ਸੁਖਬੀਰ ਬਾਦਲ ਦਾ ਅਸਤੀਫਾ ਮਨਜ਼ੂਰ ਤੇ ਪੰਜਾਬ ਸਰਕਾਰ ਦੀ ਕੇਂਦਰ ਨੂੰ ਚਿੱਠੀ, ਜਾਣੋ ਅੱਜ ਦੀਆਂ ਟੌਪ 10 ਖਬਰਾਂ
Friday, Jan 10, 2025 - 06:59 PM (IST)
ਜਲੰਧਰ : ਅੱਜ ਦਾ ਦਿਨ ਪੰਜਾਬ ਦੀ ਸਿਆਸਤ ਵਿਚ ਬਹੁਤ ਵੱਡਾ ਦਿਨ ਰਿਹਾ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਦੇ ਅਸਤੀਫ਼ੇ ਨੂੰ ਲੈ ਕੇ ਵਰਕਿੰਗ ਕਮੇਟੀ ਨੇ ਵੱਡਾ ਫ਼ੈਸਲਾ ਲੈਂਦਿਆਂ ਇਸ ਨੂੰ ਮਨਜ਼ੂਰ ਕਰ ਲਿਆ ਗਿਆ ਹੈ। ਇਸ ਫੈਸਲੇ ਤੋਂ ਬਾਅਦ ਵਰਕਿੰਗ ਕਮੇਟੀ ਵੱਲੋਂ ਸੁਖਬੀਰ ਬਾਦਲ ਦਾ ਪ੍ਰਧਾਨ ਦੀ ਸੇਵਾ ਨਿਭਾਉਣ ਲਈ ਧੰਨਵਾਦ ਕੀਤਾ ਗਿਆ ਹੈ। ਇਸ ਤੋਂ ਇਲਾਵਾ ਅੱਜ ਖ਼ਨੌਰੀ ਬਾਰਡਰ 'ਤੇ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਬੇਹੱਦ ਨਾਜ਼ੁਕ ਹਾਲਤ ਦੇ ਵਿਚਾਲੇ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ ਆ ਗਿਆ ਹੈ। ਮਾਨ ਸਰਕਾਰ ਨੇ ਕੇਂਦਰ ਦੀ ਖੇਤੀ ਮੰਡੀ ਨੀਤੀ ਦਾ ਖਰੜਾ ਰੱਦ ਕਰ ਦਿੱਤਾ ਹੈ ਅਤੇ ਕੇਂਦਰ ਸਰਕਾਰ ਨੂੰ ਚਿੱਠੀ ਭੇਜ ਦਿੱਤੀ ਹੈ। ਪੰਜਾਬ ਸਰਕਾਰ ਨੇ ਆਪਣੀ ਚਿੱਠੀ 'ਚ ਸਪੱਸ਼ਟ ਲਿਖਿਆ ਹੈ ਕਿ ਇਹ ਕੇਂਦਰੀ ਖ਼ਾਕਾ 2021 'ਚ ਰੱਦ ਕੀਤੇ ਤਿੰਨ ਖੇਤੀਬਾੜੀ ਕਾਨੂੰਨਾਂ ਦੀਆਂ ਵਿਵਾਦਿਤ ਧਾਰਾਵਾਂ ਨੂੰ ਮੁੜ ਲਾਗੂ ਕਰਨ ਦੀ ਕੋਸ਼ਿਸ਼ ਹੈ। ਕੇਂਦਰ ਨੂੰ ਅਜਿਹੀ ਨੀਤੀ ਨਾ ਲਿਆਉਣ ਦੀ ਗੱਲ ਕਹਿੰਦਿਆਂ ਸੂਬਿਆਂ ਦੀਆਂ ਲੋੜਾਂ ਨੂੰ ਧਿਆਨ 'ਚ ਰੱਖਦਿਆਂ ਇਹ ਮੁੱਦਾ ਪੰਜਾਬ ਸਰਕਾਰ 'ਤੇ ਛੱਡਣ ਲਈ ਕਿਹਾ ਗਿਆ ਹੈ। ਆਓ ਇਸ ਦੇ ਨਾਲ ਹੀ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ...
ਸੁਖਬੀਰ ਬਾਦਲ ਦਾ ਅਸਤੀਫ਼ਾ ਮਨਜ਼ੂਰ, ਵਰਕਿੰਗ ਕਮੇਟੀ ਨੇ ਕੀਤਾ ਧੰਨਵਾਦ (ਵੀਡੀਓ)
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਦੇ ਅਸਤੀਫ਼ੇ ਨੂੰ ਲੈ ਕੇ ਵਰਕਿੰਗ ਕਮੇਟੀ ਨੇ ਵੱਡਾ ਫ਼ੈਸਲਾ ਲਿਆ ਹੈ। ਸੁਖਬੀਰ ਬਾਦਲ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ। ਅੱਜ ਇੱਥੇ ਵਰਕਿੰਗ ਕਮੇਟੀ ਦੀ ਬੈਠਕ ਹੋਈ ਸੀ, ਜਿਸ 'ਚ ਸੁਖਬੀਰ ਬਾਦਲ ਦੇ ਅਸਤੀਫ਼ੇ ਨੂੰ ਮਨਜ਼ੂਰ ਕਰ ਲਿਆ ਗਿਆ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਡੱਲੇਵਾਲ ਦੀ ਨਾਜ਼ੁਕ ਹਾਲਤ ਵਿਚਾਲੇ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਪੜ੍ਹੋ ਪੂਰੀ ਖ਼ਬਰ (ਵੀਡੀਓ)
ਖ਼ਨੌਰੀ ਬਾਰਡਰ 'ਤੇ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਬੇਹੱਦ ਨਾਜ਼ੁਕ ਹਾਲਤ ਦੇ ਵਿਚਾਲੇ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ ਆ ਗਿਆ ਹੈ। ਪੰਜਾਬ ਸਰਕਾਰ ਨੇ ਕੇਂਦਰ ਦੀ ਖੇਤੀ ਮੰਡੀ ਨੀਤੀ ਦਾ ਖਰੜਾ ਰੱਦ ਕਰ ਦਿੱਤਾ ਹੈ ਅਤੇ ਕੇਂਦਰ ਸਰਕਾਰ ਨੂੰ ਚਿੱਠੀ ਭੇਜ ਦਿੱਤੀ ਹੈ। ਪੰਜਾਬ ਸਰਕਾਰ ਨੇ ਆਪਣੀ ਚਿੱਠੀ 'ਚ ਸਪੱਸ਼ਟ ਲਿਖਿਆ ਹੈ ਕਿ ਇਹ ਕੇਂਦਰੀ ਖ਼ਾਕਾ 2021 'ਚ ਰੱਦ ਕੀਤੇ ਤਿੰਨ ਖੇਤੀਬਾੜੀ ਕਾਨੂੰਨਾਂ ਦੀਆਂ ਵਿਵਾਦਿਤ ਧਾਰਾਵਾਂ ਨੂੰ ਮੁੜ ਲਾਗੂ ਕਰਨ ਦੀ ਕੋਸ਼ਿਸ਼ ਹੈ। ਕੇਂਦਰ ਨੂੰ ਅਜਿਹੀ ਨੀਤੀ ਨਾ ਲਿਆਉਣ ਦੀ ਗੱਲ ਕਹਿੰਦਿਆਂ ਸੂਬਿਆਂ ਦੀਆਂ ਲੋੜਾਂ ਨੂੰ ਧਿਆਨ 'ਚ ਰੱਖਦਿਆਂ ਇਹ ਮੁੱਦਾ ਪੰਜਾਬ ਸਰਕਾਰ 'ਤੇ ਛੱਡਣ ਲਈ ਕਿਹਾ ਗਿਆ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਪੰਜਾਬ 'ਚ ਵੱਡੀ ਘਟਨਾ, ਚਲਦੀ ਰੇਲ ਗੱਡੀ ਤੋਂ ਵੱਖ ਹੋਇਆ ਡੱਬਾ
ਫਗਵਾੜਾ ਰੇਲਵੇ ਸਟੇਸ਼ਨ ਨੇੜੇ ਉਸ ਸਮੇਂ ਸਨਸਨੀ ਫ਼ੈਲ ਗਈ, ਜਦੋਂ ਰੇਲਵੇ ਸਟੇਸ਼ਨ ਤੋਂ ਲੁਧਿਆਣਾ ਵੱਲ ਰਵਾਨਾ ਹੋਈ ਇਕ ਮਾਲ ਗੱਡੀ ਦੇ ਇਕ ਡੱਬੇ ਦੀ ਹੁੱਕ ਖੁੱਲ੍ਹ ਗਈ ਅਤੇ ਡੱਬਾ ਵੱਖ ਹੋ ਗਿਆ। ਜਿਵੇਂ ਹੀ ਮਾਲ ਗੱਡੀ ਖੇੜਾ ਫਾਟਕ ਕੋਲ ਚੱਲੀ ਤਾਂ ਇੰਜਣ ਕੁਝ ਡੱਬਿਆਂ ਨੂੰ ਲੈ ਕੇ ਅੱਗੇ ਨਿਕਲ ਗਿਆ ਅਤੇ ਇਕ ਡੱਬੇ ਦੀ ਹੁੱਕ ਖੁੱਲ੍ਹ ਗਈ, ਜਿਸ ਕਾਰਨ ਪਿਛਲੇ ਡੱਬੇ ਪਿੱਛੇ ਹੀ ਰਹਿ ਗਏ। ਖ਼ੁਸ਼ਕਿਸਮਤੀ ਇਹ ਰਹੀ ਕਿ ਉਹ ਫਾਟਕ ਦੇ ਪਿੱਛੇ ਹੀ ਰੁਕ ਗਏ, ਜੇਕਰ ਉਹ ਫਾਟਕ ਨੇੜੇ ਆਉਂਦੇ ਤਾਂ ਵੱਡਾ ਹਾਦਸਾ ਹੋ ਸਕਦਾ ਸੀ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਪੰਜਾਬ 'ਚ ਮੁੰਡੇ-ਕੁੜੀਆਂ ਦੇ ਜਾਗਣ ਵਾਲੇ ਨੇ ਭਾਗ, ਜਾਰੀ ਹੋ ਗਈ ਵੱਡੀ Notification
ਪੰਜਾਬ 'ਚ ਸਰਕਾਰੀ ਨੌਕਰੀ ਕਰਨ ਦੇ ਚਾਹਵਾਨ ਮੁੰਡੇ-ਕੁੜੀਆਂ ਦੇ ਭਾਗ ਜਾਗਣ ਵਾਲੇ ਹਨ। ਦਰਅਸਲ ਪੰਜਾਬ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ (PPSC) ਨੇ ਸਟੇਟ ਸਿਵਲ ਸਰਵਿਸ ਕੰਬਾਈਨਡ ਕੰਪੀਟੀਟਿਵ ਪ੍ਰੀਖਿਆ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਹੈ। ਇਸ਼ ਸ਼ਡਿਊਲ ਮੁਤਾਬਕ ਇਸ ਪ੍ਰੀਖਿਆ ਲਈ ਅਰਜ਼ੀਆਂ 3 ਜਨਵਰੀ ਤੋਂ ਸ਼ੁਰੂ ਹੋ ਗਈਆਂ ਸਨ, ਜੋ ਕਿ 31 ਜਨਵਰੀ ਤੱਕ ਲਈਆਂ ਜਾ ਸਕਦੀਆਂ ਹਨ। ਇੱਛੁਕ ਅਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ http://ppsc.gov.in/ 'ਤੇ ਜਾ ਕੇ ਅਰਜ਼ੀ ਦੇ ਸਕਦੇ ਹਨ। ਇਸ ਪ੍ਰੀਖਿਆ ਲਈ ਕੁੱਲ 322 ਅਸਾਮੀਆਂ ਦੀ ਭਰਤੀ ਕੀਤੀ ਜਾਵੇਗੀ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਪ੍ਰਤਾਪ ਬਾਜਵਾ ਵਲੋਂ ਚੰਡੀਗੜ੍ਹ ਸਲਾਹਕਾਰ ਦਾ ਅਹੁਦਾ ਖ਼ਤਮ ਕਰਨ ਦੀ ਸਖ਼ਤ ਨਿਖ਼ੇਧੀ
ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ ਨੂੰ ਮੁੱਖ ਸਕੱਤਰ ਵਜੋਂ ਮੁੜ ਨਿਯੁਕਤ ਕਰਨ ਦੇ ਮੋਦੀ ਸਰਕਾਰ ਦੇ ਫ਼ੈਸਲੇ ਦੀ ਸਖ਼ਤ ਨਿਖ਼ੇਧੀ ਕੀਤੀ ਹੈ। ਉਨ੍ਹਾਂ ਨੇ ਐਕਸ 'ਤੇ ਲਿਖਿਆ ਹੈ ਕਿ ਮੈਂ ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ ਨੂੰ ਮੁੱਖ ਸਕੱਤਰ ਵਜੋਂ ਮੁੜ ਨਿਯੁਕਤ ਕਰਨ ਲਈ ਮੋਦੀ ਸਰਕਾਰ ਦੇ ਬੇਰਹਿਮ ਅਤੇ ਤਾਨਾਸ਼ਾਹੀ ਕਦਮ ਦੀ ਸਖ਼ਤ ਨਿਖ਼ੇਧੀ ਕਰਦਾ ਹਾਂ। ਚੰਡੀਗੜ੍ਹ 'ਤੇ ਪੰਜਾਬ ਦੇ ਹੱਕੀ ਦਾਅਵੇ 'ਤੇ ਜਾਣ-ਬੁੱਝ ਕੇ ਕੀਤਾ ਗਿਆ ਹਮਲਾ ਮੋਦੀ ਦੇ ਪੰਜਾਬ ਨੂੰ ਕਮਜ਼ੋਰ ਕਰਨ ਅਤੇ ਪੰਜਾਬੀਆਂ ਨੂੰ ਹਾਸ਼ੀਏ 'ਤੇ ਕਰਨ ਦੇ ਏਜੰਡੇ ਦਾ ਪਰਦਾਫਾਸ਼ ਕਰਦਾ ਹੈ। ਇਸ ਨਾਜ਼ੁਕ ਫ਼ੈਸਲੇ 'ਚ ਪੰਜਾਬ ਨੂੰ ਬਾਈਪਾਸ ਕਰਕੇ, ਭਾਜਪਾ ਇੱਕ ਵਾਰ ਫਿਰ ਸੰਘਵਾਦ ਅਤੇ ਆਪਣੀ ਤਾਨਾਸ਼ਾਹੀ ਮਾਨਸਿਕਤਾ ਪ੍ਰਤੀ ਘੋਰ ਅਣਦੇਖੀ ਦਾ ਸਬੂਤ ਦੇ ਰਹੀ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਬੰਦ ਕੀਤੇ ਗਏ 190 ਸਕੂਲ, ਸਰਕਾਰ ਦਾ ਵੱਡਾ ਫ਼ੈਸਲਾ
ਸਰਕਾਰ ਨੇ ਸਿੱਖਿਆ ਦੇ ਖੇਤਰ ਵਿਚ ਵੱਡਾ ਕਦਮ ਚੁੱਕਦੇ ਹੋਏ 190 ਸਕੂਲਾਂ ਨੂੰ ਬੰਦ ਕਰਨ ਦਾ ਫ਼ੈਸਲਾ ਲਿਆ ਹੈ। ਇਨ੍ਹਾਂ ਵਿਚੋਂ 169 ਸਕੂਲ ਅਜਿਹੇ ਸਨ, ਜਿੱਥੇ ਇਕ ਵੀ ਬੱਚਾ ਨਹੀਂ ਪੜ੍ਹ ਰਿਹਾ ਸੀ। ਜ਼ਿਆਦਾਤਰ ਸਕੂਲ ਪੂਰੀ ਤਰ੍ਹਾਂ ਖਾਲੀ ਸਨ, ਜਦਕਿ ਕੁਝ ਸਕੂਲਾਂ ਵਿਚ ਨਾ-ਮਾਤਰ ਬੱਚੇ ਪੜ੍ਹ ਰਹੇ ਸਨ। ਇਹ ਫੈਸਲਾ ਰਾਜਸਥਾਨ ਦੀ ਭਜਨ ਲਾਲ ਸਰਕਾਰ ਵਲੋਂ ਲਿਆ ਗਿਆ ਹੈ। ਜਾਣਕਾਰੀ ਮੁਤਾਬਕ ਕੁਝ ਸਕੂਲਾਂ ਵਿਚ ਤਾਂ ਸਕੂਲ ਟੀਚਰ ਅਤੇ ਕਰਮੀ ਬਿਨਾਂ ਕੰਮ ਦੇ ਤਨਖ਼ਾਹ ਲੈ ਰਹੇ ਸਨ। ਇਸ 'ਤੇ ਪ੍ਰਦੇਸ਼ ਦੀ ਭਜਨ ਲਾਲ ਸਰਕਾਰ ਨੇ ਐਕਸ਼ਨ ਲਿਆ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਵੱਡਾ ਹਾਦਸਾ; ਸਟੀਲ ਪਲਾਂਟ ਦੀ ਚਿਮਨੀ ਡਿੱਗਣ ਕਾਰਨ 9 ਮਰੇ, ਕਈ ਮਜ਼ਦੂਰ ਦੱਬੇ
ਛੱਤੀਸਗੜ੍ਹ ਦੇ ਮੁੰਗੇਲੀ ਜ਼ਿਲ੍ਹੇ ਦੇ ਰਾਮਬੋਦ ਪਿੰਡ 'ਚ ਉਸਾਰੀ ਅਧੀਨ ਕੁਸੁਮ ਪਲਾਂਟ ਵਿਚ ਵੱਡਾ ਹਾਦਸਾ ਵਾਪਰ ਗਿਆ। ਪਲਾਂਟ ਦੀ ਚਿਮਨੀ ਡਿੱਗਣ ਕਾਰਨ 9 ਮਜ਼ਦੂਰਾਂ ਦੀ ਮੌਤ ਹੋ ਗਈ। ਇਹ ਹਾਦਸਾ ਵੀਰਵਾਰ ਸ਼ਾਮ ਨੂੰ ਵਾਪਰਿਆ, ਅਜੇ ਵੀ ਕਈ ਮਜ਼ਦੂਰ ਮਲਬੇ ਹੇਠਾਂ ਦੱਬੇ ਹੋਏ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਅਤੇ ਪ੍ਰਸ਼ਾਸਨ ਮੌਕੇ 'ਤੇ ਪਹੁੰਚ ਗਿਆ। ਮਲਬੇ 'ਚ ਫਸੇ ਲੋਕਾਂ ਨੂੰ ਕੱਢਣ ਲਈ ਰੈਸਕਿਊ ਆਪਰੇਸ਼ਨ ਜਾਰੀ ਹੈ। ਦੱਸ ਦੇਈਏ ਕਿ ਜਦੋਂ ਇਹ ਹਾਦਸਾ ਵਾਪਰਿਆ ਤਾਂ ਪਲਾਂਟ ਕਥਿਤ ਤੌਰ 'ਤੇ ਲੋਹੇ ਦੀਆਂ ਪਾਈਪਾਂ ਦਾ ਨਿਰਮਾਣ ਕਰ ਰਿਹਾ ਸੀ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਕੈਨੇਡਾ ਦਾ ਅਗਲਾ ਪ੍ਰਧਾਨ ਮੰਤਰੀ ਕੌਣ ਹੋਵੇਗਾ? ਇਸ ਦਿਨ ਹੋਵੇਗਾ ਐਲਾਨ
ਜਸਟਿਨ ਟਰੂਡੋ ਦੇ ਅਸਤੀਫੇ ਤੋਂ ਕੈਨੇਡਾ ਦੀ ਸੱਤਾਧਾਰੀ ਲਿਬਰਲ ਪਾਰਟੀ ਨੇ ਵੀਰਵਾਰ ਦੇਰ ਰਾਤ ਕਿਹਾ ਕਿ ਉਹ 9 ਮਾਰਚ ਨੂੰ ਦੇਸ਼ ਦੇ ਅਗਲੇ ਪ੍ਰਧਾਨ ਮੰਤਰੀ ਦਾ ਐਲਾਨ ਕਰੇਗੀ। ਕੈਨੇਡਾ ਦੇ ਮੌਜੂਦਾ ਪ੍ਰਧਾਨ ਮੰਤਰੀ ਅਤੇ ਲਿਬਰਲ ਪਾਰਟੀ ਦੇ ਨੇਤਾ ਜਸਟਿਨ ਟਰੂਡੋ ਨੇ ਇਸ ਹਫ਼ਤੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਟਰੂਡੋ ਨਵੇਂ ਨੇਤਾ ਦੀ ਚੋਣ ਹੋਣ ਤੱਕ ਪ੍ਰਧਾਨ ਮੰਤਰੀ ਬਣੇ ਰਹਿਣਗੇ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
11,12,13,14 ਜਨਵਰੀ ਨੂੰ ਰਹੇਗੀ ਛੁੱਟੀ, ਲਿਸਟ ਦੇਖ ਕੇ ਪੂਰੇ ਕਰੋ ਆਪਣੇ ਜ਼ਰੂਰੀ ਕੰਮ
ਜੇਕਰ ਤੁਹਾਡਾ ਬੈਂਕ ਨਾਲ ਜੁੜਿਆ ਕੋਈ ਜ਼ਰੂਰੀ ਕੰਮ ਹੈ ਤਾਂ ਉਸ ਨੂੰ ਸਮੇਂ ਸਿਰ ਪੂਰਾ ਕਰ ਲਓ ਕਿਉਂਕਿ ਬੈਂਕਾਂ 'ਚ ਲੰਬੀਆਂ ਛੁੱਟੀਆਂ ਹੋਣਗੀਆਂ। 11 ਜਨਵਰੀ ਤੋਂ 15 ਜਨਵਰੀ ਤੱਕ ਬੈਂਕ ਬੰਦ ਰਹਿਣਗੇ। ਤੁਹਾਨੂੰ ਦੱਸ ਦੇਈਏ ਕਿ ਸਾਰੇ ਸੂਬਿਆਂ ਵਿੱਚ ਬੈਂਕ ਛੁੱਟੀਆਂ ਇੱਕੋ ਜਿਹੀਆਂ ਨਹੀਂ ਹੁੰਦੀਆਂ ਹਨ। ਕੁਝ ਛੁੱਟੀਆਂ ਪੂਰੇ ਦੇਸ਼ ਵਿੱਚ ਵੈਧ ਹੁੰਦੀਆਂ ਹਨ, ਜਦੋਂ ਕਿ ਕੁਝ ਸਿਰਫ਼ ਖਾਸ ਸੂਬਿਆਂ ਵਿੱਚ ਹੀ ਹੁੰਦੀਆਂ ਹਨ। RBI ਵੱਲੋਂ ਜਾਰੀ ਛੁੱਟੀਆਂ ਦੀ ਸੂਚੀ ਮੁਤਾਬਕ, ਜਾਣੋ ਆਉਣ ਵਾਲੇ ਦਿਨਾਂ 'ਚ ਕਿੰਨੇ ਦਿਨ ਬੰਦ ਰਹਿਣਗੇ ਬੈਂਕ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਦੋਸਾਂਝਾਂਵਾਲਾ ਮੁੜ ਘਿਰਿਆ ਮੁਸ਼ਕਲਾਂ 'ਚ, ਹਾਈਕੋਰਟ ਨੇ ਆਖ਼ੀ ਇਹ ਗੱਲ
ਪ੍ਰਸ਼ਾਸਨ ਵੱਲੋਂ ਦਿਲਜੀਤ ਦੋਸਾਂਝ ਦਾ ਸ਼ੋਅ ਕਰਵਾਉਣ ਵਾਲੇ ਪ੍ਰਬੰਧਕਾਂ ਨੂੰ ਸ਼ੋਰ ਪ੍ਰਦੂਸ਼ਣ ਸਬੰਧੀ ਨੋਟਿਸ ਜਾਰੀ ਕਰਨ ’ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ ਹੈ। ਚੀਫ ਜਸਟਿਸ ਸ਼ੀਲ ਨਾਗੂ ਤੇ ਜਸਟਿਸ ਸੁਧੀਰ ਸਿੰਘ ਦੀ ਬੈਂਚ ਨੇ ਆਪਣਾ ਹੁਕਮ ਸੁਣਾਉਂਦਿਆਂ ਕਿਹਾ ਕਿ ਅਦਾਲਤ ਨੇ 13 ਦਸੰਬਰ ਨੂੰ 14 ਦਸੰਬਰ ਨੂੰ ਸੰਗੀਤ ਪ੍ਰੋਗਰਾਮ ਕਰਵਾਉਣ ਦੀ ਇਜਾਜ਼ਤ ਦਿੰਦਿਆਂ ਨਿਰਦੇਸ਼ ਦਿੱਤਾ ਸੀ ਕਿ ਪ੍ਰੋਗਰਾਮ ਦੌਰਾਨ ਆਵਾਜ਼ ਹੱਦ ਦੀ ਪਾਲਣਾ ਕੀਤੀ ਜਾਵੇ, ਹਵਾ ਦੀ ਗੁਣਵੱਤਾ ਦਾ ਮਿਆਰ ਕਾਇਮ ਰੱਖਿਆ ਜਾਣਾ ਚਾਹੀਦਾ ਹੈ ਅਤੇ ਵੱਧ ਤੋਂ ਵੱਧ ਆਵਾਜ਼ ਦਾ ਪੱਧਰ 75 ਡੈਸੀਬਲ ਹੋਣਾ ਚਾਹੀਦਾ ਹੈ, ਨਹੀਂ ਤਾਂ ਪ੍ਰਬੰਧਕਾਂ ਵਿਰੁੱਧ ਦੰਡਾਤਮਕ ਕਾਰਵਾਈ ਕੀਤੀ ਜਾ ਸਕਦੀ ਹੈ।ਬੈਂਚ ਰਣਜੀਤ ਸਿੰਘ ਵੱਲੋਂ ਦਾਖ਼ਲ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰ ਰਹੀ ਸੀ, ਜਿਸ ’ਚ ਚੰਡੀਗੜ੍ਹ ਵਿਚ ਸੰਗੀਤ ਪ੍ਰੋਗਰਾਮ ਲਈ ਟਰੈਫਿਕ ਪ੍ਰਬੰਧਨ, ਭੀੜ ਨਿਯੰਤਰਣ, ਸ਼ੋਰ ਪ੍ਰਦੂਸ਼ਣ ਆਦਿ ਬਾਰੇ ਵਿਸਥਾਰਤ ਰਿਪੋਰਟ ਪੇਸ਼ ਕਰਨ ਲਈ ਯੂ.ਟੀ. ਪ੍ਰਸ਼ਾਸਨ ਨੂੰ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਸੀ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e