ਜਾਖੜ ਅੱਜ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ਸ਼ੁਰੂ ਕਰਨਗੇ ਚੋਣ ਮੁਹਿੰਮ

09/21/2017 7:19:14 AM

ਅੰਮ੍ਰਿਤਸਰ - ਲੋਕ ਸਭਾ ਹਲਕਾ ਗੁਰਦਾਸਪੁਰ ਦੀ ਜ਼ਿਮਨੀ ਚੋਣ 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਕੱਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਚੋਣ ਮੁਹਿੰਮ ਦਾ ਆਗਾਜ਼ ਕਰਨ ਜਾ ਰਹੇ ਹਨ।  ਅੱਜ ਉਹ ਦਿੱਲੀ ਤੋਂ ਸਿੱਧੇ ਡੇਰਾ ਬਾਬਾ ਨਾਨਕ ਤੋਂ ਕਾਂਗਰਸੀ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਦੇ ਘਰ ਪੁੱਜੇ, ਜਿਥੇ ਉਨ੍ਹਾਂ ਦੇ ਸਵਾਗਤ ਲਈ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਪਠਾਨਕੋਟ ਤੋਂ ਵਿਧਾਇਕ ਅਮਿਤ ਵਿਜ, ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ. ਐੱਸ. ਡੀ. ਸੰਦੀਪ ਸੰਧੂ, ਕਾਂਗਰਸ ਦੇ ਮੁੱਖ ਬੁਲਾਰਿਆਂ 'ਚੋਂ ਭਗਵੰਤਪਾਲ ਸਿੰਘ ਸੱਚਰ, ਗੁਰਪ੍ਰਤਾਪ ਸਿੰਘ ਮਾਨ ਤੇ ਹੋਰ ਕਾਂਗਰਸੀ ਆਗੂ ਹਾਜ਼ਰ ਸਨ।