ਪੁਲਸ ਮੁਲਾਜ਼ਮਾਂ ਨੂੰ ਵੱਡਾ ਹੁਕਮ ਤੇ ਮਹਾਕੁੰਭ ਦੀ ਸ਼ੁਰੂਆਤ, ਜਾਣੋ ਦੇਸ਼-ਵਿਦੇਸ਼ ਦੀਆਂ ਟੌਪ 10 ਖਬਰਾਂ

Monday, Jan 13, 2025 - 06:47 PM (IST)

ਪੁਲਸ ਮੁਲਾਜ਼ਮਾਂ ਨੂੰ ਵੱਡਾ ਹੁਕਮ ਤੇ ਮਹਾਕੁੰਭ ਦੀ ਸ਼ੁਰੂਆਤ, ਜਾਣੋ ਦੇਸ਼-ਵਿਦੇਸ਼ ਦੀਆਂ ਟੌਪ 10 ਖਬਰਾਂ

ਜਲੰਧਰ : ਗਣਤੰਤਰ ਦਿਵਸ ਦੇ ਸਮਾਗਮਾਂ ਦੇ ਚੱਲਦੇ ਪੰਜਾਬ ਪੁਲਸ ਨੇ ਸੂਬੇ ਦੇ ਸਾਰੇ ਮੁਲਾਜ਼ਮਾਂ ਦੀਆਂ ਛੁੱਟੀਆਂ 27 ਜਨਵਰੀ ਤੱਕ ਰੱਦ ਕਰ ਦਿੱਤੀਆਂ ਹਨ। ਸੋਮਵਾਰ ਨੂੰ ਜਾਰੀ ਇਕ ਅਧਿਕਾਰਤ ਬਿਆਨ ਵਿਚ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਸ ਗੌਰਵ ਯਾਦਵ ਵਲੋਂ ਜਾਰੀ ਕੀਤੇ ਗਏ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਇਨ੍ਹਾਂ ਮਿਤੀਆਂ ਦੌਰਾਨ ਜੀ. ਓ. ਐੱਸ. ਐਨ. ਜੀ. ਓ. ਅਤੇ ਈ. ਪੀ. ਓ. ਐੱਸ. ਦੀ ਕੋਈ ਛੁੱਟੀ ਮਨਜ਼ੂਰ ਨਹੀਂ ਕੀਤੀ ਜਾਵੇਗੀ। ਇਸ ਦੇ ਨਾਲ ਹੀ ਗੱਲ ਦੇਸ਼ ਦੀ ਕਰੀਏ ਤਾਂ ਦੁਨੀਆ ਦੇ ਸਭ ਤੋਂ ਵੱਡੇ ਧਾਰਮਿਕ ਸਮਾਗਮਾਂ 'ਚੋਂ ਇਕ ਮਹਾਕੁੰਭ 2025 ਅੱਜ ਤੋਂ ਸ਼ੁਰੂ ਹੋ ਗਿਆ ਹੈ। ਦੇਸ਼ ਭਰ ਤੋਂ ਆਏ ਸ਼ਰਧਾਲੂ ਗੰਗਾ ਵਿਚ ਆਸਥਾ ਦੀ ਡੁੱਬਕੀ ਲਾ ਰਹੇ ਹਨ। ਮੇਲਾ ਅਧਿਕਾਰੀ ਮੁਤਾਬਕ ਸਵੇਰੇ 8 ਵਜੇ ਤੱਕ 40 ਲੱਖ ਤੋਂ ਵੱਧ ਲੋਕਾਂ ਨੇ ਸੰਗਮ ਅਤੇ ਗੰਗਾ ਵਿਚ ਆਸਥਾ ਦੀ ਡੁੱਬਕੀ ਲਾਈ। ਦੇਸ਼ ਅਤੇ ਦੁਨੀਆ ਭਰ ਤੋਂ ਕਰੋੜਾਂ ਸ਼ਰਧਾਲੂ ਪ੍ਰਯਾਗਰਾਜ 'ਚ ਗੰਗਾ ਦੇ ਕਿਨਾਰੇ ਪਹੁੰਚਣੇ ਸ਼ੁਰੂ ਹੋ ਗਏ ਹਨ। ਆਓ ਇਸ ਦੇ ਨਾਲ ਹੀ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ...

ਪੰਜਾਬ ਦੇ ਪੁਲਸ ਮੁਲਾਜ਼ਮਾਂ ਲਈ ਜਾਰੀ ਹੋਏ ਨਵੇਂ ਹੁਕਮ
ਗਣਤੰਤਰ ਦਿਵਸ ਦੇ ਸਮਾਗਮਾਂ ਦੇ ਚੱਲਦੇ ਪੰਜਾਬ ਪੁਲਸ ਨੇ ਸੂਬੇ ਦੇ ਸਾਰੇ ਮੁਲਾਜ਼ਮਾਂ ਦੀਆਂ ਛੁੱਟੀਆਂ 27 ਜਨਵਰੀ ਤੱਕ ਰੱਦ ਕਰ ਦਿੱਤੀਆਂ ਹਨ। ਸੋਮਵਾਰ ਨੂੰ ਜਾਰੀ ਇਕ ਅਧਿਕਾਰਤ ਬਿਆਨ ਵਿਚ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਸ ਗੌਰਵ ਯਾਦਵ ਵਲੋਂ ਜਾਰੀ ਕੀਤੇ ਗਏ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਇਨ੍ਹਾਂ ਮਿਤੀਆਂ ਦੌਰਾਨ ਜੀ. ਓ. ਐੱਸ. ਐਨ. ਜੀ. ਓ. ਅਤੇ ਈ. ਪੀ. ਓ. ਐੱਸ. ਦੀ ਕੋਈ ਛੁੱਟੀ ਮਨਜ਼ੂਰ ਨਹੀਂ ਕੀਤੀ ਜਾਵੇਗੀ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਮਾਘੀ ਮੌਕੇ ਸ੍ਰੀ ਮੁਕਤਸਰ ਸਾਹਿਬ ਜਾਣ ਵਾਲਿਆਂ ਲਈ ਵੱਡੀ ਖ਼ਬਰ
ਸ੍ਰੀ ਮੁਕਤਸਰ ਸਾਹਿਬ ਵਿਖੇ ਚਾਲੀ ਮੁਕਤਿਆਂ ਦੀ ਯਾਦ ’ਚ ਹਰ ਸਾਲ ਲੱਗਣ ਵਾਲੇ ਪਵਿੱਤਰ ਅਤੇ ਇਤਹਾਸਿਕ ਮੇਲਾ ਮਾਘੀ ਮੌਕੇ ਭਾਰੀ ਗਿਣਤੀ ’ਚ ਸ਼ਰਧਾਲੂ, ਸਿਆਸੀ ਹਸਤੀਆਂ, ਉੱਚ ਅਫਸਰ, ਨੌਜਵਾਨ ਤੇ ਸਮਾਜ ਦੇ ਹਰ ਵਰਗ ਦੇ ਲੋਕ ਆਪਣੀ ਹਾਜ਼ਰੀ ਲਵਾਉਣ ਲਈ ਇਸ ਮੇਲੇ ਦਾ ਹਿੱਸਾ ਬਣਦੇ ਹਨ। ਇਸ ਮੌਕੇ ਅਕਸਰ ਟ੍ਰੈਫਿਕ ਤੇ ਅਮਨ ਕਾਨੂੰਨ ਦੀ ਸਮੱਸਿਆ ਦਾ ਡਰ ਬਣਿਆ ਰਹਿੰਦਾ ਹੈ। ਇਸ ਮੇਲੇ ਦੀ ਮਹੱਤਤਾ ਨੂੰ ਦੇਖਦੇ ਹੋਏ ਟ੍ਰੈਫਿਕ ਸਮੱਸਿਆ ਨੂੰ ਕੰਟਰੋਲ ਕਰਨ ਲਈ ਜ਼ਿਲ੍ਹਾ ਪੁਲਸ ਵਲੋਂ ਵਿਸ਼ੇਸ਼ ਰੂਟ ਪਲਾਨ ਤਿਆਰ ਕੀਤਾ ਗਿਆ ਹੈ। ਇਸ ਸਬੰਧੀ ਤੁਸ਼ਾਰ ਗੁਪਤਾ ਆਈ. ਪੀ. ਐੱਸ. ਸੀਨੀਅਰ ਕਪਤਾਨ ਪੁਲਸ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਇਸ ਪਵਿੱਤਰ ਤਿਉਹਾਰ ’ਤੇ ਆਉਣ ਵਾਲੇ ਸ਼ਰਧਾਲੂਆਂ ਦੀ ਸੁਵਿਧਾ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ 6 ਆਰਜੀ ਬੱਸ ਸਟੈਡ ਤਿਆਰ ਕੀਤੇ ਗਏ ਹਨ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਪੰਜਾਬ ਦੇ ਇਨ੍ਹਾਂ ਵਾਰਡਾਂ ਦੀਆਂ ਚੋਣਾਂ ਰੱਦ ਕਰਨ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ
ਪੰਜਾਬ ਸਰਕਾਰ ਵੱਲੋਂ ਪਟਿਆਲਾ ਦੇ 7 ਵਾਰਡਾਂ ਦੀਆਂ ਚੋਣਾਂ ਮੁਲਤਵੀ ਕਰਨ ਦੇ ਮਾਮਲੇ ਵਿਚ ਪੰਜਾਬ ਹਰਿਆਣਾ ਹਾਈਕੋਰਟ ਨੇ ਸਖ਼ਤ ਰਵੱਈਆ ਅਪਣਾਇਆ ਹੈ। ਹਾਈਕੋਰਟ ਨੇ 7 ਵਾਰਡਾਂ ਦੀਆਂ ਚੋਣਾਂ ਮੁਲਤਵੀ ਕਰਨ ਦੇ ਫ਼ੈਸਲੇ ਨੂੰ ਰੱਦ ਕਰ ਦਿੱਤਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਜੇਤੂ ਕੌਂਸਲਰਾਂ ਨੂੰ ਜੇਤੂ ਕਰਾਰ ਦਿੱਤਾ ਹੈ ਅਤੇ ਕਿਹਾ ਹੈ ਕਿ ਜੇਤੂ ਕੌਂਸਲਰ ਹੀ ਅਹੁਦੇ ਦੀ ਸਹੁੰ ਚੁੱਕ ਸਕਣਗੇ। 
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਮਨਪ੍ਰੀਤ ਨੇ ਸੋਸ਼ਲ ਮੀਡੀਆ ਪੋਸਟ ਕਰਕੇ ਕੀਤਾ ਵੱਡਾ ਧਮਾਕਾ
ਅਕਾਲੀ ਦਲ ਵਿਚ ਚੱਲ ਰਹੇ ਕਲੇਸ਼ ਦਰਮਿਆਨ ਮਨਪ੍ਰੀਤ ਇਆਲੀ ਨੇ ਵੱਡਾ ਧਮਾਕਾ ਕੀਤਾ ਹੈ। ਮਨਪ੍ਰੀਤ ਨੇ ਆਖਿਆ ਹੈ ਕਿ ਪਾਰਟੀ ਨੇ ਉਨ੍ਹਾਂ ਦੀ ਰਾਜਸਥਾਨ ਭਰਤੀ ਲਈ ਡਿਊਟੀ ਲਗਾਈ ਗਈ ਹੈ ਜਦਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਉਨ੍ਹਾਂ ਨੂੰ ਅਕਾਲੀ ਦਲ ਵਿਚ ਨਵੀਂ ਭਰਤੀ ਲਈ ਬਣਾਈ ਗਈ ਸੱਤ ਮੈਂਬਰੀ ਕਮੇਟੀ ਵਿਚ ਸ਼ਾਮਲ ਕੀਤਾ ਗਿਆ ਹੈ। ਹੁਣ ਉਹ ਜਥੇਦਾਰ ਸਾਹਿਬ ਦੇ ਅਗਲੇ ਹੁਕਮਾਂ ਦੀ ਉਡੀਕ ਵਿਚ ਹਨ। ਦਰਅਸਲ ਮਨਪ੍ਰੀਤ ਇਆਲੀ ਨੇ ਫੇਸਬੁੱਕ 'ਤੇ ਪੋਸਟ ਕਰਦਿਆਂ ਲਿਖਿਆ ਕਿ 'ਅਕਾਲ ਤਖ਼ਤ ਮਹਾਨ ਹੈ ਸਿੱਖ ਪੰਥ ਦੀ ਸ਼ਾਨ ਹੈ'। ਹਰ ਸਿੱਖ ਲਈ ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪਵਿੱਤਰ ਅਸਥਾਨ ਸ੍ਰੀ ਅਕਾਲ ਤਖ਼ਤ ਸਰਵਉੱਚ ਹੈ ਅਤੇ ਮੈਂ ਪੂਰਨ ਤੌਰ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੂੰ ਸਮਰਪਿਤ ਹਾਂ। 
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

Good News : ਪੰਜਾਬ 'ਚ ਆ ਰਿਹਾ ਵੱਡਾ ਪ੍ਰਾਜੈਕਟ! ਜ਼ਮੀਨਾਂ ਵਾਲਿਆਂ ਦੀ ਹੋਵੇਗੀ ਬੱਲੇ-ਬੱਲੇ
ਪੰਜਾਬ ਦੇ ਲੋਕਾਂ ਲਈ ਚੰਗੀ ਖ਼ਬਰ ਹੈ। ਦਰਅਸਲ ਰਾਸ਼ਟਰੀ ਰਾਜਧਾਨੀ ਦਿੱਲੀ ਤੋਂ ਜੰਮੂ ਤੱਕ ਨਵੀਂ ਰੇਲਵੇ ਲਾਈਨ ਵਿਛਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਹ ਰੇਲਵੇ ਲਾਈਨ ਪੰਜਾਬ ਵਿੱਚੋਂ ਦੀ ਹੋ ਕੇ ਲੰਘੇਗੀ, ਜਿਸ ਕਾਰਨ ਜਿੱਥੇ ਆਵਾਜਾਈ ਦਾ ਬੋਝ ਘਟੇਗਾ, ਉੱਥੇ ਹੀ ਜ਼ਮੀਨਾਂ ਦੇ ਭਾਅ ਵੀ ਦੁੱਗਣੇ ਹੋ ਜਾਣਗੇ। ਜਾਣਕਾਰੀ ਮੁਤਾਬਕ ਦਿੱਲੀ ਤੋਂ ਜੰਮੂ ਤੱਕ ਮੌਜੂਦਾ ਰੇਲਵੇ ਲਾਈਨਾਂ 'ਤੇ ਆਵਾਜਾਈ ਦੇ ਬੋਝ ਨੂੰ ਘਟਾਉਣ ਅਤੇ ਰੇਲਗੱਡੀਆਂ ਦੀ ਗਤੀ ਵਧਾਉਣ ਲਈ ਦਿੱਲੀ ਤੋਂ ਜੰਮੂ ਤੱਕ ਨਵੀਂ ਰੇਲਵੇ ਲਾਈਨ ਵਿਛਾਉਣ ਦੇ ਯਤਨ ਸ਼ੁਰੂ ਹੋ ਗਏ ਹਨ। ਨਵੀਂ ਰੇਲਵੇ ਲਾਈਨ ਲਈ ਸਰਵੇਖਣ ਦਾ ਕੰਮ ਵੀ ਸ਼ੁਰੂ ਹੋ ਗਿਆ ਹੈ। ਰੇਲਵੇ ਦੇ ਸੂਤਰਾਂ ਮੁਤਾਬਕ ਦਿੱਲੀ ਤੋਂ ਅੰਬਾਲਾ ਤੱਕ 2 ਰੇਲਵੇ ਲਾਈਨਾਂ ਅਤੇ ਅੰਬਾਲਾ ਤੋਂ ਜੰਮੂ ਤੱਕ 1 ਰੇਲਵੇ ਲਾਈਨ ਵਿਛਾਈ ਜਾਵੇਗੀ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਮਹਾਕੁੰਭ 'ਚ ਉਮੜਿਆ ਭਗਤਾਂ ਦਾ ਸੈਲਾਬ, 40 ਲੱਖ ਲੋਕਾਂ ਨੇ ਲਾਈ ਆਸਥਾ ਦੀ ਡੁੱਬਕੀ
ਦੁਨੀਆ ਦੇ ਸਭ ਤੋਂ ਵੱਡੇ ਧਾਰਮਿਕ ਸਮਾਗਮਾਂ 'ਚੋਂ ਇਕ ਮਹਾਕੁੰਭ 2025 ਅੱਜ ਤੋਂ ਸ਼ੁਰੂ ਹੋ ਗਿਆ ਹੈ। ਦੇਸ਼ ਭਰ ਤੋਂ ਆਏ ਸ਼ਰਧਾਲੂ ਗੰਗਾ ਵਿਚ ਆਸਥਾ ਦੀ ਡੁੱਬਕੀ ਲਾ ਰਹੇ ਹਨ। ਮੇਲਾ ਅਧਿਕਾਰੀ ਮੁਤਾਬਕ ਸਵੇਰੇ 8 ਵਜੇ ਤੱਕ 40 ਲੱਖ ਤੋਂ ਵੱਧ ਲੋਕਾਂ ਨੇ ਸੰਗਮ ਅਤੇ ਗੰਗਾ ਵਿਚ ਆਸਥਾ ਦੀ ਡੁੱਬਕੀ ਲਾਈ। ਦੇਸ਼ ਅਤੇ ਦੁਨੀਆ ਭਰ ਤੋਂ ਕਰੋੜਾਂ ਸ਼ਰਧਾਲੂ ਪ੍ਰਯਾਗਰਾਜ 'ਚ ਗੰਗਾ ਦੇ ਕਿਨਾਰੇ ਪਹੁੰਚਣੇ ਸ਼ੁਰੂ ਹੋ ਗਏ ਹਨ। ਇਸ ਮੌਕੇ ਪ੍ਰਸ਼ਾਸਨ ਵੱਲੋਂ ਵੀ ਕਈ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ ਹਨ। ਪ੍ਰਯਾਗਰਾਜ ਮੇਲਾ ਅਥਾਰਟੀ ਨੇ ਮਹਾਕੁੰਭ ਦੀ ਵਿਸ਼ੇਸ਼ ਪਰੰਪਰਾ ਕਲਪਵਾਸ ਨੂੰ ਪੂਰਾ ਕਰਨ ਲਈ ਮੁੱਖ ਮੰਤਰੀ ਯੋਗੀ ਦੀ ਪ੍ਰੇਰਨਾ ਨਾਲ ਸਾਰੇ ਜ਼ਰੂਰੀ ਪ੍ਰਬੰਧ ਕੀਤੇ ਹਨ। ਗੰਗਾ ਦੇ ਕਿਨਾਰੇ ਝੁੰਸੀ ਤੋਂ ਫਾਫਾਮਾਉ ਤੱਕ ਮੇਲੇ ਦੇ ਖੇਤਰ ਵਿਚ ਕਲਪਵਾਸੀਆਂ ਲਈ ਲਗਭਗ 1.6 ਲੱਖ ਟੈਂਟ ਲਗਾਏ ਗਏ ਹਨ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

'ਚੁਕਾਉਣੀ ਪਵੇਗੀ ਕੀਮਤ'... Trump ਦੀ ਧਮਕੀ 'ਤੇ ਕੈਨੇਡੀਅਨ ਸੰਸਦ ਮੈਂਬਰ ਨੇ ਦਿੱਤੀ ਚਿਤਾਵਨੀ
ਕੈਨੇਡੀਅਨ ਸੰਸਦ ਮੈਂਬਰ ਨੇ ਡੋਨਾਲਡ ਟਰੰਪ ਦੀ ਧਮਕੀ ਦਾ ਕਰਾਰਾ ਜਵਾਬ ਦਿੱਤਾ ਹੈ। ਖੱਬੇ ਪੱਖੀ ਨਿਊ ਡੈਮੋਕ੍ਰੇਟਿਕ ਪਾਰਟੀ (ਐਨ.ਡੀ.ਪੀ) ਦੇ ਨੇਤਾ ਅਤੇ ਕੈਨੇਡੀਅਨ ਸੰਸਦ ਮੈਂਬਰ ਜਗਮੀਤ ਸਿੰਘ ਨੇ ਨਵੇਂ ਚੁਣੇ ਗਏ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਟਰੰਪ ਕੈਨੇਡਾ 'ਤੇ ਦੰਡਕਾਰੀ ਟੈਰਿਫ ਲਗਾਉਣ ਅਤੇ ਦੋਵਾਂ ਦੇਸ਼ਾਂ ਵਿਚਕਾਰ ਰਲੇਵੇਂ ਦੀਆਂ ਆਪਣੀਆਂ ਧਮਕੀਆਂ ਨੂੰ ਲਾਗੂ ਕਰਦੇ ਹਨ, ਤਾਂ ਇਸ ਦਾ ਸਖ਼ਤ ਜਵਾਬ ਦਿੱਤਾ ਜਾਵੇਗਾ। ਅਮਰੀਕਾ-ਕੈਨੇਡਾ ਤਣਾਅ ਵਿਚਕਾਰ ਜਗਮੀਤ ਸਿੰਘ ਨੇ ਸਪੱਸ਼ਟ ਕੀਤਾ ਕਿ ਜੇਕਰ ਟਰੰਪ ਸਾਡੇ 'ਤੇ ਟੈਰਿਫ ਲਗਾਉਂਦੇ ਹਨ ਤਾਂ ਸਾਨੂੰ ਵੀ ਇਸੇ ਤਰ੍ਹਾਂ ਦੇ ਜਵਾਬੀ ਟੈਰਿਫ ਲਗਾਉਣੇ ਚਾਹੀਦੇ ਹਨ। ਕੈਨੇਡਾ ਦਾ ਇਤਿਹਾਸ ਰਿਹਾ ਹੈ ਕਿ ਉਹ ਅਮਰੀਕਾ ਦੇ ਵਪਾਰਕ ਉਪਾਵਾਂ ਦਾ ਜਵਾਬ ਆਪਣੇ ਹੀ ਬਦਲੇ ਦੇ ਉਪਾਵਾਂ ਨਾਲ ਦਿੰਦਾ ਰਿਹਾ ਹੈ। ਟਰੰਪ ਦੇ ਪਿਛਲੇ ਕਾਰਜਕਾਲ ਦੌਰਾਨ ਓਟਾਵਾ ਨੇ ਕੈਨੇਡੀਅਨ ਸਟੀਲ ਅਤੇ ਐਲੂਮੀਨੀਅਮ 'ਤੇ ਟੈਰਿਫ ਦੇ ਜਵਾਬ ਵਿੱਚ ਅਮਰੀਕੀ ਉਤਪਾਦਾਂ ਜਿਵੇਂ ਕਿ ਬੋਰਬਨ, ਹਾਰਲੇ ਡੇਵਿਡਸਨ ਮੋਟਰਸਾਈਕਲਾਂ ਅਤੇ ਪਲੇਇੰਗ ਕਾਰਡਾਂ 'ਤੇ ਟੈਰਿਫ ਲਗਾਏ ਸਨ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਲਓ ਜੀ ਰੁਪਇਆ ਕਰ ਗਿਆ 86 ਦਾ ਅੰਕੜਾ ਪਾਰ, ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ 'ਚ ਰਿਕਾਰਡ ਗਿਰਾਵਟ
ਰੁਪਏ ਦਾ ਗਿਰਾਵਟ ਵਾਲਾ ਰੁਝਾਨ ਸੋਮਵਾਰ ਨੂੰ ਦੂਜੇ ਲਗਾਤਾਰ ਸੈਸ਼ਨ ਸੈਸ਼ਨ ਤੱਕ ਜਾਰੀ ਰਿਹਾ ਅਤੇ ਇਸ ਨੂੰ ਅਸਥਿਰ ਗਲੋਬਲ ਸੰਕੇਤਾਂ ਦੇ ਵਿਚਕਾਰ ਯੂਐਸ ਦੀ ਮਜ਼ਬੂਤ ਮੁਦਰਾ ਕਾਰਨ ਇਹ 27 ਪੈਸੇ ਟੁੱਟ ਕੇ 86.31 ਪ੍ਰਤੀ ਡਾਲਰ 'ਤੇ ਆ ਗਿਆ। ਵਿਦੇਸ਼ੀ ਮੁਦਰਾ ਕਾਰੋਬਾਰੀਆਂ ਨੇ ਕਿਹਾ ਕਿ ਕੱਚੇ ਤੇਲ ਦੀਆਂ ਕੀਮਤਾਂ 'ਚ ਰਿਕਾਰਡ ਵਾਧਾ, ਵਿਦੇਸ਼ੀ ਪੂੰਜੀ ਦੀ ਲਗਾਤਾਰ ਨਿਕਾਸੀ ਅਤੇ ਘਰੇਲੂ ਸ਼ੇਅਰ ਬਾਜ਼ਾਰਾਂ 'ਚ ਨਕਾਰਾਤਮਕ ਰੁਝਾਨ ਕਾਰਨ ਸਥਾਨਕ ਮੁਦਰਾ ਵੀ ਦਬਾਅ 'ਚ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

'ਜੇ World Cup ਦੌਰਾਨ ਯੁਵਰਾਜ ਸਿੰਘ ਮਰ ਜਾਂਦਾ ਤਾਂ...' ਪਿਤਾ ਯੋਗਰਾਜ ਸਿੰਘ ਨੇ ਦਿੱਤਾ ਵੱਡਾ ਬਿਆਨ
ਯੁਵਰਾਜ ਸਿੰਘ ਨੇ ਟੀਮ ਇੰਡੀਆ ਨੂੰ 2011 ਦਾ ਵਨਡੇ ਵਿਸ਼ਵ ਕੱਪ ਜਿੱਤਣ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ। ਯੁਵੀ ਨੂੰ ਵਿਸ਼ਵ ਕੱਪ ਵਿੱਚ ਟੂਰਨਾਮੈਂਟ ਦਾ ਸਰਵੋਤਮ ਖਿਡਾਰੀ ਚੁਣਿਆ ਗਿਆ ਸੀ। ਇਸ ਸਮੇਂ ਦੌਰਾਨ, ਯੁਵਰਾਜ ਨੂੰ ਕੈਂਸਰ ਦਾ ਪਤਾ ਲੱਗਿਆ। ਹੁਣ ਉਨ੍ਹਾਂ ਦੇ ਪਿਤਾ ਯੋਗਰਾਜ ਸਿੰਘ ਨੇ ਆਪਣੇ ਪੁੱਤਰ ਦੇ ਕੈਂਸਰ 'ਤੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਯੁਵਰਾਜ ਦੀ ਮੌਤ ਕੈਂਸਰ ਨਾਲ ਹੋ ਵੀ ਜਾਂਦੀ ਹੋਈ ਅਤੇ ਭਾਰਤ ਨੂੰ ਵਿਸ਼ਵ ਕੱਪ ਜਿਤਾਇਆ ਹੁੰਦਾ, ਤਾਂ ਵੀ ਮੈਨੂੰ ਮਾਣ ਹੁੰਦਾ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਬਾਪੂ ਬਲਕੌਰ ਨਾਲ ਛੋਟੇ ਸਿੱਧੂ ਦੀਆਂ ਇਹ ਤਸਵੀਰਾਂ ਬਣੀਆਂ ਖਿੱਚ ਦਾ ਕੇਂਦਰ
ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ ਜਨਮ ਨਾਲ ਮੂਸਾ ਪਿੰਡ ਦੀ ਹਵੇਲੀ 'ਚ ਖੁਸ਼ੀਆਂ ਨੇ ਦਸਤਕ ਦਿੱਤੀ। ਛੋਟੇ ਸਿੱਧੂ ਨੇ ਆਪਣੇ ਜਨਮ ਨਾਲ ਬਾਪੂ ਬਲਕੌਰ ਸਿੱਧੂ ਤੇ ਮਾਤਾ ਚਰਨ ਕੌਰ ਨੂੰ ਨਵੀਂ ਜ਼ਿੰਦਗੀ ਦਿੱਤੀ ਹੈ, ਉਨ੍ਹਾਂ ਦੀ ਬੇਰੰਗ ਜ਼ਿੰਦਗੀ 'ਚ ਰੰਗ ਭਰ ਦਿੱਤਾ ਹੈ। ਹਾਲ ਹੀ 'ਚ ਛੋਟੇ ਸਿੱਧੂ ਦੀਆਂ ਬਾਪੂ ਬਲਕੌਰ ਤੇ ਮਾਤਾ ਚਰਨ ਕੌਰ ਨਾਲ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜੋ ਸੋਸ਼ਲ ਮੀਡੀਆ 'ਤੇ ਵੀ ਕਾਫ਼ੀ ਵਾਇਰਲ ਹੋ ਰਹੀਆਂ ਹਨ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।


author

Baljit Singh

Content Editor

Related News