ਕੁਲਦੀਪ ਗੜਗੱਜ ਨੇ ਸੰਭਾਲੀ ਨਵੇਂ ਜਥੇਦਾਰ ਵਜੋਂ ਸੇਵਾ ਤੇ ਹਾਦਸੇ ਦੀ ਸ਼ਿਕਾਰ ਹੋਈ ਟੂਰਿਸਟ ਬੱਸ, ਅੱਜ ਦੀਆਂ ਟੌਪ 10 ਖਬਰਾਂ

Monday, Mar 10, 2025 - 06:47 PM (IST)

ਕੁਲਦੀਪ ਗੜਗੱਜ ਨੇ ਸੰਭਾਲੀ ਨਵੇਂ ਜਥੇਦਾਰ ਵਜੋਂ ਸੇਵਾ ਤੇ ਹਾਦਸੇ ਦੀ ਸ਼ਿਕਾਰ ਹੋਈ ਟੂਰਿਸਟ ਬੱਸ, ਅੱਜ ਦੀਆਂ ਟੌਪ 10 ਖਬਰਾਂ

ਜਲੰਧਰ : ਸ੍ਰੀ ਅੰਨਦਪੁਰ ਸਾਹਿਬ- ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵਨਿਯੁਕਤ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਅੰਮ੍ਰਿਤ ਵੇਲੇ ਤਖ਼ਤ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਦੀ ਹਾਜ਼ਰੀ ਵਿਚ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਹੈ। ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਜੀ ਅੰਮ੍ਰਿਤ ਵੇਲੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੁੱਜੇ ਜਿਸ ਉਪਰੰਤ ਉਹ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਦੇ ਸੇਵਾ ਸੰਭਾਲ ਤੋਂ ਪਹਿਲਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਨੇ ਅਰਦਾਸ ਕੀਤੀ ਅਤੇ ਉਪਰੰਤ ਪੰਜ ਪਿਆਰੇ ਸਾਹਿਬਾਨ ਨੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਨੂੰ ਦਸਤਾਰ ਭੇਟ ਕੀਤੀ। ਇਸ ਦੇ ਨਾਲ ਹੀ ਜਲੰਧਰ-ਜੰਮੂ ਨੈਸ਼ਨਲ ਹਾਈਵੇ 'ਤੇ ਸੋਮਵਾਰ ਸਵੇਰੇ ਪਿੰਡ ਜਲੋਵਾਲ ਨੇੜੇ ਇਕ ਟੂਰਿੱਸਟ ਬੱਸ ਦੀ ਇੱਟਾਂ ਦੀ ਭਰੀ ਟਰਾਲੀ ਨਾਲ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਦੌਰਾਨ ਬੱਸ ਚਾਲਕ ਅਤੇ ਇਕ ਸਵਾਰੀ ਸਣੇ 4 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਬੱਸ 'ਚ ਸਵਾਰ 11 ਲੋਕਾਂ ਦੇ ਜ਼ਖਮੀ ਹੋ ਜਾਣ ਦੀ ਖ਼ਬਰ ਹੈ। ਇਕੱਤਰ ਜਾਣਕਾਰੀ ਅਨੁਸਾਰ ਇਹ ਬੱਸ ਜਲੰਧਰ ਵੱਲੋਂ ਆ ਰਹੀ ਸੀ। ਜਦੋਂ ਬੱਸ ਕਾਲਾ ਬੱਕਰਾ ਤੋਂ ਅੱਗੇ ਪੁੱਜੀ ਤਾਂ ਨੈਸ਼ਨਲ ਹਾਈਵੇ 'ਤੇ ਇੱਕ ਇੱਟਾਂ ਨਾਲ ਭਰੀ ਟਰਾਲੀ ਨਾਲ ਜਾ ਟਕਰਾਈ। ਇਹ ਟੱਕਰ ਇੰਨੀ ਜ਼ਿਆਦਾ ਭਿਆਨਕ ਸੀ ਕਿ ਬੱਸ ਦੀ ਟੱਕਰ ਨਾਲ ਇੱਟਾ ਦੀ ਭਰੀ ਟਰਾਲੀ ਸੜਕ 'ਤੇ ਪਲਟ ਗਈ ਅਤੇ ਸੜਕੀ ਆਵਾਜਾਈ ਪੂਰੀ ਤਰ੍ਹਾਂ ਬੰਦ ਹੋ ਗਈ। ਹਾਦਸੇ ਦੀ ਸੂਚਨਾ ਮਿਲਦੇ ਸਾਰ ਹੀ ਸੜਕ ਸੁਰੱਖਿਆ ਫੋਰਸ ਗੱਡੀ ਇੰਚਾਰਜ ਰਣਧੀਰ ਸਿੰਘ ਆਪਣੀ ਟੀਮ ਨਾਲ ਹਾਦਸੇ ਵਾਲੀ ਥਾਂ 'ਤੇ ਪੁੱਜੇ ਅਤੇ ਉਨ੍ਹਾਂ ਵੱਲੋਂ ਜ਼ਖਮੀਆਂ ਨੂੰ ਬੱਸ 'ਚੋਂ ਬਾਹਰ ਕੱਢਿਆ ਗਿਆ ਅਤੇ ਹਸਪਤਾਲਾਂ 'ਚ ਲਿਜਾਇਆ ਗਿਆ। ਆਓ ਇਸ ਦੇ ਨਾਲ ਹੀ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ...

ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਸੰਭਾਲੀ
ਸ੍ਰੀ ਅੰਨਦਪੁਰ ਸਾਹਿਬ- ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵਨਿਯੁਕਤ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਅੰਮ੍ਰਿਤ ਵੇਲੇ ਤਖ਼ਤ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਦੀ ਹਾਜ਼ਰੀ ਵਿਚ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਹੈ। ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਜੀ ਅੰਮ੍ਰਿਤ ਵੇਲੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੁੱਜੇ ਜਿਸ ਉਪਰੰਤ ਉਹ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਦੇ ਸੇਵਾ ਸੰਭਾਲ ਤੋਂ ਪਹਿਲਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਨੇ ਅਰਦਾਸ ਕੀਤੀ ਅਤੇ ਉਪਰੰਤ ਪੰਜ ਪਿਆਰੇ ਸਾਹਿਬਾਨ ਨੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਨੂੰ ਦਸਤਾਰ ਭੇਟ ਕੀਤੀ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਕੱਤਰ ਪ੍ਰਤਾਪ ਸਿੰਘ ਅਤੇ ਤਖ਼ਤ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ ਨੇ ਵੀ ਦਸਤਾਰਾਂ ਭੇਟ ਕੀਤੀਆਂ। ਇਸ ਦੌਰਾਨ ਤਖ਼ਤ ਸਾਹਿਬ ਵਿਖੇ ਗ੍ਰੰਥੀ ਸਿੰਘਾਂ ਵੱਲੋਂ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਨੂੰ ਸਿਰੋਪਾਓ ਵੀ ਭੇਟ ਕੀਤੇ ਗਏ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਜਥੇਦਾਰ ਕੁਲਦੀਪ ਸਿੰਘ ਗੜਗੱਜ ਵਲੋਂ ਸੇਵਾ ਸੰਭਾਲਣ ’ਤੇ ਗਿਆਨੀ ਹਰਪ੍ਰੀਤ ਦਾ ਵੱਡਾ ਬਿਆਨ
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਚੁਣੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਅੱਜ ਸੇਵਾ ਸੰਭਾਲਣ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੱਡਾ ਬਿਆਨ ਦਿੱਤਾ ਹੈ। ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਸੇਵਾ ਸੰਭਾਲਣ 'ਤੇ ਸਵਾਲ ਚੁੱਕਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ, ਨਾ ਗ੍ਰੰਥ ਹਾਜ਼ਰ, ਨਾ ਪੰਥ ਹਾਜ਼ਰ ਤੇ ਹੋ ਗਈ ਦਸਤਾਰਬੰਦੀ। ਭਗੌੜਿਆਂ ਦੀ ਟੰਗਣਾ ਮਨੌਤ ਗਿਆਨੀ ਹਰਪ੍ਰੀਤ ਸਿੰਘ ਬਾਰੇ ਚੀਕ-ਚੀਕ ਕੇ ਆਖਦੀ ਸੀ ਕਿ ਇਸ ਨੇ ਮਰਿਆਦਾ ਦੀ ਉਲੰਘਣਾ ਕੀਤੀ। ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਬਾਰੇ ਵੀ ਦੋਸ਼ ਲਾਇਆ ਗਿਆ ਕਿ ਇਨ੍ਹਾਂ ਨੇ ਮਰਿਆਦਾ ਅਨੁਸਾਰ ਕਾਰਜ ਨਹੀਂ ਕੀਤੇ। ਹੁਣ ਅੱਜ ਕਿਹੜੀ ਮਰਿਆਦਾ ਦੀ ਪਾਲਣਾ ਹੋਈ। 
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਕੇਂਦਰ ਨੇ ਪੰਜਾਬ ਨੂੰ ਲੈ ਕੇ ਜਾਰੀ ਕੀਤਾ ਅਲਰਟ, ਇਸ ਖ਼ਤਰਨਾਕ ਬਿਮਾਰੀ ਦੀ ਹੋਈ ਐਂਟਰੀ
ਮਾਸਾਹਾਰੀ ਭੋਜਨ ਖਾਣ ਵਾਲਿਆਂ ਲਈ ਇਕ ਚਿੰਤਾਜਨਕ ਖ਼ਬਰ ਸਾਹਮਣੇ ਆਈ ਹੈ। ਦਰਅਸਲ ਕੇਂਦਰ ਸਰਕਾਰ ਦੇ ਡੇਅਰੀ ਅਤੇ ਪਸ਼ੂ ਪਾਲਣ ਵਿਭਾਗ ਨੇ ਤੁਰੰਤ ਪ੍ਰਭਾਵ ਨਾਲ ਪੰਜਾਬ ਵਿਚ ਬਰਡ ਫਲੂ ਦਾ ਖ਼ਤਰਨਾਕ ਅਲਰਟ ਜਾਰੀ ਕੀਤਾ ਹੈ। ਇਹ ਅਲਰਟ ਪੰਜਾਬ ਤੋਂ ਇਲਾਵਾ 9 ਹੋਰ ਸੂਬਿਆਂ ਵਿਚ ਜਾਰੀ ਕੀਤਾ ਗਿਆ ਹੈ। ਸੂਤਰਾਂ ਮੁਤਾਬਕ ਇਹ ਫਲੂ ਲਗਾਤਾਰ ਵੱਧ ਰਹੇ ਖ਼ਤਰੇ ਅਤੇ ਜਾਨਲੇਵਾ ਐੱਚ.5ਐਨ1 ਵਾਇਰਸ ਦੇ ਫੈਲਣ ਦੇ ਖਤਰੇ ਨੂੰ ਭਾਂਪਦਿਆਂ ਜਾਰੀ ਕੀਤਾ ਗਿਆ ਹੈ। ਸੂਤਰਾਂ ਅਨੁਸਾਰ ਕੇਂਦਰ ਸਰਕਾਰ ਦੇ ਡੇਅਰੀ ਅਤੇ ਪਸ਼ੂ ਪਾਲਣ ਵਿਭਾਗ ਨੇ ਵਾਰਨਿੰਗ ਦਿੱਤੀ ਹੈ ਕਿ ਬਿਮਾਰੀ ਵਾਲਾ ਚਿਕਨ ਨਾਲ ਕੋਈ ਵੀ ਵਿਅਕਤੀ ਇਸ ਘਾਤਕ ਵਾਇਰਸ ਦੀ ਲਪੇਟ ਵਿਚ ਆ ਸਕਦਾ ਹੈ। ਇਸ ਲਈ ਚਿਕਨ ਖਾਣ ਵਾਲਿਆਂ ਨੂੰ ਖਾਸ ਤੌਰ 'ਤੇ ਸੁਚੇਤ ਰਹਿਣ ਦੀ ਸਲਾਹ ਦਿੱਤੀ ਗਈ ਹੈ। 
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਜਥੇਦਾਰ ਦੇ ਸੇਵਾ ਸੰਭਾਲਣ ਮੌਕੇ ਮਰਿਆਦਾ ਦੀ ਉਲੰਘਣਾ ਦੇ ਦੋਸ਼ਾਂ ਬਾਰੇ SGPC ਦਾ ਵੱਡਾ ਬਿਆਨ
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਅੰਮ੍ਰਿਤ ਵੇਲੇ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਹੈ। ਉਨ੍ਹਾਂ ਨੇ ਅੱਜ ਤੜਕਸਾਰ 2.50 ਵਜੇ ਦੇ ਕਰੀਬ ਤਖ਼ਤ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਦੀ ਹਾਜ਼ਰੀ ਵਿਚ ਸੇਵਾ ਸੰਭਾਲੀ ਹੈ। ਦੱਸ ਦਈਏ ਕਿ ਉਨ੍ਹਾਂ ਦਾ ਸੇਵਾ ਸੰਭਾਲ ਸਮਾਗਮ ਲਈ 10 ਵਜੇ ਦਾ ਸਮਾਂ ਨਿਰਧਾਰਤ ਕੀਤਾ ਗਿਆ ਸੀ। ਉੱਥੇ ਹੀ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਇਸ ਦੌਰਾਨ ਮਰਿਆਦਾ ਦੀ ਉਲੰਘਣਾ ਦਾ ਦੋਸ਼ ਲਗਾਏ ਗਏ ਸਨ। ਇਸ ਬਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਪੰਜਾਬ 'ਚ ਚੜ੍ਹਦੀ ਸਵੇਰ ਗੂੰਜੀਆਂ ਮੌਤ ਦੀਆਂ ਚੀਕਾਂ, ਟੂਰਿੱਸਟ ਬੱਸ ਭਿਆਨਕ ਹਾਦਸੇ ਦਾ ਸ਼ਿਕਾਰ
ਜਲੰਧਰ-ਜੰਮੂ ਨੈਸ਼ਨਲ ਹਾਈਵੇ 'ਤੇ ਸੋਮਵਾਰ ਸਵੇਰੇ ਪਿੰਡ ਜਲੋਵਾਲ ਨੇੜੇ ਇਕ ਟੂਰਿੱਸਟ ਬੱਸ ਦੀ ਇੱਟਾਂ ਦੀ ਭਰੀ ਟਰਾਲੀ ਨਾਲ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਦੌਰਾਨ ਬੱਸ ਚਾਲਕ ਅਤੇ ਇਕ ਸਵਾਰੀ ਸਣੇ 4 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਬੱਸ 'ਚ ਸਵਾਰ 11 ਲੋਕਾਂ ਦੇ ਜ਼ਖਮੀ ਹੋ ਜਾਣ ਦੀ ਖ਼ਬਰ ਹੈ। ਇਕੱਤਰ ਜਾਣਕਾਰੀ ਅਨੁਸਾਰ ਇਹ ਬੱਸ ਜਲੰਧਰ ਵੱਲੋਂ ਆ ਰਹੀ ਸੀ। ਜਦੋਂ ਬੱਸ ਕਾਲਾ ਬੱਕਰਾ ਤੋਂ ਅੱਗੇ ਪੁੱਜੀ ਤਾਂ ਨੈਸ਼ਨਲ ਹਾਈਵੇ 'ਤੇ ਇੱਕ ਇੱਟਾਂ ਨਾਲ ਭਰੀ ਟਰਾਲੀ ਨਾਲ ਜਾ ਟਕਰਾਈ। ਇਹ ਟੱਕਰ ਇੰਨੀ ਜ਼ਿਆਦਾ ਭਿਆਨਕ ਸੀ ਕਿ ਬੱਸ ਦੀ ਟੱਕਰ ਨਾਲ ਇੱਟਾ ਦੀ ਭਰੀ ਟਰਾਲੀ ਸੜਕ 'ਤੇ ਪਲਟ ਗਈ ਅਤੇ ਸੜਕੀ ਆਵਾਜਾਈ ਪੂਰੀ ਤਰ੍ਹਾਂ ਬੰਦ ਹੋ ਗਈ। ਹਾਦਸੇ ਦੀ ਸੂਚਨਾ ਮਿਲਦੇ ਸਾਰ ਹੀ ਸੜਕ ਸੁਰੱਖਿਆ ਫੋਰਸ ਗੱਡੀ ਇੰਚਾਰਜ ਰਣਧੀਰ ਸਿੰਘ ਆਪਣੀ ਟੀਮ ਨਾਲ ਹਾਦਸੇ ਵਾਲੀ ਥਾਂ 'ਤੇ ਪੁੱਜੇ ਅਤੇ ਉਨ੍ਹਾਂ ਵੱਲੋਂ ਜ਼ਖਮੀਆਂ ਨੂੰ ਬੱਸ 'ਚੋਂ ਬਾਹਰ ਕੱਢਿਆ ਗਿਆ ਅਤੇ ਹਸਪਤਾਲਾਂ 'ਚ ਲਿਜਾਇਆ ਗਿਆ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਸੁਰੰਗ ਹਾਦਸਾ; ਪੰਜਾਬ ਦੇ ਮਜ਼ਦੂਰ ਦੀ ਮੌਤ, ਜੱਦੀ ਪਿੰਡ ਭੇਜੀ ਗਈ ਮ੍ਰਿਤਕ ਦੇਹ
ਤੇਲੰਗਾਨਾ 'ਚ ਸ਼੍ਰੀਸੈਲਮ ਲੈਫਟ ਬੈਂਕ ਕੈਨਾਲ (SLBC) ਪ੍ਰਾਜੈਕਟ ਦੀ ਅੰਸ਼ਕ ਤੌਰ 'ਤੇ ਟੁੱਟੀ ਹੋਈ ਸੁਰੰਗ 'ਚੋਂ ਮਿਲੀ ਗੁਰਪ੍ਰੀਤ ਸਿੰਘ ਦੀ ਲਾਸ਼ ਪੰਜਾਬ 'ਚ ਉਸ ਦੇ ਜੱਦੀ ਘਰ ਭੇਜ ਦਿੱਤੀ ਗਈ ਹੈ। ਗੁਰਪ੍ਰੀਤ ਸਿੰਘ ਸਰਹੱਦੀ ਪਿੰਡ ਚੀਮਾ ਕਲਾਂ ਦਾ ਵਸਨੀਕ ਸੀ। ਇਸ ਦੌਰਾਨ ਬਾਕੀ 7 ਲੋਕਾਂ ਨੂੰ ਲੱਭਣ ਲਈ ਬਚਾਅ ਕਾਰਜ ਸੋਮਵਾਰ ਨੂੰ ਵੀ ਜਾਰੀ ਹੈ। ਰੌਬਿਨਸ ਕੰਪਨੀ ਵਿਚ ਟਨਲ ਬੋਰਿੰਗ ਮਸ਼ੀਨ ਆਪਰੇਟਰ ਵਜੋਂ ਕੰਮ ਕਰਨ ਵਾਲੇ ਗੁਰਪ੍ਰੀਤ ਸਿੰਘ ਉਨ੍ਹਾਂ ਅੱਠ ਲੋਕਾਂ 'ਚ ਸ਼ਾਮਲ ਸੀ ਜੋ 22 ਫਰਵਰੀ ਨੂੰ ਸੁਰੰਗ ਦੇ ਡਿੱਗਣ ਤੋਂ ਬਾਅਦ ਫਸ ਗਏ ਸਨ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

'ਕੈਨੇਡਾ ਕਦੇ ਵੀ ਅਮਰੀਕਾ ਦਾ ਹਿੱਸਾ ਨਹੀਂ ਬਣੇਗਾ', PM ਬਣਦੇ ਹੀ Carney ਦਾ Trump 'ਤੇ ਤਿੱਖਾ ਹਮਲਾ
ਕੈਨੇਡਾ ਦੀ ਸੱਤਾਧਾਰੀ ਲਿਬਰਲ ਪਾਰਟੀ ਨੇ ਮਾਰਕ ਕਾਰਨੀ ਨੂੰ ਕੈਨੇਡਾ ਦਾ ਅਗਲਾ ਨੇਤਾ ਅਤੇ ਪ੍ਰਧਾਨ ਮੰਤਰੀ ਐਲਾਨ ਦਿੱਤਾ ਹੈ। ਪ੍ਰਧਾਨ ਮੰਤਰੀ ਚੋਣ ਜਿੱਤਣ ਤੋਂ ਤੁਰੰਤ ਬਾਅਦ ਮਾਰਕ ਕਾਰਨੀ ਨੇ ਅਮਰੀਕਾ ਅਤੇ ਰਾਸ਼ਟਰਪਤੀ ਟਰੰਪ 'ਤੇ ਤਿੱਖਾ ਹਮਲਾ ਕੀਤਾ ਹੈ। ਕਾਰਨੀ, ਜੋ ਪਹਿਲਾਂ ਬੈਂਕ ਆਫ਼ ਕੈਨੇਡਾ ਅਤੇ ਬੈਂਕ ਆਫ਼ ਇੰਗਲੈਂਡ ਦੇ ਗਵਰਨਰ ਵਜੋਂ ਸੇਵਾ ਨਿਭਾ ਚੁੱਕੇ ਹਨ, ਨੇ 85 ਪ੍ਰਤੀਸ਼ਤ ਤੋਂ ਵੱਧ ਵੋਟਾਂ ਨਾਲ ਲਿਬਰਲ ਪਾਰਟੀ ਦੀ ਲੀਡਰਸ਼ਿਪ ਜਿੱਤੀ। ਕਾਰਨੀ ਨੇ 131,674 ਵੋਟਾਂ ਪ੍ਰਾਪਤ ਕੀਤੀਆਂ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਸੁਨੰਦਾ ਸ਼ਰਮਾ ਨੇ CM ਮਾਨ ਲਈ ਪਾਈ ਪੋਸਟ, ਕਿਹਾ- ਬਹੁਤ-ਬਹੁਤ ਧੰਨਵਾਦ, ਆਪਣੀ ਭੈਣ ਸਮਝ ਕੇ ਮੇਰੀ ਗੱਲ ਸੁਣੀ
‘ਬੁਲੇਟ ਤਾਂ ਰੱਖਿਆ ਪਟਾਕੇ ਪਾਉਣ ਨੂੰ’ ਗੀਤ ਰਾਹੀਂ ਪੰਜਾਬੀ ਸੰਗੀਤਕ ਜਗਤ ’ਚ ਧਮਾਲ ਪਾਉਣ ਵਾਲੀ ਸੁਨੰਦਾ ਸ਼ਰਮਾ ਨੇ ਬੀਤੇ ਦਿਨ ਆਪਣੇ ਨਾਲ ਹੋਈ ਧੋਖਾਧੜੀ ਸਬੰਧੀ ਪੋਸਟ ਪਾਈ ਸੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਰਵਾਈ ਕਰਨ ਦੀ ਅਪੀਲ ਕੀਤੀ ਸੀ, ਜਿਸ ਦਾ ਨੋਟਿਸ ਸਰਕਾਰ ਵੱਲੋਂ ਲਿਆ ਵੀ ਗਿਆ। ਹੁਣ ਸੁਨੰਦਾ ਸ਼ਰਮਾ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਸੋਨੇ ਦੀਆਂ ਕੀਮਤਾਂ 'ਚ ਲਗਾਤਾਰ ਵਾਧਾ ਜਾਰੀ, ਚਾਂਦੀ ਦੀਆਂ ਕੀਮਤਾਂ ਵੀ ਭਾਰੀ ਉਛਾਲ
ਹਫਤੇ ਦੇ ਪਹਿਲੇ ਦਿਨ ਅੱਜ ਸੋਮਵਾਰ (10 ਮਾਰਚ) ਨੂੰ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਫਿਰ ਤੋਂ ਵਾਧਾ ਦੇਖਣ ਨੂੰ ਮਿਲਿਆ ਹੈ। ਅੱਜ MCX 'ਤੇ ਸੋਨੇ ਦੀ ਕੀਮਤ 0.17 ਫੀਸਦੀ ਵਧ ਕੇ 86,023 ਰੁਪਏ ਪ੍ਰਤੀ 10 ਗ੍ਰਾਮ 'ਤੇ ਹੈ ਜਦਕਿ ਚਾਂਦੀ ਦੀ ਕੀਮਤ 0.35 ਫੀਸਦੀ ਵਧ ਕੇ 97,537 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਅਗਲਾ ਚੈਂਪੀਅਨਜ਼ ਟਰਾਫੀ ਟੂਰਨਾਮੈਂਟ ਕਦੋਂ ਤੇ ਕਿਸ ਦੇਸ਼ 'ਚ ਹੋਵੇਗਾ ਆਯੋਜਿਤ? ਮੇਜ਼ਬਾਨ ਦਾ ਨਾਂ ਹੈ ਬੇਹੱਦ ਖਾਸ
2013 ਅਤੇ 2017 ਦੀ ਚੈਂਪੀਅਨਜ਼ ਟਰਾਫੀ ਇੰਗਲੈਂਡ ਵਿੱਚ ਖੇਡੀ ਗਈ ਸੀ, ਜਿਸ ਤੋਂ ਬਾਅਦ ਇਸ ਵਾਰ ਮੇਜ਼ਬਾਨੀ ਪਾਕਿਸਤਾਨ ਨੂੰ ਦਿੱਤੀ ਗਈ। ਭਾਵੇਂ ਪਾਕਿਸਤਾਨ ਮੇਜ਼ਬਾਨ ਦੇਸ਼ ਸੀ, ਪਰ ਭਾਰਤੀ ਟੀਮ ਨੇ ਆਪਣੇ ਸਾਰੇ ਮੈਚ ਯੂਏਈ ਵਿੱਚ ਖੇਡੇ, ਜਿਸ ਵਿੱਚ ਫਾਈਨਲ ਵੀ ਸ਼ਾਮਲ ਸੀ। ਇਸ ਤਰ੍ਹਾਂ ਇਹ ਸਮਾਗਮ ਪਾਕਿਸਤਾਨ ਅਤੇ ਯੂਏਈ ਵਿੱਚ ਖੇਡਿਆ ਗਿਆ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।


author

Baljit Singh

Content Editor

Related News