ਪੰਜਾਬ ’ਚ ਹਾਈ -ਅਲਰਟ ਤੇ ਆ ਗਿਆ ਪਾਕਿਸਤਾਨੀ PM ਦਾ ਕਬੂਲਨਾਮਾ, ਜਾਣੋ ਅੱਜ ਦੀਆਂ ਟੌਪ-10 ਖਬਰਾਂ

Saturday, May 17, 2025 - 06:00 PM (IST)

ਪੰਜਾਬ ’ਚ ਹਾਈ -ਅਲਰਟ ਤੇ ਆ ਗਿਆ ਪਾਕਿਸਤਾਨੀ PM ਦਾ ਕਬੂਲਨਾਮਾ, ਜਾਣੋ ਅੱਜ ਦੀਆਂ ਟੌਪ-10 ਖਬਰਾਂ

ਜਲੰਧਰ - ਪੰਜਾਬ ’ਚ ਫਾਜ਼ਿਲਕਾ ਜ਼ਿਲ੍ਹੇ ਵਿਚ ਰੈਡ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਦੇ ਚੱਲਦਿਆਂ ਪੁਲਸ ਵੱਲੋਂ ਜ਼ਿਲ੍ਹੇ ਵਿਚ ਕਈ ਥਾਵਾਂ 'ਤੇ ਨਾਕਾਬੰਦੀ ਕੀਤੀ ਗਈ ਹੈ। ਇਥੇ ਹੀ ਬਸ ਨਹੀਂ ਪੁਲਸ ਦੇ ਸੀਨੀਅਰ ਅਧਿਕਾਰੀ ਵੀ ਨਾਕਿਆਂ 'ਤੇ ਤਾਇਨਾਤ ਹਨ ਅਤੇ ਗੱਡੀਆਂ ਨੂੰ ਰੋਕ ਕੇ ਚੈੱਕ ਕੀਤਾ ਜਾ ਰਿਹਾ ਹੈ ਅਤੇ ਪੁੱਛਗਿੱਛ ਕੀਤੀ ਜਾ ਰਹੀ ਹੈ। ਉੱਥੇ ਹੀ ਦੂਜੇ ਪਾਸੇ ਵਿਦੇਸ਼ ਜਗਤ ਦੀ ਗੱਲ ਕਰੀਏ ਤਾਂ 22 ਅਪ੍ਰੈਲ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ 'ਚ ਹੋਏ ਭਿਆਨਕ ਅੱਤਵਾਦੀ ਹਮਲੇ 'ਚ 26 ਬੇਕਸੂਰ ਲੋਕਾਂ ਦੀ ਜਾਨ ਚਲੀ ਗਈ ਸੀ, ਜਿਸ ਦਾ ਬਦਲਾ ਲੈਣ ਲਈ ਭਾਰਤ ਨੇ ਅੱਤਵਾਦ ਖ਼ਿਲਾਫ਼ ਆਪਰੇਸ਼ਨ ਸਿੰਦੂਰ ਸ਼ੁਰੂ ਕੀਤਾ ਸੀ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ

1. ਭਰੇ ਸਮਾਗਮ 'ਚ ਬੋਲੇ ਕੇਜਰੀਵਾਲ-ਨਸ਼ਾ ਛੱਡਣ ਵਾਲੇ ਦੀ ਕਹਾਣੀ ਸੁਣ ਅੱਖਾਂ 'ਚ ਆਇਆ ਪਾਣੀ
ਇੱਥੇ ਜਲਾਲਪੁਰ ਵਿਖੇ 'ਯੁੱਧ ਨਸ਼ਿਆਂ ਵਿਰੁੱਧ' ਸਮਾਗਮ ਦੀ ਅਗਵਾਈ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਇੱਥੇ ਨਸ਼ਾ ਛੱਡਣ ਵਾਲੇ ਲੋਕਾਂ ਨੇ ਆਪਣੀ ਕਹਾਣੀ ਸੁਣਾਈ ਹੈ। ਇਨ੍ਹਾਂ ਕਹਾਣੀਆਂ ਨੂੰ ਸੁਣ ਕੇ ਸਭ ਦਾ ਦਿਲ ਪਸੀਜ ਗਿਆ ਅਤੇ ਇੱਥੋਂ ਤੱਕ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਮੇਰੀਆਂ ਅੱਖਾਂ 'ਚ ਪਾਣੀ ਆ ਗਿਆ ਅਤੇ ਸਭ ਦੀਆਂ ਅੱਖਾਂ ਨਮ ਹੋ ਗਈਆਂ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਭਰੇ ਸਮਾਗਮ 'ਚ ਬੋਲੇ ਕੇਜਰੀਵਾਲ-ਨਸ਼ਾ ਛੱਡਣ ਵਾਲੇ ਦੀ ਕਹਾਣੀ ਸੁਣ ਅੱਖਾਂ 'ਚ ਆਇਆ ਪਾਣੀ

2. 'ਨਸ਼ਾ ਮੁਕਤੀ ਯਾਤਰਾ' ਦੌਰਾਨ ਹੁਸ਼ਿਆਰਪੁਰ ਪੁੱਜੇ CM ਭਗਵੰਤ ਮਾਨ, ਆਖੀਆਂ ਅਹਿਮ ਗੱਲਾਂ
ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਸੂਬਾ ਪਧਰੀ ਸਮਾਗਮ 'ਚ ਹਿੱਸਾ ਲੈਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪਿੰਡ ਜਲਾਲਪੁਰ ਦੇ ਸਚਿਨ ਪੈਲੇਸ ਵਿੱਚ ਪਹੁੰਚੇ, ਜਿੱਥੇ ਉਨ੍ਹਾਂ ਵੱਲੋਂ 'ਨਸ਼ਾ ਮੁਕਤੀ ਯਾਤਰਾ' ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕੇ ਦੇ ਲੋਕ ਮੌਜੂਦ ਹਨ। ਇਸ ਦੇ ਨਾਲ ਹੀ ਭਗਵੰਤ ਮਾਨ ਨੇ ਕਿਹਾ ਕਿ ਪਾਣੀ ਵਾਸਤੇ ਕੀਤਾ ਜਾ ਰਿਹਾ ਧੱਕਾ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- 'ਨਸ਼ਾ ਮੁਕਤੀ ਯਾਤਰਾ' ਦੌਰਾਨ ਹੁਸ਼ਿਆਰਪੁਰ ਪੁੱਜੇ CM ਭਗਵੰਤ ਮਾਨ, ਆਖੀਆਂ ਅਹਿਮ ਗੱਲਾਂ

3. ਪੰਜਾਬ ਵਿਚ ਡਿਫਾਲਟਰਾਂ ਨੂੰ ਵੱਡੀ ਰਾਹਤ, ਸੂਬਾ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ
ਪੰਜਾਬ ਸਰਕਾਰ ਨੇ ਹਾਊਸ ਅਤੇ ਪ੍ਰਾਪਰਟੀ ਟੈਕਸ ਨਾਲ ਜੁੜੀ ਵਨ ਟਾਈਮ ਸੈਟਲਮੈਂਟ (ਓ.ਟੀ.ਐੱਸ.) ਸਕੀਮ ਦੀ ਸਮਾਂ ਸੀਮਾ ’ਚ ਵਾਧਾ ਕਰ ਦਿੱਤਾ ਹੈ। ਸਥਾਨਕ ਸਰਕਾਰਾਂ ਵਿਭਾਗ ਵੱਲੋਂ ਇਸ ਸਬੰਧ ’ਚ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਤਹਿਤ 31 ਮਾਰਚ 2025 ਤੱਕ ਜਿਨ੍ਹਾਂ ਲੋਕਾਂ ਨੇ ਹਾਊਸ ਟੈਕਸ ਜਾਂ ਪ੍ਰਾਪਰਟੀ ਟੈਕਸ ਅਦਾ ਨਹੀਂ ਕੀਤਾ ਜਾਂ ਫਿਰ ਇਸ ਦਾ ਕੁਝ ਹਿੱਸਾ ਅਦਾ ਕੀਤਾ ਹੈ, ਉਨ੍ਹਾਂ ਨੂੰ ਇਕਮੁਸ਼ਤ ਰਾਸ਼ੀ ਅਦਾ ਕਰਨ ’ਤੇ ਰਾਹਤ ਦਿੱਤੀ ਜਾ ਰਹੀ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ ਵਿਚ ਡਿਫਾਲਟਰਾਂ ਨੂੰ ਵੱਡੀ ਰਾਹਤ, ਸੂਬਾ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

4. ਰਾਜੋਆਣਾ ਮਾਮਲੇ 'ਚ SGPC ਪ੍ਰਧਾਨ ਧਾਮੀ ਦੀ ਕਾਨੂੰਨੀ ਮਾਹਿਰਾਂ ਨਾਲ ਵਿਸ਼ੇਸ਼ ਮੀਟਿੰਗ
ਬਲਵੰਤ ਸਿੰਘ ਰਾਜੋਆਣਾ ਸੰਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਪਾਈ ਪਟੀਸ਼ਨ ਮਾਮਲੇ 'ਚ ਸੀਨੀਅਰ ਵਕੀਲਾਂ ਅਤੇ ਸਾਬਕਾ ਜੱਜਾਂ ਦੀ ਰਾਇ ਲੈਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਬ ਆਫਿਸ ਚੰਡੀਗੜ੍ਹ ਵਿਖੇ ਵਿਸ਼ੇਸ਼ ਇਕੱਤਰਤਾ ਕੀਤੀ ਗਈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ ਇਸ ਇਕੱਤਰਤਾ ਵਿੱਚ ਪਟੀਸ਼ਨ ਨੂੰ ਲੈ ਕੇ ਲੰਬੀ ਵਿਚਾਰ ਚਰਚਾ ਹੋਈ। ਚਰਚਾ ਦੌਰਾਨ ਇਹ ਵਿਚਾਰ ਪ੍ਰਮੁੱਖਤਾ ਨਾਲ ਸਾਹਮਣੇ ਆਇਆ ਕਿ ਸਰਕਾਰ ਅੱਗੇ ਗੋਡੇ ਨਹੀਂ ਟੇਕਣੇ ਚਾਹੀਦੇ ਅਤੇ ਪਟੀਸ਼ਨ ਵਾਪਸ ਨਹੀਂ ਲੈਣੀ ਚਾਹੀਦੀ, ਸਗੋਂ ਦ੍ਰਿੜਤਾ ਨਾਲ ਅੱਗੇ ਵੱਧਣਾ ਚਾਹੀਦਾ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਰਾਜੋਆਣਾ ਮਾਮਲੇ 'ਚ SGPC ਪ੍ਰਧਾਨ ਧਾਮੀ ਦੀ ਕਾਨੂੰਨੀ ਮਾਹਿਰਾਂ ਨਾਲ ਵਿਸ਼ੇਸ਼ ਮੀਟਿੰਗ

5. ਫਿਰੋਜ਼ਪੁਰ-ਫਾਜ਼ਿਲਕਾ ਵਿਚ ਰੈੱਡ ਅਲਰਟ ਜਾਰੀ, ਪੁਲਸ ਨੇ ਸੀਲ ਕੀਤੇ ਇਲਾਕੇ
ਫਾਜ਼ਿਲਕਾ ਜ਼ਿਲ੍ਹੇ ਵਿਚ ਰੈਡ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਦੇ ਚੱਲਦਿਆਂ ਪੁਲਸ ਵੱਲੋਂ ਜ਼ਿਲ੍ਹੇ ਵਿਚ ਕਈ ਥਾਵਾਂ 'ਤੇ ਨਾਕਾਬੰਦੀ ਕੀਤੀ ਗਈ ਹੈ। ਇਥੇ ਹੀ ਬਸ ਨਹੀਂ ਪੁਲਸ ਦੇ ਸੀਨੀਅਰ ਅਧਿਕਾਰੀ ਵੀ ਨਾਕਿਆਂ 'ਤੇ ਤਾਇਨਾਤ ਹਨ ਅਤੇ ਗੱਡੀਆਂ ਨੂੰ ਰੋਕ ਕੇ ਚੈੱਕ ਕੀਤਾ ਜਾ ਰਿਹਾ ਹੈ ਅਤੇ ਪੁੱਛਗਿੱਛ ਕੀਤੀ ਜਾ ਰਹੀ ਹੈ। ਫਿਲਹਾਲ ਹੁਣ ਦੀ ਜਾਣਕਾਰੀ ਮੁਤਾਬਕ ਇਹ ਨਾਕਾਬੰਦੀ ਇਸ ਲਈ ਹੈ ਕਿ ਕਿਤੇ ਕਿ ਗੱਡੀਆਂ ਕੋਈ ਸਮਗਲਿੰਗ ਤਾਂ ਨਹੀਂ ਕੀਤੀ ਜਾ ਰਹੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਫਿਰੋਜ਼ਪੁਰ-ਫਾਜ਼ਿਲਕਾ ਵਿਚ ਰੈੱਡ ਅਲਰਟ ਜਾਰੀ, ਪੁਲਸ ਨੇ ਸੀਲ ਕੀਤੇ ਇਲਾਕੇ

6. ਕੇਦਾਰਨਾਥ 'ਚ ਹੈਲੀਕਾਪਟਰ ਹਾਦਸਾ, ਮੱਚੀ ਹਫ਼ੜਾ-ਦਫ਼ੜੀ, ਹੈਰਾਨੀਜਨਕ ਵੀਡੀਓ ਆਈ ਸਾਹਮਣੇ
ਉਤਰਾਖੰਡ ਦੇ ਕੇਦਾਰਨਾਥ ਧਾਮ ਤੋਂ ਇਸ ਸਮੇਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਧਾਮ ਵਿੱਚ ਇੱਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਹੈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਪ੍ਰਸ਼ਾਸਨ ਮੌਕੇ 'ਤੇ ਪਹੁੰਚ ਗਿਆ। ਦੱਸ ਦੇਈਏ ਕਿ ਉੱਤਰਾਖੰਡ ਦੇ ਕੇਦਾਰਨਾਥ ਵਿੱਚ ਰਿਸ਼ੀਕੇਸ਼ ਸਥਿਤ ਏਮਜ਼ ਦੁਆਰਾ ਚਲਾਈ ਜਾ ਰਹੀ 'ਸੰਜੀਵਨੀ' ਹੈਲੀ ਐਂਬੂਲੈਂਸ ਨੂੰ ਤਕਨੀਕੀ ਖ਼ਰਾਬੀ ਤੋਂ ਬਾਅਦ ਐਮਰਜੈਂਸੀ ਦੀ ਸਥਿਤੀ ਵਿੱਚ ਹੇਠਾਂ ਉਤਾਰਿਆ ਗਿਆ, ਜਿਸ ਦੌਰਾਨ ਹੈਲੀਕਾਪਟਰ ਦੀ ਪੂੰਛ ਟੁੱਟ ਗਈ ਅਤੇ ਹਾਦਸਾ ਵਾਪਰ ਗਿਆ। ਇਸ ਗੱਲ ਦੀ ਜਾਣਕਾਰੀ ਇੱਕ ਅਧਿਕਾਰੀ ਵਲੋਂ ਦਿੱਤੀ ਗਈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਕੇਦਾਰਨਾਥ 'ਚ ਹੈਲੀਕਾਪਟਰ ਹਾਦਸਾ, ਮੱਚੀ ਹਫ਼ੜਾ-ਦਫ਼ੜੀ, ਹੈਰਾਨੀਜਨਕ ਵੀਡੀਓ ਆਈ ਸਾਹਮਣੇ

7. ਅੱਤਵਾਦ ਖਿਲਾਫ਼ ਪਾਕਿਸਤਾਨ ਨੂੰ ਘੇਰਨ ਦੀ ਤਿਆਰੀ! 7 ਸਰਬ ਪਾਰਟੀ ਵਫ਼ਦ ਵਿਦੇਸ਼ ਭੇਜੇਗੀ ਭਾਰਤ ਸਰਕਾਰ
'ਆਪ੍ਰੇਸ਼ਨ ਸਿੰਦੂਰ' ਦੀ ਸਫ਼ਲਤਾ ਮਗਰੋਂ ਹੁਣ ਭਾਰਤ ਸਰਕਾਰ ਅੱਤਵਾਦ ਖਿਲਾਫ਼ ਪਾਕਿਸਤਾਨ ਸਰਕਾਰ ਨੂੰ ਬੇਨਕਾਬ ਕਰੇਗੀ। ਵੱਖ-ਵੱਖ ਪਾਰਟੀਆਂ ਦੇ ਸੰਸਦ ਮੈਂਬਰਾਂ ਦੀ ਅਗਵਾਈ ਵਿਚ 7 ਸਰਬ ਪਾਰਟੀ ਵਫ਼ਦ ਦੁਨੀਆ ਨੂੰ ਅੱਤਵਾਦ ਨੂੰ ਬਿਲਕੁੱਲ ਵੀ ਬਰਦਾਸ਼ਤ ਨਾ ਕਰਨ ਦਾ ਭਾਰਤ ਦਾ ਸਖ਼ਤ ਸੰਦੇਸ਼ ਦੇਣ ਲਈ ਵੱਖ-ਵੱਖ ਦੇਸ਼ਾਂ ਵਿਚ ਜਾਣਗੇ। ਸੰਸਦ ਮੈਂਬਰਾਂ ਦਾ ਇਹ ਵਫ਼ਦ- ਅਮਰੀਕਾ, ਬ੍ਰਿਟੇਨ, ਯੂ. ਏ. ਈ. ਜਾਵੇਗੀ। ਇਸ ਦੌਰਾਨ ਵਫ਼ਦ ਆਪ੍ਰੇਸ਼ਨ ਸਿੰਦੂਰ ਦੀ ਸਫ਼ਲਤਾ ਅਤੇ ਅੱਤਵਾਦ 'ਤੇ ਦੁਨੀਆ ਭਰ ਵਿਚ ਚਰਚਾ ਕਰਨਗੇ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਅੱਤਵਾਦ ਖਿਲਾਫ਼ ਪਾਕਿਸਤਾਨ ਨੂੰ ਘੇਰਨ ਦੀ ਤਿਆਰੀ! 7 ਸਰਬ ਪਾਰਟੀ ਵਫ਼ਦ ਵਿਦੇਸ਼ ਭੇਜੇਗੀ ਭਾਰਤ ਸਰਕਾਰ

8. ਆ ਗਿਆ ਪਾਕਿਸਤਾਨੀ PM ਦਾ ਕਬੂਲਨਾਮਾ ; ਕਿਹਾ- '10 ਮਈ ਦੀ ਰਾਤ ਢਾਈ ਵਜੇ...'
22 ਅਪ੍ਰੈਲ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ 'ਚ ਹੋਏ ਭਿਆਨਕ ਅੱਤਵਾਦੀ ਹਮਲੇ 'ਚ 26 ਬੇਕਸੂਰ ਲੋਕਾਂ ਦੀ ਜਾਨ ਚਲੀ ਗਈ ਸੀ, ਜਿਸ ਦਾ ਬਦਲਾ ਲੈਣ ਲਈ ਭਾਰਤ ਨੇ ਅੱਤਵਾਦ ਖ਼ਿਲਾਫ਼ ਆਪਰੇਸ਼ਨ ਸਿੰਦੂਰ ਸ਼ੁਰੂ ਕੀਤਾ ਸੀ। ਇਸ ਆਪਰੇਸ਼ਨ ਤਹਿਤ ਭਾਰਤ ਨੇ 7 ਮਈ ਨੂੰ ਪਾਕਿਸਤਾਨ ਸਥਿਤ ਕਈ ਅੱਤਵਾਦੀ ਠਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਸੀ, ਜਿਸ ਮਗਰੋਂ ਦੋਵਾਂ ਦੇਸ਼ਾਂ ਵਿਚਾਲੇ ਜੰਗ ਵਰਗੇ ਹਾਲਾਤ ਬਣ ਗਏ ਸਨ ਤੇ ਪਾਕਿਸਤਾਨ ਵੱਲੋਂ ਕੀਤੇ ਗਏ ਡਰੋਨ ਹਮਲਿਆਂ ਮਗਰੋਂ ਭਾਰਤ ਨੇ ਵੀ ਮੂੰਹਤੋੜ ਜਵਾਬ ਦਿੱਤਾ ਸੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਆ ਗਿਆ ਪਾਕਿਸਤਾਨੀ PM ਦਾ ਕਬੂਲਨਾਮਾ ; ਕਿਹਾ- '10 ਮਈ ਦੀ ਰਾਤ ਢਾਈ ਵਜੇ...'

9. ਟੀਮ ਦੀ ਹੋਈ ਬੱਲੇ-ਬੱਲੇ, Playoffs ਤੋਂ ਪਹਿਲਾਂ ਟੀਮ ਨਾਲ ਜੁੜੇ ਦੋ ਧਾਕੜ ਖਿਡਾਰੀ
ਦਿੱਲੀ ਕੈਪੀਟਲਜ਼ ਨੂੰ ਸ਼ਨੀਵਾਰ ਨੂੰ ਵੱਡੀ ਰਾਹਤ ਮਿਲੀ ਜਦੋਂ ਉਪ-ਕਪਤਾਨ ਫਾਫ ਡੂ ਪਲੇਸਿਸ ਅਤੇ ਖਤਰਨਾਕ ਬੱਲੇਬਾਜ਼ ਟ੍ਰਿਸਟਨ ਸਟੱਬਸ ਆਈਪੀਐਲ 2025 ਦੀ ਮੁੜ ਸ਼ੁਰੂਆਤ ਤੋਂ ਪਹਿਲਾਂ ਦਿੱਲੀ ਟੀਮ ਵਿੱਚ ਸ਼ਾਮਲ ਹੋ ਗਏ। ਇਨ੍ਹਾਂ ਦੋਵਾਂ ਖਿਡਾਰੀਆਂ ਦੀ ਵਾਪਸੀ ਨਾਲ, ਟੀਮ ਦੇ ਪਲੇਆਫ ਵਿੱਚ ਪਹੁੰਚਣ ਦੀਆਂ ਸੰਭਾਵਨਾਵਾਂ ਬਰਕਰਾਰ ਹਨ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਟੀਮ ਦੀ ਹੋਈ ਬੱਲੇ-ਬੱਲੇ, Playoffs ਤੋਂ ਪਹਿਲਾਂ ਟੀਮ ਨਾਲ ਜੁੜੇ ਦੋ ਧਾਕੜ ਖਿਡਾਰੀ

10. ਮਸ਼ਹੂਰ YouTuber ਪਾਕਿ ਲਈ ਜਾਸੂਸੀ ਕਰਨ ਦੇ ਦੋਸ਼ 'ਚ ਗ੍ਰਿਫਤਾਰ
ਹਰਿਆਣਾ ਦੀ ਟ੍ਰੈਵਲ ਬਲੌਗਰ ਅਤੇ ਯੂਟਿਊਬਰ ਜੋਤੀ ਮਲਹੋਤਰਾ ਨੂੰ ਪਾਕਿਸਤਾਨ ਦੀ ਖੁਫੀਆ ਏਜੰਸੀ ਲਈ ਜਾਸੂਸੀ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸ ਦੇਈਏ ਕਿ ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਭਾਰਤ, ਪਾਕਿਸਤਾਨ ਦੀ ਹਰ ਗਤੀਵਿਧੀ 'ਤੇ ਤਿੱਖੀ ਨਜ਼ਰ ਰੱਖ ਰਿਹਾ ਹੈ। ਮੀਡੀਆ ਰਿਪੋਰਟਾਂ ਅਨੁਸਾਰ, ਜੋਤੀ 'ਤੇ ਪਾਕਿਸਤਾਨੀ ਖੁਫੀਆ ਏਜੰਟਾਂ ਨੂੰ ਸੰਵੇਦਨਸ਼ੀਲ ਜਾਣਕਾਰੀ ਦੇਣ ਦਾ ਦੋਸ਼ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਮਸ਼ਹੂਰ YouTuber ਪਾਕਿ ਲਈ ਜਾਸੂਸੀ ਕਰਨ ਦੇ ਦੋਸ਼ 'ਚ ਗ੍ਰਿਫਤਾਰ


 


author

Sunaina

Content Editor

Related News