ਪੰਜਾਬ ਦੇ ਕਾਰੋਬਾਰੀਆਂ ਲਈ ਅੱਜ ਇਤਿਹਾਸਕ ਦਿਨ, ਮਾਨ ਸਰਕਾਰ ਨੇ ਦਿੱਤੀ ਵੱਡੀ ਖ਼ੁਸ਼ਖ਼ਬਰੀ (ਵੀਡੀਓ)

Friday, Aug 22, 2025 - 02:31 PM (IST)

ਪੰਜਾਬ ਦੇ ਕਾਰੋਬਾਰੀਆਂ ਲਈ ਅੱਜ ਇਤਿਹਾਸਕ ਦਿਨ, ਮਾਨ ਸਰਕਾਰ ਨੇ ਦਿੱਤੀ ਵੱਡੀ ਖ਼ੁਸ਼ਖ਼ਬਰੀ (ਵੀਡੀਓ)

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਸਨਅਤਕਾਰਾਂ ਲਈ ਨਵੀਂ ਨੀਤੀ ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਨਵੀਂ ਨੀਤੀ ਪੰਜਾਬ ਪ੍ਰਦੂਸ਼ਣ ਕੰਟਰੋਲ ਨਾਲ ਸਬੰਧਿਤ ਹੈ। ਇਸ ਬਾਰੇ ਮੁੱਖ ਮੰਤਰੀ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਪਾਲਿਸੀ ਨਿਵੇਕਲੀ ਹੈ ਕਿਉਂਕਿ ਪਹਿਲਾਂ ਸਨਅਤਕਾਰਾਂ ਨੂੰ ਇਹ ਹੀ ਨਹੀਂ ਪਤਾ ਲੱਗਦਾ ਸੀ ਕਿ ਪ੍ਰਦੂਸ਼ਣ ਬੋਰਡ ਤੋਂ ਕਿੱਥੋਂ ਮਨਜ਼ੂਰੀ ਲੈਣੀ ਹੈ ਅਤੇ ਉਨ੍ਹਾਂ ਦਾ ਕਾਰੋਬਾਰ 'ਚ ਪੈਸਾ ਲੱਗਾ ਹੁੰਦਾ ਸੀ। ਹੁਣ ਇਸ ਮੁਸ਼ਕਲ ਤੋਂ ਸਨਅਤਕਾਰਾਂ ਨੂੰ ਨਿਜਾਤ ਮਿਲੇਗੀ।

ਇਹ ਵੀ ਪੜ੍ਹੋ : ਪੰਜਾਬ ਦੇ ਮਾਲ ਅਧਿਕਾਰੀਆਂ ਨੂੰ ਸਖ਼ਤ ਹੁਕਮ ਜਾਰੀ, ਜ਼ਮੀਨਾਂ ਦੇ ਰਿਕਾਰਡ ਨੂੰ ਲੈ ਕੇ...

ਅਸੀਂ ਕੁੱਝ ਸੀਨੀਅਰ ਅਫ਼ਸਰਾਂ ਦੀ ਪ੍ਰਦੂਸ਼ਣ ਬੋਰਡ ਨਾਲ ਡਿਊਟੀ ਲਾ ਰਹੇ ਹਾਂ, ਜਿਸ ਤੋਂ ਬਾਅਦ ਕਾਰੋਬਾਰੀਆਂ ਨੂੰ ਬੇਹੱਦ ਸੌਖ ਹੋ ਜਾਵੇਗੀ ਅਤੇ ਉਹ ਆਪਣੀ ਇੰਡਸਟਰੀ ਸ਼ੁਰੂ ਕਰ ਸਕਣਗੇ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਹਮੇਸ਼ਾ ਕਾਰੋਬਾਰੀਆਂ ਨਾਲ ਖੜ੍ਹੀ ਹੈ ਕਿਉਂਕਿ ਸਰਕਾਰਾਂ ਤੰਗ ਕਰਨ ਲਈ ਨਹੀਂ, ਸਗੋਂ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਬਣਦੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇੰਡਸਟਰੀ ਲਈ ਅੱਜ ਇਕ ਇਤਿਹਾਸਕ ਦਿਨ ਹੈ ਕਿਉਂਕਿ ਅੱਜ ਤੋਂ ਬਾਅਦ ਉਨ੍ਹਾਂ ਲਈ ਕੰਮ ਕਰਨਾ ਸੌਖਾ ਹੋ ਜਾਵੇਗਾ, ਜਦੋਂ ਕਿ ਪਹਿਲਾਂ ਦੀਆਂ ਸਰਕਾਰੀਆਂ ਕਾਰੋਬਾਰੀਆਂ ਦੇ ਕੰਮਾਂ 'ਚ ਮੁਸ਼ਕਲਾਂ ਪੈਦਾ ਕਰਦੀਆਂ ਸਨ।

ਇਹ ਵੀ ਪੜ੍ਹੋ : ਪੁਲਸ ਨੇ ਸੁਨੀਲ ਜਾਖੜ ਨੂੰ ਹਿਰਾਸਤ 'ਚ ਲਿਆ, ਜਾਣੋ ਕੀ ਹੈ ਪੂਰਾ ਮਾਮਲਾ

ਇਸ ਕਾਰਨ ਕਾਰੋਬਾਰੀ ਪੰਜਾਬ ਤੋਂ ਬਾਹਰ ਜਾ ਕੇ ਇੰਡਸਟਰੀ ਲਾ ਲੈਂਦੇ ਸਨ ਅਤੇ ਅਜਿਹਾ ਅਸੀਂ ਨਹੀਂ ਹੋਣ ਦੇਣਾ ਕਿਉਂਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਅਤੇ ਇੱਥੇ ਖੇਤੀ ਦੇ ਨਾਲ-ਨਾਲ ਇੰਡਸਟਰੀ ਵੀ ਚੱਲੇਗੀ, ਜਿਸ ਕਾਰਨ ਪੰਜਾਬ ਦਾ ਆਰਥਿਕ ਵਿਕਾਸ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਪੰਜਾਬ ਦੇ ਹਰ ਘਰ ਦੇ ਚੁੱਲ੍ਹੇ 'ਚ ਅੱਗ ਹੋਵੇ। ਪੰਜਾਬ ਦੀ ਧਰਤੀ ਇੰਨੀ ਬਰਕਤ ਵਾਲੀ ਹੈ ਕਿ ਇੱਥੇ ਆ ਕੇ ਕੋਈ ਭੁੱਖਾ ਨਹੀਂ ਮਰਦਾ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


 


author

Babita

Content Editor

Related News