ਡੱਲੇਵਾਲ ਦੀ ਵਿਗੜੀ ਸਿਹਤ ਤੇ ਔਰਤਾਂ ਨੂੰ ਹਰ ਮਹੀਨੇ 1000 ਰੁਪਏ, ਜਾਣੋ ਦੇਸ਼ ਵਿਦੇਸ਼ ਦੀਆਂ ਟੌਪ 10 ਖਬਰਾਂ

Thursday, Dec 12, 2024 - 06:27 PM (IST)

ਡੱਲੇਵਾਲ ਦੀ ਵਿਗੜੀ ਸਿਹਤ ਤੇ ਔਰਤਾਂ ਨੂੰ ਹਰ ਮਹੀਨੇ 1000 ਰੁਪਏ, ਜਾਣੋ ਦੇਸ਼ ਵਿਦੇਸ਼ ਦੀਆਂ ਟੌਪ 10 ਖਬਰਾਂ

ਜਲੰਧਰ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 16ਵੇਂ ਦਿਨ ਵੀ ਜਾਰੀ ਰਿਹਾ। ਉਨ੍ਹਾਂ ਦੀ ਹਾਲਤ ਹੋਰ ਚਿੰਤਾਜਨਕ ਹੋ ਗਈ ਹੈ। ਡਾਕਟਰਾਂ ਵੱਲੋਂ ਉਨ੍ਹਾਂ ਦੇ ਦਿਲ ਦੀ ਧੜਕਣ, ਬਲੱਡ ਪ੍ਰੈਸ਼ਰ, ਨਬਜ਼ ਆਦਿ ਦੀ ਨਿਗਰਾਨੀ ਕਰਨ ਦੇ ਨਾਲ-ਨਾਲ 12 ਕਿੱਲੋ ਵਜ਼ਨ ਘਟਣ ਦੀ ਪੁਸ਼ਟੀ ਕੀਤੀ ਗਈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਸਾਰੇ ਸਕੂਲਾਂ ਦੇ ਬੁਨਿਆਦੀ ਢਾਂਚੇ ਵਿਚ ਸੁਧਾਰ ਕਰਨ ਤੇ ਲੋੜੀਂਦੀਆਂ ਸਹੂਲਤਾਂ ਨੂੰ ਯਕੀਨੀ ਬਣਾਉਣ ਦੇ ਵੀ ਹੁਕਮ ਦਿੱਤੇ ਗਏ ਹਨ। ਗੱਲ ਜੇਕਰ ਦੇਸ਼ ਦੀ ਕਰੀਏ ਤਾਂ 'ਮਹਿਲਾ ਸਨਮਾਨ ਯੋਜਨਾ' ਨੂੰ ਦਿੱਲੀ ਕੈਬਨਿਟ ਤੋਂ ਮਨਜ਼ੂਰੀ ਮਿਲ ਗਈ ਹੈ। ਇਸ ਯੋਜਨਾ ਤਹਿਤ ਔਰਤਾਂ ਨੂੰ ਹਰ ਮਹੀਨੇ 1,000 ਰੁਪਏ ਦੀ ਵਿੱਤੀ ਮਦਦ ਦਿੱਤੀ ਜਾਵੇਗੀ। ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਯਾਨੀ ਕਿ ਵੀਰਵਾਰ ਨੂੰ ਇਹ ਵੱਡਾ ਐਲਾਨ ਕੀਤਾ ਹੈ। ਓਧਰ ਵਿਦੇਸ਼ ਤੋਂ ਅੱਜ ਫਿਰ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿਥੇ ਪੂਰਬੀ ਇੰਗਲੈਂਡ ਦੇ ਲੈਸਟਰਸ਼ਾਇਰ ਵਿਚ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ ਅਤੇ ਚਾਰ ਹੋਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ...

ਕਿਸਾਨ ਆਗੂ ਡੱਲੇਵਾਲ ਦੀ ਸਿਹਤ ਹੋਰ ਵਿਗੜੀ, ਮਰਨ ਵਰਤ ਜਾਰੀ
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 16ਵੇਂ ਦਿਨ ਵੀ ਜਾਰੀ ਰਿਹਾ। ਉਨ੍ਹਾਂ ਦੀ ਹਾਲਤ ਹੋਰ ਚਿੰਤਾਜਨਕ ਹੋ ਗਈ ਹੈ। ਡਾਕਟਰਾਂ ਵੱਲੋਂ ਉਨ੍ਹਾਂ ਦੇ ਦਿਲ ਦੀ ਧੜਕਣ, ਬਲੱਡ ਪ੍ਰੈਸ਼ਰ, ਨਬਜ਼ ਆਦਿ ਦੀ ਨਿਗਰਾਨੀ ਕਰਨ ਦੇ ਨਾਲ-ਨਾਲ 12 ਕਿੱਲੋ ਵਜ਼ਨ ਘਟਣ ਦੀ ਪੁਸ਼ਟੀ ਕੀਤੀ ਗਈ। ਉਨ੍ਹਾਂ ਕਿਹਾ ਕਿ ਡੱਲੇਵਾਲ ਦੇ ਗੁਰਦੇ ਫੇਲ੍ਹ ਹੋਣ, ਦਿਲ ਦਾ ਦੌਰਾ ਪੈਣ ਜਾਂ ਲਿਵਰ ਨੂੰ ਨੁਕਸਾਨ ਪਹੁੰਚਣ ਦਾ ਡਰ ਹੈ। 
ਇਸ ਲਿੰਕ ਉੱਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਸੁਖਬੀਰ ਬਾਦਲ ਦੀ ਧਾਰਮਿਕ ਸਜ਼ਾ ਪੂਰੀ, ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਕਰਵਾ ਸਕਦੇ ਹਨ ਅਰਦਾਸ
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਖਬੀਰ ਬਾਦਲ ਅਤੇ ਹੋਰ ਆਗੂਆਂ ਨੂੰ ਮਿਲੀ ਧਾਰਮਿਕ ਸਜ਼ਾ ਦੇ 10ਵੇਂ ਦਿਨ ਸੁਖਬੀਰ ਸਿੰਘ ਬਾਦਲ ਅਕਾਲੀ ਆਗੂਆਂ ਸਮੇਤ ਸ੍ਰੀ ਮੁਕਤਸਰ ਸਾਹਿਬ ਦੇ ਸ੍ਰੀ ਦਰਬਾਰ ਸਾਹਿਬ ਦੇ ਗੁਰਦੁਆਰਾ ਸਾਹਿਬ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਪਹੁੰਚੇ। ਸ੍ਰੀ ਮੁਕਤਸਰ ਵਿਚ ਸਜ਼ਾ ਦੇ ਦੂਜੇ ਦਿਨ ਬਾਦਲ ਨੇ ਸਭ ਤੋਂ ਪਹਿਲਾ ਨੀਲਾ ਚੌਲਾ ਪਹਿਨ ਕੇ ਇਕ ਘੰਟਾ ਗੇਟ 'ਤੇ ਬੈਠ ਕੇ ਸੇਵਾ ਕੀਤੀ। ਇਸ ਉਪਰੰਤ ਇਕ ਘੰਟਾ ਕੀਰਤਨ ਸਰਵਣ ਕੀਤਾ ਅਤੇ ਮਗਰੋਂ ਉਨ੍ਹਾਂ ਨੇ ਬਰਤਨ ਸਾਫ਼ ਕਰਨ ਦੀ ਸੇਵਾ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਦੀ ਧਾਰਮਿਕ ਸਜ਼ਾ ਅੱਜ ਪੂਰੀ ਹੋ ਗਈ ਹੈ। 
ਇਸ ਲਿੰਕ ਉੱਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਪੰਜਾਬ ਦੀਆਂ ਸਰਕਾਰੀ ਬੱਸਾਂ ਵਿਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਵੱਡੀ ਖ਼ਬਰ, ਉੱਠੀ ਇਹ ਮੰਗ
ਸਰਕਾਰ ਵੱਲੋਂ ਦਿੱਤੀ ਸਰਕਾਰੀ ਬੱਸਾਂ ’ਚ ਫ੍ਰੀ ਸਫਰ ਸਹੂਲਤ ਦੀ ਵਰਤੋਂ ਕਰਨ ਵਾਲੀਆਂ ਔਰਤਾਂ ਦਾ ਕਹਿਣਾ ਹੈ ਕਿ ਬੱਸਾਂ ’ਚ ਉਨ੍ਹਾਂ ਨਾਲ ਬਦਸਲੂਕੀ ਕੀਤੀ ਜਾਂਦੀ ਹੈ। ਕੀ ਇਹ ਵਤੀਰਾ ਇਸ ਲਈ ਵਰਤਿਆ ਜਾਂਦਾ ਹੈ ਤਾਂ ਕਿ ਉਹ ਟਿਕਟ ਦੇ ਪੈਸੇ ਨਹੀਂ ਦਿੰਦੀਆਂ। ਬੱਸਾਂ ਦੇ ਕੰਡਕਟਰ ਉਨ੍ਹਾਂ ਨੂੰ ਗਲਤ ਸ਼ਬਦਾਂ ਨਾਲ ਬੁਲਾਉਂਦੇ ਹਨ। ਮੀਡੀਆ ਕਰਮਚਾਰੀ ਜਦੋਂ ਬੱਸ ਅੱਡੇ ਪਹੁੰਚੇ ਤਾਂ ਉਨ੍ਹਾਂ ਨਾਲ ਵਾਰਤਾਲਾਪ ਕਰਦੇ ਹੋਏ ਕੁਝ ਔਰਤਾਂ ਨੇ ਉਕਤ ਬਿਆਨ ਦਿੱਤੇ। 
ਇਸ ਲਿੰਕ ਉੱਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਸਕੂਲਾਂ ਲਈ ਜਾਰੀ ਹੋਏ ਸਖ਼ਤ ਹੁਕਮ, ਸਿੱਖਿਆ ਵਿਭਾਗ ਨੇ ਮੰਗ ਲਈ ਰਿਪੋਰਟ
ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਡਾਇਰੈਕਟਰ ਜਨਰਲ ਨੇ ਪੰਜਾਬ ਦੇ ਸਰਕਾਰੀ ਸਕੂਲਾਂ ’ਚ ਬੁਨਿਆਦੀ ਢਾਂਚੇ ਦੀਆਂ ਸਹੂਲਤਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਪੱਤਰ ਜਾਰੀ ਕੀਤਾ ਹੈ। ਇਸ ਵਿਚ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਦੀ ਗੁਣਵੱਤਾ ’ਚ ਸੁਧਾਰ ਲਿਆਉਣ ਅਤੇ ਲੋੜੀਂਦੀਆਂ ਸਹੂਲਤਾਂ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਵਿਸਥਾਰਤ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਇਸ ਲਿੰਕ ਉੱਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਆਉਣਗੇ 1,000 ਰੁਪਏ
'ਮਹਿਲਾ ਸਨਮਾਨ ਯੋਜਨਾ' ਨੂੰ ਕੈਬਨਿਟ ਤੋਂ ਮਨਜ਼ੂਰੀ ਮਿਲ ਗਈ ਹੈ। ਇਸ ਯੋਜਨਾ ਤਹਿਤ ਔਰਤਾਂ ਨੂੰ ਹਰ ਮਹੀਨੇ 1,000 ਰੁਪਏ ਦੀ ਵਿੱਤੀ ਮਦਦ ਦਿੱਤੀ ਜਾਵੇਗੀ। ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਯਾਨੀ ਕਿ ਵੀਰਵਾਰ ਨੂੰ ਇਹ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਨੇ ਆਪਣਾ ਵਾਅਦਾ ਪੂਰਾ ਕਰਦਿਆਂ 'ਮਹਿਲਾ ਸਨਮਾਨ ਯੋਜਨਾ' ਨੂੰ ਮਨਜ਼ੂਰੀ ਦੇ ਦਿੱਤੀ ਹੈ। ਦਿੱਲੀ ਦੀ ਹਰ ਔਰਤ ਦੇ ਬੈਂਕ ਅਕਾਊਂਟ 'ਚ ਹਰ ਮਹੀਨੇ 1,000-1,000 ਰੁਪਏ ਪਾਏ ਜਾਣਗੇ। 
ਇਸ ਲਿੰਕ ਉੱਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਵਧਦੀ ਠੰਡ ਕਾਰਨ ਬਦਲਿਆ ਸਕੂਲਾਂ ਦਾ ਸਮਾਂ
ਕੜਾਕੇ ਦੀ ਠੰਡ ਸ਼ੁਰੂ ਹੋ ਗਈ ਹੈ, ਜਿਸ ਕਾਰਨ ਮੌਸਮ ਵਿਭਾਗ ਨੇ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਹੈ। ਪਹਾੜਾਂ 'ਤੇ  ਬਰਫ਼ਬਾਰੀ ਕਾਰਨ ਮੈਦਾਨੀ ਇਲਾਕਿਆਂ 'ਚ ਠਾਰ ਵਧ ਗਿਆ। ਵਧਦੀ ਠੰਡ ਕਾਰਨ ਸਕੂਲਾਂ ਦਾ ਸਮਾਂ ਬਦਲਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਮੱਧ ਪ੍ਰਦੇਸ਼ 'ਚ ਕੜਾਕੇ ਦੀ ਠੰਡ ਕਾਰਨ ਭੋਪਾਲ ਸਣੇ ਸੂਬੇ ਦੇ ਕਈ ਜ਼ਿਲ੍ਹਿਆਂ 'ਚ ਸਕੂਲਾਂ ਦਾ ਸਮਆਂ ਬਦਲਿਆ ਗਿਆ ਹੈ। ਜ਼ਿਲ੍ਹਾ ਕੁਲੈਕਟਰ ਵਲੋਂ ਜਾਰੀ ਹੁਕਮਾਂ ਅਨੁਸਾਰ ਸਵੇਰੇ 9 ਵਜੇ ਤੋਂ ਪਹਿਲਾਂ ਸਕੂਲ ਨਹੀਂ ਖੁੱਲ੍ਹਣਗੇ। ਇਹ ਹੁਕਮ ਸਾਰੇ ਪ੍ਰਾਈਵੇਟ ਸਕੂਲਾਂ ਲਈ ਵੀ ਹਨ। ਹੁਣ ਤੱਕ ਭੋਪਾਲ, ਇੰਦੌਰ, ਸਾਗਰ, ਰੀਵਾ ਅਤੇ ਬੈਤੂਲ ਸਣੇ ਕਈ ਜ਼ਿਲ੍ਹਿਆਂ ਦੇ ਕੁਲੈਕਟਰਾਂ ਵਲੋਂ ਸਕੂਲਾਂ ਨੂੰ ਖੋਲ੍ਹਣ ਦਾ ਸਮਾਂ ਬਦਲਣ ਦੇ ਹੁਕਮ ਜਾਰੀ ਕੀਤੇ ਜਾ ਚੁੱਕੇ ਹਨ। ਇਹ ਫ਼ੈਸਲਾ ਤਾਪਮਾਨ 'ਚ ਅਚਾਨਕ ਗਿਰਾਵਟ ਤੋਂ ਬਾਅਦ ਲਿਆ ਗਿਆ ਹੈ। 
ਇਸ ਲਿੰਕ ਉੱਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਤੜਕਸਾਰ ਬ੍ਰਿਟੇਨ ਤੋਂ ਦੁੱਖਦਾਇਕ ਖ਼ਬਰ, ਸੜਕ ਹਾਦਸੇ 'ਚ ਭਾਰਤੀ ਵਿਦਿਆਰਥੀ ਦੀ ਮੌਤ
ਇੰਗਲੈਂਡ ਤੋਂ ਤੜਕਸਾਰ ਇਕ ਦੁੱਖਦਾਇਕ ਖ਼ਬਰ ਸਾਹਮਣੇ ਆਈ ਹੈ। ਇੱਥੇ ਪੂਰਬੀ ਇੰਗਲੈਂਡ ਦੇ ਲੈਸਟਰਸ਼ਾਇਰ ਵਿਚ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ ਅਤੇ ਚਾਰ ਹੋਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ ਹੈ। ਲੈਸਟਰਸ਼ਾਇਰ ਪੁਲਸ ਨੇ ਦੱਸਿਆ ਕਿ ਇਹ ਹਾਦਸਾ ਮੰਗਲਵਾਰ ਸਵੇਰੇ ਵਾਪਰਿਆ, ਜਿਸ 'ਚ ਕਾਰ ਦੇ ਖਾਈ ਵਿਚ ਡਿੱਗ ਜਾਣ ਕਾਰਨ ਉਸ ਵਿਚ ਸਵਾਰ ਚਿਰੰਜੀਵੀ ਪੰਗੁਲੁਰੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਇਕ ਔਰਤ, ਦੋ ਪੁਰਸ਼ ਅਤੇ ਡਰਾਈਵਰ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। 
ਇਸ ਲਿੰਕ ਉੱਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

15 ਦਿਨਾਂ ਅੰਦਰ ਕਣਕ ਦਾ ਸਟਾਕ ਘਟਾਉਣ ਦਾ ਨੋਟਿਸ ਜਾਰੀ, ਉਲੰਘਣਾ ਕਰਨ 'ਤੇ ਹੋਵੇਗੀ ਸਖ਼ਤ ਕਾਰਵਾਈ
ਕਣਕ ਅਤੇ ਆਟੇ ਦੀਆਂ ਵਧਦੀਆਂ ਕੀਮਤਾਂ ’ਚ ਛੇਤੀ ਹੀ ਗਿਰਾਵਟ ਆ ਸਕਦੀ ਹੈ। ਸਰਕਾਰ ਨੇ ਕਣਕ ਦੀਆਂ ਕੀਮਤਾਂ ਨੂੰ ਕਾਬੂ ’ਚ ਕਰਨ ਲਈ ਵੱਡਾ ਫੈਸਲਾ ਕੀਤਾ ਹੈ। ਕਣਕ ਦੀਆਂ ਕੀਮਤਾਂ ਨੂੰ ਕਾਬੂ ’ਚ ਰੱਖਣ ਲਈ ਕੇਂਦਰ ਸਰਕਾਰ ਨੇ ਕਣਕ ਦੀ ਸਟਾਕ ਲਿਮਟ ਦੀ ਸਮੀਖਿਆ ਕਰਦੇ ਹੋਏ ਉਸ ਨੂੰ ਘਟਾ ਦਿੱਤਾ ਹੈ ਭਾਵ ਹੁਣ ਟ੍ਰੇਡਰਜ਼ ਅਤੇ ਮਿਲਰਜ਼ ਪਹਿਲਾਂ ਦੇ ਮੁਕਾਬਲੇ ਕਣਕ ਦਾ ਘੱਟ ਸਟਾਕ ਰੱਖ ਸਕਨਗੇ।
ਇਸ ਲਿੰਕ ਉੱਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਆਸਟ੍ਰੇਲੀਆ 'ਚ 'ਗਾਇਬ' ਹੋ ਗਿਆ ਭਾਰਤੀ ਖਿਡਾਰੀ! ਭੜਕ ਉੱਠੇ ਰੋਹਿਤ ਸ਼ਰਮਾ
ਭਾਰਤੀ ਟੀਮ ਤੇ ਆਸਟ੍ਰੇਲੀਆ ਦਰਮਿਆਨ ਬਾਰਡਰ ਗਾਵਸਕਰ ਟਰਾਫੀ ਦਾ ਤੀਜਾ ਮੁਕਾਬਲਾ 14 ਦਸੰਬਰ ਨੂੰ ਬ੍ਰਿਸਬੇਨ ਦੇ ਗਾਬਾ ਸਟੇਡੀਅਮ 'ਚ ਹੋਣਾ ਹੈ। ਭਾਰਤ ਤੇ ਆਸਟ੍ਰੇਲੀਆ ਵਿਚਾਲੇ ਇਹ 5 ਮੈਚਾਂ ਦੀ ਟੈਸਟ ਸੀਰੀਜ਼ 1-1 ਦੀ ਬਰਾਬਰੀ 'ਤੇ ਹੈ। ਐਡੀਲੇਡ ਟੈਸਟ ਹਾਰਨ ਤੋਂ ਬਾਅਦ ਭਾਰਤੀ ਟੀਮ ਹੁਣ ਬ੍ਰਿਸਬੇਨ ਪੁੱਜ ਗਈ ਹੈ। 
ਇਸ ਲਿੰਕ ਉੱਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਗਾਇਕ ਰਣਜੀਤ ਬਾਵਾ ਦਾ ਵਿਰੋਧ, ਸੜਕਾਂ 'ਤੇ ਉਤਰੇ ਲੋਕ, ਕਹਿੰਦੇ- ਜੇ ਸਟੇਜ 'ਤੇ ਚੜ੍ਹਿਆ ਬਾਵਾ ਤਾਂ...
ਪੰਜਾਬੀ ਗਾਇਕ ਤੇ ਅਦਾਕਾਰ ਰਣਜੀਤ ਬਾਵਾ ਦਾ ਲੋਕਾਂ ਵਲੋਂ ਭਾਰੀ ਵਿਰੋਧ ਕੀਤਾ ਜਾ ਰਿਹਾ ਹੈ। ਦਰਅਸਲ, ਸੋਲਨ ਦੇ ਨਾਲਾਗੜ੍ਹ 'ਚ ਰੈੱਡ ਕਰਾਸ ਮੇਲੇ 'ਚ ਰਣਜੀਤ ਬਾਵਾ ਦੇ ਪਹੁੰਚਣ ਤੋਂ ਪਹਿਲਾਂ ਹੀ ਉਨ੍ਹਾਂ ਦਾ ਵਿਰੋਧ ਸ਼ੁਰੂ ਹੋ ਗਿਆ। ਵਿਸ਼ਵ ਹਿੰਦੂ ਪਰਿਸ਼ਦ ਤੇ ਬਜਰੰਗ ਦਲ ਨੇ ਰਣਜੀਤ ਬਾਵਾ 'ਤੇ ਹਿੰਦੂਆਂ ਦੀ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲਗਾਇਆ ਹੈ। ਸੋਲਨ 'ਚ ਰੈੱਡ ਕਰਾਸ ਮੇਲਾ 12 ਦਸੰਬਰ ਤੋਂ 15 ਦਸੰਬਰ ਤੱਕ ਚੱਲ ਰਿਹਾ ਹੈ, ਜਿਸ 'ਚ 15 ਦਸੰਬਰ ਨੂੰ ਬਾਵਾ ਨੇ ਆਪਣੀ ਪੇਸ਼ਕਾਰੀ ਦੇਣੀ ਸੀ ਪਰ ਇਸ ਤੋਂ ਪਹਿਲਾਂ ਹੀ ਉਨ੍ਹਾਂ ਦਾ ਵਿਰੋਧ ਸ਼ੁਰੂ ਹੋ ਗਿਆ।
ਇਸ ਲਿੰਕ ਉੱਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।


author

Baljit Singh

Content Editor

Related News