ਨੌਜਵਾਨਾਂ ਨੂੰ ‘ਆਪ’ ਸਰਕਾਰ ਦਾ ਵੱਡਾ ਤੋਹਫ਼ਾ, ਅਮਰੀਕਾ ’ਚ ਅਗਵਾ ਕੀਤੇ ਪੰਜਾਬੀ ਪਰਿਵਾਰ ਦਾ ਕਤਲ, ਪੜ੍ਹੋ Top 10
Thursday, Oct 06, 2022 - 09:18 PM (IST)
ਜਲੰਧਰ (ਬਿਊਰੋ) : ਪੰਜਾਬ ਪੁਲਸ ’ਚ ਭਰਤੀ ਹੋਣ ਵਾਲੇ ਨੌਜਵਾਨਾਂ ਨੂੰ ਸੂਬਾ ਸਰਕਾਰ ਵੱਲੋਂ ਵੱਡੀ ਖ਼ੁਸ਼ਖ਼ਬਰੀ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦੱਸਿਆ ਹੈ ਕਿ ਪੰਜਾਬ ਸਰਕਾਰ ਪੁਲਸ ਮਹਿਕਮੇ ’ਚ ਨਵੀਆਂ ਭਰਤੀਆਂ ਕਰਨ ਜਾ ਰਹੀ ਹੈ। ਉਥੇ ਹੀ ਅਮਰੀਕਾ ਦੇ ਕੈਲੀਫੋਰਨੀਆ ਤੋਂ ਬਹੁਤ ਹੀ ਦੁਖਦਾਇਕ ਖ਼ਬਰ ਸਾਹਮਣੇ ਆਈ ਹੈ, ਜਿਥੇ ਟਾਂਡਾ ਦੇ ਹਰਸੀ ਪਿੰਡ ਨਾਲ ਸਬੰਧਿਤ ਅਗਵਾ ਕੀਤੇ ਗਏ ਪਰਿਵਾਰ ਦੇ 4 ਜੀਆਂ ਦਾ ਕਤਲ ਕਰ ਦਿੱਤਾ ਗਿਆ। ਇਸ ਦੀ ਪੁਸ਼ਟੀ ਉੱਥੋਂ ਦੀ ਪੁਲਸ ਨੇ ਕੀਤੀ। ਪੜ੍ਹੋ ਅੱਜ ਦੀਆਂ Top 10 ਖ਼ਬਰਾਂ
ਪੰਜਾਬ ਦੇ ਨੌਜਵਾਨਾਂ ਨੂੰ ਮਾਨ ਸਰਕਾਰ ਦਾ ਵੱਡਾ ਤੋਹਫ਼ਾ, ਖ਼ੁਦ ਟਵੀਟ ਕਰਕੇ ਦਿੱਤੀ ਇਹ ਖ਼ੁਸ਼ਖਬਰੀ
ਪੰਜਾਬ ਪੁਲਸ 'ਚ ਭਰਤੀ ਹੋਣ ਵਾਲੇ ਨੌਜਵਾਨਾਂ ਨੂੰ ਸੂਬਾ ਸਰਕਾਰ ਵੱਲੋਂ ਵੱਡੀ ਖ਼ੁਸ਼ਖ਼ਬਰੀ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦੱਸਿਆ ਹੈ ਕਿ ਪੰਜਾਬ ਸਰਕਾਰ ਪੁਲਸ ਮਹਿਕਮੇ 'ਚ ਨਵੀਆਂ ਭਰਤੀਆਂ ਕਰਨ ਜਾ ਰਹੀ ਹੈ।
ਵੱਡੀ ਖ਼ਬਰ : ਅਮਰੀਕਾ 'ਚ ਅਗਵਾ ਕੀਤੇ ਗਏ ਪੰਜਾਬੀ ਪਰਿਵਾਰ ਦੀ ਮੌਤ, ਟਾਂਡਾ ਰਹਿੰਦਾ ਪਰਿਵਾਰ ਡੂੰਘੇ ਸਦਮੇ 'ਚ
ਅਮਰੀਕਾ ਦੇ ਕੈਲੀਫੋਰਨੀਆ 'ਚ ਟਾਂਡਾ ਦੇ ਹਰਸੀ ਪਿੰਡ ਨਾਲ ਸਬੰਧਿਤ ਅਗਵਾ ਕੀਤੇ ਗਏ ਪਰਿਵਾਰ ਦੇ 4 ਜੀਆਂ ਦੀ ਮੌਤ ਹੋ ਚੁੱਕੀ ਹੈ। ਇਸ ਦੀ ਪੁਸ਼ਟੀ ਉੱਥੋਂ ਦੀ ਪੁਲਸ ਨੇ ਕੀਤੀ ਹੈ। ਹਾਲਾਂਕਿ ਇਸ ਬਾਰੇ ਜ਼ਿਆਦਾ ਜਾਣਕਾਰੀ ਫਿਲਹਾਲ ਨਹੀਂ ਦਿੱਤੀ ਜਾ ਰਹੀ ਹੈ।
ਮੈਕਸੀਕੋ ਦੇ ਸਿਟੀ ਹਾਲ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਮੇਅਰ ਸਮੇਤ 18 ਲੋਕਾਂ ਦੀ ਮੌਤ
ਮੈਕਸੀਕੋ 'ਚ ਅੰਨ੍ਹੇਵਾਹ ਫਾਇਰਿੰਗ ਕੀਤੇ ਜਾਣ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਇਸ ਫਾਇਰਿੰਗ ਦੌਰਾਨ 18 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ, ਜਦੋਂ ਕਿ ਕੁੱਝ ਲੋਕ ਜ਼ਖਮੀ ਹੋਏ ਹਨ। ਮਾਰੇ ਗਏ ਲੋਕਾਂ 'ਚ ਮੇਅਰ ਵੀ ਸ਼ਾਮਲ ਹਨ। ਇਹ ਘਟਨਾ ਸਾਊਥ-ਵੈਸਟ ਮੈਕਸੀਕੋ ਦੀ ਹੈ।
ਥਾਈਲੈਂਡ 'ਚ ਚਾਈਲਡ ਕੇਅਰ ਸੈਂਟਰ 'ਚ ਅੰਨ੍ਹੇਵਾਹ ਗੋਲੀਬਾਰੀ, ਹੁਣ ਤੱਕ 24 ਬੱਚਿਆਂ ਸਮੇਤ 35 ਦੀ ਮੌਤ
ਉੱਤਰੀ ਥਾਈਲੈਂਡ ਵਿੱਚ ਬੱਚਿਆਂ ਦੇ ਡੇਅ ਕੇਅਰ ਸੈਂਟਰ ਵਿੱਚ ਸਮੂਹਿਕ ਗੋਲੀਬਾਰੀ ਦੀ ਘਟਨਾ ਵਾਪਰੀ ਹੈ।ਇਸ ਗੋਲੀਬਾਰੀ ਵਿੱਚ ਘੱਟ ਤੋਂ ਘੱਟ 35 ਲੋਕ ਮਾਰੇ ਗਏ ਹਨ। ਪੁਲਸ ਨੇ ਇਹ ਜਾਣਕਾਰੀ ਦਿੱਤੀ।ਇੱਕ ਖੇਤਰੀ ਜਨਤਕ ਮਾਮਲਿਆਂ ਦੇ ਦਫ਼ਤਰ ਦੇ ਬੁਲਾਰੇ ਨੇ ਕਿਹਾ ਕਿ ਹੁਣ ਤੱਕ 35 ਮੌਤਾਂ ਦੀ ਪੁਸ਼ਟੀ ਕੀਤੀ ਗਈ ਹੈ ਜਿਹਨਾਂ ਵਿਚ- 24 ਬੱਚੇ ਅਤੇ 11 ਬਾਲਗ ਮਾਰੇ ਗਏ।
ਫਰਾਰ ਗੈਂਗਸਟਰ ਦੀਪਕ ਟੀਨੂੰ ਦੇ ਮਾਮਲੇ ’ਤੇ ਸਖ਼ਤ ਹੋਏ DGP ਯਾਦਵ, SIT ਚੀਫ਼ ਨੂੰ ਦਿੱਤੇ ਇਹ ਨਿਰਦੇਸ਼
ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਫਰਾਰ ਹੋਏ ਗੈਂਗਸਟਰ ਦੀਪਕ ਟੀਨੂੰ ਦੇ ਮਾਮਲੇ ’ਤੇ ਹੋਰ ਸਖ਼ਤ ਹੋ ਗਏ ਹਨ ਅਤੇ ਉਨ੍ਹਾਂ ਨੇ ਐੱਸ. ਆਈ. ਟੀ. ਚੀਫ਼ ਅਤੇ ਆਈ. ਜੀ. ਐੱਮ. ਐੱਸ. ਛੀਨਾ ਨੂੰ ਇਸ ਮਾਮਲੇ ਵਿਚ ਖ਼ੁਦ ਗੱਲ ਕਰਕੇ ਉਨ੍ਹਾਂ ਨੂੰ ਜਾਂਚ ਦਾ ਕੰਮ ਜਲਦੀ ਤੋਂ ਜਲਦੀ ਪੂਰਾ ਕਰਨ ਲਈ ਕਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨਾਲ ਵੀ ਡੀ. ਜੀ. ਪੀ. ਗੌਰਵ ਯਾਦਵ ਪੂਰੀ ਤਰ੍ਹਾਂ ਸੰਪਰਕ ਬਣਾ ਕੇ ਚੱਲ ਰਹੇ ਹਨ ਅਤੇ ਪੂਰੀ ਘਟਨਾ ਦੀ ਜਾਣਕਾਰੀ ਮੁੱਖ ਮੰਤਰੀ ਨੂੰ ਮੁਹੱਈਆ ਕਰਵਾ ਦਿੱਤੀ ਗਈ ਹੈ।
ਗ੍ਰੀਸ 'ਚ ਪ੍ਰਵਾਸੀਆਂ ਨੂੰ ਲਿਜਾ ਰਹੀਆਂ ਦੋ ਕਿਸ਼ਤੀਆਂ ਡੁੱਬੀਆਂ, ਘੱਟੋ-ਘੱਟ 15 ਮੌਤਾਂ
ਗ੍ਰੀਸ ਵਿੱਚ ਬੁੱਧਵਾਰ ਨੂੰ ਪ੍ਰਵਾਸੀਆਂ ਨੂੰ ਲੈ ਕੇ ਜਾ ਰਹੀਆਂ ਦੋ ਕਿਸ਼ਤੀਆਂ ਦੇ ਡੁੱਬਣ ਕਾਰਨ ਘੱਟੋ-ਘੱਟ 15 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਲਾਪਤਾ ਹੋ ਗਏ। ਅਧਿਕਾਰੀਆਂ ਨੇ ਵੀਰਵਾਰ ਸਵੇਰੇ ਇਹ ਜਾਣਕਾਰੀ ਦਿੱਤੀ। ਕੋਸਟ ਗਾਰਡ ਨੇ ਕਿਹਾ ਕਿ ਲੇਸਬੋਸ ਦੇ ਪੂਰਬੀ ਟਾਪੂ 'ਤੇ ਲਗਭਗ 40 ਲੋਕਾਂ ਨੂੰ ਲੈ ਕੇ ਜਾ ਰਹੀ ਇੱਕ ਡਿੰਗੀ (ਛੋਟੀ ਕਿਸ਼ਤੀ) ਦੇ ਡੁੱਬਣ ਤੋਂ ਬਾਅਦ 15 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ।
ਵੱਡੀ ਖ਼ਬਰ : ਪੰਜਾਬ ਪੁਲਸ ਦੇ AIG ਅਸ਼ੀਸ਼ ਕਪੂਰ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ
ਪੰਜਾਬ ਪੁਲਸ ਦੇ ਏ. ਆਈ. ਜੀ. ਅਸ਼ੀਸ਼ ਕਪੂਰ ਨੂੰ ਗ੍ਰਿਫ਼ਤਾਰ ਕਰਨ ਦੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਦੀ ਟੀਮ ਵੱਲੋਂ ਏ. ਆਈ. ਜੀ. ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਏ. ਆਈ. ਜੀ. ਨੂੰ ਸਾਲ 2019 ਦੇ ਇਕ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਗਿਆ ਹੈ।
ਭਲਕੇ ਵਿਆਹ ਦੇ ਬੰਧਨ 'ਚ ਬੱਝਣਗੇ 'ਆਪ' ਵਿਧਾਇਕਾ ਨਰਿੰਦਰ ਕੌਰ ਭਰਾਜ
ਸੰਗਰੂਰ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਨਰਿੰਦਰ ਕੌਰ ਭਰਾਜ ਭਲਕੇ ਵਿਆਹ ਕਰਵਾਉਣ ਜਾ ਰਹੇ ਹਨ। ਸੂਤਰਾਂ ਮੁਤਾਬਕ ਵਿਧਾਇਕ ਭਰਾਜ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸਾਬਕਾ ਬਲਾਕ ਪ੍ਰਧਾਨ ਸਵ: ਮੁਖਤਿਆਰ ਸਿੰਘ ਲੱਖੇਵਾਲ ਦੇ ਪੌਤਰੇ ਮਨਦੀਪ ਲੱਖੇਵਾਲ ਪੁੱਤਰ ਮੇਜ਼ਰ ਸਿੰਘ ਲੱਖੇਵਾਲ ਨਾਲ ਵਿਆਹ ਦੇ ਬੰਧਨ 'ਚ ਬੱਝਣਗੇ।
ਫਰਾਰ ਗੈਂਗਸਟਰ ਦੀਪਕ ਟੀਨੂੰ ਦੇ ਮਾਮਲੇ ’ਤੇ ਸਖ਼ਤ ਹੋਏ DGP ਯਾਦਵ, SIT ਚੀਫ਼ ਨੂੰ ਦਿੱਤੇ ਇਹ ਨਿਰਦੇਸ਼
ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਫਰਾਰ ਹੋਏ ਗੈਂਗਸਟਰ ਦੀਪਕ ਟੀਨੂੰ ਦੇ ਮਾਮਲੇ ’ਤੇ ਹੋਰ ਸਖ਼ਤ ਹੋ ਗਏ ਹਨ ਅਤੇ ਉਨ੍ਹਾਂ ਨੇ ਐੱਸ. ਆਈ. ਟੀ. ਚੀਫ਼ ਅਤੇ ਆਈ. ਜੀ. ਐੱਮ. ਐੱਸ. ਛੀਨਾ ਨੂੰ ਇਸ ਮਾਮਲੇ ਵਿਚ ਖ਼ੁਦ ਗੱਲ ਕਰਕੇ ਉਨ੍ਹਾਂ ਨੂੰ ਜਾਂਚ ਦਾ ਕੰਮ ਜਲਦੀ ਤੋਂ ਜਲਦੀ ਪੂਰਾ ਕਰਨ ਲਈ ਕਿਹਾ ਹੈ।
ਪੰਜਾਬੀ ਪਰਿਵਾਰ ਦੇ ਕਤਲ ਮਗਰੋਂ ਹੁਣ ਅਮਰੀਕਾ 'ਚ ਇਕ ਹੋਰ ਭਾਰਤੀ ਵਿਦਿਆਰਥੀ ਨੂੰ ਉਤਾਰਿਆ ਮੌਤ ਦੇ ਘਾਟ
ਅਮਰੀਕਾ ਦੇ ਇੰਡੀਆਨਾ ਸੂਬੇ ਵਿੱਚ ਯੂਨੀਵਰਸਿਟੀ ਕੈਂਪਸ ਦੇ ਹੋਸਟਲ ਵਿੱਚ ਇਕ 20 ਸਾਲਾ ਭਾਰਤੀ ਮੂਲ ਦੇ ਵਿਦਿਆਰਥੀ ਦਾ ਕਤਲ ਕੀਤੇ ਜਾਣ ਅਤੇ ਉਸ ਦੇ ਨਾਲ ਰਹਿੰਦੇ ਕੋਰੀਆਈ ਵਿਦਿਆਰਥੀ ਨੂੰ ਹਿਰਾਸਤ ਵਿੱਚ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।