ਧਮਕੀ ਭਰੀ ਕਾਲ ਮਗਰੋਂ ਬੱਬੂ ਮਾਨ ਦੇ ਘਰ ਦੀ ਵਧਾਈ ਸੁਰੱਖਿਆ, ਨੀਲੇ ਕਾਰਡਾਂ ਬਾਰੇ ਸਖ਼ਤ ਹੁਕਮ ਜਾਰੀ, ਪੜ੍ਹੋ Top 10

11/17/2022 10:53:22 PM

ਜਲੰਧਰ (ਬਿਊਰੋ) : ਧਮਕੀ ਭਰੀ ਕਾਲ ਆਉਣ ਮਗਰੋਂ ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਦੇ ਘਰ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਮੋਹਾਲੀ ਦੇ 70 ਸੈਕਟਰ ’ਚ ਬੱਬੂ ਮਾਨ ਦਾ ਘਰ ਹੈ, ਜਿਥੇ ਪੁਲਸ ਸੁਰੱਖਿਆ ’ਚ ਵਾਧਾ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਬੱਬੂ ਮਾਨ ਨੂੰ ਧਮਕੀ ਭਰੀ ਕਾਲ ਆਉਣ ਤੋਂ ਬਾਅਦ ਉਨ੍ਹਾਂ ਨੇ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਤੋਂ ਬਾਅਦ ਬੱਬੂ ਮਾਨ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਉਥੇ ਪੰਜਾਬ ’ਚ ਨੀਲੇ ਕਾਰਡ ਧਾਰਕਾਂ ਲਈ ਅਹਿਮ ਖ਼ਬਰ ਹੈ। ਹੁਣ ਅਜਿਹੇ ਲੋਕਾਂ ਦੇ ਨੀਲੇ ਕਾਰਡ ਕੱਟੇ ਜਾਣਗੇ, ਜੋ ਆਰਥਿਕ ਤੌਰ ’ਤੇ ਠੀਕ ਹਨ ਪਰ ਉਨ੍ਹਾਂ ਨੇ ਫਰਜ਼ੀ ਆਟਾ-ਦਾਲ ਸਕੀਮ ਤਹਿਤ ਨੀਲੇ ਕਾਰਡ ਬਣਵਾਏ ਹੋਏ ਹਨ। ਪੰਜਾਬ ਸਰਕਾਰ ਨੇ ਅਜਿਹੇ ਸਾਰੇ ਧਾਰਕਾਂ ਦੇ ਨੀਲੇ ਕਾਰਡ ਕੱਟਣ ਦੇ ਸਖ਼ਤ ਹੁਕਮ ਜਾਰੀ ਕੀਤੇ ਹਨ। ਦਰਅਸਲ ਪੰਜਾਬ ਸਰਕਾਰ ਇਨ੍ਹਾਂ ਦੀ ਵੈਰੀਫਿਕੇਸ਼ਨ ਕਰਾਉਣ ਜਾ ਰਹੀ ਹੈ।  ਪੜ੍ਹੋ ਅੱਜ ਦੀਆਂ Top 10 ਖ਼ਬਰਾਂ  

ਵੱਡੀ ਖ਼ਬਰ : ਬੱਬੂ ਮਾਨ ਨੂੰ ਖ਼ਤਰਾ, ਮੋਹਾਲੀ ਦੇ ਘਰ ਦੀ ਵਧਾਈ ਸੁਰੱਖਿਆ

ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਦੇ ਘਰ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਮੋਹਾਲੀ ਦੇ 70 ਸੈਕਟਰ ’ਚ ਬੱਬੂ ਮਾਨ ਦਾ ਘਰ ਹੈ, ਜਿਥੇ ਪੁਲਸ ਸੁਰੱਖਿਆ ’ਚ ਵਾਧਾ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਬੱਬੂ ਮਾਨ ਨੂੰ ਧਮਕੀ ਭਰੀ ਕਾਲ ਆਉਣ ਤੋਂ ਬਾਅਦ ਉਨ੍ਹਾਂ ਨੇ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਤੋਂ ਬਾਅਦ ਬੱਬੂ ਮਾਨ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਹਾਲਾਂਕਿ ਅਜੇ ਤਕ ਇਹ ਸਾਫ ਨਹੀਂ ਹੋ ਸਕਿਆ ਹੈ ਕਿ ਬੱਬੂ ਮਾਨ ਨੂੰ ਧਮਕੀ ਕਿਹੜੀ ਗੈਂਗ ਜਾਂ ਵਿਅਕਤੀ ਨੇ ਦਿੱਤੀ ਹੈ।

ਅਹਿਮ ਖ਼ਬਰ : ਪੰਜਾਬ 'ਚ ਇਨ੍ਹਾਂ ਲੋਕਾਂ ਦੇ ਕੱਟੇ ਜਾਣਗੇ 'ਨੀਲੇ ਕਾਰਡ', ਸਰਕਾਰ ਨੇ ਜਾਰੀ ਕੀਤੇ ਸਖ਼ਤ ਹੁਕਮ

ਪੰਜਾਬ 'ਚ ਨੀਲੇ ਕਾਰਡ ਧਾਰਕਾਂ ਲਈ ਅਹਿਮ ਖ਼ਬਰ ਹੈ। ਹੁਣ ਅਜਿਹੇ ਲੋਕਾਂ ਦੇ ਨੀਲੇ ਕਾਰਡ ਕੱਟੇ ਜਾਣਗੇ, ਜੋ ਆਰਥਿਕ ਤੌਰ 'ਤੇ ਠੀਕ ਹਨ ਪਰ ਉਨ੍ਹਾਂ ਨੇ ਫਰਜ਼ੀ ਆਟਾ-ਦਾਲ ਸਕੀਮ ਤਹਿਤ ਨੀਲੇ ਕਾਰਡ ਬਣਵਾਏ ਹੋਏ ਹਨ। ਪੰਜਾਬ ਸਰਕਾਰ ਨੇ ਅਜਿਹੇ ਸਾਰੇ ਧਾਰਕਾਂ ਦੇ ਨੀਲੇ ਕਾਰਡ ਕੱਟਣ ਦੇ ਸਖ਼ਤ ਹੁਕਮ ਜਾਰੀ ਕੀਤੇ ਹਨ।

ਵੱਡੀ ਖ਼ਬਰ: ਡੇਰਾ ਪ੍ਰੇਮੀ ਕਤਲ ਕਾਂਡ ’ਚ ਸ਼ਾਮਲ ਦੋ ਹੋਰ ਸ਼ੂਟਰ ਹੁਸ਼ਿਆਰਪੁਰ ਤੋਂ ਗ੍ਰਿਫ਼ਤਾਰ

ਬੀਤੇ ਦਿਨੀਂ ਕੋਟਕਪੂਰਾ ਵਿਖੇ ਗੋਲ਼ੀਆਂ ਮਾਰ ਕੇ ਕਤਲ ਕੀਤੇ ਗਏ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੇ ਦੋ ਹੋਰ ਕਾਤਲਾਂ ਸਮੇਤ ਤਿੰਨ ਮੁਲਜ਼ਮਾਂ ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਖ਼ੁਦ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਟਵੀਟ ਕਰਕੇ ਦਿੱਤੀ ਹੈ।

ਸਾਬਕਾ ਸਾਂਸਦ ਮਹਿੰਦਰ ਸਿੰਘ ਕੇ. ਪੀ. ਦੀ ਕਾਰ ਦਾ ਹੋਇਆ ਐਕਸੀਡੈਂਟ, ਵਾਲ-ਵਾਲ ਬਚੇ ਕਾਰ ਸਵਾਰ (ਤਸਵੀਰਾਂ)

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇ. ਪੀ. ਸੜਕ ਹਾਦਸੇ 'ਚ ਵਾਲ-ਵਾਲ ਬਚੇ ਜਦਕਿ ਉਨ੍ਹਾਂ ਦੀ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਜਾਣਕਾਰੀ ਮੁਤਾਬਕ ਕੇ. ਪੀ. ਆਪਣੇ ਪਰਿਵਾਰ ਸਮੇਤ ਫਿਲੌਰ 'ਚ ਇਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਜਾ ਰਹੇ ਸਨ। ਉਨ੍ਹਾਂ ਦੇ ਨਾਲ ਸਾਬਕਾ ਵਿਧਾਇਕ ਧਰਮਿੰਦਰ ਸਿੰਘ ਅਟਵਾਲ ਵੀ ਆਏ ਹੋਏ ਸਨ।

‘ਸਰਕਾਰ ਨੇ ਕੀਤਾ ਧੋਖਾ', ਸੰਯੁਕਤ ਕਿਸਾਨ ਮੋਰਚਾ ਨੇ ਕੇਂਦਰ ਵਿਰੁੱਧ ਮੁੜ ਕਰ ਦਿੱਤਾ ਵੱਡਾ ਐਲਾਨ

ਸੰਯੁਕਤ ਕਿਸਾਨ ਮੋਰਚਾ (SKM) ਨੇ ਕੇਂਦਰ ਸਰਕਾਰ ’ਤੇ ਕਿਸਾਨਾਂ ਦੀਆਂ ਪੈਂਡਿੰਗ ਮੰਗਾਂ ਨੂੰ ਲੈ ਕੇ ਧੋਖਾ ਕਰਨ ਦਾ ਇਲਜ਼ਾਮ ਲਾਇਆ ਹੈ ਅਤੇ 26 ਨਵੰਬਰ ਨੂੰ ਰਾਜ ਭਵਨਾਂ ਵੱਲ ਮਾਰਚ ਕੱਢਣ ਦਾ ਐਲਾਨ ਕੀਤਾ ਹੈ। ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਦੀ ਅਗਵਾਈ ਕਰਨ ਵਾਲੇ ਸੰਯੁਕਤ ਕਿਸਾਨ ਮੋਰਚੇ ਨੇ ਭਵਿੱਖ ਦਾ ਪ੍ਰੋਗਰਾਮ ਤੈਅ ਕਰਨ ਲਈ 8 ਦਸੰਬਰ ਨੂੰ ਇਕ ਬੈਠਕ ਵੀ ਬੁਲਾਈ ਹੈ। 

ਬੇੜੇ ਰਾਹੀਂ ਸਤਲੁਜ ਪਾਰ ਕਰ ਸਕੂਲ ਜਾਂਦੀਆਂ ਵਿਦਿਆਰਥਣਾਂ ਦਾ ਮਾਮਲਾ, ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਸਖ਼ਤ ਨੋਟਿਸ

  ਫ਼ਿਰੋਜ਼ਪੁਰ ’ਚ ਭਾਰਤ-ਪਾਕਿਸਤਾਨ ਸਰਹੱਦ ’ਤੇ ਸਤਲੁਜ ਦਰਿਆ ਦੇ ਕਿਨਾਰੇ ਵਸੇ ਸਰਹੱਦੀ ਪਿੰਡ ਕਾਲੂਵਾਲਾ ਦੇ ਸਕੂਲੀ ਬੱਚੇ ਰੋਜ਼ਾਨਾ ਸਤਲੁਜ ਦਰਿਆ ਦੇ ਰਸਤੇ ਕਿਸ਼ਤੀ ਬੇੜੇ ’ਤੇ ਸਕੂਲ ਆਉਂਦੇ ਹਨ। ਇਹ ਪਿੰਡ ਟਾਪੂਨੁਮਾ ਪਿੰਡ ਹੈ, ਜੋ ਤਿੰਨ ਪਾਸਿਓਂ ਸਤਲੁਜ ਦਰਿਆ ’ਚ ਘਿਰਿਆ ਹੋਇਆ ਹੈ। ਇਸ ਪਿੰਡ ਦੇ ਚੌਥੇ ਪਾਸੇ ਫੈਂਸਿੰਗ ਲੱਗੀ ਹੋਈ ਹੈ ਤੇ ਇਹ ਏਰੀਆ ਪਾਕਿਸਤਾਨ ਦੀ ਸਰਹੱਦ ਦੇ ਨਾਲ ਲੱਗਦਾ ਹੈ।

CM ਮਾਨ ਦਾ ਵਿਰੋਧੀਆਂ 'ਤੇ ਪਲਟਵਾਰ, ਕਈ ਦਿਨਾਂ ਦੀ ਚੁੱਪੀ ਤੋੜ ਦਿੱਤਾ ਕਰਾਰਾ ਜਵਾਬ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਉਨ੍ਹਾਂ ਵਿਰੋਧੀ ਧੜੇ ਦੇ ਆਗੂਆਂ ’ਤੇ ਪਲਟਵਾਰ ਕੀਤਾ ਹੈ, ਜੋ ਪਿਛਲੇ ਕੁੱਝ ਦਿਨਾਂ ਤੋਂ ਸੂਬੇ 'ਚ ਕਾਨੂੰਨ-ਵਿਵਸਥਾ ਦੀ ਸਥਿਤੀ ਨੂੰ ਲੈ ਕੇ ‘ਆਪ’ ਸਰਕਾਰ ’ਤੇ ਲਗਾਦਾਰ ਦੂਸ਼ਣਬਾਜ਼ੀ ਕਰਨ 'ਚ ਲੱਗੇ ਹੋਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਕਿਹਾ ਕਿ ਜਿਨ੍ਹਾਂ ਦੇ ਸੂਬੇ 'ਚ ਜੇਲ੍ਹਾਂ ਬ੍ਰੇਕ ਹੁੰਦੀਆਂ ਰਹੀਆਂ, ਔਰਤਾਂ ਦੀ ਇੱਜ਼ਤ ਬਚਾਉਂਦੇ ਹੋਏ ਪੁਲਸ ਅਫ਼ਸਰ ਨੂੰ ਬਜ਼ਾਰ 'ਚ ਗੋਲੀ ਮਾਰੀ ਗਈ, ਉਨ੍ਹਾਂ ਵਿਰੋਧੀ ਆਗੂਆਂ ਨੂੰ ਸਾਡੇ ਕੋਲੋਂ ਹਿਸਾਬ ਮੰਗਣ ਦਾ ਕੋਈ ਅਧਿਕਾਰ ਨਹੀਂ ਹੈ।

ਸਿੱਖ ਧਾਰਮਿਕ ਚਿੰਨ੍ਹਾਂ ਦੇ ਟੈਟੂ ਬਣਵਾਉਣ ਨੂੰ ਲੈ ਕੇ ਜੱਥੇਦਾਰ ਹਰਪ੍ਰੀਤ ਸਿੰਘ ਵੱਲੋਂ ਵਿਸ਼ੇਸ਼ ਅਪੀਲ

 ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਸੰਗਤ ਨੂੰ ਸਿੱਖ ਧਾਰਮਿਕ ਚਿੰਨ੍ਹਾਂ ਦੇ ਟੈਟੂ ਨਾ ਬਣਵਾਉਣ ਦੀ ਵਿਸ਼ੇਸ਼ ਅਪੀਲ ਕੀਤੀ ਹੈ। ਜੱਥੇਦਾਰ ਵੱਲੋਂ ਸੰਗਤ ਦੇ ਨਾਂ 'ਤੇ ਇਕ ਹੁਕਮ ਜਾਰੀ ਕੀਤਾ ਗਿਆ ਹੈ, ਜਿਸ 'ਚ ਕਿਹਾ ਗਿਆ ਹੈ ਕਿ ਸਾਨੂੰ ਸਰੀਰ 'ਤੇ ਸਿੱਖ ਧਾਰਮਿਕ ਚਿੰਨ੍ਹ ਨਹੀਂ ਬਣਵਾਉਣੇ ਚਾਹੀਦੇ।

ਪੰਜ ਤੱਤਾਂ 'ਚ ਵਿਲੀਨ ਹੋਈ ਪੰਜਾਬੀ ਅਦਾਕਾਰਾ ਦਲਜੀਤ ਕੌਰ, 69 ਸਾਲ ਦੀ ਉਮਰ ’ਚ ਲਿਆ ਆਖ਼ਰੀ ਸਾਹ

ਪੰਜਾਬੀ ਫ਼ਿਲਮ ਇੰਡਸਟਰੀ ਦੀ ਸੁਪਰ ਸਟਾਰ ਰਹੀ ਅਦਾਕਾਰਾ ਦਲਜੀਤ ਕੌਰ ਇਸ ਫਾਨੀ ਦੁਨੀਆ ਨੂੰ ਅਲਵਿਦਾ ਆਖ ਗਏ ਹਨ। ਉਨ੍ਹਾਂ 69 ਸਾਲ ਦੀ ਉਮਰ 'ਚ ਅੱਜ ਸਵੇਰੇ ਆਖ਼ਰੀ ਸਾਹ ਲਿਆ। ਉਹ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਐਤੀਆਣਾ ਦੀ ਰਹਿਣ ਵਾਲੀ ਸੀ, ਜਿਥੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਗਿਆ।

ਪੰਜਾਬ 'ਚ ਪੈੱਗ ਲਾਉਣ ਵਾਲਿਆਂ ਦੇ ਮਤਲਬ ਦੀ ਖ਼ਬਰ, ਸਾਹਮਣੇ ਆਈ ਨਵੇਂ ਰੇਟਾਂ ਦੀ ਸੂਚੀ (ਵੀਡੀਓ)

 ਪੰਜਾਬ 'ਚ ਸ਼ਰਾਬ ਪੀਣ ਵਾਲੇ ਲੋਕਾਂ ਦੀਆਂ ਮੌਜਾਂ ਲੱਗਣ ਵਾਲੀਆਂ ਹਨ ਕਿਉਂਕਿ ਪੰਜਾਬ 'ਚ ਸ਼ਰਾਬ ਸਸਤੀ ਹੋ ਗਈ ਹੈ। ਜਾਣਕਾਰੀ ਮੁਤਾਬਕ ਸ਼ਰਾਬ ਦੇ ਨਵੇਂ ਰੇਟਾਂ ਦੀ ਸੂਚੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਵਾਇਰਲ ਹੋਈ ਇਸ ਸੂਚੀ ਦੇ ਮੁਤਾਬਕ ਸ਼ਰਾਬ ਦੇ ਰੇਟ ਕਾਫ਼ੀ ਘਟੇ ਹਨ।

Manoj

This news is Content Editor Manoj