ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

Friday, Apr 15, 2022 - 10:08 PM (IST)

ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

ਜਲੰਧਰ : ਪੰਜਾਬ ਸਰਕਾਰ 'ਚ ਤਬਾਦਲਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਤਹਿਤ ਅੱਜ ਪੰਜਾਬ ਸਰਕਾਰ ਨੇ 18 ਆਈ. ਪੀ. ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ-

ਪੰਜਾਬ ਸਰਕਾਰ ਨੇ 18 IPS ਅਧਿਕਾਰੀਆਂ ਦੇ ਕੀਤੇ ਤਬਾਦਲੇ, ਪੜ੍ਹੋ ਲਿਸਟ
ਪੰਜਾਬ ਸਰਕਾਰ 'ਚ ਤਬਾਦਲਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਆਮ ਆਦਮੀ ਪਾਰਟੀ ਨੇ ਸੱਤਾ 'ਚ ਆਉਂਦੇ ਹੀ ਪੁਲਸ ਅਤੇ ਹੋਰ ਪ੍ਰਸ਼ਾਸਨਿਕ ਹਲਕਿਆਂ 'ਚ ਵੱਡੇ ਪੱਧਰ 'ਤੇ ਫੇਰਬਦਲ ਕੀਤੇ ਹਨ। ਇਸੇ ਤਹਿਤ ਅੱਜ ਪੰਜਾਬ ਸਰਕਾਰ ਨੇ 18 ਆਈ. ਪੀ. ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ।

CM ਨੂੰ ਲੈ ਕੇ ਰਾਘਵ ਚੱਢਾ ਦਾ ਵੱਡਾ ਬਿਆਨ, ਕਿਹਾ-ਭਗਵੰਤ ਮਾਨ ਦਾ ਚਰਿੱਤਰ 24 ਕੈਰੇਟ ਸੋਨੇ ਵਰਗਾ ਸ਼ੁੱਧ
ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਹੈ ਕਿ ਪੰਜਾਬ ਨੂੰ ਲੁੱਟਣ ਅਤੇ ਤਬਾਹ ਕਰਨ ਤੋਂ ਬਾਅਦ ਵਿਰੋਧੀ ਧਿਰ ਹੁਣ ਜਨਤਾ ਵੱਲੋਂ ਭਾਰੀ ਬਹੁਮਤ ਨਾਲ ਚੁਣੇ ਮੁੱਖ ਮੰਤਰੀ ਭਗਵੰਤ ਮਾਨ ਦੇ ਚਰਿੱਤਰ ’ਤੇ ਹਮਲੇ ਕਰਨ ’ਚ ਲੱਗ ਗਈਆਂ ਹਨ।

ਪੰਜਾਬ ’ਚ ਬਿਜਲੀ ਸੰਕਟ ਹੋਇਆ ਡੂੰਘਾ, ਕੋਲਾ ਖ਼ਤਮ ਹੋਣ ਕਾਰਨ ਗੋਇੰਦਵਾਲ ਸਾਹਿਬ ਦੇ ਦੋਵੇਂ ਯੂਨਿਟ ਬੰਦ
ਪੰਜਾਬ 'ਚ ਬਿਜਲੀ ਸੰਕਟ ਪੈਦਾ ਹੋ ਗਿਆ ਹੈ ਕਿਉਂਕਿ ਗੋਇੰਦਵਾਲ ਸਾਹਿਬ ਦੇ 540-ਮੈਗਾਵਾਟ ਦੇ ਜੀ. ਵੀ. ਕੇ. ਪਾਵਰ ਪਲਾਂਟ ਦੇ ਦੋਵੇਂ ਯੂਨਿਟ ਕੋਲੇ ਦੀ ਘਾਟ ਕਾਰਨ ਬੰਦ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਤਲਵੰਡੀ ਸਾਬੋ ਪਾਵਰ ਪਲਾਂਟ ਦਾ 660 ਮੈਗਾਵਾਟ ਯੂਨਿਟ ਵੀ ਕੰਮ ਨਹੀਂ ਕਰ ਰਿਹਾ।

‘ਆਪ’ ਦੀ 300 ਯੂਨਿਟ ਬਿਜਲੀ ਫ੍ਰੀ ਯੋਜਨਾ ਨਾਲ ਸਰਕਾਰ 'ਤੇ ਪਵੇਗਾ 5 ਹਜ਼ਾਰ ਕਰੋੜ ਦਾ ਵਾਧੂ ਬੋਝ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਜਲੰਧਰ ’ਚ ਐਲਾਨ ਕੀਤਾ ਹੈ ਕਿ 16 ਅਪ੍ਰੈਲ ਨੂੰ ਪੰਜਾਬ ਲਈ ਇਕ ਨਵੀਂ ਖ਼ੁਸ਼ਖਬਰੀ ਆਵੇਗੀ ਅਤੇ ਸੂਬੇ ਦੀ ਸਰਕਾਰ ਇਕ ਵੱਡੇ ਐਲਾਨ ਦੀ ਤਿਆਰੀ ਕਰ ਰਹੀ ਹੈ।

ਕਣਕ ਦੀ ਖਰੀਦ ਨੇ ਇਸ ਸਾਲ ਤੋੜਿਆ 15 ਸਾਲਾਂ ਦਾ ਰਿਕਾਰਡ, ਭੁਗਤਾਨ ਦਰ ਵੀ ਸਿਖਰ ’ਤੇ
ਰਾਜ ਦੇ ਜ਼ਿਆਦਾਤਰ ਹਿੱਸਿਆਂ ਵਿਚ ਕਣਕ ਦੀ ਆਮਦ ਵਧਣ ਦੇ ਨਾਲ ਖਰੀਦ ਏਜੰਸੀਆਂ ਨੇ ਰਾਜ ਵਿਚ ਅਨਾਜ ਦੀ ਖਰੀਦ ਅਤੇ ਘੱਟੋ-ਘੱਟ ਸਮਰਥਨ ਮੁੱਲ ਦੀਆਂ ਅਦਾਇਗੀਆਂ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ।

ਮੁਫ਼ਤ ਬਿਜਲੀ ਦੀ ਸਹੂਲਤ ਨੂੰ ਲੈ ਕੇ ਸੁਖਪਾਲ ਖਹਿਰਾ ਦਾ ਟਵੀਟ, ਮਾਨ ਸਰਕਾਰ ਨੂੰ ਕੀਤੀ ਇਹ ਅਪੀਲ
ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸ਼ੁੱਕਰਵਾਰ ਨੂੰ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਅਪੀਲ ਕੀਤੀ ਕਿ ਮੁਫ਼ਤ ਬਿਜਲੀ ਦੀ ਗਾਰੰਟੀ ’ਤੇ ਅਮਲ ਕਰਦਿਆਂ 27 ਲੱਖ ਪਰਿਵਾਰਾਂ ਨੂੰ ਪਹਿਲਾਂ ਤੋਂ ਮਿਲ ਰਹੀ 200 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਤੋਂ ਵਾਂਝਾ ਨਾ ਕੀਤਾ ਜਾਵੇ।

ਹੁਸ਼ਿਆਰਪੁਰ ਦੀ ਸੀ ਦਿੱਲੀ ਦੇ ਮੈਟਰੋ ਸਟੇਸ਼ਨ ਤੋਂ ਛਾਲ ਮਾਰਨ ਵਾਲੀ ਕੁੜੀ, ਹੋਈ ਮੌਤ, ਸਾਹਮਣੇ ਆਈ ਇਹ ਗੱਲ
ਹੁਸ਼ਿਆਰਪੁਰ ਦੇ ਮੁਹੱਲਾ ਕਮਾਲਪੁਰ ਤੋਂ ਦੁਖਦਾਇਕ ਖ਼ਬਰ ਸਾਹਮਣੇ ਆਈ ਹੈ। ਦਸ ਦਈਏ ਕਿ ਬੀਤੇ ਕੱਲ੍ਹ ਦਿੱਲੀ ਦੇ ਇਕ ਮੈਟਰੋ ਸਟੇਸ਼ਨ ਤੋਂ ਦੀਆ ਨਾਮ ਦੀ ਕੁੜੀ ਨੇ ਛਾਲ ਮਾਰ ਕੇ ਆਤਮਹੱਤਿਆ ਕਰਨ ਦੀ ਕੋਸ਼ਿਸ਼ ਕੀਤੀ ਸੀ, ਜਿਸ ਦੀ ਅੱਜ ਸਵੇਰੇ ਦਿੱਲੀ ਦੇ ਹਸਪਤਾਲ ਵਿਚ ਮੌਤ ਹੋ ਗਈ ਹੈ।

ਨਿਊਯਾਰਕ 'ਚ ਬਜ਼ੁਰਗ ਸਿੱਖਾਂ 'ਤੇ ਹੋਏ ਹਮਲੇ ਦੇ ਮਾਮਲੇ 'ਚ 19 ਸਾਲਾ ਨੌਜਵਾਨ ਗ੍ਰਿਫ਼ਤਾਰ
ਇਸ ਮਹੀਨੇ ਦੇ ਸ਼ੁਰੂ ਵਿੱਚ ਇੱਕ ਬਜ਼ੁਰਗ ਸਿੱਖ ਸੈਲਾਨੀ ਉੱਤੇ ਕੀਤੇ ਗਏ ਹਮਲੇ ਸਮੇਤ ਇੱਥੇ ਕੁਈਨਜ਼ ਵਿੱਚ ਤਿੰਨ ਸਿੱਖਾਂ ਉੱਤੇ ਹਮਲਿਆਂ ਵਿੱਚ ਕਥਿਤ ਸ਼ਮੂਲੀਅਤ ਦੇ ਮਾਮਲੇ ਵਿਚ ਇੱਕ 19 ਸਾਲਾ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਨੂੰ ਨਫ਼ਰਤੀ ਅਪਰਾਧਾਂ ਦੇ ਦੋਸ਼ਾਂ ਦਾ ਸਾਹਮਣਾ ਕਰਨਾ ਪਵੇਗਾ।

ਭਾਰਤ ਤੋਂ UK ਜਾਣਾ ਹੋਇਆ ਔਖਾ
ਭਾਰਤ ਤੋਂ ਬਰਤਾਨੀਆ ਜਾਣ ਵਾਲਿਆਂ ਲਈ ਇਕ ਹੈਰਾਨ ਕਰ ਦੇਣ ਵਾਲੀ ਖ਼ਬਰ ਆਈ ਹੈ। ਪਿਛਲੇ 2 ਸਾਲਾਂ ਤੋਂ ਕੋਰੋਨਾ ਦੀ ਮਾਰ ਸਹਿ ਰਹੀ ਵਿਦੇਸ਼ ਅਤੇ ਸੈਰ-ਸਪਾਟਾ ਇੰਡਸਟਰੀ ਭਾਰੀ ਮੁਸ਼ਕਿਲ ਪਿੱਛੋਂ ਲੀਹ ’ਤੇ ਆਉਣੀ ਸ਼ੁਰੂ ਹੋਈ ਸੀ ਕਿ ਇਕ ਨਵੀਂ ਖ਼ਬਰ ਚੁਣੌਤੀ ਲੈ ਕੇ ਆ ਗਈ ਹੈ।


author

Manoj

Content Editor

Related News