ਨੌਜਵਾਨ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ ਤੇ ਕਾਂਗਰਸੀ ਆਗੂ 6 ਸਾਲਾਂ ਲਈ ਸਸਪੈਂਡ, ਅੱਜ ਦੀਆਂ TOP-10 ਖਬਰਾਂ

Saturday, Jul 05, 2025 - 06:20 PM (IST)

ਨੌਜਵਾਨ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ ਤੇ ਕਾਂਗਰਸੀ ਆਗੂ 6 ਸਾਲਾਂ ਲਈ ਸਸਪੈਂਡ, ਅੱਜ ਦੀਆਂ TOP-10 ਖਬਰਾਂ

ਜਲੰਧਰ - ਪੰਜਾਬ 'ਚ ਕਾਂਗਰਸ ਨੇ ਸੀਨੀਅਰ ਆਗੂ ਗੁਰਚਰਨ ਸਿੰਘ ਰਾਜੂ ਨੂੰ ਪਾਰਟੀ ’ਚੋਂ 6 ਸਾਲਾਂ ਲਈ ਕੱਢ ਦਿੱਤਾ ਹੈ। ਉਨ੍ਹਾਂ ਦੀ ਮੁੱਢਲੀ ਮੈਂਬਰੀ ਤੁਰੰਤ ਖ਼ਤਮ ਕਰ ਦਿੱਤੀ ਗਈ ਹੈ। ਇਹ ਫੈਸਲਾ ਇੱਥੇ ਚੇਅਰਮੈਨ ਨਰਿੰਦਰ ਨਾਥ ਦੀ ਪ੍ਰਧਾਨਗੀ ਹੇਠ ਦਿੱਲੀ ਪ੍ਰਦੇਸ਼ ਕਾਂਗਰਸ ਅਨੁਸ਼ਾਸਨ ਕਮੇਟੀ ਦੀ ਮੀਟਿੰਗ ’ਚ ਲਿਆ ਗਿਆ ਤੇ ਉੱਥੇ ਹੀ ਦੂਜੇ ਪਾਸੇ ਹਲਕਾ ਮਜੀਠਾ ਦੇ ਪਿੰਡ ਚੰਨਣਕੇ ਵਿਖੇ ਬੀਤੀ ਸ਼ਾਮ ਨੂੰ ਤਿੰਨ ਅਣਪਛਾਤੇ ਮੋਟਰਸਾਈਕਲ ਚਾਲਕਾਂ ਵੱਲੋਂ ਇੱਕ ਨੌਜਵਾਨ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਹੈ। ਇਸ ਦੌਰਾਨ ਹਮਲਾਵਾਰ ਮੌਕੇ 'ਤੇ ਫਰਾਰ ਹੋ ਗਏ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ 'ਤੇ...

1. ਸੁਖਬੀਰ ਸਿੰਘ ਬਾਦਲ ਤਨਖ਼ਾਹੀਆ ਕਰਾਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਵੱਲੋਂ ਤਨਖ਼ਾਹੀਆ ਕਰਾਰ ਦਿੱਤਾ ਗਿਆ ਹੈ। ਸੁਖਬੀਰ ਸਿੰਘ ਬਾਦਲ ਨੂੰ ਪੰਜ ਪਿਆਰਿਆਂ ਨੇ ਤਲਬ ਕੀਤਾ ਗਿਆ ਸੀ, ਪਰ ਉਹ ਨਿਰਧਾਰਿਤ ਸਮੇਂ ਵਿਚ ਉੱਥੇ ਪੇਸ਼ ਨਹੀਂ ਹੋਏ, ਜਿਸ ਮਗਰੋਂ ਸਿੰਘ ਸਾਹਿਬਾਨਾਂ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦਿੱਤਾ ਗਿਆ ਹੈ। 
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਸੁਖਬੀਰ ਸਿੰਘ ਬਾਦਲ ਤਨਖ਼ਾਹੀਆ ਕਰਾਰ

2. ਕਾਂਗਰਸ ਨੇ ਸੀਨੀਅਰ ਲੀਡਰ ਨੂੰ 6 ਸਾਲਾਂ ਲਈ ਪਾਰਟੀ 'ਚੋਂ ਕੱਢਿਆ
ਕਾਂਗਰਸ ਨੇ ਸੀਨੀਅਰ ਆਗੂ ਗੁਰਚਰਨ ਸਿੰਘ ਰਾਜੂ ਨੂੰ ਪਾਰਟੀ ’ਚੋਂ 6 ਸਾਲਾਂ ਲਈ ਕੱਢ ਦਿੱਤਾ ਹੈ। ਉਨ੍ਹਾਂ ਦੀ ਮੁੱਢਲੀ ਮੈਂਬਰੀ ਤੁਰੰਤ ਖ਼ਤਮ ਕਰ ਦਿੱਤੀ ਗਈ ਹੈ। ਇਹ ਫੈਸਲਾ ਇੱਥੇ ਚੇਅਰਮੈਨ ਨਰਿੰਦਰ ਨਾਥ ਦੀ ਪ੍ਰਧਾਨਗੀ ਹੇਠ ਦਿੱਲੀ ਪ੍ਰਦੇਸ਼ ਕਾਂਗਰਸ ਅਨੁਸ਼ਾਸਨ ਕਮੇਟੀ ਦੀ ਮੀਟਿੰਗ ’ਚ ਲਿਆ ਗਿਆ। ਕਮੇਟੀ ਮੈਂਬਰ ਸ਼ੋਏਬ ਦਾਨਿਸ਼, ਵਰਿਆਮ ਕੌਰ, ਡਾ. ਓਨਿਕਾ ਮਹਿਰੋਤਰਾ ਤੇ ਅਸ਼ਵਨੀ ਧਵਨ ਵੀ ਮੀਟਿੰਗ ’ਚ ਮੌਜੂਦ ਸਨ। 
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਕਾਂਗਰਸ ਨੇ ਸੀਨੀਅਰ ਲੀਡਰ ਨੂੰ 6 ਸਾਲਾਂ ਲਈ ਪਾਰਟੀ 'ਚੋਂ ਕੱਢਿਆ

3. ਪੰਜਾਬ ਲਈ ਖ਼ਤਰੇ ਦੀ ਘੰਟੀ, ਪੌਂਗ ਡੈਮ 'ਚ ਪਾਣੀ ਵਧਿਆ, ਇਨ੍ਹਾਂ ਇਲਾਕਿਆਂ ਨੂੰ ਤਿਆਰ ਰਹਿਣ ਦੀ ਹਦਾਇਤ
ਲਗਾਤਾਰ ਪੈ ਰਹੇ ਮੀਂਹ ਕਾਰਣ ਪੌਂਗ ਡੈਮ ਵਿਚ ਪਾਣੀ ਦਾ ਪੱਧਰ ਵੱਧ ਗਿਆ ਹੈ। ਹਾਲਾਤ ਨੂੰ ਦੇਖਦੇ ਹੋਏ ਨਹਿਰੀ ਵਿਭਾਗ ਨੇ ਹੜ੍ਹਾਂ ਦੇ ਅਗਾਊਂ ਪ੍ਰਬੰਧਾਂ ਲਈ ਅਲਰਟ ਜਾਰੀ ਕੀਤਾ ਹੈ। ਨਹਿਰੀ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਨੇ ਪੱਤਰ ਜਾਰੀ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਚੌਕਸ ਰਹਿਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਨਹਿਰੀ ਵਿਭਾਗ ਨੇ ਇਹ ਪੱਤਰ ਬੀਬੀਐੱਮਬੀ ਪ੍ਰਸ਼ਾਸਨ ਵੱਲੋਂ ਜਾਰੀ ਨਿਰਦੇਸ਼ਾਂ ਦੇ ਆਧਾਰ ’ਤੇ ਜਾਰੀ ਕੀਤਾ ਹੈ। 
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-ਪੰਜਾਬ ਲਈ ਖ਼ਤਰੇ ਦੀ ਘੰਟੀ, ਪੌਂਗ ਡੈਮ 'ਚ ਪਾਣੀ ਵਧਿਆ, ਇਨ੍ਹਾਂ ਇਲਾਕਿਆਂ ਨੂੰ ਤਿਆਰ ਰਹਿਣ ਦੀ ਹਦਾਇਤ

4. ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ
ਹਲਕਾ ਮਜੀਠਾ ਦੇ ਪਿੰਡ ਚੰਨਣਕੇ ਵਿਖੇ ਬੀਤੀ ਸ਼ਾਮ ਨੂੰ ਤਿੰਨ ਅਣਪਛਾਤੇ ਮੋਟਰਸਾਈਕਲ ਚਾਲਕਾਂ ਵੱਲੋਂ ਇੱਕ ਨੌਜਵਾਨ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਹੈ। ਇਸ ਦੌਰਾਨ ਹਮਲਾਵਾਰ ਮੌਕੇ 'ਤੇ ਫਰਾਰ ਹੋ ਗਏ। ਇਸ ਸਬੰਧੀ ਗੱਲਬਾਤ ਕਰਦਿਆਂ ਮ੍ਰਿਤਕ ਨੌਜਵਾਨ ਜੁਗਰਾਜ ਸਿੰਘ ਦੀ ਮਾਤਾ ਸਰਬਜੀਤ ਕੌਰ ਪਤਨੀ ਸੁਖਜਿੰਦਰ ਸਿੰਘ ਵਾਸੀ ਚੰਨਣਕੇ ਨੇ ਦੱਸਿਆ ਕਿ ਮੈਂ ਅਤੇ ਮੇਰਾ ਮੁੰਡਾ ਮੇਰੇ ਪੇਕੇ ਪਰਿਵਾਰ ਪਿੰਡ ਲਾਧੂ ਭਾਣੇ ਤੋਂ ਸਾਢੇ 7 ਵਜੇ ਦੇ ਕਰੀਬ ਘਰ ਆਏ ਤੇ ਫਿਰ ਮੇਰਾ ਬੇਟਾ ਘਰ ਵਾਸਤੇ ਘਰੇਲੂ ਸਾਮਾਨ ਲੈਣ ਲਈ ਬੁੱਲਟ ਮੋਟਰ ਸਾਈਕਲ 'ਤੇ ਗਿਆ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ

5. ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਹੋ ਗਈ ਵੱਡੀ ਕਾਰਵਾਈ
ਭਾਰਗੋ ਕੈਂਪ ਵਿਚ ਲੋਕਾਂ ਦੇ ਕੰਮ ਥਾਣੇ ਵਿਚ ਸਹੀ ਢੰਗ ਨਾਲ ਨਾ ਹੋਣ ਕਾਰਨ ਮੌਜੂਦਾ ਸਰਕਾਰ ਦੇ ਕੌਂਸਲਰਾਂ ਨੇ ਇਲਾਕੇ ਦੇ ਲੋਕਾਂ ਨਾਲ ਮਿਲ ਕੇ ਬੀਤੇ ਦਿਨੀਂ ਐੱਸ. ਐੱਚ. ਓ. ਭਾਰਗੋ ਕੈਂਪ ਹਰਦੇਵ ਸਿੰਘ ਖ਼ਿਲਾਫ਼ ਜ਼ਬਰਦਸਤ ਧਰਨਾ-ਪ੍ਰਦਰਸ਼ਨ ਕੀਤਾ ਸੀ। ਜ਼ਿਕਰਯੋਗ ਹੈ ਕਿ ਲੋਕ ਸੜਕਾਂ ’ਤੇ ਬੈਠ ਕੇ ਹਰਦੇਵ ਸਿੰਘ ਖ਼ਿਲਾਫ਼ ਨਾਅਰੇਬਾਜ਼ੀ ਕਰਨ ਲੱਗੇ ਸਨ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਹੋ ਗਈ ਵੱਡੀ ਕਾਰਵਾਈ

6. ਗਰਮੀ ਦੀਆਂ ਛੁੱਟੀਆਂ ਤੋਂ ਬਾਅਦ ਸਕੂਲ ਦਾ ਪਹਿਲਾ ਦਿਨ ਹੀ ਬਣ ਗਿਆ ਜ਼ਿੰਦਗੀ ਦਾ ਆਖ਼ਰੀ ! ਇੰਝ ਨਿਕਲੀ ਜਾਨ
 ਉੱਤਰ ਪ੍ਰਦੇਸ਼ ਦੇ ਬਾਰਾਬੰਕੀ ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਸਵੇਰੇ-ਸਵੇਰੇ ਸਕੂਲ ਪਹੁੰਚੇ ਇਕ 12 ਸਾਲਾ ਬੱਚੇ ਦੀ ਸਕੂਲ ਦੇ ਗੇਟ ਅੱਗੇ ਹੀ ਜਾਨ ਨਿਕਲ ਗਈ। ਇਸ ਮਾਮਲੇ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। 
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਗਰਮੀ ਦੀਆਂ ਛੁੱਟੀਆਂ ਤੋਂ ਬਾਅਦ ਸਕੂਲ ਦਾ ਪਹਿਲਾ ਦਿਨ ਹੀ ਬਣ ਗਿਆ ਜ਼ਿੰਦਗੀ ਦਾ ਆਖ਼ਰੀ ! ਇੰਝ ਨਿਕਲੀ ਜਾਨ

7. ਵਿਸ਼ਾਲ ਮੈਗਾ ਮਾਰਟ 'ਚ ਲੱਗੀ ਭਿਆਨਕ ਅੱਗ, ਲਿਫ਼ਟ 'ਚੋਂ ਮਿਲੀ ਨੌਜਵਾਨ ਦੀ ਲਾਸ਼
ਦਿੱਲੀ ਦੇ ਕਰੋਲ ਬਾਗ਼ ਸਥਿਤ ਵਿਸ਼ਾਲ ਮੈਗਾ ਮਾਰਗ ਦੇ ਸ਼ੋਅਰੂਮ 'ਚ ਅੱਗ ਲੱਗਣ ਤੋਂ ਬਾਅਦ ਇਕ ਨੌਜਵਾਨ ਦੀ ਲਾਸ਼ ਲਿਫ਼ਟ ਦੇ ਅੰਦਰੋਂ ਮਿਲੀ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਅਨੁਸਾਰ ਮ੍ਰਿਤਕ ਦੀ ਪਛਾਣ ਕੁਮਾਰ ਧੀਰੇਂਦਰ ਪ੍ਰਤਾਪ (25) ਵਜੋਂ ਹੋਈ ਹੈ। ਪੁਲਸ, ਫਾਇਰ ਬ੍ਰਿਗੇਡ ਅਤੇ ਆਫ਼ਤ ਰਿਸਪਾਂਸ ਫੋਰਸ ਦੇ ਕਰਮਚਾਰੀਆਂ ਦੀ ਸੰਯੁਕਤ ਤਲਾਸ਼ ਅਤੇ ਬਚਾਅ ਮੁਹਿੰਮਦ ਦੌਰਾਨ ਲਾਸ਼ ਲਿਫ਼ਟ ਦੇ ਅੰਦਰੋਂ ਮਿਲੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਵਿਸ਼ਾਲ ਮੈਗਾ ਮਾਰਟ 'ਚ ਲੱਗੀ ਭਿਆਨਕ ਅੱਗ, ਲਿਫ਼ਟ 'ਚੋਂ ਮਿਲੀ ਨੌਜਵਾਨ ਦੀ ਲਾਸ਼

8. ਵੱਖ-ਵੱਖ ਦੇਸ਼ਾਂ ਨੂੰ ਜਾਰੀ ਹੋਣਗੇ ਅਮਰੀਕੀ ਟੈਰਿਫ ਪੱਤਰ : ਟਰੰਪ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਐਲਾਨ ਕੀਤਾ ਹੈ ਕਿ ਉਹ ਉਨ੍ਹਾਂ ਦੇਸ਼ਾਂ ਨੂੰ ਟੈਰਿਫ ਪੱਤਰ ਭੇਜਣਗੇ, ਜੋ ਅਮਰੀਕਾ ਨੂੰ ਵੱਖ-ਵੱਖ ਵਸਤੂਆਂ ਦਾ ਨਿਰਯਾਤ ਕਰਦੇ ਹਨ, ਜਿਸ ਵਿੱਚ ਉਹ ਉਨ੍ਹਾਂ 'ਤੇ ਲਗਾਏ ਜਾਣ ਵਾਲੇ ਟੈਰਿਫ ਦੀ ਮਾਤਰਾ ਦੱਸਣਗੇ। ਉਹ ਪਹਿਲਾਂ ਹੀ ਖੁਲਾਸਾ ਕਰ ਚੁੱਕੇ ਹਨ ਕਿ ਉਹ ਉਨ੍ਹਾਂ ਦੇਸ਼ਾਂ 'ਤੇ ਟੈਰਿਫ ਲਗਾਉਣਗੇ ਜਿਨ੍ਹਾਂ ਦੇ ਉਨ੍ਹਾਂ ਨਾਲ ਉਸੇ ਪੱਧਰ 'ਤੇ ਜਾਂ ਇਸ ਤੋਂ ਵੀ ਵੱਧ ਵਪਾਰਕ ਸੌਦੇ ਨਹੀਂ ਹਨ। ਉਨ੍ਹਾਂ ਨੇ ਇਸ ਬਾਰੇ ਵ੍ਹਾਈਟ ਹਾਊਸ ਵਿਖੇ ਮੀਡੀਆ ਨਾਲ ਗੱਲਬਾਤ ਕੀਤੀ। 
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਵੱਖ-ਵੱਖ ਦੇਸ਼ਾਂ ਨੂੰ ਜਾਰੀ ਹੋਣਗੇ ਅਮਰੀਕੀ ਟੈਰਿਫ ਪੱਤਰ : ਟਰੰਪ

9. 50 ਫ਼ੀਸਦੀ ਤੱਕ ਸਸਤੀਆਂ ਹੋ ਗਈਆਂ ਲਗਜ਼ਰੀ ਕਾਰਾਂ, ਜਾਣੋ ਕਿੱਥੇ ਤੇ ਕਿਉਂ ਮਿਲ ਰਹੀ ਹੈ ਇਹ ਆਫ਼ਰ
 ਰਾਜਧਾਨੀ ਦਿੱਲੀ ਵਿੱਚ ਸੈਕਿੰਡ ਹੈਂਡ ਕਾਰਾਂ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ ਆਈ ਹੈ। ਪੁਰਾਣੇ ਵਾਹਨਾਂ 'ਤੇ ਲਗਾਈਆਂ ਗਈਆਂ ਪਾਬੰਦੀਆਂ ਕਾਰਨ ਸੈਕਿੰਡ ਹੈਂਡ ਕਾਰਾਂ ਦੀਆਂ ਕੀਮਤਾਂ ਵਿੱਚ 40 ਤੋਂ 50 ਪ੍ਰਤੀਸ਼ਤ ਦੀ ਗਿਰਾਵਟ ਆਈ ਹੈ। ਇਹ ਜਾਣਕਾਰੀ ਚੈਂਬਰ ਆਫ਼ ਟ੍ਰੇਡ ਐਂਡ ਇੰਡਸਟਰੀ (ਸੀਟੀਆਈ) ਨੇ ਸ਼ੁੱਕਰਵਾਰ ਨੂੰ ਦਿੱਤੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- 50 ਫ਼ੀਸਦੀ ਤੱਕ ਸਸਤੀਆਂ ਹੋ ਗਈਆਂ ਲਗਜ਼ਰੀ ਕਾਰਾਂ, ਜਾਣੋ ਕਿੱਥੇ ਤੇ ਕਿਉਂ ਮਿਲ ਰਹੀ ਹੈ ਇਹ ਆਫ਼ਰ

10. 40 ਸਾਲ ਦੀ ਉਮਰ 'ਚ 'ਕੁਆਰੀ ਮਾਂ' ਬਣੇਗੀ ਇਹ ਨਾਮੀ ਅਦਾਕਾਰਾ, IVF ਰਾਹੀਂ ਜੁੜਵਾਂ ਬੱਚਿਆਂ ਨੂੰ ਦੇਵੇਗੀ ਜਨਮ
ਮਸ਼ਹੂਰ ਅਦਾਕਾਰਾ ਭਾਵਨਾ ਰਾਮੰਨਾ ਨੇ ਹਾਲ ਹੀ ਵਿੱਚ ਆਪਣੇ ਫੈਨਜ਼ ਨਾਲ ਇੱਕ ਖੁਸ਼ਖਬਰੀ ਸਾਂਝੀ ਕੀਤੀ ਹੈ। 40 ਸਾਲ ਦੀ ਭਾਵਨਾ ਆਪਣੇ ਜੀਵਨ ਦਾ ਇੱਕ ਨਵਾਂ ਅਧਿਆਇ ਸ਼ੁਰੂ ਕਰਨ ਜਾ ਰਹੀ ਹੈ-ਉਹ ਜਲਦ ਹੀ ਮਾਂ ਬਣਨ ਵਾਲੀ ਹੈ। ਸਭ ਤੋਂ ਵੱਡੀ ਗੱਲ ਇਹ ਹੈ ਕਿ ਭਾਵਨਾ ਨੇ ਬਿਨਾਂ ਵਿਆਹ ਦੇ IVF (In Vitro Fertilization) ਟ੍ਰੀਟਮੈਂਟ ਰਾਹੀਂ ਮਾਂ ਬਣਨ ਦਾ ਫੈਸਲਾ ਲਿਆ। ਦੱਸ ਦੇਈਏ ਕਿ ਭਾਵਨਾ ਰਮੰਨਾ ਕੰਨੜ ਅਤੇ ਤਾਮਿਲ ਫਿਲਮਾਂ ਵਿੱਚ ਬਹੁਤ ਸਰਗਰਮ ਹੈ। ਉਹ ਇੱਕ ਕਲਾਸੀਕਲ ਡਾਂਸਰ ਵੀ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-  40 ਸਾਲ ਦੀ ਉਮਰ 'ਚ 'ਕੁਆਰੀ ਮਾਂ' ਬਣੇਗੀ ਇਹ ਨਾਮੀ ਅਦਾਕਾਰਾ, IVF ਰਾਹੀਂ ਜੁੜਵਾਂ ਬੱਚਿਆਂ ਨੂੰ ਦੇਵੇਗੀ ਜਨਮ


author

Sunaina

Content Editor

Related News