ਪੰਜਾਬ ''ਚ ਵੱਡੀ ਵਾਰਦਾਤ ਤੇ ਅਮਰੀਕਾ ਤੋਂ 132 ਭਾਰਤੀ ਡਿਪੋਰਟ, ਪੜ੍ਹੋ TOP-10 ਖ਼ਬਰਾਂ
Thursday, Sep 25, 2025 - 06:32 PM (IST)

ਜਲੰਧਰ- ਪੰਜਾਬ ਵਿਚ ਡਬਲ ਮਰਡਰ ਵਾਲੀ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਚ ਬੀਤੀ ਰਾਤ ਇਕ ਐੱਨ. ਆਰ. ਆਈ. ਵਿਅਕਤੀ ਦਾ ਅਤੇ ਉਸ ਦੇ ਘਰ ਵਿੱਚ ਕੰਮ ਕਰਨ ਵਾਲੀ ਔਰਤ ਦਾ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਲਾਸ਼ਾਂ ਕੋਲੋਂ ਆ ਰਹੀ ਬਦਬੂ ਕਾਰਨ ਕਤਲ ਦੀ ਘਟਨਾ ਕੁਝ ਦਿਨ ਪੁਰਾਣੀ ਲੱਗ ਰਹੀ ਹੈ ਇਸ ਦੇ ਨਾਲ ਹੀ ਅਮਰੀਕਾ ਨੇ ਇਕ ਵਾਰ ਫਿਰ ਤੋਂ 132 ਭਾਰਤੀਆਂ ਨੂੰ ਡਿਪੋਰਟ ਕਰ ਦਿੱਤਾ ਹੈ। ਤਾਜਾ ਮਾਮਲੇ ਵਿੱਚ ਜੋ 132 ਭਾਰਤੀ ਡਿਪੋਰਟ ਕੀਤੇ ਗਏ ਹਨ, ਉਨ੍ਹਾਂ ਵਿਚ ਅਮਰੀਕਾ ਵਿੱਚ ਪਿਛਲੇ 30 ਸਾਲਾਂ ਤੋਂ ਰਹਿ ਰਹੀ 73 ਸਾਲਾ ਪੰਜਾਬਣ ਬਜ਼ੁਰਗ ਮਾਤਾ ਹਰਜੀਤ ਕੌਰ ਵੀ ਸ਼ਾਮਲ ਦੱਸੀ ਜਾ ਰਹੀ ਹੈ। ਜਿਸ 'ਤੇ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ 'ਚ ਰਹਿਣ ਦਾ ਦੋਸ਼ ਲਗਾਇਆ ਗਿਆ। ਹੈਰਾਨੀ ਦੀ ਗੱਲ ਇਹ ਹੈ ਕਿ ਹਰਜੀਤ ਕੌਰ ਨੂੰ ਹੱਥਕੜੀਆਂ ਅਤੇ ਪੈਰਾਂ ਵਿੱਚ ਬੇੜੀਆਂ ਪਾ ਕੇ ਭਾਰਤ ਭੇਜਿਆ ਗਿਆ, ਜਿਸ ਨੂੰ ਲੈ ਕੇ ਭਾਰਤੀ ਅਤੇ ਸਿੱਖ ਭਾਈਚਾਰੇ ਵਿੱਚ ਭਾਰੀ ਰੋਸ ਹੈ ਇਸ ਦੇ ਨਾਲ ਹੀ ਆਓ ਜਾਣਦੇ ਹਾਂ ਅੱਜ ਦੀ ਟਾਪ-10 ਖ਼ਬਰਾਂ ਬਾਰੇ...
1. ਪੰਜਾਬ ਵਾਸੀਆਂ ਲਈ ਵੱਡੀ ਖ਼ੁਸ਼ਖ਼ਬਰੀ, ਆ ਰਿਹਾ ਵੱਡਾ ਪ੍ਰਾਜੈਕਟ, ਲੋਕਾਂ ਨੂੰ ਮਿਲੇਗਾ ਰੁਜ਼ਗਾਰ (ਵੀਡੀਓ)
ਪੰਜਾਬ 'ਚ ਲਗਾਤਾਰ ਵੱਡੀਆਂ ਇਨਵੈਸਟਮੈਂਟਾਂ ਆ ਰਹੀਆਂ ਹਨ। ਇਸ ਸਬੰਧੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਬਹੁਤ ਵੱਡੀ ਇਨਵੈਸਟਮੈਂਟ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨਫੋਸਿਸ ਲਿਮਟਿਡ ਜ਼ਿਲ੍ਹਾ ਮੋਹਾਲੀ 'ਚ 300 ਕਰੋੜ ਦੇ ਨਾਲ ਨਵਾਂ ਕੈਂਪਸ ਬਣਾਉਣ ਜਾ ਰਿਹਾ ਹੈ, ਜੋ ਕਿ 30 ਏਕੜ ਜ਼ਮੀਨ 'ਤੇ ਬਣੇਗਾ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
2. ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸ਼ਤਾਬਦੀ ਨੂੰ ਲੈ ਕੇ ਪੰਜਾਬ ਸਰਕਾਰ ਨੇ ਜਾਰੀ ਕੀਤਾ ਲੋਗੋ
ਪੰਜਾਬ ਸਰਕਾਰ ਵੱਲੋਂ 'ਹਿੰਦ ਦੀ ਚਾਦਰ' ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਲੈ ਕੇ ਲੜੀਵਾਰ ਸਮਾਗਮ ਸ਼ੁਰੂ ਕੀਤੇ ਜਾ ਰਹੇ ਹਨ। ਇਸ ਦੀ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਤੀ ਹੈ। ਇਸ ਦੌਰਾਨ ਮੁੱਖ ਮੰਤਰੀ ਵੱਲੋਂ 350ਵੇਂ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਰਾਜ ਪੱਧਰੀ ਯਾਦਗਾਰੀ ਸਮਾਗਮਾਂ ਲਈ ਲੋਗੋ ਜਾਰੀ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਭਰ ਵਿਚ ਗੁਰੂ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਇਤਿਹਾਸਕ ਅਸਥਾਨਾਂ 'ਤੇ ਸਮਾਗਮ ਕਰਵਾਏ ਜਾਣਗੇ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
3. ਦਾਨ ਕੀਤੇ ਟ੍ਰੈਕਟਰ ਹੜ੍ਹ ਪੀੜਤਾਂ ਦੇ ਜਾਂ ਸੰਸਥਾ ਦੇ? ਮਨਕੀਰਤ ਔਲਖ ਨੇ ਸਾਫ਼ ਕੀਤੀ ਗੱਲ
ਹੜ੍ਹਾਂ ਦੌਰਾਨ ਲੋਕਾਂ ਦੀ ਸੇਵਾ ਕਰਕੇ ਚਰਚਾ ਵਿਚ ਚੱਲ ਰਹੇ ਮਸ਼ਹੂਰ ਪੰਜਾਬੀ ਗਾਇਕ ਮਨਕੀਰਤ ਔਲਖ ਨੇ ਟ੍ਰੈਕਟਰਾਂ ਵਾਲੇ ਵਿਵਾਦ 'ਤੇ ਸਥਿਤੀ ਸਪਸ਼ਟ ਕੀਤੀ ਹੈ। 'ਜਗ ਬਾਣੀ' ਨਾਲ ਵਿਸ਼ੇਸ਼ ਇੰਟਰਵਿਊ ਦੌਰਾਨ ਮਨਕੀਰਤ ਔਲਖ ਨੇ ਦੱਸਿਆ ਕਿ ਇਹ ਟ੍ਰੈਕਟਰ ਲੋਕਾਂ ਲਈ ਹੀ ਹਨ ਤੇ ਸੰਸਥਾ ਨੂੰ ਇਨ੍ਹਾਂ ਦੀ ਸਾਂਭ-ਸੰਭਾਲ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
4. ਤੜਕਸਾਰ ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਹਸਪਤਾਲ 'ਤੇ ਹੋਈ ਅੰਨ੍ਹੇਵਾਹ ਫਾਇਰਿੰਗ
ਫਿਰੌਤੀ ਮੰਗਣ ਦਾ ਸਿਲਸਿਲਾ ਜ਼ਿਲ੍ਹੇ ਭਰ ਵਿਚ ਲਗਾਤਾਰ ਜਾਰੀ ਹੈ ਜਿਸ ਦੀ ਇਕ ਹੋਰ ਤਾਜ਼ਾ ਮਿਸਾਲ ਅੱਜ ਸਵੇਰੇ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਕਸਬਾ ਭਿੱਖੀਵਿੰਡ ਵਿਖੇ ਮੰਦਰ ਵਾਲੀ ਗਲੀ 'ਚ ਮੌਜੂਦ ਚੋਪੜਾ ਹਸਪਤਾਲ ਦੇ ਬਾਹਰ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ। ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਵੇਂ ਮੁਲਜ਼ਮ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਏ ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
5. ਪੰਜਾਬ 'ਚ ਵੱਡੀ ਵਾਰਦਾਤ! NRI ਤੇ ਕੇਅਰ ਟੇਕਰ ਔਰਤ ਦਾ ਬੇਰਹਿਮੀ ਨਾਲ ਕਤਲ
ਪੰਜਾਬ ਵਿਚ ਡਬਲ ਮਰਡਰ ਵਾਲੀ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਚ ਬੀਤੀ ਰਾਤ ਇਕ ਐੱਨ. ਆਰ. ਆਈ. ਵਿਅਕਤੀ ਦਾ ਅਤੇ ਉਸ ਦੇ ਘਰ ਵਿੱਚ ਕੰਮ ਕਰਨ ਵਾਲੀ ਔਰਤ ਦਾ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਲਾਸ਼ਾਂ ਕੋਲੋਂ ਆ ਰਹੀ ਬਦਬੂ ਕਾਰਨ ਕਤਲ ਦੀ ਘਟਨਾ ਕੁਝ ਦਿਨ ਪੁਰਾਣੀ ਲੱਗ ਰਹੀ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
6. ਲੁਧਿਆਣਾ 'ਚ ਮਿਲਿਆ ਬੰਬ! ਇਲਾਕੇ 'ਚ ਪਈਆਂ ਭਾਜੜਾਂ; ਪੁਲਸ ਨੇ ਚੁੱਕ ਲਏ 2 ਸ਼ੱਕੀ ਵਿਅਕਤੀ
ਲੁਧਿਆਣਾ ਦੇ ਸੁੰਦਰ ਨਗਰ ਇਲਾਕੇ ਵਿਚ ਬੰਬ ਮਿਲਣ ਨਾਲ ਇਲਾਕੇ ਵਿਚ ਸਨਸਨੀ ਫ਼ੈਲੀ ਹੋਈ ਹੈ। ਬੀਤੀ ਦੇਰ ਰਾਤ ਇਕ ਲਾਵਾਰਸ ਬੈਗ ਵਿਚੋਂ ਵਿਸਫੋਟਕ ਚੀਜ਼ਾਂ ਬਰਾਮਦ ਹੋਈਆਂ ਸਨ, ਜਿਸ ਮਗਰੋਂ ਪੁਲਸ ਪਾਰਟੀ ਤੇ ਬੰਬ ਸਕੁਐਡ ਦੀਆਂ ਟੀਮਾਂ ਮੌਕੇ 'ਤੇ ਪਹੁੰਚੀਆਂ ਸਨ। ਸੂਤਰਾਂ ਮੁਤਾਬਕ ਇਸ ਮਾਮਲੇ ਵਿਚ ਪੁਲਸ ਨੇ 2 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿਚ ਲੈ ਲਿਆ ਹੈ। ਦੋਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਸ ਦਾ ਕਹਿਣਾ ਹੈ ਕਿ ਆਉਣ ਵਾਲੇ ਸਮੇਂ ਵਿਚ ਇਸ ਮਾਮਲੇ ਨਾਲ ਜੁੜੇ ਕਈ ਅਹਿਮ ਖ਼ੁਲਾਸੇ ਹੋ ਸਕਦੇ ਹਨ। ਮੀਡੀਆ ਰਿਪੋਰਟਾਂ ਮੁਤਾਬਕ ਇਹ ਦੋਵੇਂ ਯੂਟਿਊਬ ਤੋਂ ਸਿੱਖ ਕੇ ਬੰਬ ਬਣਾਉਣ ਦੀ ਕੋਸ਼ਿਸ਼ ਕਰ ਰਹੇ ਸਨ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
7. ਜੀਦਾ ਧਮਾਕਾ ਮਾਮਲੇ ਦੇ ਦੋਸ਼ੀ ਦਾ ਪੁਲਸ ਰਿਮਾਂਡ ਵਧਿਆ, ਪੁੱਛਗਿੱਛ ਦੌਰਾਨ ਹੋਏ ਅਹਿਮ ਖ਼ੁਲਾਸੇ
ਪੁਲਸ ਨੇ ਜੀਦਾ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ ਮੁੱਖ ਮੁਲਜ਼ਮ ਗੁਰਪ੍ਰੀਤ ਸਿੰਘ ਨੂੰ ਅਦਾਲਤ 'ਚ ਪੇਸ਼ ਕੀਤਾ ਅਤੇ ਉਸਦਾ 30 ਸਤੰਬਰ ਤੱਕ ਰਿਮਾਂਡ ਹਾਸਲ ਕੀਤਾ। ਇਸ ਤੋਂ ਪਹਿਲਾਂ ਮੁਲਜ਼ਮ ਨੂੰ ਡਿਊਟੀ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤਾ ਗਿਆ ਸੀ, ਜਿੱਥੋਂ ਉਸ ਨੂੰ 7 ਦਿਨਾਂ ਦੀ ਪੁਲਸ ਹਿਰਾਸਤ 'ਚ ਭੇਜਿਆ ਗਿਆ ਸੀ, ਜੋ ਕਿ 25 ਸਤੰਬਰ ਨੂੰ ਖ਼ਤਮ ਹੋ ਗਈ ਸੀ। ਪੁਲਸ ਪ੍ਰਸ਼ਾਸਨ ਨੇ ਅਦਾਲਤ 'ਚ ਗੁਰਪ੍ਰੀਤ ਸਿੰਘ ਦੀ ਪੇਸ਼ੀ ਦੌਰਾਨ ਉਸਦੀ ਸੁਰੱਖਿਆ ਲਈ ਵਿਸ਼ੇਸ਼ ਪ੍ਰਬੰਧ ਕੀਤੇ ਸਨ। ਅਦਾਲਤ ਦੇ ਆਲੇ-ਦੁਆਲੇ ਬੈਰੀਕੇਡ ਲਗਾਏ ਗਏ ਸਨ ਅਤੇ ਕਿਸੇ ਵੀ ਬਾਹਰੀ ਵਿਅਕਤੀ ਨੂੰ ਇਮਾਰਤ 'ਚ ਦਾਖ਼ਲ ਹੋਣ ਦੀ ਮਨਜ਼ੂਰੀ ਨਹੀਂ ਸੀ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
8. ਲੱਗ ਗਿਆ ਕਰਫਿਊ ! ਸੜਕਾਂ 'ਤੇ ਉਤਰ ਆਈ ਫੌਜ, 50 ਲੋਕ ਲਏ ਹਿਰਾਸਤ 'ਚ
ਹਿੰਸਾ ਪ੍ਰਭਾਵਿਤ ਲੇਹ 'ਚ ਵੀਰਵਾਰ ਨੂੰ ਪੁਲਸ ਅਤੇ ਅਰਧ ਸੈਨਿਕ ਬਲਾਂ ਨੇ ਕਰਫਿਊ ਸਖ਼ਤੀ ਨਾਲ ਲਾਗੂ ਕਰਵਾਉਣ ਦੌਰਾਨ ਘੱਟੋ-ਘੱਟ 50 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ । ਇੱਕ ਦਿਨ ਪਹਿਲਾਂ ਲੇਹ 'ਚ ਵਿਆਪਕ ਝੜਪਾਂ 'ਚ ਚਾਰ ਲੋਕ ਮਾਰੇ ਗਏ ਤੇ 80 ਤੋਂ ਵੱਧ ਜ਼ਖਮੀ ਹੋ ਗਏ। ਲੱਦਾਖ ਨੂੰ ਰਾਜ ਦਾ ਦਰਜਾ ਦੇਣ ਦੀ ਮੰਗ ਕਰ ਰਿਹਾ ਅੰਦੋਲਨ ਬੁੱਧਵਾਰ ਨੂੰ ਹਿੰਸਕ ਹੋ ਗਿਆ, ਜਿਸ 'ਚ ਅੱਗਜ਼ਨੀ ਤੇ ਸੜਕਾਂ 'ਤੇ ਝੜਪਾਂ ਹੋਈਆਂ। ਜਲਵਾਯੂ ਕਾਰਕੁਨ ਸੋਨਮ ਵਾਂਗਚੁਕ ਨੇ ਲੱਦਾਖ ਨੂੰ ਰਾਜ ਦਾ ਦਰਜਾ ਦੇਣ ਅਤੇ ਛੇਵੀਂ ਸ਼ਡਿਊਲ ਦੇ ਵਿਸਥਾਰ ਦੀ ਮੰਗ ਕਰ ਰਹੇ ਅੰਦੋਲਨ ਦੇ ਹਿੰਸਕ ਹੋਣ ਤੋਂ ਬਾਅਦ ਬੁੱਧਵਾਰ ਨੂੰ ਆਪਣੀ 15 ਦਿਨਾਂ ਦੀ ਭੁੱਖ ਹੜਤਾਲ ਖਤਮ ਕਰ ਦਿੱਤੀ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
9. ਅਮਰੀਕਾ ਨੇ 73 ਸਾਲਾ ਹਰਜੀਤ ਕੌਰ ਸਣੇ 132 ਭਾਰਤੀ ਕੀਤੇ ਡਿਪੋਰਟ, ਹੱਥਕੜੀਆਂ ਤੇ ਬੇੜੀਆਂ ਪਾ ਪਹੁੰਚੇ ਦਿੱਲੀ
ਅਮਰੀਕਾ ਨੇ ਇਕ ਵਾਰ ਫਿਰ ਤੋਂ 132 ਭਾਰਤੀਆਂ ਨੂੰ ਡਿਪੋਰਟ ਕਰ ਦਿੱਤਾ ਹੈ। ਤਾਜਾ ਮਾਮਲੇ ਵਿੱਚ ਜੋ 132 ਭਾਰਤੀ ਡਿਪੋਰਟ ਕੀਤੇ ਗਏ ਹਨ, ਉਨ੍ਹਾਂ ਵਿਚ ਅਮਰੀਕਾ ਵਿੱਚ ਪਿਛਲੇ 30 ਸਾਲਾਂ ਤੋਂ ਰਹਿ ਰਹੀ 73 ਸਾਲਾ ਪੰਜਾਬਣ ਬਜ਼ੁਰਗ ਮਾਤਾ ਹਰਜੀਤ ਕੌਰ ਵੀ ਸ਼ਾਮਲ ਦੱਸੀ ਜਾ ਰਹੀ ਹੈ। ਜਿਸ 'ਤੇ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ 'ਚ ਰਹਿਣ ਦਾ ਦੋਸ਼ ਲਗਾਇਆ ਗਿਆ। ਹੈਰਾਨੀ ਦੀ ਗੱਲ ਇਹ ਹੈ ਕਿ ਹਰਜੀਤ ਕੌਰ ਨੂੰ ਹੱਥਕੜੀਆਂ ਅਤੇ ਪੈਰਾਂ ਵਿੱਚ ਬੇੜੀਆਂ ਪਾ ਕੇ ਭਾਰਤ ਭੇਜਿਆ ਗਿਆ, ਜਿਸ ਨੂੰ ਲੈ ਕੇ ਭਾਰਤੀ ਅਤੇ ਸਿੱਖ ਭਾਈਚਾਰੇ ਵਿੱਚ ਭਾਰੀ ਰੋਸ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
10. ਰਾਜਸਥਾਨ ਪੁੱਜੇ ਪ੍ਰਧਾਨ ਮੰਤਰੀ ਮੋਦੀ, ਬਾਂਸਵਾੜਾ 'ਚ 1 ਲੱਖ ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟਾਂ ਦੀ ਦਿੱਤੀ ਸੌਗਾਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ 1,22,670 ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ, ਜਿਸ ਵਿੱਚ ਰਾਜਸਥਾਨ ਮਾਹੀ ਬਾਂਸਵਾੜਾ ਪ੍ਰਮਾਣੂ ਊਰਜਾ ਪ੍ਰੋਜੈਕਟ ਵੀ ਸ਼ਾਮਲ ਹੈ। ਇਸ ਮੌਕੇ ਮੋਦੀ ਨੇ 30,339 ਕਰੋੜ ਰੁਪਏ ਤੋਂ ਵੱਧ ਦੇ 48 ਰਾਜਸਥਾਨ ਸਰਕਾਰ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਵੀ ਰੱਖਿਆ। ਇਸ ਤੋਂ ਪਹਿਲਾਂ, ਉਨ੍ਹਾਂ ਨੇ ਪ੍ਰਧਾਨ ਮੰਤਰੀ ਕੁਸੁਮ ਯੋਜਨਾ ਦੇ ਵੱਖ-ਵੱਖ ਲਾਭਪਾਤਰੀਆਂ ਨਾਲ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਨੇ 63,683 ਕਰੋੜ ਰੁਪਏ ਦੇ ਸਾਫ਼ ਊਰਜਾ ਪ੍ਰੋਜੈਕਟਾਂ ਅਤੇ ਬਿਜਲੀ ਨਿਕਾਸੀ ਟ੍ਰਾਂਸਮਿਸ਼ਨ ਪ੍ਰਣਾਲੀਆਂ ਦਾ ਨੀਂਹ ਪੱਥਰ ਰੱਖਿਆ, ਜਿਸ ਵਿੱਚ ਰਾਜਸਥਾਨ ਵਿੱਚ ਮਾਹੀ ਬਾਂਸਵਾੜਾ ਪ੍ਰਮਾਣੂ ਪਾਵਰ ਪਲਾਂਟ ਵੀ ਸ਼ਾਮਲ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-