ਮੁੜ ਇੱਕਠਾ ਹੋਵੇਗਾ ਸੰਯੁਕਤ ਕਿਸਾਨ ਮੋਰਚਾ, 41ਵੇਂ ਟੈਸਟ ਮੈਚ 'ਚ ਪੰਤ ਨੇ ਰਚਿਆ ਇਤਿਹਾਸ, ਜਾਣੋ ਅੱਜ ਦੀਆਂ ਟੌਪ-10 ਖਬਰਾ
Sunday, Dec 15, 2024 - 06:06 PM (IST)
ਜਲੰਧਰ - ਅੱਜ ਪੰਜਾਬ ’ਚ ਸ਼ੰਭੂ ਤੇ ਖਨੌਰੀ ਬਾਰਡਰ 'ਤੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਦੌਰਾਨ ਵੱਡੀ ਖ਼ਬਰ ਸਾਹਮਣੇ ਆਈ ਹੈ। ਕਿਸਾਨ ਅੰਦੋਲਨ 2.0 ਦੇ ਹੱਕ ਵਿਚ ਹੁਣ ਸੰਯੁਕਤ ਕਿਸਾਨ ਮੋਰਚਾ ਵੀ ਨਿਤਰ ਗਿਆ ਹੈ। ਉੱਥੇ ਹੀ ਪੰਜਾਬ ਪੁਲਸ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਖਨੌਰੀ ਬਾਰਡਰ ਪਹੁੰਚ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਹਾਲ ਜਾਣਿਆ। ਦੱਸ ਦਈਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਾਰਤ 20ਵੇਂ ਦਿਨ ਵਿਚ ਸ਼ਾਮਲ ਹੋ ਗਿਆ ਹੈ। ਇਸ ਦੌਰਾਨ ਜੇਕਰ ਮਨੋਰੰਜਨ ਜਗਤ ਦੀ ਗੱਲ ਕਰੀਏ ਤਾਂ ਪੰਜਾਬੀ ਗਾਇਕ ਰਾਏ ਜੁਝਾਰ ਖ਼ਿਲਾਫ਼ ਐੱਨ. ਆਰ. ਆਈ. ਵਿੰਗ 'ਚ ਜਿਨਸੀ ਸ਼ੋਸ਼ਣ ਅਤੇ ਧੋਖਾਧੜੀ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ। ਇਸ ਦੇ ਨਾਲ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ
1. ਵੱਡੀ ਖ਼ਬਰ: ਮੁੜ ਇੱਕਠਾ ਹੋਵੇਗਾ ਸੰਯੁਕਤ ਕਿਸਾਨ ਮੋਰਚਾ, 23 ਦਸੰਬਰ ਲਈ ਕਰ 'ਤਾ ਵੱਡਾ ਐਲਾਨ
ਪਟਿਆਲਾ/ਹਰਿਆਣਾ (ਵੈੱਬ ਡੈਸਕ)- ਸ਼ੰਭੂ ਤੇ ਖਨੌਰੀ ਬਾਰਡਰ 'ਤੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਦੌਰਾਨ ਵੱਡੀ ਖ਼ਬਰ ਸਾਹਮਣੇ ਆਈ ਹੈ। ਕਿਸਾਨ ਅੰਦੋਲਨ 2.0 ਦੇ ਹੱਕ ਵਿਚ ਹੁਣ ਸੰਯੁਕਤ ਕਿਸਾਨ ਮੋਰਚਾ ਵੀ ਨਿਤਰ ਗਿਆ ਹੈ। ਸੰਯੁਕਤ ਕਿਸਾਨ ਮੋਰਚੇ ਵੱਲੋਂ ਦੇਸ਼ ਭਰ ਵਿਚ 23 ਦਸੰਬਰ ਨੂੰ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। ਇਥੇ ਦੱਸ ਦੇਈਏ ਕਿ ਕਿਸਾਨ ਮਜ਼ਦੂਰ ਮੋਰਚੇ ਦੇ ਆਗੂ ਸਰਵਣ ਸਿੰਘ ਪੰਧੇਰ ਵੱਲੋਂ ਸੰਯੁਕਤ ਕਿਸਾਨ ਮੋਰਚੇ ਨੂੰ ਸੰਘਰਸ਼ ਵਿੱਚ ਸ਼ਾਮਲ ਹੋਣ ਲਈ ਚਿੱਠੀ ਲਿਖ ਕੇ ਸੱਦਾ ਗਿਆ ਸੀ, ਜਿਸ ਤੋਂ ਬਾਅਦ ਬੀ. ਕੇ. ਯੂ. ਉਗਰਾਹਾਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਇੱਕਜੁਟ ਹੋ ਕੇ 23 ਦਸੰਬਰ ਨੂੰ ਦੇਸ਼ ਭਰ ਵਿਚ ਜ਼ਿਲ੍ਹਾ ਹੈੱਡ ਕੁਆਰਟਰਾਂ ਦੇ ਬਾਹਰ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ ਅਤੇ ਇਸ ਦੇ ਬਾਅਦ ਅੱਗੇ ਦੀ ਰਣਨੀਤੀ ਉਲੀਕੀ ਜਾਵੇਗੀ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਵੱਡੀ ਖ਼ਬਰ: ਮੁੜ ਇੱਕਠਾ ਹੋਵੇਗਾ ਸੰਯੁਕਤ ਕਿਸਾਨ ਮੋਰਚਾ, 23 ਦਸੰਬਰ ਲਈ ਕਰ 'ਤਾ ਵੱਡਾ ਐਲਾਨ
2. ਜਥੇਦਾਰ ਦੇ ਨਾਂ 'ਤੇ ਬਣਿਆ ਫੇਕ ਅਕਾਊਂਟ, ਗਿਆਨੀ ਹਰਪ੍ਰੀਤ ਸਿੰਘ ਨੇ ਪੋਸਟ ਸਾਂਝੀ ਕਰ ਦਿੱਤਾ ਜਵਾਬ
ਅੰਮ੍ਰਿਤਸਰ/ਬਠਿੰਡਾ- ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਨਾਂ 'ਤੇ ਫੇਕ ਅਕਾਊਂਟ ਬਣਾਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਨੇ ਰੋਸ ਪ੍ਰਗਟਾਇਆ ਅਤੇ ਉਨ੍ਹਾਂ ਨੇ ਫੇਕ ਅਕਾਊਂਟ ਬਣਾਉਣ ਵਾਲਿਆਂ ਨੂੰ ਜਵਾਬ ਵੀ ਦਿੱਤਾ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਜਥੇਦਾਰ ਦੇ ਨਾਂ 'ਤੇ ਬਣਿਆ ਫੇਕ ਅਕਾਊਂਟ, ਗਿਆਨੀ ਹਰਪ੍ਰੀਤ ਸਿੰਘ ਨੇ ਪੋਸਟ ਸਾਂਝੀ ਕਰ ਦਿੱਤਾ ਜਵਾਬ
3. ਖਨੌਰੀ ਬਾਰਡਰ 'ਤੇ ਪਹੁੰਚੇ DGP ਗੌਰਵ ਯਾਦਵ, ਡੱਲੇਵਾਲ ਦਾ ਹਾਲ ਜਾਣਨ ਮਗਰੋਂ ਦਿੱਤਾ ਵੱਡਾ ਬਿਆਨ
ਪਟਿਆਲਾ/ਹਰਿਆਣਾ- ਪੰਜਾਬ ਪੁਲਸ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਖਨੌਰੀ ਬਾਰਡਰ ਪਹੁੰਚ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਹਾਲ ਜਾਣਿਆ। ਦੱਸ ਦਈਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਾਰਤ 20ਵੇਂ ਦਿਨ ਵਿਚ ਸ਼ਾਮਲ ਹੋ ਗਿਆ ਹੈ। ਪਟਿਆਲਾ ਐੱਸ. ਐੱਸ. ਪੀ. ਨਾਨਕ ਸਿੰਘ , ਏ. ਡੀ. ਜੀ. ਪੀ. ਜਸਕਰਨ ਸਿੰਘ, ਪਟਿਆਲਾ ਰੇਂਜ ਦੇ ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ ਸਮੇਤ ਕੇਂਦਰ ਸਰਕਾਰ ਦੇ ਨੁਮਾਇੰਦੇ ਵੀ ਉਨ੍ਹਾਂ ਦੇ ਨਾਲ ਮੌਜੂਦ ਰਹੇ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਖਨੌਰੀ ਬਾਰਡਰ 'ਤੇ ਪਹੁੰਚੇ DGP ਗੌਰਵ ਯਾਦਵ, ਡੱਲੇਵਾਲ ਦਾ ਹਾਲ ਜਾਣਨ ਮਗਰੋਂ ਦਿੱਤਾ ਵੱਡਾ ਬਿਆਨ
4. ਕੇਂਦਰ ਨੇ ਕਿਸਾਨਾਂ ਕੋਲ ਭੇਜਿਆ ਨੁਮਾਇੰਦਾ, ਖਨੌਰੀ ਬਾਰਡਰ 'ਤੇ ਵੱਡੀ ਹਲਚਲ
ਪਟਿਆਲਾ (ਵੈੱਬ ਡੈਸਕ): ਕਿਸਾਨ ਅੰਦੋਲਨ ਵਿਚਾਲੇ ਖਨੌਰੀ ਬਾਰਡਰ 'ਤੇ ਵੱਡੀ ਹਲਚਲ ਹੋਈ ਹੈ। ਕੇਂਦਰ ਸਰਕਾਰ ਨੇ ਆਪਣਾ ਨੁਮਾਇੰਦਾ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਕੋਲ ਭੇਜਿਆ ਹੈ। ਜਗਜੀਤ ਸਿੰਘ ਡੱਲੇਵਾਲ ਕਿਸਾਨੀ ਮੰਗਾਂ ਨੂੰ ਲੈ ਕੇ ਮਰਨ ਵਰਤ 'ਤੇ ਬੈਠੇ ਹਨ। ਅੱਜ ਉਨ੍ਹਾਂ ਦੀ ਭੁੱਖ ਹੜਤਾਲ ਦਾ 20ਵਾਂ ਦਿਨ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਕੇਂਦਰ ਨੇ ਕਿਸਾਨਾਂ ਕੋਲ ਭੇਜਿਆ ਨੁਮਾਇੰਦਾ, ਖਨੌਰੀ ਬਾਰਡਰ 'ਤੇ ਵੱਡੀ ਹਲਚਲ
5. ਗੋਲਡੀ ਬਰਾੜ ਦੀ Zoom ਮੀਟਿੰਗ! ਦੇ ਦਿੱਤੀ ਵੱਡੀ ਧਮਕੀ
ਚੰਡੀਗੜ੍ਹ (ਸੁਸ਼ੀਲ): ਵਿਦੇਸ਼ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਚੰਡੀਗੜ੍ਹ ਦੇ 2 ਕਲੱਬ ਮਾਲਕਾਂ ਤੋਂ ਫਿਰੌਤੀ ਮੰਗੀ ਹੈ। ਫਿਰੌਤੀ ਨਾ ਦੇਣ ’ਤੇ ਗੋਲਡੀ ਬਰਾੜ ਨੇ ਕਲੱਬਾਂ ਦੇ ਬਾਹਰ ਬੰਬ ਧਮਾਕਾ ਕਰਨ ਦੀ ਧਮਕੀ ਦਿੱਤੀ ਹੈ। ਕਲੱਬ ਮਾਲਕ ਇਸ ਗੱਲ ਨੂੰ ਲੈ ਕੇ ਉਲਝਣ ’ਚ ਹਨ ਕਿ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਜਾਵੇ ਜਾਂ ਨਹੀਂ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਕੇਂਦਰ ਨੇ ਕਿਸਾਨਾਂ ਕੋਲ ਭੇਜਿਆ ਨੁਮਾਇੰਦਾ, ਖਨੌਰੀ ਬਾਰਡਰ 'ਤੇ ਵੱਡੀ ਹਲਚਲ
6. ਜਲੰਧਰ ਤੋਂ ਵੱਡੀ ਖ਼ਬਰ: ਬੱਸ ਸਟੈਂਡ ਨੇੜੇ ਚੱਲੀਆਂ ਤਾਬੜਤੋੜ ਗੋਲ਼ੀਆਂ, ਫ਼ੈਲੀ ਦਹਿਸ਼ਤ
ਜਲੰਧਰ (ਵੈੱਬ ਡੈਸਕ, ਸੋਨੂੰ)- ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਇਥੋਂ ਦੇ ਬੱਸ ਸਟੈਂਡ ਨੇੜੇ ਪਾਸ਼ ਏਰੀਆ ਮੋਤਾ ਸਿੰਘ ਨਗਰ 'ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇਥੇ ਗੋਲ਼ੀਆਂ ਚਲਾ ਦਿੱਤੀਆਂ ਗਈਆਂ। ਇਸ ਦੌਰਾਨ ਗੋਲ਼ੀਬਾਰੀ ਦੀ ਘਟਨਾ ਵਿਚ ਦੋ ਵਿਅਕਤੀ ਜ਼ਖ਼ਮੀ ਹੋਏ ਹਨ। ਜਿਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਜਲੰਧਰ ਤੋਂ ਵੱਡੀ ਖ਼ਬਰ: ਬੱਸ ਸਟੈਂਡ ਨੇੜੇ ਚੱਲੀਆਂ ਤਾਬੜਤੋੜ ਗੋਲ਼ੀਆਂ, ਫ਼ੈਲੀ ਦਹਿਸ਼ਤ
7. AI ਇੰਜੀਨੀਅਰ ਅਤੁਲ ਖੁਦਕੁਸ਼ੀ ਕੇਸ 'ਚ ਪੁਲਸ ਦਾ ਵੱਡਾ ਐਕਸ਼ਨ
ਬੈਂਗਲੁਰੂ- ਅਤੁਲ ਸੁਭਾਸ਼ ਖੁਦਕੁਸ਼ੀ ਮਾਮਲੇ 'ਚ ਪੁਲਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਸ ਨੇ ਮ੍ਰਿਤਕ ਦੀ ਪਤਨੀ ਨਿਕਿਤਾ ਸਮੇਤ ਤਿੰਨ ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਡੀ. ਸੀ. ਪੀ ਵ੍ਹਾਈਟ ਫੀਲਡ ਡਿਵੀਜ਼ਨ ਸ਼ਿਵਕੁਮਾਰ ਨੇ ਦੱਸਿਆ ਕਿ ਅਤੁਲ ਸੁਭਾਸ਼ ਖੁਦਕੁਸ਼ੀ ਮਾਮਲੇ ਦੀ ਦੋਸ਼ੀ ਨਿਕਿਤਾ ਸਿੰਘਾਨੀਆ ਨੂੰ ਗੁਰੂਗ੍ਰਾਮ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਜਦਕਿ ਮਾਂ ਅਤੇ ਭਰਾ ਅਨੁਰਾਗ ਸਿੰਘਾਨੀਆ ਨੂੰ ਪ੍ਰਯਾਗਰਾਜ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਅਤੁਲ ਨੇ ਕੁਝ ਦਿਨ ਪਹਿਲਾਂ ਹੀ ਪਤਨੀ ਨਿਕਿਤਾ ਅਤੇ ਉਸ ਦੇ ਪਰਿਵਾਰ 'ਤੇ ਤੰਗ-ਪ੍ਰੇਸ਼ਾਨ ਕਰਨ ਅਤੇ ਜ਼ਬਰਨ ਵਸੂਲੀ ਦਾ ਦੋਸ਼ ਲਾਇਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਖੁਦਕੁਸ਼ੀ ਕਰ ਲਈ ਸੀ। ਗ੍ਰਿਫ਼ਤਾਰ ਕੀਤੇ ਗਏ ਸਾਰੇ ਲੋਕਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਨੂੰ ਨਿਆਂਇਕ ਹਿਰਾਸਤ 'ਚ ਭੇਜਿਆ ਗਿਆ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।- AI ਇੰਜੀਨੀਅਰ ਅਤੁਲ ਖੁਦਕੁਸ਼ੀ ਕੇਸ 'ਚ ਪੁਲਸ ਦਾ ਵੱਡਾ ਐਕਸ਼ਨ
8. ਅਮਰੀਕਾ 'ਚ ਇਕ ਹੋਰ ਭਾਰਤੀ ਵਿਦਿਆਰਥੀ ਦੀ ਮੌਤ, ਦੋ ਗੰਭੀਰ ਜ਼ਖ਼ਮੀ
ਵਾਸ਼ਿੰਗਟਨ- ਅਮਰੀਕਾ ਤੋਂ ਇਕ ਵਾਰ ਫਿਰ ਦੁੱਖਦਾਇਕ ਖ਼ਬਰ ਸਾਹਮਣੇ ਆਈ ਹੈ। ਇੱਥੇ ਵਾਪਰੇ ਸੜਕ ਹਾਦਸੇ ਵਿੱਚ ਇੱਕ ਭਾਰਤੀ ਵਿਦਿਆਰਥਣ ਦੀ ਮੌਤ ਹੋ ਗਈ ਹੈ। ਇਸ ਹਾਦਸੇ 'ਚ ਦੋ ਹੋਰ ਭਾਰਤੀ ਵਿਦਿਆਰਥੀ ਵੀ ਜ਼ਖਮੀ ਹੋ ਗਏ, ਜਿਨ੍ਹਾਂ 'ਚੋਂ ਇਕ ਦੀ ਹਾਲਤ ਗੰਭੀਰ ਬਣੀ ਹੋਈ ਹੈ। ਇਹ ਘਟਨਾ ਸ਼ੁੱਕਰਵਾਰ ਅੱਧੀ ਰਾਤ ਨੂੰ ਵਾਪਰੀ, ਜਦੋਂ ਅਮਰੀਕਾ ਦੇ ਟੈਨੇਸੀ ਸੂਬੇ ਦੇ ਮੈਮਫਿਸ ਇਲਾਕੇ 'ਚ ਇਕ ਵਾਹਨ ਨੇ ਕਾਰ ਨੂੰ ਟੱਕਰ ਮਾਰ ਦਿੱਤੀ। ਟੱਕਰ ਕਾਰਨ ਕਾਰ ਵਿੱਚ ਸਵਾਰ ਭਾਰਤੀ ਵਿਦਿਆਰਥਣ ਦੀ ਮੌਤ ਹੋ ਗਈ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਅਮਰੀਕਾ 'ਚ ਇਕ ਹੋਰ ਭਾਰਤੀ ਵਿਦਿਆਰਥੀ ਦੀ ਮੌਤ, ਦੋ ਗੰਭੀਰ ਜ਼ਖ਼ਮੀ
9. IND vs AUS : ਪੰਤ ਨੇ ਰਚਿਆ ਇਤਿਹਾਸ, 41ਵੇਂ ਟੈਸਟ ਮੈਚ 'ਚ ਮਹਾਰਿਕਾਰਡ ਬਣਾ ਕੇ ਮਚਾਇਆ ਤਹਿਲਕਾ
ਸਪੋਰਟਸ ਡੈਸਕ- ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਬਾਰਡਰ ਗਾਵਸਕਰ ਟਰਾਫੀ ਦਾ ਤੀਜਾ ਮੈਚ ਬ੍ਰਿਸਬੇਨ ਦੇ ਗਾਬਾ 'ਚ ਖੇਡਿਆ ਜਾ ਰਿਹਾ ਹੈ। ਇਸ ਮੈਚ 'ਤੇ ਮੀਂਹ ਦਾ ਸਾਇਆ ਮੰਡਰਾ ਰਿਹਾ ਹੈ। ਪਹਿਲੇ ਦਿਨ ਮੀਂਹ ਕਾਰਨ ਸਿਰਫ਼ 13.2 ਓਵਰ ਹੀ ਖੇਡੇ ਜਾ ਸਕੇ। ਹੁਣ ਦੂਜੇ ਦਿਨ ਟੀਮ ਇੰਡੀਆ ਦੇ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਨੇ ਇਕ ਖਾਸ ਉਪਲੱਬਧੀ ਆਪਣੇ ਨਾਂ ਕਰ ਲਈ। ਜਿਸ ਤੋਂ ਬਾਅਦ ਪੰਤ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਅਤੇ ਰਾਹੁਲ ਦ੍ਰਾਵਿੜ ਦੀ ਲਿਸਟ 'ਚ ਸ਼ਾਮਲ ਹੋ ਗਏ ਹਨ।
ਹੋਰ ਜਾਣਕਾਰੀ ਲਈ ਕਲਿਕ ਕਰੋ।- IND vs AUS : ਪੰਤ ਨੇ ਰਚਿਆ ਇਤਿਹਾਸ, 41ਵੇਂ ਟੈਸਟ ਮੈਚ 'ਚ ਮਹਾਰਿਕਾਰਡ ਬਣਾ ਕੇ ਮਚਾਇਆ ਤਹਿਲਕਾ
10. ਗਾਇਕ ਰਾਏ ਜੁਝਾਰ ਨੇ ਕਿਉਂ ਕੀਤਾ ਪਤਨੀ ਨਾਲ ਵੱਡਾ ਧੋਖਾ, ਖੁੱਲ੍ਹ ਗਿਆ ਭੇਦ
ਐਂਟਰਟੇਨਮੈਂਟ ਡੈਸਕ : ਪੰਜਾਬੀ ਗਾਇਕ ਰਾਏ ਜੁਝਾਰ ਖ਼ਿਲਾਫ਼ ਐੱਨ. ਆਰ. ਆਈ. ਵਿੰਗ 'ਚ ਜਿਨਸੀ ਸ਼ੋਸ਼ਣ ਅਤੇ ਧੋਖਾਧੜੀ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ। ਇਹ ਮਾਮਲਾ ਰਾਏ ਜੁਝਾਰ ਦੀ ਅਖੌਤੀ ਪਤਨੀ ਵੱਲੋਂ ਦਰਜ ਕਰਵਾਇਆ ਗਿਆ ਹੈ, ਜਿਸ ਦਾ ਕਹਿਣਾ ਹੈ ਕਿ ਜੁਝਾਰ ਨੇ ਯੋਜਨਾ ਦੇ ਤਹਿਤ ਉਸ ਨਾਲ ਵਿਆਹ ਕਰਵਾ ਕੇ ਕਾਰੋਬਾਰ ਅਤੇ ਜਾਇਦਾਦ ਲਈ ਲੱਖਾਂ ਰੁਪਏ ਦੀ ਠੱਗੀ ਮਾਰੀ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਗਾਇਕ ਰਾਏ ਜੁਝਾਰ ਨੇ ਕਿਉਂ ਕੀਤਾ ਪਤਨੀ ਨਾਲ ਵੱਡਾ ਧੋਖਾ, ਖੁੱਲ੍ਹ ਗਿਆ ਭੇਦ