MC ਚੋਣਾਂ ਦੀਆਂ ਤਰੀਕਾਂ ਦਾ ਐਲਾਨ ਤੇ ਵਾਪਸ ਪਰਤਿਆ ਕਿਸਾਨਾਂ ਦਾ ਜਥਾ, ਜਾਣੋਂ ਦੇਸ਼ ਵਿਦੇਸ਼ ਦੀਆਂ ਟੌਪ 10 ਖਬਰਾਂ
Sunday, Dec 08, 2024 - 07:20 PM (IST)
ਜਲੰਧਰ : ਪੰਜਾਬ ਸਰਕਾਰ ਵੱਲੋਂ ਕੁਝ ਦਿਨ ਪਹਿਲਾਂ ਹੀ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਦਾ ਐਲਾਨ ਕੀਤਾ ਗਿਆ ਹੈ। ਅੱਜ ਪੰਜਾਬ ਰਾਜ ਚੋਣ ਕਮਿਸ਼ਨ ਨੇ ਪੰਜਾਬ ਵਿਚ ਚੋਣਾਂ ਸਬੰਧੀ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਸੂਬੇ ਵਿਚ 21 ਦਸੰਬਰ ਨੂੰ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਕਰਵਾਈਆਂ ਜਾਣਗੀਆਂ। ਇਸ ਤੋਂ ਦਿੱਲੀ ਕੂਚ ਕਰਨ ਵਾਲੇ ਕਿਸਾਨਾਂ ਦੇ ਜਥੇ ਹੱਥ ਅੱਜ ਫਿਰ ਤੋਂ ਨਿਰਾਸ਼ਾ ਲੱਗੀ। ਕਿਸਾਨਾਂ ਦੇ ਜਥੇ ਨੇ ਸ਼ੰਭੂ ਬਾਰਡਰ ਕ੍ਰਾਸ ਕਰਨ ਦੀ ਕੋਸ਼ਿਸ਼ ਕੀਤੀ ਪਰ ਇਸ ਦੌਰਾਨ ਹਰਿਆਣਾ ਪੁਲਸ ਵੱਲੋਂ ਮੁੜ ਤੋਂ ਹੰਝੂ ਗੈਸ ਦੇ ਗੋਲੇ ਦਾਗੇ ਗਏ। ਇਸ ਦੌਰਾਨ 7-8 ਕਿਸਾਨਾਂ ਦੇ ਜ਼ਖਮੀ ਹੋਣ ਦੀਆਂ ਵੀ ਖਬਰਾਂ ਹਨ। ਗੱਲ ਦੇਸ਼ ਦੀ ਕੀਤੀ ਜਾਵੇ ਤਾਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਦੌਰਾਨ ਕਿਹਾ ਗਿਆ ਕਿ ਪਾਕਿਸਤਾਨੀ ਖੁਫੀਆ ਏਜੰਸੀ ISI ਦੇ 2 ਏਜੰਟ ਪ੍ਰਧਾਨ ਮੰਤਰੀ ਮੋਦੀ ਨੂੰ ਬੰਬ ਨਾਲ ਉਡਾਉਣ ਦੀ ਸਾਜ਼ਿਸ਼ ਰਚ ਰਹੇ ਹਨ। ਇਸ ਦੇ ਨਾਲ ਹੀ ਸੀਰੀਆ ਵਿਚ ਅੱਜ ਵਿਦਰੋਹੀਆਂ ਨੇ ਵੱਡਾ ਤਖਤਾਪਲਟ ਕਰ ਦਿੱਤਾ ਹੈ। ਇਸ ਦੌਰਾਨ ਸੀਰੀਆ ਦੇ ਰਾਸ਼ਟਰਪਤੀ ਬਸ਼ਰ ਅਲ ਅਸਦ ਵੀ ਦੇਸ਼ ਛੱਡ ਕੇ ਫਰਾਰ ਹੋ ਗਏ ਹਨ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ
ਵੱਡੀ ਖ਼ਬਰ: ਪੰਜਾਬ 'ਚ ਨਿਗਮ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ
ਪੰਜਾਬ ਵਿਚ 5 ਨਗਰ ਨਿਗਮ ਅਤੇ 43 ਨਗਰ ਕੌਂਸਲਾਂ 'ਤੇ ਹੋਣ ਵਾਲੀਆਂ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਅੱਜ ਪੰਜਾਬ ਰਾਜ ਚੋਣ ਕਮਿਸ਼ਨ ਨੇ ਕਰ ਦਿੱਤਾ ਗਿਆ ਹੈ। ਪੰਜਾਬ ਵਿਚ 21 ਦਸੰਬਰ ਨੂੰ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਹੋਣਗੀਆਂ ਅਤੇ ਅੱਜ ਤੋਂ ਹੀ ਚੋਣ ਜ਼ਾਬਤਾ ਲਾਗੂ ਕਰ ਦਿੱਤਾ ਗਿਆ ਹੈ। ਉਸੇ ਦਿਨ ਹੀ ਵੋਟਾਂ ਪੈਣ ਤੋਂ ਬਾਅਦ ਸ਼ਾਮ ਨੂੰ ਵੋਟਾਂ ਦੀ ਗਿਣਤੀ ਹੋਵੇਗੀ।
ਇਸ ਲਿੰਕ 'ਤੇ ਕਲਿੱਕ ਕਰੋ ਪੜ੍ਹੋ ਪੂਰੀ ਖਬਰ।
ਵੱਡੀ ਖ਼ਬਰ: ਮੁੜ ਵਾਪਸ ਪਰਤਿਆ ਕਿਸਾਨਾਂ ਦਾ ਜੱਥਾ, ਪੰਧੇਰ ਨੇ ਦਿੱਤਾ ਵੱਡਾ ਬਿਆਨ
ਹਰਿਆਣਾ ਪੁਲਸ ਵੱਲੋਂ ਇਕ ਵਾਰ ਫਿਰ ਪੰਜਾਬ ਦੇ ਕਿਸਾਨਾਂ ਨੂੰ ਦਿੱਲੀ ਵੱਲ ਜਾਣ ਤੋਂ ਰੋਕਣ ਲਈ ਅੱਜ ਮੁੜ ਤੋਂ ਅੱਥਰੂ ਗੈਸ ਦੇ ਗੋਲ਼ੇ ਦਾਗੇ ਗਏ ਹਨ। ਹਰਿਆਣਾ ਪੁਲਸ ਵੱਲੋਂ ਪੰਜਾਬ ਨਾਲ ਲੱਗਦੀ ਸਰਹੱਦ 'ਤੇ ਮਲਟੀ ਲੇਅਰ ਬੈਰੀਕੇਡਿੰਗ ਕੀਤੀ ਗਈ ਹੈ। ਅੱਥਰੂ ਗੈਸ ਦੇ ਗੋਲ਼ੇ ਦਾਗੇ ਜਾਣ ਕਾਰਨ ਕਿਸਾਨਾਂ ਨੂੰ ਕੁਝ ਮੀਟਰ ਪਿੱਛੇ ਹਟਣਾ ਪਿਆ ਹੈ। ਹੁਣ ਮੁੜ ਸ਼ੰਭੂ ਬਾਰਡਰ ਤੋਂ 101 ਕਿਸਾਨਾਂ ਦਾ ਜੱਥਾ ਵਾਪਸ ਪਰਤ ਆਇਆ ਹੈ। ਕਿਸਾਨਾਂ 'ਤੇ ਢਾਏ ਗਏ ਤਸ਼ਦੱਦ ਦੌਰਾਨ ਕਰੀਬ 7-8 ਕਿਸਾਨ ਜ਼ਖ਼ਮੀ ਹੋਏ ਹਨ।
ਇਸ ਲਿੰਕ 'ਤੇ ਕਲਿੱਕ ਕਰੋ ਪੜ੍ਹੋ ਪੂਰੀ ਖਬਰ।
ਨਰਾਇਣ ਸਿੰਘ ਚੌੜਾ ਨੂੰ ਮਾਨਯੋਗ ਅਦਾਲਤ 'ਚ ਕੀਤਾ ਪੇਸ਼, ਫਿਰ ਮਿਲਿਆ 3 ਦਿਨ ਦਾ ਰਿਮਾਂਡ
ਬੀਤੇ ਦਿਨੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸੇਵਾ ਨਿਭਾ ਰਹੇ ਸੁਖਬੀਰ ਬਾਦਲ ’ਤੇ ਗੋਲੀ ਚਲਾਉਣ ਵਾਲੇ ਨਰਾਇਣ ਸਿੰਘ ਚੌੜਾ ਨੂੰ ਪੁਲਸ ਵੱਲੋਂ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਦੇ ਵੱਲੋਂ ਚੌੜਾ ਨੂੰ ਫਿਰ ਤੋਂ ਤਿੰਨ ਦਿਨਾਂ ਪੁਲਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਦੱਸ ਦੇਈਏ ਇਸ ਤੋਂ ਪਹਿਲਾਂ ਵੀ 5 ਦਸੰਬਰ ਨੂੰ ਨਰਾਇਣ ਸਿੰਘ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ ਸੀ । ਜਿਥੇ ਮਾਨਯੋਗ ਅਦਾਲਤ ਵਲੋਂ ਨਰਾਇਣ ਸਿੰਘ ਚੌੜਾ ਨੂੰ 3 ਦਿਨ ਦੇ ਪੁਲਸ ਰਿਮਾਂਡ 'ਤੇ ਭੇਜਿਆ ਗਿਆ ਸੀ। ਹਾਲਾਂਕਿ ਨਰਾਇਣ ਸਿੰਘ ਦੀ ਅਦਾਲਤ 'ਚ ਪਹਿਲੀ ਪੇਸ਼ੀ ਦੌਰਾਨ ਪੁਲਸ ਨੇ 7 ਦਿਨ ਦਾ ਰਿਮਾਂਡ ਮੰਗਿਆ ਗਿਆ ਸੀ ਪਰ ਕੋਰਟ ਵੱਲੋਂ ਤਿੰਨ ਦਿਨ ਦਾ ਰਿਮਾਂਡ ਹੀ ਦਿੱਤਾ ਗਿਆ।
ਇਸ ਲਿੰਕ 'ਤੇ ਕਲਿੱਕ ਕਰੋ ਪੜ੍ਹੋ ਪੂਰੀ ਖਬਰ।
ਅੱਜ ਵੀ ਫ਼ਤਹਿਗੜ੍ਹ ਸਾਹਿਬ 'ਚ ਸੇਵਾ ਨਿਭਾਅ ਰਹੇ ਸੁਖਬੀਰ ਬਾਦਲ, ਸੁਰੱਖਿਆ ਦੇ ਪੁਖ਼ਤਾ ਪ੍ਰਬੰਧ
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬਾਨ ਵੱਲੋਂ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਹੋਰ ਅਕਾਲੀ ਆਗੂਆਂ ਨੂੰ ਧਾਰਮਿਕ ਸਜ਼ਾ ਲਗਾਈ ਗਈ ਸੀ। ਇਸੇ ਤਹਿਤ ਅੱਜ ਵੀ ਸੁਖਬੀਰ ਸਿੰਘ ਬਾਦਲ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸੇਵਾ ਨਿਭਾਅ ਰਹੇ ਹਨ। ਸੁਖਬੀਰ ਬਾਦਲ ਗਲ਼ ਵਿਚ ਤਖ਼ਤੀ ਤੇ ਹੱਥ ਵਿਚ ਬਰਛਾ ਲੈ ਕੇ ਸੇਵਾ ਕਰ ਰਹੇ ਹਨ। ਇਸ ਦੌਰਾਨ ਉਨ੍ਹਾਂ ਦੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
ਇਸ ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਪੰਜਾਬ ਪੁਲਸ ਨੂੰ ਆਈ ਹਰਿਆਣਾ ਦੀ ਚਿੱਠੀ, ਮੀਡੀਆ ਨੂੰ ਲੈ ਕੇ ਕੀਤੀ ਗਈ ਇਹ ਅਪੀਲ
ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਦਿੱਲੀ ਕੂਚ ਦਾ ਐਲਾਨ ਕੀਤਾ ਗਿਆ ਹੈ। ਪਹਿਲੇ ਜੱਥੇ ਵਿਚ 101 ਕਿਸਾਨਾਂ ਦਾ ਜੱਥਾ ਪੈਦਲ ਹੀ ਦਿੱਲੀ ਵੱਲ ਕੂਚ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਪਰ ਹਰਿਆਣਾ ਪੁਲਸ ਵੱਲੋਂ ਅੱਜ ਵੀ ਸਖ਼ਤ ਪ੍ਰਬੰਧਾਂ ਨਾਲ ਉਨ੍ਹਾਂ ਨੂੰ ਰੋਕਿਆ ਜਾ ਰਿਹਾ ਹੈ। ਹਰਿਆਣਾ ਵੱਲੋਂ ਪੰਜਾਬ ਤੇ ਹਰਿਆਣਾ ਵਿਚਾਲੇ ਪੈਂਦੇ ਘੱਗਰ ਦੇ ਪੁਲ਼ ਨੂੰ ਸੀਲ ਕਰ ਦਿੱਤਾ ਗਿਆ ਹੈ ਤੇ ਉੱਥੇ ਕੰਕਰੀਟ ਦੀ ਬੈਰੀਕੇਡਿੰਗ ਕੀਤੀ ਗਈ ਹੈ। ਇਸ ਦੌਰਾਨ ਹਰਿਆਣਾ ਪੁਲਸ ਦੇ ਅਫ਼ਸਰਾਂ ਤੇ ਕਿਸਾਨਾਂ ਵਿਚਾਲੇ ਤਿੱਖੀ ਬਹਿਸ ਵੀ ਹੋ ਗਈ ਹੈ।
ਇਸ ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਸੁਖਬੀਰ ਬਾਦਲ ਦੇ ਅਸਤੀਫੇ 'ਤੇ ਜਥੇਦਾਰ ਦਾ ਨਵਾਂ ਫ਼ੈਸਲਾ
ਸੁਖਬੀਰ ਸਿੰਘ ਬਾਦਲ ਸਮੇਤ ਅਕਾਲੀ ਲੀਡਕਸ਼ਿਪ ਦੇ ਅਸਤੀਫ਼ਿਆਂ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੱਡਾ ਫ਼ੈਸਲਾ ਲਿਆ ਹੈ। ਜਥੇਦਾਰ ਸਾਹਿਬ ਨੇ ਅਕਾਲੀ ਲੀਡਰਸ਼ਿਪ ਵੱਲੋਂ ਦਿੱਤੇ ਅਸਤੀਫ਼ਿਆਂ ’ਤੇ ਫ਼ੈਸਲਾ ਲੈਣ ਵਾਸਤੇ ਅਕਾਲੀ ਦਲ ਨੂੰ 20 ਦਿਨ ਦਾ ਅਲਟੀਮੇਟਮ ਦਿੱਤਾ ਹੈ।
ਇਸ ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
PM ਮੋਦੀ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਸ ਨੂੰ ਮਿਲੇ ਮੈਸੇਜ ਤੋਂ ਮਚੀ ਤਰਥੱਲੀ
ਮੁੰਬਈ ਪੁਲਸ ਨੂੰ ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ ਵਾਲਾ ਮੈਸੇਜ ਮਿਲਿਆ ਹੈ। ਮੁੰਬਈ ਟਰੈਫਿਕ ਪੁਲਸ ਦੀ ਹੈਲਪਲਾਈਨ ’ਤੇ ਆਏ ਇਸ ਮੈਸੇਜ ’ਚ ਲਿਖਿਆ ਗਿਆ ਸੀ ਕਿ ਪਾਕਿਸਤਾਨੀ ਖੁਫੀਆ ਏਜੰਸੀ ISI ਦੇ 2 ਏਜੰਟ ਪ੍ਰਧਾਨ ਮੰਤਰੀ ਮੋਦੀ ਨੂੰ ਬੰਬ ਨਾਲ ਉਡਾਉਣ ਦੀ ਸਾਜ਼ਿਸ਼ ਰਚ ਰਹੇ ਹਨ। ਮੈਸੇਜ ਮਿਲਦੇ ਹੀ ਮੁੰਬਈ ਪੁਲਸ ਦੀ ਟੀਮ ਚੌਕਸ ਹੋ ਗਈ।
ਇਸ ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਵੱਡੀ ਵਾਰਦਾਤ : ਮੈਟਰੋ ਸਟੇਸ਼ਨ 'ਤੇ ਮਿਲੀ ਬੰਬ ਦੀ ਸੂਚਨਾ, ਪੁਲਸ ਨੂੰ ਪਈਆਂ ਭਾਜੜਾਂ
ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਦੇ ਹੁਸੈਨਗੰਜ ਮੈਟਰੋ ਸਟੇਸ਼ਨ 'ਤੇ ਸ਼ਨੀਵਾਰ ਰਾਤ ਬੰਬ ਰੱਖੇ ਜਾਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਸੁਰੱਖਿਆ ਏਜੰਸੀਆਂ 'ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਸੀ। ਸਟੇਸ਼ਨ 'ਤੇ ਬੰਬ ਰੱਖੇ ਜਾਣ ਦੀ ਇਹ ਜਾਣਕਾਰੀ ਰਾਤ ਕਰੀਬ 10:55 ਵਜੇ ਯੂਪੀ ਡਾਇਲ-112 'ਤੇ ਆਈ ਸੀ। ਸੂਚਨਾ ਮਿਲਦੇ ਹੀ ਪੁਲਸ ਅਤੇ ਹੋਰ ਸੁਰੱਖਿਆ ਏਜੰਸੀਆਂ ਤੁਰੰਤ ਹਰਕਤ 'ਚ ਆ ਗਈਆਂ। ਸੁਰੱਖਿਆ ਏਜੰਸੀਆਂ ਵਲੋਂ ਮੈਟਰੋ ਸਟੇਸ਼ਨ ਦੀ ਚੰਗੀ ਤਰ੍ਹਾਂ ਤਲਾਸ਼ੀ ਲਈ ਗਈ ਪਰ ਕੋਈ ਸ਼ੱਕੀ ਵਸਤੂ ਨਹੀਂ ਮਿਲੀ। ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਸ ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਸੀਰੀਆ ਦੇ ਰਾਸ਼ਟਰਪਤੀ ਦੇਸ਼ ਛੱਡ ਕੇ ਭੱਜੇ, ਦਮਿਸ਼ਕ 'ਚ ਦਾਖਲ ਹੋਏ ਵਿਦਰੋਹੀ
ਸੀਰੀਆ 'ਚ ਸਥਿਤੀ ਬਦਤਰ ਹੁੰਦੀ ਜਾ ਰਹੀ ਹੈ। ਸੀਰੀਆ ਦੀ ਫੌਜ ਕਮਜ਼ੋਰ ਪੈ ਰਹੀ ਹੈ ਅਤੇ ਲੜਾਕੇ ਇਕ ਤੋਂ ਬਾਅਦ ਇਕ ਸ਼ਹਿਰਾਂ 'ਤੇ ਕਬਜ਼ਾ ਕਰ ਰਹੇ ਹਨ। ਬਾਗੀਆਂ ਨੇ ਮੁੱਖ ਸ਼ਹਿਰ ਹੋਮਸ 'ਤੇ ਕਬਜ਼ਾ ਕਰ ਲਿਆ ਹੈ ਅਤੇ ਹੁਣ ਦਮਿਸ਼ਕ ਵੱਲ ਵਧ ਰਹੇ ਹਨ। ਖ਼ਬਰ ਹੈ ਕਿ ਦਮਿਸ਼ਕ 'ਤੇ ਵੀ ਬਾਗੀ ਫੌਜ ਨੇ ਕਬਜ਼ਾ ਕਰ ਲਿਆ ਹੈ। ਬਾਗੀ ਕਮਾਂਡਰ ਆਪਣੀਆਂ ਤੋਪਾਂ ਅਤੇ ਸਾਜ਼ੋ-ਸਾਮਾਨ ਲੈ ਕੇ ਦਮਿਸ਼ਕ ਪਹੁੰਚ ਗਏ ਹਨ। ਸਥਾਨਕ ਸ਼ਹਿਰ ਵਾਸੀਆਂ ਨੇ ਦਾਅਵਾ ਕੀਤਾ ਹੈ ਕਿ ਕਈ ਥਾਵਾਂ 'ਤੇ ਕਬਜ਼ਾ ਕਰਨ ਲਈ ਭਿਆਨਕ ਲੜਾਈ ਚੱਲ ਰਹੀ ਹੈ। ਕਈ ਥਾਵਾਂ 'ਤੇ ਗੋਲੀਬਾਰੀ ਹੋ ਰਹੀ ਹੈ।ਸੀਰੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਸ਼ਾਸਨ ਦੀ ਵਾਗਡੋਰ ਸ਼ਾਂਤੀਪੂਰਵਕ ਵਿਰੋਧੀ ਧਿਰ ਨੂੰ ਸੌਂਪਣ ਲਈ ਤਿਆਰ ਹਨ।
ਇਸ ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਆਸਟ੍ਰੇਲੀਆ ਨੇ ਭਾਰਤ ਨੂੰ ਦੂਜੇ ਟੈਸਟ ਮੈਚ 'ਚ 10 ਵਿਕਟਾਂ ਨਾਲ ਹਰਾਇਆ, ਸੀਰੀਜ਼ 1-1 ਨਾਲ ਬਰਾਬਰ
ਭਾਰਤ ਤੇ ਆਸਟ੍ਰੇਲੀਆ ਦਰਮਿਆਨ ਬਾਰਡਰ ਗਾਵਸਕਰ ਟੈਸਟ ਸੀਰੀਜ਼ ਦੇ ਦੂਜੇ ਟੈਸਟ ਮੈਚ 'ਚ ਆਸਟ੍ਰੇਲੀਆ ਨੇ ਭਾਰਤ ਨੂੰ 10 ਵਿਕਟਾਂ ਨਾਲ ਹਰਾ ਦਿੱਤਾ ਹੈ। ਮੈਚ 'ਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ ਆਪਣੀ ਪਹਿਲੀ ਪਾਰੀ 'ਚ ਨਿਤੀਸ਼ ਰੈਡੀ ਦੀਆਂ 42 ਦੌੜਾਂ, ਕੇਐੱਲ ਰਾਹੁਲ ਦੀਆਂ 37 ਦੌੜਾਂ, ਸ਼ੁਭਮਨ ਗਿੱਲ ਦੀਆਂ 31 ਦੌੜਾਂ , ਅਸ਼ਵਿਨ ਦੀਆਂ 22 ਦੌੜਾਂ ਤੇ ਪੰਤ ਦੀਆਂ 21 ਦੌੜਾਂ ਨਾਲ 180 ਦੌੜਾਂ ਬਣਾਈਆਂ ਸਨ। ਇਸ ਦੌਰਾਨ ਆਸਟ੍ਰੇਲੀਆ ਲਈ ਮਿਸ਼ੇਲ ਸਟਾਰਕ ਨੇ 6, ਕਮਿੰਸ ਨੇ 2, ਬੋਲੈਂਡ ਨੇ 2 ਵਿਕਟਾਂ ਲਈਆਂ ਸਨ।
ਇਸ ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।