ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ
Sunday, Apr 17, 2022 - 08:52 PM (IST)
ਜਲੰਧਰ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਸਾਨ ਜਥੇਬੰਦੀਆਂ ਨਾਲ ਪਹਿਲੀ ਮੀਟਿੰਗ 'ਚ ਐੱਮ. ਐੱਸ. ਪੀ. ਤੋਂ ਇਲਾਵਾ ਕਣਕ ਦੇ ਨੁਕਸਾਨ ਦੇ ਬਦਲੇ 500 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਣ ਦਾ ਵੀ ਭਰੋਸਾ ਦਿੱਤਾ। ਉਥੇ ਹੀ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਮੁੱਖ ਮੰਤਰੀ ਮਾਨ ਵੱਲੋਂ 300 ਯੂਨਿਟ ਮੁਫ਼ਤ ਬਿਜਲੀ ਦੇਣ ਦੇ ਫੈਸਲੇ 'ਤੇ ਕਿਹਾ ਕਿ ਇਹ ਲੋਕਾਂ ਤੇ ਕੋਈ ਅਹਿਸਾਨ ਨਹੀਂ ਹੈ। ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ-
ਮੁੱਖ ਮੰਤਰੀ ਭਗਵੰਤ ਮਾਨ ਦੀ ਕਿਸਾਨ ਜਥੇਬੰਦੀਆਂ ਨਾਲ ਪਹਿਲੀ ਮੀਟਿੰਗ, ਲਏ ਵੱਡੇ ਫ਼ੈਸਲੇ
ਮੁੱਖ ਮੰਤਰੀ ਭਗਵੰਤ ਮਾਨ ਦੀ ਪੰਜਾਬ ਦੀਆਂ 23 ਕਿਸਾਨ ਜਥੇਬੰਦੀਆਂ ਨਾਲ ਹੋਈ ਪਹਿਲੀ ਮੀਟਿੰਗ ਵਿਚ ਵੱਡੇ ਫ਼ੈਸਲੇ ਲਏ ਗਏ ਹਨ। ਇਸ ਵਿਚ ਐੱਮ. ਐੱਸ. ਪੀ. ਤੋਂ ਇਲਾਵਾ ਕਣਕ ਦੇ ਨੁਕਸਾਨ ਦੇ ਬਦਲੇ 500 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਣ ਦਾ ਵੀ ਭਰੋਸਾ ਦਿੱਤਾ ਗਿਆ ਹੈ।
CM ਭਗਵੰਤ ਮਾਨ ਦਾ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਫ਼ੈਸਲਾ ਜਨਤਾ ’ਤੇ ਕੋਈ ਅਹਿਸਾਨ ਨਹੀਂ: ਰਾਜਾ ਵੜਿੰਗ
ਰਾਜਾ ਵੜਿੰਗ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਨੂੰ ਪੰਜਾਬ ਵਿਚ 92 ਸੀਟਾਂ ਆਈਆਂ ਹਨ, ਬਹੁਮਤ ਬਹੁਤ ਵੱਡਾ ਮਿਲਿਆ ਹੈ। ਇਹ ਚੰਗੀ ਗੱਲ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਬਿਜਲੀ ਗਾਰੰਟੀ ’ਤੇ ਕੋਈ ਗੱਲ ਕੀਤੀ ਹੈ ਪਰ ਇਹ ਇਕ ਛੋਟੀ ਜਿਹੀ ਗਾਰੰਟੀ ਹੈ, ਅਜੇ ਬਹੁਤ ਗਾਰੰਟੀਆਂ ਦੇਣੀਆਂ ਹਨ।
ਇਤਰਾਜ਼ਯੋਗ ਟਿੱਪਣੀ ਕਰਨ ’ਤੇ ਰਾਘਵ ਚੱਢਾ ਨੂੰ ਭਾਜਪਾ ਨੇ ਭੇਜਿਆ ਕਾਨੂੰਨੀ ਨੋਟਿਸ
ਆਮ ਆਦਮੀ ਪਾਰਟੀ ਦੇ ਕੌਮੀ ਬੁਲਾਰੇ ਅਤੇ ਰਾਜ ਸਭਾ ਸੰਸਦ ਮੈਂਬਰ ਰਾਘਵ ਚੱਢਾ ਵੱਲੋਂ ਭਾਰਤੀ ਜਨਤਾ ਪਾਰਟੀ ਨੂੰ ਭਾਰਤੀ ਜ਼ਹਿਲ ਪਾਰਟੀ ਅਤੇ ਭਾਜਪਾ ਵਰਕਰਾਂ ਨੂੰ ਗੁੰਡਾ ਕਹਿਣ ’ਤੇ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ।
ਪੁਲਸ ਚੌਕੀ 'ਚ ਚੱਲ ਰਹੇ ਸਨ ਪੈੱਗ, 'ਆਪ' ਵਿਧਾਇਕ ਦੀ ਛਾਪੇਮਾਰੀ 'ਤੇ ਇੰਚਾਰਜ ਖ਼ਿਲਾਫ਼ ਵੱਡੀ ਕਾਰਵਾਈ
ਡੇਰਾਬੱਸੀ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਸ਼ੁੱਕਰਵਾਰ ਦੇਰ ਰਾਤ ਮੁਬਾਰਕਪੁਰ ਪੁਲਸ ਚੌਕੀ ’ਤੇ ਛਾਪੇਮਾਰੀ ਕੀਤੀ ਗਈ। ਉੱਥੇ ਚੌਕੀ ਇੰਚਾਰਜ ਨੂੰ ਆਪਣੇ ਦੋਸਤ ਨਾਲ ਸ਼ਰਾਬ ਪੀਂਦੇ ਰੰਗੇ ਹੱਥੀਂ ਫੜਨ ਦਾ ਦਾਅਵਾ ਕਰਦਿਆਂ ਇੰਚਾਰਜ ਅਤੇ ਉਸ ਦੇ ਦੋਸਤ ਦਾ ਮੈਡੀਕਲ ਕਰਵਾਇਆ ਗਿਆ।
ਨਾਸ਼ਤੇ ’ਚ ਲੂਣ ਵੱਧ ਪਾਉਣ ’ਤੇ ਪਤੀ ਨੇ ਪਤਨੀ ਦਾ ਕੀਤਾ ਕਤਲ, ਗ੍ਰਿਫਤਾਰ
ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਭਾਇੰਦਰ ਟਾਊਨਸ਼ਿਪ ਵਿੱਚ ਇੱਕ ਵਿਅਕਤੀ ਨੇ ਆਪਣੀ 40 ਸਾਲਾ ਪਤਨੀ ਦਾ ਕਥਿਤ ਤੌਰ ’ਤੇ ਇਸ ਲਈ ਕਤਲ ਕਰ ਦਿੱਤਾ ਕਿਉਂਕਿ ਉਸ ਨੂੰ ਦਿੱਤੇ ਗਏ ਨਾਸ਼ਤੇ ਵਿੱਚ ਲੂਣ ਵੱਧ ਸੀ।
ਕੈਨੇਡਾ 'ਚ ਪੰਜਾਬੀ ਵਿਦਿਆਰਥੀ ਕਰਨਵੀਰ ਸਿੰਘ ਦਾ ਕਤਲ, ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ
ਕੈਨੇਡਾ ਦੇ ਐਡਮਿੰਟਨ ਵਿੱਚ 16 ਸਾਲਾ ਭਾਰਤੀ ਮੂਲ ਦੇ ਵਿਦਿਆਰਥੀ ਕਰਨਵੀਰ ਸਿੰਘ ਸਹੋਤਾ ਦਾ ਵਿਦਿਆਰਥੀਆਂ ਦੇ ਇੱਕ ਸਮੂਹ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ।ਹਮਲੇ ਤੋਂ ਬਾਅਦ ਕਰਨਵੀਰ ਨੂੰ ਇੱਕ ਹਫ਼ਤੇ ਤੱਕ ਐਡਿੰਟਨ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ।
ਬ੍ਰਿਟੇਨ ਦੇ ਪ੍ਰਧਾਨ ਮੰਤਰੀ ਜਾਨਸਨ 21 ਅਪ੍ਰੈਲ ਨੂੰ ਪਹੁੰਚਣਗੇ ਭਾਰਤ, ਇਹਨਾਂ ਮੁੱਦਿਆਂ 'ਤੇ ਮੋਦੀ ਨਾਲ ਕਰਨਗੇ ਚਰਚਾ
ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਅਗਲੇ ਹਫ਼ਤੇ ਭਾਰਤ ਦੇ ਦੋ ਦਿਨਾਂ ਦੌਰੇ 'ਤੇ ਅਹਿਮਦਾਬਾਦ ਜਾਣਗੇ। ਇਸ ਨਾਲ ਉਹ ਗੁਜਰਾਤ ਦਾ ਦੌਰਾ ਕਰਨ ਵਾਲੇ ਪਹਿਲੇ ਬ੍ਰਿਟਿਸ਼ ਪ੍ਰਧਾਨ ਮੰਤਰੀ ਬਣ ਜਾਣਗੇ।
ਕੱਲ ਤੋਂ 7 ਦਿਨਾ ਦੌਰੇ ’ਤੇ ਭਾਰਤ ਆਉਣਗੇ ਮਾਰੀਸ਼ਸ ਦੇ PM ਪ੍ਰਵਿੰਦ
ਵਿਦੇਸ਼ ਮੰਤਰਾਲਾ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਪ੍ਰਵਿੰਦ ਕੁਮਾਰ ਜਗਨਨਾਥ ਕੱਲ ਐਤਵਾਰ ਤੋਂ 7 ਦਿਨਾ ਭਾਰਤ ਦੌਰੇ 'ਤੇ ਆਉਣਗੇ।