ਪੰਜਾਬ ’ਚ ਵੱਡੀ ਵਾਰਦਾਤ ਤੇ ਤਾਜ ਮਹਿਲ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਅੱਜ ਦੀਆਂ ਟੌਪ-10 ਖਬਰਾਂ
Sunday, May 25, 2025 - 06:15 PM (IST)

ਜਲੰਧਰ - ਪੰਜਾਬ ’ਚ ਅੰਮ੍ਰਿਤਸਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਕਿ ਜੰਡਿਆਲਾ ਗੁਰੂ ਦੇ ਅਕਾਲੀ ਦਲ ਦੇ ਮੌਜੂਦਾ ਕੌਂਸਲਰ ਹਰਜਿੰਦਰ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਉੱਥੇ ਹੀ ਦੂਜੇ ਪਾਸੇ ਵਿਸ਼ਵ ਪ੍ਰਸਿੱਧ ਤਾਜ ਮਹਿਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਤਾਜ ਮਹਿਲ ਨੂੰ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਸ਼ਨੀਵਾਰ ਨੂੰ ਪੂਰੇ ਸ਼ਹਿਰ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ...
1. ਪੰਜਾਬ 'ਚ ਵੱਡੀ ਵਾਰਦਾਤ, ਅਕਾਲੀ ਦਲ ਦੇ ਮੌਜੂਦਾ ਕੌਂਸਲਰ ਨੂੰ ਗੋਲੀਆਂ ਨਾਲ ਭੁੰਨਿਆ
ਅੰਮ੍ਰਿਤਸਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਕਿ ਜੰਡਿਆਲਾ ਗੁਰੂ ਦੇ ਅਕਾਲੀ ਦਲ ਦੇ ਮੌਜੂਦਾ ਕੌਂਸਲਰ ਹਰਜਿੰਦਰ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮਿਲੀ ਹੈ ਕਿ ਹਰਜਿੰਦਰ ਸਿੰਘ ਅੱਜ ਜੰਡਿਆਲਾ ਤੋਂ ਇੱਕ ਪਰਿਵਾਰਕ ਸਮਾਗਮ ਲਈ ਅੰਮ੍ਰਿਤਸਰ ਆਇਆ ਸੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ 'ਚ ਵੱਡੀ ਵਾਰਦਾਤ, ਅਕਾਲੀ ਦਲ ਦੇ ਮੌਜੂਦਾ ਕੌਂਸਲਰ ਨੂੰ ਗੋਲੀਆਂ ਨਾਲ ਭੁੰਨਿਆ
2. ਪੰਜਾਬ 'ਚ ਫ਼ਿਰ ਆ ਗਈਆਂ ਵੋਟਾਂ! ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦੀ ਤਾਰੀਖ਼ ਦਾ ਐਲਾਨ
ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਸ਼ਡਿਊਲ ਜਾਰੀ ਹੋ ਗਿਆ ਹੈ। ਇਸ ਸੀਟ 'ਤੇ 19 ਜੂਨ ਨੂੰ ਵੋਟਿੰਗ ਹੋਵੇਗੀ ਤੇ 23 ਜੂਨ ਨੂੰ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ। ਇਸ ਲਈ ਕੱਲ੍ਹ ਤੋਂ ਨਾਮਜ਼ਦਗੀਆਂ ਦਾ ਦੌਰ ਸ਼ੁਰੂ ਹੋ ਜਾਵੇਗਾ। ਭਾਰਤੀ ਚੋਣ ਕਮਿਸ਼ਨ ਵੱਲੋਂ 4 ਸੂਬਿਆਂ ਦੀਆਂ 5 ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਸ਼ਡਿਊਲ ਦਾ ਐਲਾਨ ਕੀਤਾ ਗਿਆ ਹੈ, ਜਿਸ ਵਿਚ ਲੁਧਿਆਣਾ ਪੱਛਮੀ ਸੀਟ ਵੀ ਸ਼ਾਮਲ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ 'ਚ ਫ਼ਿਰ ਆ ਗਈਆਂ ਵੋਟਾਂ! ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦੀ ਤਾਰੀਖ਼ ਦਾ ਐਲਾਨ
3. ਪੰਜਾਬ ਦੇ ਵਪਾਰੀਆਂ ਲਈ ਅਰਵਿੰਦ ਕੇਜਰੀਵਾਲ ਦਾ ਵੱਡਾ ਐਲਾਨ
ਮੁੱਖ ਮੰਤਰੀ ਭਗਵੰਤ ਮਾਨ ਅਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਨਾਭਾ ਵਿਖੇ ਮਹਾਰਾਜਾ ਅਗਰਸੈਨ ਸਮਾਰਕ ਦਾ ਉਦਘਾਟਨ ਕੀਤਾ ਗਿਆ। ਇਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਵਪਾਰੀਆਂ ਲਈ ਸੂਬਾ ਪੱਧਰ 'ਤੇ ਹਰ ਜ਼ਿਲ੍ਹੇ ਵਿਚ ਬੋਰਡ ਬਣਾਉਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰਾਂ ਸਿਰਫ਼ ਵੱਡੀਆਂ ਇੰਡਸਟਰੀਆਂ ਬਾਰੇ ਹੀ ਸੋਚਦੀ ਹੈ ਅਤੇ ਛੋਟੇ ਵਾਪਰੀਆਂ ਦੀ ਕੋਈ ਸਾਰ ਨਹੀਂ ਲੈਂਦਾ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ ਦੇ ਵਪਾਰੀਆਂ ਲਈ ਅਰਵਿੰਦ ਕੇਜਰੀਵਾਲ ਦਾ ਵੱਡਾ ਐਲਾਨ
4. ਪੰਜਾਬ 'ਚੋਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਹਰ ਰੋਜ਼ ਹੋ ਰਹੀ ਕਾਰਵਾਈ: CM ਮਾਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਵਾਰ ਫ਼ਿਰ ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਸਖ਼ਤ ਸੁਨੇਹਾ ਦਿੱਤਾ ਹੈ। ਨਾਭਾ ਵਿਖੇ ਸੰਬੋਧਨ ਦੌਰਾਨ ਕਰਦਿਆਂ CM ਮਾਨ ਨੇ ਕਿਹਾ ਕਿ ਭ੍ਰਿਸ਼ਟਾਚਾਰ ਇਕ ਸਿਉਂਕ ਵਾਂਗ ਲੱਗਿਆ ਹੋਇਆ ਹੈ, ਉਸ ਨੂੰ ਖ਼ਤਮ ਕਰਨ ਲਈ ਲੱਗੇ ਹੋਏ ਹਾਂ। ਹਰ ਰੋਜ਼ ਉਨ੍ਹਾਂ ਕੋਲ ਪੋਰਟਲ, ਵਟਸਐਪ ਆਦਿ ਰਾਹੀਂ ਭ੍ਰਿਸ਼ਟਾਚਾਰ ਖ਼ਿਲਾਫ਼ ਸ਼ਿਕਾਇਤਾਂ ਆ ਰਹੀਆਂ ਹਨ ਤੇ ਹਰ ਰੋਜ਼ ਉਨ੍ਹਾਂ ਸ਼ਿਕਾਇਤਾਂ ਦੇ ਅਧਾਰ 'ਤੇ ਕਾਰਵਾਈ ਵੀ ਕਰ ਰਹੇ ਹਾਂ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ 'ਚੋਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਹਰ ਰੋਜ਼ ਹੋ ਰਹੀ ਕਾਰਵਾਈ: CM ਮਾਨ
5. ਜਲੰਧਰ 'ਚ ਵੱਡੇ ਡਰੱਗ ਰੈਕੇਟ ਦਾ ਪਰਦਾਫ਼ਾਸ਼, 13 ਕਿੱਲੋ ਹੈਰੋਇਨ ਤੇ ਹਥਿਆਰਾਂ ਸਮੇਤ 2 ਮੁਲਜ਼ਮ ਗ੍ਰਿਫ਼ਤਾਰ
ਕਮਿਸ਼ਨਰੇਟ ਪੁਲਸ ਜਲੰਧਰ ਨੇ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਦੀ ਅਗਵਾਈ ਹੇਠ ਇਕ ਵੱਡੇ ਡਰੱਗ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼ ਕੀਤਾ ਹੈ। ਪੁਲਸ ਵੱਲੋਂ ਦੋ ਦੋਸ਼ੀਆਂ ਨੂੰ 13 ਕਿਲੋਗ੍ਰਾਮ ਹੈਰੋਇਨ, 2 ਗੈਰ-ਕਾਨੂੰਨੀ .32 ਬੋਰ ਹਥਿਆਰ, 6 ਜ਼ਿੰਦਾ ਕਾਰਤੂਸ, 3 ਮੈਗਜੀਨ, 3 ਲਗਜ਼ਰੀ ਕਾਰਾਂ, ਅਤੇ 22,000 ਰੁਪਏ ਡਰੱਗ ਮਨੀ ਦੀ ਕੁੱਲ੍ਹ ਬਰਾਮਦਗੀ ਨਾਲ ਗ੍ਰਿਫ਼ਤਾਰ ਕੀਤਾ ਗਿਆ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਜਲੰਧਰ 'ਚ ਵੱਡੇ ਡਰੱਗ ਰੈਕੇਟ ਦਾ ਪਰਦਾਫ਼ਾਸ਼, 13 ਕਿੱਲੋ ਹੈਰੋਇਨ ਤੇ ਹਥਿਆਰਾਂ ਸਮੇਤ 2 ਮੁਲਜ਼ਮ ਗ੍ਰਿਫ਼ਤਾਰ
6. ਕਤਲ ਕੇਸ 'ਚ ਫੜਿਆ ਗਿਆ ਸੋਸ਼ਲ ਮੀਡੀਆ ਦਾ ਮਸ਼ਹੂਰ ਕੰਟੈਂਟ ਕ੍ਰਿਏਟਰ
ਹਰਿਆਣਾ ਦੇ ਫ਼ਤਿਹਾਬਾਦ ਜ਼ਿਲ੍ਹੇ ਨਾਲ ਸਬੰਧਤ ਮਸ਼ਹੂਰ ਇੰਸਟਾਗ੍ਰਾਮ ਕੰਟੈਂਟ ਕ੍ਰਿਏਟਰ ਸੁਖਪ੍ਰੀਤ ਸਿੰਘ ਉਰਫ਼ ਸੁੱਖ ਰਤੀਆ ਨੂੰ ਨਵੀ ਮੁੰਬਈ ਵਿੱਚ 5 ਲੱਖ ਰੁਪਏ ਦੀ ਸੁਪਾਰੀ ਲੈ ਕੇ ਇੱਕ ਔਰਤ ਦਾ ਕਤਲ ਕਰਨ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਸੁੱਖ ਰਤੀਆ ਸੋਸ਼ਲ ਮੀਡੀਆ ਦੀ ਇਕ ਮਸ਼ਹੂਰ ਹਸਤੀ ਹੈ ਤੇ ਉਸ ਦੇ ਇੰਸਟਾਗ੍ਰਾਮ 'ਤੇ 5.25 ਲੱਖ ਤੋਂ ਵੱਧ ਫਾਲੋਅਰ ਹਨ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਕਤਲ ਕੇਸ 'ਚ ਫੜਿਆ ਗਿਆ ਸੋਸ਼ਲ ਮੀਡੀਆ ਦਾ ਮਸ਼ਹੂਰ ਕੰਟੈਂਟ ਕ੍ਰਿਏਟਰ
7. ਤਾਜ ਮਹਿਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਵਿਸ਼ਵ ਪ੍ਰਸਿੱਧ ਤਾਜ ਮਹਿਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਤਾਜ ਮਹਿਲ ਨੂੰ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਸ਼ਨੀਵਾਰ ਨੂੰ ਪੂਰੇ ਸ਼ਹਿਰ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਕੇਰਲ ਤੋਂ ਆਏ ਇੱਕ ਈਮੇਲ ਨੇ ਸੁਰੱਖਿਆ ਏਜੰਸੀਆਂ ਨੂੰ ਹਾਈ ਅਲਰਟ 'ਤੇ ਕਰ ਦਿੱਤਾ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਤਾਜ ਮਹਿਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ
8. 'ਮਨ ਕੀ ਬਾਤ' ਦੇ 122ਵੇਂ ਐਪੀਸੋਡ 'ਚ ਬੋਲੇ PM ਮੋਦੀ ; 'ਆਪਰੇਸ਼ਨ ਸਿੰਦੂਰ ਸਿਰਫ਼ ਇਕ ਫ਼ੌਜੀ ਮਿਸ਼ਨ ਨਹੀਂ...'
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਰੇਡੀਓ ਸ਼ੋਅ 'ਮਨ ਕੀ ਬਾਤ' ਦਾ ਅੱਜ ਯਾਨੀ ਐਤਵਾਰ ਨੂੰ 122ਵਾਂ ਐਪੀਸੋਡ ਟੈਲੀਕਾਸਟ ਹੋਇਆ। ਐਪੀਸੋਡ ਦੀ ਸ਼ੁਰੂਆਤ 'ਚ ਪੀ.ਐੱਮ. ਮੋਦੀ ਨੇ ਆਪਰੇਸ਼ਨ ਸਿੰਦੂਰ ਬਾਰੇ ਗੱਲ ਕੀਤੀ। ਉਨ੍ਹਾਂ ਕਿਹਾ ਕਿ ਆਪਰੇਸ਼ਨ ਸਿੰਦੂਰ ਸਿਰਫ਼ ਇਕ ਫ਼ੌਜ ਮਿਸ਼ਨ ਨਹੀਂ ਹੈ, ਇਹ ਸਾਡੇ ਸੰਕਲਪ, ਸਾਹਸ ਅਤੇ ਬਦਲਦੇ ਭਾਰਤ ਦੀ ਤਸਵੀਰ ਹੈ ਅਤੇ ਇਸ ਤਸਵੀਰ ਨੇ ਪੂਰੇ ਦੇਸ਼ ਨੂੰ ਦੇਸ਼ ਭਗਤੀ ਨਾਲ ਭਰ ਦਿੱਤਾ ਹੈ, ਤਿਰੰਗੇ 'ਚ ਰੰਗ ਦਿੱਤਾ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- 'ਮਨ ਕੀ ਬਾਤ' ਦੇ 122ਵੇਂ ਐਪੀਸੋਡ 'ਚ ਬੋਲੇ PM ਮੋਦੀ ; 'ਆਪਰੇਸ਼ਨ ਸਿੰਦੂਰ ਸਿਰਫ਼ ਇਕ ਫ਼ੌਜੀ ਮਿਸ਼ਨ ਨਹੀਂ...'
9. 'ਅਮਰੀਕਾ ਹਥਿਆਰ ਵੇਚਣ ਲਈ ਦੂਜੇ ਦੇਸ਼ਾਂ ਨੂੰ ਲੜਾਉਂਦਾ ਹੈ', ਪਾਕਿ ਰੱਖਿਆ ਮੰਤਰੀ ਦਾ ਦਾਅਵਾ
ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ ਨੇ ਹਾਲ ਹੀ ਵਿਚ ਅਮਰੀਕਾ 'ਤੇ ਵੱਡਾ ਬਿਆਨ ਦਿੱਤਾ ਹੈ। ਸੋਸ਼ਲ ਮੀਡੀਆ 'ਤੇ ਵਾਇਰਲ ਇੱਕ ਵੀਡੀਓ ਵਿੱਚ ਉਹ ਇਹ ਕਹਿੰਦੇ ਹੋਏ ਸੁਣੇ ਜਾ ਸਕਦੇ ਹਨ ਕਿ ਅਮਰੀਕਾ ਹਥਿਆਰ ਵੇਚਣ ਅਤੇ ਪੈਸਾ ਕਮਾਉਣ ਲਈ ਦੁਨੀਆ ਦੇ ਵੱਖ-ਵੱਖ ਦੇਸ਼ਾਂ ਵਿਚਕਾਰ ਜੰਗ ਨੂੰ ਉਤਸ਼ਾਹਿਤ ਕਰਦਾ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- 'ਅਮਰੀਕਾ ਹਥਿਆਰ ਵੇਚਣ ਲਈ ਦੂਜੇ ਦੇਸ਼ਾਂ ਨੂੰ ਲੜਾਉਂਦਾ ਹੈ', ਪਾਕਿ ਰੱਖਿਆ ਮੰਤਰੀ ਦਾ ਦਾਅਵਾ
10. ਹਾਰ ਤੋਂ ਬਾਅਦ ਅੰਪਾਇਰ 'ਤੇ ਭੜਕੀ ਪ੍ਰੀਤੀ ਜ਼ਿੰਟਾ, ਕੀ ਪੰਜਾਬ ਕਿੰਗਜ਼ ਨਾਲ ਹੋਈ ਬੇਈਮਾਨੀ!
ਪੰਜਾਬ ਕਿੰਗਜ਼ ਦੀ ਟੀਮ ਨੇ ਪਲੇਆਫ ਲਈ ਕੁਆਲੀਫਾਈ ਕਰ ਲਿਆ ਹੈ। ਹੁਣ ਉਸ ਕੋਲ ਚੋਟੀ ਦੇ 2 ਵਿੱਚ ਵੀ ਜਗ੍ਹਾ ਬਣਾਉਣ ਦਾ ਵਧੀਆ ਮੌਕਾ ਹੈ। ਦਿੱਲੀ ਕੈਪੀਟਲਜ਼ ਖਿਲਾਫ ਮੈਚ ਵਿੱਚ ਪੰਜਾਬ ਕਿੰਗਜ਼ ਦੀ ਟੀਮ ਨੂੰ 6 ਵਿਕਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਮੈਚ ਵਿੱਚ ਅੰਪਾਇਰ ਨੇ ਇੱਕ ਬਹੁਤ ਹੀ ਵਿਵਾਦਪੂਰਨ ਫੈਸਲਾ ਦਿੱਤਾ। ਹਰ ਕੋਈ ਇਸ ਬਾਰੇ ਸਵਾਲ ਉਠਾ ਰਿਹਾ ਹੈ। ਇਸ ਦੌਰਾਨ, ਪੰਜਾਬ ਟੀਮ ਦੀ ਮਾਲਕ ਪ੍ਰੀਤੀ ਜ਼ਿੰਟਾ ਵੀ ਅੰਪਾਇਰ ਦੀ ਇਸ ਗਲਤੀ 'ਤੇ ਨਾਰਾਜ਼ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਹਾਰ ਤੋਂ ਬਾਅਦ ਅੰਪਾਇਰ 'ਤੇ ਭੜਕੀ ਪ੍ਰੀਤੀ ਜ਼ਿੰਟਾ, ਕੀ ਪੰਜਾਬ ਕਿੰਗਜ਼ ਨਾਲ ਹੋਈ ਬੇਈਮਾਨੀ!