ਗੈਂਗਸਟਰਾਂ ਦੇ ਨਿਸ਼ਾਨੇ ''ਤੇ ਪੰਜਾਬ ਪੁਲਸ, ਅਲੂ ਅਰਜੁਨ ਦੀ ਗ੍ਰਿਫਾਤਰੀ ਪਿੱਛੋਂ ਮਾਮਲੇ ''ਚ ਨਵਾਂ ਮੋੜ, ਜਾਣੋ ਅੱਜ ਦੀਆਂ TOP10-ਖਬਰਾਂ

Friday, Dec 13, 2024 - 06:35 PM (IST)

ਜਲੰਧਰ : ਪੰਜਾਬ ਵਿਚ ਦਹਿਸ਼ਤਗਰਦਾਂ ਦੇ ਹੌਂਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਉਹ ਹੁਣ ਪੁਲਸ ਵੀ ਕੁਝ ਨਹੀਂ ਸਮਝ ਰਹੇ। ਬਟਾਲਾ ਦੇ ਥਾਣਾ ਘਣੀਏ ਕੇ ਬਾਂਗਰ ਵਿਖੇ ਦੇਰ ਰਾਤ ਇਕ ਸ਼ੱਕੀ ਗ੍ਰਨੇਡ ਹਮਲਾ ਹੋਇਆ। ਇੰਨਾਂ ਹੀ ਨਹੀਂ ਇਸ ਤੋਂ ਬਾਅਦ ਸੋਸ਼ਲ ਮੀਡੀਆ ਉੱਤੇ ਇਕ ਪੋਸਟ ਵੀ ਵਾਇਰਲ ਹੋ ਗਈ, ਜਿਸ ਵਿਚ ਸਾਫ ਤੌਰ ਉੱਤੇ ਪੰਜਾਬ ਪੁਲਸ ਨੂੰ ਧਮਕੀ ਦਿੱਤੀ ਗਈ ਸੀ। ਇਸ ਦੇ ਨਾਲ ਹੀ ਜੇਕਰ ਗੱਲ ਦੇਸ਼ ਦੀ ਕਰੀਏ ਤਾਂ ਸੁਪਰੀਮ ਕੋਰਟ ਨੇ ਕਿਸਾਨ ਆਗੂ ਡੱਲੇਵਾਲ ਦੀ ਲਗਾਤਾਰ ਵਿਗੜਦੀ ਸਿਹਤ ਉੱਤੇ ਚਿੰਤਾ ਪ੍ਰਗਟਾਈ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਡੱਲੇਵਾਲ ਇਕ ਵੱਡੀ ਸ਼ਖਸੀਅਤ ਹਨ। ਕੇਂਦਰ ਤੇ ਪੰਜਾਬ ਸਰਕਾਰ ਡੱਲੇਵਾਲ ਨਾਲ ਗੱਲ ਕਰਨ ਤੇ ਉਨ੍ਹਾਂ ਦੀ ਭੁੱਖ ਹੜਤਾਲ ਖਤਮ ਕਰਵਾਉਣ। ਇਸ ਤੋਂ ਇਲਾਵਾ ਅੱਜ ਮਨੋਰੰਜਨ ਜਗਤ ਤੋਂ ਵੀ ਵੱਡੀ ਖਬਰ ਸਾਹਮਣੇ ਆਈ, ਜਿਥੇ ਪੁਸ਼ਪਾ ਦੋ ਦੇ ਪ੍ਰੀਮੀਅਰ ਦੌਰਾਨ ਮਚੀ ਭਾਜੜ ਦੌਰਾਨ ਇਕ ਮਹਿਲਾ ਦੀ ਮੌਤ ਤੋਂ ਬਾਅਦ ਫਿਲਮ ਦੇ ਅਦਾਕਾਰ ਅੱਲੂ ਅਰਜੁਨ ਨੂੰ ਗ੍ਰਿਫਤਾਰ ਕਰ ਲਿਆ ਗਿਆ। ਹਾਲਾਂਕਿ ਇਸ ਤੋਂ ਬਾਅਦ ਅਦਾਕਾਰ ਨੇ ਹਾਈਕੋਰਟ ਦਾ ਰੁਖ ਕੀਤਾ ਤੇ ਹਾਈਕੋਰਟ ਨੇ ਅੱਲੂ ਅਰਜੁਨ ਨੂੰ ਰਾਹਤ ਦਿੰਦਿਆਂ ਅੰਤਰਿਮ ਜ਼ਮਾਨਤ ਦੇ ਦਿੱਤੀ ਗਈ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ...

ਵੱਡੀ ਖ਼ਬਰ: ਪੰਜਾਬ ਪੁਲਸ ਨੂੰ ਗੈਂਗਸਟਰਾਂ ਦੀ ਧਮਕੀ, ਜੇ ਨਾਕਾ ਲਾਇਆ ਤਾਂ...
ਬਟਾਲਾ ਦੇ ਥਾਣਾ ਘਣੀਏ ਕੇ ਬਾਂਗਰ ਵਿਖੇ ਦੇਰ ਰਾਤ ਕੁਝ ਸ਼ੱਕੀ ਲੋਕਾਂ ਵੱਲੋਂ ਗ੍ਰਨੇਡ ਨੁਮਾ ਚੀਜ਼ ਸੁੱਟੀ ਗਈ। ਰਾਹਤ ਦੀ ਗੱਲ ਹੈ ਕਿ ਗ੍ਰਨੇਡ ਕਿਸੇ ਕਾਰਨ ਫਟਿਆ ਨਹੀਂ, ਜਿਸ ਕਾਰਨ ਵੱਡਾ ਹਾਦਸਾ ਹੋਣੋਂ ਟਲ ਗਿਆ। ਸੂਤਰਾਂ ਅਨੁਸਾਰ ਇਕ ਮੋਟਰਸਾਈਕਲ 'ਤੇ ਦੋ ਨੌਜਵਾਨ ਆਏ ਅਤੇ ਉਨ੍ਹਾਂ ਥਾਣੇ ਵੱਲ ਇਕ ਗ੍ਰਨੇਡ ਨੁਮਾ ਚੀਜ਼ ਸੁੱਟੀ। ਸੀ. ਸੀ. ਟੀ. ਵੀ. ਕੈਮਰੇ ਦੀ ਮਦਦ ਨਾਲ ਥਾਣੇ 'ਤੇ ਹਮਲਾ ਕਰਨ ਵਾਲੇ ਨੌਜਵਾਨਾਂ ਦੀ ਪੈੜ ਨੱਪ ਰਹੀ ਹੈ। 
ਇਸ ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਫਿਨਲੈਂਡ ਤੋਂ ਵਾਪਸ ਆਏ ਅਧਿਆਪਕਾਂ ਨੂੰ ਮਿਲੇ CM ਮਾਨ, ਬੋਲੇ-ਜਲਦ ਭੇਜਾਂਗੇ ਦੂਜਾ ਬੈਚ (ਵੀਡੀਓ)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫਿਨਲੈਂਡ ਦੌਰੇ ਤੋਂ ਵਾਪਸ ਆਏ ਅਧਿਆਪਕਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਅਧਿਆਪਕਾਂ ਤੋਂ ਫਿਨਲੈਂਡ ਦੇ ਤਜ਼ੁਰਬੇ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਨਾਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਮੌਜੂਦ ਸਨ। ਅਧਿਆਪਕਾਂ ਨੇ ਕਿਹਾ ਕਿ ਅਸੀਂ ਫਿਨਲੈਂਡ 'ਚ ਮੁੱਖ ਤੌਰ 'ਤੇ ਸਿੱਖਿਆ ਕਿ ਅਸੀਂ ਕਿਵੇਂ ਬੱਚਿਆਂ ਨੂੰ ਸਕੂਲ 'ਚ ਜ਼ਿਆਦਾ ਤੋਂ ਜ਼ਿਆਦਾ ਸਮੇਂ ਲਈ ਉਨ੍ਹਾਂ ਦੇ ਮਨ ਮੁਤਾਬਕ ਰੋਕ ਸਕਦੇ ਹਾਂ, ਜਿਸ ਕਾਰਨ ਉਨ੍ਹਾਂ ਦਾ ਸਕੂਲਾਂ 'ਚ ਮਨ ਲੱਗੇ।
ਇਸ ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਸੁਖਬੀਰ 'ਤੇ ਹਮਲੇ ਦੀ CCTV ਫੁਟੇਜ ਨਾ ਦੇਣ 'ਤੇ CM ਮਾਨ ਦਾ ਵੱਡਾ ਬਿਆਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਿਆਨ ਦਿੱਤਾ ਹੈ ਕਿ ਸੁਖਬੀਰ ਬਾਦਲ 'ਤੇ ਗੋਲੀ ਚਲਾਉਣ ਦੀ ਘਟਨਾ ਦੀ ਜਾਂਚ ਚੱਲ ਰਹੀ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਵਾਪਰੀ ਘਟਨਾ ਦੀ ਐੱਸ. ਜੀ. ਪੀ. ਸੀ. ਵਲੋਂ ਸਾਨੂੰ ਫੁਟੇਜ ਮੁਹੱਈਆ ਨਹੀਂ ਕਰਵਾਈ ਗਈ। ਇਸ ਤੋਂ ਬਾਅਦ ਸਾਨੂੰ ਹਾਈਕੋਰਟ ਜਾਣਾ ਪਿਆ। ਹਾਈਕੋਰਟ ਦੇ ਦਖ਼ਲ ਮਗਰੋਂ ਸਾਨੂੰ ਸੀ. ਸੀ. ਟੀ. ਵੀ. ਫੁਟੇਜ ਮਿਲੀ ਹੈ।
ਇਸ ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

SGPC ਪ੍ਰਧਾਨ ਧਾਮੀ ਨੇ ਬੀਬੀ ਜਗੀਰ ਕੌਰ ਕੋਲੋਂ ਮੰਗੀ ਮੁਆਫ਼ੀ, ਹੈਰਾਨ ਕਰੇਗੀ ਵਜ੍ਹਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਸੇ ਸੋਸ਼ਲ ਮੀਡੀਆ ਚੈਨਲ ਨਾਲ ਫੋਨ 'ਤੇ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਪ੍ਰਤੀ ਜਾਣੇ-ਅਣਜਾਣੇ 'ਚ ਅਪਸ਼ਬਦ ਬੋਲ ਦਿੱਤੇ ਸਨ। ਜਿਸ ਨੂੰ ਲੈ ਕੇ ਪੰਥਕ 'ਚ ਇਸ ਪ੍ਰਤੀ ਰੋਸ ਪੈਦਾ ਹੋ ਗਿਆ । ਇਸ ਦੌਰਾਨ ਐਡਵੋਕੇਟ ਧਾਮੀ ਨੇ ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪਣੀ ਦਰਖ਼ਾਸਤ ਦਿੰਦਿਆਂ ਬੋਲੇ ਹੋਏ ਅਪਸ਼ਬਦਾਂ ਦੀ ਮਾਫ਼ੀ ਮੰਗੀ ਹੈ ਅਤੇ ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਣ ਵਾਲੇ ਹਰੇਕ ਹੁਕਮ ਨੂੰ ਮੰਨਣ ਦੀ ਗੱਲ ਕਹੀ ਹੈ।
ਇਸ ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਰਾਜ ਸਭਾ 'ਚ ਬੋਲੇ ਉੱਪ ਰਾਸ਼ਟਰਪਤੀ, ਝੁੱਕੇਗਾ ਨਹੀਂ...
ਸੰਸਦ ਦੇ ਸਰਦ ਰੁੱਤ ਸੈਸ਼ਨ ਦੌਰਾਨ ਸ਼ੁੱਕਰਵਾਰ ਨੂੰ ਰਾਜ ਸਭਾ 'ਚ ਭਾਰੀ ਹੰਗਾਮਾ ਹੋਇਆ। ਵਿਰੋਧੀ ਧਿਰ ਦੇ ਬੇਭਰੋਸਗੀ ਮਤੇ ਨੂੰ ਲੈ ਕੇ ਸਪੀਕਰ ਜਗਦੀਪ ਧਨਖੜ ਅਤੇ ਮਲਿਕਾਰਜੁਨ ਖੜਗੇ ਵਿਚਾਲੇ ਬਹਿਸ ਹੋਈ। ਸਪੀਕਰ ਧਨਖੜ ਨੇ ਕਾਂਗਰਸ ਨੂੰ ਜਵਾਬ ਦਿੰਦੇ ਹੋਏ ਕਿਹਾ,''ਤੁਹਾਨੂੰ ਦੁੱਖ ਹੁੰਦਾ ਹੈ ਕਿ ਇਸ ਕੁਰਸੀ 'ਤੇ ਇਕ ਕਿਸਾਨ ਦਾ ਪੁੱਤ ਕਿਵੇਂ ਬੈਠਾ ਹੈ। ਮੈਂ ਦੇਸ਼ ਲਈ ਜਾਨ ਦੇ ਦੇਵਾਂਗਾ ਪਰ ਝੁਕਾਂਗਾ ਨਹੀਂ।'' ਇਸ 'ਤੇ ਕਾਂਗਰਸ ਨੇਤਾ ਖੜਗੇ ਨੇ ਕਿਹਾ ਕਿ ਤੁਸੀਂ ਕਿਸਾਨ ਦੇ ਪੁੱਤ ਹੋ ਤਾਂ ਮੈਂ ਮਜ਼ਦੂਰ ਦਾ ਪੁੱਤ ਹਾਂ। ਉਨ੍ਹਾਂ ਨੇ ਸਪੀਕਰ 'ਤੇ ਪੱਖਪਾਤ ਦਾ ਦੋਸ਼ ਲਾਉਂਦਿਆਂ ਕਿਹਾ,"ਤੁਸੀਂ ਭਾਜਪਾ ਦੇ ਸੰਸਦ ਮੈਂਬਰਾਂ ਨੂੰ ਬੋਲਣ ਦਾ ਮੌਕਾ ਦੇ ਰਹੇ ਹੋ, ਜਦਕਿ ਕਾਂਗਰਸ ਨੂੰ ਨਹੀਂ। ਅਸੀਂ ਇੱਥੇ ਤੁਹਾਡੀ ਤਾਰੀਫ਼ ਸੁਣਨ ਨਹੀਂ ਆਏ। ਜੇਕਰ ਤੁਸੀਂ ਮੇਰੀ ਇੱਜ਼ਤ ਨਹੀਂ ਕਰੋਗੇ ਤਾਂ ਮੈਂ ਤੁਹਾਡੀ ਇੱਜ਼ਤ ਕਿਵੇਂ ਕਰ ਸਕਦਾ ਹਾਂ। ਤੁਸੀਂ ਮੇਰਾ ਅਪਮਾਨ ਕਰ ਰਹੇ ਹੋ।" ਇਸ 'ਤੇ ਧਨਖੜ ਨੇ ਕਿਹਾ ਕਿ ਦੇਸ਼ ਜਾਣਦਾ ਹੈ ਕਿ ਤੁਹਾਨੂੰ ਕਿਸ ਦੀ ਤਾਰੀਫ਼ ਪਸੰਦ ਹੈ।
ਇਸ ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਨੂੰ ਲੈ ਕੇ ਸੁਪਰੀਮ ਕੋਰਟ ਨੇ ਜਾਰੀ ਕੀਤੇ ਵੱਡੇ ਹੁਕਮ
ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਪੰਜਾਬ ਦੇ ਕਿਸਾਨ ਜਗਜੀਤ ਸਿੰਘ ਡੱਲੇਵਾਲ ਦੀ ਵਿਗੜਦੀ ਸਿਹਤ 'ਤੇ ਚਿੰਤਾ ਜ਼ਾਹਰ ਕੀਤੀ, ਜੋ 17 ਦਿਨਾਂ ਤੋਂ ਖਨੌਰੀ ਬਾਰਡਰ 'ਤੇ ਮਰਨ ਤੱਕ ਭੁੱਖ ਹੜਤਾਲ 'ਤੇ ਹਨ। ਜਸਟਿਸ ਸੂਰਿਆਕਾਂਤ ਅਤੇ ਜਸਟਿਸ ਉੱਜਵਲ ਭੂਈਆਂ ਦੀ ਬੈਂਚ ਨੇ ਕੇਂਦਰ ਅਤੇ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਨੂੰ ਨਿਰਦੇਸ਼ ਦਿੱਤਾ ਕਿ ਡੱਲੇਵਾਲ ਨੂੰ ਤੁਰੰਤ ਮਿਲੋ, ਉਨ੍ਹਾਂ ਨੂੰ ਮੈਡੀਕਲ ਸਹਾਇਤਾ ਉਪਲੱਬਧ ਕਰਾਓ ਅਤੇ ਉਨ੍ਹਾਂ ਮਰਨ ਤੱਕ ਭੁੱਖ ਹੜਤਾਲ ਤੋੜਨ ਲਈ ਰਾਜ਼ੀ ਕਰੋ ਕਿਉਂਕਿ ਉਨ੍ਹਾਂ ਦੀ ਜ਼ਿੰਦਗੀ ਬਹੁਤ ਕੀਮਤੀ ਹੈ। 
ਇਸ ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਅਹੁਦਾ ਛੱਡਣ ਤੋਂ ਪਹਿਲਾਂ ਬਾਈਡੇਨ ਨੇ 4 ਭਾਰਤੀ-ਅਮਰੀਕੀਆਂ ਨੂੰ ਦਿੱਤੀ ਮਾਫੀ
ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨੇ 4 ਭਾਰਤੀ-ਅਮਰੀਕੀਆਂ ਸਮੇਤ ਕਰੀਬ 1500 ਲੋਕਾਂ ਨੂੰ ਮਾਫੀ ਦਿੱਤੀ ਹੈ। ਮਾਫੀ ਪ੍ਰਾਪਤ ਕਰਨ ਵਾਲੇ ਇਹ 4 ਭਾਰਤੀ-ਅਮਰੀਕੀ ਹਨ- ਮੀਰਾ ਸਚਦੇਵ, ਬਾਬੂਭਾਈ ਪਟੇਲ, ਕ੍ਰਿਸ਼ਨਾ ਮੋਟੇ ਅਤੇ ਵਿਕਰਮ ਦੱਤਾ। ਬਾਈਡੇਨ ਨੇ ਵੀਰਵਾਰ ਨੂੰ ਇੱਕ ਬਿਆਨ ਵਿੱਚ ਕਿਹਾ, 'ਅਮਰੀਕਾ ਸੰਭਾਵਨਾਵਾਂ ਅਤੇ ਦੂਜੇ ਮੌਕਿਆਂ ਦੇ ਵਾਅਦੇ ਉੱਤੇ ਬਣਿਆ ਹੋਇਆ ਹੈ। ਰਾਸ਼ਟਰਪਤੀ ਹੋਣ ਦੇ ਨਾਤੇ ਮੈਨੂੰ ਉਨ੍ਹਾਂ ਲੋਕਾਂ ਪ੍ਰਤੀ ਦਇਆ ਦਿਖਾਉਣ ਦਾ ਵੱਡਾ ਸਨਮਾਨ ਮਿਲਿਆ ਹੈ ਜਿਨ੍ਹਾਂ ਨੇ ਤੋਬਾ ਅਤੇ ਮੁੜ ਵਸੇਬਾ ਕੀਤਾ ਹੈ...। ਅਮਰੀਕਾ ਨੇ ਅਹਿੰਸਕ ਅਪਰਾਧੀਆਂ, ਖਾਸ ਤੌਰ 'ਤੇ ਨਸ਼ੀਲੇ ਪਦਾਰਥਾਂ ਦੇ ਅਪਰਾਧਾਂ ਦੇ ਦੋਸ਼ੀਆਂ ਲਈ ਸਜ਼ਾ ਵਿਚ ਅਸਮਾਨਤਾਵਾਂ ਨੂੰ ਦੂਰ ਕਰਨ ਲਈ ਕਦਮ ਚੁੱਕੇ ਹਨ।'
ਇਸ ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਕਿਸਾਨ ਅੰਦੋਲਨ ਦੇ ਪੱਖ 'ਚ ਪ੍ਰਵਾਸੀ ਭਾਰਤੀ, ਕੈਨੇਡਾ ਤੋਂ ਲੈ ਕੇ ਅਮਰੀਕਾ ਤੱਕ ਰੈਲੀਆਂ
ਭਾਰਤੀ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਇਕ ਵਾਰ ਫਿਰ ਪੰਜਾਬ-ਹਰਿਆਣਾ ਦੇ ਸ਼ੰਭੂ ਬਾਰਡਰ 'ਤੇ ਪ੍ਰਦਰਸ਼ਨ ਕਰ ਰਹੇ ਹਨ। ਇਸ ਦੌਰਾਨ ਦੁਨੀਆ ਭਰ ਦੇ ਭਾਰਤੀ ਪ੍ਰਵਾਸੀ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਸਰਗਰਮ ਹੋ ਗਏ ਹਨ। ਬੁੱਧਵਾਰ ਨੂੰ ਕੈਲੀਫੋਰਨੀਆ ਵਿੱਚ ਰੈਲੀ ਤੋਂ ਬਾਅਦ 13 ਦਸੰਬਰ ਨੂੰ ਕੈਨੇਡਾ ਦੇ ਸ਼ਹਿਰ ਸਰੀ ਵਿੱਚ ਇੱਕ ਹੋਰ ਕਾਰ ਰੈਲੀ ਕੀਤੀ ਜਾਵੇਗੀ। ਇਹ ਰੈਲੀ ਕਿਸਾਨ ਅੰਦੋਲਨ ਦੇ 10 ਮਹੀਨੇ ਪੂਰੇ ਹੋਣ ਦੀ ਯਾਦ ਵਿੱਚ ਕੀਤੀ ਜਾ ਰਹੀ ਹੈ। ਕਿਸਾਨ ਆਗੂ ਸ਼ਰਨ ਸਿੰਘ ਪੰਧੇਰ ਨੇ ਪੁਸ਼ਟੀ ਕੀਤੀ ਕਿ ਇਹ ਰੈਲੀਆਂ ਪ੍ਰਵਾਸੀ ਭਾਰਤੀਆਂ ਵੱਲੋਂ ਪੱਛਮੀ ਮੁਲਕਾਂ ਵਿੱਚ ਵਸਦੇ ਲੋਕਾਂ ਦਾ ਧਿਆਨ ਭਾਰਤ ਵਿੱਚ ਚੱਲ ਰਹੇ ਅੰਦੋਲਨ ਵੱਲ ਖਿੱਚਣ ਲਈ ਕੀਤੀਆਂ ਜਾ ਰਹੀਆਂ ਹਨ।
ਇਸ ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਸ਼ੇਅਰ ਬਾਜ਼ਾਰ 'ਚ ਤੇਜ਼ ਗਿਰਾਵਟ ਤੋਂ ਬਾਅਦ ਸ਼ਾਨਦਾਰ ਰਿਕਵਰੀ, ਨਿਫਟੀ 24,700 ਦੇ ਉੱਪਰ ਬੰਦ
ਸ਼ੁੱਕਰਵਾਰ ਨੂੰ ਘਰੇਲੂ ਸ਼ੇਅਰ ਬਾਜ਼ਾਰ 'ਚ ਭਾਰੀ ਉਤਰਾਅ-ਚੜ੍ਹਾਅ ਵਾਲਾ ਦਿਨ ਰਿਹਾ। ਬਾਜ਼ਾਰ ਦੀ ਸ਼ੁਰੂਆਤ ਗਿਰਾਵਟ ਨਾਲ ਹੋਈ ਸੀ ਪਰ ਇਸ ਤੋਂ ਬਾਅਦ ਬੈਂਚਮਾਰਕ ਸੂਚਕਾਂਕ ਡੇਢ ਫੀਸਦੀ ਤੱਕ ਡਿੱਗਦੇ ਨਜ਼ਰ ਆਏ। ਪਰ ਦੂਜੇ ਅੱਧ ਵਿੱਚ ਇੱਕ ਜ਼ਬਰਦਸਤ ਰਿਕਵਰੀ ਹੋਈ, ਇੱਕ ਵੱਡੀ ਗਿਰਾਵਟ ਦੇ ਬਾਅਦ, ਮਾਰਕੀਟ ਇੱਕ ਸ਼ਾਨਦਾਰ ਰਿਕਵਰੀ ਦੇ ਨਾਲ ਦਿਨ ਦੇ ਉੱਚ ਪੱਧਰ ਹਾਸਲ ਕਰਦੇ ਹੋਏ ਵਾਧੇ ਨਾਲ ਬੰਦ ਹੋਇਆ। ਸੈਂਸੈਕਸ 843 ਅੰਕ ਭਾਵ 1.04 ਫ਼ੀਸਦੀ ਵਧ ਕੇ 82,133 'ਤੇ ਬੰਦ ਹੋਇਆ ਹੈ। ਸੈਂਸੈਕਸ ਦੇ 26 ਸਟਾਕ ਵਾਧੇ ਨਾਲ ਅਤੇ 4 ਸਟਾਕ ਗਿਰਾਵਟ ਨਾਲ ਕਾਰੋਬਾਰ ਕਰਦੇ ਬੰਦ ਹੋਏ। 
ਇਸ ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

'ਪੁਸ਼ਪਾ 2' ਦੇ ਅਭਿਨੇਤਾ ਅੱਲੂ ਅਰਜੁਨ ਦੀ ਗ੍ਰਿਫਤਾਰੀ ਤੇ ਜ਼ਮਾਨਤ
ਅਦਾਕਾਰ ਅੱਲੂ ਅਰਜੁਨ ਨੂੰ ਪੁਲਸ ਨੇ 13 ਦਸੰਬਰ ਦੀ ਸਵੇਰ ਨੂੰ ਹੈਦਰਾਬਾਦ ਦੇ ਸੰਧਿਆ ਥੀਏਟਰ ਵਿੱਚ ਭਗਦੜ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ, ਜਿਸ ਵਿੱਚ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਭਗਦੜ ਵਿਚ ਇਕ ਔਰਤ ਦੀ ਮੌਤ ਹੋ ਗਈ ਅਤੇ ਉਸ ਦਾ 8 ਸਾਲਾ ਬੇਟਾ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਸੁਪਰਸਟਾਰ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ, ਪਰ ਵਕੀਲ ਨੇ ਤੇਲੰਗਾਨਾ ਹਾਈ ਕੋਰਟ ਵਿੱਚ ਅੰਤਰਿਮ ਜ਼ਮਾਨਤ ਦੀ ਅਪੀਲ ਕੀਤੀ, ਜਿਸ ਨੂੰ ਮਨਜ਼ੂਰ ਕਰ ਲਿਆ ਗਿਆ ਹੈ।
ਇਸ ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।


Baljit Singh

Content Editor

Related News