ਨਕਲੀ ਸ਼ਰਾਬ ਸਬੰਧੀ ਸੁਪਰੀਮ ਕੋਰਟ ਦੀ ਪੰਜਾਬ ਸਰਕਾਰ ਨੂੰ ਝਾੜ, ਕੈਨੇਡਾ ਤੋਂ ਮੁੜ ਆਈ ਦੁੱਖਭਰੀ ਖ਼ਬਰ, ਪੜ੍ਹੋ Top 10

12/05/2022 11:55:44 PM

ਜਲੰਧਰ (ਬਿਊਰੋ) : ਸੁਪਰੀਮ ਕੋਰਟ ਨੇ ਅੱਜ ਯਾਨੀ ਕਿ ਸੋਮਵਾਰ ਨੂੰ ਪੰਜਾਬ ’ਚ ਨਕਲੀ ਸ਼ਰਾਬ ਦੀ ਵਿਕਰੀ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਫ਼ਟਕਾਰ ਲਾਈ ਹੈ। ਕੋਰਟ ਨੇ ਕਿਹਾ ਕਿ ਜੇਕਰ ਨਕਲੀ ਸ਼ਰਾਬ ਦੀ ਵਿਕਰੀ ’ਤੇ ਰੋਕ ਨਾ ਲਾਈ ਗਈ ਤਾਂ ਨੌਜਵਾਨ ਖ਼ਤਮ ਹੋ ਜਾਣਗੇ। ਜ਼ਿਆਦਾਤਰ ਗਰੀਬ ਲੋਕ ਇਸ ਤੋਂ ਪੀੜਤ ਹਨ, ਜੋ ਸ਼ਰਾਬ ਪੀਂਦੇ ਹਨ। ਉਥੇ ਹੀ ਕੈਨੇਡਾ ਤੋਂ ਆਏ ਦਿਨ ਪੰਜਾਬੀਆਂ ਦੀ ਮੌਤ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਇਸੇ ਕੜੀ ਤਹਿਤ ਇਕ ਹੋਰ ਖ਼ਬਰ ਕੈਨੇਡਾ ਦੇ ਬਰੈਂਪਟਨ ਸ਼ਹਿਰ ਤੋਂ ਸਾਹਮਣੇ ਆ ਰਹੀ ਹੈ, ਜਿੱਥੇ 21 ਸਾਲਾ ਕੈਨੇਡੀਅਨ ਸਿੱਖ ਕੁੜੀ ਪਵਨਪ੍ਰੀਤ ਕੌਰ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਪੜ੍ਹੋ ਅੱਜ ਦੀਆਂ Top 10 ਖ਼ਬਰਾਂ... 

SC ਨੇ ਨਕਲੀ ਸ਼ਰਾਬ ਦੀ ਵਿਕਰੀ ’ਤੇ ਪੰਜਾਬ ਸਰਕਾਰ ਨੂੰ ਪਾਈ ਝਾੜ, ਕਿਹਾ- ਇੰਝ ਤਾਂ ਨੌਜਵਾਨ ਖ਼ਤਮ ਹੋ ਜਾਣਗੇ

ਸੁਪਰੀਮ ਕੋਰਟ ਨੇ ਅੱਜ ਯਾਨੀ ਕਿ ਸੋਮਵਾਰ ਨੂੰ ਪੰਜਾਬ ’ਚ ਨਕਲੀ ਸ਼ਰਾਬ ਦੀ ਵਿਕਰੀ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਫ਼ਟਕਾਰ ਲਾਈ ਹੈ। ਕੋਰਟ ਨੇ ਕਿਹਾ ਕਿ ਜੇਕਰ ਨਕਲੀ ਸ਼ਰਾਬ ਦੀ ਵਿਕਰੀ ’ਤੇ ਰੋਕ ਨਾ ਲਾਈ ਗਈ ਤਾਂ ਨੌਜਵਾਨ ਖ਼ਤਮ ਹੋ ਜਾਣਗੇ। ਜ਼ਿਆਦਾਤਰ ਗਰੀਬ ਲੋਕ ਇਸ ਤੋਂ ਪੀੜਤ ਹਨ, ਜੋ ਸ਼ਰਾਬ ਪੀਂਦੇ ਹਨ। 

ਮੁੜ ਆਈ ਕੈਨੇਡਾ ਤੋਂ ਦੁਖਭਰੀ ਖ਼ਬਰ, 21 ਸਾਲਾ ਸਿੱਖ ਕੁੜੀ ਦਾ ਗੋਲੀਆਂ ਮਾਰ ਕੇ ਕਤਲ

ਕੈਨੇਡਾ ਤੋਂ ਆਏ ਦਿਨ ਪੰਜਾਬੀਆਂ ਦੀ ਮੌਤ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਇਸੇ ਕੜੀ ਤਹਿਤ ਇਕ ਹੋਰ ਖ਼ਬਰ ਕੈਨੇਡਾ ਦੇ ਬਰੈਂਪਟਨ ਸ਼ਹਿਰ ਤੋਂ ਸਾਹਮਣੇ ਆ ਰਹੀ ਹੈ, ਜਿੱਥੇ 21 ਸਾਲਾ ਕੈਨੇਡੀਅਨ ਸਿੱਖ ਕੁੜੀ ਪਵਨਪ੍ਰੀਤ ਕੌਰ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਪੀਲ ਰੀਜ਼ਨਲ ਪੁਲਸ ਮੁਤਾਬਕ ਇਹ ਘਟਨਾ 3 ਦਸੰਬਰ ਨੂੰ ਰਾਤ 10:40 ਵਜੇ ਦੇ ਕਰੀਬ ਕ੍ਰੈਡਿਟਵਿਊ ਰੋਡ ਅਤੇ ਬ੍ਰਿਟਾਨੀਆ ਰੋਡ ਨੇੜੇ ਗੈਸ ਸਟੇਸ਼ਨ 'ਤੇ ਵਾਪਰੀ। ਪਵਨਪ੍ਰੀਤ ਕੌਰ ਬਰੈਂਪਟਨ ਦੀ ਵਸਨੀਕ ਸੀ।

ਗੋਲਡੀ ਬਰਾੜ ਦੇ ਮਸਲੇ 'ਤੇ ਮਜੀਠੀਆ ਨੂੰ 'ਆਪ' ਦਾ ਜਵਾਬ, ਆਖੀਆਂ ਇਹ ਗੱਲਾਂ

ਪੰਜਾਬ ਦੀ ਆਮ ਆਦਮੀ ਪਾਰਟੀ ਵੱਲੋਂ ਗੋਲਡੀ ਬਰਾੜ ਦੇ ਮਸਲੇ 'ਤੇ ਇੱਥੇ ਇਕ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਮਾਲਵਿੰਦਰ ਕੰਗ ਨੇ ਕਿਹਾ ਕਿ ਸੂਬੇ ਅੰਦਰ ਗੈਂਗਸਟਰਵਾਦ ਨੂੰ ਖ਼ਤਮ ਕਰਨ 'ਚ ਪੰਜਾਬ ਸਰਕਾਰ ਲਗਾਤਾਰ ਲੱਗੀ ਹੋਈ ਹੈ। ਉਨ੍ਹਾਂ ਨੇ ਬਿਕਰਮ ਮਜੀਠੀਆ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਗੋਲਡੀ ਬਰਾੜ ਨੂੰ ਡਿਟੇਨ ਕੀਤਾ ਗਿਆ ਜਾਂ ਨਹੀਂ, ਗੋਲਡੀ ਬਰਾੜ ਦੀ ਗੱਲ ਨੂੰ ਸੱਚ ਮੰਨਿਆ ਜਾ ਰਿਹਾ ਹੈ, ਜਦੋਂ ਕਿ ਮਜੀਠੀਆ ਨੂੰ ਪੰਜਾਬ ਦੇ ਮੁੱਖ ਮੰਤਰੀ 'ਤੇ ਕੋਈ ਭਰੋਸਾ ਨਹੀਂ ਹੈ ਅਤੇ ਉਨ੍ਹਾਂ 'ਤੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ।

35 ਮਹੀਨਿਆਂ ਬਾਅਦ ਸੰਗਤ ਲਈ ਖੁੱਲ੍ਹਿਆ ਡੇਰਾ ਬਿਆਸ

ਕੋਵਿਡ ਕਾਲ ਸਮੇਂ ਡੇਰਾ ਬਿਆਸ ਸਮੇਤ ਭਾਰਤ ਵਿਚਲੇ ਸਾਰੇ ਰਾਧਾ ਸੁਆਮੀ ਸਤਿਸੰਗ ਘਰਾਂ ਨੂੰ ਸੰਗਤ ਦੀ ਆਮਦ ਲਈ ਬੰਦ ਕਰ ਦਿਤਾ ਗਿਆ ਸੀ ਤੋਂ ਬਾਅਦ ਹਾਲਾਤ ਠੀਕ ਹੋਣ ’ਤੇ ਜਿੱਥੇ ਡੇਰਾ ਬਿਆਸ ਵੱਲੋਂ ਲਾਗੂ ਕੀਤੀਆ ਗਈ ਸਾਰੀਆਂ ਕੋਵਿਡ ਸ਼ਰਤਾਂ ਨੂੰ ਖ਼ਤਮ ਕਰ ਦਿਤਾ ਗਿਆ ਹੈ। 

ਜਗਮੀਤ ਬਰਾੜ ਹੁਣ 10 ਦਸੰਬਰ ਨੂੰ ਅਨੁਸ਼ਾਸਨੀ ਕਮੇਟੀ ਅੱਗੇ ਹੋਣਗੇ ਪੇਸ਼, ਪਾਰਟੀ ਅੱਗੇ ਰੱਖਣਗੇ ਆਪਣਾ ਪੱਖ

ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਜਗਮੀਤ ਸਿੰਘ ਬਰਾੜ ਨੂੰ ਭੇਜੇ ਗਏ ਨੋਟਿਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਅਨੁਸ਼ਾਸਨੀ ਕਮੇਟੀ ਦੀ 6 ਦਸੰਬਰ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਹੁਣ ਇਹ ਬੈਠਕ 10 ਦਸੰਬਰ ਨੂੰ ਹੋਵੇਗੀ। ਜਗਮੀਤ ਸਿੰਘ ਬਰਾੜ ਦੀ ਅਪੀਲ 'ਤੇ ਬੈਠਕ ਨੂੰ ਮੁਲਤਵੀ ਕੀਤਾ ਗਿਆ ਹੈ।

ਲੁਧਿਆਣਾ ਜ਼ਿਲ੍ਹੇ ਦੇ ਵੱਡੇ ਕਾਰੋਬਾਰੀ 'ਤੇ GST ਦੀ ਛਾਪੇਮਾਰੀ, ਖੰਗਾਲਿਆ ਜਾ ਰਿਹਾ ਰਿਕਾਰਡ

 ਰਾਜ ਜੀ. ਐੱਸ. ਟੀ. ਵਿਭਾਗ ਦੀਆਂ ਟੀਮਾਂ ਨੇ ਮਹਾਨਗਰ ਦੇ ਨਾਮੀ ਕਰੋਕਰੀ ਹਾਊਸ ਦੀ ਚੈਕਿੰਗ ਕੀਤੀ। ਟੀਮਾਂ ਵੱਲੋਂ ਉਕਤ ਕਰੋਕਰੀ ਹਾਊਸ ਦੀ ਸੇਲ-ਪਰਚੇਜ਼ ਬੁੱਕ ਨੂੰ ਖੰਗਾਲਿਆ ਜਾ ਰਿਹਾ ਹੈ।

ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਾਈਕੋਰਟ ਤੋਂ ਝਟਕਾ

ਆਮਦਨ ਤੋਂ ਜ਼ਿਆਦਾ ਜਾਇਦਾਦ ਰੱਖਣ ਦੇ ਮਾਮਲੇ 'ਚ ਦੋਸ਼ੀ ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਰੈਗੂਲਰ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ। ਇਸ ਮਾਮਲੇ 'ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਕੋਈ ਰਾਹਤ ਨਹੀਂ ਦਿੱਤੀ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ।

ਪੰਜਾਬ 'ਚ 'ਠੰਡ' ਨੂੰ ਲੈ ਕੇ ਮਾਹਿਰਾਂ ਨੇ ਆਖੀ ਇਹ ਗੱਲ, ਇਸ ਤਾਰੀਖ਼ ਤੱਕ ਬਦਲੇਗਾ ਮੌਸਮ ਦਾ ਮਿਜਾਜ਼

ਪਿਛਲੇ ਸਾਲਾਂ ਦੀ ਗੱਲ ਕਰੀਏ ਤਾਂ ਇਸ ਸਾਲ ਉਸ ਤਰ੍ਹਾਂ ਦੀ ਠੰਡ ਨਹੀਂ ਪੈ ਰਹੀ ਅਤੇ ਨਾ ਹੀ ਦਿਨ ਦੇ ਸਮੇਂ ਵੀ ਠੰਡ ਦਾ ਅਹਿਸਾਸ ਹੋ ਰਿਹਾ ਹੈ। ਇਸ ਵਾਰ ਪੰਜਾਬ 'ਚ ਦੇਰ ਰਾਤ ਅਤੇ ਸਵੇਰ ਦੇ ਸਮੇਂ ਹੀ ਠੰਡ ਮਹਿਸੂਸ ਹੋ ਰਹੀ ਹੈ। ਜੇਕਰ ਸਵੇਰ ਤੋਂ ਲੈ ਕੇ ਸ਼ਾਮ ਦੀ ਗੱਲ ਕਰੀਏ ਤਾਂ ਧੁੱਪ ਖਿੜ੍ਹੀ ਰਹਿਣ ਕਾਰਨ ਕਿਸੇ ਹੱਦ ਤੱਕ ਗਰਮੀ ਮਹਿਸੂਸ ਹੋ ਰਹੀ ਹੈ। ਪੰਜਾਬ 'ਚ ਸਾਲ 2014 ਤੋਂ ਸਾਲ 2020 ਦੌਰਾਨ ਕੜਾਕੇ ਦੀ ਠੰਡ ਦੇਖਣ ਨੂੰ ਮਿਲੀ।

ਟ੍ਰਾਈਸਿਟੀ 'ਚ 'ਮੈਟਰੋ' ਚਲਾਉਣ ਨੂੰ ਲੈ ਕੇ ਅਹਿਮ ਖ਼ਬਰ, ਲੋਕਾਂ ਨੂੰ ਮਿਲੇਗੀ ਵੱਡੀ ਸਹੂਲਤ

 ਹੁਣ ਸ਼ਹਿਰ 'ਚ ਮੈਟਰੋ ਚਲਾਉਣ ਸਬੰਧੀ ਯੂ. ਟੀ. ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਵੱਲੋਂ ਆਖ਼ਰੀ ਫ਼ੈਸਲਾ ਲਿਆ ਜਾਵੇਗਾ। ਇਸ ਸਬੰਧੀ ਇਕ ਮਹੀਨੇ ਦੇ ਅੰਦਰ-ਅੰਦਰ ਅਧਿਕਾਰਾਂ ਦੀ ਰਿਪੋਰਟ ਸਬੰਧੀ ਪ੍ਰਸ਼ਾਸਕ ਦੀ ਪ੍ਰਧਾਨਗੀ ਹੇਠ ਪਹਿਲੀ ਮੀਟਿੰਗ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਸਲਾਹਕਾਰ ਹੀ ਮੋਬਲਿਟੀ ਪਲਾਨ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਆਏ ਸਨ।

ਹੁਣ ਆਨਲਾਈਨ ਵੀ ਦੇਖ ਸਕੋਗੇ ਭਾਰਤ-ਪਾਕਿ ਦਾ ਰਿਟਰੀਟ ਸਮਾਰੋਹ, BSF ਨੇ ਕੀਤੀ ਬੁਕਿੰਗ ਸ਼ੁਰੂ

ਭਾਰਤ-ਪਾਕਿਸਤਾਨ ਨੂੰ ਵੰਡਣ ਵਾਲੀ ਅੰਤਰਰਾਸ਼ਟਰੀ ਅਟਾਰੀ ਸਰਹੱਦ 'ਤੇ ਹਰ ਰੋਜ਼ ਹਜ਼ਾਰਾਂ ਲੋਕ ਰੀਟਰੀਟ ਸਮਾਰੋਹ ਦੇਖਣ ਲਈ ਪਹੁੰਚਦੇ ਹਨ। ਹੁਣ ਲੋਕਾਂ ਲਈ ਖ਼ੁਸ਼ਖ਼ਬਰੀ ਹੈ ਕਿ ਰਿਟਰੀਟ ਸਮਾਰੋਹ ਦੇਖਣ ਲਈ ਸੀਮਾ ਸੁਰੱਖਿਆ ਬਲ ਬੀ.ਐੱਸ.ਐੱਫ. ਨੇ ਆਨਲਾਈਨ ਬੁਕਿੰਗ ਸ਼ੁਰੂ ਕਰ ਦਿੱਤੀ ਹੈ।

Manoj

This news is Content Editor Manoj