ਥਾਣੇ ''ਤੇ ਹਮਲਾ ਕਰਨ ਵਾਲੇ ਢੇਰ ਤੇ ਮੋਹਾਲੀ ਹਾਦਸੇ ''ਚ ਪੁਲਸ ਦੀ ਵੱਡੀ ਕਾਰਵਾਈ, ਜਾਣੋਂ ਦੇਸ਼ ਵਿਦੇਸ਼ ਦੀਆਂ ਟੌਪ 10 ਖਬਰਾਂ

Monday, Dec 23, 2024 - 07:00 PM (IST)

ਥਾਣੇ ''ਤੇ ਹਮਲਾ ਕਰਨ ਵਾਲੇ ਢੇਰ ਤੇ ਮੋਹਾਲੀ ਹਾਦਸੇ ''ਚ ਪੁਲਸ ਦੀ ਵੱਡੀ ਕਾਰਵਾਈ, ਜਾਣੋਂ ਦੇਸ਼ ਵਿਦੇਸ਼ ਦੀਆਂ ਟੌਪ 10 ਖਬਰਾਂ

ਜਲੰਧਰ : ਪੁਲਸ ਥਾਣਿਆਂ ਉੱਤੇ ਹਮਲੇ ਕਰਨ ਵਾਲਿਆਂ ਖਿਲਾਫ ਪੁਲਸ ਨੂੰ ਵੱਡੀ ਸਫਲਤਾ ਹੱਥ ਲੱਗੀ ਹੈ। ਉੱਤਰ ਪ੍ਰਦੇਸ਼ ਦੇ ਪੀਲੀਭੀਤ ਵਿਚ ਸਥਾਨਕ ਪੁਲਸ ਤੇ ਪੰਜਾਬ ਪੁਲਸ ਦੀ ਇਕ ਸੰਯੁਕਤ ਟੀਮ ਨੇ ਸੋਮਵਾਰ ਤੜਕੇ ਇਕ ਮੁਕਾਬਲੇ ਤੋਂ ਬਾਅਦ ਗੁਰਦਾਸਪੁਰ (ਪੰਜਾਬ) ਵਿਚ ਇਕ ਪੁਲਸ ਚੌਕੀ 'ਤੇ ਬੰਬ ਸੁੱਟਣ ਦੀ ਘਟਨਾ ਵਿਚ ਸ਼ਾਮਲ ਤਿੰਨ ਮੁਲਜ਼ਮਾਂ ਨੂੰ ਐਨਕਾਊਂਟਰ ਵਿਚ ਢੇਰ ਕਰ ਦਿੱਤਾ ਹੈ। ਇਸ ਦੇ ਨਾਲ ਹੀ ਮੋਹਾਲੀ ਬਿਲਡਿੰਗ ਹਾਦਸੇ 'ਚ ਪੁਲਸ ਨੇ ਵੱਡੀ ਕਾਰਵਾਈ ਕਰਦੇ ਹੋਏ 3 ਲੋਕਾਂ ਨੂੰ ਗ੍ਰਿਫ਼ਤਰ ਕਰ ਲਿਆ ਹੈ। ਗ੍ਰਿਫ਼ਤਾਰ ਕੀਤੇ ਲੋਕਾਂ 'ਚ ਬਿਲਡਿੰਗ ਦੇ ਮਾਲਕ ਪਰਵਿੰਦਰ, ਗਗਨਦੀਪ ਅਤੇ ਬਿਲਡਿੰਗ ਦਾ ਠੇਕਦਾਰ ਸ਼ਾਮਲ ਹੈ। ਇਸ ਹਾਦਸੇ ਵਿਚ 2 ਲੋਕਾਂ ਦੀ ਮਲਬੇ ਹੇਠਾਂ ਦੱਬਣ ਕਾਰਨ ਮੌਤ ਹੋ ਗਈ ਸੀ। ਉਧਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਦੀ ਚਿਰੋਕਣੀ ਮੰਗ ਵੀ ਪੂਰੀ ਕਰਦਿਆਂ ਐੱਨ. ਓ. ਸੀ. ਤੋਂ ਬਿਨਾਂ ਰਜਿਸਟਰੀ ਪੂਰਾ ਹੋਣ ਦਾ ਸੁਫ਼ਨਾ ਵੀ ਇਸ ਸਾਲ 'ਚ ਪੂਰਾ ਹੋਇਆ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ

ਪੰਜਾਬ ਦੇ ਥਾਣਿਆਂ 'ਚ ਧਮਾਕੇ ਕਰਨ ਵਾਲੇ 3 ਅੱਤਵਾਦੀ ਪੁਲਸ ਨੇ ਕੀਤੇ ਢੇਰ
ਉੱਤਰ ਪ੍ਰਦੇਸ਼ ਦੇ ਪੀਲੀਭੀਤ ਵਿਚ ਸਥਾਨਕ ਪੁਲਸ ਅਤੇ ਪੰਜਾਬ ਪੁਲਸ ਦੀ ਇਕ ਸੰਯੁਕਤ ਟੀਮ ਨੇ ਸੋਮਵਾਰ ਤੜਕੇ ਇਕ ਮੁਕਾਬਲੇ ਤੋਂ ਬਾਅਦ ਗੁਰਦਾਸਪੁਰ (ਪੰਜਾਬ) ਵਿਚ ਇਕ ਪੁਲਸ ਚੌਕੀ 'ਤੇ ਬੰਬ ਸੁੱਟਣ ਦੀ ਘਟਨਾ ਵਿਚ ਸ਼ਾਮਲ ਤਿੰਨ ਮੁਲਜ਼ਮਾਂ ਨੂੰ ਐਨਕਾਊਂਟਰ ਵਿਚ ਢੇਰ ਕਰ ਦਿੱਤਾ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਮੋਹਾਲੀ ਬਿਲਡਿੰਗ ਹਾਦਸੇ ਨਾਲ ਜੁੜੀ ਵੱਡੀ ਖ਼ਬਰ, ਪੁਲਸ ਨੇ ਚੁੱਕ ਲਏ ਮਾਲਕ ਤੇ ਠੇਕੇਦਾਰ (ਵੀਡੀਓ)
ਮੋਹਾਲੀ ਬਿਲਡਿੰਗ ਹਾਦਸੇ 'ਚ ਪੁਲਸ ਨੇ ਵੱਡੀ ਕਾਰਵਾਈ ਕਰਦੇ ਹੋਏ 3 ਲੋਕਾਂ ਨੂੰ ਗ੍ਰਿਫ਼ਤਰ ਕਰ ਲਿਆ ਹੈ। ਗ੍ਰਿਫ਼ਤਾਰ ਕੀਤੇ ਲੋਕਾਂ 'ਚ ਬਿਲਡਿੰਗ ਦੇ ਮਾਲਕ ਪਰਵਿੰਦਰ, ਗਗਨਦੀਪ ਅਤੇ ਬਿਲਡਿੰਗ ਦਾ ਠੇਕਦਾਰ ਸ਼ਾਮਲ ਹੈ। ਦੱਸਣਯੋਗ ਹੈ ਕਿ ਮੋਹਾਲੀ ਦੇ ਸੋਹਾਣਾ ਪਿੰਡ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗ ਗਈ ਸੀ। ਇਸ ਦੌਰਾਨ 2 ਲੋਕਾਂ ਦੀ ਮਲਬੇ ਹੇਠਾਂ ਦੱਬਣ ਕਾਰਨ ਮੌਤ ਹੋ ਗਈ ਸੀ। ਇਮਾਰਤ ਢਹਿਣ ਵਾਲੀ ਥਾਂ 'ਤੇ ਐੱਨ. ਡੀ. ਆਰ. ਐੱਫ. ਅਤੇ ਫ਼ੌਜ, ਪੁਲਸ, ਨਗਰ ਨਿਗਮ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ 23 ਘੰਟੇ ਚੱਲੇ ਲਗਾਤਾਰ ਬਚਾਅ ਕਾਰਜਾਂ ਨੂੰ ਪੂਰਾ ਕਰ ਲਿਆ ਗਿਆ ਹੈ। ਐੱਸ. ਐੱਸ. ਪੀ. ਦੀਪਕ ਪਾਰੀਕ ਅਤੇ ਨਗਰ ਨਿਗਮ ਕਮਿਸ਼ਨਰ ਟੀ ਬੇਨਿਥ ਨੇ ਦੱਸਿਆ ਕਿ ਮਲਬੇ ’ਚ ਫਸੇ ਵਿਅਕਤੀਆਂ ਜਿਨ੍ਹਾਂ ਦੀ ਸ਼ੁਰੂਆਤ ’ਚ ਸਹੀ ਗਿਣਤੀ ਦਾ ਪਤਾ ਨਹੀਂ ਸੀ ਲੱਗ ਸਕਿਆ, ਨੂੰ ਕੱਢਣ ਲਈ ਵੱਡੇ ਆਪਰੇਸ਼ਨ ਨੂੰ ਹੌਂਸਲਾ ਉਦੋਂ ਮਿਲਿਆ, ਜਦੋਂ ਇਕ ਗੰਭੀਰ ਜ਼ਖਮੀ ਕੁੜੀ ਨੂੰ ਮਲਬੇ ’ਚੋਂ ਕੱਢਿਆ ਗਿਆ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਪੰਜਾਬ ਪੁਲਸ ਦੇ ਐਨਕਾਊਂਟਰ 'ਚ ਮਾਰੇ ਤਿੰਨਾਂ ਮੁਲਜ਼ਮਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ
ਉੱਤਰ ਪ੍ਰਦੇਸ਼ ਦੇ ਪੀਲੀਭੀਤ ਵਿਚ ਸਥਾਨਕ ਪੁਲਸ ਅਤੇ ਪੰਜਾਬ ਪੁਲਸ ਦੀ ਇਕ ਸੰਯੁਕਤ ਟੀਮ ਨੇ ਸੋਮਵਾਰ ਤੜਕੇ ਇਕ ਮੁਕਾਬਲੇ ਤੋਂ ਬਾਅਦ ਗੁਰਦਾਸਪੁਰ (ਪੰਜਾਬ) ਵਿਚ ਇਕ ਪੁਲਸ ਚੌਕੀ 'ਤੇ ਬੰਬ ਸੁੱਟਣ ਦੀ ਘਟਨਾ ਵਿਚ ਸ਼ਾਮਲ ਤਿੰਨ ਮੁਲਜ਼ਮਾਂ ਨੂੰ ਐਨਕਾਊਂਟਰ ਵਿਚ ਢੇਰ ਕਰ ਦਿੱਤਾ ਹੈ। ਜਿਨ੍ਹਾਂ ਦੇ ਚਿਹਰੇ ਸਾਹਮਣੇ ਆਏ ਹਨ। ਮੁਲਜ਼ਮਾਂ ਦੀ ਪਛਾਣ ਗੁਰਵਿੰਦਰ (25), ਵਰਿੰਦਰ ਸਿੰਘ (23) ਅਤੇ ਜਸਨ ਪ੍ਰੀਤ ਸਿੰਘ ਉਰਫ਼ ਪ੍ਰਤਾਪ ਸਿੰਘ (18) ਵਾਸੀ ਗੁਰਦਾਸਪੁਰ ਵਜੋਂ ਹੋਈ ਹੈ। ਦੱਸ ਦਈਏ ਕਿ ਇਨ੍ਹਾਂ ਤਿੰਨਾਂ ਅੱਤਵਾਦੀਆਂ ਉਤੇ ਗੁਰਦਾਸਪੁਰ ਜ਼ਿਲ੍ਹੇ ਦੇ ਕਲਾਨੌਰ ਇਲਾਕੇ ‘ਚ ਬਖਸ਼ੀਵਾਲਾ ਪੁਲਸ ਚੌਕੀ ਉਤੇ ਹਮਲਾ ਕਰਨ ਦਾ ਇਲਜ਼ਾਮ ਸੀ।  ਪੁਲਸ ਨੇ ਇਸ ਮੁਕਾਬਲੇ 'ਚ ਤਿੰਨੋਂ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ ਕੀਤੇ ਹਨ। ਇਨ੍ਹਾਂ 'ਚ ਦੋ ਏਕੇ-47 ਰਾਈਫਲਾਂ, ਦੋ ਗਲਾਕ ਪਿਸਤੌਲ ਅਤੇ ਵੱਡੀ ਗਿਣਤੀ ਵਿੱਚ ਕਾਰਤੂਸ ਸ਼ਾਮਲ ਹਨ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਪੰਜਾਬੀਆਂ ਦਾ ਵੱਡਾ ਸੁਫ਼ਨਾ ਹੋਇਆ ਪੂਰਾ, ਸਰਕਾਰ ਨੇ ਖ਼ਤਮ ਕਰ ਦਿੱਤੀ ਇਹ ਸ਼ਰਤ
ਪੰਜਾਬ ਸਰਕਾਰ ਵੱਲੋਂ ਸੂਬਾ ਦੇ ਲੋਕਾਂ ਖ਼ਾਸ ਕਰਕੇ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਦੇਣ ਅਤੇ ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਨੂੰ ਲੀਹਾਂ 'ਤੇ ਲਿਆਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸਾਲ 2024 'ਚ ਵੱਡੇ ਕੰਮ ਕੀਤੇ ਗਏ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਦੀ ਚਿਰੋਕਣੀ ਮੰਗ ਵੀ ਪੂਰੀ ਕਰਦਿਆਂ ਐੱਨ. ਓ. ਸੀ. ਤੋਂ ਬਿਨਾਂ ਰਜਿਸਟਰੀ ਪੂਰਾ ਹੋਣ ਦਾ ਸੁਫ਼ਨਾ ਵੀ ਇਸ ਸਾਲ 'ਚ ਪੂਰਾ ਹੋਇਆ। ਸਾਲ 2024 'ਚ ਕੀਤੇ ਵਿਸ਼ੇਸ਼ ਕੰਮਾਂ ਬਾਰੇ ਜਾਣਕਾਰੀ ਦਿੰਦਿਆਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਸਾਲ 2024 'ਚ ਸੂਬਾ ਵਾਸੀਆਂ ਦੀ ਦਹਾਕੇ ਪੁਰਾਣੀ ਮੰਗ ਪੂਰੀ ਕਰਦਿਆਂ ਸੂਬਾ ਸਰਕਾਰ ਵੱਲੋਂ ਪਾਪਰਾ (ਪੀ. ਏ. ਪੀ. ਆਰ. ਏ.) ਐਕਟ ਵਿੱਚ ਢੁੱਕਵੀਂ ਸੋਧ ਕਰਕੇ 500 ਗਜ਼ ਤੱਕ ਦੇ ਪਲਾਟਾਂ ਦੀ ਰਜਿਸਟਰੀ ਲਈ ਐੱਨ. ਓ. ਸੀ. ਦੀ ਸ਼ਰਤ ਖ਼ਤਮ ਕਰ ਦਿੱਤੀ ਗਈ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਪੰਜਾਬ ਸਰਕਾਰ ਨੇ ਢਾਈ ਸਾਲਾਂ 'ਚ ਕਰਾਈ ਬੱਲੇ-ਬੱਲੇ, 86 ਹਜ਼ਾਰ ਕਰੋੜ ਰੁਪਏ ਤੋਂ ਵੱਧ ਦਾ...
ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੌਮੀ ਅਤੇ ਕੌਮਾਂਤਰੀ ਉਦਯੋਗਪਤੀਆਂ ਨੂੰ ਪੰਜਾਬ ਵਿਚ ਨਿਵੇਸ਼ ਕਰਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਨਅਤ ਪੱਖੀ ਨੀਤੀਆਂ ਸਦਕਾ ਦੁਨੀਆਂ ਭਰ ਦੇ ਉਦਯੋਗਪਤੀ ਇੱਥੇ ਨਿਵੇਸ਼ ਕਰਨ ਵਿਚ ਰੁਚੀ ਦਿਖਾ ਰਹੇ ਹਨ। ਉਨ੍ਹਾਂ ਕਿਹਾ ਕਿ ਮਾਰਚ 2022 ਤੋਂ ਲੈ ਕੇ ਹੁਣ ਤੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 86,541 ਕਰੋੜ ਰੁਪਏ ਦਾ ਨਿਵੇਸ਼ ਪ੍ਰਾਪਤ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ 2022 ਤੋਂ ਹੁਣ ਤੱਕ 5,300 ਤੋਂ ਜ਼ਿਆਦਾ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ, ਜਿਨ੍ਹਾਂ ਵਿਚੋਂ 86,541 ਕਰੋੜ ਰੁਪਏ ਦਾ ਨਿਵੇਸ਼ ਹੋ ਚੁੱਕਾ ਹੈ, ਜਿਸ ਨਾਲ ਤਕਰੀਬਨ 3,92,540 ਵਿਅਕਤੀਆਂ ਨੂੰ ਰੁਜ਼ਗਾਰ ਮਿਲੇਗਾ। 
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਖ਼ਾਸ ਖ਼ਬਰ: ਹੁਣ ਘਰ ਬੈਠੇ ਆਨਲਾਈਨ ਖਰੀਦ ਸਕਦੇ ਹੋ ਸਸਤੀਆਂ ਦਾਲਾਂ, ਜਾਣੋ ਕੀਮਤ
ਭਾਰਤ ਸਰਕਾਰ ਨੇ ਪਿਛਲੇ ਸਾਲ 'ਭਾਰਤ ਦਾਲ ਯੋਜਨਾ' ਦੀ ਸ਼ੁਰੂਆਤ ਕੀਤੀ ਸੀ। ਹੁਣ ਇਸ ਯੋਜਨਾ ਦੇ ਤਹਿਤ ਉਪਭੋਗਤਾ ਜਲਦੀ ਹੀ ਆਨਲਾਈਨ ਪਲੇਟਫਾਰਮਾਂ ਰਾਹੀਂ ਸਸਤੇ ਅਤੇ ਸਬਸਿਡੀ ਵਾਲੀ ਦਾਲਾਂ ਖਰੀਦਣ ਦੇ ਯੋਗ ਹੋਣਗੇ। ਇਹ ਸਕੀਮ ਖ਼ਾਸ ਤੌਰ 'ਤੇ ਮਹਿੰਗਾਈ ਨੂੰ ਕੰਟਰੋਲ ਕਰਨ ਅਤੇ ਦਾਲਾਂ ਦੀਆਂ ਵਧਦੀਆਂ ਕੀਮਤਾਂ ਤੋਂ ਖਪਤਕਾਰਾਂ ਨੂੰ ਰਾਹਤ ਦੇਣ ਲਈ ਸ਼ੁਰੂ ਕੀਤੀ ਗਈ ਸੀ। ਇਸ ਯੋਜਨਾ ਦੇ ਤਹਿਤ ਐਮਾਜ਼ਾਨ, ਫਲਿੱਪਕਾਰਟ, ਸਵਿਗੀ, ਬਿਗਬਾਸਕੇਟ, ਜ਼ੇਪਟੋ, ਬਲਿੰਕਿਟ ਅਤੇ ਜੀਓ ਮਾਰਟ ਵਰਗੀਆਂ ਈ-ਕਾਮਰਸ ਕੰਪਨੀਆਂ ਨੂੰ ਸਸਤੇ ਦਾਲਾਂ ਦੀ ਵਿਕਰੀ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਜਾ ਸਕਦੇ ਹਨ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਵੱਡੀ ਖਬਰ: ਕ੍ਰਿਸਮਸ ਚੈਰਿਟੀ ਸਮਾਗਮ ਦੌਰਾਨ ਮਚੀ ਭਾਜੜ, 32 ਲੋਕਾਂ ਦੀ ਮੌਤ
ਨਾਈਜੀਰੀਆ ਵਿੱਚ ਕ੍ਰਿਸਮਸ ਦੇ 2 ਸਮਾਗਮਾਂ ਵਿੱਚ ਦਾਨ ਅਤੇ ਖਾਣ ਪੀਣ ਦੀਆਂ ਵਸਤੂਆਂ ਦੀ ਵੰਡ ਦੌਰਾਨ ਮਚੀ ਭਾਜੜ ਵਿੱਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 32 ਹੋ ਗਈ ਹੈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਖਾਣ ਪੀਣ ਦਾ ਸਮਾਨ ਲੈਣ ਲਈ ਅਚਾਨਕ ਭਾਰੀ ਭੀੜ ਇਕੱਠੀ ਹੋ ਗਈ ਅਤੇ ਭਾਜੜ ਕਾਰਨ ਕਈ ਲੋਕ ਹੇਠਾਂ ਡਿੱਗ ਗਏ, ਜਿਸ ਕਾਰਨ ਕਈ ਲੋਕਾਂ ਦੀ ਮੌਤ ਹੋ ਗਈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

Home Loan: ਹੁਣ ਘਰ ਖ਼ਰੀਦਣਾ ਹੋਵੇਗਾ ਆਸਾਨ: ਬਿਨਾਂ ਗਰੰਟੀ ਦੇ 20 ਲੱਖ ਤੱਕ ਦਾ ਹੋਮ ਲੋਨ!
ਹੁਣ ਘਰ ਖਰੀਦਣਾ ਹੋਰ ਵੀ ਆਸਾਨ ਹੋ ਜਾਵੇਗਾ। ਸਰਕਾਰ ਹੁਣ ਮੱਧ ਅਤੇ ਨਿਮਨ ਆਮਦਨ ਵਰਗ ਦੇ ਲੋਕਾਂ ਨੂੰ ਘਰ ਖਰੀਦਣ ਦੇ ਉਨ੍ਹਾਂ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਇੱਕ ਨਵੀਂ ਯੋਜਨਾ 'ਤੇ ਕੰਮ ਕਰ ਰਹੀ ਹੈ। ਇਸ ਸਕੀਮ ਤਹਿਤ ਬਿਨਾਂ ਕਿਸੇ ਗਾਰੰਟੀ ਅਤੇ ਘੱਟ ਦਸਤਾਵੇਜ਼ਾਂ ਦੇ ਆਧਾਰ 'ਤੇ 20 ਲੱਖ ਰੁਪਏ ਤੱਕ ਦਾ ਹੋਮ ਲੋਨ ਲਿਆ ਜਾ ਸਕਦਾ ਹੈ। ਇਹ ਸਕੀਮ ਖਾਸ ਤੌਰ 'ਤੇ ਉਨ੍ਹਾਂ ਲੋਕਾਂ ਲਈ ਬਣਾਈ ਜਾ ਰਹੀ ਹੈ, ਜਿਨ੍ਹਾਂ ਕੋਲ ਨਿਯਮਤ ਆਮਦਨ ਦਾ ਸਬੂਤ ਨਹੀਂ ਹੈ ਜਾਂ ਜਿਨ੍ਹਾਂ ਕੋਲ ਜਾਇਦਾਦ ਗਿਰਵੀ ਰੱਖਣ ਦਾ ਵਿਕਲਪ ਨਹੀਂ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਦਿਲਜੀਤ ਦੋਸਾਂਝ ਦੇ ਕੰਸਰਟ ਨੂੰ ਔਰਤ ਨੇ ਦੱਸਿਆ ਜ਼ਿੰਦਗੀ ਦੀ ਸਭ ਤੋਂ ਗੰਦੀ ਰਾਤ, ਜਾਣੋ ਵਜ੍ਹਾ
ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੇ ਕੰਸਰਟ 'ਦਿਲ-ਲੁਮਿਨਾਟੀ' ਨੂੰ ਲੈ ਕੇ ਸੁਰਖੀਆਂ 'ਚ ਹਨ। ਚੰਡੀਗੜ੍ਹ 'ਚ ਹਾਲ ਹੀ 'ਚ ਹੋਏ ਕੰਸਰਟ ਦੌਰਾਨ ਹੋਏ ਵਿਵਾਦ ਤੋਂ ਬਾਅਦ ਹੁਣ ਮੁੰਬਈ ਕੰਸਰਟ ਨੂੰ ਲੈ ਕੇ ਚਰਚਾ ਹੈ। ਇਕ ਔਰਤ ਨੇ ਮੁੰਬਈ ਕੰਸਰਟ ਬਾਰੇ ਆਪਣਾ ਅਨੁਭਵ ਸਾਂਝਾ ਕੀਤਾ ਅਤੇ ਇਸ ਨੂੰ ਆਪਣਾ ਸਭ ਤੋਂ ਬੁਰਾ ਅਨੁਭਵ ਦੱਸਿਆ।ਦਿਲਜੀਤ ਦੀ ਪ੍ਰਸ਼ੰਸਕ ਔਰਤ ਨੇ ਉਸ ਦੇ ਕੰਸਰਟ ਬਾਰੇ ਆਪਣਾ ਬੁਰਾ ਅਨੁਭਵ ਬਿਆਨ ਕੀਤਾ ਅਤੇ ਇਸ ਨੂੰ ਆਪਣੀ ਜ਼ਿੰਦਗੀ ਦੀ ਸਭ ਤੋਂ ਬੁਰੀ ਰਾਤ ਦੱਸਿਆ। ਉਸ ਨੇ ਦਾਅਵਾ ਕੀਤਾ ਕਿ ਉਸ ਨੇ ਇਸ ਗਾਇਕ ਦੇ ਸਮਾਰੋਹ ਦੀ ਟਿਕਟ ’ਤੇ 12 ਹਜ਼ਾਰ ਰੁਪਏ ਖਰਚ ਕੀਤੇ ਸਨ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਵਿਨੋਦ ਕਾਂਬਲੀ ਦੀ ਵਿਗੜੀ ਤਬੀਅਤ, ਹਸਪਤਾਲ 'ਚ ਦਾਖਲ
ਸਾਬਕਾ ਭਾਰਤੀ ਕ੍ਰਿਕਟਰ ਵਿਨੋਦ ਕਾਂਬਲੀ ਦੀ ਸਿਹਤ ਵਿਗੜ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਦੀ ਹਾਲਤ ਕਾਫੀ ਗੰਭੀਰ ਸੀ। ਇਸ ਕਾਰਨ ਕਾਂਬਲੀ ਨੂੰ ਠਾਣੇ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਫਿਲਹਾਲ ਉਨ੍ਹਾਂ ਦੀ ਹਾਲਤ ਸਥਿਰ ਹੈ ਪਰ ਅਜੇ ਵੀ ਚਿੰਤਾ ਬਣੀ ਹੋਈ ਹੈ। ਦੱਸ ਦੇਈਏ ਕਿ ਸ਼ਨੀਵਾਰ ਨੂੰ ਹੀ ਕਾਂਬਲੀ ਦੀ ਤਬੀਅਤ ਕਾਫੀ ਵਿਗੜ ਗਈ ਸੀ। ਉਸੇ ਦਿਨ ਉਨ੍ਹਾਂ ਨੂੰ ਤੁਰੰਤ ਠਾਣੇ ਦੇ ਆਕ੍ਰਿਤੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਉਸ ਦੀ ਹਾਲਤ ਵਿਚ ਅਜੇ ਵੀ ਸੁਧਾਰ ਨਹੀਂ ਹੋ ਰਿਹਾ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।


author

Baljit Singh

Content Editor

Related News