ਪੰਜਾਬ ''ਚ ਰੱਦ ਹੋਈਆਂ ਨਿਗਮ ਤੇ ਕੌਂਸਲ ਚੋਣਾਂ, ਡੱਲੇਵਾਲ ਦੀ ਸੁਪਰੀਮ ਕੋਰਟ ਨੂੰ ਚਿੱਠੀ, ਜਾਣੋ ਅੱਜ ਦੀਆਂ TOP-10 ਖਬਰਾਂ
Friday, Dec 20, 2024 - 06:41 PM (IST)
ਜਲੰਧਰ - ਅੱਜ ਪੰਜਾਬ ’ਚ ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ’ਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ ’ਤੇ ਬੈਠੇ ਅੱਜ 25ਵਾਂ ਦਿਨ ਹੋ ਗਿਆ ਹੈ। ਉਥੇ ਹੀ ਜਗਜੀਤ ਸਿੰਘ ਡੱਲੇਵਾਲ ਨੇ ਅੱਜ ਸੁਪਰੀਮ ਕੋਰਟ ਨੂੰ ਇਕ ਚਿੱਠੀ ਲਿਖੀ ਹੈ। ਹਰਿਆਣਾ ਦੇ ਕਿਸਾਨ ਆਗੂ ਅਭਿਮੰਨਿਊ ਕੋਹਾੜ ਅਤੇ ਹੋਰ ਕਿਸਾਨ ਆਗੂਆਂ ਨੇ ਵੱਲੋਂ ਖਨੌਰੀ ਬਾਰਡਰ 'ਤੇ ਅੱਜ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਉੱਥੇ ਹੀ ਦੂਜੇ ਪਾਸੇ ਪੰਜਾਬ ਵਿੱਚ ਸ਼ਨੀਵਾਰ ਸਵੇਰ ਤੋਂ ਪੋਲਿੰਗ ਸ਼ੁਰੂ ਹੋਣੀ ਹੈ ਪਰ ਇਸ ਤੋਂ ਐਨ ਪਹਿਲਾਂ ਇਹ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਸ ਮੁਤਾਬਕ ਹੁਣ ਸੂਬੇ ਅੰਦਰ ਹੋ ਰਹੀਆਂ ਨਿਗਮ ਚੋਣਾਂ 'ਤੇ ਹਾਈਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਇਸ ਫੈਸਲੇ ਮੁਤਾਬਕ ਪਟਿਆਲਾ ਨਗਰ ਨਿਗਮ ਚੋਣਾਂ ਫਿਲਹਾਲ ਰੱਦ ਕਰ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ- 10 ਖਬਰਾਂ ’ਤੇ
1. ਪੰਜਾਬ ਪੁਲਸ ਦੇ 4 ਮੁਲਾਜ਼ਮਾਂ 'ਤੇ FIR ਦਰਜ ਕਰਨ ਦੇ ਹੁਕਮ, ਹਾਈਕੋਰਟ ਨੇ ਕਿਹਾ 15 ਮਿੰਟਾਂ 'ਚ ਹੋਵੇ ਕਾਰਵਾਈ
ਚੰਡੀਗੜ੍ਹ/ਪਟਿਆਲਾ : ਪਟਿਆਲਾ ਵਿਚ ਇਕ ਮਹਿਲਾ ਉਮੀਦਵਾਰ ਤੋਂ ਨਾਮਜ਼ਦਗੀ ਪੱਤਰ ਖੋਹੇ ਜਾਣ ਦੇ ਮਾਮਲੇ ਵਿਚ ਪੰਜਾਬ ਹਰਿਆਣਾ ਹਾਈਕੋਰਟ ਨੇ ਸਖ਼ਤ ਹੁਕਮ ਜਾਰੀ ਕੀਤੇ ਹਨ। ਹਾਈਕੋਰਟ ਨੇ ਇਸ ਮਾਮਲੇ ਵਿਚ ਚਾਰ ਪੁਲਸ ਮੁਲਾਜ਼ਮਾਂ ਖ਼ਿਲਾਫ ਐੱਫ. ਆਈ. ਆਰ. ਦਰਜ ਕਰਨ ਦੇ ਹੁਕਮ ਦਿੱਤੇ ਹਨ। ਹਾਈਕੋਰਟ ਨੇ ਬਕਾਇਦਾ 15 ਮਿੰਟਾਂ ਵਿਚ ਕਾਰਵਾਈ ਕਰਨ ਲਈ ਆਖਿਆ ਹੈ। ਹਾਲਾਂਕਿ ਪੰਜਾਬ ਦੇ ਏ. ਜੀ. ਵੱਲੋਂ ਅਦਾਲਤ ਕੋਲੋਂ ਸਮਾਂ ਮੰਗਿਆ ਗਿਆ ਪਰ ਅਦਾਲਤ ਨੇ ਸਮਾਂ ਦੇਣ ਤੋਂ ਇਨਕਾਰ ਕਰ ਦਿੱਤਾ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਪੰਜਾਬ ਪੁਲਸ ਦੇ 4 ਮੁਲਾਜ਼ਮਾਂ 'ਤੇ FIR ਦਰਜ ਕਰਨ ਦੇ ਹੁਕਮ, ਹਾਈਕੋਰਟ ਨੇ ਕਿਹਾ 15 ਮਿੰਟਾਂ 'ਚ ਹੋਵੇ ਕਾਰਵਾਈ
2. ਪੰਜਾਬ ਦੀ ਇਹ ਵੱਡੀ ਨਹਿਰ ਬੰਦ ਕਰਨ ਦਾ ਫ਼ੈਸਲਾ
ਚੰਡੀਗੜ੍ਹ : ਪੰਜਾਬ ਦੇ ਜਲ ਸਰੋਤ ਵਿਭਾਗ ਨੇ ਬਿਸਤ ਦੁਆਬ ਕੈਨਾਲ ਨੂੰ 33 ਦਿਨਾਂ ਲਈ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਮੌਸਮ ਅਤੇ ਫ਼ਸਲਾਂ ਦੀ ਹਾਲਤ ਨੂੰ ਮੁੱਖ ਰੱਖਦਿਆਂ ਹੋਇਆਂ ਬਿਸਤ ਦੁਆਬ ਕੈਨਾਲ 'ਤੇ ਚੱਲ ਰਹੇ ਉਸਾਰੀ ਦੇ ਕੰਮਾਂ ਦੇ ਮੱਦੇਨਜ਼ਰ ਨਹਿਰ ਬੰਦ ਰਹੇਗੀ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਪੰਜਾਬ ਦੀ ਇਹ ਵੱਡੀ ਨਹਿਰ ਬੰਦ ਕਰਨ ਦਾ ਫ਼ੈਸਲਾ
3. ਭਾਰਤ ਭੂਸ਼ਣ ਆਸ਼ੂ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਜਾਣੋ ਪੂਰਾ ਮਾਮਲਾ (ਵੀਡੀਓ)
ਚੰਡੀਗੜ੍ਹ/ਲੁਧਿਆਣਾ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਟੈਂਡਰ ਘਪਲੇ ਮਾਮਲੇ 'ਚ ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ੂ ਨੂੰ ਵੱਡੀ ਰਾਹਤ ਦਿੰਦੇ ਹੋਏ ਜ਼ਮਾਨਤ ਦੇ ਦਿੱਤੀ ਹੈ। ਹਾਈਕੋਰਟ ਨੇ ਆਸ਼ੂ ਖ਼ਿਲਾਫ਼ ਵਿਜੀਲੈਂਸ ਬਿਊਰੋ ਵਲੋਂ ਦਰਜ ਕੀਤੀਆਂ 2 ਐੱਫ. ਆਈ. ਆਰਜ਼ ਨੂੰ ਵੀ ਰੱਦ ਕਰ ਦਿੱਤਾ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਭਾਰਤ ਭੂਸ਼ਣ ਆਸ਼ੂ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਜਾਣੋ ਪੂਰਾ ਮਾਮਲਾ (ਵੀਡੀਓ)
4. 'ਆਪ' ਪੰਜਾਬ ਦੇ ਵਫ਼ਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਰੱਖੀਆਂ ਇਹ ਮੰਗਾਂ (ਵੀਡੀਓ)
ਚੰਡੀਗੜ੍ਹ : 'ਆਪ' ਪੰਜਾਬ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ 'ਚ ਅੱਜ ਪਾਰਟੀ ਦਾ ਵਫ਼ਦ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲਿਆ। ਇਸ ਦੌਰਾਨ 'ਆਪ' ਦੇ ਵਫ਼ਦ ਨੇ ਮੰਗ ਕੀਤੀ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੰਸਦ 'ਚ ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਬਾਰੇ ਜੋ ਸ਼ਬਦ ਵਰਤੇ ਹਨ, ਉਸ ਦੇ ਲਈ ਉਹ ਮੁਆਫ਼ੀ ਮੰਗਣ। ਉਨ੍ਹਾਂ ਦੇ ਬਿਆਨ ਨਾਲ ਦੇਸ਼ ਦੇ ਕਰੋੜਾਂ ਲੋਕਾਂ ਨੂੰ ਠੇਸ ਪੁੱਜੀ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।- 'ਆਪ' ਪੰਜਾਬ ਦੇ ਵਫ਼ਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਰੱਖੀਆਂ ਇਹ ਮੰਗਾਂ (ਵੀਡੀਓ)
5. ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਡੱਲੇਵਾਲ ਦੀ ਸੁਪਰੀਮ ਕੋਰਟ ਨੂੰ ਚਿੱਠੀ, ਲਿਖੀਆਂ ਵੱਡੀਆਂ ਗੱਲਾਂ
ਸੰਗਰੂਰ- ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ’ਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ ’ਤੇ ਬੈਠੇ ਅੱਜ 25ਵਾਂ ਦਿਨ ਹੋ ਗਿਆ ਹੈ। ਉਥੇ ਹੀ ਜਗਜੀਤ ਸਿੰਘ ਡੱਲੇਵਾਲ ਨੇ ਅੱਜ ਸੁਪਰੀਮ ਕੋਰਟ ਨੂੰ ਇਕ ਚਿੱਠੀ ਲਿਖੀ ਹੈ। ਹਰਿਆਣਾ ਦੇ ਕਿਸਾਨ ਆਗੂ ਅਭਿਮੰਨਿਊ ਕੋਹਾੜ ਅਤੇ ਹੋਰ ਕਿਸਾਨ ਆਗੂਆਂ ਨੇ ਵੱਲੋਂ ਖਨੌਰੀ ਬਾਰਡਰ 'ਤੇ ਅੱਜ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਕੀਤੀ ਗਈ ਪ੍ਰੈੱਸ ਕਾਨਫ਼ਰੰਸ ਵਿਚ ਅਭਿਮੰਨਿਊ ਕੋਹਾੜ ਨੇ ਡੱਲੇਵਾਲ ਵੱਲੋਂ ਲਿਖੀ ਗਈ ਚਿੱਠੀ ਨੂੰ ਪੜ੍ਹਿਆ। ਡੱਲੇਵਾਲ ਦੀ ਚਿੱਠੀ ਪੜ੍ਹਦਿਆਂ ਕਿਹਾ ਕਿ ਅੱਜ ਮੇਰੇ ਮਰਨ ਵਰਤ ਦਾ 25ਵਾਂ ਦਿਨ ਹੈ। ਮੈਨੂੰ ਖ਼ਬਰਾਂ ਤੋਂ ਪਤਾ ਲੱਗਾ ਕਿ ਤੁਸੀਂ ਮੇਰੀ ਸਿਹਤ ਬਾਰੇ ਬਹੁਤ ਚਿੰਤਤ ਹੋ, ਮੈਂ ਤੁਹਾਡੀ ਭਾਵਨਾ ਦਾ ਸਤਿਕਾਰ ਕਰਦਾ ਹਾਂ।‘ਮੈਂ ਆਪ ਜੀ ਨੂੰ ਨਿਮਰਤਾ ਸਹਿਤ ਬੇਨਤੀ ਕਰਨੀ ਚਾਹੁੰਦਾ ਹਾਂ ਕਿ ਸਰਕਾਰਾਂ ਦੀਆਂ ਗ਼ਲਤ ਨੀਤੀਆਂ ਕਾਰਨ ਖ਼ੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ ਦੀ ਜਾਨ ਮੇਰੀ ਜਾਨ ਤੋਂ ਵੀ ਵਧ ਕੀਮਤੀ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਡੱਲੇਵਾਲ ਦੀ ਸੁਪਰੀਮ ਕੋਰਟ ਨੂੰ ਚਿੱਠੀ, ਲਿਖੀਆਂ ਵੱਡੀਆਂ ਗੱਲਾਂ
6. ਨਿਗਮ ਤੇ ਕੌਂਸਲ ਚੋਣਾਂ 'ਤੇ ਲੱਗੀ ਰੋਕ, ਨਹੀਂ ਪੈਣਗੀਆਂ ਵੋਟਾਂ
ਚੰਡੀਗੜ੍ਹ : ਪੰਜਾਬ ਵਿੱਚ ਸ਼ਨੀਵਾਰ ਸਵੇਰ ਤੋਂ ਪੋਲਿੰਗ ਸ਼ੁਰੂ ਹੋਣੀ ਹੈ ਪਰ ਇਸ ਤੋਂ ਐਨ ਪਹਿਲਾਂ ਇਹ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਸ ਮੁਤਾਬਕ ਹੁਣ ਸੂਬੇ ਅੰਦਰ ਹੋ ਰਹੀਆਂ ਨਿਗਮ ਚੋਣਾਂ 'ਤੇ ਹਾਈਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਇਸ ਫੈਸਲੇ ਮੁਤਾਬਕ ਪਟਿਆਲਾ ਨਗਰ ਨਿਗਮ ਚੋਣਾਂ ਫਿਲਹਾਲ ਰੱਦ ਕਰ ਦਿੱਤੀਆਂ ਗਈਆਂ ਹਨ। ਕੋਰਟ ਵਲੋਂ ਜਾਰੀ ਹੁਕਮਾਂ ਮੁਤਾਬਕ ਸ਼ਨੀਵਾਰ ਨੂੰ ਹੋਣ ਵਾਲੀਆਂ ਪਟੀਆਲਾ ਨਿਗਮ ਚੋਣਾਂ ਲਈ 7 ਤੋਂ 8 ਵਾਰਡਾਂ ਲਈ ਫਿਲਹਾਲ ਵੋਟਿੰਗ ਨਹੀਂ ਹੋਵੇਗੀ। ਇਸ ਦੇ ਨਾਲ ਹੀ ਧਰਮਕੋਟ ਦੇ 8 ਵਾਰਡਾਂ ਵਿੱਚ ਕੱਲ ਵੋਟਿੰਗ ਨਹੀਂ ਹੋਵੇਗੀ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਨਿਗਮ ਤੇ ਕੌਂਸਲ ਚੋਣਾਂ 'ਤੇ ਲੱਗੀ ਰੋਕ, ਨਹੀਂ ਪੈਣਗੀਆਂ ਵੋਟਾਂ
7. ਡੱਲੇਵਾਲ ਨੂੰ ਅਸਥਾਈ ਹਸਪਤਾਲ 'ਚ ਕਰੋ ਸ਼ਿਫਟ, SC ਦੇ ਸਰਕਾਰ ਨੂੰ ਹੁਕਮ
ਨਵੀਂ ਦਿੱਲੀ- ਹਰਿਆਣਾ-ਪੰਜਾਬ ਦੇ ਖਨੌਰੀ ਬਾਰਡਰ ‘ਤੇ 25 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਅੱਜ ਸੁਪਰੀਮ ਕੋਰਟ ‘ਚ ਲਗਾਤਾਰ ਤੀਜੇ ਦਿਨ ਵੀ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਪੰਜਾਬ ਸਰਕਾਰ ਨੂੰ ਕਿਹਾ ਕਿ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਖਨੌਰੀ ਬਾਰਡਰ ਨੇੜੇ ਅਸਥਾਈ ਹਸਪਤਾਲ 'ਚ ਸ਼ਿਫਟ ਕੀਤਾ ਜਾਵੇ, ਜਿੱਥੇ ਦਿਨ-ਰਾਤ ਉਨ੍ਹਾਂ ਦੀ ਸਿਹਤ 'ਤੇ ਨਜ਼ਰ ਰੱਖੀ ਜਾ ਸਕੇ। ਜਸਟਿਸ ਸੂਰਿਆਕਾਂਤ ਅਤੇ ਉਜਲ ਭੂਈਆਂ ਦੀ ਬੈਂਚ ਨੇ ਅੱਜ ਪੰਜਾਬ ਸਰਕਾਰ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨੂੰ 70 ਸਾਲਾ ਡੱਲੇਵਾਲ ਨੂੰ ਪੰਜਾਬ ਅਤੇ ਹਰਿਆਣਾ ਦੀ ਸਰਹੱਦ ਨਾਲ ਲੱਗਦੇ ਖਨੌਰੀ ਬਾਰਡਰ 'ਤੇ ਪ੍ਰਦਰਸ਼ਨ ਵਾਲੀ ਥਾਂ ਨੇੜੇ ਬਣਾਏ ਗਏ ਅਸਥਾਈ ਹਸਪਤਾਲ ਵਿਚ ਸ਼ਿਫਟ ਕਰਨ ਬਾਰੇ ਹਲਫ਼ਨਾਮਾ ਦਾਖ਼ਲ ਕਰਨ ਲਈ ਕਿਹਾ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਡੱਲੇਵਾਲ ਨੂੰ ਅਸਥਾਈ ਹਸਪਤਾਲ 'ਚ ਕਰੋ ਸ਼ਿਫਟ, SC ਦੇ ਸਰਕਾਰ ਨੂੰ ਹੁਕਮ
8. ਜੋਅ ਬਾਈਡਨ ਨੇ ਲਾ 'ਤੀ ਪੰਜਾਬੀਆਂ ਦੀ ਲਾਟਰੀ, ਅਹੁਦਾ ਛੱਡਣ ਤੋਂ ਪਹਿਲਾਂ ਕਰ 'ਤਾ ਆਹ ਕੰਮ
ਵਾਸ਼ਿੰਗਟਨ (ਏਜੰਸੀ)- ਅਹੁਦਾ ਛੱਡਣ ਤੋਂ ਪਹਿਲਾਂ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਵੱਡਾ ਐਲਾਨ ਕੀਤਾ ਹੈ। ਦਰਅਸਲ ਬਾਈਡੇਨ ਦੇ ਪ੍ਰਸ਼ਾਸਨ ਨੇ H-1ਬੀ ਵੀਜ਼ਾ ਦੇ ਨਿਯਮਾਂ ਵਿਚ ਢਿੱਲ ਦਿੱਤੀ ਹੈ, ਜਿਸ ਦੇ ਤਹਿਤ ਅਮਰੀਕੀ ਕੰਪਨੀਆਂ ਲਈ ਵਿਸ਼ੇਸ਼ ਹੁਨਰ ਵਾਲੇ ਵਿਦੇਸ਼ੀ ਕਾਮਿਆਂ ਨੂੰ ਨਿਯੁਕਤ ਕਰਨਾ ਆਸਾਨ ਹੋ ਜਾਵੇਗਾ ਅਤੇ F-1 ਵਿਦਿਆਰਥੀ ਵੀਜ਼ਾ ਨੂੰ ਆਸਾਨੀ ਨਾਲ H-1B ਵੀਜ਼ਾ 'ਚ ਬਦਲਿਆ ਜਾ ਸਕੇਗਾ। ਇਸ ਕਦਮ ਨਾਲ ਹਜ਼ਾਰਾਂ ਭਾਰਤੀ ਤਕਨਾਲੋਜੀ ਪੇਸ਼ੇਵਰਾਂ ਨੂੰ ਫਾਇਦਾ ਹੋਣ ਦੀ ਸੰਭਾਵਨਾ ਹੈ। ਸਭ ਤੋਂ ਵੱਧ ਮੰਗਿਆ ਜਾਣ ਵਾਲਾ H-1B ਵੀਜ਼ਾ ਇੱਕ ਗੈਰ-ਪ੍ਰਵਾਸੀ ਵੀਜ਼ਾ ਹੈ, ਜੋ ਅਮਰੀਕੀ ਕੰਪਨੀਆਂ ਨੂੰ ਵਿਸ਼ੇਸ਼ ਕਿੱਤਿਆਂ ਵਿੱਚ ਵਿਦੇਸ਼ੀ ਕਾਮਿਆਂ ਨੂੰ ਨਿਯੁਕਤ ਕਰਨ ਦੀ ਇਜਾਜ਼ਤ ਦਿੰਦਾ ਹੈ, ਜਿਨ੍ਹਾਂ ਵਿਚ ਪੇਸ਼ੇਵਰ ਜਾਂ ਤਕਨਾਲੋਜੀ ਦੀ ਮੁਹਾਰਤ ਦੀ ਲੋੜ ਹੁੰਦੀ ਹੈ। ਤਕਨਾਲੋਜੀ ਕੰਪਨੀਆਂ ਭਾਰਤ ਅਤੇ ਚੀਨ ਵਰਗੇ ਦੇਸ਼ਾਂ ਤੋਂ ਹਰ ਸਾਲ ਹਜ਼ਾਰਾਂ ਕਰਮਚਾਰੀਆਂ ਨੂੰ ਨੌਕਰੀ 'ਤੇ ਰੱਖਣ ਲਈ ਇਸ ਵੀਜ਼ੇ 'ਤੇ ਨਿਰਭਰ ਕਰਦੀਆਂ ਹਨ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਜੋਅ ਬਾਈਡਨ ਨੇ ਲਾ 'ਤੀ ਪੰਜਾਬੀਆਂ ਦੀ ਲਾਟਰੀ, ਅਹੁਦਾ ਛੱਡਣ ਤੋਂ ਪਹਿਲਾਂ ਕਰ 'ਤਾ ਆਹ ਕੰਮ
9. Axis Bank ਨੇ ਖ਼ਾਤਾਧਾਰਕਾਂ ਨੂੰ ਦਿੱਤਾ ਝਟਕਾ, ਕ੍ਰੈਡਿਟ ਕਾਰਡ ਨਿਯਮਾਂ 'ਚ ਕੀਤਾ ਬਦਲਾਅ
ਨਵੀਂ ਦਿੱਲੀ - ਜੇਕਰ ਤੁਸੀਂ ਐਕਸਿਸ ਬੈਂਕ ਕ੍ਰੈਡਿਟ ਕਾਰਡ ਦੀ ਵਰਤੋਂ ਕਰਦੇ ਹੋ ਤਾਂ ਇਹ ਖਬਰ ਤੁਹਾਡੇ ਲਈ ਮਹੱਤਵਪੂਰਨ ਹੈ। ਐਕਸਿਸ ਬੈਂਕ ਨੇ ਕ੍ਰੈਡਿਟ ਕਾਰਡ ਨਾਲ ਜੁੜੇ ਨਿਯਮਾਂ 'ਚ ਬਦਲਾਅ ਕਰਕੇ ਆਪਣੇ ਗਾਹਕਾਂ ਨੂੰ ਵੱਡਾ ਝਟਕਾ ਦਿੱਤਾ ਹੈ। ਇਹ ਬਦਲਾਅ ਵਿੱਤ ਖਰਚੇ, ਨਕਦ ਭੁਗਤਾਨ ਫੀਸ, ਮੁਦਰਾ ਪਰਿਵਰਤਨ ਮਾਰਕਅੱਪ, ਫਿਊਲ ਅਤੇ ਉਪਯੋਗਤਾ ਲੈਣ-ਦੇਣ ਸਮੇਤ ਹੋਰ ਖਰਚਿਆਂ 'ਤੇ ਲਾਗੂ ਕੀਤੇ ਗਏ ਹਨ। ਨਵੇਂ ਨਿਯਮ ਅੱਜ 20 ਦਸੰਬਰ 2024 ਤੋਂ ਲਾਗੂ ਹੋਣਗੇ।
ਹੋਰ ਜਾਣਕਾਰੀ ਲਈ ਕਲਿਕ ਕਰੋ।- Axis Bank ਨੇ ਖ਼ਾਤਾਧਾਰਕਾਂ ਨੂੰ ਦਿੱਤਾ ਝਟਕਾ, ਕ੍ਰੈਡਿਟ ਕਾਰਡ ਨਿਯਮਾਂ 'ਚ ਕੀਤਾ ਬਦਲਾਅ
10. ਪ੍ਰਸਿੱਧ Youtuber ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ, ਜਾਣੋ ਕੀ ਹੈ ਮਾਮਲਾ
ਮੁੰਬਈ (ਬਿਊਰੋ) - ਯੂਪੀ ਦੀ ਨੋਇਡਾ ਪੁਲਸ ਨੇ ਯੂਟਿਊਬਰ ਰਾਜਵੀਰ ਸਿਸੋਦੀਆ ਨੂੰ ਇੱਕ ਵਿਅਕਤੀ ਨਾਲ ਕੁੱਟਮਾਰ ਕਰਨ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਹੈ। ਇਹ ਘਟਨਾ 16 ਦਸੰਬਰ ਦੀ ਹੈ, ਜਦੋਂ ਪਰਥਲਾ ਫਲਾਈਓਵਰ ‘ਤੇ ਉਨ੍ਹਾਂ ਦੀ ਕਾਰ ਇਕ ਹੋਰ ਕਾਰ ਨਾਲ ਟਕਰਾ ਗਈ ਸੀ। ਇਸ ਤੋਂ ਬਾਅਦ ਰਾਜਵੀਰ ਨੇ ਕਾਰ ਨੂੰ ਓਵਰਟੇਕ ਕਰਕੇ ਰੋਕ ਲਿਆ ਅਤੇ ਡਰਾਈਵਰ ਨਾਲ ਗਾਲੀ-ਗਲੋਚ ਕਰਦੇ ਹੋਏ ਹਮਲਾ ਕਰ ਦਿੱਤਾ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਪ੍ਰਸਿੱਧ Youtuber ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ, ਜਾਣੋ ਕੀ ਹੈ ਮਾਮਲਾ