ਪੰਜਾਬ ਵਿਧਾਨ ਸਭਾ ਦਾ ਅੱਜ ਆਖ਼ਰੀ ਦਿਨ, ਜਾਣੋ ਸਦਨ 'ਚ ਕੀ-ਕੀ ਹੋਵੇਗਾ (ਵੀਡੀਓ)
Friday, Mar 28, 2025 - 10:08 AM (IST)

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ 28 ਮਾਰਚ ਮਤਲਬ ਕਿ ਅੱਜ ਆਖ਼ਰੀ ਦਿਨ ਹੈ। ਅੱਜ ਸਦਨ 'ਚ ਸਭ ਤੋਂ ਪਹਿਲਾਂ ਪ੍ਰਸ਼ਨਕਾਲ ਹੋਵੇਗਾ, ਜਿਸ ਦੌਰਾਨ ਵੱਖ-ਵੱਖ ਪ੍ਰਸ਼ਨ ਪੁੱਛੇ ਜਾਣਗੇ ਅਤੇ ਜਵਾਬ ਦਿੱਤੇ ਜਾਣਗੇ। ਇਸ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਪੰਜਾਬ ਸਟੇਟ ਕਮਿਸ਼ਨ ਫਾਰ ਐੱਨ. ਆਰ. ਆਈ. ਦੀ ਸਲਾਨਾ ਰਿਪੋਰਟ ਸਮੇਤ ਕੁੱਲ 7 ਰਿਪੋਰਟਾਂ ਪੇਸ਼ ਕੀਤੀਆਂ ਜਾਣਗੀਆਂ।
ਇਹ ਵੀ ਪੜ੍ਹੋ : ਵਾਹਨ ਚਾਲਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਸੂਬੇ ਭਰ 'ਚ ਸਖ਼ਤ ਹੁਕਮ ਜਾਰੀ, ਦੇਖਿਓ ਕਿਤੇ...
ਉੱਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਜਲ ਪ੍ਰਦੂਸ਼ਣ ਦੀ ਰੋਕਥਾਮ, ਕੰਟਰੋਲ ਅਤੇ ਪਾਣੀ ਦੀ ਸ਼ੁੱਧਤਾ ਨੂੰ ਬਹਾਲ ਕਰਨ ਲਈ ਇਕ ਪ੍ਰਸਤਾਵ ਪੇਸ਼ ਕਰਨਗੇ। ਇਸ ਤੋਂ ਬਾਅਦ ਵਿਧਾਨ ਸਭਾ ਦੀਆਂ 4 ਕਮੇਟੀਆਂ ਦੇ ਗਠਨ ਦਾ ਵੀ ਪ੍ਰਸਤਾਵ ਪੇਸ਼ ਕੀਤਾ ਜਾਵੇਗਾ। ਅਖ਼ੀਰ 'ਚ ਵਿਧਾਨਿਕ ਕੰਮਕਾਰ ਹੋਣਗੇ ਅਤੇ ਵਿਧਾਨ ਸਭਾ 'ਚ 3 ਬਿੱਲ ਪੇਸ਼ ਕੀਤੇ ਜਾਣਗੇ। ਇਸ ਤੋਂ ਬਾਅਦ ਸਦਨ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ 'ਚ ਹੰਗਾਮਾ, ਬਾਜਵਾ-ਬੈਂਸ ਵਿਚਾਲੇ ਤਿੱਖੀ ਬਹਿਸ, ਸਦਨ ਦੀ ਕਾਰਵਾਈ ਮੁਲਤਵੀ
ਬੀਤੇ ਦਿਨ ਹੰਗਾਮਾ ਭਰਪੂਰ ਰਹੀ ਸੀ ਸਦਨ ਦੀ ਕਾਰਵਾਈ
ਪੰਜਾਬ ਵਿਧਾਨ ਸਭਾ 'ਚ ਬੀਤੇ ਦਿਨ ਦੀ ਕਾਰਵਾਈ ਹੰਗਾਮਾ ਭਰਪੂਰ ਰਹੀ ਸੀ ਅਤੇ ਸਾਰਾ ਦਿਨ ਸੰਤ ਸੀਚੇਵਾਲ ਮਾਡਲ 'ਤੇ ਲੈ ਕੇ ਵਿਰੋਧੀ ਧਿਰ ਵਲੋਂ ਰੌਲਾ ਪਾਇਆ ਗਿਆ। ਰੌਲੇ-ਰੱਪੇ ਦੌਰਾਨ 2 ਵਾਰ ਸਦਨ ਦੀ ਕਾਰਵਾਈ ਨੂੰ 15-15 ਮਿੰਟ ਲਈ ਮੁਲਤਵੀ ਕਰਨਾ ਪਿਆ। ਹੰਗਾਮਾ ਇੰਨਾ ਜ਼ਿਆਦਾ ਵੱਧ ਗਿਆ ਕਿ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਖ਼ਿਲਾਫ਼ ਨਿੰਦਾ ਪ੍ਰਸਤਾਵ ਲੈ ਆਂਦਾ, ਜਿਸ ਨੂੰ ਸਦਨ 'ਚ ਪਾਸ ਕਰ ਦਿੱਤਾ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8