CM ਭਗਵੰਤ ਮਾਨ ਨੇ ਔਰਤਾਂ ਲਈ ਕਰ'ਤਾ ਇਹ ਐਲਾਨ, 10 ਹੋਟਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਜਾਣੋ ਅੱਜ ਦੀਆਂ  ਟੌਪ

Sunday, Oct 27, 2024 - 06:48 PM (IST)

ਜਲੰਧਰ - ਪੰਜਾਬ ਦੀ ਜੇਕਰ ਗੱਲ ਕਰੀਏ ਤਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ (ਆਪ) ਦੇ ਪ੍ਰਧਾਨ ਦਾ ਅਹੁਦਾ ਛੱਡਣ ਦੀ ਇੱਛਾ ਜ਼ਾਹਰ ਕੀਤੀ ਹੈ, ਉੱਥੇ ਦੂਜੇ ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸ ਬਿੱਲ 2024 ਨੂੰ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਮਨਜ਼ੂਰੀ ਦੇ ਦਿੱਤੀ ਹੈ। ਇਸ ਬਿੱਲ ਦੇ ਲਾਗੂ ਹੋਣ ਨਾਲ ਹੁਣ ਹਰ ਸਾਲ ਦੀ ਬਜਾਏ ਤਿੰਨ ਸਾਲ ਬਾਅਦ ਫਾਇਰ ਨਾਲ ਜੁੜੀ ਐੱਨ.ਓ.ਸੀ. ਲੈਣੀ ਹੋਵੇਗੀ। ਜੇਕਰ ਕੌਮਾਂਤਰੀ ਪੱਧਰ ਦੀ ਗੱਲ ਕਰੀਏ ਤਾਂ ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕੈਨੇਡਾ ਅਤੇ ਭਾਰਤ ਦੇ ਸਬੰਧਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਜੈਸ਼ੰਕਰ ਨੇ ਇੱਥੋਂ ਤੱਕ ਕਿਹਾ ਕਿ ਕੈਨੇਡਾ ਦੀ ਜਸਟਿਨ ਟਰੂਡੋ ਸਰਕਾਰ ਭਾਰਤੀ ਡਿਪਲੋਮੈਟਾਂ ਨੂੰ ਨਿਸ਼ਾਨਾ ਬਣਾ ਰਹੀ ਹੈ। ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ :

1. ਪੰਜਾਬ ਪੁਲਸ ਦੀ ਵੱਡੀ ਸਫ਼ਲਤਾ, MP ਅੰਮ੍ਰਿਤਪਾਲ ਸਿੰਘ ਦੇ ਸਾਥੀ ਸਣੇ 4 ਵਿਅਕਤੀ ਹਥਿਆਰਾਂ ਸਮੇਤ ਗ੍ਰਿਫ਼ਤਾਰ
ਜਲੰਧਰ (ਵਰੁਣ)- ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਸ ਨੇ ਇਕ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ, ਜਬਰੀ ਵਸੂਲੀ ਅਤੇ ਹੋਰ ਦੇ ਦੋਸ਼ ਵਿੱਚ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪੀ. ਐੱਸ. ਓ. ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।  ਵੇਰਵਿਆਂ ਦਾ ਖ਼ੁਲਾਸਾ ਕਰਦਿਆਂ ਪੁਲਸ ਕਮਿਸ਼ਨਰ ਨੇ ਦੱਸਿਆ ਕਿ ਇਹ ਰੈਕੇਟ ਸੂਬੇ ਵਿੱਚ ਸਰਗਰਮ ਸੀ ਅਤੇ ਸੂਬੇ ਵਿੱਚ ਅਮਨ-ਕਾਨੂੰਨ ਨੂੰ ਵਿਗਾੜਨ ਲਈ ਵੱਡੀ ਕਾਰਵਾਈ ਦੀ ਯੋਜਨਾ ਬਣਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਚਾਰ ਵਿਅਕਤੀਆਂ ਦੀ ਪਛਾਣ ਲਖਵਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਹੈਬੋਵਾਲ, ਥਾਣਾ ਗੜ੍ਹਸ਼ੰਕਰ, ਹੁਸ਼ਿਆਰਪੁਰ, ਗੁਰਭੇਜ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਪਿੰਡ ਗੁਦਾਰਾ, ਥਾਣਾ ਬਾਜਾਖਾਨਾ, ਫਿਰੋਜ਼ਪੁਰ ਸਤਿੰਦਰ ਸਿੰਘ (ਉਰਫ਼ ਕਾਲਾ) ਹਰਦੇਵ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਪਿੰਡ ਪਲਾਹੀ, ਪੀ. ਐੱਸ. ਮੇਹਟੀਆਣਾ, ਹੁਸ਼ਿਆਰਪੁਰ ਅਤੇ ਭਰਤ (ਉਰਫ਼ ਭਾਊ) ਪੁੱਤਰ ਮੁਖਤਿਆਰ ਵਾਸੀ ਵਾਰਡ ਨੰਬਰ ਬਰਾਰ ਮੁਹੱਲਾ ਪੱਟੀ, ਤਰਨਤਾਰਨ ਵਜੋਂ ਹੋਈ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਪੰਜਾਬ ਪੁਲਸ ਦੀ ਵੱਡੀ ਸਫ਼ਲਤਾ, MP ਅੰਮ੍ਰਿਤਪਾਲ ਸਿੰਘ ਦੇ ਸਾਥੀ ਸਣੇ 4 ਵਿਅਕਤੀ ਹਥਿਆਰਾਂ ਸਮੇਤ ਗ੍ਰਿਫ਼ਤਾਰ

2. ਵੱਡੀ ਖ਼ਬਰ: ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨਗੀ ਛੱਡਣ ਦੀ ਜਤਾਈ ਇੱਛਾ
ਹੁਸ਼ਿਆਰਪੁਰ (ਵੈੱਬ ਡੈਸਕ)- ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ (ਆਪ) ਦੇ ਪ੍ਰਧਾਨ ਦਾ ਅਹੁਦਾ ਛੱਡਣ ਦੀ ਇੱਛਾ ਜ਼ਾਹਰ ਕੀਤੀ ਹੈ। ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ ਚੱਬੇਵਾਲ 'ਚ ਡਾ. ਇਸ਼ਾਂਕ ਕੁਮਾਰ ਚੱਬੇਵਾਲ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਦੇ ਅਹੁਦੇ ਦੇ ਨਾਲ-ਨਾਲ ਉਹ ਸੱਤ ਸਾਲਾਂ ਤੋਂ ਪ੍ਰਧਾਨ ਦੇ ਅਹੁਦੇ ਦੀ ਜ਼ਿੰਮੇਵਾਰੀ ਵੀ ਸੰਭਾਲ ਰਹੇ ਹਨ ਪਰ ਉਹ ਚਾਹੁੰਦੇ ਹਨ ਕਿ ਪਾਰਟੀ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਕਿਸੇ ਹੋਰ ਨੂੰ ਮਿਲੇ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਵੱਡੀ ਖ਼ਬਰ: ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨਗੀ ਛੱਡਣ ਦੀ ਜਤਾਈ ਇੱਛਾ

3. CM ਭਗਵੰਤ ਮਾਨ ਨੇ ਔਰਤਾਂ ਲਈ ਕਰ'ਤਾ ਇਹ ਐਲਾਨ
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਧਾਨ ਸਭਾ ਹਲਕਾ ਚੱਬੇਵਾਲ ਤੋਂ 'ਆਪ' ਦੇ ਉਮੀਦਵਾਰ ਡਾ. ਇਸ਼ਾਂਕ ਕੁਮਾਰ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਪਹੁੰਚੇ। ਦੱਸ ਦੇਈਏ ਮੁੱਖ ਮੰਤਰੀ ਮਾਨ ਨੇ ਆਪਣੇ ਪ੍ਰਚਾਰ ਨੂੰ ਸ਼ੁਰੂ ਕਰਦਿਆਂ ਹੀ ਮਹਿਲਾਵਾਂ ਨੂੰ 1100 ਰੁਪਏ ਦੇਣ ਦੀ ਗੱਲ ਆਖੀ ਹੈ। ਉਨ੍ਹਾਂ ਕਿਹਾ ਕਿ ਮੇਰਾ ਅਗਲਾ ਮਿਸ਼ਨ ਮਹਿਲਾਵਾਂ ਨੂੰ 1100 ਰੁਪਏ ਦੇਣ ਦਾ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਵੱਡੀ ਗੱਲ ਹੈ ਕਿ ਮਾਵਾਂ-ਭੈਣਾਂ ਆਮ ਆਦਮੀ ਪਾਰਟੀ ਦੀਆਂ ਰੈਲੀਆਂ 'ਚ ਆਉਂਦੀਆਂ ਹਨ, ਕਿਉਂਕਿ ਉਨ੍ਹਾਂ ਨੂੰ ਪਤਾ ਹੈ ਕਿ ਸਾਡੇ ਚੁਲ੍ਹਿਆਂ ਦੀ ਫਿਕਰ, ਨੌਜਵਾਨਾਂ ਦੀ ਫਿਕਰ, ਬਿਜਲੀ, ਦਵਾਈ ਅਤੇ ਇਲਾਜ ਦੀ ਫਿਕਰ ਕਰਨ ਵਾਲੀ ਇਹੀ ਸਰਕਾਰ ਹੈ ।
ਹੋਰ ਜਾਣਕਾਰੀ ਲਈ ਕਲਿਕ ਕਰੋ।-CM ਭਗਵੰਤ ਮਾਨ ਨੇ ਔਰਤਾਂ ਲਈ ਕਰ'ਤਾ ਇਹ ਐਲਾਨ, ਤੁਸੀਂ ਵੀ ਪੜ੍ਹੋ

4. ਹਾਈਵੇਅ ਤੋਂ ਹਟੇਗਾ ਜਾਮ, ਸਰਕਾਰ ਨਾਲ ਮੀਟਿੰਗ ਤੋਂ ਬਾਅਦ ਕਿਸਾਨਾਂ ਨੇ ਕਰ 'ਤਾ ਵੱਡਾ ਐਲਾਨ
ਫਗਵਾੜਾ/ਚੰਡੀਗੜ੍ਹ (ਵੈੱਬ ਡੈਸਕ, ਮੁਨੀਸ਼)- ਝੋਨੇ ਦੀ ਖ਼ਰੀਦ ਸਬੰਧੀ ਆ ਰਹੀਆਂ ਮੁਸ਼ਕਿਲਾਂ ਨੂੰ ਲੈ ਕੇ ਕਿਸਾਨ ਆਗੂ ਅਤੇ ਪੰਜਾਬ ਸਰਕਾਰ ਦੇ ਮੰਤਰੀਆਂ ਵਿਚਾਲੇ ਚੰਡੀਗੜ੍ਹ ਵਿਖੇ ਮੀਟਿੰਗ ਕੀਤੀ ਗਈ। ਮੀਟਿੰਗ ਤੋਂ ਬਾਅਦ ਕਿਸਾਨਾਂ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਸਰਕਾਰ ਵੱਲੋਂ ਦਿਵਾਏ ਗਏ ਭਰੋਸੇ ਤੋਂ ਬਾਅਦ ਹਾਈਵੇਅ ਤੋਂ ਕਿਸਾਨਾਂ ਵੱਲੋਂ ਲਗਾਇਆ ਗਿਆ ਜਾਮ ਹਟਾ ਦਿੱਤਾ ਜਾਵੇਗਾ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਹਾਈਵੇਅ ਤੋਂ ਹਟੇਗਾ ਜਾਮ, ਸਰਕਾਰ ਨਾਲ ਮੀਟਿੰਗ ਤੋਂ ਬਾਅਦ ਕਿਸਾਨਾਂ ਨੇ ਕਰ 'ਤਾ ਵੱਡਾ ਐਲਾਨ

5. ਪੰਜਾਬ ਫਾਇਰ ਐਂਡ ਐਮਰਜੈਂਸੀ ਸੇਵਾ ਬਿੱਲ ਨੂੰ ਰਾਜਪਾਲ ਨੇ ਦਿੱਤੀ ਮਨਜ਼ੂਰੀ
ਚੰਡੀਗੜ੍ਹ (ਵੈੱਬ ਡੈਸਕ)- ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸ ਬਿੱਲ 2024 ਨੂੰ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਮਨਜ਼ੂਰੀ ਦੇ ਦਿੱਤੀ ਹੈ। ਇਸ ਬਿੱਲ ਦੇ ਲਾਗੂ ਹੋਣ ਨਾਲ ਹੁਣ ਹਰ ਸਾਲ ਦੀ ਬਜਾਏ ਤਿੰਨ ਸਾਲ ਬਾਅਦ ਫਾਇਰ ਨਾਲ ਜੁੜੀ ਐੱਨ.ਓ.ਸੀ. ਲੈਣੀ ਹੋਵੇਗੀ। ਇਸ ਦੇ ਨਾਲ ਹੀ ਬਿੱਲ ਵਿਚ ਫਾਇਰ ਨਾਲ ਜੁੜੀਆਂ ਗਤੀਵਿਧੀਆਂ ਦਾ ਨਿਰੀਖਣ ਕਰਨ ਅਤੇ ਖ਼ਰਾਬ ਪ੍ਰਦਰਸ਼ਨ 'ਤੇ ਸਜ਼ਾ ਦੇਣ ਲਈ ਢਾਂਚਾ ਵੀ ਬਣਾਇਆ ਜਾਵੇਗਾ। ਇਸ ਦੇ ਨਾਲ ਹੀ ਕੁੜੀਆਂ ਦੀ ਭਰਤੀ ਨਾਲ ਜੁੜੇ ਨਿਯਮ ਵੀ ਬਦਲੇ ਜਾਣਗੇ। ਇਸ ਤੋਂ ਪਹਿਲਾਂ ਪੰਜਾਬ ਅਪਾਰਟਮੈਂਟ ਐਂਡ ਪਾਰਟੀ ਰੇਗੂਲੇਸ਼ਨ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਗਈ ਸੀ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਪੰਜਾਬ ਫਾਇਰ ਐਂਡ ਐਮਰਜੈਂਸੀ ਸੇਵਾ ਬਿੱਲ ਨੂੰ ਰਾਜਪਾਲ ਨੇ ਦਿੱਤੀ ਮਨਜ਼ੂਰੀ, ਭਰਤੀ ਨਿਯਮ ਵੀ ਬਦਲੇ ਜਾਣਗੇ

6. PM ਮੋਦੀ ਨੇ 'ਡਿਜੀਟਲ ਅਰੈਸਟ' 'ਤੇ ਕੀਤੀ ਗੱਲ, ਇਸ ਤੋਂ ਬਚਣ ਲਈ ਮੰਤਰ ਕੀਤਾ ਸਾਂਝਾ
ਨਵੀਂ ਦਿੱਲੀ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਡਿਜੀਟਲ ਅਰੈਸਟ' ਦੇ ਵਧਦੇ ਮਾਮਲਿਆਂ 'ਤੇ ਚਿੰਤਾ ਜਤਾਉਂਦੇ ਹੋਏ ਇਸ ਤੋਂ ਬਚਣ ਲਈ ਐਤਵਾਰ ਨੂੰ ਦੇਸ਼ ਵਾਸੀਆਂ ਨਾਲ 'ਰੁਕੋ, ਸੋਚੋ ਅਤੇ ਐਕਸ਼ਨ ਲਵੋ' ਦਾ ਮੰਤਰ ਸਾਂਝਾ ਕੀਤਾ ਅਤੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਦੀ ਅਪੀਲ ਕੀਤੀ। ਆਕਾਸ਼ਵਾਣੀ ਦੇ ਮਹੀਨਾਵਾਰ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਦੇ 115ਵੇਂ ਐਪੀਸੋਡ 'ਚ ਪ੍ਰਧਾਨ ਮੰਤਰੀ ਨੇ 'ਡਿਜੀਟਲ ਅਰੈਸਟ' ਨਾਲ ਸਬੰਧਤ ਧੋਖੇ ਅਤੇ ਪੀੜਤ ਵਿਚਕਾਰ ਹੋਈ ਗੱਲਬਾਤ ਦਾ ਵੀਡੀਓ ਵੀ ਸਾਂਝਾ ਕੀਤਾ ਅਤੇ ਕਿਹਾ ਕਿ ਕੋਈ ਵੀ ਏਜੰਸੀ ਨਾ ਤਾਂ ਧਮਕੀ ਦਿੰਦੀ ਹੈ ਅਤੇ ਨਾ ਹੀ ਵੀਡੀਓ ਕਾਲ ਕਰ ਕੇ ਪੁੱਛ-ਗਿੱਛ ਕਰਦੀ ਹੈ ਅਤੇ ਨਾ ਹੀ ਪੈਸੇ ਦੀ ਮੰਗ ਕਰਦੀ ਹੈ। ਇੰਟਰਨੈੱਟ ਦੀ ਤੇਜ਼ੀ ਨਾਲ ਵੱਧ ਰਹੀ ਵਰਤੋਂ ਦੌਰਾਨ 'ਡਿਜੀਟਲ ਅਰੈਸਟ' ਧੋਖੇ ਦਾ ਇਕ ਵੱਡਾ ਮਾਧਿਅਮ ਬਣਦਾ ਜਾ ਰਿਹਾ ਹੈ। ਇਸ ਵਿਚ ਇਕ ਵਿਅਕਤੀ ਨੂੰ ਆਨਲਾਈਨ ਮਾਧਿਅਮ ਰਾਹੀਂ ਡਰਾਇਆ ਜਾਂਦਾ ਹੈ ਕਿ ਉਹ ਇਕ ਸਰਕਾਰੀ ਏਜੰਸੀ ਦੇ ਮਾਧਿਅਮ ਨਾਲ ਗ੍ਰਿਫ਼ਤਾਰ ਹੋ ਗਿਆ ਹੈ ਅਤੇ ਉਸ ਨੂੰ ਜੁਰਮਾਨਾ ਭਰਨਾ ਪਵੇਗਾ। ਅਜਿਹੇ ਮਾਮਲਿਆਂ 'ਚ ਕਈ ਲੋਕ ਡਰ ਜਾਂਦੇ ਹਨ ਅਤੇ ਸ਼ਿਕਾਰ ਬਣ ਜਾਂਦੇ ਹਨ।
ਹੋਰ ਜਾਣਕਾਰੀ ਲਈ ਕਲਿਕ ਕਰੋ।- PM ਮੋਦੀ ਨੇ 'ਡਿਜੀਟਲ ਅਰੈਸਟ' 'ਤੇ ਕੀਤੀ ਗੱਲ, ਇਸ ਤੋਂ ਬਚਣ ਲਈ ਮੰਤਰ ਕੀਤਾ ਸਾਂਝਾ

7. 10 ਹੋਟਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੰਗੇ 55 ਹਜ਼ਾਰ ਡਾਲਰ
ਨੈਸ਼ਨਲ ਡੈਸਕ- ਪਿਛਲੇ ਕੁਝ ਮਹੀਨਿਆਂ ਤੋਂ ਦੇਸ਼ ਭਰ 'ਚ ਫਲਾਈਟਸ, ਸਕੂਲ-ਕਾਲਜ ਅਤੇ ਹੋਟਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਰਹੀਆਂ ਹਨ, ਜਿਸ ਨਾਲ ਲੋਕਾਂ 'ਚ ਚਿੰਤਾ ਦਾ ਮਾਹੌਲ ਹੈ। ਇਸ ਵਿਚ ਹੁਣ 10 ਹੋਟਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਇਕ ਈ-ਮੇਲ ਰਾਹੀਂ ਭੇਜੀ ਗਈ ਹੈ, ਜਿਸ 'ਚ ਧਮਕੀ ਦੇਣ ਵਾਲੇ ਨੇ 55 ਹਜ਼ਾਰ ਡਾਲਰ ਦੀ ਮੰਗ ਕੀਤੀ ਹੈ। ਇਹ ਧਮਕੀ ਹੋਟਲ ਫਾਰਚਿਊਨ, ਹੋਟਲ ਲੈਮਨ ਟ੍ਰੀ ਅਤੇ ਹੋਰਟਲ ਮੈਰਿਅਟ ਸਮੇਤ ਲਖਨਊ ਦੇ 10 ਵੱਡੇ ਹੋਟਲਾਂ ਨੂੰ ਮਿਲੀ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।- 10 ਹੋਟਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੰਗੇ 55 ਹਜ਼ਾਰ ਡਾਲਰ

8. 'ਕੈਨੇਡਾ ਸਾਡੇ ਡਿਪਲੋਮੈਟਾਂ ਨੂੰ ਬਣਾ ਰਿਹਾ ਸੀ ਨਿਸ਼ਾਨਾ', ਭਾਰਤੀ ਮੰਤਰੀ ਨੇ ਟਰੂਡੋ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ
ਨਵੀਂ ਦਿੱਲੀ/ਟੋਰਾਂਟੋ- ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕੈਨੇਡਾ ਅਤੇ ਭਾਰਤ ਦੇ ਸਬੰਧਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਜੈਸ਼ੰਕਰ ਨੇ ਇੱਥੋਂ ਤੱਕ ਕਿਹਾ ਕਿ ਕੈਨੇਡਾ ਦੀ ਜਸਟਿਨ ਟਰੂਡੋ ਸਰਕਾਰ ਭਾਰਤੀ ਡਿਪਲੋਮੈਟਾਂ ਨੂੰ ਨਿਸ਼ਾਨਾ ਬਣਾ ਰਹੀ ਹੈ। ਐਸ ਜੈਸ਼ੰਕਰ ਨੇ ਕਿਹਾ ਕਿ ਭਾਰਤ ਨੇ ਕੈਨੇਡਾ ਵਿੱਚ ਸੰਗਠਿਤ ਅਪਰਾਧ ਦਾ ਮੁੱਦਾ ਉਠਾਇਆ ਸੀ ਪਰ ਕੈਨੇਡੀਅਨ ਸਰਕਾਰ ਵੱਲੋਂ ਇਸ ਨੂੰ ਲੰਬੇ ਸਮੇਂ ਤੋਂ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ, ਜਿਸ ਕਾਰਨ ਭਾਰਤ ਨੇ ਕੈਨੇਡਾ ਨੂੰ ਸਖ਼ਤ ਜਵਾਬ ਦਿੱਤਾ ਹੈ। ਦਰਅਸਲ ਪੁਣੇ ਵਿੱਚ ਇੱਕ ਸਮਾਗਮ ਦੌਰਾਨ ਐਸ ਜੈਸ਼ੰਕਰ ਨੇ ਕਿਹਾ ਕਿ ਜਦੋਂ ਵੀ ਰਾਸ਼ਟਰੀ ਹਿੱਤ, ਅਖੰਡਤਾ ਅਤੇ ਪ੍ਰਭੂਸੱਤਾ ਦੀ ਗੱਲ ਹੋਵੇਗੀ, ਭਾਰਤ ਸਖ਼ਤ ਕਦਮ ਚੁੱਕੇਗਾ। ਉਨ੍ਹਾਂ ਕਿਹਾ ਕਿ ਕੈਨੇਡਾ ਸਰਕਾਰ ਨੇ ਸਾਡੇ ਹਾਈ ਕਮਿਸ਼ਨਰ ਅਤੇ ਡਿਪਲੋਮੈਟਾਂ ਨੂੰ ਨਿਸ਼ਾਨਾ ਬਣਾਇਆ ਸੀ, ਜਿਸ ਦਾ ਅਸੀਂ ਢੁੱਕਵਾਂ ਜਵਾਬ ਦਿੱਤਾ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।- 'ਕੈਨੇਡਾ ਸਾਡੇ ਡਿਪਲੋਮੈਟਾਂ ਨੂੰ ਬਣਾ ਰਿਹਾ ਸੀ ਨਿਸ਼ਾਨਾ', ਭਾਰਤੀ ਮੰਤਰੀ ਨੇ ਟਰੂਡੋ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ

9. ਅਮਰੀਕਾ ਦੀ ਵੱਡੀ ਕਾਰਵਾਈ, ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਭਾਰਤੀਆਂ ਨੂੰ ਭੇਜਿਆ ਵਾਪਸ
ਵਾਸ਼ਿੰਗਟਨ (ਭਾਸ਼ਾ)- ਅਮਰੀਕਾ ਨੇ ਦੇਸ਼ ਵਿਚ ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਭਾਰਤੀ ਨਾਗਰਿਕਾਂ ਨੂੰ ਕਿਰਾਏ ਦੇ ਵਿਸ਼ੇਸ਼ ਜਹਾਜ਼ ਰਾਹੀਂ ਭਾਰਤ ਸਰਕਾਰ ਦੀ ਮਦਦ ਨਾਲ ਉਨ੍ਹਾਂ ਦੇ ਦੇਸ਼ ਵਾਪਸ ਭੇਜ ਦਿੱਤਾ ਹੈ। ਅਮਰੀਕੀ ਗ੍ਰਹਿ ਸੁਰੱਖਿਆ ਵਿਭਾਗ ਨੇ ਇਹ ਜਾਣਕਾਰੀ ਦਿੱਤੀ। ਵਿਭਾਗ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਇਸ ਜਹਾਜ਼ ਨੂੰ 22 ਅਕਤੂਬਰ ਨੂੰ ਭਾਰਤ ਭੇਜਿਆ ਗਿਆ ਸੀ। ਹੋਮਲੈਂਡ ਸਕਿਓਰਿਟੀ ਦੇ ਕਾਰਜਕਾਰੀ ਡਿਪਟੀ ਸਕੱਤਰ ਕ੍ਰਿਸਟੀ ਏ. ਕੈਨੇਗਲੋ ਨੇ ਕਿਹਾ, “ਜਿਹੜੇ ਭਾਰਤੀ ਨਾਗਰਿਕ ਕੋਲ ਸੰਯੁਕਤ ਰਾਜ ਵਿੱਚ ਰਹਿਣ ਦਾ ਕੋਈ ਕਾਨੂੰਨੀ ਆਧਾਰ ਨਹੀਂ ਹੈ, ਨੂੰ ਤੁਰੰਤ ਦੇਸ਼ ਨਿਕਾਲਾ ਦਿੱਤਾ ਜਾ ਸਕਦਾ ਹੈ...।”
ਹੋਰ ਜਾਣਕਾਰੀ ਲਈ ਕਲਿਕ ਕਰੋ।-ਅਮਰੀਕਾ ਦੀ ਵੱਡੀ ਕਾਰਵਾਈ, ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਭਾਰਤੀਆਂ ਨੂੰ ਭੇਜਿਆ ਵਾਪਸ

10. ED ਦੀ ਛਾਪੇਮਾਰੀ ਤੋਂ ਬਾਅਦ ਦਿਲਜੀਤ ਦੋਸਾਂਝ ਦੇ ਜੈਪੁਰ ਸ਼ੋਅ 'ਤੇ ਲਟਕੀ ਤਲਵਾਰ!
ਨਵੀਂ ਦਿੱਲੀ- ਮਸ਼ਹੂਰ ਗਾਇਕ ਦਿਲਜੀਤ ਦੋਸਾਂਝ ਦੇ 3 ਨਵੰਬਰ ਨੂੰ ਰਾਜਧਾਨੀ ਜੈਪੁਰ ‘ਚ ਹੋਣ ਵਾਲੇ ਕੰਸਰਟ ਤੋਂ ਪਹਿਲਾਂ ਫਰਜ਼ੀ ਟਿਕਟਾਂ ਦੀ ਵਿਕਰੀ ਦੀ ਖਬਰ ਸਾਹਮਣੇ ਆਉਣ ਤੋਂ ਬਾਅਦ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਰਾਜਸਥਾਨ ਸਮੇਤ ਪੰਜ ਸੂਬਿਆਂ ‘ਚ ਛਾਪੇਮਾਰੀ ਕੀਤੀ ਹੈ। ਇਸ ਲੜੀ ‘ਚ ਈਡੀ ਨੇ ਜੈਪੁਰ ‘ਚ ਵੀ ਦੋ ਥਾਵਾਂ ‘ਤੇ ਛਾਪੇਮਾਰੀ ਕਰਕੇ ਕੁਝ ਇਲੈਕਟ੍ਰਾਨਿਕ ਉਪਕਰਨ ਜ਼ਬਤ ਕੀਤੇ ਹਨ। ਈਡੀ ਦੇ ਛਾਪੇ ਤੋਂ ਬਾਅਦ ਜੈਪੁਰ ਵਿੱਚ ਦਿਲਜੀਤ ਦੇ ਕੰਸਰਟ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਪ੍ਰਸ਼ੰਸਕਾਂ ਵਿੱਚ ਸ਼ੋਅ ਨੂੰ ਲੈ ਕੇ ਸ਼ੱਕ ਪੈਦਾ ਹੋ ਗਿਆ ਹੈ।

ਹੋਰ ਜਾਣਕਾਰੀ ਲਈ ਕਲਿਕ ਕਰੋ।- ED ਦੀ ਛਾਪੇਮਾਰੀ ਤੋਂ ਬਾਅਦ ਦਿਲਜੀਤ ਦੋਸਾਂਝ ਦੇ ਜੈਪੁਰ ਸ਼ੋਅ 'ਤੇ ਲਟਕੀ ਤਲਵਾਰ!
 


Sunaina

Content Editor

Related News