PM ਮੋਦੀ ਨੇ ਲਾਂਚ ਕੀਤੀ 5ਜੀ ਸਰਵਿਸ, ਅੰਮ੍ਰਿਤਪਾਲ ਨੂੰ ਲੈ ਕੇ ਕੈਪਟਨ ਨੇ ਦਿੱਤਾ ਵੱਡਾ ਬਿਆਨ, ਪੜ੍ਹੋ Top 10

Saturday, Oct 01, 2022 - 09:56 PM (IST)

PM ਮੋਦੀ ਨੇ ਲਾਂਚ ਕੀਤੀ 5ਜੀ ਸਰਵਿਸ, ਅੰਮ੍ਰਿਤਪਾਲ ਨੂੰ ਲੈ ਕੇ ਕੈਪਟਨ ਨੇ ਦਿੱਤਾ ਵੱਡਾ ਬਿਆਨ, ਪੜ੍ਹੋ Top 10

ਜਲੰਧਰ (ਬਿਊਰੋ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇਕ ਨਵੇਂ ਤਕਨੀਕੀ ਯੁੱਗ ਦੀ ਸ਼ੁਰੂਆਤ ਕਰਦਿਆਂ ਦੇਸ਼ ’ਚ 5ਜੀ ਸੇਵਾਵਾਂ ਦੀ ਸ਼ੁਰੂਆਤ ਕੀਤੀ। ਇਸੇ ਦਰਮਿਆਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੁਬਈ ਤੋਂ ਆਇਆ ਹੈ। ਇਸ ਦਾ ਸਾਰਾ ਪਰਿਵਾਰ ਦੁਬਈ ’ਚ ਸੀ। ਇਸ ਨੂੰ ਭਾਰਤ ’ਚ ਕਿਸ ਨੇ ਭੇਜਿਆ ਹੈ, ਅਸੀਂ ਇਸ ਬਾਰੇ ਸਾਰੇ ਜਾਣਨਾ ਚਾਹੁੰਦੇ ਹਾਂ। ਪੜ੍ਹੋ ਅੱਜ ਦੀਆਂ Top 10 ਖ਼ਬਰਾਂ

ਅੱਜ ਤੋਂ ਸ਼ੁਰੂ ਹੋਇਆ ਡਿਜੀਟਲ ਇੰਡੀਆ ਦਾ ਨਵਾਂ ਯੁੱਗ, PM ਮੋਦੀ ਨੇ ਲਾਂਚ ਕੀਤੀ 5ਜੀ ਸਰਵਿਸ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇਕ ਨਵੇਂ ਤਕਨੀਕੀ ਯੁੱਗ ਦੀ ਸ਼ੁਰੂਆਤ ਕਰਦੇ ਹੋਏ ਦੇਸ਼ ਵਿਚ 5ਜੀ ਸੇਵਾਵਾਂ ਦੀ ਸ਼ੁਰੂਆਤ ਕੀਤੀ। ਪ੍ਰਧਾਨ ਮੰਤਰੀ ਨੇ ਭਾਰਤੀ ਮੋਬਾਈਲ ਸੰਮੇਲਨ (IMC) ਦੇ 6ਵੇਂ ਸੰਸਕਰਨ ਦੇ ਉਦਘਾਟਨ ਦੇ ਨਾਲ ਦੇਸ਼ 'ਚ 5ਜੀ ਸੇਵਾਵਾਂ ਦੀ ਸ਼ੁਰੂਆਤ ਵੀ ਕੀਤੀ। 

ਅੰਮ੍ਰਿਤਪਾਲ ਨੂੰ ਲੈ ਕੇ ਕੈਪਟਨ ਦਾ ਵੱਡਾ ਬਿਆਨ, ਦੁਬਈ ਤੋਂ ਕਿਸ ਨੇ ਭੇਜਿਆ, ‘ਆਪ’ ਸਰਕਾਰ ਕਰਵਾਏ ਜਾਂਚ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੁਬਈ ਤੋਂ ਆਇਆ ਹੈ। ਇਸ ਦਾ ਸਾਰਾ ਪਰਿਵਾਰ ਦੁਬਈ ’ਚ ਸੀ। ਇਸ ਨੂੰ ਭਾਰਤ ’ਚ ਕਿਸ ਨੇ ਭੇਜਿਆ ਹੈ, ਅਸੀਂ ਇਸ ਬਾਰੇ ਸਾਰੇ ਜਾਣਨਾ ਚਾਹੁੰਦੇ ਹਾਂ।

ਲਾਰੈਂਸ ਗੈਂਗ ਦੇ ਖ਼ਤਰਨਾਕ ਗੈਂਗਸਟਰ ਜਾਂਬਾ ਨੂੰ STF ਨੇ ਕੀਤਾ ਗ੍ਰਿਫ਼ਤਾਰ, ਵਿਦੇਸ਼ੀ ਹਥਿਆਰ ਬਰਾਮਦ

ਕਰਨਾਲ ’ਚ ਅੰਬਾਲਾ ਐੱਸ. ਟੀ. ਐੱਫ. ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਸ ਨੇ ਖ਼ਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦੇ ਮੁਕੇਸ਼ ਜਾਂਬਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੇ ਨਾਲ ਹੀ ਪੁਲਸ ਨੇ ਮੁਲਜ਼ਮ ਕੋਲੋਂ ਚਾਰ ਵਿਦੇਸ਼ੀ ਪਿਸਤੌਲ ਵੀ ਬਰਾਮਦ ਕੀਤੇ ਹਨ।

ਪੰਜਾਬ ਦੇ ਇਸ ਇਲਾਕੇ 'ਚ ਪਰਾਲੀ ਸਾੜਨ ਦਾ ਪਹਿਲਾ ਚਲਾਨ, ਰਿਮੋਟ ਸੈਂਸਿੰਗ ਸੈਟੇਲਾਈਟ ਨੇ ਭੇਜੀ ਸੀ ਤਸਵੀਰ

ਨੈਸ਼ਨਲ ਗ੍ਰੀਨ ਟ੍ਰਿਬੀਊਨਲ ਦੇ ਨਿਰਦੇਸ਼ਾਂ ਤਹਿਤ ਵਾਤਾਵਰਣ ਸੁਰੱਖਿਆ ਤਹਿਤ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਤੋਂ ਰੋਕਣ ਲਈ ਗਠਿਤ ਜ਼ਿਲ੍ਹਾ/ਉਪ ਮੰਡਲ ਪੱਧਰੀ ਨਿਗਰਾਨ ਕਮੇਟੀ ਵਲੋਂ ਡੇਰਾਬੱਸੀ ਖੇਤਰ 'ਚ ਪਰਾਲੀ ਸਾੜਨ ਦਾ ਪਹਿਲਾ ਚਲਾਨ ਕੀਤਾ ਗਿਆ ਹੈ।

ਸ਼੍ਰੋਮਣੀ ਕਮੇਟੀ ਦੇ ਵਿਸ਼ੇਸ਼ ਇਜਲਾਸ ਦੌਰਾਨ ਹਰਿਆਣਾ ਗੁਰਦੁਆਰਾ ਐਕਟ ਨੂੰ ਲੈ ਕੇ ਪਾਸ ਹੋਏ 6 ਪ੍ਰਸਤਾਵ

ਸੁਪਰੀਮ ਕੋਰਟ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਐਕਟ 2014 ਨੂੰ ਮਾਨਤਾ ਦੇਣ ਵਾਲੇ ਫ਼ੈਸਲੇ ਵਿਰੁੱਧ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਵਲੋਂ ਵਿਸ਼ੇਸ਼ ਇਜਲਾਸ ਕੀਤਾ ਗਿਆ। ਇਸ ਦੌਰਾਨ ਅਹਿਮ ਮਤੇ ਪਾਸ ਕਰਦਿਆਂ ਹਰ ਪੱਧਰ ’ਤੇ ਤਿੱਖੇ ਸੰਘਰਸ਼ ਲੜਨ ਦਾ ਐਲਾਨ ਕੀਤਾ ਗਿਆ।

ਆਟਾ ਵੰਡ ਸਕੀਮ ਨੂੰ ਲੈ ਕੇ ਪ੍ਰਤਾਪ ਬਾਜਵਾ ਦਾ ਵੱਡਾ ਬਿਆਨ, ਕਿਹਾ-ਭ੍ਰਿਸ਼ਟਾਚਾਰ ਨੂੰ ਦੇਵੇਗੀ ਜਨਮ

-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਲਾਭਪਾਤਰੀਆਂ ਦੇ ਘਰਾਂ ’ਚ ਆਟਾ ਵੰਡਣ ਵਾਲੀ ਯੋਜਨਾ ਲਈ ਭਗਵੰਤ ਮਾਨ ਸਰਕਾਰ ਦੀ ਨਿੰਦਾ ਕੀਤੀ ਹੈ। ਬਾਜਵਾ ਨੇ ਕਿਹਾ ਕਿ ਉਨ੍ਹਾਂ ਨੂੰ ਸ਼ੱਕ ਹੈ ਕਿ ਭਗਵੰਤ ਮਾਨ ਸਰਕਾਰ ਵੱਲੋਂ ਵੱਡੇ ਕਾਰਪੋਰੇਟ ਘਰਾਣਿਆਂ ਦੀ ਸਲਾਹ ’ਤੇ ਸਿਆਸੀ ਲਾਹਾ ਲੈਣ ਲਈ ਇਹ ਸਕੀਮ ਕਾਹਲੀ ’ਚ ਸ਼ੁਰੂ ਕੀਤੀ ਹੈ।

ਪੰਜਾਬ ਦੀਆਂ ਮੰਡੀਆਂ 'ਚ 'ਝੋਨਾ' ਵੇਚਣ ਆਏ ਕਿਸਾਨ ਪਰੇਸ਼ਾਨ, ਤਸਵੀਰਾਂ ਦੇਖ ਖ਼ੁਦ ਹੀ ਜਾਣ ਜਾਵੋਗੇ ਹਾਲਾਤ

 ਪੰਜਾਬ ਸਰਕਾਰ ਵੱਲੋਂ ਭਾਵੇਂ ਹੀ ਝੋਨੇ ਦੀ ਸਰਕਾਰੀ ਖ਼ਰੀਦ ਲਈ 1 ਅਕਤੂਬਰ ਮਤਲਬ ਕਿ ਅੱਜ ਦਾ ਦਿਨ ਨਿਰਧਾਰਿਤ ਕੀਤਾ ਗਿਆ ਸੀ ਪਰ ਸੂਬੇ ਦੀਆਂ ਅਨਾਜ ਮੰਡੀਆਂ 'ਚ ਖ਼ੁਰਾਕ ਸਪਲਾਈ ਵਿਭਾਗ ਵੱਲੋਂ ਸਫ਼ਾਈ ਦੀ ਕੋਈ ਵਿਵਸਥਾ ਨਹੀਂ ਕੀਤੀ ਗਈ ਹੈ। ਇੱਥੋਂ ਤੱਕ ਕਿ ਆਪਣੀ ਫ਼ਸਲ ਲੈ ਕੇ ਮੰਡੀਆਂ 'ਚ ਆਉਣ ਵਾਲੇ ਕਿਸਾਨਾਂ ਅਤੇ ਜਿਮੀਂਦਾਰਾਂ ਲਈ ਪੀਣ ਦੇ ਪਾਣੀ ਤੱਕ ਦਾ ਵੀ ਕੋਈ ਪ੍ਰਬੰਧ ਨਹੀਂ ਕੀਤਾ ਗਿਆ ਹੈ।

ਅੰਮ੍ਰਿਤਸਰ ਪੁਲਸ ਨੂੰ ਸ਼ੂਟਰ ਮੁੰਡੀ, ਪੰਡਿਤ ਅਤੇ ਜੋਕਰ ਦਾ ਨਹੀਂ ਮਿਲਿਆ ਰਿਮਾਂਡ, ਭੇਜਿਆ ਜੇਲ੍ਹ

ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ’ਚ ਪੰਜਾਬ ਪੁਲਸ ਅਤੇ ਏਜੰਸੀਆਂ ਦੇ ਸਹਿਯੋਗ ਨਾਲ ਨੇਪਾਲ ਦੀ ਸਰਹੱਦ ਤੋਂ ਫੜੇ ਗਏ ਸ਼ੂਟਰ ਦੀਪਕ ਮੁੰਡੀ ਅਤੇ ਉਸ ਦੇ ਦੋ ਹੋਰ ਸਾਥੀਆਂ ਗੈਂਗਸਟਰ ਰਜਿੰਦਰ ਉਰਫ ਜੋਕਰ ਅਤੇ ਕਪਿਲ ਪੰਡਿਤ ਨੂੰ ਅੰਮ੍ਰਿਤਸਰ ਦੀ ਮਜੀਠਾ ਰੋਡ ਥਾਣੇ ਦੀ ਪੁਲਸ ਨੇ ਮਾਣਯੋਗ ਅਦਾਲਤ ’ਚ ਪੇਸ਼ ਕੀਤਾ ਹੈ।

ਅੱਜ ਤੋਂ ਬਦਲ ਜਾਣਗੇ ਪੈਸਿਆਂ ਨਾਲ ਜੁੜੇ ਇਹ ਨਿਯਮ, ਪਰੇਸ਼ਾਨੀ ਤੋਂ ਬਚਣਾ ਹੈ ਤਾਂ ਜਾਣੋ ਇਨ੍ਹਾਂ ਬਾਰੇ

ਅੱਜ ਤੋਂ ਸਾਲ 2022 ਦੇ ਅਕਤੂਬਰ ਮਹੀਨੇ ਦੀ ਸ਼ੁਰੂਆਤ ਹੋਣ ਜਾ ਰਹੀ ਹੈ।  ਨਵਾਂ ਮਹੀਨਾ ਸ਼ੁਰੂ ਹੁੰਦੇ ਹੀ ਪੈਸੇ ਨਾਲ ਜੁੜੇ ਕੁਝ ਨਿਯਮਾਂ 'ਚ ਬਦਲਾਅ ਹੋ ਜਾਣਗੇ। ਅਗਲੇ ਮਹੀਨੇ ਦੇਸ਼ ਵਿੱਚ ਕਈ ਤਿਉਹਾਰ ਵੀ ਆਉਣ ਵਾਲੇ ਹਨ। ਡੈਬਿਟ ਅਤੇ ਕ੍ਰੈਡਿਟ ਕਾਰਡਾਂ ਤੋਂ ਲੈ ਕੇ ਅਟਲ ਪੈਨਸ਼ਨ ਯੋਜਨਾ ਅਤੇ ਐਲਪੀਜੀ ਸਿਲੰਡਰ ਤੱਕ, 1 ਅਕਤੂਬਰ 2022 ਤੋਂ ਇਨ੍ਹਾਂ ਨਾਲ ਸਬੰਧਤ ਮਹੱਤਵਪੂਰਨ ਤਬਦੀਲੀਆਂ ਨੂੰ ਨਜ਼ਰਅੰਦਾਜ਼ ਕਰਨਾ ਨੁਕਸਾਨਦੇਹ ਹੋ ਸਕਦਾ ਹੈ।

ਪਾਕਿਸਤਾਨ ਸਰਕਾਰ ਦਾ ਅਧਿਕਾਰਤ ਟਵਿੱਟਰ ਅਕਾਊਂਟ ਭਾਰਤ ਨੇ ਕੀਤਾ ਬੈਨ

ਪਾਕਿਸਤਾਨ ਸਰਕਾਰ ਦੇ ਟਵਿੱਤਰ ਅਕਾਊਂਟ ਨੂੰ ਭਾਰਤ 'ਚ ਇਕ 'ਕਾਨੂੰਨੀ ਮੰਗ' ਕਾਰਨ ਬੈਨ ਕਰ ਦਿੱਤਾ ਗਿਆ ਹੈ। ਮੀਡੀਆ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਅਕਾਊਂਟ 'ਤੇ ਇਕ ਸੰਦੇਸ਼ ਪ੍ਰਦਰਸ਼ਿਤ ਹੋ ਰਿਹਾ ਹੈ, ਜਿਸ 'ਚ ਕਿਹਾ ਗਿਆ ਹੈ @Govtof Pakistan ਦੇ ਖਾਤੇ ਨੂੰ ਕਾਨੂੰਨੀ ਮੰਗ ਦੇ ਜਵਾਬ 'ਚ ਭਾਰਤ 'ਚ ਬੈਨ ਕਰ ਦਿੱਤਾ ਗਿਆ ਹੈ। 


author

Manoj

Content Editor

Related News