ਪੰਜਾਬ ''ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ, RBI ਨੂੰ ਮਿਲਿਆ ਨਵਾਂ ਗਵਰਨਰ, ਜਾਣੋ ਅੱਜ ਦੀਆਂ TOP-10 ਖ਼ਬਰਾਂ
Monday, Dec 09, 2024 - 06:14 PM (IST)
ਜਲੰਧਰ - ਪੰਜਾਬ ’ਚ ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੂੰ ਭੰਗ ਕਰ ਦਿੱਤੀ ਗਈ ਹੈ। ਅੱਜ ਅੰਮ੍ਰਿਤਸਰ ਵਿਖੇ ਹੋਈ ਮੀਟਿੰਗ ਮਗਰੋਂ ਬਾਗੀ ਧੜੇ ਵੱਲੋਂ ਇਸ ਦਾ ਫ਼ੈਸਲਾ ਲਿਆ ਗਿਆ ਹੈ, ਉੱਥੇ ਦੂਜੇ ਪਾਸੇ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸੁਖਬੀਰ ਬਾਦਲ 'ਤੇ ਹੋਏ ਹਮਲੇ ਤੋਂ ਬਾਅਦ ਐੱਸ. ਜੀ. ਪੀ. ਸੀ. ਵੱਲੋਂ ਅੱਜ ਅੰਤ੍ਰਿਗ ਕਮੇਟੀ ਦੀ ਮੀਟਿੰਗ ਰੱਖੀ ਗਈ ਜਿਸ 'ਚ ਸੁਖਬੀਰ ਬਾਦਲ 'ਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ ਨੂੰ ਲੈ ਕੇ ਅੰਤ੍ਰਿਗ ਕਮੇਟੀ ਦੀ ਬੈਠਕ ਕੀਤੀ ਗਈ। ਇਸ ਦੌਰਾਨ ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੇਂਦਰ ਅਤੇ ਹੋਰ ਅਧਿਕਾਰੀਆਂ ਨੂੰ ਪੰਜਾਬ ਦੇ ਹਾਈਵੇਅ ਤੋਂ ਬੈਰੀਕੇਡ ਹਟਾਉਣ ਲਈ ਨਿਰਦੇਸ਼ ਦੇਣ ਦੀ ਮੰਗ ਵਾਲੀ ਪਟੀਸ਼ਨ ਨੂੰ ਰੱਦ ਕਰ ਦਿੱਤਾ, ਜਿੱਥੇ ਕਿਸਾਨ ਪ੍ਰਦਰਸ਼ਨ ਕਰ ਰਹੇ ਹਨ। ਇਸ ਦੇ ਨਾਲ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ
1. ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਿਲੀ ਸਜ਼ਾ ਪੂਰੀ ਕਰਨ ਉਪਰੰਤ ਢੀਂਡਸਾ ਨੇ ਕਰ 'ਤਾ ਵੱਡਾ ਐਲਾਨ
ਸ੍ਰੀ ਫਤਹਿਗੜ੍ਹ ਸਾਹਿਬ (ਜਗਦੇਵ) : ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਨੇ ਸਿਆਸਤ ਨੂੰ ਅਲਵਿਦਾ ਆਖਣ ਦਾ ਐਲਾਨ ਕਰ ਦਿੱਤਾ ਹੈ। ਢੀਂਡਸਾ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲੱਗੀ ਤਨਖਾਹ ਪੂਰੀ ਕਰਨ ਲਈ ਸ਼ਹੀਦਾਂ ਦੇ ਪਵਿੱਤਰ ਸਥਾਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਪਹਿਲਾਂ ਸੇਵਾਦਾਰ ਦੀ ਸੇਵਾ ਨਿਭਾਉਣ ਉਪਰੰਤ ਕੀਰਤਨ ਸਰਵਣ ਕੀਤਾ। ਇਸ ਉਪਰੰਤ ਮਾਤਾ ਗੁਜਰੀ ਲੰਗਰ ਹਾਲ ਵਿਖੇ ਬਰਤਨ ਸਾਫ਼ ਕਰਨ ਦੀ ਸੇਵਾ ਵੀ ਨਿਭਾਈ। ਇਸ ਦੌਰਾਨ ਸੁਖਦੇਵ ਸਿੰਘ ਢੀਡਸਾਂ ਨੇ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਗਾਈ ਗਈ ਸੇਵਾ ਨੂੰ ਖਿੜੇ ਮੱਥੇ ਪ੍ਰਵਾਨ ਕਰਦੇ ਤਨ-ਮਨ ਨਾਲ ਨਿਭਾਅ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸੇਵਾ ਮੁਕੰਮਲ ਹੋਣ ਉਪਰੰਤ ਉਹ ਸਰਗਰਮ ਸਿਆਸਤ ਛੱਡ ਦੇਣਗੇ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਿਲੀ ਸਜ਼ਾ ਪੂਰੀ ਕਰਨ ਉਪਰੰਤ ਢੀਂਡਸਾ ਨੇ ਕਰ 'ਤਾ ਵੱਡਾ ਐਲਾਨ
2.Big Breaking: ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਭੰਗ
ਅੰਮ੍ਰਿਤਸਰ (ਵੈੱਬ ਡੈਸਕ): ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੂੰ ਭੰਗ ਕਰ ਦਿੱਤੀ ਗਈ ਹੈ। ਅੱਜ ਅੰਮ੍ਰਿਤਸਰ ਵਿਖੇ ਹੋਈ ਮੀਟਿੰਗ ਮਗਰੋਂ ਬਾਗੀ ਧੜੇ ਵੱਲੋਂ ਇਸ ਦਾ ਫ਼ੈਸਲਾ ਲਿਆ ਗਿਆ ਹੈ। ਦੱਸ ਦਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸੁਖਬੀਰ ਸਿੰਘ ਬਾਦਲ ਤੇ ਹੋਰ ਅਕਾਲੀਆਂ ਨੂੰ ਸਜ਼ਾ ਲਗਾਉਣ ਦੇ ਨਾਲ ਹੀ ਇਹ ਗੱਲ ਆਖ਼ੀ ਗਈ ਸੀ ਕਿ ਜਿਹੜੇ ਬਾਗੀ ਹਨ ਇਹ ਵੀ ਦਾਗੀ ਹਨ, ਇਹ ਆਪੋ-ਆਪਣੇ ਚੂਲ੍ਹੇ ਸਮੇਟਣ ਤੇ ਇਕ ਹੋ ਜਾਣ। ਉਨ੍ਹਾਂ ਵੱਲੋਂ ਸਾਰੇ ਆਗੂਆਂ ਦੇ ਅਸਤੀਫ਼ੇ ਮਨਜ਼ੂਰ ਕਰਨ ਦੇ ਹੁਕਮ ਦੇਣ ਦੇ ਨਾਲ-ਨਾਲ ਸ਼੍ਰੋਮਣੀ ਅਕਾਲੀ ਦਲ ਦੇ ਨਵੀਨੀਕਰਨ ਦੇ ਵੀ ਹੁਕਮ ਦਿੱਤੇ ਗਏ ਸਨ।
ਹੋਰ ਜਾਣਕਾਰੀ ਲਈ ਕਲਿਕ ਕਰੋ।-Big Breaking: ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਭੰਗ
3. ਪੰਜਾਬ ਦੇ ਇਸ ਸ਼ਹਿਰ 'ਚ ਮਾਹੌਲ ਤਣਾਅਪੂਰਨ, ਵੱਡੇ-ਵੱਡੇ ਮਾਲ ਵੀ ਹੋ ਗਏ ਬੰਦ
ਫਗਵਾੜਾ (ਜਲੋਟਾ) : ਫਗਵਾੜਾ ਦੇ ਸੰਘਣੀ ਆਬਾਦੀ ਵਾਲੇ ਮੇਹਲੀ ਗੇਟ ਇਲਾਕੇ 'ਚ ਸਥਿਤ ਸ਼੍ਰੀ ਕ੍ਰਿਸ਼ਨ ਗਊਸ਼ਾਲਾ 'ਚ ਬੀਤੀ ਦੇਰ ਰਾਤ ਕਥਿਤ ਤੌਰ 'ਤੇ ਜ਼ਹਿਰੀਲਾ ਪਦਾਰਥ ਨਿਗਲਣ ਨਾਲ ਕਈ ਗਾਵਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋ ਗਈ। ਗਾਂਵਾਂ ਦੀ ਮੌਤ ਦੇ ਅੰਕੜਾ ਲਗਾਤਾਰ ਜਾਰੀ ਹੈ ਅਤੇ ਹੁਣ ਤਕ ਲਗਭਗ 25 ਗਾਂਵਾਂ ਦੀ ਮੌਤ ਹੋ ਚੁੱਕੀ ਹੈ। ਜਾਣਕਾਰੀ ਅਨੁਸਾਰ ਅੱਜ ਵੀ ਕਈ ਗਊਆਂ ਗੰਭੀਰ ਹਾਲਤ ਵਿਚ ਜ਼ਿੰਦਗੀ ਲਈ ਸੰਘਰਸ਼ ਕਰ ਰਹੀਆਂ ਹਨ ਅਤੇ ਗਊਸ਼ਾਲਾ ਵਿਚ ਮੌਜੂਦ ਸਰਕਾਰੀ ਡਾਕਟਰਾਂ ਦੀ ਟੀਮ ਉਨ੍ਹਾਂ ਦਾ ਇਲਾਜ ਕਰਕੇ ਉਨ੍ਹਾਂ ਨੂੰ ਬਚਾਉਣ ਲਈ ਹਰ ਸੰਭਵ ਯਤਨ ਕਰ ਰਹੇ ਹਨ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਪੰਜਾਬ ਦੇ ਇਸ ਸ਼ਹਿਰ 'ਚ ਮਾਹੌਲ ਤਣਾਅਪੂਰਨ, ਵੱਡੇ-ਵੱਡੇ ਮਾਲ ਵੀ ਹੋ ਗਏ ਬੰਦ
4. ਸੁਖਬੀਰ ਬਾਦਲ 'ਤੇ ਹਮਲਾ ਕਰਨ ਵਾਲੇ ਨਾਰਾਇਣ ਸਿੰਘ ਚੌੜਾ 'ਤੇ SGPC ਸਖ਼ਤ
ਅੰਮ੍ਰਿਤਸਰ (ਸਰਬਜੀਤ)- ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸੁਖਬੀਰ ਬਾਦਲ 'ਤੇ ਹੋਏ ਹਮਲੇ ਤੋਂ ਬਾਅਦ ਐੱਸ. ਜੀ. ਪੀ. ਸੀ. ਵੱਲੋਂ ਅੱਜ ਅੰਤ੍ਰਿਗ ਕਮੇਟੀ ਦੀ ਮੀਟਿੰਗ ਰੱਖੀ ਗਈ ਜਿਸ 'ਚ ਸੁਖਬੀਰ ਬਾਦਲ 'ਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ ਨੂੰ ਲੈ ਕੇ ਅੰਤ੍ਰਿਗ ਕਮੇਟੀ ਦੀ ਬੈਠਕ ਕੀਤੀ ਗਈ। ਇਸ ਸਬੰਧੀ ਐੱਸ. ਜੀ. ਪੀ. ਸੀ. ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ 4 ਦਸੰਬਰ ਨੂੰ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸੇਵਾ ਕਰ ਰਹੇ ਸੁਖਬੀਰ ਬਾਦਲ 'ਤੇ ਨਰਾਇਣ ਸਿੰਘ ਚੌੜਾ ਨਾਮਕ ਵਿਅਕਤੀ ਵੱਲੋ ਜੋ ਹਮਲਾ ਕੀਤਾ ਗਿਆ ਉਹ ਅਤਿ ਨਿੰਦਣਯੋਗ ਹੈ। ਉਨ੍ਹਾਂ ਕਿਹਾ ਨਰਾਇਣ ਸਿੰਘ ਚੌੜਾ ਵਲੋਂ ਜੋ ਗੋਲੀ ਚਲਾਈ ਗਈ ਹੈ, ਉਹ ਗੋਲੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੀ ਦੀਵਾਰ ਨੂੰ ਜਾ ਲੱਗੀ ਹੈ, ਜਿਸ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਦੀ ਕਰਦੇ ਹਾਂ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਸੁਖਬੀਰ ਬਾਦਲ 'ਤੇ ਹਮਲਾ ਕਰਨ ਵਾਲੇ ਨਾਰਾਇਣ ਸਿੰਘ ਚੌੜਾ 'ਤੇ SGPC ਸਖ਼ਤ
5. ਪੰਜਾਬ ਦੇ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ
ਲੁਧਿਆਣਾ (ਵਿੱਕੀ) : ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਇਹ ਛੁੱਟੀਆਂ 24 ਦਸੰਬਰ 2024 ਤੋਂ 31 ਦਸੰਬਰ 2024 ਤੱਕ ਰਹਿਣਗੀਆਂ। ਇਸ ਤੋਂ ਬਾਅਦ 1 ਜਨਵਰੀ 2025 ਤੋਂ ਸਕੂਲ ਪਹਿਲਾਂ ਵਾਂਗ ਆਪਣੇ ਨਿਰਧਾਰਤ ਸਮੇਂ 'ਤੇ ਖੁੱਲ੍ਹਣਗੇ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਪੰਜਾਬ ਦੇ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ
6. ਕਿਸਾਨਾਂ ਦੇ ਮੁੱਦੇ 'ਤੇ ਬੋਲੀ ਸੁਪਰੀਮ ਕੋਰਟ, ਇਕੋ ਮੁੱਦੇ 'ਤੇ ਵਾਰ-ਵਾਰ ਨਹੀਂ ਹੋਣਾ ਵਿਚਾਰ
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੇਂਦਰ ਅਤੇ ਹੋਰ ਅਧਿਕਾਰੀਆਂ ਨੂੰ ਪੰਜਾਬ ਦੇ ਹਾਈਵੇਅ ਤੋਂ ਬੈਰੀਕੇਡ ਹਟਾਉਣ ਲਈ ਨਿਰਦੇਸ਼ ਦੇਣ ਦੀ ਮੰਗ ਵਾਲੀ ਪਟੀਸ਼ਨ ਨੂੰ ਰੱਦ ਕਰ ਦਿੱਤਾ, ਜਿੱਥੇ ਕਿਸਾਨ ਪ੍ਰਦਰਸ਼ਨ ਕਰ ਰਹੇ ਹਨ। ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਮਨਮੋਹਨ ਦੀ ਬੈਂਚ ਨੇ ਕਿਹਾ ਕਿ ਇਹ ਮਾਮਲਾ ਪਹਿਲਾਂ ਹੀ ਅਦਾਲਤ 'ਚ ਵਿਚਾਰ ਅਧੀਨ ਹੈ ਅਤੇ ਉਹ ਇਕ ਹੀ ਮੁੱਦੇ 'ਤੇ ਵਾਰ-ਵਾਰ ਪਟੀਸ਼ਨਾਂ 'ਤੇ ਵਿਚਾਰ ਨਹੀਂ ਕਰ ਸਕਦੀ। ਬੈਂਚ ਨੇ ਪੰਜਾਬ 'ਚ ਸਮਾਜਿਕ ਵਰਕਰ ਵਜੋਂ ਕੰਮ ਕਰਨ ਦਾ ਦਾਅਵਾ ਕਰਨ ਵਾਲੇ ਪਟੀਸ਼ਨਕਰਤਾ ਗੌਰਵ ਲੂਥਰਾ ਨੂੰ ਕਿਹਾ,''ਅਸੀਂ ਪਹਿਲਾਂ ਹੀ ਵਿਆਪਕ ਮੁੱਦੇ 'ਤੇ ਵਿਚਾਰ ਕਰ ਰਹੇ ਹਾਂ। ਸਿਰਫ਼ ਤੁਹਾਨੂੰ ਹੀ ਸਮਾਜ ਦੀ ਫ਼ਿਕਰ ਨਹੀਂ ਹੈ। ਵਾਰ-ਵਾਰ ਪਟੀਸ਼ਨਾਂ ਦਾਇਰ ਨਾ ਕਰੋ। ਕੁਝ ਲੋਕ ਪ੍ਰਚਾਰ ਲਈ ਪਟੀਸ਼ਨ ਦਾਖ਼ਲ ਕਰਦੇ ਹਨ ਤਾਂ ਕੁਝ ਲੋਕਾਂ ਦੀ ਹਮਦਰਦੀ ਪਾਉਣ ਲਈ ਅਜਿਹਾ ਕਰਦੇ ਹਨ।''
ਹੋਰ ਜਾਣਕਾਰੀ ਲਈ ਕਲਿਕ ਕਰੋ।- ਅੰਮ੍ਰਿਤਸਰ 'ਚ ਵੱਡਾ ਹਾਦਸਾ, ਸਾਬਕਾ ਚੇਅਰਮੈਨ ਦੇ ਨੌਜਵਾਨ ਪੁੱਤਰ ਸਣੇ ਦੋ ਦੀ ਮੌਤ
7. ਮੁਲਾਜ਼ਮਾਂ ਲਈ ਰਾਹਤ ਭਰੀ ਖ਼ਬਰ, ਪੰਜਾਬ ਸਰਕਾਰ ਵਲੋਂ ਵਿਸ਼ੇਸ਼ ਹੁਕਮ ਜਾਰੀ
ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਸਿੱਖਿਆ ਵਿਭਾਗ ਦੀਆਂ ਚਾਰ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ ਕੀਤੀ। ਇਹ ਮੀਟਿੰਗ ਇਨ੍ਹਾਂ ਮੁਲਾਜ਼ਮ ਯੂਨੀਅਨਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਸਮੇਤ ਵੱਖ-ਵੱਖ ਮੰਗਾਂ ’ਤੇ ਵਿਚਾਰ ਕਰਨ ਲਈ ਬੁਲਾਈ ਗਈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਫ਼ਤਰ ਵਿਖੇ ਹੋਈਆਂ ਇੰਨ੍ਹਾਂ ਮੀਟਿੰਗਾਂ ਦੌਰਾਨ ਵਿੱਤ ਮੰਤਰੀ ਨੇ ਸਿੱਖਿਆ ਵਿਭਾਗ, ਪ੍ਰਸੋਨਲ ਵਿਭਾਗ ਅਤੇ ਵਿੱਤ ਵਿਭਾਗ ਦੇ ਅਧਿਕਾਰੀਆਂ ਦੀ ਸ਼ਮੂਲੀਅਤ ਵਾਲੀ ਕਮੇਟੀ ਬਣਾਉਣ ਦੇ ਨਿਰਦੇਸ਼ ਦਿੱਤੇ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਮੁਲਾਜ਼ਮਾਂ ਲਈ ਰਾਹਤ ਭਰੀ ਖ਼ਬਰ, ਪੰਜਾਬ ਸਰਕਾਰ ਵਲੋਂ ਵਿਸ਼ੇਸ਼ ਹੁਕਮ ਜਾਰੀ
8.ਅਮਰੀਕਾ ਜਾਣਾ ਹੋਵੇਗਾ ਹੋਰ ਵੀ ਸੌਖਾ, ਟਰੰਪ ਨੇ ਦਿੱਤੇ ਸੰਕੇਤ
ਵਾਸ਼ਿੰਗਟਨ (ਏਜੰਸੀ)- ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਉਹ ਓਵਲ ਦਫਤਰ ਵਿਚ ਦਾਖਲ ਹੋਣ ਤੋਂ ਬਾਅਦ ਸਾਰੇ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਦੇਸ਼ ਨਿਕਾਲਾ ਦੇਣ ਦੀ ਆਪਣੀ ਯੋਜਨਾ 'ਤੇ ਅੱਗੇ ਵਧਣਗੇ ਅਤੇ ਨਾਲ ਹੀ ਕਿਹਾ ਕਿ ਉਹ ਲੋਕਾਂ ਲਈ ਅਮਰੀਕਾ ਆਉਣਾ ਆਸਾਨ ਬਣਾ ਦੇਣਗੇ, ਜੋ ਕਾਨੂੰਨੀ ਤੌਰ 'ਤੇ ਅਮਰੀਕਾ ਵਿਚ ਦਾਖਲ ਹੁੰਦੇ ਹਨ। ਟਰੰਪ ਦਾ ਇਹ ਕਦਮ ਉਨ੍ਹਾਂ ਭਾਰਤੀਆਂ ਲਈ ਮਦਦਗਾਰ ਹੋ ਸਕਦਾ ਹੈ, ਜੋ ਕਾਨੂੰਨੀ ਤੌਰ 'ਤੇ ਅਮਰੀਕਾ ਵਿਚ ਆਉਂਦੇ ਹਨ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਅਮਰੀਕਾ ਜਾਣਾ ਹੋਵੇਗਾ ਹੋਰ ਵੀ ਸੌਖਾ, ਟਰੰਪ ਨੇ ਦਿੱਤੇ ਸੰਕੇਤ
9. ਭਾਰਤ ਦੇ ਕੁਸ਼ ਮੈਨੀ ਨੇ ਫਾਰਮੂਲਾ 2 ਕੰਸਟਰਕਟਰਸ ਚੈਂਪੀਅਨਸ਼ਿਪ ਜਿੱਤ ਕੇ ਰਚਿਆ ਇਤਿਹਾਸ
ਆਬੂ ਧਾਬੀ- ਭਾਰਤੀ ਡਰਾਈਵਰ ਕੁਸ਼ ਮੈਨੀ ਨੇ ਇੱਥੇ ਐਫ2 ਕੰਸਟਰਕਟਰਸ ਦੌੜ ਜਿੱਤ ਕੇ ਭਾਰਤੀ ਖੇਡਾਂ ਵਿਚ ਨਵਾਂ ਇਤਿਹਾਸ ਰਚ ਦਿੱਤਾ ਹੈ। ਉਹ FIA ਕੰਸਟਰਕਟਰਸ ਵਿਸ਼ਵ ਚੈਂਪੀਅਨਸ਼ਿਪ ਜਿੱਤਣ ਵਾਲਾ ਦੇਸ਼ ਦਾ ਪਹਿਲਾ ਖਿਡਾਰੀ ਬਣ ਗਿਆ। ਇਹ ਫਾਰਮੂਲਾ 2 ਵਿੱਚ ਮੈਨੀ ਲਈ ਬਹੁਤ ਵਧੀਆ ਸੀਜ਼ਨ ਸੀ। ਇਸ ਤੋਂ ਪਹਿਲਾਂ ਉਹ ਇਸ ਦੌੜ ਵਿੱਚ ਪੋਲ ਪੋਜ਼ੀਸ਼ਨ ਹਾਸਲ ਕਰਨ ਵਾਲਾ ਪਹਿਲਾ ਭਾਰਤੀ ਖਿਡਾਰੀ ਬਣ ਗਿਆ ਸੀ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਭਾਰਤ ਦੇ ਕੁਸ਼ ਮੈਨੀ ਨੇ ਫਾਰਮੂਲਾ 2 ਕੰਸਟਰਕਟਰਸ ਚੈਂਪੀਅਨਸ਼ਿਪ ਜਿੱਤ ਕੇ ਰਚਿਆ ਇਤਿਹਾਸ
10. ਐਸ਼ਵਰਿਆ-ਅਭਿਸ਼ੇਕ ਦਾ ਤਲਾਕ! ਅਮਿਤਾਭ ਬੱਚਨ ਨੂੰ ਚੜ੍ਹਿਆ ਗੁੱਸਾ
ਐਂਟਰਟੇਨਮੈਂਟ ਡੈਸਕ : ਅਦਾਕਾਰ ਅਭਿਸ਼ੇਕ ਬੱਚਨ ਅਤੇ ਐਸ਼ਵਰਿਆ ਰਾਏ ਵਿਚਾਲੇ ਦਰਾਰ ਦੀਆਂ ਖਬਰਾਂ ਕਾਫੀ ਸਮੇਂ ਤੋਂ ਚੱਲ ਰਹੀਆਂ ਹਨ। ਅੰਬਾਨੀ ਦੇ ਵਿਆਹ 'ਚ ਜੋੜਾ ਵੱਖਰੇ ਤੌਰ 'ਤੇ ਪਹੁੰਚਣ ਤੋਂ ਬਾਅਦ ਤਲਾਕ ਦੀਆਂ ਅਫਵਾਹਾਂ ਨੇ ਜ਼ੋਰ ਫੜ ਲਿਆ। ਇਸ ਤੋਂ ਬਾਅਦ ਹਾਲ ਹੀ ਵਿੱਚ ਐਸ਼ਵਰਿਆ-ਅਭਿਸ਼ੇਕ ਇੱਕ ਵਿਆਹ ਵਿੱਚ ਇਕੱਠੇ ਨਜ਼ਰ ਆਏ ਸਨ। ਦੋਵਾਂ ਦੀ ਇਹ ਫੋਟੋ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਅਤੇ ਪ੍ਰਸ਼ੰਸਕਾਂ ਨੇ ਖੁਸ਼ੀ ਮਹਿਸੂਸ ਕੀਤੀ ਕਿ ਉਨ੍ਹਾਂ ਦੇ ਰਿਸ਼ਤੇ ਵਿੱਚ ਕੋਈ ਤਣਾਅ ਨਹੀਂ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਐਸ਼ਵਰਿਆ-ਅਭਿਸ਼ੇਕ ਦਾ ਤਲਾਕ! ਅਮਿਤਾਭ ਬੱਚਨ ਨੂੰ ਚੜ੍ਹਿਆ ਗੁੱਸਾ