ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ
Thursday, Dec 15, 2022 - 08:27 PM (IST)
ਜਲੰਧਰ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਹੁਸ਼ਿਆਪੁਰ-ਟਾਂਡਾ ਰੋਡ 'ਤੇ ਸਥਿਤ ਲਾਚੋਵਾਲ ਟੋਲ ਪਲਾਜ਼ਾ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਜਨਤਾ ਦੇ ਸਪੁਰਦ ਕਰ ਦਿੱਤਾ। ਉਥੇ ਹੀ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ ਹੈ ਅਤੇ ਉਨ੍ਹਾਂ ਨੂੰ ਜ਼ਮਾਨਤ ਨਹੀਂ ਮਿਲ ਸਕੀ ਹੈ। ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ-
ਮੁੱਖ ਮੰਤਰੀ ਭਗਵੰਤ ਮਾਨ ਨੇ ਬੰਦ ਕਰਵਾਇਆ ਇਕ ਹੋਰ ਟੋਲ ਪਲਾਜ਼ਾ, ਮਿਲੇਗੀ ਲੋਕਾਂ ਨੂੰ ਵੱਡੀ ਰਾਹਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਹੁਸ਼ਿਆਰਪੁਰ ਦੇ ਦੌਰੇ 'ਤੇ ਪਹੁੰਚੇ। ਹੁਸ਼ਿਆਪੁਰ-ਟਾਂਡਾ ਰੋਡ 'ਤੇ ਸਥਿਤ ਲਾਚੋਵਾਲ ਟੋਲ ਪਲਾਜ਼ਾ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਅੱਜ ਲਾਚੋਵਾਲ ਟੋਲ ਪਲਾਜ਼ਾ ਨੂੰ ਮੁੱਖ ਮੰਤਰੀ ਮਾਨ ਨੇ ਜਨਤਾ ਦੇ ਸਪੁਰਦ ਕਰ ਦਿੱਤਾ।
ਟਾਂਡਾ 'ਚ ਟੋਲ ਪਲਾਜ਼ਾ 'ਤੇ ਜ਼ਬਰਦਸਤ ਹੰਗਾਮਾ, ਕਿਸਾਨ ਤੇ ਟੋਲ ਕਰਮਚਾਰੀਆਂ ਵਿਚਾਲੇ ਝੜਪ
ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਡੀ. ਸੀ. ਦਫ਼ਤਰਾਂ ਅੱਗੇ ਮੋਰਚਾ ਖੋਲ ਕੇ ਬੈਠੀ ਕਿਸਾਨ ਜਥੇਬੰਦੀ ਵੱਲੋਂ 15 ਦਸੰਬਰ ਨੂੰ ਵੱਖ-ਵੱਖ ਜ਼ਿਲ੍ਹਿਆਂ ਦੇ ਇਕ ਮਹੀਨੇ ਲਈ ਟੋਲ ਪਲਾਜ਼ੇ ਨੂੰ ਬੰਦ ਕਰਵਾ ਕੇ ਪੱਕਾ ਮੋਰਚਾ ਲਾਉਣ ਦੇ ਪ੍ਰੋਗਰਾਮ ਉਲੀਕਿਆ ਗਿਆ ਸੀ।
ਪੰਜਾਬ ਭਾਜਪਾ ਦੀ ਚੋਣ ਕਮੇਟੀ 'ਚ ਕੈਪਟਨ-ਜਾਖੜ ਸਣੇ ਇਨ੍ਹਾਂ ਆਗੂਆਂ ਨੂੰ ਮਿਲੀ ਵਿਸ਼ੇਸ਼ ਥਾਂ
ਭਾਰਤੀ ਜਨਤਾ ਪਰਾਟੀ ਨੇ ਕਾਂਗਰਸ ਤੋਂ ਆਏ ਸੀਨੀਅਰ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਦੇਣ ਦਾ ਸਿਲਸਿਲਾ ਜਾਰੀ ਰੱਖਦਿਆਂ ਪੰਜਾਬ ਦੀ 15 ਮੈਂਬਰੀ ਸੂਬਾ ਚੋਣ ਕਮੇਟੀ ਵਿਚ 5 ਸਾਬਕਾ ਕਾਂਗਰਸੀਆਂ ਨੂੰ ਥਾਂ ਦਿੱਤੀ ਹੈ।
ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ
ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ ਹੈ ਅਤੇ ਉਨ੍ਹਾਂ ਨੂੰ ਜ਼ਮਾਨਤ ਨਹੀਂ ਮਿਲ ਸਕੀ ਹੈ।ਹਾਈਕੋਰਟ ਨੇ ਆਮਦਨ ਤੋਂ ਜ਼ਿਆਦਾ ਜਾਇਦਾਦ ਰੱਖਣ ਦੇ ਮਾਮਲੇ 'ਚ ਸਰਕਾਰ ਤੋਂ ਅਦਾਲਤ 'ਚ ਦਾਖ਼ਲ ਕੀਤੇ ਗਏ ਚਲਾਨ ਦੀ ਜਾਣਕਾਰੀ ਮੰਗੀ ਹੈ।
ਲੁਧਿਆਣਾ 'ਚ 5 ਲੱਖ ਰੁਪਏ ਦੀ ਰਿਸ਼ਵਤ ਲੈਂਦੇ 2 ਉੱਚ ਅਧਿਕਾਰੀ ਗ੍ਰਿਫ਼ਤਾਰ
ਲੁਧਿਆਣਾ ਵਿਜੀਲੈਂਸ ਬਿਊਰੋ ਵੱਲੋਂ ਵੀਰਵਾਰ ਨੂੰ ਆਬਕਾਰੀ ਅਤੇ ਕਰ ਵਿਭਾਗ ਦੇ 2 ਉੱਚ ਅਧਿਕਾਰੀਆਂ ਨੂੰ 5 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਅਧਿਕਾਰੀਆਂ ਦੀ ਪਛਾਣ ਸੰਦੀਪ ਸਿੰਘ ਅਤੇ ਇੰਸਪੈਕਟਰ ਵਿਸ਼ਾਲ ਸ਼ਰਮਾ ਦੇ ਤੌਰ 'ਤੇ ਕੀਤੀ ਗਈ ਹੈ।
ਅਹਿਮ ਖ਼ਬਰ : ਚੰਡੀਗੜ੍ਹ ਪ੍ਰਸ਼ਾਸਨ ਨੇ SSP ਦੇ ਅਹੁਦੇ ਲਈ ਪੰਜਾਬ ਤੋਂ ਮੰਗਿਆ ਅਧਿਕਾਰੀਆਂ ਦਾ ਪੈਨਲ
ਚੰਡੀਗੜ੍ਹ ਦੇ ਸਾਬਕਾ ਐੱਸ. ਐੱਸ. ਪੀ. ਕੁਲਦੀਪ ਸਿੰਘ ਚਾਹਲ ਨੂੰ ਸਮੇਂ ਤੋਂ ਪਹਿਲਾਂ ਵਾਪਸ ਪੇਰੈਂਟ ਕੇਡਰ 'ਚ ਭੇਜਣ ਤੋਂ ਬਾਅਦ ਯੂ. ਟੀ. ਪ੍ਰਸ਼ਾਸਨ ਵੱਲੋਂ ਐੱਸ. ਐੱਸ. ਪੀ. ਦੇ ਅਹੁਦੇ ਲਈ ਪੰਜਾਬ ਤੋਂ ਆਈ. ਪੀ. ਐੱਸ. ਅਧਿਕਾਰੀਆਂ ਦਾ ਪੈਨਲ ਮੰਗਿਆ ਗਿਆ ਹੈ।
ਸ਼ਾਹਰੁਖ ਦੀ ਫ਼ਿਲਮ 'ਪਠਾਨ' 'ਚ ਦੀਪਿਕਾ ਦੀ ਬਿਕਨੀ ਦੇ ਰੰਗ 'ਤੇ ਵਿਵਾਦ, ਪ੍ਰਦਰਸ਼ਨਕਾਰੀਆਂ ਨੇ ਸਾੜੇ ਪੁਤਲੇ
ਬਾਲੀਵੁੱਡ ਦੇ ਕਿੰਗ ਖ਼ਾਨ ਸ਼ਾਹਰੁਖ ਖ਼ਾਨ ਅਤੇ ਦੀਪਿਕਾ ਪਾਦੂਕੋਣ ਦੀ ਆਉਣ ਵਾਲੀ ਫ਼ਿਲਮ 'ਪਠਾਨ' ਵਿਵਾਦਾਂ 'ਚ ਘਿਰ ਗਈ ਹੈ। ਫ਼ਿਲਮ 'ਪਠਾਨ' ਦੇ ਗਾਣੇ 'ਚ ਦੀਪਿਕਾ ਪਾਦੂਕੋਣ ਦੀ ਬਿਕਨੀ ਦੇ ਰੰਗ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਵਿਵਾਦ ਵਿਚਾਲੇ ਮੱਧ ਪ੍ਰਦੇਸ਼ ਦੇ ਗ੍ਰਹਿ ਮੰਤਰੀ ਨਰੋਤਮ ਮਿਸ਼ਰਾ ਨੇ ਵੀ ਇਤਰਾਜ਼ ਜਤਾਇਆ ਹੈ।
ਅਯੁੱਧਿਆ ਦੇ ਮਹੰਤ ਰਾਜੂ ਦਾਸ ਦੀ ਸ਼ਾਹਰੁਖ ਨੂੰ ਚਿਤਾਵਨੀ, ਕਿਹਾ ਜਿਸ ਥੀਏਟਰ 'ਚ ਲੱਗੇਗੀ 'ਪਠਾਨ' ਉਸ ਨੂੰ ਦਿਆਂਗੇ ਸਾੜ'
ਅਯੁੱਧਿਆ ਦੇ ਮਹੰਤ ਰਾਜੂ ਦਾਸ ਨੇ ਸ਼ਾਹਰੁਖ ਖ਼ਾਨ ਦੀ ਫ਼ਿਲਮ 'ਪਠਾਣ' ਦਾ ਬਾਈਕਾਟ ਕਰਨ ਦੀ ਅਪੀਲ ਕੀਤੀ ਅਤੇ ਦਰਸ਼ਕਾਂ ਨੂੰ ਕਿਹਾ ਕਿ ਉਹ ਉਸੇ ਥੀਏਟਰ ਨੂੰ ਅੱਗ ਲਾ ਦੇਣ ਜਿੱਥੇ ਸ਼ਾਹਰੁਖ ਖ਼ਾਨ ਦੀ ਫ਼ਿਲਮ 'ਪਠਾਣ' ਦਿਖਾਈ ਜਾਵੇਗੀ।
ਗੋਧਰਾ ਟਰੇਨ ਕਾਂਡ: ਦੋਸ਼ੀ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ
ਸੁਪਰੀਮ ਕੋਰਟ ਨੇ ਸਾਲ 2002 ਵਿਚ ਗੋਧਰਾ 'ਚ ਟਰੇਨ ਕੋਚ ਨੂੰ ਸਾੜਨ ਦੇ ਮਾਮਲੇ 'ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਦੋਸ਼ੀ ਨੂੰ ਵੀਰਵਾਰ ਜ਼ਮਾਨਤ ਦੇ ਦਿੱਤੀ। ਕੋਰਟ ਨੇ ਇਹ ਆਖਦੇ ਹੋਏ ਦੋਸ਼ੀ ਨੂੰ ਜ਼ਮਾਨਤ ਦਿੱਤੀ ਕਿ ਉਹ ਪਿਛਲੇ 17 ਸਾਲਾਂ ਤੋਂ ਜੇਲ੍ਹ 'ਚ ਹੈ।
ਅਮਰੀਕਾ 'ਚ 16 ਸਾਲਾ ਭਾਰਤੀ-ਅਮਰੀਕੀ ਮੁੰਡੇ ਨੇ 'ਗੋਲਡਨ ਗੇਟ ਬ੍ਰਿਜ' ਤੋਂ ਮਾਰੀ ਛਾਲ, ਮੌਤ
ਸੈਨ ਫਰਾਂਸਿਸਕੋ ਦੇ ਮਸ਼ਹੂਰ ‘ਗੋਲਡਨ ਗੇਟ ਬ੍ਰਿਜ’ ਤੋਂ ਇਕ ਭਾਰਤੀ-ਅਮਰੀਕੀ ਨੌਜਵਾਨ ਨੇ ਕਥਿਤ ਤੌਰ ‘ਤੇ ਛਾਲ ਮਾਰ ਦਿੱਤੀ ਅਤੇ ਉਸ ਦੀ ਮੌਤ ਹੋ ਗਈ। ਉਸ ਦੇ ਮਾਤਾ-ਪਿਤਾ ਅਤੇ ਅਮਰੀਕੀ ਕੋਸਟ ਗਾਰਡ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।