ਸ੍ਰੀ ਅਕਾਲ ਤਖਤ ਵਲੋਂ ਲਾਈ ਸਜ਼ਾ ''ਤੇ ਪਹਿਲੀ ਵਾਰ ਬੋਲੇ ਸੁਖਬੀਰ, ਨਕਸਲੀ ਹਮਲੇ ''ਚ 9 ਜਵਾਨ ਸ਼ਹੀਦ, ਜਾਣੋ ਅੱਜ ਦੀਆਂ TOP-10 ਖਬਰਾਂ

Monday, Jan 06, 2025 - 05:58 PM (IST)

ਸ੍ਰੀ ਅਕਾਲ ਤਖਤ ਵਲੋਂ ਲਾਈ ਸਜ਼ਾ ''ਤੇ ਪਹਿਲੀ ਵਾਰ ਬੋਲੇ ਸੁਖਬੀਰ, ਨਕਸਲੀ ਹਮਲੇ ''ਚ 9 ਜਵਾਨ ਸ਼ਹੀਦ, ਜਾਣੋ ਅੱਜ ਦੀਆਂ TOP-10 ਖਬਰਾਂ

ਜਲੰਧਰ - ਪੰਜਾਬ ’ਚ ਅਕਾਲੀ ਦਲ ਅਜੇ ਖ਼ਤਮ ਨਹੀਂ ਹੋਇਆ। ਇਹ ਬਿਆਨ  ਸੁਖਬੀਰ ਬਾਦਲ ਵਲੋਂ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਅਕਾਲੀ ਦਲ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦੇ ਦਿੱਤਾ। ਉੱਥੇ ਹੀ ਛੱਤੀਸਗੜ੍ਹ ਦੇ ਬੀਜਾਪੁਰ ਵਿਚ ਸੋਮਵਾਰ ਯਾਨੀ ਕਿ ਅੱਜ ਨਕਸਲੀਆਂ ਨੇ ਵੱਡੀ ਘਟਨਾ ਨੂੰ ਅੰਜਾਮ ਦਿੱਤਾ। ਨਕਸਲੀਆਂ ਨੇ ਸੁਰੱਖਿਆ ਫੋਰਸ ਦੇ ਜਵਾਨਾਂ 'ਤੇ ਵੱਡਾ ਹਮਲਾ ਕਰ ਦਿੱਤਾ। ਇਸ ਦੌਰਾਨ ਜੇਕਰ ਮਨੋਰੰਜਨ ਜਗਤ ਦੀ ਗੱਲ ਕਰੀਏ ਤਾਂ  ਮਿਊਜ਼ਿਕ ਇੰਡਸਟਰੀ ਨਾਲ ਜੁੜੀ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ, ਮਸ਼ਹੂਰ ਪੰਜਾਬੀ ਗਾਇਕ ਗੁਰਦਰਸ਼ਨ ਧੂਰੀ ਦਾ ਦਿਹਾਂਤ ਹੋ ਗਿਆ ਹੈ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ

ਸੁਖਬੀਰ ਬਾਦਲ ਦਾ ਸਭ ਤੋਂ ਵੱਡਾ ਬਿਆਨ, ਵਿਵਾਦਾਂ ਨੂੰ ਖ਼ਤਮ ਕਰਨ ਲਈ ਇਲਜ਼ਾਮ ਪੁਆਏ ਝੋਲੀ
ਅਕਾਲੀ ਦਲ ਅਜੇ ਖ਼ਤਮ ਨਹੀਂ ਹੋਇਆ। ਇਹ ਬਿਆਨ  ਸੁਖਬੀਰ ਬਾਦਲ ਵਲੋਂ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਅਕਾਲੀ ਦਲ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦੇ ਦਿੱਤਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪਹਿਲਾਂ ਆਰਾਮ ਕਰ ਰਿਹਾ ਸੀ ਪਰ ਹੁਣ ਜਾਗ ਚੁਕਿਆ ਹੈ।ਹੁਣ ਸਭ ਨੂੰ ਬੰਦਾ ਬਣਾਵਾਂਗੇ।  ਇਸ ਦੇ ਨਾਲ ਹੀ ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਨੇ ਪਹਿਲੀ ਵਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋ ਲਗਾਈ ਗਈ ਧਾਰਮਿਕ ਸਜ਼ਾ 'ਤੇ ਬੋਲਦੇ ਕਿਹਾ ਕਿ ਸਾਡੇ ਉਤੇ ਝੂਠੇ ਇਲਜ਼ਾਮ ਲਾਏ ਗਏ ਸਨ। ਸਾਰੇ ਵਿਵਾਦਾਂ ਨੂੰ ਖ਼ਤਮ ਕਰਨ ਲਈ ਹੀ ਸਾਰੇ ਇਲਜ਼ਾਮ ਝੋਲੀ ਪੁਆ ਲਏ ਗਏ।
ਲਿੰਕ ’ਤੇ ਕਲਿਕ ਕਰ ਪੜ੍ਹੋ ਪੂਰੀ ਖਬਰ

ਪ੍ਰਿੰਸੀਪਲ ਵੱਲੋਂ ਬੱਚੇ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਨਵਾਂ ਮੋੜ
ਪੜ੍ਹਦੇ ਸਮੇਂ ਕਾਪੀ ਵਿਚ ਗਲਤੀਆਂ ਹੋਣ ਮਗਰੋਂ ਬੱਚੇ ਨੂੰ ਨਿੱਜੀ ਸਕੂਲ ਦੀ ਪ੍ਰਿੰਸੀਪਲ ਵੱਲੋਂ ਬੇਰਹਿਮੀ ਨਾਲ ਥੱਪੜ ਮਾਰਨ ਦੇ ਮਾਮਲੇ ਨੇ ਨਵਾਂ ਮੋੜ ਸਾਹਮਣੇ ਆਇਆ ਹੈ। ਮੰਤਰੀ ਹਰਜੋਤ ਬੈਂਸ ਵੱਲੋਂ ਸਖ਼ਤ ਐਕਸ਼ਨ ਲੈਣ ਤੋਂ ਬਾਅਦ ਹੁਣ ਸਕੂਲ ਦੀ ਪ੍ਰਿੰਸੀਪਲ ਨੇ ਲਿਖਤੀ ਮੁਆਫ਼ੀ ਮੰਗ ਲਈ ਹੈ।
ਲਿੰਕ ’ਤੇ ਕਲਿਕ ਕਰ ਪੜ੍ਹੋ ਪੂਰੀ ਖਬਰ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁ. ਭੱਠਾ ਸਾਹਿਬ ਨਤਮਸਤਕ ਹੋਏ CM ਮਾਨ
ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਅੱਜ ਪੂਰੇ ਦੇਸ਼ ਭਰ ਵਿਚ ਮਨਾਇਆ ਜਾ ਰਿਹਾ ਹੈ। ਇਸ ਪਵਿੱਤਰ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਤਨੀ ਡਾ. ਗੁਰਪ੍ਰੀਤ ਕੌਰ ਸਮੇਤ ਅੱਜ ਰੋਪੜ ਵਿਖੇ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਨਤਮਸਤਕ ਹੋਏ। ਇਸ ਦੌਰਾਨ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਭਗਵੰਤ ਮਾਨ ਨੇ ਸਮੂਹ ਦੇਸ਼ ਵਾਸੀਆਂ ਨੂੰ ਪ੍ਰਕਾਸ਼ ਉਤਸਵ ਦੀ ਵਧਾਈ ਦਿੱਤੀ।
ਲਿੰਕ ’ਤੇ ਕਲਿਕ ਕਰ ਪੜ੍ਹੋ ਪੂਰੀ ਖਬਰ

ਚੰਡੀਗੜ੍ਹ ਦੀ ਮਸ਼ਹੂਰ ਥਾਂ 'ਤੇ ਮਿੰਟਾਂ 'ਚ ਢਹਿ-ਢੇਰੀ ਹੋਈ ਇਮਾਰਤ, ਸਵੇਰ ਵੇਲੇ ਵਾਪਰਿਆ ਹਾਦਸਾ (ਵੀਡੀਓ)
ਚੰਡੀਗੜ੍ਹ ਦੇ ਮਸ਼ਹੂਰ ਸੈਕਟਰ-17 ਵਿਖੇ ਉਸ ਵੇਲੇ ਹਾਦਸਾ ਵਾਪਰ ਗਿਆ, ਜਦੋਂ ਅੱਜ ਸਵੇਰੇ ਇੱਥੇ ਲੰਬੇ ਸਮੇਂ ਤੋਂ ਖ਼ਾਲੀ ਪਈ ਇਕ ਇਮਾਰਤ ਦਾ ਇਕ ਹਿੱਸਾ ਅਚਾਨਕ ਢਹਿ-ਢੇਰੀ ਹੋ ਗਿਆ। ਹਾਲਾਂਕਿ ਇਸ ਘਟਨਾ ਦੌਰਾਨ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਫਿਲਹਾਲ ਫਾਇਰ ਬ੍ਰਿਗੇਡ ਦੀਆਂ ਟੀਮਾਂ ਅਤੇ ਪੁਲਸ ਮੌਕੇ 'ਤੇ ਪੁੱਜ ਗਈ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਲਿੰਕ ’ਤੇ ਕਲਿਕ ਕਰ ਪੜ੍ਹੋ ਪੂਰੀ ਖਬਰ

ਪੰਜਾਬ ਵਾਸੀਆਂ ਨੂੰ ਵੱਡੀ ਰਾਹਤ, ਹੁਣ ਸੂਬੇ 'ਚ ਬਣਨਗੇ ਸਮਾਰਟ ਕਾਰਡ, ਇੰਝ ਮਿਲੇਗਾ ਰਾਸ਼ਨ
ਪੰਜਾਬ 'ਚ ਰਾਸ਼ਨ ਵੰਡ ਨੂੰ ਲੈ ਕੇ ਸਰਕਾਰ ਨਵਾਂ ਬਦਲਾਅ ਕਰ ਸਕਦੀ ਹੈ। ਸੂਤਰਾਂ ਮੁਤਾਬਕ ਸੂਬੇ 'ਚ ਨੈਸ਼ਨਲ ਫੂਡ ਸਕਿਓਰਿਟੀ ਐਕਟ ਤਹਿਤ ਸਕੀਮ ਦਾ ਲਾਭ ਲੈਣ ਵਾਲੇ ਲੋਕਾਂ ਨੂੰ ਹੁਣ ਰਾਸ਼ਨ ਕਾਰਡ ਦੀ ਲੋੜ ਨਹੀਂ ਪਵੇਗੀ। ਅਸਲ ਵਿਚ ਲਾਭਪਾਤਰੀਆਂ ਨੂੰ ਸਮਾਰਟ ਕਾਰਡ ਰਾਹੀਂ ਰਾਸ਼ਨ ਮਿਲੇਗਾ। ਮੀਡੀਆ ਰਿਪੋਰਟਾਂ ਮੁਤਾਬਕ ਇਸ ਲਈ ਸੂਬੇ ਦਾ ਖੁਰਾਕ ਤੇ ਸਪਲਾਈ ਵਿਭਾਗ ਏਜੰਸੀ ਹਾਇਰ ਕਰ ਰਿਹਾ ਹੈ। ਇਹ ਏਜੰਸੀ 40 ਲੱਖ ਸਮਾਰਟ ਕਾਰਡਾਂ ਦੇ ਨਿਰਮਾਣ ਤੇ ਡਿਲੀਵਰੀ ਦਾ ਕੰਮ ਪੂਰਾ ਕਰੇਗੀ। ਇਸ ਸਬੰਧੀ ਵਿਭਾਗ ਵੱਲੋਂ ਪ੍ਰਸਤਾਵ ਦੀ ਮੰਗ ਵੀ ਕੀਤੀ ਗਈ ਹੈ।
ਲਿੰਕ ’ਤੇ ਕਲਿਕ ਕਰ ਪੜ੍ਹੋ ਪੂਰੀ ਖਬਰ

ਵੱਡਾ ਨਕਸਲੀ ਹਮਲਾ,  IED ਧਮਾਕੇ 'ਚ 9 ਜਵਾਨ ਸ਼ਹੀਦ
ਛੱਤੀਸਗੜ੍ਹ ਦੇ ਬੀਜਾਪੁਰ ਵਿਚ ਸੋਮਵਾਰ ਯਾਨੀ ਕਿ ਅੱਜ ਨਕਸਲੀਆਂ ਨੇ ਵੱਡੀ ਘਟਨਾ ਨੂੰ ਅੰਜਾਮ ਦਿੱਤਾ। ਨਕਸਲੀਆਂ ਨੇ ਸੁਰੱਖਿਆ ਫੋਰਸ ਦੇ ਜਵਾਨਾਂ 'ਤੇ ਵੱਡਾ ਹਮਲਾ ਕਰ ਦਿੱਤਾ। ਉਨ੍ਹਾਂ ਨੇ IED ਨਾਲ ਸੁਰੱਖਿਆ ਫੋਰਸ ਦੇ ਵਾਹਨ ਨੂੰ ਨਿਸ਼ਾਨਾ ਬਣਾਇਆ ਹੈ। ਇਸ IED ਬਲਾਸਟ 'ਚ 9 ਜਵਾਨ ਸ਼ਹੀਦ ਹੋ ਜਾਣ ਦੀ ਖ਼ਬਰ ਅਤੇ 8 ਤੋਂ ਜ਼ਿਆਦਾ ਜਵਾਨ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਹਨ। ਦਰਅਸਲ ਜਵਾਨਾਂ ਦੀ ਇਕ ਟੀਮ ਆਪ੍ਰੇਸ਼ਨ ਤੋਂ ਪਰਤ ਰਹੀ ਸੀ। ਇਸ ਘਟਨਾ ਦੀ ਪੁਸ਼ਟੀ ਬਸਤਰ ਆਈ. ਜੀ. ਸੁੰਦਰਰਾਜ ਨੇ ਕੀਤੀ ਹੈ। ਆਈ. ਜੀ. ਨੇ ਕਿਹਾ ਕਿ ਬੀਜਾਪੁਰ ਵਿਚ ਨਕਸਲੀਆਂ ਵੱਲੋਂ ਵਾਹਨ ਨੂੰ  IED ਧਮਾਕੇ ਨਾਲ ਉਡਾਉਣ ਤੋਂ ਬਾਅਦ ਦੰਤੇਵਾੜਾ ਦੇ 8 ਡੀ. ਆਰ.ਜੀ ਜਵਾਨਾਂ ਅਤੇ ਇਕ ਡਰਾਈਵਰ ਸਮੇਤ 9 ਲੋਕਾਂ ਦੀ ਮੌਤ ਹੋ ਗਈ। ਉਹ ਦਾਂਤੇਵਾੜਾ, ਨਰਾਇਣਪੁਰ ਅਤੇ ਬੀਜਾਪੁਰ ਦੇ ਸਾਂਝੇ ਆਪ੍ਰੇਸ਼ਨ ਤੋਂ ਵਾਪਸ ਆ ਰਹੇ ਸਨ।
ਲਿੰਕ ’ਤੇ ਕਲਿਕ ਕਰ ਪੜ੍ਹੋ ਪੂਰੀ ਖਬਰ

ਮਨੋਹਰ ਖੱਟੜ ਦੀ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਨਸੀਹਤ, ਆਖ਼ੀ ਵੱਡੀ ਗੱਲ
ਕੇਂਦਰੀ ਮੰਤਰੀ ਅਤੇ ਕਰਨਾਲ ਲੋਕ ਸਭਾ ਸੰਸਦ ਮੈਂਬਰ ਮਨੋਹਰ ਲਾਲ ਖੱਟੜ ਨੇ ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ 'ਤੇ ਬੈਠੇ ਕਿਸਾਨਾਂ ਨੂੰ ਪੰਜਾਬ ਦਾ ਮਾਮਲਾ ਦੱਸਿਆ। ਉਨ੍ਹਾਂ ਕਿਹਾ ਕਿ ਇਹ ਮਸਲਾ ਪੰਜਾਬ ਦਾ ਜ਼ਿਆਦਾ ਹੈ, ਹਰਿਆਣਾ 'ਚ ਅਜਿਹਾ ਕੁਝ ਨਹੀਂ ਹੈ। ਹਾਲਾਂਕਿ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਗੱਲਬਾਤ ਕਰਨ ਦੇ ਨਿਰਦੇਸ਼ ਦਿੱਤੇ ਸਨ। ਇਸ ਲਈ ਸੁਪਰੀਮ ਕੋਰਟ ਨੇ ਇਕ ਕਮੇਟੀ ਵੀ ਬਣਾਈ ਸੀ। ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕਰ ਚੁੱਕੀ ਹੈ ਅਤੇ 2-3 ਵਾਰ ਗੱਲਬਾਤ ਦਾ ਆਫ਼ਰ ਵੀ ਦੇ ਚੁੱਕੀ ਹੈ ਪਰ ਕੋਈ ਵੀ ਕਿਸਾਨ ਉਸ ਕਮੇਟੀ ਨੂੰ ਮਿਲਣ ਨਹੀਂ ਆਇਆ।
ਲਿੰਕ ’ਤੇ ਕਲਿਕ ਕਰ ਪੜ੍ਹੋ ਪੂਰੀ ਖਬਰ

ਸੰਕਟ 'ਚ ਘਿਰੇ ਕੈਨੇਡੀਅਨ ਪ੍ਰਧਾਨ ਮੰਤਰੀ ਟਰੂਡੋ, ਇੱਕ-ਦੋ ਦਿਨਾਂ 'ਚ ਛੱਡ ਸਕਦੇ ਹਨ ਅਹੁਦਾ
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਕਥਿਤ ਤੌਰ ’ਤੇ ਲਿਬਰਲ ਪਾਰਟੀ ਦੇ ਨੇਤਾ ਵਜੋਂ ਅਹੁਦਾ ਛੱਡਣ ਦੀ ਤਿਆਰੀ ਕਰ ਰਹੇ ਹਨ। ਲਿਬਰਲ ਕਾਕਸ ਦੀ ਬੁੱਧਵਾਰ ਨੂੰ ਮੀਟਿੰਗ ਹੋਣੀ ਹੈ, ਜਿਸ ਵਿਚ ਪਾਰਟੀ ਦੇ ਸੰਸਦ ਮੈਂਬਰਾਂ ਵੱਲੋਂ ਟਰੂਡੋ ਤੋਂ ਪਾਰਟੀ ਨੇਤਾ ਵਜੋਂ ਅਸਤੀਫ਼ਾ ਦੇਣ ਦੀ ਮੰਗ ਵੱਧ ਰਹੀ ਹੈ। ਰਿਪੋਰਟਾਂ ਮੁਤਾਬਕ ਜਸਟਿਨ ਟਰੂਡੋ ਅਗਲੇ ਇੱਕ-ਦੋ ਦਿਨਾਂ ਵਿੱਚ ਅਹੁਦਾ ਛੱਡ ਸਕਦੇ ਹਨ।
ਲਿੰਕ ’ਤੇ ਕਲਿਕ ਕਰ ਪੜ੍ਹੋ ਪੂਰੀ ਖਬਰ

ਜਸਪ੍ਰੀਤ ਬੁਮਰਾਹ ਦੀ Injury ਨਾਲ ਜੁੜੀ ਵੱਡੀ ਅਪਡੇਟ, ਇੰਨੀ ਦੇਰ ਲਈ ਹੋ ਸਕਦੇ ਨੇ ਬਾਹਰ
ਪਿੱਠ 'ਚ ਅਕੜਾਅ ਨਾਲ ਜੂਝ ਰਹੇ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੂੰ 19 ਫਰਵਰੀ ਤੋਂ ਸ਼ੁਰੂ ਹੋ ਰਹੀ ਆਈਸੀਸੀ ਚੈਂਪੀਅਨਜ਼ ਟਰਾਫੀ 'ਤੇ ਧਿਆਨ ਰਖਦੇ ਹੋਏ ਇੰਗਲੈਂਡ ਦੇ ਖਿਲਾਫ ਭਾਰਤ ਦੀ ਘਰੇਲੂ ਵ੍ਹਾਈਟ ਬਾਲ ਗੇਂਦ ਸੀਰੀਜ਼ ਦੇ ਜ਼ਿਆਦਾਤਰ ਹਿੱਸੇ ਤੋਂ ਆਰਾਮ ਦਿੱਤੇ ਜਾਣ ਦੀ ਸੰਭਾਵਨਾ ਹੈ। ਬੁਮਰਾਹ ਐਤਵਾਰ ਨੂੰ ਖ਼ਤਮ ਗਾਵਸਕਰ ਟਰਾਫੀ 'ਚ ਆਸਟ੍ਰੇਲੀਆ ਦੇ ਹੱਥੋਂ 1-3 ਦੀ ਕਰਾਰੀ ਹਾਰ 'ਚ 32 ਵਿਕਟਾਂ ਲੈ ਕੇ ਭਾਰਤ ਦੇ ਸਰਵਸ੍ਰੇਸ਼ਠ ਖਿਡਾਰੀ ਰਹੇ। 30 ਸਾਲਾ ਬੁਮਰਾਹ ਪਿੱਠ ਦੇ ਅਕੜਾਅ ਕਾਰਨ ਆਸਟ੍ਰੇਲੀਆ ਦੀ ਦੂਜੀ ਪਾਰੀ 'ਚ ਗੇਂਦਬਾਜ਼ੀ ਨਹੀਂ ਕਰ ਸਕਿਆ ਸੀ। ਉਸ ਨੇ ਪੰਜ ਮੈਚਾਂ ਦੀ ਇਸ ਸੀਰੀਜ਼ 'ਚ 150 ਤੋਂ ਜ਼ਿਆਦਾ ਓਵਰ ਸੁੱਟੇ।
ਲਿੰਕ ’ਤੇ ਕਲਿਕ ਕਰ ਪੜ੍ਹੋ ਪੂਰੀ ਖਬਰ

ਮਸ਼ਹੂਰ ਪੰਜਾਬੀ ਗਾਇਕ ਦਾ ਦਿਹਾਂਤ, ਮਿਊਜ਼ਿਕ ਇੰਡਸਟਰੀ 'ਚ ਛਾਇਆ ਸੋਗ
ਐਂਟਰਟੇਨਮੈਂਟ ਡੈਸਕ - ਮਿਊਜ਼ਿਕ ਇੰਡਸਟਰੀ ਨਾਲ ਜੁੜੀ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ, ਮਸ਼ਹੂਰ ਪੰਜਾਬੀ ਗਾਇਕ ਗੁਰਦਰਸ਼ਨ ਧੂਰੀ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੀ ਮੌਤ ਦੀ ਖ਼ਬਰ ਨਾਲ ਮਿਊਜ਼ਿਕ ਇੰਡਸਟਰੀ 'ਚ ਸੋਗ ਦੀ ਲਹਿਰ ਛਾਅ ਗਈ ਹੈ।
ਲਿੰਕ ’ਤੇ ਕਲਿਕ ਕਰ ਪੜ੍ਹੋ ਪੂਰੀ ਖਬਰ


 


author

Sunaina

Content Editor

Related News