ਬਾਦਲ ਅੱਜ ਤੇ ਕੱਲ ਮੁੱਖ ਦਫਤਰ ''ਚ ਆਮ ਲੋਕਾਂ ਨੂੰ ਮਿਲਣਗੇ
Thursday, Feb 01, 2018 - 07:25 AM (IST)

ਚੰਡੀਗੜ੍ਹ (ਬਿਊਰੋ) - ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ 1 ਅਤੇ 2 ਫਰਵਰੀ, 2018 ਨੂੰ ਸਵੇਰੇ 11 ਵਜੇ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫਤਰ ਵਿਚ ਆਮ ਲੋਕਾਂ ਦੀਆਂ ਮੁਸ਼ਕਿਲਾਂ ਸੁਣਨਗੇ। ਇਹ ਜਾਣਕਾਰੀ ਪਾਰਟੀ ਦੇ ਬੁਲਾਰੇ ਅਤੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ।