ਪੰਜਾਬ ''ਚ ਵੱਡੀ ਵਾਰਦਾਤ ਤੇ ਰੂਸ ਨੇ ਯੂਕਰੇਨ ''ਤੇ ਦਾਗੇ 550 ਡਰੋਨ, ਅੱਜ ਦੀਆਂ ਟੌਪ-10 ਖਬਰਾਂ
Friday, Jul 04, 2025 - 06:44 PM (IST)

ਜਲੰਧਰ - ਪੰਜਾਬ 'ਚ ਮੋਗਾ ਜ਼ਿਲ੍ਹੇ ਦੇ ਕਸਬਾ ਕੋਟ ਇਸੇ ਖ਼ਾਂ ਵਿਖੇ ਮਸ਼ਹੂਰ ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ਨੂੰ ਅਣਪਛਾਤਿਆਂ ਨੇ ਗੋਲ਼ੀਆਂ ਮਾਰ ਦਿੱਤੀਆਂ। ਜਾਣਕਾਰੀ ਅਨੁਸਾਰ ਤਾਨੀਆ ਦੇ ਪਿਤਾ ਡਾਕਟਰ ਅਨਿਲਜੀਤ ਕੰਬੋਜ ਆਪਣੇ ਹਰਬੰਸ ਨਰਸਿੰਗ ਹੋਮ 'ਚ ਬੈਠੇ ਸਨ। ਇਸ ਦੌਰਾਨ ਦੋ ਅਣਪਛਾਤੇ ਨੌਜਵਾਨ ਮੋਟਰਸਾਈਕਲ 'ਤੇ ਆਏ ਅਤੇ ਉਨ੍ਹਾਂ ਉਪਰ ਅੰਨੇਵਾਹ ਫਾਇਰਿੰਗ ਕਰ ਦਿੱਤੀ। ਉੱਥੇ ਹੀ ਦੂਜੇ ਪਾਸੇ ਰੂਸ ਨੇ ਇੱਕ ਵਾਰ ਫਿਰ ਯੂਕ੍ਰੇਨ 'ਤੇ ਵੱਡਾ ਹਮਲਾ ਕੀਤਾ ਹੈ। ਰੂਸ ਨੇ ਯੂਕ੍ਰੇਨ ਦੀ ਰਾਜਧਾਨੀ ਕੀਵ 'ਤੇ ਮਿਜ਼ਾਈਲ ਅਤੇ ਡਰੋਨ ਹਮਲਾ ਕੀਤਾ ਹੈ। ਕੀਵ ਵਿੱਚ ਰਾਤ ਭਰ ਧਮਾਕਿਆਂ ਦੀ ਆਵਾਜ਼ ਗੂੰਜਦੀ ਰਹੀ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ਉਤੇ...
1. ਪੰਜਾਬ 'ਚ ਖ਼ੌਫਨਾਕ ਵਾਰਦਾਤ, ਮਸ਼ਹੂਰ ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ਨੂੰ ਮਾਰੀਆਂ ਗੋਲ਼ੀਆਂ
ਮੋਗਾ ਜ਼ਿਲ੍ਹੇ ਦੇ ਕਸਬਾ ਕੋਟ ਇਸੇ ਖ਼ਾਂ ਵਿਖੇ ਮਸ਼ਹੂਰ ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ਨੂੰ ਅਣਪਛਾਤਿਆਂ ਨੇ ਗੋਲ਼ੀਆਂ ਮਾਰ ਦਿੱਤੀਆਂ। ਜਾਣਕਾਰੀ ਅਨੁਸਾਰ ਤਾਨੀਆ ਦੇ ਪਿਤਾ ਡਾਕਟਰ ਅਨਿਲਜੀਤ ਕੰਬੋਜ ਆਪਣੇ ਹਰਬੰਸ ਨਰਸਿੰਗ ਹੋਮ 'ਚ ਬੈਠੇ ਸਨ। ਇਸ ਦੌਰਾਨ ਦੋ ਅਣਪਛਾਤੇ ਨੌਜਵਾਨ ਮੋਟਰਸਾਈਕਲ 'ਤੇ ਆਏ ਅਤੇ ਉਨ੍ਹਾਂ ਉਪਰ ਅੰਨੇਵਾਹ ਫਾਇਰਿੰਗ ਕਰ ਦਿੱਤੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ 'ਚ ਖ਼ੌਫਨਾਕ ਵਾਰਦਾਤ, ਮਸ਼ਹੂਰ ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ਨੂੰ ਮਾਰੀਆਂ ਗੋਲ਼ੀਆਂ
2. ਪੰਜਾਬ 'ਚ ਫਿਰ ਵੱਡੀ ਵਾਰਦਾਤ, ਦਿਨ ਦਿਹਾੜੇ ਡਾਕਟਰ ਨੂੰ ਮਾਰੀਆਂ ਗੋਲ਼ੀਆਂ
ਮੋਗਾ ਜ਼ਿਲ੍ਹੇ ਦੇ ਕਸਬਾ ਕੋਟ ਇਸੇ ਖ਼ਾਂ ਵਿਚ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਡਾਕਟਰ ਅਨਿਲਜੀਤ ਕੰਬੋਜ (55) ਨੂੰ ਦਿਨ ਦਿਹਾੜੇ ਦੋ ਅਣਪਛਾਤੇ ਨੌਜਵਾਨਾਂ ਨੇ ਅੰਨ੍ਹੇਵਾਹ ਗੋਲ਼ੀਆਂ ਮਾਰ ਦਿੱਤੀਆਂ। ਜਾਣਕਾਰੀ ਅਨੁਸਾਰ ਡਾਕਟਰ ਅਨਿਲਜੀਤ ਕੰਬੋਜ ਆਪਣੇ ਹਰਬੰਸ ਨਰਸਿੰਗ ਹੋਮ 'ਚ ਬੈਠੇ ਸਨ। ਇਸ ਦੌਰਾਨ ਦੋ ਅਣਪਛਾਤੇ ਨੌਜਵਾਨ ਮੋਟਰਸਾਈਕਲ 'ਤੇ ਆਏ ਅਤੇ ਉਨ੍ਹਾਂ ਉਪਰ ਅੰਨੇਵਾਹ ਫਾਇਰਿੰਗ ਕਰ ਦਿੱਤੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ 'ਚ ਫਿਰ ਵੱਡੀ ਵਾਰਦਾਤ, ਦਿਨ ਦਿਹਾੜੇ ਡਾਕਟਰ ਨੂੰ ਮਾਰੀਆਂ ਗੋਲ਼ੀਆਂ
3. ਪੰਜਾਬ 'ਚ ਵੱਡੀ ਵਾਰਦਾਤ, ਸਾਬਕਾ DSP ਨੇ ਥਾਣੇ ਬਾਹਰ ਪਤਨੀ ਤੇ ਨੂੰਹ-ਪੁੱਤ ਨੂੰ ਮਾਰ 'ਤੀਆਂ ਗੋਲੀਆਂ
ਅੰਮ੍ਰਿਤਸਰ ਦੇ ਮਜੀਠਾ ਰੋਡ 'ਤੇ ਸਥਿਤ ਥਾਣਾ ਸਦਰ ਦੇ ਬਾਹਰ ਵੱਡੀ ਵਾਰਦਾਤ ਸਾਹਮਣੇ ਆਈ ਹੈ। ਜਿੱਥੇ ਸੀਆਰਪੀਐਫ ਦੇ ਇੱਕ ਸੇਵਾਮੁਕਤ ਡੀ. ਐੱਸ. ਪੀ ਤਰਸੇਮ ਸਿੰਘ ਵੱਲੋਂ ਆਪਣੀ ਪਹਿਲੀ ਪਤਨੀ, ਪੁੱਤ ਅਤੇ ਨੂੰਹ 'ਤੇ ਗੋਲੀਆਂ ਚਲਾਈਆਂ ਗਈਆਂ ਹਨ। ਜਿਸ ਕਾਰਨ ਤਿੰਨੋਂ ਗੰਭੀਰ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਪੁੱਤ ਨੇ ਦਮ ਤੋੜ ਦਿੱਤਾ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ 'ਚ ਵੱਡੀ ਵਾਰਦਾਤ, ਸਾਬਕਾ DSP ਨੇ ਥਾਣੇ ਬਾਹਰ ਪਤਨੀ ਤੇ ਨੂੰਹ-ਪੁੱਤ ਨੂੰ ਮਾਰ 'ਤੀਆਂ ਗੋਲੀਆਂ
4. ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸੀ ਲੀਡਰਸ਼ਿਪ 'ਚ ਸੰਕਟ ਗੰਭੀਰ, ਇਸ ਆਗੂ ਨੇ ਦਿੱਤਾ ਅਸਤੀਫ਼ਾ
ਜਿੱਥੇ ਪੰਜਾਬ ਕਾਂਗਰਸ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਵਿਚ ਰੁੱਝੀ ਹੋਈ ਹੈ, ਉੱਥੇ ਹੀ ਦੂਜੇ ਪਾਸੇ ਪਾਰਟੀ ਦੇ ਮੋਹਰੀ ਸੰਗਠਨਾਂ ਦੀ ਗੈਰ-ਸਰਗਰਮੀ ਅਤੇ ਲੀਡਰਸ਼ਿਪਹੀਣਤਾ ਹੁਣ ਸੰਗਠਨ ਲਈ ਇਕ ਗੰਭੀਰ ਚੁਣੌਤੀ ਬਣਦੀ ਜਾ ਰਹੀ ਹੈ। ਇਸ ਦੀ ਤਾਜ਼ਾ ਉਦਾਹਰਣ ਜਲੰਧਰ ਕੈਂਟ ਵਿਧਾਨ ਸਭਾ ਹਲਕੇ ਤੋਂ ਸਾਹਮਣੇ ਆਈ ਹੈ, ਜਿੱਥੇ ਯੂਥ ਕਾਂਗਰਸ ਹਲਕਾ ਮੁਖੀ ਬੌਬ ਮਲਹੋਤਰਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸੀ ਲੀਡਰਸ਼ਿਪ 'ਚ ਸੰਕਟ ਗੰਭੀਰ, ਇਸ ਆਗੂ ਨੇ ਦਿੱਤਾ ਅਸਤੀਫ਼ਾ
5. ਜਲੰਧਰ ਦਾ ਸ਼ਾਹਕੋਟ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਕੇਂਦਰ ਨੇ ਕੀਤਾ ਵੱਡਾ ਐਲਾਨ
ਕੇਂਦਰ ਦੇ ਨੀਤੀ ਆਯੋਗ ਨੂੰ ਪੰਜਾਬ ਨੂੰ ਰਾਸ਼ਟਰੀ ਸਨਮਾਨ ਮਿਲੇਗਾ। ਦਰਅਸਲ ਦੇਸ਼ ਭਰ ਵਿਚ ਜਲੰਧਰ ਜ਼ਿਲ੍ਹੇ ਦਾ ਸ਼ਾਹਕੋਟ ਸ਼ਾਨਦਾਰ ਪ੍ਰਦਰਸ਼ਨ ਲਈ ਪਹਿਲੇ ਸਥਾਨ 'ਤੇ ਚੁਣਿਆ ਗਿਆ ਹੈ। ਸ਼ਾਨਦਾਰ ਪ੍ਰਦਰਸ਼ਨ ਵਾਸਤੇ ਕੇਂਦਰ ਸਰਕਾਰ ਵੱਲੋਂ ਡੇਢ ਕਰੋੜ ਰੁਪਇਆ ਰਾਸ਼ਟਰੀ ਸਨਮਾਨ ਦੇ ਤਹਿਤ ਦਿੱਤਾ ਗਿਆ ਹੈ। ਐਸਪੀਰੇਸ਼ਨਲ ਬਲਾਕ ਪ੍ਰੋਗਰਾਮ ਦੇ ਤਹਿਤ ਰਾਸ਼ਟਰੀ ਸਨਮਾਨ ਦਿੱਤਾ ਜਾਵੇਗਾ। ਕੇਂਦਰ ਦੇ ਨੀਤੀ ਆਯੋਗ ਵਿਚੋਂ ਜਲੰਧਰ ਨੂੰ ਜ਼ਿਲ੍ਹੇ ਨੂੰ 1.5 ਕਰੋੜ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਜਲੰਧਰ ਦਾ ਸ਼ਾਹਕੋਟ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਕੇਂਦਰ ਨੇ ਕੀਤਾ ਵੱਡਾ ਐਲਾਨ
6. ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਗਲੋਕ ਪਿਸਤੌਲ, ਹੈਰੋਇਨ ਤੇ ਲੱਖਾਂ ਦੀ ਡਰੱਗ ਮਨੀ ਸਮੇਤ 9 ਗ੍ਰਿਫ਼ਤਾਰ
ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਇੱਕ ਵੱਡੀ ਕਾਰਵਾਈ ਵਿਚ ਇੱਕ ਅੰਤਰਰਾਸ਼ਟਰੀ ਨਾਰਕੋ-ਆਰਮਜ਼ ਮਾਡਿਊਲ ਅਤੇ ਇੱਕ ਅੰਤਰ-ਰਾਜੀ ਨਾਰਕੋ-ਹਵਾਲਾ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਟਵੀਟ ਕਰ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪਹਿਲੇ ਮਾਮਲੇ ਵਿੱਚ ਤਿੰਨ ਮੁਲਜ਼ਮਾਂ- ਜਿਨ੍ਹਾਂ ਵਿੱਚੋਂ ਦੋ ਹਾਲ ਹੀ ਵਿੱਚ ਮਲੇਸ਼ੀਆ ਤੋਂ ਵਾਪਸ ਆਏ ਹਨ, ਨੂੰ 5 ਆਧੁਨਿਕ ਪਿਸਤੌਲਾਂ (ਗਲੋਕ ਅਤੇ ਚੀਨੀ ਪਿਸਤੌਲਾਂ ਸਮੇਤ) ਅਤੇ 1 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਗਲੋਕ ਪਿਸਤੌਲ, ਹੈਰੋਇਨ ਤੇ ਲੱਖਾਂ ਦੀ ਡਰੱਗ ਮਨੀ ਸਮੇਤ 9 ਗ੍ਰਿਫ਼ਤਾਰ
7. ਕਿਸਾਨਾਂ ਲਈ Good News! ਕੇਂਦਰ ਨੇ 50 ਤੋਂ ਵਧਾ 80 ਰੁਪਏ ਕੀਤੀ ਇਸ ਫ਼ਸਲ ਦੀ MIP
ਦੇਸ਼ ਭਰ ਦੇ ਸੇਬ ਉਤਪਾਦਕਾਂ, ਜਿਨ੍ਹਾਂ 'ਚ ਹਿਮਾਚਲ ਪ੍ਰਦੇਸ਼ ਵੀ ਸ਼ਾਮਲ ਹੈ, ਲਈ ਇੱਕ ਵੱਡੀ ਰਾਹਤ ਦੀ ਖਬਰ ਹੈ ਕਿ ਮੋਦੀ ਸਰਕਾਰ ਨੇ ਸੇਬਾਂ ਦਾ ਘੱਟੋ-ਘੱਟ ਆਯਾਤ ਮੁੱਲ (MIP) 50 ਰੁਪਏ ਤੋਂ ਵਧਾ ਕੇ 80 ਰੁਪਏ ਪ੍ਰਤੀ ਕਿਲੋਗ੍ਰਾਮ ਕਰ ਦਿੱਤਾ ਹੈ। ਕੇਂਦਰੀ ਖੇਤੀਬਾੜੀ ਮੰਤਰੀ ਦੀ ਪ੍ਰਵਾਨਗੀ ਤੋਂ ਬਾਅਦ ਸੋਧੀ ਹੋਈ ਕੀਮਤ 3 ਜੂਨ, 2025 ਨੂੰ ਲਾਗੂ ਹੋਈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਕਿਸਾਨਾਂ ਲਈ Good News! ਕੇਂਦਰ ਨੇ 50 ਤੋਂ ਵਧਾ 80 ਰੁਪਏ ਕੀਤੀ ਇਸ ਫ਼ਸਲ ਦੀ MIP
https://jagbani.punjabkesari.in/national/news/good-news-for-apple-farmers--centre-raises-mip-of-apples-1576074
8. ਨੇਤਾ ਨੂੰ ਮਾਰੀ ਗੋਲੀ, ਹਮਲੇ ਵਾਲੀ ਥਾਂ 'ਤੇ ਕਾਰ ਛੱਡ ਕੇ ਭੱਜੇ ਬਦਮਾਸ਼
ਪੱਛਮੀ ਬੰਗਾਲ ਦੇ ਕੂਚ ਬਿਹਾਰ ਜ਼ਿਲ੍ਹੇ ਵਿਚ ਅਣਪਛਾਤੇ ਬਦਮਾਸ਼ਾਂ ਨੇ ਤ੍ਰਿਣਮੂਲ ਕਾਂਗਰਸ (TMC) ਦੇ ਇਕ ਨੇਤਾ ਨੂੰ ਗੋਲੀ ਮਾਰ ਦਿੱਤੀ, ਜਿਸ ਕਾਰਨ ਉਹ ਜ਼ਖਮੀ ਹੋ ਗਏ। ਪੁਲਸ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਕੂਚ ਬਿਹਾਰ ਬਲਾਕ-2 ਪੰਚਾਇਤ ਕਮੇਟੀ ਦੇ ਪ੍ਰਧਾਨ ਰਾਜੂ ਡੇ ਵੀਰਵਾਰ ਰਾਤ ਨੂੰ ਲਗਭਗ 11 ਵਜੇ ਝਿਨਈਡਾਂਗਾ ਖੇਤਰ ਦੇ ਨੇੜੇ ਹੋਏ ਹਮਲੇ ਵਿਚ ਜ਼ਖਮੀ ਹੋ ਗਏ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਨੇਤਾ ਨੂੰ ਮਾਰੀ ਗੋਲੀ, ਹਮਲੇ ਵਾਲੀ ਥਾਂ 'ਤੇ ਕਾਰ ਛੱਡ ਕੇ ਭੱਜੇ ਬਦਮਾਸ਼
9. ਰੂਸ ਦਾ ਯੂਕ੍ਰੇਨ 'ਤੇ ਵੱਡਾ ਹਮਲਾ, ਦਾਗੇ 550 ਡਰੋਨ ਅਤੇ ਮਿਜ਼ਾਈਲਾਂ
ਰੂਸ ਨੇ ਇੱਕ ਵਾਰ ਫਿਰ ਯੂਕ੍ਰੇਨ 'ਤੇ ਵੱਡਾ ਹਮਲਾ ਕੀਤਾ ਹੈ। ਰੂਸ ਨੇ ਯੂਕ੍ਰੇਨ ਦੀ ਰਾਜਧਾਨੀ ਕੀਵ 'ਤੇ ਮਿਜ਼ਾਈਲ ਅਤੇ ਡਰੋਨ ਹਮਲਾ ਕੀਤਾ ਹੈ। ਕੀਵ ਵਿੱਚ ਰਾਤ ਭਰ ਧਮਾਕਿਆਂ ਦੀ ਆਵਾਜ਼ ਗੂੰਜਦੀ ਰਹੀ। ਮੇਅਰ ਵਿਟਾਲੀ ਕਲਿਟਸਕੋ ਅਨੁਸਾਰ ਹਮਲਿਆਂ ਵਿੱਚ ਘੱਟੋ-ਘੱਟ 23 ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਵਿੱਚੋਂ 14 ਹਸਪਤਾਲ ਵਿੱਚ ਦਾਖਲ ਹਨ। ਇਸ ਤੋਂ ਇਲਾਵਾ ਰਾਜਧਾਨੀ ਦੇ ਕਈ ਜ਼ਿਲ੍ਹਿਆਂ ਨੂੰ ਨੁਕਸਾਨ ਪਹੁੰਚਿਆ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਨੇਤਾ ਨੂੰ ਮਾਰੀ ਗੋਲੀ, ਹਮਲੇ ਵਾਲੀ ਥਾਂ 'ਤੇ ਕਾਰ ਛੱਡ ਕੇ ਭੱਜੇ ਬਦਮਾਸ਼
10. ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਵਾਧਾ, ਜਾਣੋ ਅੱਜ ਕਿੰਨੇ ਚੜ੍ਹੇ ਕੀਮਤੀ ਧਾਤਾਂ ਦੇ ਭਾਅ
ਹਫ਼ਤੇ ਦੇ ਆਖਰੀ ਕਾਰੋਬਾਰੀ ਦਿਨ, ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ ਜਾਰੀ ਹੈ। ਮਲਟੀ ਕਮੋਡਿਟੀ ਐਕਸਚੇਂਜ (MCX) 'ਤੇ, ਸੋਨੇ ਦੀ ਕੀਮਤ 0.31 ਪ੍ਰਤੀਸ਼ਤ ਵੱਧ ਕੇ 97,081 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਈ ਹੈ, ਜਦੋਂ ਕਿ ਚਾਂਦੀ ਦੀ ਕੀਮਤ 0.09 ਪ੍ਰਤੀਸ਼ਤ ਵੱਧ ਕੇ 1,08,333 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ ਹੈ। ਅੰਤਰਰਾਸ਼ਟਰੀ ਬਾਜ਼ਾਰ ਵਿੱਚ ਚਾਂਦੀ ਦੀ ਵਾਅਦਾ ਕੀਮਤ ਗਿਰਾਵਟ ਨਾਲ ਸ਼ੁਰੂ ਹੋਈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਨੇਤਾ ਨੂੰ ਮਾਰੀ ਗੋਲੀ, ਹਮਲੇ ਵਾਲੀ ਥਾਂ 'ਤੇ ਕਾਰ ਛੱਡ ਕੇ ਭੱਜੇ ਬਦਮਾਸ਼