ਸਰਕਾਰੀ ਬੱਸਾਂ ਦੀ ਹੜ੍ਹਤਾਲ ਤੇ ਟੀਚਰ ਵੱਲੋਂ ਬੱਚੇ ''ਤੇ ਤਸ਼ੱਦਦ, ਜਾਣੋ ਦੇਸ਼ ਵਿਦੇਸ਼ ਦੀਆਂ ਟੌਪ 10 ਖਬਰਾਂ

Sunday, Jan 05, 2025 - 06:32 PM (IST)

ਸਰਕਾਰੀ ਬੱਸਾਂ ਦੀ ਹੜ੍ਹਤਾਲ ਤੇ ਟੀਚਰ ਵੱਲੋਂ ਬੱਚੇ ''ਤੇ ਤਸ਼ੱਦਦ, ਜਾਣੋ ਦੇਸ਼ ਵਿਦੇਸ਼ ਦੀਆਂ ਟੌਪ 10 ਖਬਰਾਂ

ਜਲੰਧਰ : ਜੇਕਰ ਤੁਸੀਂ 6, 7 ਅਤੇ  8 ਜਨਵਰੀ ਨੂੰ ਕਿਤੇ ਘੁੰਮਣ ਲਈ ਸਰਕਾਰੀ ਬੱਸਾਂ ਵਿਚ ਸਫ਼ਰ ਕਰਨ ਦਾ ਪਲਾਨ ਬਣਾ ਰਹੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਅਹਿਮ ਹੋਵੇਗੀ। ਦਰਅਸਲ ਸੂਬੇ ਵਿਚ 3 ਦਿਨਾਂ ਲਈ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹਿਣ ਵਾਲਾ ਹੈ ਅਤੇ 6, 7 ਅਤੇ 8 ਜਨਵਰੀ ਨੂੰ ਸੂਬੇ ਵਿਚ ਪੀ. ਆਰ. ਟੀ. ਸੀ. ਅਤੇ ਪਨਬਸ ਬੱਸਾਂ ਨਹੀਂ ਚੱਲਣਗੀਆਂ। ਆਪਣੀ ਮੰਗਾਂ ਨੂੰ ਲੈ ਕੇ ਪੀ. ਆਰ. ਟੀ. ਸੀ. ਅਤੇ ਪਨਬਸ ਮੁਲਾਜ਼ਮ ਯੂਨੀਅਨ ਨੇ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਸਾਹਮਣੇ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਹੁਸ਼ਿਆਰਪੁਰ ਤੋਂ ਇਕ ਅਧਿਆਪਕਾ ਵੱਲੋਂ ਛੋਟੇ ਬੱਚੇ ਨਾਲ ਤਸ਼ਦੱਦ ਢਾਹੁਣ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਹੁਸ਼ਿਆਰਪੁਰ ਦੇ ਪਿੰਡ ਬੱਡੋ ਦੇ ਇਕ ਸਕੂਲ ਦੀ ਵੀਡੀਓ ਵਾਇਰਲ ਹੋ ਰਹੀ ਹੈ। ਵਾਇਰਲ ਵੀਡੀਓ ਵਿੱਚ ਇਕ ਅਧਿਆਪਕਾ ਬੱਚੇ ਨੂੰ ਬੇਰਹਿਮੀ ਨਾਲ ਕੁੱਟ ਰਹੀ ਹੈ। ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਅਧਿਆਪਕਾ ਵੱਲੋਂ ਬੱਚੇ ਨੂੰ ਥੱਪੜ ਮਾਰਨ ਦੇ ਮਾਮਲੇ ਵਿਚ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਵੱਡਾ ਐਕਸ਼ਨ ਲਿਆ ਹੈ। ਵੱਡੀ ਕਾਰਵਾਈ ਕਰਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਕੂਲ ਦੇ ਮਾਲਕ, ਪ੍ਰਿੰਸੀਪਲ ਅਤੇ ਅਧਿਆਪਕਾ ਖ਼ਿਲਾਫ਼ ਐੱਫ਼.ਆਈ.ਆਰ. ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ। ਆਓ ਇਸ ਦੇ ਨਾਲ ਹੀ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ...

ਪੰਜਾਬ 'ਚ ਭਲਕੇ ਤੋਂ 3 ਦਿਨ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, PRTC ਤੇ ਪਨਬਸ ਦਾ ਵੱਡਾ ਐਲਾਨ
ਜੇਕਰ ਤੁਸੀਂ 6, 7 ਅਤੇ  8 ਜਨਵਰੀ ਨੂੰ ਕਿਤੇ ਘੁੰਮਣ ਲਈ ਸਰਕਾਰੀ ਬੱਸਾਂ ਵਿਚ ਸਫ਼ਰ ਕਰਨ ਦਾ ਪਲਾਨ ਬਣਾ ਰਹੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਅਹਿਮ ਹੋਵੇਗੀ। ਦਰਅਸਲ ਸੂਬੇ ਵਿਚ 3 ਦਿਨਾਂ ਲਈ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹਿਣ ਵਾਲਾ ਹੈ ਅਤੇ 6, 7 ਅਤੇ 8 ਜਨਵਰੀ ਨੂੰ ਸੂਬੇ ਵਿਚ ਪੀ. ਆਰ. ਟੀ. ਸੀ. ਅਤੇ ਪਨਬਸ ਬੱਸਾਂ ਨਹੀਂ ਚੱਲਣਗੀਆਂ। ਆਪਣੀ ਮੰਗਾਂ ਨੂੰ ਲੈ ਕੇ ਪੀ. ਆਰ. ਟੀ. ਸੀ. ਅਤੇ ਪਨਬਸ ਮੁਲਾਜ਼ਮ ਯੂਨੀਅਨ ਨੇ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਸਾਹਮਣੇ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਇਸ ਕਰਕੇ6, 7 ਅਤੇ 8 ਜਨਵਰੀ ਨੂੰ ਸਰਕਾਰੀ ਬੱਸਾਂ ਵਿਚ ਸਫ਼ਰ ਕਰਨ ਵਾਲਿਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। 
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਪੰਜਾਬ 'ਚ ਸਕੂਲ ਅਧਿਆਪਕਾ ਦਾ ਬੱਚੇ 'ਤੇ ਤਸ਼ਦੱਦ! ਵਾਇਰਲ ਹੋਈ ਵੀਡੀਓ ਨੇ ਉਡਾ 'ਤੇ ਸਭ ਦੇ ਹੋਸ਼
ਹੁਸ਼ਿਆਰਪੁਰ ਤੋਂ ਇਕ ਅਧਿਆਪਕਾ ਵੱਲੋਂ ਛੋਟੇ ਬੱਚੇ ਨਾਲ ਤਸ਼ਦੱਦ ਢਾਹੁਣ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਹੁਸ਼ਿਆਰਪੁਰ ਦੇ ਪਿੰਡ ਬੱਡੋ ਦੇ ਇਕ ਸਕੂਲ ਦੀ ਵੀਡੀਓ ਵਾਇਰਲ ਹੋ ਰਹੀ ਹੈ। ਵਾਇਰਲ ਵੀਡੀਓ ਵਿੱਚ ਇਕ ਅਧਿਆਪਕਾ ਬੱਚੇ ਨੂੰ ਬੇਰਹਿਮੀ ਨਾਲ ਕੁੱਟ ਰਹੀ ਹੈ। 
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਪੰਜਾਬ ਦੇ ਸਕੂਲਾਂ ਨਾਲ ਜੁੜੀ ਅਹਿਮ ਖ਼ਬਰ, ਸਰਕਾਰ ਨੇ ਲਿਆ ਨਵਾਂ ਫ਼ੈਸਲਾ
ਪੰਜਾਬ ਸਰਕਾਰ ਦੇ ਪੀ.ਐੱਮ.-ਸ੍ਰੀ ਯੋਜਨਾ ਦੇ ਤਹਿਤ ਰਾਜ ਦੇ ਸਕੂਲਾਂ ਵਿਚ ‘ਸਾਇੰਸ ਸਰਕਲ’ ਸਥਾਪਤ ਕਰਕੇ ਵਿਗਿਆਨ ਅਤੇ ਤਕਨੀਕੀ ਦੇ ਪ੍ਰਤੀ ਵਿਦਿਆਰਥੀਆਂ ਦੀ ਦਿਲਚਸਪੀ ਨੂੰ ਉਤਸ਼ਾਹਤ ਕਰਨ ਲਈ ਇਕ ਵਿਆਪਕ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਦਾ ਮਕਸਦ ਵਿਦਿਆਰਥੀਆਂ ਵਿਚ ਵਿਗਿਆਨਕ ਦ੍ਰਿਸ਼ਟੀਕੋਣ, ਤਾਰਕਿਕ ਸੋਚ ਅਤੇ ਨਵਾਚਾਰ ਨੂੰ ਹੱਲਾਸ਼ੇਰੀ ਦੇਣਾ ਹੈ। ਇਹ ਪਹਿਲ ਰਾਜ ਦੇ ਸਟੇਟ ਕਾਊਂਸਲ ਫਾਰ ਐਜੂਕੇਸ਼ਨ ਸਿਰਚ ਐਂਡ ਟ੍ਰੇਨਿੰਗ, ਪੰਜਾਬ ਵੱਲੋਂ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਜਾਰੀ ਇਕ ਪੱਤਰ ਰਾਹੀਂ ਘੋਸ਼ਿਤ ਕੀਤੀ ਗਈ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਬੱਚੇ ਨੂੰ ਅਧਿਆਪਕਾ ਵੱਲੋਂ ਥੱਪੜ ਮਾਰਨ ਦੇ ਮਾਮਲੇ 'ਚ ਸਿੱਖਿਆ ਮੰਤਰੀ ਦੀ ਵੱਡੀ ਕਾਰਵਾਈ
ਹੁਸ਼ਿਆਰਪੁਰ ਵਿਖੇ ਇਕ ਅਧਿਆਪਕਾ ਵੱਲੋਂ ਬੱਚੇ ਨੂੰ ਥੱਪੜ ਮਾਰਨ ਦੇ ਮਾਮਲੇ ਵਿਚ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਵੱਡਾ ਐਕਸ਼ਨ ਲਿਆ ਹੈ। ਵੱਡੀ ਕਾਰਵਾਈ ਕਰਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਕੂਲ ਦੇ ਮਾਲਕ, ਪ੍ਰਿੰਸੀਪਲ ਅਤੇ ਅਧਿਆਪਕਾ ਖ਼ਿਲਾਫ਼ ਐੱਫ਼.ਆਈ.ਆਰ. ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਕ ਅਧਿਆਪਕ ਵੱਲੋਂ ਇਕ ਵਿਦਿਆਰਥੀ ਨੂੰ ਕੁੱਟਣ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ, ਜਿਸ ਵਿੱਚ ਸਰਕਾਰੀ ਸਕੂਲ ਹੋਣ ਦਾ ਝੂਠਾ ਦਾਅਵਾ ਕੀਤਾ ਗਿਆ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

'ਪੰਜਾਬ ਵਿਧਾਨਸਭਾ 'ਚ ਲਿਆਓ ਮਤਾ...' ਪ੍ਰਤਾਪ ਬਾਜਵਾ ਨੇ CM ਮਾਨ ਤੇ ਹੋਰ ਸਾਥੀਆਂ ਨੂੰ ਲਿਖੀ ਚਿੱਠੀ
ਪੰਜਾਬ ਵਿਧਾਨਸਭਾ ਵਿਚ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਦੇਸ਼ ਦਾ ਸਭ ਤੋਂ ਵੱਡਾ ਨਾਗਰਿਕ ਸਨਮਾਨ, ਭਾਰਤ ਰਤਨ ਦੇਣ ਦੀ ਮੰਗ ਕੀਤੀ ਹੈ। ਇਸ ਲਈ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸਪੀਕਰ ਕੁਲਤਾਰ ਸਿੰਘ ਸੰਧਵਾਂ, ਅਕਾਲੀ ਆਗੂ ਮਨਪ੍ਰੀਤ ਇਆਲੀ, ਭਾਜਪਾ ਆਗੂ ਅਸ਼ਵਨੀ ਸ਼ਰਮਾ ਤੇ ਬਸਪਾ ਆਗੂ ਨਛੱਤਰ ਸਿੰਘ ਨੂੰ ਚਿੱਠੀ ਲਿਖ ਕੇ ਪੰਜਾਬ ਵਿਧਾਨ ਸਭਾ ਵਿਚ ਇਸ ਲਈ ਸਾਂਝਾ ਮਤਾ ਪਾਸ ਕਰਨ ਦੀ ਅਪੀਲ ਕੀਤੀ ਹੈ। 
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਗੁਜਰਾਤ ਦੇ ਪੋਰਬੰਦਰ 'ਚ ਕੋਸਟ ਗਾਰਡ ਦਾ ਹੈਲੀਕਾਪਟਰ ਹਾਦਸਾਗ੍ਰਸਤ, 3 ਦੀ ਮੌਤ
ਭਾਰਤੀ ਤੱਟ ਰੱਖਿਅਕ (ਆਈਸੀਜੀ) ਦਾ ਇੱਕ ਹੈਲੀਕਾਪਟਰ ਐਤਵਾਰ ਦੁਪਹਿਰ ਨੂੰ ਗੁਜਰਾਤ ਦੇ ਪੋਰਬੰਦਰ ਹਵਾਈ ਅੱਡੇ 'ਤੇ ਲੈਂਡਿੰਗ ਦੌਰਾਨ ਹਾਦਸਾਗ੍ਰਸਤ ਹੋ ਗਿਆ, ਜਿਸ ਵਿੱਚ ਚਾਲਕ ਦਲ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ। ਇਸ ਹਾਦਸੇ ਦੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ ਹੈ। ਐੱਸਪੀ ਭਗੀਰਥ ਸਿੰਘ ਜਡੇਜਾ ਨੇ ਦੱਸਿਆ ਕਿ ਇਹ ਘਟਨਾ ਦੁਪਹਿਰ 12.10 ਵਜੇ ਵਾਪਰੀ। ਉਸ ਨੇ ਦੱਸਿਆ ਕਿ ਆਈਸੀਜੀ ਦਾ 'ਐਡਵਾਂਸਡ ਲਾਈਟ ਹੈਲੀਕਾਪਟਰ' (ਏਐੱਲਐੱਚ) ਪੋਰਬੰਦਰ ਹਵਾਈ ਅੱਡੇ 'ਤੇ ਉਤਰਦੇ ਸਮੇਂ ਚਾਲਕ ਦਲ ਦੇ ਤਿੰਨ ਮੈਂਬਰਾਂ ਨਾਲ ਹਾਦਸਾਗ੍ਰਸਤ ਹੋ ਗਿਆ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

Trudeau ਦੇ ਸੋਮਵਾਰ ਤੱਕ ਅਸਤੀਫ਼ਾ ਦੇਣ ਦੀ ਸੰਭਾਵਨਾ!
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਕੁਰਸੀ ਖ਼ਤਰੇ ਵਿਚ ਹੈ। ਉਸ 'ਤੇ ਅਹੁਦਾ ਛੱਡਣ ਦਾ ਦਬਾਅ ਵਧਦਾ ਜਾ ਰਿਹਾ ਹੈ। ਤਾਜ਼ਾ ਰਿਪੋਰਟ ਮੁਤਾਬਕ ਟਰੂਡੋ ਸੋਮਵਾਰ ਤੱਕ ਆਪਣੇ ਅਸਤੀਫ਼ੇ ਦਾ ਐਲਾਨ ਕਰ ਸਕਦੇ ਹਨ। ਕੈਨੇਡਾ ਵਿਚ ਐਂਗਸ ਰੀਡ ਦੇ ਤਾਜ਼ਾ ਪੋਲ ਵਿੱਚ ਸੱਤਾਧਾਰੀ ਲਿਬਰਲ ਨੂੰ ਸਿਰਫ 16% ਸਮਰਥਨ ਮਿਲਿਆ ਹੈ, ਨਤੀਜੇ ਵਜੋਂ ਉਨ੍ਹਾਂ ਨੂੰ ਸੰਸਦ ਵਿੱਚ ਘੱਟ ਤੋਂ ਘੱਟ 5 ਸੀਟਾਂ ਮਿਲ ਸਕਦੀਆਂ ਹਨ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਪੰਜਾਬੀ ਖੇਡ ਜਗਤ 'ਚ ਸੋਗ ਦੀ ਲਹਿਰ, ਨਾਮੀ ਸ਼ਖ਼ਸੀਅਤ ਦਾ ਹੋਇਆ ਦੇਹਾਂਤ
ਪੰਜਾਬੀ ਖੇਡ ਜਗਤ ਵਿਚ ਉਸ ਵੇਲੇ ਸੋਗ ਦੀ ਲਹਿਰ ਦੌੜ ਗਈ, ਜਦੋਂ ਨਾਮੀ ਪਹਿਲਵਾਨ ਦਲਜੀਤ ਸਿੰਘ ਅਚਾਨਕ ਹੀ ਇਸ ਦੁਨੀਆ ਨੂੰ ਅਲਵਿਦਾ ਆਖ਼ ਗਏ। ਅੱਜ ਸਵੇਰੇ ਦਿਲ ਦਾ ਦੌਰਾ ਪੈਣ ਨਾਲ ਉਨ੍ਹਾਂ ਦੀ 45 ਸਾਲ ਦੀ ਉਮਰ ਵਿਚ ਮੌਤ ਹੋ ਗਈ।  ਦਲਜੀਤ ਸਿੰਘ ਆਪਣੇ ਦੌਰ ਵਿਚ ਪਹਿਲਵਾਨੀ ਕਰਦੇ ਰਹੇ ਹਨ ਤੇ ਇਸ ਵੇਲੇ ਮਾਛੀਵਾੜਾ ਵਿਚ ਹੀ ਬਾਬਾ ਭਗਤੀ ਨਾਥ ਅਖਾੜਾ ਚਲਾਉਂਦੇ ਸਨ। ਇਸ ਅਖਾੜੇ ਤੋਂ ਉਨ੍ਹਾਂ ਤੋਂ ਕੋਚਿੰਗ ਲੈਣ ਵਾਲੇ ਕਈ ਪਹਿਲਵਾਨ ਨੈਸ਼ਨਲ ਤੇ ਇੰਟਰਨੈਸ਼ਨਲ ਪੱਧਰ 'ਤੇ ਕਈ ਇਨਾਮ ਜਿੱਤੇ ਚੁੱਕੇ ਹਨ। ਦਲਜੀਤ ਸਿੰਘ ਦੀ ਮੌਤ ਦੀ ਖ਼ਬਰ ਨਾਲ ਖੇਡ ਜਗਤ ਵਿਚ ਸੋਗ ਦੀ ਲਹਿਰ ਹੈ। 
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

UPI ਨੇ ਦਸੰਬਰ 2024 'ਚ ਤੋੜੇ ਸਾਰੇ ਰਿਕਾਰਡ! 8% ਵਧ ਕੇ 16.73 ਅਰਬ ਰੁਪਏ ਦੇ ਨਵੇਂ ਪੱਧਰ 'ਤੇ ਪੁੱਜਾ
ਯੂਨੀਫਾਈਡ ਪੇਮੈਂਟਸ ਇੰਟਰਫੇਸ (UPI) ਨੇ ਭਾਰਤ ਵਿੱਚ ਡਿਜੀਟਲ ਭੁਗਤਾਨ ਦੇ ਖੇਤਰ ਵਿੱਚ ਇੱਕ ਹੋਰ ਇਤਿਹਾਸਕ ਮੀਲ ਪੱਥਰ ਹਾਸਲ ਕੀਤਾ ਹੈ। ਦਸੰਬਰ 2024 ਵਿੱਚ UPI ਨੇ ਲੈਣ-ਦੇਣ ਦੀ ਸੰਖਿਆ ਅਤੇ ਮੁੱਲ ਦੋਵਾਂ ਵਿੱਚ ਇੱਕ ਨਵਾਂ ਰਿਕਾਰਡ ਕਾਇਮ ਕੀਤਾ, ਜਿਸ ਨਾਲ ਇਹ ਸਾਬਤ ਹੁੰਦਾ ਹੈ ਕਿ ਡਿਜੀਟਲ ਭੁਗਤਾਨ ਪ੍ਰਣਾਲੀ ਤੇਜ਼ੀ ਨਾਲ ਪ੍ਰਸਿੱਧ ਹੋ ਰਹੀ ਹੈ। UPI ਰਾਹੀਂ ਲੈਣ-ਦੇਣ ਦੀ ਗਿਣਤੀ ਦਸੰਬਰ 2024 ਵਿੱਚ 16.73 ਬਿਲੀਅਨ (1.67 ਅਰਬ) ਤੱਕ ਪਹੁੰਚ ਗਈ, ਜੋ ਅਪ੍ਰੈਲ 2016 ਵਿੱਚ ਇਸਦੀ ਸ਼ੁਰੂਆਤ ਤੋਂ ਬਾਅਦ ਸਭ ਤੋਂ ਵੱਧ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

Dhanashree ਨਾਲ ਤਲਾਕ ਨੂੰ ਲੈ ਕੇ ਬਿਖਰੇ Yuzvendra! ਇਸ ਹਾਲਤ 'ਚ ਆਏ ਨਜ਼ਰ
ਭਾਰਤੀ ਕ੍ਰਿਕਟ ਟੀਮ ਦੇ ਸਟਾਰ ਸਪਿਨਰ ਯੁਜਵੇਂਦਰ ਚਾਹਲ ਆਪਣੀ ਪਤਨੀ ਅਤੇ ਅਦਾਕਾਰਾ ਧਨਸ਼੍ਰੀ ਵਰਮਾ ਤੋਂ ਤਲਾਕ ਦੀਆਂ ਅਫਵਾਹਾਂ ਕਾਰਨ ਸੁਰਖੀਆਂ ਵਿੱਚ ਹਨ। ਦੋਹਾਂ ਨੇ ਸਾਲ 2020 'ਚ ਵਿਆਹ ਕੀਤਾ ਹੈ ਪਰ ਹਾਲ ਹੀ 'ਚ ਦੋਹਾਂ ਦੇ ਤਲਾਕ ਦੀਆਂ ਅਫਵਾਹਾਂ ਇਨ੍ਹੀਂ ਦਿਨੀਂ ਕਾਫੀ ਚਰਚਾ 'ਚ ਹਨ। ਚਾਹਲ ਅਤੇ ਧਨਸ਼੍ਰੀ ਨੇ ਇਕ-ਦੂਜੇ ਨੂੰ ਇੰਸਟਾਗ੍ਰਾਮ 'ਤੇ ਅਨਫਾਲੋ ਵੀ ਕਰ ਦਿੱਤਾ ਹੈ, ਜਿਸ ਤੋਂ ਬਾਅਦ ਉਨ੍ਹਾਂ ਦੇ ਵੱਖ ਹੋਣ ਦੀਆਂ ਖਬਰਾਂ ਹਰ ਪਾਸੇ ਵਾਇਰਲ ਹੋ ਰਹੀਆਂ ਹਨ। ਇਸ ਦੌਰਾਨ ਸੋਸ਼ਲ ਮੀਡੀਆ 'ਤੇ ਯੁਜਵੇਂਦਰ ਚਾਹਲ ਦਾ ਇਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ 'ਚ ਉਹ ਨਸ਼ੇ 'ਚ ਨਜ਼ਰ ਆ ਰਹੇ ਹਨ। 
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।


author

Baljit Singh

Content Editor

Related News