ਜਾਰੀ ਹੋਈ ਦਸਵੀਂ ਤੇ ਬਾਰ੍ਹਵੀਂ ਦੀ ਡੇਟਸ਼ੀਟ, ਜਸਵੀਰ ਗੜ੍ਹੀ ''ਆਪ'' ''ਚ ਸ਼ਾਮਲ, ਜਾਣੋ ਦੇਸ਼ ਵਿਦੇਸ਼ ਦੀਆਂ ਟੌਪ 10 ਖਬਰਾਂ

Wednesday, Jan 01, 2025 - 06:18 PM (IST)

ਜਾਰੀ ਹੋਈ ਦਸਵੀਂ ਤੇ ਬਾਰ੍ਹਵੀਂ ਦੀ ਡੇਟਸ਼ੀਟ, ਜਸਵੀਰ ਗੜ੍ਹੀ ''ਆਪ'' ''ਚ ਸ਼ਾਮਲ, ਜਾਣੋ ਦੇਸ਼ ਵਿਦੇਸ਼ ਦੀਆਂ ਟੌਪ 10 ਖਬਰਾਂ

ਜਲੰਧਰ : ਬਸਪਾ ਦੇ ਸਾਬਕਾ ਪ੍ਰਧਾਨ ਰਹੇ ਜਸਵੀਰ ਸਿੰਘ ਗੜ੍ਹੀ ਅੱਜ 'ਆਪ' 'ਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਗੜ੍ਹੀ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰਵਾਇਆ। ਕੁਝ ਸਮਾਂ ਪਹਿਲਾਂ ਹੀ ਬਹੁਜਨ ਸਮਾਜ ਪਾਰਟੀ ਸੁਪਰੀਮੋ ਕੁਮਾਰੀ ਮਾਇਆਵਤੀ ਵਲੋਂ ਜਸਵੀਰ ਗੜ੍ਹੀ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ, ਇਸ ਮਗਰੋਂ ਪਾਰਟੀ ਹਾਈਕਮਾਨ ਨੇ ਗੜ੍ਹੀ ਨੂੰ ਪਾਰਟੀ ਵਿਚੋਂ ਬਾਹਰ ਕੱਢਦੇ ਹੋਏ ਅਵਤਾਰ ਸਿੰਘ ਕਰੀਮਪੁਰੀ ਨੂੰ ਪ੍ਰਧਾਨ ਥਾਪ ਦਿੱਤਾ ਸੀ। ਇਸ ਦੇ ਨਾਲ ਹੀ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 10ਵੀਂ ਅਤੇ 12ਵੀਂ ਜਮਾਤ, 2025 ਵੋਕੇਸ਼ਨਲ ਅਤੇ ਐੱਨ. ਐੱਸ. ਕਿਊ. ਐੱਫ ਵਿਸ਼ਿਆਂ ਦੀਆਂ ਸਾਲਾਨਾ ਪ੍ਰਯੋਗੀ ਪ੍ਰੀਖਿਆਵਾਂ 27 ਜਨਵਰੀ 2025 ਤੋਂ 4 ਫਰਵਰੀ 2025 ਤੱਕ ਕਰਵਾਈਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਬੋਰਡ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਕੂਲ ਮੁਖੀ ਇਨ੍ਹਾਂ ਵਿਸ਼ਿਆਂ ਦੇ ਪ੍ਰੀਖਿਆਰਥੀਆਂ ਨੂੰ ਇਹ ਨੋਟ ਕਰਵਾ ਦੇਣ ਤਾਂ ਜੋ ਕੋਈ ਪ੍ਰੀਖਿਆਰਥੀ ਪ੍ਰੀਖਿਆ ਦੇਣ ਤੋਂ ਵਾਂਝਾ ਨਾ ਰਹਿ ਜਾਵੇ। ਆਓ ਇਸ ਦੇ ਨਾਲ ਹੀ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ...

ਜਸਵੀਰ ਸਿੰਘ ਗੜ੍ਹੀ ਆਮ ਆਦਮੀ ਪਾਰਟੀ ਵਿਚ ਸ਼ਾਮਲ
ਪੰਜਾਬ ਬਸਪਾ ਦੇ ਸਾਬਕਾ ਪ੍ਰਧਾਨ ਰਹੇ ਜਸਵੀਰ ਸਿੰਘ ਗੜ੍ਹੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਗੜ੍ਹੀ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰਵਾਇਆ ਹੈ। ਦੱਸਣਯੋਗ ਹੈ ਕਿ ਕੁਝ ਸਮਾਂ ਪਹਿਲਾਂ ਬਹੁਜਨ ਸਮਾਜ ਪਾਰਟੀ ਸੁਪਰੀਮੋ ਕੁਮਾਰੀ ਮਾਇਆਵਤੀ ਵਲੋਂ ਜਸਵੀਰ ਗੜ੍ਹੀ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਹਟਾ ਦਿੱਤਾ ਸੀ, ਇਸ ਮਗਰੋਂ ਪਾਰਟੀ ਹਾਈਕਮਾਨ ਨੇ ਗੜ੍ਹੀ ਨੂੰ ਪਾਰਟੀ ਵਿਚੋਂ ਬਾਹਰ ਕੱਢਦੇ ਹੋਏ ਅਵਤਾਰ ਸਿੰਘ ਕਰੀਮਪੁਰੀ ਨੂੰ ਪ੍ਰਧਾਨ ਥਾਪ ਦਿੱਤਾ ਸੀ। ਹੁਣ ਜਸਵੀਰ ਸਿੰਘ ਗੜ੍ਹੀ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ। 
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

PSEB ਵਲੋਂ Practical Exams ਦੀਆਂ ਤਾਰੀਖ਼ਾਂ ਦਾ ਐਲਾਨ, ਵਿਦਿਆਰਥੀ ਜਲਦੀ ਕਰ ਲੈਣ ਚੈੱਕ
ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 10ਵੀਂ ਅਤੇ 12ਵੀਂ ਜਮਾਤ, 2025 ਵੋਕੇਸ਼ਨਲ ਅਤੇ ਐੱਨ. ਐੱਸ. ਕਿਊ. ਐੱਫ ਵਿਸ਼ਿਆਂ ਦੀਆਂ ਸਾਲਾਨਾ ਪ੍ਰਯੋਗੀ ਪ੍ਰੀਖਿਆਵਾਂ 27 ਜਨਵਰੀ 2025 ਤੋਂ 4 ਫਰਵਰੀ 2025 ਤੱਕ ਕਰਵਾਈਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਬੋਰਡ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਕੂਲ ਮੁਖੀ ਇਨ੍ਹਾਂ ਵਿਸ਼ਿਆਂ ਦੇ ਪ੍ਰੀਖਿਆਰਥੀਆਂ ਨੂੰ ਇਹ ਨੋਟ ਕਰਵਾ ਦੇਣ ਤਾਂ ਜੋ ਕੋਈ ਪ੍ਰੀਖਿਆਰਥੀ ਪ੍ਰੀਖਿਆ ਦੇਣ ਤੋਂ ਵਾਂਝਾ ਨਾ ਰਹਿ ਜਾਵੇ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਮੁਲਾਜ਼ਮਾਂ ਨੂੰ ਨਵੇਂ ਸਾਲ ਮੌਕੇ ਪੰਜਾਬ ਸਰਕਾਰ ਦਾ ਤੋਹਫ਼ਾ
ਪੰਜਾਬ ਪੁਲਸ ਨੇ ਨਵੇਂ ਸਾਲ ’ਤੇ ਮੁਲਾਜ਼ਮਾਂ ਨੂੰ ਤਰੱਕੀ ਦਾ ਤੋਹਫਾ ਦਿੱਤਾ ਹੈ। ਵਿਭਾਗ ਨੇ ਪਟਿਆਲਾ ਰੇਂਜ ਦੇ ਕੁਲ 126 ਸਿਪਾਹੀਆਂ ਨੂੰ ਹੈੱਡ ਕਾਂਸਟੇਬਲ ਬਣਾਇਆ ਗਿਆ ਹੈ। ਡੀ. ਆਈ. ਜੀ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪਟਿਆਲਾ ਰੇਂਜ ’ਚ 4 ਜ਼ਿਲ੍ਹੇ ਪੈਂਦੇ ਹਨ, ਜਿਨ੍ਹਾਂ ’ਚ ਪਟਿਆਲਾ, ਸੰਗਰੂਰ, ਬਰਨਾਲਾ ਅਤੇ ਮਲੇਰਕੋਟਲਾ ਹੈ। ਇਨ੍ਹਾਂ ’ਚ ਪਟਿਆਲਾ ਦੇ 73, ਸੰਗਰੂਰ ਦੇ 18, ਬਰਨਾਲਾ ਦੇ 10, ਮਲੇਰਕੋਟਲਾ ਦੇ 6 ਅਤੇ ਜੀ. ਆਰ. ਪੀ. ਦੇ 19 ਸਿਪਾਹੀ ਹੌਲਦਾਰ ਬਣਾਏ ਗਏ ਹਨ। ਡੀ. ਆਈ. ਜੀ. ਸਿੱਧੂ ਨੇ ਕਿਹਾ ਕਿ ਪੰਜਾਬ ਪੁਲਸ ਨੇ ਹਮੇਸ਼ਾ ਮਿਹਨਤ ਕਰਨ ਵਾਲੇ ਮੁਲਾਜ਼ਮਾਂ ਨੂੰ ਤਰੱਕੀ ਦਿੰਦੀ ਹੈ। ਡੀ. ਜੀ. ਪੀ. ਗੌਰਵ ਯਾਦਵ ਵੱਲੋਂ ਹਮੇਸ਼ਾ ਮਿਹਨਤ ਕਰਨ ਵਾਲੇ ਮੁਲਾਜ਼ਮਾਂ ਦੀ ਪਿੱਠ ਥਾਪੜੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਤਰੱਕੀ ਸਾਰਿਆਂ ਦਾ ਹੱਕ ਹੈ ਪਰ ਜੇਕਰ ਉਹ ਸਮੇਂ ਸਿਰ ਮਿਲ ਜਾਵੇ ਤਾਂ ਕੰਮ ਕਰਨ ਵਾਲਿਆਂ ਦਾ ਹੌਸਲਾ ਵੱਧ ਜਾਂਦਾ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਸਕੂਲਾਂ ਵਿਚ ਛੁੱਟੀਆਂ ਦੇ ਵਾਧੇ ਦੇ ਐਲਾਨ ਤੋਂ ਬਾਅਦ ਖੜ੍ਹੀ ਹੋਈ ਇਹ ਵੱਡੀ ਮੁਸੀਬਤ
ਪੰਜਾਬ ਸਰਕਾਰ ਵੱਲੋਂ 7 ਜਨਵਰੀ ਤੱਕ ਸਕੂਲਾਂ ਦੀਆਂ ਛੁੱਟੀਆਂ ਵਧਾਉਣ ਦੇ ਫ਼ੈਸਲੇ ਨੇ ਸੂਬੇ ਦੇ ਨਿੱਜੀ ਅਤੇ ਸਰਕਾਰੀ ਸਕੂਲਾਂ ਦੇ ਵਿੱਦਿਅਕ ਪ੍ਰੋਗਰਾਮ ਨੂੰ ਡੂੰਘਾਈ ਨਾਲ ਪ੍ਰਭਾਵਿਤ ਕਰ ਦਿੱਤਾ ਹੈ, ਜਿੱਥੇ ਸਕੂਲ ਪ੍ਰਿੰਸੀਪਲਾਂ ਲਈ ਇਹ ਫ਼ੈਸਲਾ ਸਿਰਦਰਦੀ ਬਣ ਗਿਆ ਹੈ। ਹਾਲਾਂਕਿ ਸਰਕਾਰ ਨੇ ਸਰਦੀ ਦੇ ਵੱਧਦੇ ਪ੍ਰਕੋਪ ਕਾਰਨ ਇਹ ਕਦਮ ਚੁੱਕਿਆ ਹੈ ਪਰ ਇਹ ਫ਼ੈਸਲਾ ਸਕੂਲ ਪ੍ਰਬੰਧਕ, ਪ੍ਰਿੰਸੀਪਲਜ਼ ਅਤੇ ਅਧਿਆਪਕਾਂ ਲਈ ਨਵੀਆਂ ਚਣੌਤੀਆਂ ਲੈ ਕੇ ਆਇਆ ਹੈ। ਨਿੱਜੀ ਸਕੂਲਾਂ ਨੇ ਪਹਿਲਾਂ ਤੋਂ ਹੀ ਜਨਵਰੀ ਦੇ ਪਹਿਲੇ ਹਫ਼ਤੇ ’ਚ ਆਪਣੇ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਅਤੇ ਪ੍ਰੀ-ਬੋਰਡ ਪ੍ਰੀਖਿਆਵਾਂ ਦਾ ਆਯੋਜਨ ਕਰਨਾ ਨਿਸ਼ਚਿਤ ਕੀਤਾ ਸੀ। ਜ਼ਿਆਦਾਤਰ ਸਕੂਲ 1 ਜਨਵਰੀ ਤੋਂ ਖੁੱਲ੍ਹਣ ਵਾਲੇ ਸਨ, ਜਦਕਿ ਕੁਝ ਨੇ 3 ਅਤੇ ਕਈ ਸੰਸਥਾਵਾਂ ਨੇ 6 ਜਨਵਰੀ ਨੂੰ ਵਿਦਿਆਰਥੀਆਂ ਨੂੰ ਬੁਲਾਉਣ ਦੀ ਯੋਜਨਾ ਬਣਾਈ ਸੀ। ਹੁਣ ਸਰਕਾਰ ਦੇ ਇਸ ਫ਼ੈਸਲੇ ਕਾਰਨ ਸਕੂਲਾਂ ਨੂੰ ਆਪਣੇ ਸਾਰੇ ਪ੍ਰੋਗਰਾਮਾਂ ’ਚ ਬਦਲਾਅ ਕਰਨਾ ਪਵੇਗਾ, ਜਿਹੜਾ ਵਿਦਿਆਰਥੀ ਅਤੇ ਅਧਿਆਪਕ ਦੋਵਾਂ ਲਈ ਕਠਿਨਾਈ/ਸਮੱਸਿਆ ਪੈਦਾ ਕਰ ਸਕਦਾ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਨਵੇਂ ਸਾਲ ਦੇ ਜਸ਼ਨ ਮਨਾਉਂਦੇ ਲੋਕਾਂ ਨੂੰ SUV ਨੇ ਦਰੜਿਆ, 10 ਦੀ ਦਰਦਨਾਕ ਮੌਤ
ਨਿਊ ਓਰਲੀਨਜ਼ 'ਚ ਨਵੇਂ ਸਾਲ ਦੇ ਜਸ਼ਨਾਂ ਦੌਰਾਨ ਇਕ ਵੱਡਾ ਹਾਦਸਾ ਵਾਪਰਿਆ ਹੈ। ਨਵੇਂ ਸਾਲ ਦੇ ਦਿਨ ਇੱਕ ਕਾਰ ਦੇ ਲੋਕਾਂ ਦੇ ਇੱਕ ਸਮੂਹ ਨੂੰ ਬੁਰੀ ਤਰ੍ਹਾਂ ਦਰੜ ਦਿੱਤਾ, ਜਿਸ ਤੋਂ ਬਾਅਦ 10 ਲੋਕਾਂ ਦੀ ਮੌਤ ਹੋ ਗਈ ਤੇ 30 ਹੋਰ ਜ਼ਖਮੀ ਹੋ ਗਏ। ਸਥਾਨਕ ਮੀਡੀਆ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਕਿਸਾਨੀ ਧਰਨੇ ਵਿਚਾਲੇ ਕੇਂਦਰ ਦਾ ਕਿਸਾਨਾਂ ਨੂੰ ਵੱਡਾ ਤੋਹਫ਼ਾ
ਨਵੇਂ ਸਾਲ ਦੇ ਮੌਕੇ ਧਰਨੇ 'ਤੇ ਬੈਠੇ ਕਿਸਾਨਾਂ ਨੂੰ ਕੇਂਦਰ ਦੀ ਮੋਦੀ ਸਰਕਾਰ ਵਲੋਂ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਸੂਚਨਾ ਅਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਨੇ ਕੈਬਨਿਟ ਦੇ ਫ਼ੈਸਲਿਆਂ ਦੀ ਜਾਣਕਾਰੀ ਦਿੰਦਿਆਂ ਡੀਏਪੀ 'ਤੇ ਸਬਸਿਡੀ ਵਧਾਉਣ ਦਾ ਐਲਾਨ ਕੀਤਾ ਹੈ। ਸਰਕਾਰ ਨੇ ਬੁੱਧਵਾਰ ਨੂੰ ਕਿਸਾਨਾਂ ਨੂੰ ਸਸਤੀਆਂ ਦਰਾਂ 'ਤੇ ਡੀਏਪੀ ਖਾਦ ਦੀ ਸਪਲਾਈ ਯਕੀਨੀ ਬਣਾਉਣ ਲਈ ਯਕਮੁਸ਼ਤ ਵਿਸ਼ੇਸ਼ ਪੈਕੇਜ ਨੂੰ ਵਧਾ ਕੇ 3,850 ਕਰੋੜ ਰੁਪਏ ਕਰਨ ਦਾ ਫ਼ੈਸਲਾ ਕੀਤਾ ਹੈ। ਇਹ ਫ਼ੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ (ਸੀਸੀਈਏ) ਦੀ ਮੀਟਿੰਗ ਵਿੱਚ ਲਿਆ ਗਿਆ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਸਰਕਾਰ ਵੱਲੋਂ ਨਵੇਂ ਸਾਲ 'ਤੇ ਮੁਲਾਜ਼ਮਾਂ ਨੂੰ ਖਾਸ ਤੋਹਫ਼ਾ, ਤਨਖਾਹਾਂ ਵਿਚ ਕੀਤਾ ਵਾਧਾ
ਨਵੇਂ ਸਾਲ 'ਤੇ ਸਰਕਾਰ ਵਲੋਂ ਸਰਕਾਰੀ ਕਰਮਚਾਰੀਆਂ ਨੂੰ ਖਾਸ ਤੋਹਫਾ ਮਿਲਿਆ ਹੈ। ਜਨਵਰੀ 2025 ਤੋਂ ਸਰਕਾਰੀ ਕਰਮਚਾਰੀਆਂ ਲਈ ਮਹਿੰਗਾਈ ਭੱਤਾ (ਡੀਏ) ਸੱਤ ਫੀਸਦੀ ਵਧਾਇਆ ਜਾਵੇਗਾ। ਇਸ ਵਾਧੇ ਨਾਲ ਡੀਏ 39 ਫੀਸਦੀ ਹੋ ਜਾਵੇਗਾ। ਮਣੀਪੁਰ ਦੇ ਮੁੱਖ ਮੰਤਰੀ ਐੱਨ ਬੀਰੇਨ ਸਿੰਘ ਨੇ ਕਿਹਾ ਕਿ ਕਈ ਮੌਜੂਦਾ ਸਰਕਾਰੀ ਪਹਿਲਕਦਮੀਆਂ ਬਾਰੇ ਵੀ ਗੱਲ ਕੀਤੀ ਜਿਸ 'ਚ ਉੱਦਮੀਆਂ ਨੂੰ ਸਮਰਥਨ ਦੇਣ ਤੋਂ ਲੈ ਕੇ ਸਟਾਰਟਅੱਪ ਉੱਦਮਾਂ ਤੱਕ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਮੁੱਖ ਮੰਤਰੀ ਉੱਦਮ ਸਹਾਇਤਾ ਯੋਜਨਾ ਤਹਿਤ 426 ਲੋਕਾਂ ਨੂੰ ਬਿਨਾਂ ਕਿਸੇ ਗਾਰੰਟੀ ਦੇ ਕਰਜ਼ੇ ਦਿੱਤੇ ਹਨ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਬੁਮਰਾਹ ਦੀ ਧੱਕ, ICC ਰੈਂਕਿੰਗ 'ਚ ਰੇਟਿੰਗ ਅੰਕਾਂ ਦੇ ਮਾਮਲੇ 'ਚ ਸਾਬਕਾ ਮਹਾਨ ਗੇਂਦਬਾਜ਼ ਨੂੰ ਪਛਾੜਿਆ
ਭਾਰਤੀ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੇ ਬੁੱਧਵਾਰ ਨੂੰ ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ਆਈ.ਸੀ.ਸੀ.) ਵੱਲੋਂ ਜਾਰੀ ਕੀਤੀ ਗਈ ਰੈਂਕਿੰਗ ਵਿੱਚ ਗੇਂਦਬਾਜ਼ੀ ਵਿੱਚ 907 ਰੇਟਿੰਗ ਅੰਕਾਂ ਦਾ ਅੰਕੜਾ ਛੂਹ ਕੇ ਨਵਾਂ ਭਾਰਤੀ ਰਿਕਾਰਡ ਬਣਾਇਆ ਹੈ। ਬੁਮਰਾਹ ਨੇ ਹਾਲ ਹੀ ਵਿੱਚ ਰਿਟਾਇਰ ਹੋਏ ਸਪਿਨ ਗੇਂਦਬਾਜ਼ ਰਵੀਚੰਦਰਨ ਅਸ਼ਵਿਨ ਨੂੰ ਪਛਾੜ ਦਿੱਤਾ ਜਿਸ ਨੇ 2016 ਵਿੱਚ 904 ਅੰਕਾਂ ਦੀ ਆਪਣੀ ਸਭ ਤੋਂ ਉੱਚੀ ਰੇਟਿੰਗ ਹਾਸਲ ਕੀਤੀ ਸੀ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

Gpay, Paytm, PhonePe ਅਤੇ BharatPe ਉਪਭੋਗਤਾਵਾਂ ਲਈ ਵੱਡੀ ਖਬਰ, ਬੰਦ ਹੋ ਜਾਣਗੇ ਅਜਿਹੇ ਖਾਤੇ
ਜੇਕਰ ਤੁਸੀਂ UPI ਐਪਸ ਦੀ ਵਰਤੋਂ ਕਰਦੇ ਹੋ ਤਾਂ ਇਹ ਖਬਰ ਤੁਹਾਡੇ ਲਈ ਮਹੱਤਵਪੂਰਨ ਹੈ। ਦਰਅਸਲ, ਨੈਸ਼ਨਲ ਪੇਮੈਂਟ ਕਾਰਪੋਰੇਸ਼ਨ ਆਫ ਇੰਡੀਆ (NPCI) ਨੇ Gpay, Paytm, PhonePe ਅਤੇ BharatPe ਵਰਗੀਆਂ ਸਾਰੀਆਂ UPI ਐਪਸ ਨੂੰ ਉਨ੍ਹਾਂ ਖਾਤਿਆਂ ਨੂੰ ਬੰਦ ਕਰਨ ਦਾ ਆਦੇਸ਼ ਦਿੱਤਾ ਹੈ ਜੋ ਪਿਛਲੇ ਇੱਕ ਸਾਲ ਤੋਂ ਅਕਿਰਿਆਸ਼ੀਲ ਹਨ ਯਾਨੀ ਜਿਨ੍ਹਾਂ ਉਪਭੋਗਤਾਵਾਂ ਨੇ ਪਿਛਲੇ ਇੱਕ ਸਾਲ ਵਿੱਚ ਆਪਣੀ UPI ਆਈਡੀ ਦੀ ਵਰਤੋਂ ਨਹੀਂ ਕੀਤੀ ਹੈ। ਜੇਕਰ 12 ਮਹੀਨਿਆਂ ਦੇ ਅੰਦਰ ਅਜਿਹਾ ਨਹੀਂ ਕੀਤਾ ਗਿਆ ਤਾਂ 31 ਦਸੰਬਰ ਤੋਂ ਬਾਅਦ ਉਨ੍ਹਾਂ ਦੇ ਖਾਤੇ ਬੰਦ ਕਰ ਦਿੱਤੇ ਜਾਣਗੇ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਖਨੌਰੀ ਬਾਰਡਰ 'ਤੇ ਡਟਿਆ ਬੱਬੂ ਮਾਨ, ਧਰਨੇ 'ਚ ਬੈਠ ਗਏ ਕਿਸਾਨਾਂ ਨਾਲ
ਕਿਸਾਨੀ ਮੰਗਾਂ ਨੂੰ ਲੈ ਕੇ ਖਨੌਰੀ ਅਤੇ ਸ਼ੰਭੂ ਬਾਰਡਰ 'ਤੇ ਕਿਸਾਨਾਂ ਦਾ ਸੰਘਰਸ਼ ਚੱਲ ਰਿਹਾ ਹੈ। ਕਿਸਾਨ ਅੰਦੋਲਨ ਦੇ ਸਮਰਥਨ 'ਚ ਪੰਜਾਬੀ ਕਲਾਕਾਰ ਆਪੋ-ਆਪਣੀ ਹਾਜ਼ਰੀ ਲਵਾ ਰਹੇ ਹਨ। ਹਾਲ ਹੀ 'ਚ ਪੰਜਾਬੀ ਗਾਇਕ ਤੇ ਅਦਾਕਾਰ ਬੱਬੂ ਮਾਨ ਵੀ ਖਨੌਰੀ ਬਾਰਡਰ ਪਹੁੰਚੇ ਹਨ। ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਦੇ ਹੱਕ 'ਚ ਨਾਅਰਾ ਲਾਇਆ ਅਤੇ ਬਾਕੀ ਲੋਕਾਂ ਨੂੰ ਕਿਸਾਨਾਂ ਦਾ ਸਮਰਥਨ ਕਰਨ ਦੀ ਅਪੀਲ ਕੀਤੀ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।


author

Baljit Singh

Content Editor

Related News