ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ
Thursday, Apr 14, 2022 - 08:52 PM (IST)
ਜਲੰਧਰ : ਅੱਜ ਮੁੱਖ ਮੰਤਰੀ ਭਗਵੰਤ ਮਾਨ ਡਾ. ਬੀ. ਆਰ. ਅੰਬੇਡਕਰ ਜੀ ਦੀ ਜਯੰਤੀ ਮੌਕੇ ਜਲੰਧਰ 'ਚ ਰੱਖੇ ਰਾਜ ਪੱਧਰੀ ਸਮਾਗਮ ਵਿਚ ਪੁੱਜੇ, ਜਿੱਥੇ ਉਨ੍ਹਾਂ ਬਾਬਾ ਸਾਹਿਬ ਨੂੰ ਸ਼ਰਧਾਂਜਲੀ ਦਿੱਤੀ। ਉਥੇ ਹੀ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨਾਜਾਇਜ਼ ਰੇਤ ਮਾਈਨਿੰਗ ਅਤੇ ਅਫਸਰਾਂ ਦੀ ਟ੍ਰਾਂਸਫਰ ਤੇ ਪੋਸਟਿੰਗ ਨਾਲ ਕਰੋੜਾਂ ਰੁਪਏ ਦੀ ਕਮਾਈ ਦੇ ਦੋਸ਼ਾਂ ਵਿਚ ਘਿਰ ਗਏ ਹਨ। ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ-
16 ਅਪ੍ਰੈਲ ਨੂੰ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਵਾਸੀਆਂ ਨੂੰ ਦੇਣਗੇ ਵੱਡੀ ਖ਼ੁਸ਼ਖਬਰੀ
ਮੁੱਖ ਮੰਤਰੀ ਭਗਵੰਤ ਮਾਨ ਅੱਜ ਡਾ. ਬੀ. ਆਰ. ਅੰਬੇਡਕਰ ਜੀ ਦੀ ਜਯੰਤੀ ਮੌਕੇ ਜਲੰਧਰ ਪੁੱਜੇ, ਜਿੱਥੇ ਰਾਜ ਪੱਧਰੀ ਸਮਾਗਮ ਦੌਰਾਨ ਉਨ੍ਹਾਂ ਨੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੂੰ ਸ਼ਰਧਾਂਜਲੀ ਦਿੱਤੀ। ਪ੍ਰੈੱਸ ਕਾਨਫ਼ਰੰਸ ਦੌਰਾਨ ਉਨ੍ਹਾਂ ਕਿਹਾ ਕਿ ਬਿਜਲੀ ਦੇ ਮੁੱਦੇ 'ਤੇ ਪੰਜਾਬ ਨੂੰ 16 ਅਪ੍ਰੈਲ ਨੂੰ ਇਕ ਵੱਡੀ ਖ਼ੁਸ਼ਖਬਰੀ ਮਿਲਣ ਵਾਲੀ ਹੈ।
CM ਭਗਵੰਤ ਮਾਨ ਦਾ ਐਲਾਨ, ਡਾ. ਅੰਬੇਡਕਰ ਜੀ ਦੇ ਨਾਂ ’ਤੇ ਬਣੇਗੀ ਜਲੰਧਰ ’ਚ ਯੂਨੀਵਰਸਿਟੀ
ਮੁੱਖ ਮੰਤਰੀ ਭਗਵੰਤ ਮਾਨ ਡਾ. ਬੀ. ਆਰ. ਅੰਬੇਡਕਰ ਜੀ ਦੇ ਜਨਮ ਦਿਹਾੜੇ ਅਤੇ ਵਿਸਾਖੀ ਮੌਕੇ ਅੱਜ ਜਲੰਧਰ ਵਿਖੇ ਸੂਬਾ ਪੱਧਰੀ ਸਮਾਗਮ ’ਚ ਪਹੁੰਚੇ। ਇਸ ਮੌਕੇ ਡਾ. ਅੰਬੇਡਕਰ ਜੀ ਨੂੰ ਸ਼ਰਧਾਂਜਲੀ ਦੇਣ ਉਪਰੰਤ ਉਨ੍ਹਾਂ ਆਪਣੇ ਸੰਬੋਧਨ ’ਚ ਜਨਤਾ ਨੂੰ ਬਾਬਾ ਸਾਹਿਬ ਦੇ ਪਾਏ ਪੂਰਨਿਆਂ ’ਤੇ ਚੱਲਣ ਲਈ ਕਿਹਾ।
ਈ. ਡੀ. ਦੀ ਰਡਾਰ ’ਤੇ ਸਾਬਕਾ ਮੁੱਖ ਮੰਤਰੀ ਚੰਨੀ, ਸੰਮਨ ਭੇਜ ਕੇ ਕੀਤਾ ਤਲਬ
ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨਾਜਾਇਜ਼ ਰੇਤ ਮਾਈਨਿੰਗ ਅਤੇ ਅਫਸਰਾਂ ਦੀ ਟ੍ਰਾਂਸਫਰ ਤੇ ਪੋਸਟਿੰਗ ਨਾਲ ਕਰੋੜਾਂ ਰੁਪਏ ਦੀ ਕਮਾਈ ਦੇ ਦੋਸ਼ਾਂ ਵਿਚ ਘਿਰ ਗਏ ਹਨ। ਸੂਤਰਾਂ ਮੁਤਾਬਕ ਈ. ਡੀ. ਨੇ ਚੰਨੀ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕਰ ਦਿੱਤਾ ਹੈ।
ਸੁਖਬੀਰ ਬਾਦਲ ਦਾ CM ਮਾਨ ’ਤੇ ਵੱਡਾ ਇਲਜ਼ਾਮ, ਕਿਹਾ-ਸ਼ਰਾਬ ਪੀ ਕੇ ਗਏ ਤਖ਼ਤ ਸ੍ਰੀ ਦਮਦਮਾ ਸਾਹਿਬ
ਸ਼੍ਰੋਮਣੀ ਅਕਾਲੀ ਦਲ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਮੌਕੇ ਆਯੋਜਿਤ ਵਿਸ਼ਾਲ ਪੰਥਕ ਕਾਨਫ਼ਰੰਸ ’ਚ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਵੱਡਾ ਇਲਜ਼ਾਮ ਲਾਇਆ ਹੈ।
ਈ. ਡੀ. ਵਲੋਂ ਚੰਨੀ ਤੋਂ 6 ਘੰਟੇ ਪੁੱਛਗਿੱਛ, ਟਵੀਟ ਕਰਕੇ ਆਖੀ ਵੱਡੀ ਗੱਲ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਈ. ਡੀ. (ਇਨਫੋਰਸਮੈਂਟ ਡਾਇਰੈਕਟੋਰੇਟ) ਨੇ ਰੇਤ ਮਾਈਨਿੰਗ ਮਾਮਲੇ ਵਿਚ 6 ਘੰਟੇ ਤੋਂ ਵੱਧ ਸਮੇਂ ਤੱਕ ਪੁੱਛ-ਪੜਤਾਲ ਕੀਤੀ। ਚੰਨੀ ਨੇ ਬੁੱਧਵਾਰ ਰਾਤ ਨੂੰ ਈ. ਡੀ. ਅੱਗੇ ਪੇਸ਼ ਹੋ ਕੇ ਆਪਣੇ ਬਿਆਨ ਦਰਜ ਕਰਵਾਏ।
ਚਰਨਜੀਤ ਚੰਨੀ ਤੋਂ ਈ. ਡੀ. ਦੀ ਪੁੱਛਗਿੱਛ ਦਰਮਿਆਨ ਨਵਜੋਤ ਸਿੱਧੂ ਦਾ ਟਵੀਟ, ਦਿੱਤਾ ਵੱਡਾ ਬਿਆਨ
ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਕੋਲੋਂ ਈ. ਡੀ. ਵਲੋਂ ਪੁੱਛਗਿੱਛ ਕੀਤੇ ਜਾਣ ਦਰਮਿਆਨ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਧਮਾਕੇਦਾਰ ਟਵੀਟ ਕਰਦਿਆਂ ਕਿਹਾ ਕਿ ਮੇਰੀ ਲੜਾਈ ਪੰਜਾਬ ਲਈ ਹੈ, ਰੇਤ ਲਈ ਨਹੀਂ।
ਦਿੱਲੀ ਦੇ ਅਕਸ਼ਰਧਾਮ ਮੈਟਰੋ ਸਟੇਸ਼ਨ ਦੀ ਛੱਤ ’ਤੇ ਚੜ੍ਹ ਕੇ ਕੁੜੀ ਨੇ ਮਾਰੀ ਛਾਲ
ਦਿੱਲੀ ਦੇ ਅਕਸ਼ਰਧਾਮ ਮੈਟਰੋ ਸਟੇਸ਼ਨ ’ਤੇ ਅੱਜ ਯਾਨੀ ਕਿ ਵੀਰਵਾਰ ਨੂੰ ਉਸ ਸਮੇਂ ਭਾਜੜ ਵਾਲਾ ਮਾਹੌਲ ਬਣ ਗਿਆ, ਜਦੋਂ ਇਕ ਕੁੜੀ ਨੇ ਸਟੇਸ਼ਨ ਦੀ ਛੱਤ ’ਤੇ ਚੜ੍ਹ ਕੇ ਛਾਲ ਮਾਰ ਦਿੱਤੀ। ਹਾਲਾਂਕਿ ਰਾਹਤ ਦੀ ਗੱਲ ਇਹ ਹੈ ਕਿ CISF ਦੇ ਜਵਾਨਾਂ ਨੇ ਕੁੜੀ ਦੀ ਜਾਨ ਬਚਾ ਲਈ ਹੈ।
ਆਂਧਰਾ ਪ੍ਰਦੇਸ਼ ’ਚ ਵੱਡਾ ਹਾਦਸਾ; ਕੈਮੀਕਲ ਫੈਕਟਰੀ ’ਚ ਅੱਗ ਲੱਗਣ ਨਾਲ 6 ਲੋਕਾਂ ਦੀ ਮੌਤ
ਆਂਧਰਾ ਪ੍ਰਦੇਸ਼ ਦੇ ਏਲੁਰੂ ਜ਼ਿਲ੍ਹੇ ’ਚ ਅਕੀਰੇਡੀਗੁਡੇਮ ਇਲਾਕੇ ’ਚ ਇਕ ਕੈਮੀਕਲ ਫੈਕਟਰੀ ’ਚ ਅੱਗ ਲੱਗਣ ਨਾਲ 6 ਲੋਕਾਂ ਦੀ ਮੌਤ ਹੋ ਗਈ ਅਤੇ ਕਰੀਬ 13 ਲੋਕ ਜ਼ਖਮੀ ਹੋ ਗਏ। ਇਹ ਅੱਗ ਨਾਈਟ੍ਰਿਕ ਐਸਿਡ, ਮੋਨੋਮਿਥਾਈਲ ਦੇ ਰਿਸਾਅ ਕਾਰਨ ਫੈਕਟਰੀ ’ਚ ਬੁੱਧਵਾਰ ਦੇਰ ਰਾਤ ਲੱਗ ਗਈ।
ਨਾਈਜੀਰੀਆ 'ਚ ਕਿਸ਼ਤੀ ਪਲਟਣ ਕਾਰਨ ਔਰਤਾਂ ਅਤੇ ਬੱਚਿਆਂ ਸਮੇਤ 26 ਲੋਕਾਂ ਦੀ ਮੌਤ
ਨਾਈਜੀਰੀਆ ਦੇ ਸ਼ਹਿਰ ਸੋਕੋਤੋ ਵਿਚ ਵਾਪਰੇ ਇਕ ਕਿਸ਼ਤੀ ਹਾਦਸੇ ਵਿਚ 21 ਔਰਤਾਂ ਸਮੇਤ 5 ਬੱਚਿਆਂ ਦੀ ਮੌਤ ਹੋ ਗਈ ਹੈ। ਸਥਾਨਕ ਪ੍ਰਸ਼ਾਸਨ ਨੇ ਇਸ ਦੀ ਜਾਣਕਾਰੀ ਦਿੱਤੀ ਹੈ।