30 ਦਸੰਬਰ ਨੂੰ ਬੰਦ ਦੀ ਕਾਲ ਤੇ SC ਦੀ ਕਿਸਾਨਾਂ ਨੂੰ ਅਪੀਲ, ਜਾਣੋਂ ਦੇਸ਼ ਵਿਦੇਸ਼ ਦੀਆਂ ਟੌਪ 10 ਖਬਰਾਂ
Wednesday, Dec 18, 2024 - 06:09 PM (IST)
ਜਲੰਧਰ : ਸ਼ੰਭੂ-ਖਨੌਰੀ ਬਾਰਡਰ 'ਤੇ ਕਿਸਾਨੀ ਸੰਘਰਸ਼ ਦਾ ਰੋਅ ਵਧਦਾ ਜਾ ਰਿਹਾ ਹੈ। ਇਸ ਦੌਰਾਨ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਬੰਦ ਦੀ ਕਾਲ ਦਿੱਤੀ ਗਈ ਹੈ। ਇਸ ਦੌਰਾਨ ਜਥੇਬੰਦੀਆਂ ਵੱਲੋਂ ਪੰਜਾਬ ਵਾਸੀਆਂ ਨੂੰ ਸਾਥ ਦੇਣ ਦੀ ਵੀ ਗੱਲ ਆਖੀ ਗਈ। ਕਿਸਾਨ ਆਗੂ ਸਵਰਨ ਸਿੰਘ ਪੰਧੇਰ ਨੇ ਕਿਹਾ ਕਿ 30 ਦਸੰਬਰ ਨੂੰ ਕਿਸਾਨਾਂ ਵੱਲੋਂ ਸੂਬਾ ਬੰਦ ਕਰਵਾਇਆ ਜਾਵੇਗਾ। ਇਸ ਦੇ ਨਾਲ ਹੀ ਕਿਸਾਨ ਆਗੂ ਜਗਜੀਤ ਸਿੰਗ ਡੱਲੇਵਾਲ ਵਿਚ ਵੀ ਲਗਾਤਾਰ ਗਿਰਾਵਟ ਆ ਰਹੀ ਹੈ। ਇਸ ਨੂੰ ਲੈ ਕੇ ਸੁਪਰੀਮ ਕੋਰਟ ਨੇ ਵੀ ਚਿੰਤਾ ਜ਼ਾਹਿਰ ਕੀਤੀ ਹੈ। ਇਸ ਦੌਰਾਨ ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਕਿਸਾਨ ਸੁਪਰੀਮ ਕੋਰਟ ਤਕ ਪਹੁੰਚ ਕਰ ਸਕਦੇ ਹਨ। ਅਦਾਲਤ ਦੇ ਦਰਵਾਜ਼ੇ ਉਨ੍ਹਾਂ ਲਈ ਖੁੱਲ੍ਹੇ ਹਨ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ
30 ਦਸੰਬਰ ਨੂੰ ਪੰਜਾਬ ਬੰਦ ਦੀ ਕਾਲ
ਸ਼ੰਭੂ-ਖਨੌਰੀ ਬਾਰਡਰ 'ਤੇ ਕਿਸਾਨੀ ਸੰਘਰਸ਼ ਕਰ ਰਹੇ ਕਿਸਾਨ ਜਥੇਬੰਦੀਆਂ ਨੇ ਪੰਜਾਬ ਬੰਦ ਦੀ ਕਾਲ ਦਿੱਤੀ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ 30 ਦਸੰਬਰ ਨੂੰ ਪੰਜਾਬ ਬੰਦ ਦੀ ਕਾਲ ਦਿੰਦਿਆਂ ਪੰਜਾਬ ਵਾਸੀਆਂ ਸਾਥ ਦੇਣ ਦੀ ਅਪੀਲ ਕੀਤੀ ਹੈ। ਪੰਧਰ ਨੇ ਕਿਹਾ ਕਿ 30 ਦਸੰਬਰ ਨੂੰ ਪੰਜਾਬ ਦੇ ਕਿਸਾਨਾਂ ਵਲੋਂ ਸੂਬੇ ਨੂੰ ਬੰਦ ਕਰਵਾਇਆ ਜਾਵੇਗਾ। ਇਸ ਲਈ ਉਹ ਵਪਾਰਕ, ਧਾਰਮਿਕ, ਰਾਜਸੀ ਅਤੇ ਹੋਰ ਜਥੇਬੰਦੀਆਂ ਨੂੰ ਪੰਜਾਬ ਬੰਦ ਦੀ ਹਮਾਇਤ ਕਰਨ ਦੀ ਅਪੀਲ ਕਰਦੇ ਹਨ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਡੱਲੇਵਾਲ ਦੀ ਸਿਹਤ ਹੋਰ ਵਿਗੜੀ, ਡਾਕਟਰਾਂ ਨੇ ਹਾਲਤ ਬਾਰੇ ਦਿੱਤੀ ਨਵੀਂ ਰਿਪੋਰਟ
ਖਨੌਰੀ ਬਾਰਡਰ 'ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ 23ਵਾਂ ਦਿਨ ਹੈ। ਅੱਜ ਉਨ੍ਹਾਂ ਦਾ ਮੈਡੀਕਲ ਕਰਨ ਵਾਲੇ ਡਾਕਟਰਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡੱਲੇਵਾਲ ਦੀ ਸਿਹਤ ਹੋਰ ਵੀ ਵਿਗੜਦੀ ਜਾ ਰਹੀ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਮੈਂ ਅਸਤੀਫ਼ਾਂ ਨਹੀਂ ਦੇਣਾ, ਮੈਨੂੰ ਕੱਢਣਾ ਤਾਂ ਕੱਢ ਦਿਓ: ਗਿਆਨੀ ਹਰਪ੍ਰੀਤ ਸਿੰਘ
ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਅਸਤੀਫ਼ੇ ਦੀ ਚਰਚਾ 'ਚ ਗਿਆਨੀ ਹਰਪ੍ਰੀਤ ਸਿੰਘ ਮੀਡੀਆ ਸਾਹਮਣੇ ਆਏ ਹਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਲਗਾਤਾਰ ਵਿਸ਼ੇਸ਼ ਵਿਅਕਤੀ ਮੇਰੀ ਕਿਰਦਾਕੁਸ਼ੀ ਕਰ ਰਹੇ ਹਨ। ਉਨ੍ਹਾਂ ਕਿਹਾ ਮੁਕਤਸਰ ਸਾਹਿਬ ਤੋਂ ਇਕ 18 ਸਾਲ ਪੁਰਾਣਾ ਸਾਡਾ ਪਰਿਵਾਰਿਕ ਝਗੜਾ ਸੀ ਜਿਸ 'ਚ ਇਕ ਸਖ਼ਸ਼ ਨੂੰ ਲੈ ਕੇ ਮੀਡੀਆ 'ਚ ਲਿਆ ਕੇ ਵੱਖ-ਵੱਖ ਇੰਟਰਵਿਊ ਕਰਵਾਈਆਂ ਜਾ ਰਹੀਆਂ ਹਨ, ਜਿਸ ਨੇ ਮੇਰੇ 'ਤੇ ਬਹੁਤ ਵੱਡੇ ਇਲਜ਼ਾਮ ਲਾਏ ਗਏ ਸਨ ਅਤੇ ਜਿਸ ਦਾ ਜਵਾਬ ਮੈਂ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ 'ਚ ਦੇ ਚੁੱਕਾ ਹਾਂ। ਉਨ੍ਹਾਂ ਕਿਹਾ ਬਹੁਤ ਹੈਰਾਨ ਵਾਲੀ ਗੱਲ ਹੈ ਕਿ 2 ਦਸੰਬਰ ਤੋਂ ਬਾਅਦ 18 ਸਾਲ ਪੁਰਾਣਾ ਮਾਮਲਾ ਲਗਾਤਾਰ ਉਛਾਲਿਆ ਜਾ ਰਿਹਾ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਹੁਣ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਦਾ ਹੋਵੇਗਾ ਮੁਫ਼ਤ ਇਲਾਜ
ਹੁਣ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਦਾ ਮੁਫ਼ਤ ਇਲਾਜ ਹੋਵੇਗਾ। ਸਰਕਾਰ ਨੇ ਇਸ ਲਈ 'ਸੰਜੀਵਨੀ ਸਕੀਮ' ਦਾ ਐਲਾਨ ਕੀਤਾ ਹੈ। ਇਸ ਸਕੀਮ ਤਹਿਤ ਰਾਜਧਾਨੀ ਦਿੱਲੀ ਦੇ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਦਾ ਇਲਾਜ ਮੁਫ਼ਤ ਹੋਵੇਗਾ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਕਿਸਾਨਾਂ ਦੀ ਜਾਇਜ਼ ਮੰਗਾਂ ਨੂੰ ਸੁਣਨ ਲਈ ਤਿਆਰ ਹਾਂ, ਕੋਰਟ ਦੇ ਦਰਵਾਜ਼ੇ ਖੁੱਲ੍ਹੇ ਹਨ: SC
ਘੱਟੋ-ਘੱਟ ਸਮਰਥਨ ਮੁੱਲ (MSP) ਦੀ ਕਾਨੂੰਨੀ ਗਾਰੰਟੀ ਨੂੰ ਲੈ ਕੇ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਕਿਸਾਨਾਂ ਵਲੋਂ ਅੱਜ ਦੁਪਹਿਰ 12 ਤੋਂ 3 ਵਜੇ ਤੱਕ ਪੰਜਾਬ 'ਚ ਰੇਲਾਂ ਰੋਕੀਆਂ ਗਈਆਂ। ਸ਼ੰਭੂ ਬਾਰਡਰ ਬੰਦ ਹੋਣ ਅਤੇ ਪੰਜਾਬ ਹਰਿਆਣਾ ਦੀ ਸਰਹੱਦ 'ਤੇ ਚੱਲ ਰਹੇ ਅੰਦੋਲਨ ਨੂੰ ਲੈ ਕੇ ਸੁਪਰੀਮ ਕੋਰਟ 'ਚ ਅਹਿਮ ਸੁਣਵਾਈ ਹੋਈ। ਜਿਸ 'ਚ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੇ ਵਕੀਲ ਹਾਜ਼ਰ ਹੋਏ। ਕੋਰਟ ਨੇ ਸੁਣਵਾਈ ਦੀ ਸ਼ੁਰੂਆਤ ਵਿਚ ਹੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦੀ ਜਾਣਕਾਰੀ ਮੰਗੀ, ਜੋ ਕਿ ਖਨੌਰੀ ਬਾਰਡਰ 'ਤੇ ਪਿਛਲੇ 23 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਹਨ। ਸੁਣਵਾਈ ਦੌਰਾਨ ਕੋਰਟ ਨੇ ਕਿਹਾ ਕਿ ਡੱਲੇਵਾਲ ਦੀ ਜਾਨ ਬਹੁਤ ਕੀਮਤੀ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਅਮਰੀਕਾ ਨੇ H-1ਬੀ ਵੀਜ਼ਾ ਨਿਯਮਾਂ 'ਚ ਦਿੱਤੀ ਢਿੱਲ, ਭਾਰਤੀਆਂ ਨੂੰ ਸਭ ਤੋਂ ਵੱਧ ਫਾਇਦਾ ਹੋਣ ਦੀ ਸੰਭਾਵਨਾ
ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਦੇ ਪ੍ਰਸ਼ਾਸਨ ਨੇ H-1ਬੀ ਵੀਜ਼ਾ ਦੇ ਨਿਯਮਾਂ ਵਿਚ ਢਿੱਲ ਦਿੱਤੀ ਹੈ, ਜਿਸ ਦੇ ਤਹਿਤ ਅਮਰੀਕੀ ਕੰਪਨੀਆਂ ਲਈ ਵਿਸ਼ੇਸ਼ ਹੁਨਰ ਵਾਲੇ ਵਿਦੇਸ਼ੀ ਪੇਸ਼ੇਵਰਾਂ ਨੂੰ ਨਿਯੁਕਤ ਕਰਨਾ ਆਸਾਨ ਹੋ ਜਾਵੇਗਾ ਅਤੇ F-1 ਵਿਦਿਆਰਥੀ ਵੀਜ਼ਾ ਨੂੰ ਆਸਾਨੀ ਨਾਲ H-1B ਵੀਜ਼ਾ 'ਚ ਬਦਲਿਆ ਜਾ ਸਕੇਗਾ। ਇਸ ਕਦਮ ਨਾਲ ਹਜ਼ਾਰਾਂ ਭਾਰਤੀ ਤਕਨਾਲੋਜੀ ਪੇਸ਼ੇਵਰਾਂ ਨੂੰ ਫਾਇਦਾ ਹੋਣ ਦੀ ਸੰਭਾਵਨਾ ਹੈ। ਸਭ ਤੋਂ ਵੱਧ ਮੰਗਿਆ ਜਾਣ ਵਾਲਾ H-1B ਵੀਜ਼ਾ ਇੱਕ ਗੈਰ-ਪ੍ਰਵਾਸੀ ਵੀਜ਼ਾ ਹੈ, ਜੋ ਅਮਰੀਕੀ ਕੰਪਨੀਆਂ ਨੂੰ ਵਿਸ਼ੇਸ਼ ਕਿੱਤਿਆਂ ਵਿੱਚ ਵਿਦੇਸ਼ੀ ਕਾਮਿਆਂ ਨੂੰ ਨਿਯੁਕਤ ਕਰਨ ਦੀ ਇਜਾਜ਼ਤ ਦਿੰਦਾ ਹੈ, ਜਿਨ੍ਹਾਂ ਵਿਚ ਪੇਸ਼ੇਵਰ ਜਾਂ ਤਕਨਾਲੋਜੀ ਦੀ ਮੁਹਾਰਤ ਦੀ ਲੋੜ ਹੁੰਦੀ ਹੈ। ਤਕਨਾਲੋਜੀ ਕੰਪਨੀਆਂ ਭਾਰਤ ਅਤੇ ਚੀਨ ਵਰਗੇ ਦੇਸ਼ਾਂ ਤੋਂ ਹਰ ਸਾਲ ਹਜ਼ਾਰਾਂ ਕਰਮਚਾਰੀਆਂ ਨੂੰ ਨੌਕਰੀ 'ਤੇ ਰੱਖਣ ਲਈ ਇਸ ਵੀਜ਼ੇ 'ਤੇ ਨਿਰਭਰ ਕਰਦੀਆਂ ਹਨ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਲਗਾਤਾਰ ਤੀਜੇ ਦਿਨ ਗਿਰਾਵਟ ਨਾਲ ਬੰਦ ਹੋਏ ਬਾਜ਼ਾਰ, ਨਿਫਟੀ 24,200 ਦੇ ਪੱਧਰ 'ਤੇ ਖਿਸਕਿਆ
ਘਰੇਲੂ ਸ਼ੇਅਰ ਬਾਜ਼ਾਰ ਬੁੱਧਵਾਰ ਨੂੰ ਲਗਾਤਾਰ ਤੀਜੇ ਦਿਨ ਗਿਰਾਵਟ ਦੇ ਨਾਲ ਬੰਦ ਹੋਇਆ ਹੈ। ਨਿਫਟੀ 137 ਅੰਕ ਡਿੱਗ ਕੇ 24,198 'ਤੇ ਬੰਦ ਹੋਇਆ। ਨਿਫਟੀ ਦੇ 50 ਸਟਾਕਾਂ 'ਚੋਂ 33 ਗਿਰਵਾਟ ਨਾਲ ਅਤੇ 17 ਵਾਧੇ ਨਾਲ ਕਾਰੋਬਾਰ ਕਰਦੇ ਦੇਖੇ ਗਏ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਸਰਕਾਰ ਦਾ ਵੱਡਾ ਕਦਮ, ਸਿਰਫ਼ ਇਨ੍ਹਾਂ ਵਾਹਨਾਂ ਨੂੰ ਹੀ ਮਿਲੇਗਾ ਪੈਟਰੋਲ-ਡੀਜ਼ਲ
ਦਿੱਲੀ 'ਚ ਵਧਦੇ ਪ੍ਰਦੂਸ਼ਣ ਨੂੰ ਦੇਖਦੇ ਹੋਏ ਦਿੱਲੀ ਪੁਲਸ ਦੀ ਟਰੈਫਿਕ ਯੂਨਿਟ ਨੇ ਇਕ ਅਹਿਮ ਕਦਮ ਚੁੱਕਿਆ ਹੈ। ਹੁਣ ਦਿੱਲੀ ਵਿੱਚ GRAP-4 (ਗ੍ਰੇਡਡ ਰਿਸਪਾਂਸ ਐਕਸ਼ਨ ਪਲਾਨ) ਤਹਿਤ, ਸਿਰਫ BS-6 ਸਟੈਂਡਰਡ ਵਾਹਨਾਂ ਨੂੰ ਹੀ ਪੈਟਰੋਲ ਅਤੇ ਡੀਜ਼ਲ ਮਿਲੇਗਾ। ਯਾਨੀ ਕਿ ਪੈਟਰੋਲ ਅਤੇ ਡੀਜ਼ਲ ਸਿਰਫ਼ ਉਨ੍ਹਾਂ ਵਾਹਨਾਂ ਨੂੰ ਮਿਲੇਗਾ ਜੋ ਨਵੇਂ BS-6 ਮਾਪਦੰਡਾਂ ਨੂੰ ਪੂਰਾ ਕਰਦੇ ਹਨ। ਇਸ ਕਦਮ ਨਾਲ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
IND vs AUS ਸੀਰੀਜ਼ ਖੇਡ ਰਹੇ ਭਾਰਤੀ ਖਿਡਾਰੀ ਨੇ ਅਚਾਨਕ ਲੈ ਲਿਆ ਸੰਨਿਆਸ, ਕੋਹਲੀ ਨੂੰ ਗਲ਼ ਲਾ ਹੋਏ ਭਾਵੁਕ
ਭਾਰਤੀ ਸਪਿਨਰ ਰਵੀਚੰਦਰਨ ਅਸ਼ਵਿਨ ਨੇ ਬੁੱਧਵਾਰ ਨੂੰ ਬ੍ਰਿਸਬੇਨ 'ਚ ਆਸਟ੍ਰੇਲੀਆ ਖਿਲਾਫ ਤੀਜੇ ਟੈਸਟ ਤੋਂ ਬਾਅਦ ਤੁਰੰਤ ਪ੍ਰਭਾਵ ਨਾਲ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ। ਅਸ਼ਵਿਨ ਨੇ ਬ੍ਰਿਸਬੇਨ ਟੈਸਟ ਤੋਂ ਬਾਅਦ ਪ੍ਰੈੱਸ ਕਾਨਫਰੰਸ 'ਚ ਕਿਹਾ, ''ਅੰਤਰਰਾਸ਼ਟਰੀ ਪੱਧਰ 'ਤੇ ਸਾਰੇ ਫਾਰਮੈਟਾਂ 'ਚ ਭਾਰਤੀ ਕ੍ਰਿਕਟਰ ਦੇ ਤੌਰ 'ਤੇ ਇਹ ਮੇਰਾ ਆਖਰੀ ਸਾਲ ਹੋਵੇਗਾ। ਮੈਨੂੰ ਲੱਗਦਾ ਹੈ ਕਿ ਕ੍ਰਿਕਟਰ ਦੇ ਤੌਰ 'ਤੇ ਮੇਰੇ ਅੰਦਰ ਅਜੇ ਵੀ ਕੁਝ ਜਨੂੰਨ ਬਚਿਆ ਹੈ, ਪਰ ਮੈਂ ਇਸ ਨੂੰ ਬਿਆਨ ਕਰਨਾ ਚਾਹੁੰਦਾ ਹਾਂ, ਕਲੱਬ ਪੱਧਰੀ ਕ੍ਰਿਕਟ 'ਚ ਇਸ ਦਾ ਪ੍ਰਦਰਸ਼ਨ ਕਰਨਾ ਚਾਹੁੰਦਾ ਹਾਂ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਏਪੀ ਢਿੱਲੋਂ ਨੂੰ ਇਨ੍ਹਾਂ ਸ਼ਰਤਾਂ 'ਤੇ ਮਿਲੀ ਚੰਡੀਗੜ੍ਹ 'ਚ ਸ਼ੋਅ ਕਰਨ ਦੀ ਇਜਾਜ਼ਤ
ਪੰਜਾਬੀ ਗਾਇਕ ਏਪੀ ਢਿੱਲੋਂ ਦਾ ਸਮਾਗਮ ਚੰਡੀਗੜ੍ਹ ਦੇ ਸੈਕਟਰ 34 ਐਗਜ਼ੀਬਿਸ਼ਨ ਗਰਾਊਂਡ ਵਿਚ ਹੋਣਾ ਸੀ। ਹਾਲਾਂਕਿ ਹੁਣ ਸਮਾਰੋਹ ਨੂੰ ਸੈਕਟਰ-34 ਵਿਚ ਨਹੀਂ ਸਗੋਂ ਸੈਕਟਰ 25 ਦੇ ਰੈਲੀ ਗਰਾਊਂਡ ਵਿਚ ਤਬਦੀਲ ਕਰ ਦਿੱਤਾ ਗਿਆ ਹੈ। ਅਜਿਹੇ 'ਚ ਪਹਿਲੀ ਵਾਰ ਚੰਡੀਗੜ੍ਹ ਦੇ ਸੈਕਟਰ 25 ਦੇ ਰੈਲੀ ਗਰਾਊਂਡ ਨੂੰ ਸਮਾਰੋਹ ਲਈ ਵਰਤਿਆ ਜਾਵੇਗਾ। ਅਜਿਹਾ ਹਾਲ ਹੀ 'ਚ ਹੋਏ ਕੰਸਰਟ 'ਚ ਹੋਏ ਹੰਗਾਮੇ ਦੇ ਮੱਦੇਨਜ਼ਰ ਕੀਤਾ ਗਿਆ ਹੈ। ਯਾਨੀਕਿ 21 ਦਸੰਬਰ ਨੂੰ ਸੈਕਟਰ 25 'ਚ ਪੰਜਾਬੀ ਗਾਇਕ ਏਪੀ ਢਿੱਲੋਂ ਦਾ ਸਮਾਗਮ ਹੋਵੇਗਾ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।