ਬੁੱਧਵਾਰ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ

Wednesday, Jan 08, 2020 - 12:58 AM (IST)

ਬੁੱਧਵਾਰ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ,(ਪਾਲ)- ਸ਼ਹਿਰ 'ਚ ਲਗਾਤਾਰ ਪੈ ਰਹੇ ਮੀਂਹ ਨੇ ਠੰਡਕ ਵਧਾ ਦਿੱਤੀ ਹੈ। ਪਿਛਲੇ ਹਫ਼ਤੇ ਜਿੱਥੇ ਧੁੱਪ ਨੇ ਕੁਝ ਰਾਹਤ ਦਿੱਤੀ ਸੀ, ਉਥੇ ਹੀ ਇਕ ਵਾਰ ਫਿਰ ਲੋਕਾਂ ਨੂੰ ਸਰਦੀ ਦਾ ਅਹਿਸਾਸ ਕਰਵਾ ਦਿੱਤਾ ਹੈ। ਚੰਡੀਗੜ੍ਹ ਮੌਸਮ ਕੇਂਦਰ ਮੁਤਾਬਕ ਬੁੱਧਵਾਰ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਅਫ਼ਗਾਨਿਸਤਾਨ ਤੋਂ ਐਕਟਿਵ ਹੋਇਆ ਵੈਸਟਰਨ ਡਿਸਟਰਬੈਂਸ ਫਿਲਹਾਲ ਹਰਿਆਣਾ ਵਲੋਂ ਹੈ, ਅਜਿਹੇ 'ਚ ਮੀਂਹ ਦੇ ਆਸਾਰ ਬਣੇ ਹੋਏ ਹਨ। ਮੰਗਲਵਾਰ ਨੂੰ ਸਵੇਰ ਤੋਂ ਸ਼ੁਰੂ ਹੋਇਆ ਮੀਂਹ ਰੁਕ-ਰੁਕ ਕੇ ਪੂਰਾ ਦਿਨ ਜਾਰੀ ਰਿਹਾ।

ਕੇਂਦਰ ਦੇ ਅੰਕੜਿਆਂ ਮੁਤਾਬਕ ਸਵੇਰੇ 8:30 ਤੋਂ ਰਾਤ 8:30 ਵਜੇ ਤੱਕ 9.6 ਐੱਮ.ਐੱਮ. ਮੀਂਹ ਰਿਕਾਰਡ ਕੀਤਾ ਗਿਆ। ਉਥੇ ਹੀ ਮੰਗਲਵਾਰ ਦਾ ਵੱਧ ਤੋਂ ਵੱਧ ਤਾਪਮਾਨ 14.8 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 11.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਭਾਵੇਂ ਹੀ ਪਿਛਲੇ ਦਿਨਾਂ ਦੇ ਮੁਕਾਬਲੇ ਪਾਰੇ 'ਚ ਵਾਧਾ ਹੈ ਪਰ ਮੀਂਹ ਕਾਰਨ ਠੰਡਕ ਵਧ ਗਈ ਹੈ। ਕੇਂਦਰ ਮੁਤਾਬਕ ਫਿਲਹਾਲ ਠੰਡਕ ਬਣੀ ਰਹੇਗੀ। ਵੀਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 14 ਅਤੇ ਘੱਟ ਤੋਂ ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਤੱਕ ਰਹੇਗਾ।


Related News