ਗਿਆਨੀ ਹਰਪ੍ਰੀਤ ਸਿੰਘ ਅਹੁਦੇ ਤੋਂ ਫਾਰਗ, ਬੇਹੋਸ਼ ਹੋਏ ਡੱਲੇਵਾਲ, ਜਾਣੋਂ ਅੱਜ ਦੀਆਂ TOP-10 ਖਬਰਾਂ
Thursday, Dec 19, 2024 - 06:42 PM (IST)
ਜਲੰਧਰ : ਪੰਜਾਬ ਵਿਚ ਅੱਜ ਦਾ ਦਿਨ ਬਹੁਤ ਸਰਗਰਮੀ ਭਰਿਆ ਰਿਹਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਕੁਝ ਦਿਨਾਂ ਲਈ ਚਾਰਜ ਵਾਪਸ ਲੈ ਲਿਆ ਗਿਆ ਹੈ। ਉਨ੍ਹਾਂ ਦੀ ਜਗ੍ਹਾ ਦਮਦਮਾ ਸਾਹਿਬ ਦੇ ਹੈੱਡ ਗ੍ਰੰਥੀ ਜਗਤਾਰ ਸਿੰਘ ਨੂੰ ਚਾਰਜ ਸੌਂਪ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਗਿਆਨੀ ਹਰਪ੍ਰੀਤ ਸਿੰਘ 'ਤੇ ਲੱਗੇ ਦੋਸ਼ਾਂ ਦੀ ਜਾਂਚ ਲਈ 3 ਮੈਂਬਰੀ ਕਮੇਟੀ ਦਾ ਵੀ ਗਠਨ ਕੀਤਾ ਗਿਆ ਹੈ। ਜਾਂਚ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਵਿਚ ਵੀ ਸ਼ਾਮਲ ਨਹੀਂ ਹੋ ਸਕਣਗੇ। ਇਸ ਦੇ ਨਾਲ ਹੀ ਖਨੌਰੀ ਬਾਰਡਰ 'ਤੇ ਚੱਲ ਰਹੇ ਕਿਸਾਨੀ ਸੰਘਰਸ਼ ਦੌਰਾਨ ਭੁੱਖ ਹੜਤਾਲ ਉੱਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਲਗਾਤਾਲ ਜਾਰੀ ਹੈ। ਇਸ ਦੌਰਾਨ ਅੱਜ ਉਨ੍ਹਾਂ ਦਾ ਬਲੱਡ ਪ੍ਰੈੱਸ਼ਰ ਇਕਦਮ ਘੱਟ ਗਿਆ ਹੈ ਤੇ ਉਹ ਅਚਾਨਕ ਬੇਹੋਸ਼ ਹੋ ਗਏ। ਇਸ ਦੌਰਾਨ ਉਹ ਤਕਰੀਬਨ 10 ਮਿੰਟਾਂ ਤਕ ਬੇਹੋਸ਼ ਰਹੇ। ਇਸ ਦੇ ਨਾਲ ਹੀ ਅੱਜ ਸੁਪਰੀਮ ਕੋਰਟ ਨੇ ਵੀ ਇਸ ਭੁੱਖ ਹੜਤਾਲ 'ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਉਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ
ਗਿਆਨੀ ਹਰਪ੍ਰੀਤ ਸਿੰਘ ਤੋਂ ਦਮਦਮਾ ਸਾਹਿਬ ਦਾ ਚਾਰਜ ਲਿਆ ਵਾਪਸ!
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਕੁਝ ਦਿਨਾਂ ਲਈ ਚਾਰਜ ਵਾਪਸ ਲੈ ਲਿਆ ਗਿਆ ਹੈ। ਉਨ੍ਹਾਂ ਦੀ ਜਗ੍ਹਾ ਦਮਦਮਾ ਸਾਹਿਬ ਦੇ ਹੈੱਡ ਗ੍ਰੰਥੀ ਜਗਤਾਰ ਸਿੰਘ ਨੂੰ ਚਾਰਜ ਸੌਂਪ ਦਿੱਤਾ ਗਿਆ ਹੈ। ਗਿਆਨੀ ਹਰਪ੍ਰੀਤ ਸਿੰਘ 'ਤੇ ਲੱਗੇ ਦੋਸ਼ਾਂ ਦੀ ਜਾਂਚ ਲਈ 3 ਮੈਂਬਰੀ ਕਮੇਟੀ ਦਾ ਵੀ ਗਠਨ ਕੀਤਾ ਗਿਆ ਹੈ। ਜਾਂਚ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਵਿਚ ਵੀ ਸ਼ਾਮਲ ਨਹੀਂ ਹੋ ਸਕਣਗੇ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਖ਼ਨੌਰੀ ਬਾਰਡਰ ਤੋਂ ਵੱਡੀ ਖ਼ਬਰ : ਬੇਹੋਸ਼ ਹੋ ਕੇ ਡਿੱਗੇ ਜਗਜੀਤ ਸਿੰਘ ਡੱਲੇਵਾਲ
ਖਨੌਰੀ ਬਾਰਡਰ 'ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਲਗਾਤਾਲ ਜਾਰੀ ਹੈ। ਫਿਲਹਾਲ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਬੇਹੱਦ ਨਾਜ਼ੁਕ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਬਲੱਡ ਪ੍ਰੈੱਸ਼ਰ ਇਕਦਮ ਘੱਟ ਗਿਆ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਡੱਲੇਵਾਲ ਨੂੰ ਕਰਾਓ ਹਸਪਤਾਲ 'ਚ ਦਾਖ਼ਲ, ਸੁਪਰੀਮ ਕੋਰਟ ਦਾ ਹੁਕਮ
ਸੁਪਰੀਮ ਕੋਰਟ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਅੱਜ ਯਾਨੀ ਵੀਰਵਾਰ ਨੂੰ ਸੁਣਵਾਈ ਕੀਤੀ। ਇਸ ਦੌਰਾਨ ਸੁਪਰੀਮ ਕੋਰਟ ਨੇ ਖਨੌਰੀ ਬਾਰਡਰ 'ਤੇ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਮੈਡੀਕਲ ਜਾਂਚ ਨਾ ਕਰਾਉਣ 'ਤੇ ਪੰਜਾਬ ਸਰਕਾਰ ਨੂੰ ਫਟਕਾਰ ਲਾਈ ਹੈ। ਕੋਰਟ ਨੇ ਡੱਲੇਵਾਲ ਨੂੰ ਹਸਪਤਾਲ ਦਾਖ਼ਲ ਕਰਵਾਉਣ ਦੇ ਸਰਕਾਰ ਨੂੰ ਹੁਕਮ ਦਿੱਤੇ ਹਨ। ਕੋਰਟ ਨੇ ਕਿਹਾ ਕਿ ਡੱਲੇਵਾਲ ਨੂੰ ਇਕ ਹਫ਼ਤੇ ਲਈ ਹਸਪਤਾਲ ਲਿਜਾਇਆ ਜਾਵੇ। ਇਲਾਜ ਦੌਰਾਨ ਡੱਲੇਵਾਲ ਕਿਸੇ ਹੋਰ ਨੂੰ ਆਪਣੀ ਜਗ੍ਹਾ ਮਰਨ ਵਰਤ 'ਤੇ ਬਿਠਾ ਸਕਦੇ ਹਨ। ਸੁਪਰੀਮ ਕੋਰਟ ਨੇ ਡੱਲੇਵਾਲ ਦੀ ਬਲੱਡ ਟੈਸਟ, ਕੈਂਸਰ ਤੇ ਸਿਟੀ ਸਕੈਨ ਦੀ ਰਿਪੋਰਟ ਮੰਗੀ ਹੈ, ਜਿਸ ਨੂੰ ਸ਼ੁੱਕਰਵਾਰ ਦੁਪਹਿਰ 1 ਵਜੇ ਤੱਕ ਪੇਸ਼ ਕਰਨ ਲਈ ਕਿਹਾ ਗਿਆ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਫ਼ਾਰਗ ਕੀਤੇ ਜਾਣ ਮਗਰੋਂ ਗਿਆਨੀ ਹਰਪ੍ਰੀਤ ਸਿੰਘ ਦਾ ਪਹਿਲਾ ਵੱਡਾ ਬਿਆਨ (ਵੀਡੀਓ)
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਦੀ ਅੰਤਰਿੰਗ ਕਮੇਟੀ ਦੀ ਬੈਠਕ ਦੌਰਾਨ ਸ੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਕੁੱਝ ਦਿਨਾਂ ਲਈ ਚਾਰਜ ਵਾਪਸ ਲੈ ਲਿਆ ਗਿਆ ਹੈ। ਐੱਸ. ਜੀ. ਪੀ. ਸੀ. ਦੇ ਇਸ ਫ਼ੈਸਲੇ ਬਾਰੇ ਬੋਲਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਮੈਨੂੰ ਪਹਿਲਾਂ ਹੀ ਜਾਣਕਾਰੀ ਸੀ ਕਿ ਅਜਿਹਾ ਹੀ ਹੋਵੇਗਾ। ਉਨ੍ਹਾਂ ਕਿਹਾ ਕਿ ਮੈਂ ਹੈਰਾਨ ਹਾਂ ਕਿ ਜਿਸ ਧੜੇ ਨੇ ਮੇਰੇ 'ਤੇ ਇਲਜ਼ਾਮ ਲਾਏ, ਉਹ ਹੀ ਪੜਤਾਲ ਕਰ ਰਹੇ ਹਨ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਕਿਸਾਨਾਂ ਨੇ ਖੇਤੀਬਾੜੀ ਮੰਤਰੀ ਨਾਲ ਕੀਤੀ ਮੀਟਿੰਗ, ਜਾਣੋ ਕੀ ਬੋਲੇ ਉਗਰਾਹਾਂ (ਵੀਡੀਓ)
ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਅੱਜ ਕਿਸਾਨ ਜੱਥੇਬੰਦੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਤੋਂ ਬਾਅਦ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਸਾਲ 2021 'ਚ ਜੋ ਖੇਤੀ ਕਾਨੂੰਨ ਕੇਂਦਰ ਵਲੋਂ ਵਾਪਸ ਲਏ ਗਏ ਸਨ, ਉਹ ਟੇਢੇ-ਮੇਢੇ ਢੰਗ ਨਾਲ ਖੇਤੀ ਮੰਡੀਕਰਨ ਨੀਤੀ ਦੇ ਖਰੜੇ 'ਚ ਸ਼ਾਮਲ ਕਰ ਦਿੱਤੇ ਗਏ ਹਨ, ਜਿਨ੍ਹਾਂ 'ਤੇ ਮੀਟਿੰਗ ਦੌਰਾਨ ਵਿਚਾਰ-ਵਟਾਂਦਰਾ ਕੀਤਾ ਗਿਆ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
26 ਜਨਵਰੀ ਨੂੰ ਗੋਲੀ ਮਾਰ ਦੇਵਾਂਗਾ....CM ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ ਜਾਨ ਤੋਂ ਮਾਰਨ ਦੀ ਧਮਕੀ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਦੋਸ਼ੀ ਨੇ ਕਿਹਾ ਕਿ ਉਹ 26 ਜਨਵਰੀ ਨੂੰ ਲਖਨਊ ਆ ਕੇ ਮੁੱਖ ਮੰਤਰੀ ਨੂੰ ਗੋਲੀ ਮਾਰ ਦੇਵੇਗਾ। ਦੋਸ਼ੀ ਨੇ ਐਮਰਜੈਂਸੀ ਸੇਵਾ ਡਾਇਲ 112 'ਤੇ ਕਾਲ ਕਰ ਦਾਅਵਾ ਕੀਤਾ ਕਿ ਉਹ 26 ਜਨਵਰੀ ਨੂੰ ਮੁੱਖ ਮੰਤਰੀ ਨੂੰ ਗੋਲੀ ਮਾਰ ਦੇਵੇਗਾ। ਪੁਲਸ ਮੁਤਾਬਕ ਦੋਸ਼ੀ ਅਨਿਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸ ਨੇ ਇੱਜ਼ਤਨਗਰ ਥਾਣੇ ਦੇ ਮੁਖੀ ਅਤੇ ਹੋਰ ਅਧਿਕਾਰੀਆਂ ਨੂੰ ਵੀ ਧਮਕੀ ਦਿੱਤੀ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਕੈਨੇਡਾ 'ਚ ਸੈਟਲ ਹੋਣ ਦੇ ਚਾਹਵਾਨਾਂ ਲਈ ਖਬਰ; ਟਰੂਡੋ ਸਰਕਾਰ ਨੇ PR ਲਈ ਮੰਗੀਆਂ ਅਰਜ਼ੀਆਂ
ਕੈਨੇਡਾ ਵਿੱਚ ਸੈਟਲ ਹੋਣ ਦੇ ਚਾਹਵਾਨ ਵਿਦੇਸ਼ੀਆਂ ਖ਼ਾਸ ਕਰ ਕੇ ਭਾਰਤੀਆਂ ਲਈ ਚੰਗੀ ਖ਼ਬਰ ਹੈ। ਦਰਅਸਲ ਕੈਨੇਡੀਅਨ ਸਰਕਾਰ ਨੇ ਆਪਣੇ ਪ੍ਰੋਵਿੰਸ਼ੀਅਲ ਨਾਮਜ਼ਦ ਪ੍ਰੋਗਰਾਮ (PNP) ਦੇ ਤਹਿਤ ਵਿਦੇਸ਼ੀ ਨਾਗਰਿਕਾਂ ਲਈ ਸਥਾਈ ਨਿਵਾਸ ਪ੍ਰਾਪਤ ਕਰਨ ਦੇ ਮੌਕੇ ਖੋਲ੍ਹ ਦਿੱਤੇ ਹਨ। ਇਮੀਗ੍ਰੇਸ਼ਨ, ਰਫਿਊਜੀਜ਼ ਅਤੇ ਸਿਟੀਜ਼ਨਸ਼ਿਪ ਕੈਨੇਡਾ (IRCC) ਨੇ ਸੋਮਵਾਰ 16 ਦਸੰਬਰ ਨੂੰ ਐਕਸਪ੍ਰੈਸ ਐਂਟਰੀ ਸਿਸਟਮ ਰਾਹੀਂ 1,085 ਵਿਅਕਤੀਆਂ ਨੂੰ ਸਥਾਈ ਨਿਵਾਸ ਲਈ ਅਰਜ਼ੀ ਦੇਣ ਲਈ ਸੱਦਾ ਦਿੱਤਾ ਹੈ। ਇਸ ਤੋਂ ਪਹਿਲਾਂ 2 ਦਸੰਬਰ ਨੂੰ ਵੀ ਇਸੇ ਪ੍ਰੋਗਰਾਮ ਤਹਿਤ 676 ਲੋਕਾਂ ਨੂੰ ਸੱਦਾ ਦਿੱਤਾ ਗਿਆ ਸੀ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਭਾਰਤੀ ਰੁਪਏ ਨੇ ਤੋੜੇ ਸਾਰੇ ਰਿਕਾਰਡ, ਅਮਰੀਕੀ ਡਾਲਰ ਮੁਕਾਬਲੇ ਦਰਜ ਕੀਤੀ ਵੱਡੀ ਗਿਰਾਵਟ
ਅੱਜ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 12 ਪੈਸੇ ਡਿੱਗ ਕੇ ਆਪਣੇ ਸਭ ਤੋਂ ਹੇਠਲੇ ਪੱਧਰ 85.06 'ਤੇ ਆ ਗਿਆ। ਫੋਰੈਕਸ ਵਪਾਰੀਆਂ ਨੇ ਕਿਹਾ ਕਿ ਯੂਐਸ ਫੈਡਰਲ ਰਿਜ਼ਰਵ ਨੇ 2025 ਲਈ ਆਪਣੇ ਅਨੁਮਾਨਾਂ ਨੂੰ ਵਿਵਸਥਿਤ ਕੀਤਾ ਹੈ, ਇੱਕ ਵਧੇਰੇ ਸਾਵਧਾਨ ਮੁਦਰਾ ਨੀਤੀ ਰੁਖ ਦਾ ਸੰਕੇਤ ਦਿੰਦਾ ਹੈ। ਇਸ ਨਾਲ ਭਾਰਤੀ ਰੁਪਏ ਸਮੇਤ ਉਭਰਦੀਆਂ ਬਾਜ਼ਾਰ ਮੁਦਰਾਵਾਂ 'ਤੇ ਦਬਾਅ ਪਵੇਗਾ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਵਿਰਾਟ ਕੋਹਲੀ ਦਾ ਕੁੜੀ ਨਾਲ ਪੈ ਗਿਆ ਪੰਗਾ, ਏਅਰਪੋਰਟ 'ਤੇ ਬਣਾ'ਤੀ ਰੇਲ
ਵਿਰਾਟ ਕੋਹਲੀ ਦਾ ਆਸਟ੍ਰੇਲੀਆ ਦੇ ਮੈਲਬੌਰਨ ਏਅਰਪੋਰਟ 'ਤੇ ਇਕ ਪੱਤਰਕਾਰ ਕੁੜੀ ਨਾਲ ਪੰਗਾ ਪੈ ਗਿਆ। ਵਿਰਾਟ ਕੋਹਲੀ ਦੀ ਕੁੜੀ ਨਾਲ ਬਹੁਤ ਤਿੱਖੀ ਬਹਿਸ ਹੋਈ। ਵਿਰਾਟ ਕੋਹਲੀ ਇਸ ਦੌਰਾਨ ਕਾਫੀ ਗ਼ੁਸੇ 'ਚ ਨਜ਼ਰ ਆਏ। ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਵਿਰਾਟ ਕੋਹਲੀ 26 ਦਸੰਬਰ ਤੋਂ ਸ਼ੁਰੂ ਹੋ ਰਹੇ ਬਾਕਸਿੰਗ ਡੇ ਟੈਸਟ ਤੋਂ ਪਹਿਲਾਂ ਮੈਲਬੌਰਨ ਵਿੱਚ ਇੱਕ ਆਸਟਰੇਲਿਆਈ ਟੀਵੀ ਪੱਤਰਕਾਰ ਉੱਤੇ ਕਥਿਤ ਤੌਰ ’ਤੇ ਗੁੱਸੇ ਵਿੱਚ ਆ ਗਏ ਸਨ। ਵਿਰਾਟ ਨੂੰ ਅਚਾਨਕ ਗੁੱਸਾ ਕਿਉਂ ਆਇਆ? ਇਸ ਦਾ ਕਾਰਨ ਅਣਜਾਣ ਹੈ, ਪਰ ਉਹ ਕਥਿਤ ਤੌਰ 'ਤੇ ਆਪਣੇ ਪਰਿਵਾਰ ਵੱਲ ਕੈਮਰਿਆਂ ਨੂੰ ਮੋੜਨ ਤੋਂ ਗੁੱਸੇ ਵਿੱਚ ਸੀ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਸੰਭਾਵਨਾ ਸੇਠ ਦੀਆਂ ਖੁਸ਼ੀਆਂ ਨੂੰ ਲੱਗਾ ਗ੍ਰਹਿਣ, ਜਨਮ ਦੇਣ ਤੋਂ ਪਹਿਲਾਂ ਹੀ ਬੱਚੇ ਦੀ ਹੋਈ ਮੌਤ
ਭੋਜਪੁਰੀ ਅਦਾਕਾਰਾ ਅਤੇ ਮਸ਼ਹੂਰ ਯੂਟਿਊਬਰ ਸੰਭਾਵਨਾ ਸੇਠ ਦੇ ਪ੍ਰਸ਼ੰਸਕਾਂ ਲਈ ਬੁਰੀ ਖਬਰ ਆ ਰਹੀ ਹੈ। ਅਦਾਕਾਰਾ ਨੇ ਆਪਣਾ ਬੱਚਾ ਗੁਆ ਲਿਆ ਹੈ। ਉਸਦਾ ਗਰਭਪਾਤ ਹੋਇਆ ਜੋ ਉਸ ਦੇ ਅਤੇ ਉਸਦੇ ਪੂਰੇ ਪਰਿਵਾਰ ਲਈ ਬਹੁਤ ਦੁਖਦਾਈ ਸੀ। ਸੰਭਾਵਨਾ ਨੇ ਆਪਣੇ ਯੂਟਿਊਬ ਚੈਨਲ 'ਤੇ ਆਪਣੇ ਸਾਰੇ ਪ੍ਰਸ਼ੰਸਕਾਂ ਨਾਲ ਇਹ ਬੁਰੀ ਖਬਰ ਸਾਂਝੀ ਕੀਤੀ ਹੈ। ਇਸ ਦੌਰਾਨ ਅਦਾਕਾਰਾ ਦੀਆਂ ਅੱਖਾਂ 'ਚ ਹੰਝੂ ਆ ਗਏ। ਆਪਣੀ ਦਰਦ ਭਰੀ ਕਹਾਣੀ ਸੁਣਾਉਂਦੇ ਹੋਏ ਉਹ ਬਹੁਤ ਭਾਵੁਕ ਹੋ ਗਈ। ਸੰਭਾਵਨਾ ਨੇ ਕੀ ਕਿਹਾ, ਆਓ ਤੁਹਾਨੂੰ ਦੱਸਦੇ ਹਾਂ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।