ਅੱਜ ਤੋਂ ਸ਼ੁਰੂ ਹੋਵੇਗਾ ਝੋਨੇ ਦੀ ਲਵਾਈ ਦਾ ਕੰਮ, ਕਿਸਾਨਾਂ ਨੇ ਕੱਸੀ ਕਮਰ, ਤਿਆਰ ਕੀਤੇ ਖੇਤ

06/14/2022 12:04:12 PM

ਗੁਰਦਾਸਪੁਰ (ਜੀਤ ਮਠਾਰੂ) - ਇਸ ਸਾਲ ਸਰਕਾਰ ਵੱਲੋਂ ਝੋਨੇ ਦੀ ਲਵਾਈ 14 ਜੂਨ ਤੋਂ ਕਰਨ ਸਬੰਧੀ ਦਿੱਤੀ ਗਈ ਇਜਾਜ਼ਤ ਤਹਿਤ ਗੁਰਦਾਸਪੁਰ ਸਮੇਤ ਹੋਰ ਜ਼ਿਲ੍ਹਿਆਂ ’ਚ ਝੋਨੇ ਦੀ ਲਵਾਈ ਸ਼ੁਰੂ ਹੋਣ ਜਾ ਰਹੀ ਹੈ। ਇਸ ਦੌਰਾਨ ਜਿਥੇ ਕਿਸਾਨਾਂ ਨੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ, ਉਥੇ ਪਾਵਰਕਾਮ ਨੇ ਵੀ ਕਿਸਾਨਾਂ ਨੂੰ ਤਿੰਨ ਫੇਜ਼ ਬਿਜਲੀ ਸਪਲਾਈ ਦੇਣ ਲਈ ਲੋੜੀਂਦੇ ਉਪਰਾਲੇ ਕਰ ਲਏ ਹਨ। ਬੀਤੀ ਸ਼ਾਮ ਤੋਂ ਕਿਸਾਨਾਂ ਨੇ ਖੇਤਾਂ ਦੀ ਤਿਆਰੀ ਕਰ ਦਾ ਕੰਮ ਕਰ ਲਿਆ ਹੈ ਅਤੇ ਕਈ ਕਿਸਾਨਾਂ ਨੇ ਖੇਤਾਂ ਵਿਚ ਪਾਣੀ ਛੱਡ ਕੇ ਕੱਦੂ ਕਰਨਾ ਸ਼ੁਰੂ ਦਿੱਤਾ ਹੈ ਤਾਂ ਜੋ ਬਿਨਾਂ ਦੇਰੀ ਲਵਾਈ ਕੀਤੀ ਜਾ ਸਕੇ। 

ਪੜ੍ਹੋ ਇਹ ਵੀ ਖ਼ਬਰ: ਸ਼ਰਾਬੀ ASI ਨੇ ਮੋਟਰਸਾਈਕਲ ਸਵਾਰ ਪਿਓ-ਪੁੱਤਰ 'ਚ ਮਾਰੀ ਕਾਰ, ਟੁੱਟੀਆਂ ਲੱਤਾਂ, ਵੀਡੀਓ ਵਾਇਰਲ

ਬਹੁਤ ਸਾਰੇ ਕਿਸਾਨਾਂ ਨੇ ਦੱਸਿਆ ਕਿ ਝੋਨੇ ਦੀ ਪਨੀਰੀ ਤਿਆਰ ਹੋ ਚੁੱਕੀ ਹੈ ਅਤੇ ਜ਼ਿਆਦਾਤਰ ਪਿੰਡਾਂ ਵਿਚ ਲੇਬਰ ਵੀ ਪਹੁੰਚ ਚੁੱਕੀ ਹੈ। ਜਿਹੜੇ ਪਿੰਡਾਂ ਵਿਚ ਲੇਬਰ ਦੀ ਘਾਟ ਹੈ, ਉਥੇ ਅਜੇ ਝੋਨੇ ਦੀ ਲਵਾਈ ਦਾ ਕੰਮ ਲੇਟ ਹੋਣ ਦੀ ਸੰਭਾਵਨਾ ਹੈ। ਇਸ ਵਾਰ ਲੇਬਰ ਵੱਲੋਂ ਝੋਨੇ ਦੀ ਲਵਾਈ ਕਿਸਾਨਾਂ ਕੋਲੋਂ ਪ੍ਰਤੀ ਏਕੜ 5 ਤੋਂ 6 ਹਜ਼ਾਰ ਰੁਪਏ ਮੰਗੇ ਜਾ ਰਹੇ ਹਨ ਅਤੇ ਕਈ ਕਿਸਾਨ ਮਜ਼ਬੂਰੀਵੱਸ ਏਨੇ ਜ਼ਿਆਦਾ ਪੈਸੇ ਦੇਣ ਲਈ ਮਨ ਬਣਾ ਚੁੱਕੇ ਹਨ। ਦੂਜੇ ਪਾਸੇ ਇਸ ਸਾਲ ਜ਼ਿਲ੍ਹੇ ਅੰਦਰ ਕਰੀਬ 8 ਹਜ਼ਾਰ ਏਕੜ ਵਿਚ ਝੋਨੇ ਦੀ ਸਿੱਧੀ ਬਿਜਾਈ ਹੋ ਚੁੱਕੀ ਹੈ।

ਪੜ੍ਹੋ ਇਹ ਵੀ ਖ਼ਬਰ: ਪ੍ਰੋਗਰਾਮ ਦੌਰਾਨ ਭੰਗੜਾ ਪਾਉਂਦਿਆਂ ਖ਼ੁਸ਼ੀ ’ਚ ਚਲਾਈ ਗੋਲੀ, ਨੌਜਵਾਨ ਦੀ ਛਾਤੀ ’ਚ ਵੱਜੀ

ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਜੇਕਰ ਇਸ ਸਾਲ ਸਿੱਧੀ ਬਿਜਾਈ ਵਾਲਾ ਝੋਨਾ ਸਫਲ ਰਿਹਾ ਤਾਂ ਅਗਲੇ ਸਾਲ ਸਿੱਧੀ ਬਿਜਾਈ ਵਿਧੀ ਰਾਹੀਂ ਬੀਜੇ ਗਏ ਝੋਨੇ ਹੇਠ ਰਕਬੇ ਵਿਚ ਭਾਰੀ ਵਾਧਾ ਹੋਵੇਗਾ, ਕਿਉਂਕਿ ਇਸ ਵਿਧੀ ਰਾਹੀਂ ਬੀਜੇ ਗਏ ਝੋਨੇ ਵਿਚ ਜਿਥੇ ਪਾਣੀ ਦੀ ਖਪਤ ਘੱਟ ਹੁੰਦੀ ਹੈ, ਉਥੇ ਕਿਸਾਨਾਂ ਦਾ ਖ਼ਰਚਾ ਵੀ ਘੱਟ ਹੁੰਦਾ ਹੈ। ਇਸ ਸੀਜ਼ਨ ਵਿਚ ਕਿਸਾਨਾਂ ਨੇ ਝੋਨੇ ਦੀ ਪੀਆਰ 130 ਤੇ ਪੀ. ਆਰ 131 ਕਿਸਮ ਦੀ ਕਾਸ਼ਤ ਪ੍ਰਤੀ ਕਾਫੀ ਉਤਸ਼ਾਹ ਦਿਖਾਇਆ ਹੈ, ਜਦੋਂਕਿ ਪੀ. ਆਰ 121 ਸਮੇਤ ਹੋਰ ਕਿਸਮਾਂ ਦੀ ਕਾਸ਼ਤ ਵੱਡੇ ਪੱਧਰ ’ਤੇ ਕੀਤੀ ਜਾ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਕਾਂਗਰਸੀ ਕੌਂਸਲਰ ਦੇ ਮੁੰਡੇ ਨੇ ਗੋਲੀਆਂ ਮਾਰ ਕੀਤਾ ਨੌਜਵਾਨ ਦਾ ਕਤਲ

ਜ਼ਿਲ੍ਹਾ ਗੁਰਦਾਸਪੁਰ ਦੇ ਖੇਤੀਬਾੜੀ ਅਧਿਕਾਰੀ ਡਾ. ਰਣਧੀਰ ਸਿੰਘ ਠਾਕੁਰ ਨੇ ਕਿਹਾ ਕਿ ਵਿਭਾਗ ਦੀਆਂ ਟੀਮਾਂ ਨੇ ਪੂਰੀ ਸ਼ਿੱਦਤ ਨਾਲ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਹੈ, ਜਿਸ ਤਹਿਤ ਅਨੇਕਾਂ ਕਿਸਾਨਾਂ ਨੇ ਉਤਸ਼ਾਹ ਦਿਖਾਇਆ ਹੈ। ਅਜੇ ਵੀ ਜਿਹੜੇ ਕਿਸਾਨਾਂ ਨੇ ਬਾਸਮਤੀ ਦੀ ਕਾਸ਼ਤ ਕਰਨੀ ਹੈ, ਉਹ ਸਿੱਧੀ ਬਿਜਾਈ ਵਿਧੀ ਰਾਹੀਂ ਹੀ ਕਾਸ਼ਤ ਕਰਨ। ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨ ਝੋਨੇ ਦੀ ਪਨੀਰੀ ਲਗਾ ਰਹੇ ਹਨ, ਉਹ ਵੀ ਖੇਤ ਦੀ ਤਿਆਰੀ ਮੌਕੇ ਖਾਦਾਂ ਤੇ ਦਵਾਈਆਂ ਦੀ ਵਰਤੋਂ ਸੰਜ਼ਮ ਨਾਲ ਕਰਨ। ਖ਼ਾਸ ਤੌਰ ’ਤੇ ਡੀ. ਏ. ਪੀ. ਵਰਗੀ ਖਾਦ ਦੀ ਵਰਤੋਂ ਕਰਨ ਤੋਂ ਗੁਰੇਜ ਕੀਤਾ ਜਾਵੇ। ਕਿਸਾਨਾਂ ਨੂੰ ਕੋਈ ਵੀ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਖੇਤੀ ਮਾਹਿਰਾਂ ਨਾਲ ਸੰਪਰਕ ਕੀਤਾ ਜਾਵੇ।
 


rajwinder kaur

Content Editor

Related News