ਘੱਗਰ ਦਰਿਆ ''ਚ ਵਧਿਆ ਪਾਣੀ ਤੇ ਸਿੱਖ ਸੰਗਤ ਲਈ ਵੱਡੀ ਖ਼ੁਸ਼ਖ਼ਬਰੀ, ਅੱਜ ਦੀਆਂ ਟੌਪ-10 ਖਬਰਾਂ

Tuesday, Jul 01, 2025 - 05:46 PM (IST)

ਘੱਗਰ ਦਰਿਆ ''ਚ ਵਧਿਆ ਪਾਣੀ ਤੇ ਸਿੱਖ ਸੰਗਤ ਲਈ ਵੱਡੀ ਖ਼ੁਸ਼ਖ਼ਬਰੀ, ਅੱਜ ਦੀਆਂ ਟੌਪ-10 ਖਬਰਾਂ

ਜਲੰਧਰ - ਹਿਮਾਚਲ ਦੇ ਨਾਲ-ਨਾਲ ਪੰਜਾਬ 'ਚ ਇਸ ਵੇਲੇ ਮੀਂਹ ਦਾ ਦੌਰ ਚੱਲ ਰਿਹਾ ਹੈ, ਜਿਸ ਕਾਰਨ ਦਰਿਆਵਾਂ 'ਚ ਪਾਣੀ ਦਾ ਪੱਧਰ ਹੌਲੀ-ਹੌਲੀ ਵੱਧ ਰਿਹਾ ਹੈ। ਇਸ ਦੇ ਮੱਦੇਨਜ਼ਰ ਸੰਗਰੂਰ ਵਾਸੀਆਂ ਲਈ ਖ਼ਤਰੇ ਦੀ ਘੰਟੀ ਹੈ। ਦਰਅਸਲ ਖ਼ਨੌਰੀ ਤੋਂ ਘੱਗਰ ਦਰਿਆ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਉੱਥੇ ਹੀ ਦੂਜੇ ਪਾਸੇ ਹਿਮਾਚਲ ਦੇ ਨਾਲ-ਨਾਲ ਪੰਜਾਬ 'ਚ ਇਸ ਵੇਲੇ ਮੀਂਹ ਦਾ ਦੌਰ ਚੱਲ ਰਿਹਾ ਹੈ, ਜਿਸ ਕਾਰਨ ਦਰਿਆਵਾਂ 'ਚ ਪਾਣੀ ਦਾ ਪੱਧਰ ਹੌਲੀ-ਹੌਲੀ ਵੱਧ ਰਿਹਾ ਹੈ। ਇਸ ਦੇ ਮੱਦੇਨਜ਼ਰ ਸੰਗਰੂਰ ਵਾਸੀਆਂ ਲਈ ਖ਼ਤਰੇ ਦੀ ਘੰਟੀ ਹੈ। ਦਰਅਸਲ ਖ਼ਨੌਰੀ ਤੋਂ ਘੱਗਰ ਦਰਿਆ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ਉਤੇ...

1. ਸੰਗਰੂਰ ਵਾਲਿਆਂ ਲਈ ਖ਼ਤਰੇ ਦੀ ਘੰਟੀ! ਘੱਗਰ ਦਰਿਆ 'ਚ ਵਧਿਆ ਪਾਣੀ, ਪੂਰੇ ਜ਼ਿਲ੍ਹੇ 'ਚ ALERT ਜਾਰੀ
ਹਿਮਾਚਲ ਦੇ ਨਾਲ-ਨਾਲ ਪੰਜਾਬ 'ਚ ਇਸ ਵੇਲੇ ਮੀਂਹ ਦਾ ਦੌਰ ਚੱਲ ਰਿਹਾ ਹੈ, ਜਿਸ ਕਾਰਨ ਦਰਿਆਵਾਂ 'ਚ ਪਾਣੀ ਦਾ ਪੱਧਰ ਹੌਲੀ-ਹੌਲੀ ਵੱਧ ਰਿਹਾ ਹੈ। ਇਸ ਦੇ ਮੱਦੇਨਜ਼ਰ ਸੰਗਰੂਰ ਵਾਸੀਆਂ ਲਈ ਖ਼ਤਰੇ ਦੀ ਘੰਟੀ ਹੈ। ਦਰਅਸਲ ਖ਼ਨੌਰੀ ਤੋਂ ਘੱਗਰ ਦਰਿਆ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਘੱਗਰ ਦਰਿਆਂ 'ਚ ਪਿਛਲੇ 12 ਘੰਟਿਆਂ ਦੌਰਾਨ 5 ਫੁੱਟ ਦੇ ਕਰੀਬ ਪਾਣੀ ਦਾ ਪੱਧਰ ਵੱਧ ਗਿਆ ਹੈ। ਘੱਗਰ 'ਚ ਪਾਣੀ ਦਾ ਲੈਵਲ 730 ਤੋਂ 735 ਫੁੱਟ ਤੱਕ ਪੁੱਜ ਗਿਆ ਹੈ, ਜਦੋਂ ਕਿ 748 ਫੁੱਟ 'ਤੇ ਖ਼ਤਰੇ ਦਾ ਨਿਸ਼ਾਨ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਸੰਗਰੂਰ ਵਾਲਿਆਂ ਲਈ ਖ਼ਤਰੇ ਦੀ ਘੰਟੀ! ਘੱਗਰ ਦਰਿਆ 'ਚ ਵਧਿਆ ਪਾਣੀ, ਪੂਰੇ ਜ਼ਿਲ੍ਹੇ 'ਚ ALERT ਜਾਰੀ

2. ਵੱਡਾ ਕਦਮ ਚੁੱਕਣ ਜਾ ਰਹੀ ਸੂਬਾ ਸਰਕਾਰ, ਬਦਲੇਗਾ ਭਰਤੀ ਨਿਯਮ
ਪੰਜਾਬ ਵਿਚ ਪ੍ਰਿੰਸੀਪਲਾਂ, ਹੈੱਡਮਾਸਟਰਾਂ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਦੀ ਘਾਟ ਨੂੰ ਪੂਰਾ ਕਰਨ ਲਈ ਪੰਜਾਬ ਸਰਕਾਰ ਭਰਤੀ ਨਿਯਮਾਂ ਵਿਚ ਵੱਡਾ ਬਦਲਾਅ ਕਰਨ ਦੀ ਤਿਆਰੀ ਕਰ ਰਹੀ ਹੈ। ਇਸ ਤਹਿਤ ਸਿੱਖਿਆ ਵਿਭਾਗ ਵੱਲੋਂ ਪਦਉੱਨਤੀ ਦਾ ਕੋਟਾ 50 ਫੀਸਦੀ ਤੋਂ ਵਧਾ ਕੇ 75 ਫੀਸਦੀ ਕੀਤਾ ਜਾ ਸਕਦਾ ਹੈ ਅਤੇ ਕੁਝ ਮਾਮਲਿਆਂ ਵਿਚ ਇਹ 80 ਫੀਸਦੀ ਤੱਕ ਵੀ ਹੋ ਸਕਦਾ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-  ਵੱਡਾ ਕਦਮ ਚੁੱਕਣ ਜਾ ਰਹੀ ਸੂਬਾ ਸਰਕਾਰ, ਬਦਲੇਗਾ ਭਰਤੀ ਨਿਯਮ

3. ਪੰਜਾਬ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ, ਤਨਖਾਹਾਂ ਵਿਚ ਕੀਤਾ ਭਾਰੀ ਵਾਧਾ
ਪੰਜਾਬ ਸਰਕਾਰ ਨੇ ਮੈਡੀਕਲ ਕਾਲਜਾਂ ਦੇ ਇੰਟਰਨ ਦਾ ਸਟਾਈਪੈਂਡ (ਇੰਟਰਨ ਦੀ ਤਨਖਾਹ) ਵਧਾਉਣ ਦਾ ਫੈਸਲਾ ਲਿਆ ਹੈ। ਹੁਣ ਉਨ੍ਹਾਂ ਨੂੰ ਹਰ ਮਹੀਨੇ 15 ਹਜ਼ਾਰ ਦੀ ਜਗ੍ਹਾ 22 ਹਜ਼ਾਰ ਰੁਪਏ ਮਿਲਿਆ ਕਰਨਗੇ। ਸੂਤਰਾਂ ਮੁਤਾਬਕ ਜਿਹੜੇ ਵਿਦਿਆਰਥੀ ਪੋਸਟ ਗ੍ਰੈਜੂਏਸ਼ਨ ਕਰ ਰਹੇ ਹਨ, ਉਨ੍ਹਾਂ ਨੂੰ ਕਰਮਵਾਰ ਪਹਿਲੇ, ਦੂਜੇ ਅਤੇ ਤੀਜੇ ਸਾਲ 76, 77 ਅਤੇ 78 ਹਜ਼ਾਰ ਰੁਪਏ ਦਿੱਤੇ ਜਾਣਗੇ। ਇਸੇ ਤਰ੍ਹਾਂ ਸੀਨੀਅਰ ਡਾਕਟਰਾਂ ਨੂੰ 92, 93, 94 ਹਜ਼ਾਰ ਰੁਪਏ ਦਿੱਤੇ ਜਾਣਗੇ। ਸਰਕਾਰ ਦੇ ਇਸ ਫ਼ੈਸਲਾ ਤੋਂ ਬਾਅਦ ਹੁਣ ਸਾਰੇ ਮੈਡੀਕਲ ਹਸਪਤਾਲਾਂ ਵਿਚ ਸੇਵਾਵਾਂ ਆਮ ਲੋਕਾਂ ਲਈ ਸ਼ੁਰੂ ਹੋ ਗਈਆਂ ਹਨ। 
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ, ਤਨਖਾਹਾਂ ਵਿਚ ਕੀਤਾ ਭਾਰੀ ਵਾਧਾ

4. ਬਿਕਰਮ ਮਜੀਠੀਆ ਨੂੰ ਲੈ ਕੇ ਮਜੀਠਾ ਪਹੁੰਚੀ ਪੁਲਸ, ਗਨੀਵ ਕੌਰ ਨਾਲ ਹੋਈ ਤਿੱਖੀ ਬਹਿਸ
ਅੱਜ ਬਿਕਰਮ ਸਿੰਘ ਮਜੀਠੀਆ ਜੋ ਕੇ ਵਿਜੀਲੈਂਸ ਦੀ ਹਿਰਾਸਤ ਵਿਚ ਹਨ, ਉਨ੍ਹਾਂ ਨੂੰ ਅੱਜ ਵਿਜੀਲੈਂਸ ਵਲੋਂ ਉਨ੍ਹਾਂ ਦੇ ਮਜੀਠਾ ਵਿਖੇ ਰਿਹਾਇਸ਼ੀ ਦਫਤਰ ਵਿਚ ਜਾਂਚ ਲਈ ਲਿਆਂਦਾ ਗਿਆ। ਇਸ ਮੌਕੇ ਮਜੀਠਾ ਸ਼ਹਿਰ ਨੂੰ ਆਉਣ-ਜਾਣ ਵਾਲੇ ਰਸਤੇ ਆਮ ਲੋਕਾਂ ਅਤੇ ਟ੍ਰੈਫਿਕ ਲਈ ਪੂਰੀ ਤਰ੍ਹਾਂ ਬੰਦ ਕਰ ਦਿੱਤੇ ਗਏ। ਟ੍ਰੈਫਿਕ ਨੂੰ ਹੋਰਨਾਂ ਬਦਲਵੇਂ ਰੂਟਾਂ ਰਾਹੀ ਡਾਇਵਰਟ ਕੀਤਾ ਗਿਆ। 
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਬਿਕਰਮ ਮਜੀਠੀਆ ਨੂੰ ਲੈ ਕੇ ਮਜੀਠਾ ਪਹੁੰਚੀ ਪੁਲਸ, ਗਨੀਵ ਕੌਰ ਨਾਲ ਹੋਈ ਤਿੱਖੀ ਬਹਿਸ

5. ਪੰਜਾਬ ਦੀ ਸਿੱਖ ਸੰਗਤ ਲਈ ਵੱਡੀ ਖ਼ੁਸ਼ਖ਼ਬਰੀ, ਲੱਗੀਆਂ ਮੌਜਾਂ, ਸਾਲਾਂ ਪੁਰਾਣਾ ਇੰਤਜ਼ਾਰ ਖ਼ਤਮ
ਪੰਜਾਬ ਦੇ ਆਦਮਪੁਰ ਤੋਂ ਮੁੰਬਈ ਲਈ ਇੰਡੀਗੋ ਦੀ ਸਿੱਧੀ ਉਡਾਣ 2 ਜੁਲਾਈ ਤੋਂ ਸ਼ੁਰੂ ਹੋਣ ਜਾ ਰਹੀ ਹੈ। ਇਸ ਉਡਾਣ ਦਾ ਸੰਸਦ ਮੈਂਬਰ (ਰਾਜ ਸਭਾ) ਸਤਨਾਮ ਸਿੰਘ ਸੰਧੂ ਨੇ ਸਵਾਗਤ ਕੀਤਾ ਹੈ। ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਇਹ ਖ਼ਬਰ ਖ਼ਾਸ ਤੌਰ ’ਤੇ ਸਿੱਖ ਸੰਗਤ ਲਈ ਬਹੁਤ ਮਹੱਤਵਪੂਰਨ ਹੈ, ਕਿਉਂਕਿ ਇਹ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੀ ਸੰਗਤ ਦੀ ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਮੰਗ ਨੂੰ ਪੂਰਾ ਕਰੇਗੀ। ਇਸ ਮੌਕੇ ਖੁਸ਼ੀ ਜ਼ਾਹਰ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਸਿਰਫ਼ ਇਕ ਨਵੀਂ ਉਡਾਣ ਨਹੀਂ ਹੈ, ਸਗੋਂ ਇਸ ਨੇ ਸਿੱਖ ਸੰਗਤ ਦੇ ਸਾਲਾਂ ਪੁਰਾਣੇ ਇੰਤਜ਼ਾਰ ਨੂੰ ਖ਼ਤਮ ਕੀਤਾ ਹੈ। ਇਹ ਉਹ ਮੰਗ ਸੀ ਜੋ ਉਨ੍ਹਾਂ ਵੱਲੋਂ ਲਗਾਤਾਰ ਸੰਸਦ ਅਤੇ ਸਰਕਾਰ ਦੇ ਸਾਹਮਣੇ ਚੁੱਕੀ ਜਾ ਰਹੀ ਸੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ ਦੀ ਸਿੱਖ ਸੰਗਤ ਲਈ ਵੱਡੀ ਖ਼ੁਸ਼ਖ਼ਬਰੀ, ਲੱਗੀਆਂ ਮੌਜਾਂ, ਸਾਲਾਂ ਪੁਰਾਣਾ ਇੰਤਜ਼ਾਰ ਖ਼ਤਮ

6. ਨੌਜਵਾਨਾਂ ਨੂੰ ਹਰ ਮਹੀਨੇ 4000 ਤੇ ਇਨ੍ਹਾਂ ਲੋਕਾਂ ਨੂੰ 3 ਹਜ਼ਾਰ ! ਕੈਬਨਿਟ ਨੇ 24 ਸਕੀਮਾਂ 'ਤੇ ਲਾਈ ਮੋਹਰ
 ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬਿਹਾਰ ਕੈਬਨਿਟ ਨੇ ਰੋਜ਼ੀ-ਰੋਟੀ ਦੇ ਸੰਕਟ ਨਾਲ ਜੂਝ ਰਹੇ ਸੂਬੇ ਦੇ ਸੀਨੀਅਰ ਕਲਾਕਾਰਾਂ ਦੀ ਮਦਦ ਲਈ ਮੁੱਖ ਮੰਤਰੀ ਕਲਾਕਾਰ ਪੈਨਸ਼ਨ ਯੋਜਨਾ ਸ਼ੁਰੂ ਕਰਨ ਸਣੇ 24 ਪ੍ਰਸਤਾਵਾਂ ਨੂੰ ਮਨਜ਼ੂਰੀ ਦਿੱਤੀ ਹੈ। ਇਸ ਯੋਜਨਾ ਦੇ ਅਧੀਨ ਯੋਗ ਕਲਾਕਾਰਾਂ ਨੂੰ 3 ਹਜ਼ਾਰ ਰੁਪਏ ਹਰ ਮਹੀਨੇ ਪੈਨਸ਼ਨ ਮਿਲੇਗੀ। 
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਨੌਜਵਾਨਾਂ ਨੂੰ ਹਰ ਮਹੀਨੇ 4000 ਤੇ ਇਨ੍ਹਾਂ ਲੋਕਾਂ ਨੂੰ 3 ਹਜ਼ਾਰ ! ਕੈਬਨਿਟ ਨੇ 24 ਸਕੀਮਾਂ 'ਤੇ ਲਾਈ ਮੋਹਰ

7. PM ਨੂੰ ਕਹਿ'ਤਾ 'ਅੰਕਲ', ਸਸਪੈਂਡ ਕਰ'ਤੀ ਥਾਈਲੈਂਡ ਦੀ ਪ੍ਰਧਾਨ ਮੰਤਰੀ
ਥਾਈਲੈਂਡ ਦੀ ਸੰਵਿਧਾਨਕ ਅਦਾਲਤ ਨੇ ਪ੍ਰਧਾਨ ਮੰਤਰੀ ਪੀ ਸ਼ਿਨਾਵਾਤਰਾ ਨੂੰ ਕੰਬੋਡੀਆ ਦੇ ਸਾਬਕਾ ਪ੍ਰਧਾਨ ਮੰਤਰੀ ਹੁਨ ਸੇਨ ਨਾਲ ਫੋਨ 'ਤੇ ਹੋਈ ਉਨ੍ਹਾਂ ਦੀ ਫ਼ੌਜ ਵਿਰੋਧੀ ਗੱਲਬਾਤ ਲੀਕ ਹੋਣ ਦੇ ਮਾਮਲੇ ਦੀ ਜਾਂਚ ਹੋਣ ਤੱਕ ਮੁਅੱਤਲ ਕਰਨ ਦਾ ਆਦੇਸ਼ ਦਿੱਤਾ ਹੈ। ਅਦਾਲਤ ਨੇ ਸੰਵਿਧਾਨ ਦੀ ਉਲੰਘਣਾ ਕਰਨ ਲਈ ਸ਼੍ਰੀਮਤੀ ਸ਼ਿਨਾਵਾਤਰਾ ਵਿਰੁੱਧ ਦਾਇਰ ਪਟੀਸ਼ਨ ਨੂੰ ਅਧਿਕਾਰਤ ਤੌਰ 'ਤੇ ਸਵੀਕਾਰ ਕਰ ਲਿਆ ਹੈ। ਨੇਸ਼ਨ ਥਾਈਲੈਂਡ ਦੀ ਇਕ ਰਿਪੋਰਟ ਦੇ ਅਨੁਸਾਰ, ਜੱਜਾਂ ਨੇ ਮੰਗਲਵਾਰ ਨੂੰ ਸਰਬਸੰਮਤੀ ਨਾਲ ਸ਼੍ਰੀਮਤੀ ਸ਼ਿਨਾਵਾਤਰਾ 'ਤੇ ਨੈਤਿਕਤਾ ਦੀ ਉਲੰਘਣਾ ਦਾ ਦੋਸ਼ ਲਗਾਉਣ ਵਾਲੀ ਪਟੀਸ਼ਨ 'ਤੇ ਵਿਚਾਰ ਕੀਤਾ ਅਤੇ ਉਨ੍ਹਾਂ ਨੂੰ ਅਹੁਦੇ ਤੋਂ ਮੁਅੱਤਲ ਕਰਨ ਲਈ 7 ਤੋਂ 2 ਵੋਟਾਂ ਨਾਲ ਵੋਟਿੰਗ ਕੀਤੀ। 
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- PM ਨੂੰ ਕਹਿ'ਤਾ 'ਅੰਕਲ', ਸਸਪੈਂਡ ਕਰ'ਤੀ ਥਾਈਲੈਂਡ ਦੀ ਪ੍ਰਧਾਨ ਮੰਤਰੀ

8. ਅੱਜ ਤੋਂ UPI, LPG, ਰੇਲ ਟਿਕਟ ਬੁਕਿੰਗ ਅਤੇ ਬੈਂਕਿੰਗ ਸੈਕਟਰ 'ਚ ਹੋਣਗੇ ਵੱਡੇ ਬਦਲਾਅ
ਅੱਜ 1 ਜੁਲਾਈ, 2025 ਤੋਂ, ਦੇਸ਼ ਭਰ ਵਿੱਚ ਕਈ ਵੱਡੇ ਨਿਯਮ ਬਦਲਣ ਜਾ ਰਹੇ ਹਨ, ਜੋ ਸਿੱਧੇ ਤੌਰ 'ਤੇ ਤੁਹਾਡੀ ਜੇਬ ਅਤੇ ਜੀਵਨ ਸ਼ੈਲੀ ਨੂੰ ਪ੍ਰਭਾਵਿਤ ਕਰ ਸਕਦੇ ਹਨ। ਬੈਂਕਿੰਗ ਤੋਂ ਲੈ ਕੇ ਐਲਪੀਜੀ ਸਿਲੰਡਰ ਦੀ ਕੀਮਤ, ਰੇਲ ਟਿਕਟ ਬੁਕਿੰਗ, ਯੂਪੀਆਈ ਚਾਰਜਬੈਕ, ਜੀਐਸਟੀ ਰਿਟਰਨ ਅਤੇ ਪੈਨ ਕਾਰਡ ਨਾਲ ਸਬੰਧਤ ਕਈ ਨਵੇਂ ਨਿਯਮ ਲਾਗੂ ਹੋਣਗੇ। ਨਵੇਂ ਮਹੀਨੇ ਦੀ ਸ਼ੁਰੂਆਤ ਦੇ ਨਾਲ ਲਾਗੂ ਹੋਣ ਵਾਲੇ ਇਹ ਬਦਲਾਅ ਆਮ ਆਦਮੀ ਲਈ ਬਹੁਤ ਮਹੱਤਵਪੂਰਨ ਹਨ, ਜੋ ਤੁਹਾਡੇ ਲਈ ਜਾਣਨਾ ਜ਼ਰੂਰੀ ਹੈ। ਆਓ ਜਾਣਦੇ ਹਾਂ 1 ਜੁਲਾਈ ਤੋਂ ਕੀ ਬਦਲਣ ਜਾ ਰਿਹਾ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-  ਅੱਜ ਤੋਂ UPI, LPG, ਰੇਲ ਟਿਕਟ ਬੁਕਿੰਗ ਅਤੇ ਬੈਂਕਿੰਗ ਸੈਕਟਰ 'ਚ ਹੋਣਗੇ ਵੱਡੇ ਬਦਲਾਅ

9. ਵਿਨੇਸ਼ ਫੋਗਾਟ ਬਣੀ ਮਾਂ, ਰਾਠੀ ਪਰਿਵਾਰ 'ਚ ਸ਼ਾਮਲ ਹੋਇਆ ਨੰਨ੍ਹਾ ਮਹਿਮਾਨ
 ਸਾਬਕਾ ਅੰਤਰਰਾਸ਼ਟਰੀ ਪਹਿਲਵਾਨ ਅਤੇ ਹਰਿਆਣਾ ਦੇ ਜੁਲਾਨਾ ਤੋਂ ਕਾਂਗਰਸ ਵਿਧਾਇਕ ਵਿਨੇਸ਼ ਫੋਗਾਟ ਦੇ ਘਰ ਇੱਕ ਨਵੇਂ ਮਹਿਮਾਨ ਦਾ ਆਗਮਨ ਹੋਇਆ ਹੈ। ਵਿਨੇਸ਼ ਫੋਗਾਟ ਅਤੇ ਸੋਮਵੀਰ ਦੇ ਘਰ ਇੱਕ ਨਵੇਂ ਬੱਚੇ ਨੇ ਜਨਮ ਲਿਆ ਹੈ। ਵਿਧਾਇਕ ਵਿਨੇਸ਼ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ ਹੈ। ਇਹ ਵਿਨੇਸ਼ ਅਤੇ ਸੋਮਵੀਰ ਦਾ ਪਹਿਲਾ ਬੱਚਾ ਹੈ। ਉਸਨੂੰ ਸੋਮਵਾਰ ਨੂੰ ਡਿਲੀਵਰੀ ਲਈ ਦਿੱਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਵਿਨੇਸ਼ ਫੋਗਾਟ ਬਣੀ ਮਾਂ, ਰਾਠੀ ਪਰਿਵਾਰ 'ਚ ਸ਼ਾਮਲ ਹੋਇਆ ਨੰਨ੍ਹਾ ਮਹਿਮਾਨ

10. ਮੌਤ ਜਾਂ ਕਤਲ ? ਸ਼ੈਫਾਲੀ ਜਰੀਵਾਲਾ ਦੇ ਪਤੀ 'ਤੇ ਪੁਲਸ ਦੀ ਤਿੱਖੀ ਨਜ਼ਰ, ਦੋਸਤ ਨੇ ਖੋਲ੍ਹੇ ਕਈ ਰਾਜ਼
 'ਕਾਂਟਾ ਲਗਾ' ਫੇਮ ਅਦਾਕਾਰਾ ਸ਼ੈਫਾਲੀ ਜਰੀਵਾਲਾ ਦੀ ਬੇਵਕਤੀ ਮੌਤ ਨੇ ਬਾਲੀਵੁੱਡ ਅਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ। ਸ਼ੁਰੂ ਵਿੱਚ ਇਹ ਕਿਹਾ ਗਿਆ ਸੀ ਕਿ ਉਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਪਰ ਮੌਕੇ 'ਤੇ ਪੁਲਸ ਅਤੇ ਫੋਰੈਂਸਿਕ ਟੀਮ ਦੀ ਮੌਜੂਦਗੀ ਨੇ ਮਾਮਲੇ ਨੂੰ ਸ਼ੱਕੀ ਬਣਾ ਦਿੱਤਾ। ਪੁਲਸ ਨੇ ਪਰਿਵਾਰਕ ਮੈਂਬਰਾਂ ਦੇ ਨਾਲ-ਨਾਲ ਘਰ ਦੇ ਸਟਾਫ ਤੋਂ ਵੀ ਪੁੱਛਗਿੱਛ ਕੀਤੀ। ਮਾਮਲੇ ਦੀ ਹਰ ਸੰਭਵ ਪਹਿਲੂ ਤੋਂ ਜਾਂਚ ਕੀਤੀ ਗਈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਮੌਤ ਦਾ ਕੋਈ ਅਪਰਾਧਿਕ ਜਾਂ ਸ਼ੱਕੀ ਕਾਰਨ ਤਾਂ ਨਹੀਂ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਮੌਤ ਜਾਂ ਕਤਲ ? ਸ਼ੈਫਾਲੀ ਜਰੀਵਾਲਾ ਦੇ ਪਤੀ 'ਤੇ ਪੁਲਸ ਦੀ ਤਿੱਖੀ ਨਜ਼ਰ, ਦੋਸਤ ਨੇ ਖੋਲ੍ਹੇ ਕਈ ਰਾਜ਼


author

Sunaina

Content Editor

Related News