ਅਹਿਮ ਖ਼ਬਰ: ਅੱਜ ਚੰਡੀਗੜ੍ਹ ਦੇ PGI ’ਚ ਮੁੜ ਹੋਵੇਗਾ ਜੈਪਾਲ ਭੁੱਲਰ ਦਾ ਪੋਸਟਮਾਰਟਮ
Tuesday, Jun 22, 2021 - 10:34 AM (IST)
ਚੰਡੀਗੜ੍ਹ (ਹਾਂਡਾ) : ਕੋਲਕਾਤਾ ਵਿੱਚ ਹੋਏ ਐਨਕਾਊਂਟਰ ’ਚ ਮਾਰੇ ਗਏ ਗੈਂਗਸਟਰ ਜੈਪਾਲ ਭੁੱਲਰ ਦੇ ਪਿਤਾ ਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਉਨ੍ਹਾਂ ਦੀ ਦੁਬਾਰਾ ਪੋਸਟਮਾਰਟਮ ਦੀ ਮੰਗ ਮੰਨ ਲਈ ਹੈ। ਹੁਕਮਾਂ ਦੇ ਤਹਿਤ ਜੈਪਾਲ ਭੁੱਲਰ ਦਾ ਪਰਿਵਾਰ ਮੰਗਲਵਾਰ ਸਵੇਰੇ 10 ਵਜੇ ਜੈਪਾਲ ਦੀ ਲਾਸ਼ ਨੂੰ ਲੈ ਕੇ ਪੀ.ਜੀ.ਆਈ. ਦੀ ਮੋਰਚਰੀ ਵਿੱਚ ਪਹੁੰਚੇਗਾ, ਜਿੱਥੇ ਡਾਕਟਰੀ ਬੋਰਡ ਦੀ ਦੇਖ-ਰੇਖ ਵਿੱਚ ਜੈਪਾਲ ਦਾ ਦੁਬਾਰਾ ਪੋਸਟਮਾਰਟਮ ਕੀਤਾ ਜਾਵੇਗਾ। ਪਟੀਸ਼ਨ ਵਿੱਚ ਪਰਿਵਾਰ ਨੇ ਪੋਸਟਮਾਰਟਮ ਪ੍ਰੀਕਿਰਿਆ ਦੀ ਵੀਡੀਓ ਫਿਲਮਿੰਗ ਦੀ ਮੰਗ ਵੀ ਕੀਤੀ ਸੀ, ਜਿਸ ਨੂੰ ਕੋਰਟ ਨੇ ਠੁਕਰਾ ਦਿੱਤਾ ਹੈ।
ਪੜ੍ਹੋ ਇਹ ਵੀ ਖ਼ਬਰ - ਸ਼ਰਮਸਾਰ : 9 ਸਾਲ ਦੀ ਕੁੜੀ ਦਾ ਮਤਰੇਏ ਪਿਓ ਨੇ ਮਾਂ ਨਾਲ ਮਿਲ ਕੀਤਾ ਕਤਲ, ਇੰਝ ਹੋਇਆ ਖ਼ੁਲਾਸਾ
ਪਟੀਸ਼ਨਰ ਦੇ ਵਕੀਲ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਉਕਤ ਹੁਕਮ ਜਾਰੀ ਕੀਤੇ ਹਨ, ਜੇਕਰ ਪੋਸਟਮਾਰਟਮ ਰਿਪੋਰਟ ਕਲਕੱਤਾ ਵਿੱਚ ਹੋਏ ਪੋਸਟਮਾਰਟਮ ਰਿਪੋਰਟ ਨਾਲ ਮੈਚ ਨਹੀਂ ਹੁੰਦੀ ਤਾਂ ਜੈਪਾਲ ਭੁੱਲਰ ਦੇ ਪਰਿਵਾਰ ਕੋਲ ਅਧਿਕਾਰ ਹੋਵੇਗਾ ਕਿ ਉਹ ਸਾਰੇ ਮਾਮਲੇ ਨੂੰ ਲੈ ਕੇ ਕੋਰਟ ਵਿੱਚ ਜਾ ਸਕੇ।
ਪੜ੍ਹੋ ਇਹ ਵੀ ਖ਼ਬਰ - ਘਰੋਂ ਭੱਜ ਕੇ ਵਿਆਹ ਕਰਾਉਣ ਵਾਲੇ ਪ੍ਰੇਮੀ ਜੋੜੇ ਦਾ ਦਰਦਨਾਕ ਅੰਤ, ਕੁੜੀ ਦੇ ਭਰਾ ਨੇ ਦੋਵਾਂ ਨੂੰ ਗੋਲ਼ੀਆਂ ਨਾਲ ਭੁੰਨਿਆ
ਉਨ੍ਹਾਂ ਦੱਸਿਆ ਕਿ ਪਟੀਸ਼ਨ ਸਿਰਫ਼ ਪੋਸਟਮਾਰਟਮ ਨੂੰ ਲੈ ਕੇ ਸੀ, ਜਦੋਂ ਕਿ ਐਨਕਾਊਂਟਰ ਨਾਲ ਸਬੰਧਤ ਪਟੀਸ਼ਨ ਕਲਕੱਤਾ ਹਾਈਕੋਰਟ ਵਿਚ ਹੀ ਪਾਈ ਜਾਵੇਗੀ। ਜੈਪਾਲ ਦੇ ਪਰਿਵਾਰ ਦਾ ਦੋਸ਼ ਹੈ ਕਿ ਜੈਪਾਲ ਦਾ ਐਨਕਾਊਂਟਰ ਦਿਖਾਇਆ ਗਿਆ, ਜਦੋਂ ਕਿ ਉਸ ਨੂੰ ਟਾਰਚਰ ਕਰਕੇ ਮਾਰਿਆ ਗਿਆ ਹੈ, ਜਿਸ ਦੀ ਜਾਂਚ ਲਈ ਉਹ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਫ਼ੈਸਲਾ ਲੈਣਗੇ।
ਪੜ੍ਹੋ ਇਹ ਵੀ ਖ਼ਬਰ - ਕੋਰੋਨਾ ਵੈਕਸੀਨ ਲਗਾ ਕੇ ਵਿਦੇਸ਼ ਜਾਣ ਵਾਲੇ 18 ਤੋਂ 45 ਸਾਲ ਦੇ ਲੋਕਾਂ ਲਈ ਰਾਹਤ ਭਰੀ ਖ਼ਬਰ