ਮੂਸੇਵਾਲਾ ਨੂੰ ਲੈ ਕੇ ਪਿਤਾ ਦਾ ਵੱਡਾ ਖ਼ੁਲਾਸਾ, ‘ਆਪ’ ਸਰਕਾਰ ਵੱਲੋਂ ਕਿਸਾਨਾਂ ਦੇ ਹੱਕ ’ਚ ਅਹਿਮ ਫ਼ੈਸਲਾ, ਪੜ੍ਹੋ Top 1

Sunday, Nov 27, 2022 - 09:22 PM (IST)

ਮੂਸੇਵਾਲਾ ਨੂੰ ਲੈ ਕੇ ਪਿਤਾ ਦਾ ਵੱਡਾ ਖ਼ੁਲਾਸਾ, ‘ਆਪ’ ਸਰਕਾਰ ਵੱਲੋਂ ਕਿਸਾਨਾਂ ਦੇ ਹੱਕ ’ਚ ਅਹਿਮ ਫ਼ੈਸਲਾ, ਪੜ੍ਹੋ Top 1

ਜਲੰਧਰ (ਬਿਊਰੋ) : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਯੂ. ਕੇ. ਤੋਂ ਪਰਤ ਕੇ ਸਿੱਧੂ ਨੂੰ ਲੈ ਕੇ ਵੱਡਾ ਖ਼ੁਲਾਸਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਸ ਨੇ ਸਾਡੇ ਕੋਲੋਂ ਇਹ ਗੱਲ ਲੁਕੋ ਕੇ ਰੱਖੀ ਸੀ ਕਿ ਉਸ ਨੂੰ ਯੂ. ਕੇ. ਦੀ ਪੀ. ਆਰ. ਮਿਲੀ ਹੋਈ ਸੀ ਕਿਉਂਕਿ ਉਹ ਸੋਚਦਾ ਸੀ ਕਿ ਜੇ ਮੈਨੂੰ ਪਤਾ ਲੱਗ ਗਿਆ ਤਾਂ ਮੈਂ ਉਸ ਨੂੰ ਪਿੰਡ ਨਹੀਂ ਰਹਿਣ ਦੇਵਾਂਗਾ। ਉਥੇ ਪੰਜਾਬ ਸਰਕਾਰ ਨੇ ਅੱਜ ਗੋਲਡਨ ਸੰਧਰ ਮਿੱਲਜ਼ ਲਿਮਟਿਡ ਫਗਵਾੜਾ ਨੂੰ 20 ਫਰਵਰੀ 2023 ਤੱਕ ਚਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਵਰਣਨਯੋਗ ਹੈ ਕਿ ਇਹ ਪ੍ਰਵਾਨਗੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਰੀ ਝੰਡੀ ਮਿਲਣ ਮਗਰੋਂ ਦਿੱਤੀ ਗਈ ਹੈ। ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ 'ਚ ਰੱਖਦਿਆਂ ਇਹ ਗੰਨਾ ਮਿੱਲ ਚਲਾਉਣ ਦਾ ਫ਼ੈਸਲਾ ਕੀਤਾ ਗਿਆ ਹੈ ਅਤੇ ਸਟੇਟ ਆਫ਼ ਇੰਡੀਆ ਵੱਲੋਂ ਹੋਲਡ ਆਨ ਆਪ੍ਰੇਸ਼ਨ ਦੌਰਾਨ ਇਹ ਮਿੱਲ ਨਿਰਧਾਰਤ ਸ਼ਰਤਾਂ ‘ਤੇ ਚਲਾਈ ਜਾਵੇਗੀ। ਪੜ੍ਹੋ ਅੱਜ ਦੀਆਂ Top 10 ਖ਼ਬਰਾਂ...

UK ਤੋਂ ਪਰਤੇ ਪਿਤਾ ਬਲਕੌਰ ਸਿੰਘ ਨੇ ਸਿੱਧੂ ਮੂਸੇਵਾਲਾ ਨੂੰ ਲੈ ਕੇ ਕੀਤਾ ਵੱਡਾ ਖ਼ੁਲਾਸਾ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਯੂ. ਕੇ. ਤੋਂ ਪਰਤ ਕੇ ਸਿੱਧੂ ਨੂੰ ਲੈ ਕੇ ਵੱਡਾ ਖ਼ੁਲਾਸਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਸ ਨੇ ਸਾਡੇ ਕੋਲੋਂ ਇਹ ਗੱਲ ਲੁਕੋ ਕੇ ਰੱਖੀ ਸੀ ਕਿ ਉਸ ਨੂੰ ਯੂ. ਕੇ. ਦੀ ਪੀ. ਆਰ. ਮਿਲੀ ਹੋਈ ਸੀ ਕਿਉਂਕਿ ਉਹ ਸੋਚਦਾ ਸੀ ਕਿ ਜੇ ਮੈਨੂੰ ਪਤਾ ਲੱਗ ਗਿਆ ਤਾਂ ਮੈਂ ਉਸ ਨੂੰ ਪਿੰਡ ਨਹੀਂ ਰਹਿਣ ਦੇਵਾਂਗਾ।

‘ਆਪ’ ਸਰਕਾਰ ਵੱਲੋਂ ਕਿਸਾਨਾਂ ਦੇ ਹੱਕ ’ਚ ਅਹਿਮ ਫ਼ੈਸਲਾ, ਗੰਨਾ ਮਿੱਲ ਫਗਵਾੜਾ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ

ਪੰਜਾਬ ਸਰਕਾਰ ਨੇ ਅੱਜ ਗੋਲਡਨ ਸੰਧਰ ਮਿੱਲਜ਼ ਲਿਮਟਿਡ ਫਗਵਾੜਾ ਨੂੰ 20 ਫਰਵਰੀ 2023 ਤੱਕ ਚਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਵਰਣਨਯੋਗ ਹੈ ਕਿ ਇਹ ਪ੍ਰਵਾਨਗੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਰੀ ਝੰਡੀ ਮਿਲਣ ਮਗਰੋਂ ਦਿੱਤੀ ਗਈ ਹੈ। ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ 'ਚ ਰੱਖਦਿਆਂ ਇਹ ਗੰਨਾ ਮਿੱਲ ਚਲਾਉਣ ਦਾ ਫ਼ੈਸਲਾ ਕੀਤਾ ਗਿਆ ਹੈ ਅਤੇ ਸਟੇਟ ਆਫ਼ ਇੰਡੀਆ ਵੱਲੋਂ ਹੋਲਡ ਆਨ ਆਪ੍ਰੇਸ਼ਨ ਦੌਰਾਨ ਇਹ ਮਿੱਲ ਨਿਰਧਾਰਤ ਸ਼ਰਤਾਂ ‘ਤੇ ਚਲਾਈ ਜਾਵੇਗੀ।

ਮੰਤਰੀ ਧਾਲੀਵਾਲ ਨੇ ਦਿੱਤਾ ਭਰੋਸਾ, 'ਪੰਜਾਬ ਸਰਕਾਰ ਆਮ ਲੋਕਾਂ ਤੇ ਕਿਸਾਨਾਂ ਦੇ ਹਿੱਤ 'ਚ ਕਰੇਗੀ ਸਾਰੇ ਫ਼ੈਸਲੇ'

 "ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਤੇ ਕਿਸਾਨਾਂ ਦੀ ਸਰਕਾਰ ਹੈ ਅਤੇ ਸਾਡੀ ਸਰਕਾਰ ਸਾਰੇ ਫ਼ੈਸਲੇ ਲੋਕ ਹਿੱਤ 'ਚ ਹੀ ਕਰਦੀ ਆ ਰਹੀ ਹੈ ਤੇ ਭਵਿੱਖ 'ਚ ਵੀ ਕਰਦੀ ਰਹੇਗੀ।" ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਕਿਸੇ ਵੀ ਕਿਸਾਨ ਦਾ ਨੁਕਸਾਨ ਨਹੀਂ ਹੋਣ ਦੇਵੇਗੀ।

ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ, ਪਤਨੀ ਨਾਲ ਮਿਲ ਛੋਟੇ ਭਰਾ ਨੂੰ ਉਤਾਰਿਆ ਮੌਤ ਦੇ ਘਾਟ

ਬਾੜੇਵਾਲ ਰੋਡ ਮਧੂਬਨ ਐਨਕਲੇਵ ਸਥਿਤ ਇਲਾਕੇ ’ਚ ਜਾਇਦਾਦ ਦੇ ਵਿਵਾਦ ਦੇ ਚੱਲਦਿਆਂ ਭਰਾ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਵੱਡੇ ਭਰਾ ਨੇ ਆਪਣੀ ਪਤਨੀ ਨਾਲ ਮਿਲ ਕੇ ਛੋਟੇ ’ਤੇ ਲੋਹੇ ਦੀ ਰਾਡ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ। ਜਾਣਕਾਰੀ ਮਿਲਣ ਤੋਂ ਬਾਅਦ ਥਾਣਾ ਸਰਾਭਾ ਨਗਰ ਦੇ ਇੰਚਾਰਜ ਅਮਰਿੰਦਰ ਸਿੰਘ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ। ਮ੍ਰਿਤਕ ਦੀ ਪਛਾਣ ਰਾਜਵਿੰਦਰ ਸਿੰਘ (52) ਵਜੋਂ ਹੋਈ ਹੈ, ਜਦਕਿ ਮੁਲਜ਼ਮਾਂ ਦੀ ਪਛਾਣ ਬਲਜੀਤ ਸਿੰਘ ਅਤੇ ਉਸ ਦੀ ਪਤਨੀ ਸੁਖਰਾਜ ਕੌਰ ਵਜੋਂ ਹੋਈ ਹੈ।

ਮੰਤਰੀ ਧਾਲੀਵਾਲ ਦਾ ਵੱਡਾ ਬਿਆਨ, ਬਾਦਲ ਸਰਕਾਰ ਵੇਲੇ ਬੀਜ ਫਾਰਮ ਦੇ ਨਾਂ ’ਤੇ ਖ਼ਰੀਦੀ ਜ਼ਮੀਨ ਦੀ ਹੋਵੇਗੀ ਜਾਂਚ

ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਸਰਹੱਦ ’ਤੇ ਸਥਿਤ ਰਾਣੀਆਂ ਪਿੰਡ ’ਚ ਖੇਤੀਬਾੜੀ ਵਿਭਾਗ ਵੱਲੋਂ ਖ਼ਰੀਦੀ ਗਈ 700 ਏਕੜ ਜ਼ਮੀਨ ਦਾ ਦੌਰਾ ਕੀਤਾ। ਇਸ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੰਨ 2008 ’ਚ 32 ਕਰੋੜ ਰੁਪਏ ਨਾਲ ਬੀਜ ਫਾਰਮ ਲਈ ਸਰਕਾਰ ਵੱਲੋਂ ਖਰੀਦੀ ਗਈ, ਇਸ ਜ਼ਮੀਨ ਦੀ ਜਾਂਚ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ’ਚ ਜਦੋਂ ਸੁੱਚਾ ਸਿੰਘ ਲੰਗਾਹ ਖੇਤੀਬਾੜੀ ਮੰਤਰੀ ਅਤੇ ਕਾਹਨ ਸਿੰਘ ਪੰਨੂ ਅੰਮ੍ਰਿਸਰ ਦੇ ਡਿਪਟੀ ਕਮਿਸ਼ਨਰ ਸਨ, ਇਹ ਜ਼ਮੀਨ ਬਹੁਤ ਮਹਿੰਗੇ ਮੁੱਲ ਖਰੀਦੀ ਗਈ। 

ਪਟਿਆਲਾ ਜੇਲ ’ਚ ਬੰਦ ਨਵਜੋਤ ਸਿੱਧੂ ਨੂੰ ਹਾਈਕਮਾਨ ਦੀ ਚਿੱਠੀ, ਮਿਲ ਸਕਦੀ ਹੈ ਵੱਡੀ ਜ਼ਿੰਮੇਵਾਰੀ

ਰੋਡ ਰੇਜ ਮਾਮਲੇ ਵਿਚ ਇਕ ਸਾਲ ਦੀ ਸਜ਼ਾ ਕੱਟ ਰਹੇ ਨਵਜੋਤ ਸਿੰਘ ਸਿੱਧੂ ਨੂੰ ਪਾਰਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਚਿੱਠੀ ਭੇਜੀ ਹੈ। ਪੰਜਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਇਸ ਸਮੇਂ ਪਟਿਆਲਾ ਜੇਲ ਵਿਚ ਬੰਦ ਹਨ। ਸੂਤਰਾਂ ਮੁਤਾਬਕ ਪ੍ਰਿਯੰਕਾ ਗਾਂਧੀ ਨੇ ਉਨ੍ਹਾ ਨੂੰ ਇਹ ਚਿੱਠੀ ਆਪਣੇ ਕਰੀਬੀ ਰਾਹੀਂ ਜੇਲ ਵਿਚ ਹੀ ਭੇਜੀ ਹੈ। ਚਿੱਠੀ ਵਿਚ ਕੀ ਲਿਖਿਆ ਗਿਆ ਹੈ ਫਿਲਹਾਲ ਇਸ ਦਾ ਖੁਲਾਸਾ ਨਹੀਂ ਹੋ ਸਕਿਆ ਹੈ ਪਰ ਪ੍ਰਿਯੰਕਾ ਵਲੋਂ ਉਨ੍ਹਾਂ ਨੂੰ ਚਿੱਠੀ ਭੇਜੇ ਜਾਣ ਤੋਂ ਬਾਅਦ ਇਹ ਸਪੱਸ਼ਟ ਹੋ ਗਿਆ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀ ਵੱਡੀ ਹਾਰ ਤੋਂ ਬਾਅਦ ਸਿੱਧੂ ਗਾਂਧੀ ਪਰਿਵਾਰ ਦੀ ਗੁੱਡ-ਬੁੱਕ ਵਿਚ ਹਨ। 

ਪੰਜਾਬ ’ਚ ‘ਆਪ’ ਦਾ ਪੱਕਾ ਵਾਅਦਾ, 8 ਮਹੀਨਿਆਂ ’ਚ ਦਿੱਤੀਆਂ 21,000 ਨੌਕਰੀਆਂ: CM ਮਾਨ

 ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਨੇ ਆਪਣੇ ਪਹਿਲੇ 8 ਮਹੀਨਿਆਂ ਵਿਚ ਕੀਤੇ ਵਾਅਦੇ ਮੁਤਾਬਕ 21,000 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ। ਪਾਵਰ ਕਾਰਪੋਰੇਸ਼ਨ ਵੱਲੋਂ ਜਿਨ੍ਹਾਂ 603 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ, ਉਨ੍ਹਾਂ ਵਿਚ 476 ਕਲਰਕ, 68 ਜੂਨੀਅਰ ਇੰਜੀਨੀਅਰ (ਇਲੈਕਟ੍ਰੀਕਲ) ਤੇ 59 ਜੂਨੀਅਰ ਇੰਜੀਨੀਅਰ (ਸਬ-ਸਟੇਸ਼ਨ) ਸਨ।

ਪੰਜਾਬ ’ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 32 IAS/PCS ਅਫਸਰਾਂ ਦੇ ਤਬਾਦਲੇ, ਕਈ ਜ਼ਿਲ੍ਹਿਆਂ ਦੇ ਡੀ. ਸੀ. ਵੀ ਬਦਲੇ ਗਏ

ਭਗਵੰਤ ਮਾਨ ਸਰਕਾਰ ਵਲੋਂ ਪੰਜਾਬ ਵਿਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਇਸ ਫੇਰਬਦਲ ਅਨੁਸਾਰ ਕੁੱਲ 32 ਆਈ. ਏ. ਐੱਸ./ਪੀ. ਸੀ. ਐੱਸ. ਅਫਸਰਾਂ ਦੇ ਤਬਾਦਲੇ ਕੀਤੇ ਗਏ ਹਨ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਪੰਜ ਜ਼ਿਲ੍ਹਿਆਂ ਹੁਸ਼ਿਆਰਪੁਰ, ਗੁਰਦਾਸਪੁਰ, ਤਰਨਤਾਰਨ, ਫਾਜ਼ਿਲਕਾ ਅਤੇ ਬਰਨਾਲਾ ਦੇ ਡੀ. ਸੀ. ਵੀ ਬਦਲ ਦਿੱਤੇ ਹਨ। ਮਿਲੀ ਜਾਣਕਾਰੀ ਮੁਤਾਬਕ ਕੋਮਲ ਮਿੱਤਲ ਨੂੰ ਹੁਸ਼ਿਆਰਪੁਰ, ਹਿਮਾਂਸ਼ੂ ਅਗਰਵਾਲ ਨੂੰ ਗੁਰਦਾਸਪੁਰ, ਪੂਨਮ ਦਾਸ ਨੂੰ ਬਰਨਾਲਾ, ਸੇਨੂੰ ਦੁੱਗਲ ਨੂੰ ਫਾਜ਼ਿਲਕਾ, ਰਿਸ਼ੀਪਾਲ ਨੂੰ ਤਰਨਤਾਰਨ ਦੇ ਨਵਾਂ ਡੀ. ਸੀ. ਨਿਯੁਕਤ ਕੀਤਾ ਗਿਆ ਹੈ।

ਰੂਪਨਗਰ 'ਚ ਵਾਪਰਿਆ ਵੱਡਾ ਹਾਦਸਾ: ਸ੍ਰੀ ਕੀਰਤਪੁਰ ਸਾਹਿਬ ਨੇੜੇ ਟਰੇਨ ਦੀ ਲਪੇਟ 'ਚ ਆਉਣ ਕਾਰਨ 3 ਬੱਚਿਆਂ ਦੀ ਮੌਤ

ਰੂਪਨਗਰ ਵਿਖੇ ਵੱਡਾ ਹਾਦਸਾ ਹੋਣ ਦੀ ਦੁਖ਼ਭਰੀ ਖ਼ਬਰ ਸਾਹਮਣੇ ਆਈ ਹੈ। ਰੋਪੜ ਦੇ ਕੀਰਤਪੁਰ ਸਾਹਿਬ ਨੇੜੇ ਲੋਹੰਡ-ਭਰਤਗੜ੍ਹ ਰੇਲ ਪਟੜੀ 'ਤੇ ਚਾਰ ਬੱਚੇ ਰੇਲਗੱਡੀ ਦੀ ਲਪੇਟ 'ਚ ਆ ਗਏ। ਇਸ ਹਾਦਸੇ ਵਿਚ ਤਿੰਨ ਬੱਚਿਆਂ ਦੀ ਮੌਤ ਹੋਣ ਦੀ ਸੂਚਨਾ ਮਿਲੀ ਹੈ। ਇਸ ਰੂਹ ਕੰਬਾਊ ਹਾਦਸੇ 'ਚ ਦੋ ਬੱਚਿਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਇਕ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ। 

ਪਤਨੀ ਨਾਲ ਰਾਜ਼ੀਨਾਮਾ ਕਰਵਾਉਣ ਲਈ ਘਰ ਬੁਲਾ ਕੇ ਕੀਤੀ ਗੰਦੀ ਕਰਤੂਤ, ਪੂਰੀ ਘਟਨਾ ਜਾਣ ਉੱਡਣਗੇ ਹੋਸ਼

ਘਰ ਬੁਲਾ ਕੇ ਤੇਜ਼ਧਾਰ ਹਥਿਆਰ ਦੀ ਨੋਕ ’ਤੇ ਅਸ਼ਲੀਲ ਵੀਡੀਓ ਬਣਾਉਣ ਤੋਂ ਬਾਅਦ 8 ਲੱਖ ਰੁਪਏ ਦੀ ਫਿਰੌਤੀ ਮੰਗਣ ਵਾਲੇ 3 ਮੈਂਬਰੀ ਗਿਰੋਹ ਦੇ 3 ਮੈਂਬਰਾਂ ਨੂੰ ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਗ੍ਰਿਫਤਾਰ ਕਰਦੇ ਹੋਏ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਸ ਨੇ ਇਸ ਦੌਰਾਨ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਪਾਸੋਂ ਤਿੰਨ ਮੋਬਾਇਲ ਫੋਨ ਅਤੇ ਇਕ ਦਾਤਰ ਵੀ ਬਰਾਮਦ ਕੀਤਾ ਹੈ, ਜਿਨ੍ਹਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਦੌਰਾਨ ਬਾਰੀਕੀ ਨਾਲ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ, ਜਿਸ ਵਿਚ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

 


author

Manoj

Content Editor

Related News