ਪੰਜਾਬ 'ਚ ਬੰਬ ਬਲਾਸਟ, ਨਾਮੀ ਗੈਂਗਸਟਰ ਦਾ ਹੋਇਆ ਐਨਕਾਊਂਟਰ, ਜਾਣੋ ਅੱਜ ਦੀਆਂ ਟਾਪ-10 ਖਬਰਾਂ
Friday, Nov 29, 2024 - 05:52 PM (IST)
ਜਲੰਧਰ - ਅੰਮ੍ਰਿਤਸਰ ਦੇ ਗੁਰਬਖਸ਼ ਨਗਰ ਪੁਲਸ ਚੌਂਕੀ ਨੇੜੇ ਜ਼ਬਰਦਸਤ ਧਮਾਕਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਧਮਾਕਾ ਉਸ ਸਮੇਂ ਹੋਇਆ ਜਦੋਂ ਲੋਕ ਗੂੜ੍ਹੀ ਨੀਂਦੇ ਸੁੱਤੇ ਪਏ ਸਨ, ਤੜਕੇ 3 ਵਜੇ ਹੋਏ ਇਸ ਧਮਾਕੇ ਨਾਲ ਇਲਾਕੇ ਦੇ ਲੋਕ ਕੰਬ ਗਏ। ਉੱਥੇ ਹੀ ਦੂਜੇ ਪਾਸੇ ਸ਼ੁੱਕਰਵਾਰ ਦੁਪਹਿਰ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਮਹਾਰਾਸ਼ਟਰ ਰਾਜ ਸੜਕ ਟਰਾਂਸਪੋਰਟ ਨਿਗਮ (ਐੱਮ.ਐੱਸ.ਆਰ.ਟੀ.ਸੀ.) ਦੀ ਬੱਸ ਪਲਟਣ ਨਾਲ 9 ਯਾਤਰੀਆਂ ਦੀ ਮੌਤ ਹੋ ਗਈ ਅਤੇ 25 ਹੋਰ ਜ਼ਖ਼ਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਇਸ ਦੌਰਾਨ ਜੇਕਰ ਮਨੋਰੰਜਨ ਜਗਤ ਦੀ ਗੱਲ ਕਰੀਏ ਤਾਂ ਸਮੰਥਾ ਰੂਥ ਪ੍ਰਭੂ ਦੇ ਪਿਤਾ ਜੋਸੇਫ ਪ੍ਰਭੂ ਦਾ ਦਿਹਾਂਤ ਹੋ ਗਿਆ ਹੈ। ਅਦਾਕਾਰਾ ਨੇ ਸੋਸ਼ਲ ਮੀਡੀਆ ‘ਤੇ ਇਕ ਭਾਵੁਕ ਪੋਸਟ ਸ਼ੇਅਰ ਕੀਤੀ ਹੈ। ਇਸ ਦੇ ਨਾਲ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ
1. ਜਲੰਧਰੋਂ-ਮੋਗਾ ਆ ਰਹੀ ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਵੱਡਾ ਹਾਦਸਾ
ਧਰਮਕੋਟ (ਸਤੀਸ਼, ਕਸ਼ਿਸ਼) : ਸਥਾਨਕ ਸ਼ਹਿਰ ਤੋਂ ਕੁਝ ਕਿਲੋਮੀਟਰ ਦੀ ਦੂਰੀ 'ਤੇ ਸਥਿਤ ਪਿੰਡ ਕਮਾਲ ਕੇ ਵਿਖੇ ਮੋਗਾ ਜਲੰਧਰ ਨੈਸ਼ਨਲ ਹਾਈਵੇਅ ਉੱਪਰ ਅੱਜ ਤੜਕਸਾਰ ਸਵਾਰੀਆਂ ਨਾਲ ਭਰੀ ਸਰਕਾਰੀ ਬੱਸ ਦੀ ਪਿਕਅਪ ਨਾਲ ਟੱਕਰ ਹੋਣ ਕਾਰਣ ਭਿਆਨਕ ਹਾਦਸਾ ਵਾਪਰ ਗਿਆ। ਟੱਕਰ ਤੋਂ ਬਾਅਦ ਬੱਸ ਸੜਕ ਤੋਂ ਕਈ ਫੁੱਟ ਹੇਠਾਂ ਖੇਤਾਂ ਵਿਚ ਉਤਰ ਗਈ ਅਤੇ ਬੁਰੀ ਤਰ੍ਹਾਂ ਨੁਕਸਾਨੀ ਗਈ। ਇਸ ਹਾਦਸੇ ਵਿਚ ਕਈ ਸਵਾਰੀਆਂ ਜ਼ਖਮੀਆਂ ਹੋਈਆਂ ਹਨ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਜਲੰਧਰੋਂ-ਮੋਗਾ ਆ ਰਹੀ ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਵੱਡਾ ਹਾਦਸਾ
2. ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਅਸਥੀਆਂ ਚੁਗਣ ਗਏ ਨੌਜਵਾਨ ਦਾ ਸ਼ਮਸ਼ਾਨਘਾਟ 'ਚ ਕਤਲ
ਪਟਿਆਲਾ (ਬਲਜਿੰਦਰ) : ਕੋਤਵਾਲੀ ਪਟਿਆਲਾ ਥਾਣਾ ਅਧੀਨ ਆਉਂਦੇ ਕਲੋੜੀ ਗੇਟ ਸ਼ਮਸ਼ਾਨ ਘਾਟ ਵਿਚ ਇਕ ਨੌਜਵਾਨ ਦਾ ਦਿਨ ਦਿਹਾੜੇ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਕਤਲ ਕੀਤੇ ਗਏ ਨੌਜਵਾਨ ਦੀ ਪਛਾਣ ਨਵਨੀਤ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਨਵਨੀਤ ਸ਼ੁਕਰਵਾਰ ਸਵੇਰੇ ਸ਼ਮਸ਼ਾਨਘਾਟ ਵਿਚ ਆਪਣੇ ਤਾਏ ਦੇ ਫੁੱਲ ਚੁਗਣ ਦੀ ਰਸਮ ਲਈ ਪੁੱਜਾ ਸੀ। ਇਸ ਦੌਰਾਨ ਅਣਪਛਾਤਿਆਂ ਵਿਚ ਨਵਨੀਤ ਨੂੰ ਗੋਲੀਆਂ ਮਾਰ ਦਿੱਤੀਆਂ ਗਈਆਂ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਅਸਥੀਆਂ ਚੁਗਣ ਗਏ ਨੌਜਵਾਨ ਦਾ ਸ਼ਮਸ਼ਾਨਘਾਟ 'ਚ ਕਤਲ
3. ਪੰਜਾਬ ਵਿਚ ਪੁਲਸ ਥਾਣੇ ਦੇ ਬਾਹਰ ਜ਼ਬਰਦਸਤ ਧਮਾਕਾ, ਪੂਰਾ ਇਲਾਕਾ ਕੰਬਿਆ
ਅੰਮ੍ਰਿਤਸਰ : ਅੰਮ੍ਰਿਤਸਰ ਦੇ ਗੁਰਬਖਸ਼ ਨਗਰ ਪੁਲਸ ਚੌਂਕੀ ਨੇੜੇ ਜ਼ਬਰਦਸਤ ਧਮਾਕਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਧਮਾਕਾ ਉਸ ਸਮੇਂ ਹੋਇਆ ਜਦੋਂ ਲੋਕ ਗੂੜ੍ਹੀ ਨੀਂਦੇ ਸੁੱਤੇ ਪਏ ਸਨ, ਤੜਕੇ 3 ਵਜੇ ਹੋਏ ਇਸ ਧਮਾਕੇ ਨਾਲ ਇਲਾਕੇ ਦੇ ਲੋਕ ਕੰਬ ਗਏ। ਲੋਕਾਂ ਮੁਤਾਬਕ ਇਹ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਲੋਕ ਘਰਾਂ ਵਿਚੋਂ ਬਾਹਰ ਆ ਗਏ। ਘਟਨਾ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਪੰਜਾਬ ਵਿਚ ਪੁਲਸ ਥਾਣੇ ਦੇ ਬਾਹਰ ਜ਼ਬਰਦਸਤ ਧਮਾਕਾ, ਪੂਰਾ ਇਲਾਕਾ ਕੰਬਿਆ
4. ਅੰਮ੍ਰਿਤਸਰ 'ਚ ਪੁਰਾਣੀ ਰੰਜ਼ਿਸ਼ ਵਿਚਾਲੇ ਦੋ ਧਿਰਾਂ 'ਚ ਜ਼ਬਰਦਸਤ ਝੜਪ, ਚੱਲੀਆਂ ਤਾਬੜਤੋੜ ਗੋਲੀਆਂ
ਅੰਮ੍ਰਿਤਸਰ- ਅੰਮ੍ਰਿਤਸਰ 'ਚ ਦੋ ਧਿਰਾਂ ਵਿਚਾਲੇ ਤਾਬੜਤੋੜ ਗੋਲੀਆਂ ਚਲਾਈਆਂ ਗਈਆਂ ਹਨ। ਮਿਲੀ ਜਾਣਕਾਰੀ ਮੁਤਾਬਕ ਇਹ ਘਟਨਾ ਗੁਰੂ ਨਾਨਕ ਪੁਰਾ ਇਲਾਕੇ ਦੀ ਹੈ। ਜਿਥੇ ਦੋ ਧਿਰਾਂ ਨੇ ਪੁਰਾਣੀ ਰੰਜ਼ਿਸ਼ ਕਾਰਨ ਗੋਲੀਆਂ ਚਲਾਈਆਂ ਹਨ।ਇਸ ਦੌਰਾਨ ਇਕ ਧਿਰ ਦੇ ਸਖ਼ਸ਼ ਦੀ ਲੱਤ 'ਚ ਗੋਲੀ ਲੱਗ ਗਈ ਅਤੇ ਉਹ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ।ਜਿਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਇਸ ਘਟਨਾ ਨੂੰ ਲੈ ਕੇ ਪੂਰੇ ਇਲਾਕੇ 'ਚ ਦਹਿਸ਼ਤ ਵਾਲਾ ਮਾਹੌਲ ਬਣ ਗਿਆ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਅੰਮ੍ਰਿਤਸਰ 'ਚ ਪੁਰਾਣੀ ਰੰਜ਼ਿਸ਼ ਵਿਚਾਲੇ ਦੋ ਧਿਰਾਂ 'ਚ ਜ਼ਬਰਦਸਤ ਝੜਪ, ਚੱਲੀਆਂ ਤਾਬੜਤੋੜ ਗੋਲੀਆਂ
5. ਪੰਜਾਬ ਦੀਆਂ ਔਰਤਾਂ ਲਈ ਸੂਬਾ ਸਰਕਾਰ ਦਾ ਵੱਡਾ ਐਲਾਨ
ਚੰਡੀਗੜ੍ਹ : ਪੰਜਾਬ ਸਰਕਾਰ ਹੁਣ ਔਰਤਾਂ ਅਤੇ ਲੜਕੀਆਂ ਦੀ ਸਿਹਤ ਤੇ ਰੁਜ਼ਗਾਰ ‘ਤੇ ਧਿਆਨ ਕੇਂਦਰਿਤ ਕਰੇਗੀ, ਜਿਸ ਦੇ ਚੱਲਦੇ 2 ਦਸੰਬਰ ਨੂੰ ਪੰਜਾਬ ਦੇ ਜ਼ਿਲ੍ਹਿਆਂ ‘ਚ ਕੈਂਪ ਲਗਾਏ ਜਾਣਗੇ, ਜਿੱਥੇ ਔਰਤਾਂ ਦੀ ਸਿਹਤ ਦੀ ਜਾਂਚ ਕੀਤੀ ਜਾਵੇਗੀ। ਇਸ ਦੌਰਾਨ ਕੈਂਸਰ ਦੀ ਜਾਂਚ ਵਿਸ਼ੇਸ਼ ਤੌਰ 'ਤੇ ਕੀਤੀ ਜਾਵੇਗੀ। ਇਸ ਦੀ ਸ਼ੁਰੂਆਤ ਸ੍ਰੀ ਮੁਕਤਸਰ ਸਾਹਿਬ ਤੋਂ ਹੋਵੇਗੀ। ਇਹ ਜਾਣਕਾਰੀ ਪੰਜਾਬ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਚੰਡੀਗੜ੍ਹ ‘ਚ ਪ੍ਰੈੱਸ ਕਾਨਫਰੰਸ ਕਰਦੇ ਹੋਏ ਦਿੱਤੀ। ਉਨ੍ਹਾਂ ਕਿਹਾ ਕਿ ਅਪਾਹਜ ਲੋਕ ਵੀ ਇਨ੍ਹਾਂ ਕੈਂਪਸ ਦਾ ਲਾਭ ਚੁੱਕ ਸਕਦੇ ਹਨ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਪੰਜਾਬ ਦੀਆਂ ਔਰਤਾਂ ਲਈ ਸੂਬਾ ਸਰਕਾਰ ਦਾ ਵੱਡਾ ਐਲਾਨ
6.ਪੁਲਸ ਨੇ ਢੇਰ ਕੀਤਾ 2 ਲੱਖ ਦਾ ਇਨਾਮੀ ਬਦਮਾਸ਼, 32 ਤੋਂ ਵੱਧ ਮੁਕੱਦਮੇ ਸਨ ਦਰਜ
ਗੁਰੂਗ੍ਰਾਮ- ਹਰਿਆਣਾ ਦੇ ਗੁਰੂਗ੍ਰਾਮ 'ਚ ਅੱਜ ਯਾਨੀ ਸ਼ੁੱਕਰਵਾਰ ਸਵੇਰੇ ਹੋਏ ਮੁਕਾਬਲੇ 'ਚ ਗੁਰੂਗ੍ਰਾਮ ਪੁਲਸ ਨੇ ਬਿਹਾਰ ਦੇ 2 ਲੱਖ ਦੇ ਇਨਾਮੀ ਬਦਮਾਸ਼ ਨੂੰ ਢੇਰ ਕਰ ਦਿੱਤਾ। ਸਪੈਸ਼ਲ ਟਾਸਕ ਫ਼ੋਰਸ (ਐੱਸ.ਟੀ.ਐੱਫ.) ਬਿਹਾਰ ਦੀ ਸੰਯੁਕਤ ਟੀਮ ਨਾਲ ਕੀਤੇ ਗਏ ਇਸ ਆਪਰੇਸ਼ਨ 'ਚ ਬਿਹਾਰ ਪੁਲਸ ਦਾ ਕਾਂਸਟੇਬਲ ਵੀ ਜ਼ਖ਼ਮੀ ਹੋ ਗਿਆ, ਜਿਸ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਮ੍ਰਿਤਕ ਬਦਮਾਸ਼ ਸਰੋਜ ਰਾਏ (26) 'ਤੇ ਬਿਹਾਰ 'ਚ ਜਨਤਾ ਦਲ (ਯੂ) ਦੀ ਸੀਟ ਤੋਂ ਵਿਧਾਇਕ ਤੋਂ ਰੰਗਦਾਰੀ ਮੰਗਣ ਸਮੇਤ 32 ਤੋਂ ਵੱਧ ਮੁਕੱਦਮੇ ਦਰਜ ਸਨ। ਪੁਲਸ ਨੇ ਮ੍ਰਿਤਕ ਦੀ ਲਾਸ਼ ਪੋਸਟਮਾਰਟਮ ਲਈ ਭੇਜ ਦਿੱਤੀ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਪੁਲਸ ਨੇ ਢੇਰ ਕੀਤਾ 2 ਲੱਖ ਦਾ ਇਨਾਮੀ ਬਦਮਾਸ਼, 32 ਤੋਂ ਵੱਧ ਮੁਕੱਦਮੇ ਸਨ ਦਰਜ
7.ਭਿਆਨਕ ਸੜਕ ਹਾਦਸਾ, ਬੱਸ ਪਲਟਣ ਨਾਲ 9 ਯਾਤਰੀਆਂ ਦੀ ਮੌ.ਤ
ਨੈਸ਼ਨਲ ਡੈਸਕ- ਸ਼ੁੱਕਰਵਾਰ ਦੁਪਹਿਰ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਮਹਾਰਾਸ਼ਟਰ ਰਾਜ ਸੜਕ ਟਰਾਂਸਪੋਰਟ ਨਿਗਮ (ਐੱਮ.ਐੱਸ.ਆਰ.ਟੀ.ਸੀ.) ਦੀ ਬੱਸ ਪਲਟਣ ਨਾਲ 9 ਯਾਤਰੀਆਂ ਦੀ ਮੌਤ ਹੋ ਗਈ ਅਤੇ 25 ਹੋਰ ਜ਼ਖ਼ਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਭਿਆਨਕ ਸੜਕ ਹਾਦਸਾ, ਬੱਸ ਪਲਟਣ ਨਾਲ 9 ਯਾਤਰੀਆਂ ਦੀ ਮੌ.ਤ
8. 'ਹਿੰਦੂ ਮੰਦਰਾਂ ਦੇ ਨੇੜੇ ਵੀ ਨਾ ਫੜਕਨ ਵੱਖਵਾਦੀ', ਕੈਨੇਡੀਅਨ ਕੋਰਟ ਦਾ ਵੱਡਾ ਫ਼ੈਸਲਾ
ਟੋਰਾਂਟੋ- ਕੈਨੇਡਾ 'ਚ ਖਾਲਿਸਤਾਨੀਆਂ ਨੂੰ ਦਿੱਤੀ ਗਈ ਖੁੱਲ੍ਹੀ ਛੋਟ ਦਰਮਿਆਨ ਕੈਨੇਡੀਅਨ ਅਦਾਲਤ ਨੇ ਵੱਡੀ ਰਾਹਤ ਦਿੱਤੀ ਹੈ। ਟੋਰਾਂਟੋ ਦੇ ਸਕਾਰਬਰੋ ਵਿੱਚ ਸਥਿਤ ਲਕਸ਼ਮੀ ਨਰਾਇਣ ਮੰਦਰ ਦੀ ਪਟੀਸ਼ਨ 'ਤੇ ਓਂਟਾਰੀਓ ਦੀ ਅਦਾਲਤ ਨੇ ਕਿਹਾ ਕਿ ਮੰਦਰ ਵਿੱਚ ਕੌਂਸਲਰ ਕੈਂਪ ਦੌਰਾਨ 100 ਮੀਟਰ ਦੇ ਘੇਰੇ ਵਿੱਚ ਪਾਬੰਦੀ ਲਾਗੂ ਰਹੇਗੀ। ਬਿਨਾਂ ਆਗਿਆ ਦੇ ਕੋਈ ਵੀ ਮੰਦਰ ਵਿੱਚ ਦਾਖਲ ਨਹੀਂ ਹੋ ਸਕੇਗਾ।
ਹੋਰ ਜਾਣਕਾਰੀ ਲਈ ਕਲਿਕ ਕਰੋ।- 'ਹਿੰਦੂ ਮੰਦਰਾਂ ਦੇ ਨੇੜੇ ਵੀ ਨਾ ਫੜਕਨ ਵੱਖਵਾਦੀ', ਕੈਨੇਡੀਅਨ ਕੋਰਟ ਦਾ ਵੱਡਾ ਫ਼ੈਸਲਾ
9. ਸ਼ੇਅਰ ਬਾਜ਼ਾਰ 'ਚ ਪਰਤੀ ਰੌਣਕ : ਸੈਂਸੈਕਸ 750 ਤੋਂ ਵੱਧ ਅੰਕ ਚੜ੍ਹਿਆ, ਨਿਫਟੀ ਵੀ ਵਾਧਾ ਲੈ ਕੇ ਹੋਇਆ ਬੰਦ
ਮੁੰਬਈ - ਅੱਜ ਹਫਤੇ ਦੇ ਆਖਰੀ ਕਾਰੋਬਾਰੀ ਦਿਨ 29 ਨਵੰਬਰ ਨੂੰ ਸ਼ੇਅਰ ਬਾਜ਼ਾਰ ਵਿਚ ਮਿਲਿਆ-ਜੁਲਿਆ ਕਾਰੋਬਾਰ ਦੇਖਣ ਨੂੰ ਮਿਲਿਆ। ਸੈਂਸੈਕਸ 759.05 ਅੰਕ ਭਾਵ 0.96% ਦੇ ਵਾਧੇ ਨਾਲ 79,802.79 ਦੇ ਪੱਧਰ 'ਤੇ ਬੰਦ ਹੋਇਆ ਹੈ।ਦੂਜੇ ਪਾਸੇ ਨਿਫਟੀ 'ਚ ਵੀ 216.95 ਅੰਕ ਭਾਵ 0.91% ਦਾ ਵਾਧਾ ਦੇਖਣ ਨੂੰ ਮਿਲਿਆ ਹੈ ਅਤੇ ਇਹ 24,131.10 ਦੇ ਪੱਧਰ 'ਤੇ ਬੰਦ ਹੋਇਆ ਹੈ। ਨਿਫਟੀ ਦੇ 50 ਸਟਾਕਾਂ ਵਿੱਚੋਂ 43 ਵਾਧੇ ਨਾਲ ਅਤੇ 7 ਗਿਰਾਵਟ ਨਾਲ ਕਾਰੋਬਾਰ ਕਰਦੇ ਦੇਖੇ ਗਏ। NSE ਸੈਕਟਰਲ ਇੰਡੈਕਸ 'ਚ ਰਿਐਲਟੀ ਸੈਕਟਰ ਨੂੰ ਛੱਡ ਕੇ ਬਾਕੀ ਸਾਰੇ ਸੈਕਟਰਾਂ 'ਚ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। NSE ਦੇ ਸੈਕਟਰਲ ਇੰਡੈਕਸ ਵਿੱਚ, ਰੀਅਲਟੀ ਸੈਕਟਰ ਨੂੰ ਛੱਡ ਕੇ ਸਾਰੇ ਸਟਾਕ ਵਿਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਸ਼ੇਅਰ ਬਾਜ਼ਾਰ 'ਚ ਪਰਤੀ ਰੌਣਕ : ਸੈਂਸੈਕਸ 750 ਤੋਂ ਵੱਧ ਅੰਕ ਚੜ੍ਹਿਆ, ਨਿਫਟੀ ਵੀ ਵਾਧਾ ਲੈ ਕੇ ਹੋਇਆ ਬੰਦ
10. ਮਸ਼ਹੂਰ ਅਦਾਕਾਰਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ
ਮੁੰਬਈ- ਸਮੰਥਾ ਰੂਥ ਪ੍ਰਭੂ ਦੇ ਪਿਤਾ ਜੋਸੇਫ ਪ੍ਰਭੂ ਦਾ ਦਿਹਾਂਤ ਹੋ ਗਿਆ ਹੈ। ਅਦਾਕਾਰਾ ਨੇ ਸੋਸ਼ਲ ਮੀਡੀਆ ‘ਤੇ ਇਕ ਭਾਵੁਕ ਪੋਸਟ ਸ਼ੇਅਰ ਕੀਤੀ ਹੈ। ਸਮੰਥਾ ਨੇ ਪੋਸਟ ‘ਤੇ ਲਿਖਿਆ, ਜਦੋਂ ਤੱਕ ਅਸੀਂ ਦੁਬਾਰਾ ਨਹੀਂ ਮਿਲਦੇ, ਪਾਪਾ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਮਸ਼ਹੂਰ ਅਦਾਕਾਰਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ