ਪੰਜਾਬ 'ਚ DAP ਖਾਦ ਸਬੰਧੀ ਅੱਜ CM ਭਗਵੰਤ ਮਾਨ JP ਨੱਢਾ ਨਾਲ ਕਰਨਗੇ ਮੁਲਾਕਾਤ
Saturday, Oct 26, 2024 - 12:54 PM (IST)
ਜਲੰਧਰ- ਪੰਜਾਬ ਵਿਚ ਡੀ. ਏ. ਪੀ. ਖਾਦ ਦੇ ਮੁੱਦੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਕੇਂਦਰੀ ਮੰਤਰੀ ਜੇ.ਪੀ. ਨੱਢਾ ਨਾਲ ਮੁਲਾਕਾਤ ਕਰਨਗੇ। ਇਸ ਸਬੰਧੀ ਮੁੱਖ ਮੰਤਰੀ ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਟਵੀਟ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਮੈਂ ਰਸਾਇਣ ਅਤੇ ਖਾਦ ਮੰਤਰੀ ਜੇ. ਪੀ. ਨੱਢਾ ਨਾਲ ਪੰਜਾਬ ਵਿੱਚ DAP ਖਾਦ ਦੀ ਸਪਲਾਈ ਦੇ ਮੁੱਦੇ 'ਤੇ ਵਿਚਾਰ ਕਰਨ ਲਈ ਮੁਲਾਕਾਤ ਕਰਾਂਗਾ। ਪੰਜਾਬ ਨੂੰ DAP ਖਾਦ ਦਾ ਬਣਦਾ ਹਿੱਸਾ ਨਹੀਂ ਮਿਲ ਰਿਹਾ ਅਤੇ ਕੇਂਦਰ ਸਰਕਾਰ ਨੂੰ ਇਸ 'ਤੇ ਧਿਆਨ ਦੇਣਾ ਚਾਹੀਦਾ ਹੈ।
ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨਾ ਸਾਡੀ ਮੁੱਖ ਤਰਜੀਹ ਹੈ ਅਤੇ ਇਹ ਯਕੀਨੀ ਬਣਾਉਣ ਲਈ ਅਸੀਂ ਹਰ ਉਪਰਾਲਾ ਕਰਾਂਗੇ ਕਿ ਉਨ੍ਹਾਂ ਨੂੰ ਖਾਦਾਂ ਦੀ ਸਮੇਂ ਸਿਰ ਸਪਲਾਈ ਮਿਲੇ। ਇਸੇ ਦੱਸ ਦੇਈਏ ਕਿ ਪਹਿਲਾਂ ਵੀ ਮੁੱਖ ਮੰਤਰੀ ਭਗਵੰਤ ਮਾਨ ਨੇ ਡੀ. ਏ. ਪੀ. ਦੀ ਮੰਗ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਚਿੱਠੀ ਲਿਖੀ ਸੀ।
ਇਹ ਵੀ ਪੜ੍ਹੋ- ਢਿੱਲੋਂ ਬ੍ਰਦਰਜ਼ ਦੇ ਮਾਮਲੇ 'ਚ ਨਵਾਂ ਮੋੜ, DNA ਨੇ ਖੋਲ੍ਹੀਆਂ ਕਈ ਪਰਤਾਂ, ਸਵਾਲਾਂ 'ਚ ਘਿਰੀ ਪੁਲਸ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8