MLA ਰਮਨ ਅਰੋੜਾ 5 ਦਿਨਾਂ ਦੇ ਰਿਮਾਂਡ ''ਤੇ ਅਤੇ ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ, ਜਾਣੋ ਅੱਜ ਦੀਆਂ ਟੌਪ-10 ਖਬਰਾਂ

Saturday, May 24, 2025 - 06:16 PM (IST)

MLA ਰਮਨ ਅਰੋੜਾ 5 ਦਿਨਾਂ ਦੇ ਰਿਮਾਂਡ ''ਤੇ ਅਤੇ ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ, ਜਾਣੋ ਅੱਜ ਦੀਆਂ ਟੌਪ-10 ਖਬਰਾਂ

ਜਲੰਧਰ - ਪੰਜਾਬ 'ਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤੇ ਗਏ ਰਮਨ ਅਰੋੜਾ ਨੂੰ ਅੱਜ ਵਿਜੀਲੈਂਸ ਦੀ ਟੀਮ ਵੱਲੋਂ ਜਲੰਧਰ ਜ਼ਿਲ੍ਹਾ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਸ ਦੌਰਾਨ ਅਦਾਲਤ ਵੱਲੋਂ ਵਿਧਾਇਕ ਰਮਨ ਅਰੋੜਾ ਨੂੰ 5 ਦਿਨਾਂ ਦੇ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ। ਉੱਥੇ ਹੀ ਦੂਜੇ ਪਾਸੇ ਜੇਕਰ ਮਨੋਰੰਜਨ ਜਗਤ ਦੀ ਗੱਲ ਕਰੀਏ ਤਾਂ ਮਨੋਰੰਜਨ ਜਗਤ ਤੋਂ ਇਸ ਵੇਲੇ ਦੀ ਬਹੁਤ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ ਅਦਾਕਾਰ ਮੁਕੁਲ ਦੇਵ ਦਾ 54 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਮੁਕੁਲ ਦੇਵ 'ਸਨ ਆਫ਼ ਸਰਦਾਰ', 'ਆਰ... ਰਾਜਕੁਮਾਰ', 'ਜੈ ਹੋ' ਅਤੇ ਕਈ ਹੋਰ ਹਿੱਟ ਫਿਲਮਾਂ ਵਿੱਚ ਨਜ਼ਰ ਆ ਚੁੱਕੇ ਹਨ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ਉਤੇ...

1. MLA ਰਮਨ ਅਰੋੜਾ ਦੀ ਅਦਾਲਤ 'ਚ ਪੇਸ਼ੀ, 5 ਦਿਨਾਂ ਦਾ ਮਿਲਿਆ ਰਿਮਾਂਡ
ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤੇ ਗਏ ਰਮਨ ਅਰੋੜਾ ਨੂੰ ਅੱਜ ਵਿਜੀਲੈਂਸ ਦੀ ਟੀਮ ਵੱਲੋਂ ਜਲੰਧਰ ਜ਼ਿਲ੍ਹਾ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਸ ਦੌਰਾਨ ਅਦਾਲਤ ਵੱਲੋਂ ਵਿਧਾਇਕ ਰਮਨ ਅਰੋੜਾ ਨੂੰ 5 ਦਿਨਾਂ ਦੇ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ। ਪੁਲਸ ਵੱਲੋਂ ਰਮਨ ਅਰੋੜਾ ਦੇ ਰਿਮਾਂਡ ਲਈ 10 ਦਿਨਾਂ ਦੀ ਪੇਸ਼ਕਸ਼ ਕੀਤੀ ਗਈ ਸੀ ਪਰ ਅਦਾਲਤ ਵੱਲੋਂ 5 ਦਿਨਾਂ ਦਾ ਰਿਮਾਂਡ ਦਿੱਤਾ ਗਿਆ। 
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-   MLA ਰਮਨ ਅਰੋੜਾ ਦੀ ਅਦਾਲਤ 'ਚ ਪੇਸ਼ੀ, 5 ਦਿਨਾਂ ਦਾ ਮਿਲਿਆ ਰਿਮਾਂਡ

2. ਪੰਜਾਬ 'ਚ ਜ਼ਮੀਨਾਂ ਦੀ ਰਜਿਸਟਰੀ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਅੱਜ ਤੋਂ...
ਸੂਬੇ ਵਿਚ ਜਾਇਦਾਦ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਹੋਰ ਪਾਰਦਰਸ਼ੀ, ਸਰਲ, ਭ੍ਰਿਸ਼ਟਾਚਾਰ ਮੁਕਤ ਅਤੇ ਡਿਜੀਟਲ ਬਣਾਉਣ ਲਈ, ਪੰਜਾਬ ਸਰਕਾਰ ਨੇ ਐਲਾਨ ਕੀਤਾ ਹੈ ਕਿ ਹੁਣ ਸੂਬੇ ਵਿਚ ਜਾਇਦਾਦ ਰਜਿਸਟ੍ਰੇਸ਼ਨ ਦਾ ਕੰਮ ਜਲਦੀ ਹੀ ਸੁਵਿਧਾ ਕੇਂਦਰਾਂ ਰਾਹੀਂ ਕੀਤਾ ਜਾਵੇਗਾ। ਇਸ ਕ੍ਰਮ ਵਿਚ ਪੰਜਾਬ ਸਰਕਾਰ ਵੱਲੋਂ ਅੱਜ 24 ਮਈ ਨੂੰ ਮਗਸੀਪਾ ਆਡੀਟੋਰੀਅਮ ਚੰਡੀਗੜ੍ਹ ਵਿਖੇ ਇਕ ਸਿਖਲਾਈ ਸੈਸ਼ਨ ਆਯੋਜਿਤ ਕੀਤਾ ਜਾ ਰਿਹਾ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-  ਪੰਜਾਬ 'ਚ ਜ਼ਮੀਨਾਂ ਦੀ ਰਜਿਸਟਰੀ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਅੱਜ ਤੋਂ...

3. ਪੰਜਾਬ 'ਚ ਚਾਰ ਵਿਦਿਆਰਥੀਆਂ ਸਣੇ 6 ਨੌਜਵਾਨ ਲਾਪਤਾ, ਪਈਆਂ ਭਾਜੜਾਂ
 ਫਿਰੋਜ਼ਪੁਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੇ 12ਵੀਂ ਜਮਾਤ ਦੇ ਚਾਰ ਵਿਦਿਆਰਥੀਆਂ ਸਣੇ 6 ਵਿਅਕਤੀ ਬੀਤੀ ਸ਼ਾਮ ਤੋਂ ਲਾਪਤਾ ਹੋ ਗਏ ਹਨ। ਚਾਰ ਵਿਦਿਆਰਥੀਆਂ ਤੋਂ ਇਲਾਵਾ ਇਕ ਇਨਵਰਟਰ ਠੀਕ ਕਰਨ ਵਾਲਾ ਅਤੇ ਇਕ ਪਿੱਜ਼ਾ ਡਿਲਿਵਰੀ ਕਰਨ ਵਾਲਾ ਨੌਜਵਾਨ ਸ਼ਾਮਲ ਹਨ। 18 ਘੰਟੇ ਬੀਤਣ ਦੇ ਬਾਅਦ ਇਨ੍ਹਾਂ ਦਾ ਕੁਝ ਪਤਾ ਨਹੀਂ ਲੱਗ ਸਕਿਆ। ਇਸ ਮਾਮਲੇ ਨੂੰ ਲੈ ਕੇ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। 
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ 'ਚ ਚਾਰ ਵਿਦਿਆਰਥੀਆਂ ਸਣੇ 6 ਨੌਜਵਾਨ ਲਾਪਤਾ, ਪਈਆਂ ਭਾਜੜਾਂ

4. ਵੜਿੰਗ ਨੇ ਜਾਖੜ ਨੂੰ ਅਬੋਹਰ ਤੋਂ ਆਪਣੇ ਖ਼ਿਲਾਫ਼ ਚੋਣ ਲੜਨ ਦੀ ਦਿੱਤੀ ਚੁਣੌਤੀ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਅਬੋਹਰ ਤੋਂ ਚੋਣ ਲੜਨ ਦੀ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਹ ਖ਼ੁਦ ਕਾਂਗਰਸ ਦੀ ਟਿਕਟ ’ਤੇ ਉਨ੍ਹਾਂ ਵਿਰੁੱਧ ਚੋਣ ਲੜਨ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਜੇ ਮੈਂ ਹਾਰ ਗਿਆ ਤਾਂ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਸਤੀਫ਼ਾ ਦੇ ਦੇਵਾਂਗਾ ਤੇ ਜੇ ਉਹ ਹਾਰ ਗਏ ਤਾਂ ਪੰਜਾਬ ਭਾਜਪਾ ਪ੍ਰਧਾਨ ਵਜੋਂ ਅਸਤੀਫ਼ਾ ਦੇ ਦੇਣ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਵੜਿੰਗ ਨੇ ਜਾਖੜ ਨੂੰ ਅਬੋਹਰ ਤੋਂ ਆਪਣੇ ਖ਼ਿਲਾਫ਼ ਚੋਣ ਲੜਨ ਦੀ ਦਿੱਤੀ ਚੁਣੌਤੀ

5. ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮੁੱਖ ਗਵਾਹ SHO ਅੰਗਰੇਜ ਸਿੰਘ ਦਾ ਦਿਹਾਂਤ, ਪੇਸ਼ੀ ਵਾਲੇ ਦਿਨ ਹੀ ਹੋਈ ਮੌਤ
ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਗਵਾਹ ਉਸ ਵੇਲੇ ਦੇ ਥਾਣਾ ਸਿਟੀ-1 ਮਾਨਸਾ ਦੇ ਮੁਖੀ ਅੰਗਰੇਜ ਸਿੰਘ ਦਾ ਲੰਘੀ 23 ਮਈ ਦੀ ਰਾਤ ਨੂੰ ਲੁਧਿਆਣਾ ਦੇ ਇਕ ਹਸਪਤਾਲ ਵਿਖੇ ਦੇਹਾਂਤ ਹੋ ਗਿਆ ਹੈ। ਉਹ ਕਰੀਬ ਦੋ ਵਰ੍ਹੇ ਪਹਿਲਾਂ ਆਪਣੀ ਨੌਕਰੀ ਤੋਂ ਸੇਵਾਮੁਕਤ ਹੋ ਚੁੱਕੇ ਸਨ ਤੇ ਅੱਜਕਲ੍ਹ ਕਿਸੇ ਗੰਭੀਰ ਬੀਮਾਰੀ ਤੋਂ ਪੀੜਤ ਸਨ। ਜਦੋਂ ਗਾਇਕ ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਪਿੰਡ ਜਵਾਹਰਕੇ ਵਿਖੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਉਸ ਵੇਲੇ ਅੰਗਰੇਜ ਸਿੰਘ ਬਤੌਰ ਐੱਸ.ਐੱਚ.ਓ. ਥਾਣਾ ਸਿਟੀ-1 ਮਾਨਸਾ ਵਿਖੇ ਤਾਇਨਾਤ ਸਨ। 
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮੁੱਖ ਗਵਾਹ SHO ਅੰਗਰੇਜ ਸਿੰਘ ਦਾ ਦਿਹਾਂਤ, ਪੇਸ਼ੀ ਵਾਲੇ ਦਿਨ ਹੀ ਹੋਈ ਮੌਤ

6. ''ਕੇਂਦਰ ਤੇ ਸੂਬੇ ਮਿਲ ਕੇ ਟੀਮ ਇੰਡੀਆ ਵਾਂਗ ਕਰਨ ਕੰਮ ਤਾਂ ਕੋਈ ਵੀ ਟੀਚਾ ਮੁਸ਼ਕਲ ਨਹੀਂ'' : PM ਮੋਦੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਕਿਹਾ ਕਿ ਜੇਕਰ ਕੇਂਦਰ ਸਰਕਾਰ ਅਤੇ ਸੂਬੇ ਟੀਮ ਇੰਡੀਆ ਵਾਂਗ ਮਿਲ ਕੇ ਕੰਮ ਕਰਨ ਤਾਂ ਕੋਈ ਵੀ ਟੀਚਾ ਅਸੰਭਵ ਨਹੀਂ ਹੈ। ਮੋਦੀ ਨੇ ਨੀਤੀ ਆਯੋਗ ਦੀ 10ਵੀਂ ਗਵਰਨਿੰਗ ਕੌਂਸਲ ਮੀਟਿੰਗ 'ਚ ਕਿਹਾ ਕਿ ਵਿਕਾਸ ਦੀ ਗਤੀ ਵਧਾਉਣੀ ਹੋਵੇਗੀ। ਨੀਤੀ ਆਯੋਗ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਪ੍ਰਧਾਨ ਮੰਤਰੀ ਦੇ ਹਵਾਲੇ ਨਾਲ ਕਿਹਾ, "ਸਾਨੂੰ ਵਿਕਾਸ ਦੀ ਗਤੀ ਵਧਾਉਣੀ ਪਵੇਗੀ। 
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-  ''ਕੇਂਦਰ ਤੇ ਸੂਬੇ ਮਿਲ ਕੇ ਟੀਮ ਇੰਡੀਆ ਵਾਂਗ ਕਰਨ ਕੰਮ ਤਾਂ ਕੋਈ ਵੀ ਟੀਚਾ ਮੁਸ਼ਕਲ ਨਹੀਂ'' : PM ਮੋਦੀ

7. ਭਾਰਤ-ਕੈਨੇਡਾ ਸਬੰਧ ਸੁਧਰਨ ਦੀ ਆਸ, PM ਕਾਰਨੀ ਨੇ ਕਾਮਾਗਾਟਾ ਮਾਰੂ ਘਟਨਾ 'ਤੇ ਕੀਤੀ ਟਿੱਪਣੀ
ਕੈਨੇਡਾ ਅਤੇ ਭਾਰਤ ਵਿਚਲੇ ਰਿਸ਼ਤੇ ਸੁਧਰਨ ਦੀ ਆਸ ਜਾਗੀ ਹੈ। ਹਾਲ ਹੀ ਵਿਚ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਬਿਆਨ ਵਿਚ ਇਸ ਸਬੰਧੀ ਸੰਕੇਤ ਦਿਸੇ ਹਨ। 110 ਸਾਲ ਤੋਂ ਵੱਧ ਪੁਰਾਣੀ ਕਾਮਾਗਾਟਾ ਮਾਰੂ ਘਟਨਾ 'ਤੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀਆਂ ਟਿੱਪਣੀਆਂ ਇਸ ਗੱਲ ਵੱਲ ਇਸ਼ਾਰਾ ਕਰਦੀਆਂ ਹਨ। ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ 1914 ਦੇ ਕਾਮਾਗਾਟਾ ਮਾਰੂ ਘਟਨਾ 'ਤੇ ਟਿੱਪਣੀ ਕੀਤੀ ਹੈ, ਜਿਸ ਵਿੱਚ 376 ਭਾਰਤੀ ਪ੍ਰਵਾਸੀਆਂ ਨੂੰ ਕੈਨੇਡਾ ਵਿੱਚ ਦਾਖਲ ਹੋਣ ਤੋਂ ਰੋਕਿਆ ਗਿਆ ਸੀ। 
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਭਾਰਤ-ਕੈਨੇਡਾ ਸਬੰਧ ਸੁਧਰਨ ਦੀ ਆਸ, PM ਕਾਰਨੀ ਨੇ ਕਾਮਾਗਾਟਾ ਮਾਰੂ ਘਟਨਾ 'ਤੇ ਕੀਤੀ ਟਿੱਪਣੀ

8. ਫਲਾਈਟ ਦੇ ਟੇਕਆਫ-ਲੈਂਡਿੰਗ ਦੇ ਸਮੇਂ ਬਾਰੀਆਂ ਦੇ ਸ਼ੈੱਡਜ਼ ਬੰਦ ਰੱਖਣ ਦੇ ਹੁਕਮ,ਫੋਟੋਗ੍ਰਾਫੀ-ਵੀਡੀਓਗ੍ਰਾਫੀ ’ਤੇ ਪਾਬੰਦੀ
ਸੁਰੱਖਿਆ ਨੂੰ ਧਿਆਨ ’ਚ ਰੱਖਦੇ ਹੋਏ ਸ਼ਹਿਰੀ ਹਵਾਬਾਜ਼ੀ ਦੇ ਡਾਇਰੈਕਟੋਰੇਟ (ਡੀ. ਜੀ. ਸੀ. ਏ.) ਨੇ ਏਅਰਲਾਈਨਜ਼, ਹੈਲੀਕਾਪਟਰ ਅਤੇ ਚਾਰਟਰਡ ਪਲੇਨ ਆਪ੍ਰੇਟਰਾਂ ਨੂੰ ਹੁਕਮ ਜਾਰੀ ਕੀਤਾ ਹੈ ਕਿ ਰੱਖਿਆ ਹਵਾਈ ਖੇਤਰਾਂ (ਡਿਫੈਂਸ ਏਅਰਪੋਰਟ) ’ਚ ਆਉਣ ਅਤੇ ਜਾਣ ਵਾਲੀਆਂ ਫਲਾਈਟਾਂ ਲਈ ਯਾਤਰੀ ਸੀਟਾਂ ਲਈ ਬਾਰੀਆਂ ਦੇ ਪੜਦੇ (ਐਮਰਜੈਂਸੀ ਨਿਕਾਸ ਬਾਰੀਆਂ ਨੂੰ ਛੱਡ ਕੇ) ਉਦੋਂ ਤੱਕ ਬੰਦ ਰਹਿਣਗੇ ਜਦੋਂ ਤੱਕ ਜਹਾਜ਼ ਟੇਕਆਫ ਦੌਰਾਨ 10,000 ਫੁੱਟ ਦੀ ਉਚਾਈ ਤੱਕ ਨਹੀਂ ਪਹੁੰਚ ਜਾਂਦਾ ਜਾਂ ਉਸ ਤੋਂ ਹੇਠਾਂ ਨਹੀਂ ਉੱਤਰ ਜਾਂਦਾ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-  ਫਲਾਈਟ ਦੇ ਟੇਕਆਫ-ਲੈਂਡਿੰਗ ਦੇ ਸਮੇਂ ਬਾਰੀਆਂ ਦੇ ਸ਼ੈੱਡਜ਼ ਬੰਦ ਰੱਖਣ ਦੇ ਹੁਕਮ,ਫੋਟੋਗ੍ਰਾਫੀ-ਵੀਡੀਓਗ੍ਰਾਫੀ ’ਤੇ ਪਾਬੰਦੀ

9. ਇੰਗਲੈਂਡ ਦੌਰੇ ਲਈ ਭਾਰਤੀ ਟੈਸਟ ਟੀਮ ਦਾ ਐਲਾਨ, ਗਿੱਲ ਬਣੇ ਕਪਤਾਨ
ਭਾਰਤੀ ਟੈਸਟ ਕ੍ਰਿਕਟ ਦਾ ਨਵਾਂ ਯੁੱਗ 20 ਜੂਨ ਤੋਂ ਇੰਗਲੈਂਡ ਦੌਰੇ ਨਾਲ ਸ਼ੁਰੂ ਹੋਵੇਗਾ, ਜਿੱਥੇ ਟੀਮ ਇੰਡੀਆ ਮੇਜ਼ਬਾਨ ਟੀਮ ਦੇ ਖਿਲਾਫ 5 ਟੈਸਟ ਸਮੈਚਾਂ ਦੀ ਲੜੀ ਖੇਡੇਗੀ। ਟੈਸਟ ਲੜੀ ਲਈ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਕਪਤਾਨ ਰੋਹਿਤ ਸ਼ਰਮਾ ਦੇ ਇਸ ਫਾਰਮੈਟ ਤੋਂ ਸੰਨਿਆਸ ਲੈਣ ਤੋਂ ਬਾਅਦ, ਟੀਮ ਇੰਡੀਆ ਦੇ ਨਵੇਂ ਟੈਸਟ ਕਪਤਾਨ ਸ਼ੁਭਮਨ ਗਿੱਲ ਹੋਣਗੇ। ਉਪ ਕਪਤਾਨ ਰਿਸ਼ਭ ਪੰਤ ਨੂੰ ਬਣਾਇਆ ਗਿਆ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-  ਇੰਗਲੈਂਡ ਦੌਰੇ ਲਈ ਭਾਰਤੀ ਟੈਸਟ ਟੀਮ ਦਾ ਐਲਾਨ, ਗਿੱਲ ਬਣੇ ਕਪਤਾਨ

10. 'ਸਨ ਆਫ਼ ਸਰਦਾਰ' 'ਚ ਅਹਿਮ ਕਿਰਦਾਰ ਨਿਭਾ ਚੁੱਕੇ ਅਦਾਕਾਰ ਮੁਕੁਲ ਦੇਵ ਦਾ ਦੇਹਾਂਤ
ਮਨੋਰੰਜਨ ਜਗਤ ਤੋਂ ਇਸ ਵੇਲੇ ਦੀ ਬਹੁਤ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ ਅਦਾਕਾਰ ਮੁਕੁਲ ਦੇਵ ਦਾ 54 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਮੁਕੁਲ ਦੇਵ 'ਸਨ ਆਫ਼ ਸਰਦਾਰ', 'ਆਰ... ਰਾਜਕੁਮਾਰ', 'ਜੈ ਹੋ' ਅਤੇ ਕਈ ਹੋਰ ਹਿੱਟ ਫਿਲਮਾਂ ਵਿੱਚ ਨਜ਼ਰ ਆ ਚੁੱਕੇ ਹਨ। ਅਦਾਕਾਰ ਦਾ ਸ਼ੁੱਕਰਵਾਰ ਰਾਤ ਨੂੰ ਦੇਹਾਂਤ ਹੋ ਗਿਆ। ਮੁਕੁਲ ਕੁਝ ਸਮੇਂ ਤੋਂ ਬਿਮਾਰ ਸਨ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- 'ਸਨ ਆਫ਼ ਸਰਦਾਰ' 'ਚ ਅਹਿਮ ਕਿਰਦਾਰ ਨਿਭਾ ਚੁੱਕੇ ਅਦਾਕਾਰ ਮੁਕੁਲ ਦੇਵ ਦਾ ਦੇਹਾਂਤ

 


author

Sunaina

Content Editor

Related News