ਸੁਖਨਾ ਝੀਲ 'ਤੇ ਏਅਰ ਸ਼ੋਅ ਦਾ ਅੱਜ ਦੂਜਾ ਤੇ ਆਖ਼ਰੀ ਦਿਨ, ਸੂਰਿਆ ਕਿਰਨ ਟੀਮ ਦਿਖਾਏਗੀ ਜੌਹਰ
Saturday, Mar 28, 2026 - 10:33 AM (IST)
ਚੰਡੀਗੜ੍ਹ : ਸ਼ਹਿਰ ਦੀ ਖੂਬਸੂਰਤ ਸੁਖਨਾ ਝੀਲ 'ਤੇ ਚੱਲ ਰਹੇ ਏਅਰ ਸ਼ੋਅ ਦਾ ਅੱਜ ਦੂਜਾ ਅਤੇ ਆਖ਼ਰੀ ਦਿਨ ਹੈ। ਅੱਜ ਦੇ ਪ੍ਰੋਗਰਾਮ ਤੋਂ ਬਾਅਦ ਦੁਪਹਿਰ 2:00 ਵਜੇ ਸੁਖਨਾ ਝੀਲ ਨੂੰ ਆਮ ਜਨਤਾ ਲਈ ਦੁਬਾਰਾ ਖੋਲ੍ਹ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਇਸ ਏਅਰ ਸ਼ੋਅ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਕਾਰਨ 26 ਮਾਰਚ ਤੋਂ ਝੀਲ ਆਮ ਲੋਕਾਂ ਲਈ ਬੰਦ ਸੀ।
ਲਾਲ ਰੰਗ ਦੇ 9 ਜਹਾਜ਼ ਅਸਮਾਨ ਵਿੱਚ ਬਣਾਉਣਗੇ ਤਿਰੰਗਾ
ਅੱਜ ਭਾਰਤੀ ਹਵਾਈ ਫ਼ੌਜ ਦੀ ਸੂਰਿਆ ਕਿਰਨ ਟੀਮ ਆਪਣੇ 9 ਫਾਈਟਰ ਜੈੱਟਾਂ (BAE Hawk MK-132) ਨਾਲ ਅਸਮਾਨ 'ਚ ਹੈਰਾਨੀਜਨਕ ਕਰਤੱਬ ਦਿਖਾਏਗੀ। ਲਾਲ ਅਤੇ ਚਿੱਟੇ ਰੰਗ ਦੇ ਇਹ 9 ਜਹਾਜ਼ ਅਸਮਾਨ 'ਚ ਤਿਰੰਗੇ ਦੇ ਨਾਲ-ਨਾਲ ਕਈ ਹੋਰ ਆਕਰਸ਼ਕ ਆਕ੍ਰਿਤੀਆਂ ਬਣਾਉਂਦੇ ਨਜ਼ਰ ਆਉਣਗੇ।
ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਸਕੂਲਾਂ 'ਚ ਅੱਜ ਐਲਾਨਿਆ ਜਾਵੇਗਾ 5ਵੀਂ ਜਮਾਤ ਦਾ ਨਤੀਜਾ, ਦਿਸ਼ਾ-ਨਿਰਦੇਸ਼ ਜਾਰੀ
ਪ੍ਰਬੰਧ ਅਤੇ ਆਮ ਜਨਤਾ ਲਈ ਸਹੂਲਤਾਂ
ਇਸ ਸ਼ਾਨਦਾਰ ਸ਼ੋਅ ਨੂੰ ਦੇਖਣ ਲਈ ਪ੍ਰਸ਼ਾਸਨ ਵੱਲੋਂ 10,000 ਲੋਕਾਂ ਦੇ ਬੈਠਣ ਦਾ ਪ੍ਰਬੰਧ ਕੀਤਾ ਗਿਆ ਹੈ। ਲੋਕਾਂ ਦੀ ਸਹੂਲਤ ਲਈ ਸ਼ਹਿਰ ਦੇ 7 ਵੱਖ-ਵੱਖ ਹਿੱਸਿਆਂ ਤੋਂ ਸੀ. ਟੀ. ਯੂ. ਦੀਆਂ ਵਿਸ਼ੇਸ਼ ਬੱਸਾਂ ਚਲਾਈਆਂ ਜਾ ਰਹੀਆਂ ਹਨ ਤਾਂ ਜੋ ਦਰਸ਼ਕਾਂ ਨੂੰ ਪਹੁੰਚਣ ਵਿੱਚ ਕੋਈ ਦਿੱਕਤ ਨਾ ਆਵੇ।
ਇਹ ਵੀ ਪੜ੍ਹੋ : ਹੁਣ ਪੈਟਰੋਲ ਪੰਪਾਂ ਤੇ ਮਾਲ 'ਚ ਵੀ ਮਿਲੇਗੀ ਸ਼ਰਾਬ! ਲਾਗੂ ਹੋਈ ਚੰਡੀਗੜ੍ਹ 'ਚ ਨਵੀਂ ਆਬਕਾਰੀ ਨੀਤੀ
ਰਾਜਪਾਲ ਗੁਲਾਬ ਚੰਦ ਕਟਾਰੀਆ ਹੋਣਗੇ ਮੁੱਖ ਮਹਿਮਾਨ
ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਅੱਜ ਇਸ ਸ਼ੋਅ 'ਚ ਮੁੱਖ ਮਹਿਮਾਨ ਵਜੋਂ ਸ਼ਿਰੱਕਤ ਕਰਨਗੇ। ਇਸ ਤੋਂ ਪਹਿਲਾਂ 27 ਮਾਰਚ ਨੂੰ ਚੰਡੀਗੜ੍ਹ ਦੇ ਚੀਫ਼ ਸੈਕਟਰੀ ਐਚ. ਰਾਜੇਸ਼ ਪ੍ਰਸਾਦ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਸਨ। ਅੱਜ ਦੇ ਪ੍ਰੋਗਰਾਮ ਵਿੱਚ ਹਰਿਆਣਾ ਅਤੇ ਪੰਜਾਬ ਦੇ ਕਈ ਉੱਚ ਅਧਿਕਾਰੀ ਵੀ ਮੌਜੂਦ ਰਹਿਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
