ਡਿਪੋਰਟ  ਹੋਏ 67 ਪੰਜਾਬੀਆਂ ਨੂੰ ਰਿਸੀਵ ਕਰਨਗੇ CM ਮਾਨ  ਤੇ ਸਰਕਾਰ ਦਾ ਅਫ਼ਸਰਾਂ ਨੂੰ ਸਖਤ ਫ਼ਰਮਾਨ, ਜਾਣੋ ਅੱਜ ਦੀਆਂ ਟੌਪ-10 ਖਬਰਾਂ

Friday, Feb 14, 2025 - 07:05 PM (IST)

ਡਿਪੋਰਟ  ਹੋਏ 67 ਪੰਜਾਬੀਆਂ ਨੂੰ ਰਿਸੀਵ ਕਰਨਗੇ CM ਮਾਨ  ਤੇ ਸਰਕਾਰ ਦਾ ਅਫ਼ਸਰਾਂ ਨੂੰ ਸਖਤ ਫ਼ਰਮਾਨ, ਜਾਣੋ ਅੱਜ ਦੀਆਂ ਟੌਪ-10 ਖਬਰਾਂ

ਜਲੰਧਰ - ਪੰਜਾਬ ’ਚ ਮੰਤਰੀ ਮੰਡਲ ਦੀ ਬੀਤੇ ਦਿਨੀਂ ਹੋਈ ਮੀਟਿੰਗ ਵਿਚ ਵੱਡੇ ਫ਼ੈਸਲੇ ਲਏ ਗਏ ਹਨ। ਪੰਜਾਬ ਕੈਬਨਿਟ ਦੀ ਮੀਟਿੰਗ ਦੇ ਇਕ ਹੋਰ ਫੈਸਲੇ ਵਿਚ ਮੰਤਰੀ ਮੰਡਲ ਨੇ ਪੇਂਡੂ ਚੌਕੀਦਾਰਾਂ ਦਾ ਮਾਸਿਕ ਮਾਣ-ਭੱਤਾ ਵਧਾ ਦਿੱਤਾ ਹੈ, ਇਸ ਦੇ ਨਾਲ ਹੀ ਟਰੰਪ ਦੇ ਰਾਸ਼ਟਪਤੀ ਬਣਦੇ ਸਾਰ ਅਮਰੀਕਾਤੋਂ ਗੈਰ-ਕਾਨੂੰਨੀ ਪਰਵਾਸੀਆ ਦਾ ਦੇਸ਼ ਨਿਕਾਲਾ ਲਗਾਤਾਰ ਜਾਰੀ ਹੈ। ਹੁਣ ਅਮਰੀਕਾ ਤੋਂ 119 ਭਾਰਤੀਆਂ ਨੂੰ ਡਿਪੋਰਟ ਕੀਤਾ ਜਾਵੇਗਾ। ਇਸ ਦੌਰਾਨ ਜੇਕਰ ਮਨੋਰੰਜਨ ਜਗਤ ਦੀ ਗੱਲ ਕਰੀਏ ਤਾਂ ਪ੍ਰਸਿੱਧ ਗਾਇਕ ਅਤੇ ਸੰਗੀਤਕਾਰ ਵਿਸ਼ਾਲ ਦਦਲਾਨੀ ਇੱਕ ਹਾਦਸੇ ਦਾ ਸ਼ਿਕਾਰ ਹੋ ਗਏ ਹਨ, ਜਿਸ ਕਾਰਨ ਉਨ੍ਹਾਂ ਨੂੰ ਆਪਣਾ ਸੰਗੀਤ ਸਮਾਰੋਹ ਵੀ ਰੱਦ ਕਰਨਾ ਪਿਆ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ

1. ਪੰਜਾਬ ਸਰਕਾਰ ਨੇ ਵਧਾਇਆ ਭੱਤਾ
ਪੰਜਾਬ ਮੰਤਰੀ ਮੰਡਲ ਦੀ ਬੀਤੇ ਦਿਨੀਂ ਹੋਈ ਮੀਟਿੰਗ ਵਿਚ ਵੱਡੇ ਫ਼ੈਸਲੇ ਲਏ ਗਏ ਹਨ। ਪੰਜਾਬ ਕੈਬਨਿਟ ਦੀ ਮੀਟਿੰਗ ਦੇ ਇਕ ਹੋਰ ਫੈਸਲੇ ਵਿਚ ਮੰਤਰੀ ਮੰਡਲ ਨੇ ਪੇਂਡੂ ਚੌਕੀਦਾਰਾਂ ਦਾ ਮਾਸਿਕ ਮਾਣ-ਭੱਤਾ ਵਧਾ ਦਿੱਤਾ ਹੈ। ਇਸ ਫ਼ੈਸਲੇ ਅਨੁਸਾਰ ਮੌਜੂਦਾ ਭੱਤਾ 1250 ਰੁਪਏ ਤੋਂ ਵਧਾ ਕੇ 1500 ਰੁਪਏ ਕਰਨ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਹ ਪਹਿਲਕਦਮੀ ਸੂਬੇ ਦੇ ਪੇਂਡੂ ਖੇਤਰਾਂ ਵਿਚ ਚੌਕੀਦਾਰਾਂ ਵੱਲੋਂ ਡਿਊਟੀ ਨੂੰ ਹੋਰ ਸੁਚਾਰੂ ਢੰਗ ਨਾਲ ਨਿਭਾਉਣ ਵਿਚ ਮਦਦ ਕਰੇਗੀ।
ਲਿੰਕ ਕਲਿਕ ਕਰ ਪੜ੍ਹੋ ਪੂਰੀ ਖ਼ਬਰ

2....ਨਹੀਂ ਤਾਂ ਨਤੀਜੇ ਭੁਗਤਣ ਨੂੰ ਰਹੋ ਤਿਆਰ! ਪੰਜਾਬ ਸਰਕਾਰ ਦਾ ਅਫ਼ਸਰਾਂ ਨੂੰ ਫ਼ਰਮਾਨ
ਭ੍ਰਿਸ਼ਟਾਚਾਰ ਖਿਲਾਫ਼ ਸ਼ਿਕੰਜਾ ਹੋਰ ਕੱਸਦਿਆਂ ਪੰਜਾਬ ਸਰਕਾਰ ਨੇ ਅੱਜ ਡਿਪਟੀ ਕਮਿਸ਼ਨਰਾਂ, ਐੱਸ.ਡੀ.ਐੱਮਜ਼, ਐੱਸ.ਐੱਸ.ਪੀਜ਼ ਅਤੇ ਐੱਸ.ਐੱਚ.ਓੱਜ਼ ਨੂੰ ਆਪੋ-ਆਪਣੇ ਇਲਾਕਿਆਂ ਵਿਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਜਾਂ ਫਿਰ ਨਤੀਜੇ ਭੁਗਤਣ ਲਈ ਤਿਆਰ ਰਹਿਣ ਲਈ ਆਖਿਆ ਹੈ।
ਲਿੰਕ ਕਲਿਕ ਕਰ ਪੜ੍ਹੋ ਪੂਰੀ ਖ਼ਬਰ

3. ਡਿਪੋਰਟ ਹੋਏ 119 ਭਾਰਤੀਆਂ ਨੂੰ ਰਿਸੀਵ ਕਰਨਗੇ CM ਮਾਨ
ਟਰੰਪ ਦੇ ਰਾਸ਼ਟਪਤੀ ਬਣਦੇ ਸਾਰ ਅਮਰੀਕਾਤੋਂ ਗੈਰ-ਕਾਨੂੰਨੀ ਪਰਵਾਸੀਆ ਦਾ ਦੇਸ਼ ਨਿਕਾਲਾ ਲਗਾਤਾਰ ਜਾਰੀ ਹੈ। ਹੁਣ ਅਮਰੀਕਾ ਤੋਂ 119 ਭਾਰਤੀਆਂ ਨੂੰ ਡਿਪੋਰਟ ਕੀਤਾ ਜਾਵੇਗਾ। ਇਨ੍ਹਾਂ ਨੂੰ ਅਮਰੀਕੀ ਜਹਾਜ਼ ਰਾਹੀਂ ਪੰਜਾਬ ਦੇ ਅੰਮ੍ਰਿਤਸਰ ਹਵਾਈ ਅੱਡੇ ਲਿਆਂਦਾ ਜਾਵੇਗਾ। ਸ਼ਨੀਵਾਰ ਨੂੰ ਇਹ ਜਹਾਜ਼ ਅੰਮ੍ਰਿਤਸਰ ਲੈਂਡ ਕਰੇਗਾ । ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਉੱਚੇਚੇ ਤੌਰ 'ਤੇ ਹਵਾਈ ਅੱਡੇ ਪਹੁੰਚਣਗੇ।
ਲਿੰਕ ਕਲਿਕ ਕਰ ਪੜ੍ਹੋ ਪੂਰੀ ਖ਼ਬਰ

4. ਪੰਜਾਬ ਦੇ ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ, ਸਰਕਾਰ ਵੱਲੋਂ ਮਿਲਣ ਲੱਗੇ Laptop
ਸੂਬੇ ਦੇ ਸਿੱਖਿਆ ਢਾਂਚੇ ਵਿਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਦੇ ਮੰਤਵ ਨਾਲ ਕੀਤੀ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਜ਼ਿਲ੍ਹਾ ਪ੍ਰਸ਼ਾਸਨ ਦੇ ਡਿਜੀਟਲ ਸਿੱਖਿਆ ਪ੍ਰੋਗਰਾਮ ਤਹਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਲੈਪਟਾਪ ਵੰਡਣ ਦੀ ਸ਼ੁਰੂਆਤ ਕੀਤੀ।
ਲਿੰਕ ਕਲਿਕ ਕਰ ਪੜ੍ਹੋ ਪੂਰੀ ਖ਼ਬਰ

5. ਪੰਜਾਬ 'ਚ ਸਪੈਸ਼ਲ DGP ਅਰਪਿਤ ਸ਼ੁਕਲਾ ਨੇ ਟਰੈਵਲ ਏਜੰਟਾਂ ਨੂੰ ਲੈ ਕੇ ਜਾਰੀ ਕੀਤੇ ਸਖ਼ਤ ਹੁਕਮ
ਸਪੈਸ਼ਲ ਡੀ. ਜੀ. ਪੀ, ਕਾਨੂੰਨ ਅਤੇ ਵਿਵਸਥਾ ਪੰਜਾਬ ਅਰਪਿਤ ਸ਼ੁਕਲਾ, ਆਈ. ਪੀ. ਐੱਸ ਨੇ ਚੱਲ ਰਹੀਆਂ ਅਪਰਾਧਿਕ ਜਾਂਚਾਂ ਦੀ ਪ੍ਰਗਤੀ ਦਾ ਮੁਲਾਂਕਣ ਕਰਨ ਅਤੇ ਜਲੰਧਰ ਰੇਂਜ ਵਿੱਚ ਸਮੁੱਚੀ ਕਾਨੂੰਨ ਅਤੇ ਵਿਵਸਥਾ ਦੀ ਸਥਿਤੀ ਦਾ ਮੁਲਾਂਕਣ ਕਰਨ ਲਈ ਦੌਰਾ ਕੀਤਾ। ਮੀਟਿੰਗ ਦਾ ਉਦੇਸ਼ ਧੋਖਾਧੜੀ ਵਾਲੇ ਟਰੈਵਲ ਏਜੰਟਾਂ ਵਿਰੁੱਧ ਸਖ਼ਤ ਕਾਰਵਾਈ ਕਰਨਾ, ਅਪਰਾਧਿਕ ਮਾਮਲਿਆਂ ਅਤੇ ਸ਼ਿਕਾਇਤਾਂ ਦੇ ਪੈਂਡਿੰਗ ਨੂੰ ਹੱਲ ਕਰਨਾ, ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਲੜਨਾ, ਖੋਹ ਦੀਆਂ ਘਟਨਾਵਾਂ ਅਤੇ ਧਮਕੀਆਂ ਵਾਲੀਆਂ ਕਾਲਾਂ ਨੂੰ ਹੱਲ ਕਰਨਾ ਅਤੇ ਮੌਜੂਦਾ ਸੁਰੱਖਿਆ ਉਪਾਵਾਂ ਦੀ ਪ੍ਰਭਾਵਸ਼ੀਲਤਾ ਦੀ ਸਮੀਖਿਆ ਕਰਨਾ ਸੀ। ਇਸ ਫੇਰੀ ਨੇ ਸੁਧਾਰ ਦੇ ਖੇਤਰਾਂ ਦੀ ਪਛਾਣ ਕਰਨ ਦੀ ਵੀ ਕੋਸ਼ਿਸ਼ ਕੀਤੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪੁਲਸ ਫੋਰਸ ਉੱਭਰ ਰਹੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਚੰਗੀ ਤਰ੍ਹਾਂ ਤਿਆਰ ਹੈ।
ਲਿੰਕ ਕਲਿਕ ਕਰ ਪੜ੍ਹੋ ਪੂਰੀ ਖ਼ਬਰ

6. 14 ਫਰਵਰੀ : ਉਹ ਕਾਲਾ ਦਿਨ ਜਦੋਂ ਰੋ ਪਿਆ ਸੀ ਸਾਰਾ ਦੇਸ਼, ਪੜ੍ਹੋ ਦਿਲ ਝੰਜੋੜ ਦੇਣ ਵਾਲੀ ਪੂਰੀ ਕਹਾਣੀ
14 ਫਰਵਰੀ 2019 ਦਾ ਦਿਨ ਭਾਰਤ ਦੇ ਇਤਿਹਾਸ ਦਾ ਉਹ ਕਾਲਾ ਦਿਨ ਸੀ, ਜਿਸ ਨੂੰ ਕੋਈ ਵੀ ਭੁਲਾ ਨਹੀਂ ਸਕਦਾ। ਇਸ ਦਿਨ ਜੰਮੂ-ਸ਼੍ਰੀਨਗਰ ਹਾਈਵੇਅ 'ਤੇ CRPF ਦੇ ਜਵਾਨਾਂ ਦੇ ਕਾਫਲੇ 'ਤੇ ਆਤਮਘਾਤੀ ਅੱਤਵਾਦੀ ਹਮਲਾ ਹੋਇਆ ਸੀ ਅਤੇ ਭਾਰਤ ਦੇ 40 ਬਹਾਦਰ ਜਵਾਨ ਸ਼ਹੀਦ ਹੋ ਗਏ ਸਨ। ਪਾਕਿਸਤਾਨ ਦੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ ਨੇੜੇ ਲੇਥਪੋਰਾ ਇਲਾਕੇ 'ਚ ਹੋਏ ਹਮਲੇ ਦੀ ਜ਼ਿੰਮੇਵਾਰੀ ਲਈ । ਇਸ ਹਮਲੇ ਦੇ ਜਵਾਬ 'ਚ ਭਾਰਤ ਨੇ ਪਾਕਿਸਤਾਨ ਤੋਂ ਬਦਲਾ ਲੈ ਲਿਆ। ਭਾਰਤ ਨੇ 26 ਫਰਵਰੀ ਨੂੰ ਬਾਲਾਕੋਟ ਏਅਰ ਸਟ੍ਰਾਈਕ ਕਰਕੇ ਜੈਸ਼-ਏ-ਮੁਹੰਮਦ ਦੇ ਅੱਤਵਾਦੀਆਂ ਨੂੰ ਮਾਰ ਦਿੱਤਾ ਸੀ। ਅੱਜ ਅਸੀਂ ਉਸ ਹਮਲੇ ਦੀ 6ਵੀਂ ਬਰਸੀ ਮਨਾ ਰਹੇ ਹਾਂ।
ਲਿੰਕ ਕਲਿਕ ਕਰ ਪੜ੍ਹੋ ਪੂਰੀ ਖ਼ਬਰ

7.Illegal migrants ਦੇ ਮੁੱਦੇ 'ਤੇ ਬੋਲੇ ਮੋਦੀ, ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ US 'ਚ ਰਹਿਣ ਦਾ ਕੋਈ ਅਧਿਕਾਰ ਨਹੀਂ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਭਾਰਤ ਅਮਰੀਕਾ ਵਿੱਚ ਕਿਸੇ ਵੀ ਪ੍ਰਮਾਣਿਤ ਭਾਰਤੀ ਗੈਰ-ਕਾਨੂੰਨੀ ਪ੍ਰਵਾਸੀ ਨੂੰ ਵਾਪਸ ਲਵੇਗਾ ਅਤੇ ਕਮਜ਼ੋਰ ਲੋਕਾਂ ਦਾ ਸ਼ੋਸ਼ਣ ਕਰਨ ਵਾਲੇ ਮਨੁੱਖੀ ਤਸਕਰਾਂ 'ਤੇ ਵੀ ਕਾਰਵਾਈ ਕਰੇਗਾ। ਉਨ੍ਹਾਂ ਨੇ ਵੀਰਵਾਰ ਨੂੰ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਦੁਵੱਲੀ ਗੱਲਬਾਤ ਤੋਂ ਬਾਅਦ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ, ਭਾਰਤ ਅਤੇ ਅਮਰੀਕਾ "ਹਮੇਸ਼ਾ ਇੱਕੋ ਵਿਚਾਰ ਰੱਖਦੇ ਰਹੇ ਹਨ ਅਤੇ ਕੋਈ ਵੀ ਪ੍ਰਮਾਣਿਤ ਭਾਰਤੀ ਜੋ ਅਮਰੀਕਾ ਵਿੱਚ ਗੈਰ-ਕਾਨੂੰਨੀ ਤੌਰ 'ਤੇ ਰਹਿ ਰਿਹਾ ਹੈ, ਅਸੀਂ ਉਨ੍ਹਾਂ ਨੂੰ ਭਾਰਤ ਵਾਪਸ ਲਿਜਾਣ ਲਈ ਪੂਰੀ ਤਰ੍ਹਾਂ ਤਿਆਰ ਹਾਂ।"
ਲਿੰਕ ਕਲਿਕ ਕਰ ਪੜ੍ਹੋ ਪੂਰੀ ਖ਼ਬਰ
 

8. ਹੋਸ਼ ਉਡਾ ਦੇਵੇਗੀ ਸੋਨੇ ਦੀ ਤਾਜ਼ੀ ਕੀਮਤ, ਚਾਂਦੀ ਨੇ ਵੀ ਤੋੜਿਆ ਰਿਕਾਰਡ
ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਲਗਾਤਾਰ ਵੱਧ ਰਹੀਆਂ ਹਨ ਅਤੇ ਹੁਣ ਇਹ ਆਮ ਆਦਮੀ ਦੀ ਪਹੁੰਚ ਤੋਂ ਬਾਹਰ ਹੁੰਦੀਆਂ ਜਾ ਰਹੀਆਂ ਹਨ। ਸੋਨੇ ਦੀਆਂ ਤਾਜ਼ਾ ਕੀਮਤਾਂ ਸੁਣ ਕੇ ਤੁਸੀਂ ਹੈਰਾਨ ਰਹਿ ਜਾਓਗੇ। ਵਿਸ਼ਵ ਬਾਜ਼ਾਰ ਵਿੱਚ ਤੇਜ਼ੀ ਕਾਰਨ ਘਰੇਲੂ ਬਾਜ਼ਾਰ ਵਿੱਚ ਵੀ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵੱਡਾ ਉਛਾਲ ਦੇਖਣ ਨੂੰ ਮਿਲ ਰਿਹਾ ਹੈ ਅਤੇ ਇਹੀ ਕਾਰਨ ਹੈ ਕਿ ਚਾਂਦੀ ਦੀ ਕੀਮਤ 1 ਲੱਖ ਰੁਪਏ ਪ੍ਰਤੀ ਕਿਲੋਗ੍ਰਾਮ ਦੇ ਨੇੜੇ ਪਹੁੰਚ ਰਹੀ ਹੈ। ਆਲ ਇੰਡੀਆ ਸਰਾਫਾ ਐਸੋਸੀਏਸ਼ਨ ਨੇ ਦੱਸਿਆ ਕਿ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਤੇਜ਼ੀ ਨਾਲ ਕਿਉਂ ਵੱਧ ਰਹੀਆਂ ਹਨ।
ਲਿੰਕ ਕਲਿਕ ਕਰ ਪੜ੍ਹੋ ਪੂਰੀ ਖ਼ਬਰ

9. Champions Trophy 2025 ਲਈ ICC ਨੇ ਖੋਲ੍ਹਿਆ ਖਜ਼ਾਨਾ, ਜੇਤੂ ਟੀਮ ਨੂੰ ਮਿਲੇਗੀ ਬੰਪਰ ਇਨਾਮੀ ਰਾਸ਼ੀ
ਚੈਂਪੀਅਨਜ਼ ਟਰਾਫੀ ਇਸ ਮਹੀਨੇ ਦੀ 19 ਤਰੀਕ ਤੋਂ ਪਾਕਿਸਤਾਨ ਅਤੇ ਦੁਬਈ ਦੁਆਰਾ ਸਾਂਝੇ ਤੌਰ 'ਤੇ ਕਰਵਾਈ ਜਾਣੀ ਹੈ। ਆਈਸੀਸੀ ਨੇ ਇਸ ਵੱਡੇ ਟੂਰਨਾਮੈਂਟ ਲਈ ਇਨਾਮੀ ਰਾਸ਼ੀ ਦਾ ਐਲਾਨ ਕੀਤਾ ਹੈ। ਆਈਸੀਸੀ ਨੇ ਸ਼ੁੱਕਰਵਾਰ ਨੂੰ ਕਿਹਾ ਹੈ ਕਿ ਇਸ ਟੂਰਨਾਮੈਂਟ ਦੀ ਇਨਾਮੀ ਰਾਸ਼ੀ 6.9 ਮਿਲੀਅਨ ਡਾਲਰ ਯਾਨੀ ਭਾਰਤੀ ਰੁਪਏ 'ਚ ਲਗਭਗ 60 ਕਰੋੜ ਰੁਪਏ ਹੋਵੇਗੀ।
ਲਿੰਕ ਕਲਿਕ ਕਰ ਪੜ੍ਹੋ ਪੂਰੀ ਖ਼ਬਰ

10. ਮਸ਼ਹੂਰ ਗਾਇਕ ਦਾ ਹੋਇਆ ਭਿਆਨਕ ਐਕਸੀਡੈਂਟ, ਸ਼ੋਅ ਕੀਤਾ ਰੱਦ
ਪ੍ਰਸਿੱਧ ਗਾਇਕ ਅਤੇ ਸੰਗੀਤਕਾਰ ਵਿਸ਼ਾਲ ਦਦਲਾਨੀ ਇੱਕ ਹਾਦਸੇ ਦਾ ਸ਼ਿਕਾਰ ਹੋ ਗਏ ਹਨ, ਜਿਸ ਕਾਰਨ ਉਨ੍ਹਾਂ ਨੂੰ ਆਪਣਾ ਸੰਗੀਤ ਸਮਾਰੋਹ ਵੀ ਰੱਦ ਕਰਨਾ ਪਿਆ। ਇਹ ਜਾਣਕਾਰੀ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸਾਂਝੀ ਕੀਤੀ ਹੈ। ਦਰਅਸਲ, ਵਿਸ਼ਾਲ ਦਦਲਾਨੀ ਦਾ ਐਕਸੀਡੈਂਟ ਹੋ ਗਿਆ ਹੈ। ਹਾਲਾਂਕਿ ਇਹ ਹਾਦਸਾ ਕਿਵੇਂ ਅਤੇ ਕਦੋਂ ਹੋਇਆ, ਇਸ ਬਾਰੇ ਪੂਰੀ ਜਾਣਕਾਰੀ ਨਹੀਂ ਦਿੱਤੀ ਗਈ ਪਰ ਉਨ੍ਹਾਂ ਨੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਦੱਸਿਆ ਹੈ ਕਿ ਮੇਰਾ ਇਸ ਸਮੇਂ ਇਲਾਜ ਚੱਲ ਰਿਹਾ ਹੈ ਅਤੇ ਮੇਰੀ ਹਾਲਤ 'ਚ ਹੋਲੀ-ਹੋਲੀ ਸੁਧਾਰ ਹੋ ਰਿਹਾ ਹੈ। ਇਹ ਖ਼ਬਰ ਜਾਣਨ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕ ਉਨ੍ਹਾਂ ਦੀ ਸਿਹਤਯਾਬੀ ਲਈ ਅਰਦਾਸਾਂ ਕਰ ਰਹੇ ਹਨ।
ਲਿੰਕ ਕਲਿਕ ਕਰ ਪੜ੍ਹੋ ਪੂਰੀ ਖ਼ਬਰ

 


author

Sunaina

Content Editor

Related News