ਨਸ਼ਿਆਂ ਵਿਰੁੱਧ ਪੰਜਾਬ ਸਰਕਾਰ ਦੀ ਕਾਰਵਾਈ ਜਾਰੀ ਤੇ ਖੌਫ਼ ''ਚ ਪਾਕਿ PM, ਅੱਜ ਦੀਆਂ ਟੌਪ-10 ਖਬਰਾਂ
Friday, May 16, 2025 - 06:48 PM (IST)

ਜਲੰਧਰ - ਪੰਜਾਬ ’ਚ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਪੰਜਾਬ ਸਰਕਾਰ ਦੀ ਕਾਰਵਾਈ ਲਗਾਤਾਰ ਜਾਰੀ ਹੈ। ਇਸੇ ਮੁਹਿੰਮ ਤਹਿਤ ਅੱਜ ਮੁੱਖ ਮੰਤਰੀ ਭਗਵੰਤ ਮਾਨ ਅਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਜਲੰਧਰ ਪਹੁੰਚੇ। ਇਥੇ ਉਨ੍ਹਾਂ ਵੱਲੋਂ 'ਨਸ਼ਾ ਮੁਕਤੀ ਯਾਤਰਾ' ਦੀ ਸ਼ੁਰੂਆਤ ਕੀਤੀ ਗਈ। ਉੱਥੇ ਹੀ ਦੂਜੇ ਪਾਸੇ ਵਿਦੇਸ਼ ਪੱਧਰ ਦੀ ਗੱਲ ਕਰੀਏ ਤਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਸ਼ਾਂਤੀ ਲਈ ਇਕ ਵਾਰ ਫਿਰ ਭਾਰਤ ਨਾਲ ਗੱਲਬਾਤ ਕਰਨ ਦੀ ਇੱਛਾ ਪ੍ਰਗਟਾਈ ਹੈ। ਸ਼ਾਹਬਾਜ਼ ਸ਼ਰੀਫ ਨੇ ਇਹ ਇੱਛਾ ਭਾਰਤ ਵੱਲੋਂ ਆਪ੍ਰੇਸ਼ਨ ਸਿੰਦੂਰ ਤਹਿਤ ਪਾਕਿਸਤਾਨ ’ਚ ਨੌਂ ਅੱਤਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਉਣ ਅਤੇ ਇਸਦੇ ਕਈ ਹਵਾਈ ਖੇਤਰਾਂ ਨੂੰ ਨੁਕਸਾਨ ਪਹੁੰਚਾਉਣ ਤੋਂ ਕੁਝ ਦਿਨ ਬਾਅਦ ਪ੍ਰਗਟਾਈ ਹੈ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ ...
1. CM ਭਗਵੰਤ ਮਾਨ ਵੱਲੋਂ ਨਵਾਂਸ਼ਹਿਰ 'ਚ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ, ਕੀਤਾ ਵੱਡਾ ਐਲਾਨ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਵਾਂਸ਼ਹਿਰ ਵਿਖੇ 'ਨਸ਼ਾ ਮੁਕਤੀ ਯਾਤਰਾ' ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਨਾਲ ਸਨ। ਇਸ ਦੌਰਾਨ ਡਿਫੈਂਸ ਕਮੇਟੀ ਦੇ ਮੈਂਬਰਾਂ ਨਾਲ ਸਿੱਧਾ ਸੰਵਾਦ ਵੀ ਕੀਤਾ। ਇਸ ਇਤਿਹਾਸਕ ਮੁਹਿੰਮ ਦੀ ਸ਼ੁਰੂਆਤ ਨਵਾਂਸ਼ਹਿਰ ਦੇ ਪਿੰਡ ਲੰਗੜੋਆ ਤੋਂ ਕੀਤੀ ਗਈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- CM ਭਗਵੰਤ ਮਾਨ ਵੱਲੋਂ ਨਵਾਂਸ਼ਹਿਰ 'ਚ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ, ਕੀਤਾ ਵੱਡਾ ਐਲਾਨ
2. ਕੇਜਰੀਵਾਲ ਨੇ ਪੰਜਾਬੀਆਂ ਤੋਂ ਲਏ 4 ਵੱਡੇ ਵਾਅਦੇ, ਬੋਲੇ-ਭਾਵੇਂ ਸਾਡੀ ਜਾਨ...
ਇੱਥੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ 'ਨਸ਼ਾ ਮੁਕਤੀ ਯਾਤਰਾ' ਦੀ ਸ਼ੁਰੂਆਤ ਕਰਨ ਮੌਕੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਦੋਂ ਅਸੀਂ ਨਸ਼ਿਆਂ ਖ਼ਿਲਾਫ਼ ਕੰਮ ਸ਼ੁਰੂ ਕੀਤਾ ਤਾਂ ਲੋਕ ਨੇ ਸਾਨੂੰ ਕਿਹਾ ਸੀ ਕਿ ਇਹ ਬਹੁਤ ਖ਼ਤਰਨਾਕ ਕੰਮ ਹੈ ਅਤੇ ਉਹ ਤੁਹਾਡੀ ਜਾਨ ਲੈ ਲੈਣਗੇ ਪਰ ਅਸੀਂ ਲੋਕਾਂ ਨੂੰ ਵਚਨ ਦਿੱਤਾ ਸੀ ਕਿ ਅਸੀਂ ਨਸ਼ਾ ਖ਼ਤਮ ਕਰਕੇ ਰਹਾਂਗੇ, ਭਾਵੇਂ ਜਾਨ ਬਚੇ ਜਾਂ ਨਾ ਬਚੇ। ਪੰਜਾਬ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਚਾਉਣ ਲਈ ਸਾਡੀ ਜਾਨ ਵੀ ਹਾਜ਼ਰ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਕੇਜਰੀਵਾਲ ਨੇ ਪੰਜਾਬੀਆਂ ਤੋਂ ਲਏ 4 ਵੱਡੇ ਵਾਅਦੇ, ਬੋਲੇ-ਭਾਵੇਂ ਸਾਡੀ ਜਾਨ...
3. ਪੰਜਾਬ 'ਚ ਇਸ ਸਾਲ ਦੀ ਸਭ ਤੋਂ ਵੱਡੀ ਹੈਰੋਇਨ ਦੀ ਖੇਪ ਬਰਾਮਦ
ਤਰਨਤਾਰਨ ਪੁਲਸ ਨੂੰ ਵੱਡੀ ਸਫ਼ਲਤਾ ਹਾਸਲ ਹੋਈ ਹੈ। ਦੱਸ ਦੇਈਏ ਪੁਲਸ ਵੱਲੋਂ ਇਸ ਸਾਲ ਨਸ਼ਿਆਂ ਦੀ ਸਭ ਤੋਂ ਵੱਡੀ ਖੇਪ ਬਰਾਮਦ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਵੀਰਵਾਰ ਨੂੰ 5 ਕਿਲੋ ਹੈਰੋਇਨ ਸਮੇਤ ਅੰਤਰਰਾਸ਼ਟਰੀ ਤਸਕਰ ਅਮਨਜੋਤ ਸਿੰਘ ਉਰਫ਼ ਜੋਤਾ ਦੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਦੀ ਨਿਸ਼ਾਨਦੇਹੀ 'ਤੇ 80 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਯਾਨੀ ਕਿ ਅਮਨਜੋਤ ਤੋਂ ਕੁੱਲ 85 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਜਾਂਚ 'ਚ ਇਹ ਵੀ ਸਾਹਮਣੇ ਆਇਆ ਹੈ ਕਿ ਅਮਨਜੋਤ ਇੱਕ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਲਈ ਕੰਮ ਕਰਦਾ ਸੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ 'ਚ ਇਸ ਸਾਲ ਦੀ ਸਭ ਤੋਂ ਵੱਡੀ ਹੈਰੋਇਨ ਦੀ ਖੇਪ ਬਰਾਮਦ
4. ਪੰਜਾਬ 'ਚ ਕੇਜਰੀਵਾਲ ਦਾ ਵੱਡਾ ਐਲਾਨ, ਸਾਡਾ ਕੋਈ ਮੰਤਰੀ ਨਸ਼ੇ ਨਹੀਂ ਕਰਦਾ
ਇੱਥੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ 'ਨਸ਼ਾ ਮੁਕਤੀ ਯਾਤਰਾ' ਦੀ ਸ਼ੁਰੂਆਤ ਕਰਨ ਮੌਕੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਮੌਜੂਦ ਰਹੇ। ਉਨ੍ਹਾਂ ਨੇ ਕਿਹਾ ਕਿ ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਯੁੱਧ ਛਿੜਿਆ ਹੋਇਆ ਹੈ। ਮੈਨੂੰ ਉਮੀਦ ਨਹੀਂ ਸੀ ਕਿ ਇੰਨੀ ਜਲਦੀ ਨਸ਼ਾ ਖ਼ਤਮ ਹੋ ਜਾਵੇਗਾ ਅਤੇ ਪੰਜਾਬ ਦੇ ਲੋਕ ਕਹਿਣਗੇ ਕਿ ਸਾਡਾ ਪਿੰਡ ਨਸ਼ਾ ਮੁਕਤ ਹੋ ਗਿਆ ਹੈ ਅਤੇ ਹੁਣ ਇੱਥੇ ਨਸ਼ਾ ਵਿਕਦਾ ਨਹੀਂ ਹੈ, ਇਹ ਬਹੁਤ ਵੱਡੀ ਗੱਲ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ 'ਚ ਕੇਜਰੀਵਾਲ ਦਾ ਵੱਡਾ ਐਲਾਨ, ਸਾਡਾ ਕੋਈ ਮੰਤਰੀ ਨਸ਼ੇ ਨਹੀਂ ਕਰਦਾ
5. ਜਲੰਧਰ 'ਚ ਬੋਲੇ CM ਮਾਨ, ਪਾਣੀ ਸਾਡੀ ਲਾਈਫਲਾਈਨ, ਅਸੀਂ ਪਾਣੀ ਵੀ ਬਚਾਵਾਂਗੇ ਤੇ ਪੰਜਾਬ ਦੀ ਜਵਾਨੀ ਵੀ
'ਯੁੱਧ ਨਸ਼ਿਆਂ ਵਿਰੁੱਧ' ਤਹਿਤ ਪੰਜਾਬ ਸਰਕਾਰ ਦੀ ਕਾਰਵਾਈ ਲਗਾਤਾਰ ਜਾਰੀ ਹੈ। ਇਸੇ ਮੁਹਿੰਮ ਤਹਿਤ ਅੱਜ ਮੁੱਖ ਮੰਤਰੀ ਭਗਵੰਤ ਮਾਨ ਅਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਜਲੰਧਰ ਪਹੁੰਚੇ। ਇਥੇ ਉਨ੍ਹਾਂ ਵੱਲੋਂ 'ਨਸ਼ਾ ਮੁਕਤੀ ਯਾਤਰਾ' ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਆਪਣੇ ਸੰਬੋਧਨ ਵਿਚ ਉਨ੍ਹਾਂ ਪਿਛਲੀਆਂ ਸਰਕਾਰਾਂ 'ਤੇ ਤੰਜ ਵੀ ਕੱਸੇ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਜਨਹਿਤ ਦੇ ਹੱਕ ਵਿਚ ਕੋਈ ਫ਼ੈਸਲਾ ਨਹੀਂ ਲਿਆ। ਪਿਛਲੀਆਂ ਸਰਕਾਰਾਂ ਨੇ ਪੰਜਾਬ ਲਈ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ਾ ਪਿਛਲੀਆਂ ਸਰਕਾਰਾਂ ਦੀ ਦੇਣ ਹੈ। ਜਿਨ੍ਹਾਂ ਨੇ ਇਹ ਨਸ਼ੇ ਦਾ ਕੌਹੜ ਸਾਨੂੰ ਲਾਇਆ ਹੈ, ਉਨ੍ਹਾਂ ਨੂੰ ਲੋਕਾਂ ਨੇ ਵੋਟਾਂ ਵਿਚ ਸਜ਼ਾ ਦੇ ਦਿੱਤੀ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਜਲੰਧਰ 'ਚ ਬੋਲੇ CM ਮਾਨ, ਪਾਣੀ ਸਾਡੀ ਲਾਈਫਲਾਈਨ, ਅਸੀਂ ਪਾਣੀ ਵੀ ਬਚਾਵਾਂਗੇ ਤੇ ਪੰਜਾਬ ਦੀ ਜਵਾਨੀ ਵੀ
6. ਆਪ੍ਰੇਸ਼ਨ ਸਿੰਦੂਰ ਦੌਰਾਨ ਫੌਜ ਨੇ ਕੀਤਾ ਦੁਸ਼ਮਣਾਂ ਦਾ ਸਫਾਇਆ : ਰਾਜਨਾਥ ਦਾ ਵੱਡਾ ਬਿਆਨ
ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼ੁੱਕਰਵਾਰ ਨੂੰ ਭੁਜ ਹਵਾਈ ਸੈਨਾ ਸਟੇਸ਼ਨ ਦਾ ਦੌਰਾ ਕਰਦੇ ਹੋਏ ਆਪ੍ਰੇਸ਼ਨ ਸਿੰਦੂਰ ਦੀ ਸਫਲਤਾ ਲਈ ਹਵਾਈ ਯੋਧਿਆਂ ਨੂੰ ਵਧਾਈ ਦਿੱਤੀ। ਇਸ ਮੌਕੇ ਉਹਨਾਂ ਨੇ ਭਾਰਤੀ ਫੌਜ, ਭਾਰਤੀ ਹਵਾਈ ਫੌਜ, ਸੀਮਾ ਸੁਰੱਖਿਆ ਬਲ (ਬੀਐਸਐਫ) ਅਤੇ ਹੋਰ ਸੁਰੱਖਿਆ ਏਜੰਸੀਆਂ ਦੇ ਕਰਮਚਾਰੀਆਂ ਨਾਲ ਮੁਲਾਕਾਤ ਕਰਦੇ ਹੋਏ ਗੱਲਬਾਤ ਕੀਤੀ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤੀ ਫੌਜ ਨੇ ਆਪ੍ਰੇਸ਼ਨ ਸਿੰਦੂਰ ਦੌਰਾਨ ਪ੍ਰਭਾਵਸ਼ਾਲੀ ਭੂਮਿਕਾ ਨਿਭਾਈ, ਜਿਸਦੀ ਪ੍ਰਸ਼ੰਸਾ ਨਾ ਸਿਰਫ਼ ਭਾਰਤ ਵਿੱਚ ਸਗੋਂ ਵਿਦੇਸ਼ਾਂ ਵਿੱਚ ਵੀ ਕੀਤੀ ਜਾ ਰਹੀ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਆਪ੍ਰੇਸ਼ਨ ਸਿੰਦੂਰ ਦੌਰਾਨ ਫੌਜ ਨੇ ਕੀਤਾ ਦੁਸ਼ਮਣਾਂ ਦਾ ਸਫਾਇਆ : ਰਾਜਨਾਥ ਦਾ ਵੱਡਾ ਬਿਆਨ
7. 'ਜਿੰਨੀ ਦੇਰ 'ਚ ਲੋਕ ਨਾਸ਼ਤਾ-ਪਾਣੀ ਨਿਪਟਾਉਂਦੇ ਨੇ, ਓਨੇ ਟਾਈਮ 'ਚ ਅਸੀਂ ਦੁਸ਼ਮਣਾਂ ਨੂੰ ਨਿਪਟਾ'ਤਾ...'
ਅੱਜ ਭਾਰਤ ਦੇ ਰੱਖਿਆ ਮੰਤਰੀ ਗੁਜਰਾਤ ਦੇ ਭੁੱਜ ਸਥਿਤ ਭਾਰਤੀ ਏਅਰਫੋਰਸ ਦੇ ਏਅਰਬੇਸ ਪਹੁੰਚੇ ਤੇ ਉਨ੍ਹਾਂ ਨੇ ਜਵਾਨਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਦਾ ਹੌਂਸਲਾ ਵਧਾਇਆ। ਉਨ੍ਹਾਂ ਨੇ ਕਿਹਾ ਕਿ ਮੌਜੂਦਾ ਸਮੇਂ ਦੌਰਾਨ ਭਾਰਤ ਅੱਤਵਾਦ ਦੇ ਖ਼ਿਲਾਫ਼ ਜੰਗ ਜਾਰੀ ਰੱਖੇਗਾ ਤੇ ਆਤੰਕ 'ਤੇ ਹਮਲਾ ਹੁਣ 'ਨਿਊ ਨਾਰਮਲ' ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- 'ਜਿੰਨੀ ਦੇਰ 'ਚ ਲੋਕ ਨਾਸ਼ਤਾ-ਪਾਣੀ ਨਿਪਟਾਉਂਦੇ ਨੇ, ਓਨੇ ਟਾਈਮ 'ਚ ਅਸੀਂ ਦੁਸ਼ਮਣਾਂ ਨੂੰ ਨਿਪਟਾ'ਤਾ...'
8. ਖੌਫ਼ 'ਚ ਪਾਕਿ PM ਸ਼ਾਹਬਾਜ਼ ਸ਼ਰੀਫ, ਭਾਰਤ ਨਾਲ ਗੱਲਬਾਤ ਦਾ ਰੱਖਿਆ ਪ੍ਰਸਤਾਵ
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਸ਼ਾਂਤੀ ਲਈ ਇਕ ਵਾਰ ਫਿਰ ਭਾਰਤ ਨਾਲ ਗੱਲਬਾਤ ਕਰਨ ਦੀ ਇੱਛਾ ਪ੍ਰਗਟਾਈ ਹੈ। ਸ਼ਾਹਬਾਜ਼ ਸ਼ਰੀਫ ਨੇ ਇਹ ਇੱਛਾ ਭਾਰਤ ਵੱਲੋਂ ਆਪ੍ਰੇਸ਼ਨ ਸਿੰਦੂਰ ਤਹਿਤ ਪਾਕਿਸਤਾਨ ਵਿੱਚ ਨੌਂ ਅੱਤਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਉਣ ਅਤੇ ਇਸਦੇ ਕਈ ਹਵਾਈ ਖੇਤਰਾਂ ਨੂੰ ਨੁਕਸਾਨ ਪਹੁੰਚਾਉਣ ਤੋਂ ਕੁਝ ਦਿਨ ਬਾਅਦ ਪ੍ਰਗਟਾਈ ਹੈ। ਹਾਲਾਂਕਿ ਉਨ੍ਹਾਂ ਕਿਹਾ ਕਿ ਕਸ਼ਮੀਰ ਮੁੱਦੇ 'ਤੇ ਗੱਲਬਾਤ ਹੋਣੀ ਚਾਹੀਦੀ ਹੈ। ਦਿ ਐਕਸਪ੍ਰੈਸ ਟ੍ਰਿਬਿਊਨ ਦੀ ਰਿਪੋਰਟ ਵਿਚ ਇਸ ਸਬੰਧੀ ਜਾਣਕਾਰੀ ਦਿੱਤੀ ਗਈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਖੌਫ਼ 'ਚ ਪਾਕਿ PM ਸ਼ਾਹਬਾਜ਼ ਸ਼ਰੀਫ, ਭਾਰਤ ਨਾਲ ਗੱਲਬਾਤ ਦਾ ਰੱਖਿਆ ਪ੍ਰਸਤਾਵ
9. ਹੋਮ-ਕਾਰ ਲੋਨ ਲੈਣ ਵਾਲਿਆਂ ਲਈ ਅਹਿਮ ਖ਼ਬਰ, RBI ਦੇਣ ਵਾਲਾ ਹੈ ਵੱਡਾ ਤੋਹਫ਼ਾ
ਆਮ ਆਦਮੀ ਲਈ ਇੱਕ ਰਾਹਤ ਦੀ ਖ਼ਬਰ ਹੈ। ਭਾਰਤੀ ਰਿਜ਼ਰਵ ਬੈਂਕ (RBI) ਆਉਣ ਵਾਲੇ ਮਹੀਨਿਆਂ ਵਿੱਚ ਵਿਆਜ ਦਰਾਂ ਵਿੱਚ ਕਟੌਤੀ ਕਰ ਸਕਦਾ ਹੈ। ਸੂਤਰਾਂ ਅਨੁਸਾਰ ਜੂਨ ਤੋਂ ਦੀਵਾਲੀ (20 ਅਕਤੂਬਰ) ਤੱਕ ਰੈਪੋ ਰੇਟ ਵਿੱਚ ਕੁੱਲ 0.50% ਦੀ ਕਟੌਤੀ ਦੀ ਸੰਭਾਵਨਾ ਹੈ। ਇਸਦਾ ਸਿੱਧਾ ਅਸਰ ਹੋਮ ਲੋਨ, ਕਾਰ ਲੋਨ ਅਤੇ ਹੋਰ ਕਰਜ਼ਿਆਂ ਦੀ EMI 'ਤੇ ਪਵੇਗਾ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਹੋਮ-ਕਾਰ ਲੋਨ ਲੈਣ ਵਾਲਿਆਂ ਲਈ ਅਹਿਮ ਖ਼ਬਰ, RBI ਦੇਣ ਵਾਲਾ ਹੈ ਵੱਡਾ ਤੋਹਫ਼ਾ
10. ਅਦਾਕਾਰਾ ਦੀਪਿਕਾ ਦੇ ਲਿਵਰ 'ਚ ਮਿਲਿਆ ਟਿਊਮਰ, ਪਤੀ ਨੇ ਸਾਂਝੀ ਕੀਤੀ ਭਾਵੁਕ ਖ਼ਬਰ
ਟੀਵੀ ਦੀ ਦੁਨੀਆ ਵਿਚ ਆਪਣੀ ਸਾਦਗੀ ਅਤੇ ਦਮਦਾਰ ਅਦਾਕਾਰੀ ਨਾਲ ਹਰ ਘਰ ਵਿੱਚ ਆਪਣੀ ਪਛਾਣ ਬਣਾ ਚੁੱਕੀ ਅਦਾਕਾਰਾ ਦੀਪਿਕਾ ਕੱਕੜ ਇਨ੍ਹੀਂ ਦਿਨੀਂ ਆਪਣੀ ਜ਼ਿੰਦਗੀ ਦੀ ਸਭ ਤੋਂ ਵੱਡੀ ਲੜਾਈ ਲੜ ਰਹੀ ਹੈ। ਉਨ੍ਹਾਂ ਦੇ ਪਤੀ ਅਤੇ ਅਦਾਕਾਰ ਸ਼ੋਏਬ ਇਬਰਾਹਿਮ ਨੇ ਖੁਦ ਇੱਕ ਵੀਡੀਓ ਜਾਰੀ ਕਰਕੇ ਪ੍ਰਸ਼ੰਸਕਾਂ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਹੈ। ਵੀਡੀਓ ਵਿੱਚ ਸ਼ੋਏਬ ਨੇ ਦੱਸਿਆ ਕਿ ਦੀਪਿਕਾ ਦੇ ਲਿਵਰ ਵਿੱਚ ਇੱਕ ਟਿਊਮਰ ਪਾਇਆ ਗਿਆ ਹੈ, ਜੋ ਕਿ ਇੱਕ ਟੈਨਿਸ ਬਾਲ ਦੇ ਆਕਾਰ ਦਾ ਹੈ ਅਤੇ ਇਸਦਾ ਇਲਾਜ ਹੁਣ ਸਿਰਫ ਸਰਜਰੀ ਰਾਹੀਂ ਹੀ ਸੰਭਵ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਅਦਾਕਾਰਾ ਦੀਪਿਕਾ ਦੇ ਲਿਵਰ 'ਚ ਮਿਲਿਆ ਟਿਊਮਰ, ਪਤੀ ਨੇ ਸਾਂਝੀ ਕੀਤੀ ਭਾਵੁਕ ਖ਼ਬਰ