਣ ਸਿੰਘ ਕੱਲ੍ਹ ਵੀ ਸ੍ਰੀ ਦਰਬਾਰ ਸਾਹਿਬ ਆਇਆ ਸੀ ਅਤੇ ਪੁਲਸ ਵਲੋਂ ਪਹਿਲਾਂ ਤੋਂ ਹੀ ਉਸ ਦੀਆਂ ਗਤੀਵਿਧੀਆਂ 'ਤੇ ਨਜ਼ਰ ਰੱਖੀ ਜਾ ਰਹੀ ਸੀ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਸ੍ਰੀ ਦਰਬਾਰ ਸਾਹਿਬ ਬਾਹਰ ਸੁਖਬੀਰ ਬਾਦਲ 'ਤੇ ਗੋਲੀ ਚਲਾਉਣ ਵਾਲੇ ਨੂੰ ਲੈ ਕੇ ਵੱਡਾ ਖ਼ੁਲਾਸਾ

6. 'ਹਵਾਈ ਚੱਪਲਾਂ ਛੱਡੋ, ਬਾਟਾ ਦੇ ਬੂਟ ਪਹਿਨਣ ਵਾਲਾ ਵੀ ਨਹੀਂ ਕਰ ਪਾ ਰਿਹਾ ਜਹਾਜ਼ 'ਚ ਸਫ਼ਰ'

ਨਵੀਂ ਦਿੱਲੀ- ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ 'ਭਾਰਤੀ ਵਾਯੂਯਾਨ ਬਿੱਲ 2024' 'ਤੇ ਸੰਸਦ 'ਚ ਚਰਚਾ ਕਰਦੇ ਹੋਏ ਦੇਸ਼ ਦੇ ਆਮ ਨਾਗਰਿਕਾਂ ਦੀ ਹਵਾਈ ਯਾਤਰਾ ਨਾਲ ਜੁੜੀਆਂ ਚੁਣੌਤੀਆਂ ਨੂੰ ਬਹੁਤ ਹੀ ਗੰਭੀਰਤਾ ਨਾਲ ਪੇਸ਼ ਕੀਤਾ। ਉਨ੍ਹਾਂ ਨੇ ਹਵਾਈ ਯਾਤਰਾ ਨੂੰ ਆਮ ਲੋਕਾਂ ਲਈ ਪਹੁੰਚਯੋਗ ਬਣਾਉਣ ਅਤੇ ਬਿਹਤਰ ਬਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ। ਰਾਘਵ ਚੱਢਾ ਨੇ ਸੰਸਦ 'ਚ ਆਪਣੇ ਭਾਸ਼ਣ 'ਚ ਕਿਹਾ ਕਿ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਚੱਪਲਾਂ ਪਹਿਨਣ ਵਾਲਿਆਂ ਨੂੰ ਹਵਾਈ ਜਹਾਜ਼ 'ਚ ਸਫਰ ਕਰਵਾਵਾਂਗੇ ਪਰ ਹੋ ਇਸ ਦੇ ਉਲਟ ਰਿਹਾ ਹੈ। ਅੱਜ ਚੱਪਲਾਂ ਨੂੰ ਭੁੱਲ ਜਾਓ, ਬਾਟਾ ਦੇ ਬੂਟ ਪਹਿਨਣ ਵਾਲਾ ਵੀ ਹਵਾਈ ਯਾਤਰਾ ਦਾ ਖਰਚ ਨਹੀਂ ਚੁੱਕ ਸਕਦਾ।
ਹੋਰ ਜਾਣਕਾਰੀ ਲਈ ਕਲਿਕ ਕਰੋ।-'ਹਵਾਈ ਚੱਪਲਾਂ ਛੱਡੋ, ਬਾਟਾ ਦੇ ਬੂਟ ਪਹਿਨਣ ਵਾਲਾ ਵੀ ਨਹੀਂ ਕਰ ਪਾ ਰਿਹਾ ਜਹਾਜ਼ 'ਚ ਸਫ਼ਰ'

7. ਬੈਂਕ ਖ਼ਾਤਾ ਧਾਰਕਾਂ ਲਈ ਰਾਹਤ, ਅਕਾਊਂਟ ਤੇ ਲਾਕਰ ਦੇ Nominee ਨੂੰ ਲੈ ਕੇ ਹੋ ਗਿਆ ਵੱਡਾ ਐਲਾਨ

ਨਵੀਂ ਦਿੱਲੀ - ਬੈਂਕ ਖਾਤਾ ਧਾਰਕਾਂ ਲਈ ਖੁਸ਼ਖਬਰੀ ਹੈ। ਹੁਣ ਤੁਸੀਂ ਆਪਣੇ ਬੈਂਕ ਖਾਤੇ ਵਿੱਚ ਇੱਕ ਦੀ ਬਜਾਏ 4 ਨਾਮਜ਼ਦ ਸ਼ਾਮਲ ਕਰ ਸਕੋਗੇ। ਇਹ ਬਦਲਾਅ ਬੈਂਕਿੰਗ ਕਾਨੂੰਨ (ਸੋਧ) ਬਿੱਲ 2024 ਦੇ ਤਹਿਤ ਕੀਤਾ ਗਿਆ ਹੈ, ਜਿਸ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਮੰਗਲਵਾਰ ਨੂੰ ਸੰਸਦ ਵਿੱਚ ਪੇਸ਼ ਕੀਤਾ ਅਤੇ ਮਨਜ਼ੂਰੀ ਦਿੱਤੀ। ਇਸ ਤਹਿਤ ਖਾਤਾਧਾਰਕਾਂ ਅਤੇ ਲਾਕਰ ਧਾਰਕਾਂ ਨੂੰ ਨਾਮਜ਼ਦਗੀ ਨਿਯਮਾਂ 'ਚ ਵੱਡੀ ਰਾਹਤ ਦਿੱਤੀ ਗਈ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਬੈਂਕ ਖ਼ਾਤਾ ਧਾਰਕਾਂ ਲਈ ਰਾਹਤ, ਅਕਾਊਂਟ ਤੇ ਲਾਕਰ ਦੇ Nominee ਨੂੰ ਲੈ ਕੇ ਹੋ ਗਿਆ ਵੱਡਾ ਐਲਾਨ

8. 'ਕੈਨੇਡਾ ਨੂੰ ਅਮਰੀਕਾ ਦਾ 51ਵਾਂ ਸੂਬਾ ਬਣਾਓ', ਮਜ਼ਾਕ-ਮਜ਼ਾਕ 'ਚ Trudeau ਨੂੰ ਵੱਡੀ ਗੱਲ ਆਖ ਗਏ Trump

ਇੰਟਰਨੈਸ਼ਨਲ ਡੈਸਕ- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਜਿਹੜੇ ਭਾਰਤ 'ਤੇ ਬਿਨਾਂ ਕਿਸੇ ਸਬੂਤ ਦੇ ਗੰਭੀਰ ਦੋਸ਼ ਲਗਾਉਂਦੇ ਰਹੇ ਹਨ, ਉਸ ਨੂੰ ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੁਝ ਅਜਿਹਾ ਕਹਿ ਦਿੱਤਾ ਕਿ ਉਸ ਦੀ ਹਾਲਤ ਪਤਲੀ ਹੋ ਗਈ। ਹਾਲ ਹੀ 'ਚ ਜਦੋਂ ਟਰੰਪ ਨੇ ਕੈਨੇਡਾ ਅਤੇ ਮੈਕਸੀਕੋ ਤੋਂ ਆਉਣ ਵਾਲੇ ਸਾਮਾਨ 'ਤੇ 25 ਫੀਸਦੀ ਟੈਰਿਫ ਲਗਾਉਣ ਦਾ ਐਲਾਨ ਕੀਤਾ ਸੀ ਤਾਂ ਜਸਟਿਨ ਟਰੂਡੋ ਟਰੰਪ ਅਚਾਨਕ ਉਸ ਨੂੰ ਮਿਲਣ ਲਈ ਪਹੁੰਚ ਗਏ ਸਨ। ਟਰੂਡੋ ਨੇ ਟਰੰਪ ਨੂੰ ਮਨਾਉਣ ਦੀ ਕੋਸ਼ਿਸ਼ ਵੀ ਕੀਤੀ। ਪਰ ਇਸ ਦੌਰਾਨ ਟਰੰਪ ਨੇ ਉਨ੍ਹਾਂ ਨੂੰ ਕਿਹਾ ਕਿ ਜੇਕਰ ਤੁਸੀਂ ਅਜਿਹੀਆਂ ਚੀਜ਼ਾਂ ਤੋਂ ਬਚਣਾ ਚਾਹੁੰਦੇ ਹੋ ਤਾਂ ਕੈਨੇਡਾ ਨੂੰ ਅਮਰੀਕਾ ਦਾ 51ਵਾਂ ਸੂਬਾ ਬਣਾ ਦਿਓ ਇਹ ਸੁਣ ਕੇ ਟਰੂਡੋ ਹੈਰਾਨ ਰਹਿ ਗਏ।
ਹੋਰ ਜਾਣਕਾਰੀ ਲਈ ਕਲਿਕ ਕਰੋ।- 'ਕੈਨੇਡਾ ਨੂੰ ਅਮਰੀਕਾ ਦਾ 51ਵਾਂ ਸੂਬਾ ਬਣਾਓ', ਮਜ਼ਾਕ-ਮਜ਼ਾਕ 'ਚ Trudeau ਨੂੰ ਵੱਡੀ ਗੱਲ ਆਖ ਗਏ Trump

9. U-19 Asia Cup IND vs UAE : 10 ਛੱਕੇ, 7 ਚੌਕੇ... , ਵੈਭਵ-ਆਯੂਸ਼ ਦੇ ਅੱਗੇ ਢੇਰ ਹੋਈ ਯੂਏਈ

ਸਪੋਰਟਸ ਡੈਸਕ- ਪਾਕਿਸਤਾਨ ਖਿਲਾਫ ਮਿਲੀ ਹਾਰ ਤੋਂ ਬਾਅਦ ਭਾਰਤ ਨੇ ਅੰਡਰ-19 ਏਸ਼ੀਆ ਕੱਪ 'ਚ ਸ਼ਾਨਦਾਰ ਵਾਪਸੀ ਕੀਤੀ ਹੈ। ਜਾਪਾਨ ਨੂੰ ਹਰਾਉਣ ਤੋਂ ਬਾਅਦ ਭਾਰਤੀ ਟੀਮ ਨੇ ਹੁਣ ਯੂ.ਏ.ਈ ਨੂੰ ਵੀ ਇਕਤਰਫਾ ਤਰੀਕੇ ਨਾਲ ਹਰਾਇਆ ਹੈ। ਸਿਰਫ਼ 138 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਟੀਮ ਇੰਡੀਆ ਨੇ 50 ਓਵਰਾਂ ਦਾ ਮੈਚ ਸਿਰਫ਼ 16 ਓਵਰਾਂ ਵਿੱਚ ਹੀ ਜਿੱਤ ਲਿਆ। ਵੈਭਵ ਸੂਰਿਆਵੰਸ਼ੀ ਨੇ 46 ਗੇਂਦਾਂ 'ਤੇ 76 ਦੌੜਾਂ ਦੀ ਅਜੇਤੂ ਪਾਰੀ ਖੇਡੀ, ਜਦਕਿ ਆਯੂਸ਼ ਮਹਾਤਰੇ ਨੇ 51 ਗੇਂਦਾਂ 'ਤੇ 67 ਦੌੜਾਂ ਬਣਾਈਆਂ। ਵੈਭਵ ਅਤੇ ਆਯੂਸ਼ ਨੇ ਯੂਏਈ ਦੇ ਗੇਂਦਬਾਜ਼ਾਂ ਨੂੰ ਬੁਰੀ ਤਰ੍ਹਾਂ ਕੁੱਟਿਆ। ਇਨ੍ਹਾਂ ਦੋਵਾਂ ਬੱਲੇਬਾਜ਼ਾਂ ਨੇ ਮਿਲ ਕੇ 10 ਛੱਕੇ ਲਗਾਏ।
ਹੋਰ ਜਾਣਕਾਰੀ ਲਈ ਕਲਿਕ ਕਰੋ।- U-19 Asia Cup IND vs UAE : 10 ਛੱਕੇ, 7 ਚੌਕੇ... , ਵੈਭਵ-ਆਯੂਸ਼ ਦੇ ਅੱਗੇ ਢੇਰ ਹੋਈ ਯੂਏਈ

10. ਮਸ਼ਹੂਰ ਅਦਾਕਾਰ ਨੇ ਕੈਂਸਰ ਤੋਂ ਹਾਰੀ ਜੰਗ, ਇੰਡਸਟਰੀ 'ਚ ਸੋਗ ਦੀ ਲਹਿਰ

ਮੁੰਬਈ- ਤਾਮਿਲ ਸਿਨੇਮਾ ਦੇ ਮਸ਼ਹੂਰ ਟੀਵੀ ਅਦਾਕਾਰ ਯੁਵਨਰਾਜ ਨੇਥਰੁਨ ਦਾ ਦਿਹਾਂਤ ਹੋ ਗਿਆ ਹੈ। ਅਦਾਕਾਰ ਦੀ ਕੈਂਸਰ ਕਾਰਨ ਜਾਨ ਚਲੀ ਗਈ। ਉਹ ਪਿਛਲੇ 6 ਮਹੀਨਿਆਂ ਤੋਂ ਗੰਭੀਰ ਬੀਮਾਰੀ ਤੋਂ ਪੀੜਤ ਸਨ। ਉਸ ਦਾ ਇਲਾਜ ਚੱਲ ਰਿਹਾ ਸੀ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਮਸ਼ਹੂਰ ਅਦਾਕਾਰ ਨੇ ਕੈਂਸਰ ਤੋਂ ਹਾਰੀ ਜੰਗ, ਇੰਡਸਟਰੀ 'ਚ ਸੋਗ ਦੀ ਲਹਿਰ


 


author

Sunaina

Content Editor

Related News