ਪੰਜਾਬ 'ਚ ਪੁਲਸ ਮੁਕਾਬਲੇ ਤੋਂ ਲੈ ਕੇ ਸ਼ੁੱਕਰਵਾਰ ਨੂੰ ਛੁੱਟੀ ਦੇ ਐਲਾਨ ਤਕ ਜਾਣੋ ਅੱਜ ਦੀਆਂ TOP-10 ਖਬਰਾਂ

Thursday, Nov 28, 2024 - 05:59 PM (IST)

ਪੰਜਾਬ 'ਚ ਪੁਲਸ ਮੁਕਾਬਲੇ ਤੋਂ ਲੈ ਕੇ ਸ਼ੁੱਕਰਵਾਰ ਨੂੰ ਛੁੱਟੀ ਦੇ ਐਲਾਨ ਤਕ ਜਾਣੋ ਅੱਜ ਦੀਆਂ TOP-10 ਖਬਰਾਂ

ਜਲੰਧਰ - ਪੰਜਾਬ ਦੇ ਲੋਕਾਂ ਲਈ ਚੰਗੀ ਖ਼ਬਰ ਹੈ। ਦਰਅਸਲ ਸੂਬੇ 'ਚ ਪਰਾਲੀ ਸਾੜਨ ਦੇ ਮਾਮਲਿਆਂ 'ਚ ਕਮੀ ਆਈ ਹੈ, ਜਿਸ ਤੋਂ ਬਾਅਦ ਸੂਬੇ ਦੇ ਲੋਕਾਂ ਨੇ ਵੀ ਸੁੱਖ ਦਾ ਸਾਹ ਲਿਆ ਹੈ। ਉੱਥੇ ਹੀ ਆਮ ਆਦਮੀ ਪਾਰਟੀ (ਆਪ) ਮੁਖੀ ਅਰਵਿੰਦ ਕੇਜਰੀਵਾਲ ਨੇ ਭਾਜਪਾ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਹਮਲਾ ਬੋਲਦਿਆਂ ਦੋਸ਼ ਲਾਇਆ ਕਿ ਕੇਂਦਰ ਦਿੱਲੀ ’ਚ ਕਾਨੂੰਨ ਵਿਵਸਥਾ ਯਕੀਨੀ ਕਰਨ ਵਿਚ ਨਾਕਾਮ ਰਿਹਾ ਹੈ। ਇਸ ਦੌਰਾਨ ਜੇਕਰ ਖੇਡ ਜਗਤ ਦੀ ਗੱਲ ਕਰੀਏ ਤਾਂ ਅਰਸ਼ਦੀਪ ਸਿੰਘ ਨੂੰ ਪੰਜਾਬ ਕਿੰਗਜ਼ ਨੇ IPL 2025 ਨਿਲਾਮੀ ’ਚ RTM ਦੀ ਵਰਤੋਂ ਕਰਕੇ ਸ਼ਾਮਲ ਕੀਤਾ ਹੈ। ਇਸ ਖੱਬੇ ਹੱਥ ਦੇ ਤੇਜ਼ ਗੇਂਦਬਾਜ਼ ਨੂੰ ਟੀ-20 ਦਾ ਮਾਹਿਰ ਮੰਨਿਆ ਜਾਂਦਾ ਹੈ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ

1. ਪੰਜਾਬ 'ਚ ਪੁਲਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋਵਾਂ ਪਾਸਿਓਂ ਚੱਲੀਆਂ ਤਾਬੜਤੋੜ ਗੋਲੀਆਂ
ਤਰਨਤਾਰਨ- ਤਰਨਤਾਰਨ ਵਿਖੇ ਪੁਲਸ ਅਤੇ ਬਦਮਾਸ਼ਾਂ 'ਚ ਵੱਡਾ ਐਨਕਾਊਂਟਰ ਹੋਇਆ ਹੈ। ਜਾਣਕਾਰੀ ਮੁਤਾਬਕ ਐਨਕਾਊਂਟਰ ਪੱਟੀ ਦੇ ਪਿੰਡ ਪਰਿੰਗੜੀ ਨੇੜੇ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਦੋ ਬਦਮਾਸ਼ ਲੁੱਟ-ਖੋਹ ਕਰਕੇ ਭੱਜ ਰਹੇ ਸੀ ਤਾਂ ਇਸ ਦੌਰਾਨ ਪੁਲਸ ਨੇ ਬਦਮਾਸ਼ਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਜਿਸ 'ਤੇ ਬਦਮਾਸ਼ਾਂ ਨੇ ਪੁਲਸ ਮੁਲਾਜ਼ਮਾਂ 'ਤੇ ਫਾਇਰ ਕਰਨੇ ਸ਼ੁਰੂ ਕਰ ਦਿੱਤੇ, ਜਿਸ 'ਤੇ ਇਕ ਪੁਲਸ ਮੁਲਾਜ਼ਮ ਦੀ ਜਾਨ ਵਾਲ-ਵਾਲ ਬਚੀ, ਕਿਉਂਕਿ ਗੋਲੀ ਪੁਲਸ ਮੁਲਾਜ਼ਮ ਦੀ ਪੱਗ ਦੇ ਵਿੱਚੋਂ ਨਿਕਲੀ ਗਈ ਸੀ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਪੰਜਾਬ 'ਚ ਪੁਲਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋਵਾਂ ਪਾਸਿਓਂ ਚੱਲੀਆਂ ਤਾਬੜਤੋੜ ਗੋਲੀਆਂ

2. 'ਆਯੁਸ਼ਮਾਨ ਕਾਰਡ' ਬਣਾਉਣ ਨਾਲ ਜੁੜੀ ਅਹਿਮ ਖ਼ਬਰ, ਤੁਸੀਂ ਵੀ ਲਓ ਲਾਹਾ
ਚੰਡੀਗੜ੍ਹ : 'ਆਯੁਸ਼ਮਾਨ ਕਾਰਡ' ਇਕ ਅਜਿਹਾ ਕਾਰਡ ਹੈ, ਜਿਸ ਰਾਹੀਂ ਆਮ ਲੋਕਾਂ ਨੂੰ ਸਿਹਤ ਸਬੰਧੀ ਸਹੂਲਤ ਮਿਲਦੀ ਹੈ ਅਤੇ ਉਨ੍ਹਾਂ ਨੂੰ 5 ਲੱਖ ਰੁਪਏ ਤੱਕ ਦਾ ਇਲਾਜ ਮੁਫ਼ਤ ਮਿਲਦਾ ਹੈ। ਇਹ ਭਾਰਤ ਸਰਕਾਰ ਦੀ ਯੋਜਨਾ ਹੈ, ਜਿਸ ਦੇ ਤਹਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਹਿਲਾਂ ਇਸ ਦਾ ਫ਼ਾਇਦਾ ਆਮ ਗਰੀਬ ਲੋਕਾਂ ਨੂੰ ਦਿੱਤਾ ਸੀ। ਉੱਥੇ ਹੀ ਹੁਣ 70 ਸਾਲ ਤੋਂ ਜ਼ਿਆਦਾ ਉਮਰ ਦੇ ਲੋਕ ਵੀ ਇਹ ਕਾਰਡ ਬਣਵਾ ਸਕਦੇ ਹਨ। ਇਹ ਕਾਰਡ ਐਪ ਰਾਹੀਂ ਬਣਾਇਆ ਜਾ ਸਕਦਾ ਹੈ ਅਤੇ ਕਿਸੇ ਵੀ ਹਸਪਤਾਲ ਜਾਂ ਡਿਸਪੈਂਸਰੀ 'ਚ ਬਣ ਸਕਦਾ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।- 'ਆਯੁਸ਼ਮਾਨ ਕਾਰਡ' ਬਣਾਉਣ ਨਾਲ ਜੁੜੀ ਅਹਿਮ ਖ਼ਬਰ, ਤੁਸੀਂ ਵੀ ਲਓ ਲਾਹਾ

3. ਪੰਜਾਬੀਆਂ ਨੂੰ ਇਸ ਰਿਪੋਰਟ ਨੇ ਕਰ 'ਤਾ ਖ਼ੁਸ਼, ਆਇਆ ਸੁੱਖ ਦਾ ਸਾਹ
ਚੰਡੀਗੜ੍ਹ (ਅੰਕੁਰ) : ਪੰਜਾਬ ਦੇ ਲੋਕਾਂ ਲਈ ਚੰਗੀ ਖ਼ਬਰ ਹੈ। ਦਰਅਸਲ ਸੂਬੇ 'ਚ ਪਰਾਲੀ ਸਾੜਨ ਦੇ ਮਾਮਲਿਆਂ 'ਚ ਕਮੀ ਆਈ ਹੈ, ਜਿਸ ਤੋਂ ਬਾਅਦ ਸੂਬੇ ਦੇ ਲੋਕਾਂ ਨੇ ਵੀ ਸੁੱਖ ਦਾ ਸਾਹ ਲਿਆ ਹੈ। ਜਾਣਕਾਰੀ ਮੁਤਾਬਕ ਸਰਕਾਰ ਵੱਲੋਂ ਪਰਾਲੀ ਸਾੜਨ ਤੋਂ ਰੋਕਣ ਲਈ ਚਲਾਈ ਗਈ ਜਾਗਰੂਕਤਾ ਮੁਹਿੰਮ ਦਾ ਵੱਡਾ ਅਸਰ ਸਾਹਮਣੇ ਆਇਆ ਹੈ। ਪਰਾਲੀ ਸਾੜਨ ਦੀਆਂ ਘਟਨਾਵਾਂ ’ਚ 70 ਫ਼ੀਸਦੀ ਕਮੀ ਆਈ ਹੈ। ਇਹ ਜਾਣਕਾਰੀ ਖ਼ੁਦ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ. ਜੀ. ਟੀ.) ਵੱਲੋਂ ਇਕ ਰਿਪੋਰਟ ਰਾਹੀਂ ਦਿੱਤੀ ਗਈ ਹੈ। ਐੱਨ. ਜੀ. ਟੀ. ਨੇ ਪਰਾਲੀ ਸਾੜਨ ਕਾਰਨ ਐੱਨ. ਸੀ. ਆਰ. ’ਚ ਹਵਾ ਪ੍ਰਦੂਸ਼ਣ ਵੱਧਣ ਦੇ ਮਾਮਲੇ ’ਤੇ ਸੂਬਾ ਅਧਿਕਾਰੀਆਂ ਤੋਂ ਰਿਪੋਰਟ ਮੰਗੀ ਸੀ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਪੰਜਾਬੀਆਂ ਨੂੰ ਇਸ ਰਿਪੋਰਟ ਨੇ ਕਰ 'ਤਾ ਖ਼ੁਸ਼, ਆਇਆ ਸੁੱਖ ਦਾ ਸਾਹ

4. ਪੰਜਾਬ ਵਿਚ ਸਥਿਤ ਐੱਚ. ਡੀ. ਐੱਫ. ਸੀ ਬੈਂਕ 'ਚ ਲੱਗੀ ਭਿਆਨਕ ਅੱਗ
ਤਪਾ ਮੰਡੀ (ਸ਼ਾਮ,ਗਰਗ) : ਸਥਾਨਕ ਅੰਦਰਲੇ ਬੱਸ ਸਟੈਂਡ ਨੇੜੇ ਐੱਚ. ਡੀ. ਐੱਫ. ਸੀ ਦੀ ਬ੍ਰਾਂਚ ਤਪਾ ‘ਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਜਾਣਕਾਰੀ ਅਨੁਸਾਰ ਸਵੇਰ 6 ਵਜੇ ਦੇ ਕਰੀਬ ਬੈਂਕ ਦੇ ਸਕਿਓਰਿਟੀ ਗਾਰਡ ਸਤਨਾਮ ਸਿੰਘ ਨੇ ਡਿਊਟੀ 'ਤੇ ਆ ਕੇ ਏ.ਟੀ.ਐੱਮ ਦਾ ਗੇਟ ਖੋਲ੍ਹਿਆ ਤਾਂ ਅੰਦਰੋਂ ਧੂੰਆਂ ਨਿਕਲਦਾ ਦੇਖ ਤੁਰੰਤ ਬੈਂਕ ਮੈਨੇਜਰ ਨਵੀਨ ਕੁਮਾਰ ਨੂੰ ਦੱਸਿਆ ਤਾਂ ਉਹ ਆਪਣੇ ਸਾਥੀਆਂ ਨਾਲ ਬੈਂਕ ‘ਚ ਪੁੱਜੇ ਅਤੇ ਮੁੱਖ ਗੇਟ ਖੋਲ੍ਹ ਕੇ ਦੇਖਿਆ ਤਾਂ ਅੰਦਰ ਧੂੰਆਂ ਹੀ ਧੂੰਆਂ ਹੋਇਆ ਪਿਆ ਸੀ। ਇਸ ਮੌਕੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਤਾਂ ਗੁਰਜੰਟ ਸਿਘ, ਬੇਅੰਤ ਸਿੰਘ, ਸੁਖਪ੍ਰੀਤ ਸਿੰਘ, ਗੁਰਦੀਪ ਸਿੰਘ ਅਤੇ ਜਸਪ੍ਰੀਤ ਸਿੰਘ ਮੌਕੇ 'ਤੇ ਪਹੁੰਚੇ ਤਾਂ ਉਨ੍ਹਾਂ ਨੇ ਭਾਰੀ ਮਸ਼ੱਕਤ ਤੋਂ ਬਾਅਦ ਕਾਬੂ ਪਾਇਆ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਪੰਜਾਬ ਵਿਚ ਸਥਿਤ ਐੱਚ. ਡੀ. ਐੱਫ. ਸੀ ਬੈਂਕ 'ਚ ਲੱਗੀ ਭਿਆਨਕ ਅੱਗ

5. ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਬੰਦ ਰਹਿਣਗੇ ਸਕੂਲ ਤੇ ਕਾਲਜ
ਜਲੰਧਰ/ਚੰਡੀਗੜ੍ਹ (ਵੈੱਬ ਡੈਸਕ)- ਪੰਜਾਬ ਸਰਕਾਰ ਵੱਲੋਂ ਪੰਜਾਬ 'ਚ 6 ਦਸੰਬਰ ਯਾਨੀ ਕਿ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਮੱਦੇਨਜ਼ਰ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਹੋਰ ਵਿੱਦਿਅਕ ਅਦਾਰੇ ਬੰਦ ਰਹਿਣਗੇ।  ਦਰਅਸਲ 6 ਦਸੰਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਹੈ, ਜਿਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ 6 ਦਸੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।-  ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਬੰਦ ਰਹਿਣਗੇ ਸਕੂਲ ਤੇ ਕਾਲਜ

6. 'ਦਿੱਲੀ ਦੁਨੀਆ ਦੀ ਸਭ ਤੋਂ ਅਸੁਰੱਖਿਅਤ ਰਾਜਧਾਨੀ', ਕੇਜਰੀਵਾਲ ਦਾ ਕੇਂਦਰ ਸਰਕਾਰ 'ਤੇ ਹਮਲਾ
ਨਵੀਂ ਦਿੱਲੀ- ਆਮ ਆਦਮੀ ਪਾਰਟੀ (ਆਪ) ਮੁਖੀ ਅਰਵਿੰਦ ਕੇਜਰੀਵਾਲ ਨੇ ਭਾਜਪਾ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਹਮਲਾ ਬੋਲਦਿਆਂ ਦੋਸ਼ ਲਾਇਆ ਕਿ ਕੇਂਦਰ ਦਿੱਲੀ ਵਿਚ ਕਾਨੂੰਨ ਵਿਵਸਥਾ ਯਕੀਨੀ ਕਰਨ ਵਿਚ ਨਾਕਾਮ ਰਿਹਾ ਹੈ। ਪਾਰਟੀ ਦਫ਼ਤਰ ਵਿਚ ਇਕ ਪੱਤਰਕਾਰ ਸੰਮੇਲਨ ਨੂੰ ਸੰਬੋਧਿਤ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਦਿੱਲੀ 'ਚ ਹਰ ਥਾਂ ਡਰ ਅਤੇ ਅਸੁਰੱਖਿਆ ਦਾ ਮਾਹੌਲ ਹੈ। ਔਰਤਾਂ ਸ਼ਾਮ 7 ਵਜੇ ਤੋਂ ਬਾਅਦ ਘਰੋਂ ਬਾਹਰ ਨਿਕਲਣ 'ਚ ਅਸੁਰੱਖਿਅਤ ਮਹਿਸੂਸ ਕਰਦੀਆਂ ਹਨ ਅਤੇ ਮਾਂ-ਬਾਪ ਆਪਣੀਆਂ ਧੀਆਂ ਦੇ ਬਾਹਰ ਜਾਣ ਨੂੰ ਲੈ ਕੇ ਚਿੰਤਾ ਵਿਚ ਰਹਿੰਦੇ ਹਨ।
ਹੋਰ ਜਾਣਕਾਰੀ ਲਈ ਕਲਿਕ ਕਰੋ।- 'ਦਿੱਲੀ ਦੁਨੀਆ ਦੀ ਸਭ ਤੋਂ ਅਸੁਰੱਖਿਅਤ ਰਾਜਧਾਨੀ', ਕੇਜਰੀਵਾਲ ਦਾ ਕੇਂਦਰ ਸਰਕਾਰ 'ਤੇ ਹਮਲਾ

7. ਪ੍ਰਵਾਸੀਆਂ ਦੀ ਵਧੀ ਮੁਸ਼ਕਲ, ਅਮਰੀਕਾ 'ਚ ਗੈਰ-ਕਾਨੂੰਨੀ ਦਾਖਲੇ ਨੂੰ ਰੋਕਣ 'ਤੇ ਮੈਕਸੀਕੋ ਸਹਿਮਤ
ਵਾਸ਼ਿੰਗਟਨ (ਭਾਸ਼ਾ)- ਅਮਰੀਕਾ ਦੇ ਚੁਣੇ ਹੋਏ ਰਾਸ਼ਟਰਪਤੀ ਡੋਨਾਲਡ ਟਰੰਪ ਦੁਆਰਾ ਪ੍ਰਵਾਸੀਆਂ ਦੇ ਗੈਰ ਕਾਨੂੰਨੀ ਦਾਖਲੇ ਨੂੰ ਰੋਕਣ ਦੇ ਫ਼ੈਸਲੇ ਨੂੰ ਮੈਕਸੀਕੋ ਦਾ ਸਮਰਥਨ ਮਿਲ ਗਿਆ ਹੈ। ਟਰੰਪ ਨੇ ਵੀਰਵਾਰ ਨੂੰ ਕਿਹਾ ਕਿ ਅਮਰੀਕੀ ਸਰਹੱਦ ਵਿਚ ਪ੍ਰਵਾਸੀਆਂ ਦੇ ਗੈਰ-ਕਾਨੂੰਨੀ ਪ੍ਰਵੇਸ਼ ਨੂੰ ਤੁਰੰਤ ਰੋਕਣ ਲਈ ਮੈਕਸੀਕੋ ਸਹਿਮਤ ਹੋ ਗਿਆ ਹੈ। ਇਹ ਬਿਆਨ ਟਰੰਪ ਵੱਲੋਂ ਮੈਕਸੀਕੋ ਅਤੇ ਕੈਨੇਡਾ ਤੋਂ ਹੋਣ ਵਾਲੇ ਸਾਰੇ ਆਯਾਤ 'ਤੇ 25 ਫੀਸਦੀ ਟੈਕਸ ਲਗਾਉਣ ਦੇ ਐਲਾਨ ਤੋਂ ਬਾਅਦ ਆਇਆ ਹੈ। ਇਨ੍ਹਾਂ ਦੇਸ਼ਾਂ ਨੇ ਅਮਰੀਕਾ ਵਿਚ ਪ੍ਰਵਾਸੀਆਂ ਦੇ ਗੈਰ-ਕਾਨੂੰਨੀ ਪ੍ਰਵੇਸ਼ ਨੂੰ ਰੋਕਣ ਵਿਚ ਅਸਮਰੱਥਾ ਪ੍ਰਗਟਾਈ ਸੀ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਪ੍ਰਵਾਸੀਆਂ ਦੀ ਵਧੀ ਮੁਸ਼ਕਲ, ਅਮਰੀਕਾ 'ਚ ਗੈਰ-ਕਾਨੂੰਨੀ ਦਾਖਲੇ ਨੂੰ ਰੋਕਣ 'ਤੇ ਮੈਕਸੀਕੋ ਸਹਿਮਤ

8. Petrol Pump 'ਤੇ ਮਿਲਣ ਵਾਲੀਆਂ ਮੁਫ਼ਤ ਸੇਵਾਵਾਂ, ਜਿਨ੍ਹਾਂ ਬਾਰੇ ਸ਼ਾਇਦ ਤੁਸੀਂ ਨਹੀਂ ਜਾਣਦੇ ਹੋਵੋਗੇ
ਨਵੀਂ ਦਿੱਲੀ - ਸਾਡੇ ਵਿੱਚੋਂ ਜ਼ਿਆਦਾਤਰ ਲੋਕ ਰੋਜ਼ਾਨਾ ਪੈਟਰੋਲ ਪੰਪਾਂ 'ਤੇ ਪੈਟਰੋਲ ਅਤੇ ਡੀਜ਼ਲ ਭਰਵਾਉਣ ਲਈ ਜਾਂਦੇ ਹਨ, ਪਰ ਕੀ ਤੁਸੀਂ ਜਾਣਦੇ ਹੋ ਕਿ ਪੈਟਰੋਲ ਪੰਪਾਂ 'ਤੇ ਕੁਝ ਚੀਜ਼ਾਂ ਮੁਫਤ ਵੀ ਮਿਲਦੀਆਂ ਹਨ। ਇੱਥੇ ਅਸੀਂ ਤੁਹਾਨੂੰ ਪੈਟਰੋਲ ਪੰਪਾਂ 'ਤੇ ਮਿਲਣ ਵਾਲੀਆਂ ਮੁਫਤ ਸੇਵਾਵਾਂ ਬਾਰੇ ਦੱਸ ਰਹੇ ਹਾਂ:
ਹੋਰ ਜਾਣਕਾਰੀ ਲਈ ਕਲਿਕ ਕਰੋ।- Petrol Pump 'ਤੇ ਮਿਲਣ ਵਾਲੀਆਂ ਮੁਫ਼ਤ ਸੇਵਾਵਾਂ, ਜਿਨ੍ਹਾਂ ਬਾਰੇ ਸ਼ਾਇਦ ਤੁਸੀਂ ਨਹੀਂ ਜਾਣਦੇ ਹੋਵੋਗੇ

9. ਓਹ ਤੇਰੀ! ਅਰਸ਼ਦੀਪ ਨੂੰ ਇਕ ਗੇਂਦ ਲਈ ਮਿਲਣਗੇ ਇੰਨੇ ਲੱਖ, ਪੰਜਾਬ ਕਿੰਗਜ਼ ਨੇ ਵਰ੍ਹਾਇਆ ਅੰਨ੍ਹੇਵਾਹ ਪੈਸਾ
ਸਪੋਰਟਸ ਡੈਸਕ- IPL 2025 ਦੀ ਨਿਲਾਮੀ ਖਤਮ ਹੋ ਗਈ ਹੈ। ਹੁਣ ਐਕਸ਼ਨ ਦੀ ਵਾਰੀ ਹੈ, ਜੋ ਅਜੇ ਬਹੁਤ ਦੂਰ ਹੈ। ਪਰ, ਇਸ ਤੋਂ ਪਹਿਲਾਂ, ਇਹ ਯਕੀਨੀ ਤੌਰ 'ਤੇ ਜਾਣ ਲਓ ਕਿ IPL 2025 ਵਿੱਚ ਅਰਸ਼ਦੀਪ ਸਿੰਘ ਦੀ ਇੱਕ ਗੇਂਦ ਦੀ ਕੀਮਤ ਕਿੰਨੀ ਹੋਵੇਗੀ? ਅਰਸ਼ਦੀਪ ਸਿੰਘ ਨੂੰ ਪੰਜਾਬ ਕਿੰਗਜ਼ ਨੇ IPL 2025 ਨਿਲਾਮੀ ਵਿੱਚ RTM ਦੀ ਵਰਤੋਂ ਕਰਕੇ ਸ਼ਾਮਲ ਕੀਤਾ ਹੈ। ਇਸ ਖੱਬੇ ਹੱਥ ਦੇ ਤੇਜ਼ ਗੇਂਦਬਾਜ਼ ਨੂੰ ਟੀ-20 ਦਾ ਮਾਹਿਰ ਮੰਨਿਆ ਜਾਂਦਾ ਹੈ। ਇਹੀ ਕਾਰਨ ਹੈ ਕਿ ਪੰਜਾਬ ਕਿੰਗਜ਼ ਨੇ ਉਸ ਲਈ 18 ਕਰੋੜ ਰੁਪਏ ਦੀ ਵੱਡੀ ਰਕਮ ਖਰਚ ਕਰਨ ਤੋਂ ਵੀ ਗੁਰੇਜ਼ ਨਹੀਂ ਕੀਤਾ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਓਹ ਤੇਰੀ! ਅਰਸ਼ਦੀਪ ਨੂੰ ਇਕ ਗੇਂਦ ਲਈ ਮਿਲਣਗੇ ਇੰਨੇ ਲੱਖ, ਪੰਜਾਬ ਕਿੰਗਜ਼ ਨੇ ਵਰ੍ਹਾਇਆ ਅੰਨ੍ਹੇਵਾਹ ਪੈਸਾ

10. Aishwarya Rai ਨੇ ਹਟਾਇਆ 'ਬੱਚਨ' ਸਰਨੇਮ! ਫੈਨਜ਼ ਹੋਏ ਹੈਰਾਨ
ਮੁੰਬਈ- ਐਸ਼ਵਰਿਆ ਰਾਏ ਬੱਚਨ ਬਾਲੀਵੁੱਡ ਦੀਆਂ ਚੋਟੀ ਦੀਆਂ ਅਦਾਕਾਰਾਂ ਵਿੱਚੋਂ ਇੱਕ ਹੈ। ਇਨ੍ਹੀਂ ਦਿਨੀਂ ਉਹ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਸੁਰਖੀਆਂ 'ਚ ਬਣੀ ਹੋਈ ਹੈ। ਅਭਿਸ਼ੇਕ ਬੱਚਨ ਨਾਲ ਉਸ ਦੇ ਰਿਸ਼ਤੇ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਅਫਵਾਹਾਂ ਸਾਹਮਣੇ ਆ ਰਹੀਆਂ ਹਨ। ਕੁਝ ਦਿਨ ਪਹਿਲਾਂ ਅਭਿਸ਼ੇਕ ਨੇ ਇਸ ਖਬਰ ਦੀ ਆਲੋਚਨਾ ਕੀਤੀ ਸੀ। ਹੁਣ ਐਸ਼ਵਰਿਆ ਅਤੇ ਅਭਿਸ਼ੇਕ ਦੇ ਵੱਖ ਹੋਣ ਦੀਆਂ ਅਫਵਾਹਾਂ ਨੇ ਫਿਰ ਜ਼ੋਰ ਫੜ ਲਿਆ ਹੈ। ਹਾਲ ਹੀ ਵਿੱਚ, ਅਦਾਕਾਰਾ ਦੇ ਨਾਮ ਤੋਂ ਬੱਚਨ ਸਰਨੇਮ ਗਾਇਬ ਦੇਖ ਕੇ ਪ੍ਰਸ਼ੰਸਕ ਹੈਰਾਨ ਰਹਿ ਗਏ। ਆਓ ਜਾਣਦੇ ਹਾਂ ਕੀ ਹੈ ਪੂਰਾ ਮਾਮਲਾ?
ਹੋਰ ਜਾਣਕਾਰੀ ਲਈ ਕਲਿਕ ਕਰੋ।- Aishwarya Rai ਨੇ ਹਟਾਇਆ 'ਬੱਚਨ' ਸਰਨੇਮ! ਫੈਨਜ਼ ਹੋਏ ਹੈਰਾਨ


 


author

Sunaina

Content Editor

Related News